ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਨਾਮ-ਸਰਮਾਇਆ ਮੌਜੂਦ ਹੈ ਉਹ ਧਨ ਵਾਲੇ ਹਨ,
They alone are rich, who have the Wealth of the Lord God.
 
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ ਕਾਮ ਕੋ੍ਰਧ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ ।
Through the Word of the Guru's Shabad, sexual desire and anger are eradicated.
 
ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਉਹ ਐਸਾ ਆਤਮਕ ਦਰਜਾ ਪ੍ਰਾਪਤ ਕਰ ਲੈਂਦੇ ਹਨ ਜਿੱਥੇ ਕੋਈ ਡਰ ਪੋਹ ਨਹੀਂ ਸਕਦਾ ।
Their fear is dispelled, and they attain the state of fearlessness.
 
ਹੇ ਭਾਈ! ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸ ਖਸਮ-ਪ੍ਰਭੂ ਨੂੰ ਸਿਮਰਿਆ ਹੈ ।੨।
Meeting with the Guru, Nanak meditates on his Lord and Master. ||2||
 
ਹੇ ਭਾਈ! ਪਰਮਾਤਮਾ ਨੇ ਜਿਸ ਮਨੁੱਖ ਦਾ ਟਿਕਾਣਾ ਸਾਧ ਸੰਗਤਿ ਵਿਚ ਬਣਾ ਦਿੱਤਾ ਹੈ,
God dwells in the Saadh Sangat, the Company of the Holy.
 
ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ ।
Chanting and meditating on the Lord, one's hopes are fulfilled.
 
ਉਹ ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈ ।
God permeates and pervades the water, the land and the sky.
 
ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸੇ ਦਾ ਸਿਮਰਨ ਕੀਤਾ ਹੈ ।੩।
Meeting with the Guru, Nanak chants the Name of the Lord, Har, Har. ||3||
 
ਹੇ ਭਾਈ! ਇਹ ਹਰਿ-ਨਾਮ ਹੀ (ਸਿੱਧਾਂ ਦੀਆਂ) ਅੱਠ ਆਤਮਕ ਤਾਕਤਾਂ ਹੈ (ਕੁਬੇਰ ਦੇ) ਨੌ ਖ਼ਜ਼ਾਨੇ ਹੈ ।
The eight miraculous spiritual powers and the nine treasures are contained in the Naam, the Name of the Lord. This is bestowed when God grants His Grace.
 
ਜਿਸ ਮਨੁੱਖ ਨੂੰ ਪ੍ਰਭੂ ਇਹ ਨਾਮ ਦੇਂਦਾ ਹੈ ਉਸੇ ਨੂੰ ਉਸ ਦੀ ਮਿਹਰ ਨਾਲ ਮਿਲਦਾ ਹੈ ।
Your slaves, O God, live by chanting and meditating on Your Name.
 
ਹੇ ਨਾਨਕ! (ਆਖ—) ਹੇ ਪ੍ਰਭੂ! ਤੇਰੇ ਦਾਸ (ਤੇਰਾ ਨਾਮ) ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦੇ ਹਨ, ਗੁਰੂ ਨੂੰ ਮਿਲ ਕੇ (ਨਾਮ ਦੀ ਬਰਕਤਿ ਨਾਲ ਉਹਨਾਂ ਦਾ) ਹਿਰਦਾ-ਕੌਲ ਖਿੜਿਆ ਰਹਿੰਦਾ ਹੈ ।੪।੧੩।
O Nanak, the heart-lotus of the Gurmukh blossoms forth. ||4||13||
 
Basant, Fifth Mehl, First House, Ik-Tukay:
 
One Universal Creator God. By The Grace Of The True Guru:
 
ਹੇ ਭਾਈ! (ਜਿਨ੍ਹਾਂ ਨੇ ਸਿਮਰਨ ਕੀਤਾ, ਉਹਨਾਂ) ਚਿਰ ਦੇ ਵਿਛੁੜੇ ਹੋਇਆਂ ਨੂੰ (ਭੀ) ਪ੍ਰਭੂ ਨੇ (ਆਪਣੇ ਚਰਨਾਂ ਦੇ ਨਾਲ) ਮਿਲਾ ਲਿਆ,
Meditating on the Lord, all desires are fulfilled,
 
(ਪਰਮਾਤਮਾ ਦਾ ਨਾਮ) ਜਪ ਕੇ ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ।੧।
and the mortal is re-united with God, after having been separated for so long. ||1||
 
ਹੇ ਭਾਈ! ਤੁਸੀ ਸਿਮਰਨ-ਜੋਗ ਗੋਬਿੰਦ ਦਾ ਨਾਮ ਸਿਮਰਿਆ ਕਰੋ ।
Meditate on the Lord of the Universe, who is worthy of meditation.
 
ਜੇ (ਉਸ ਦਾ ਨਾਮ) ਸਿਮਰਿਆ ਜਾਏ, ਤਾਂ ਆਤਮਕ ਅਡੋਲਤਾ ਦੇ ਸੁਖਾਂ ਦਾ ਸੁਆਦ (ਪ੍ਰਾਪਤ ਹੁੰਦਾ ਹੈ) ।੧।ਰਹਾਉ।
Meditating on Him, enjoy celestial peace and poise. ||1||Pause||
 
ਹੇ ਭਾਈ! ਪ੍ਰਭੂ ਨੇ ਆਪਣੇ ਦਾਸ ਦੀ (ਸਦਾ) ਆਪ ਸੰਭਾਲ ਕੀਤੀ ਹੈ ।
Bestowing His Mercy, He blesses us with His Glance of Grace.
 
ਕਿਰਪਾ ਕਰ ਕੇ (ਪ੍ਰਭੂ ਨੇ ਆਪਣੇ ਦਾਸ ਨੂੰ ਸਦਾ) ਮਿਹਰ ਦੀ ਨਿਗਾਹ ਨਾਲ ਤੱਕਿਆ ਹੈ ।੨।
God Himself takes care of His slave. ||2||
 
ਹੇ ਭਾਈ! ਸੁਖਾਂ ਦੇ ਮਾਲਕ ਪ੍ਰਭੂ ਜੀ (ਜਿਸ ਮਨੁੱਖ ਨੂੰ) ਆ ਕੇ ਮਿਲ ਪੈਂਦੇ ਹਨ,
My bed has been beautified by His Love.
 
(ਪ੍ਰਭੂ-ਮਿਲਾਪ ਦੇ) ਸੁਆਦ ਨਾਲ ਉਹਨਾਂ ਦੀ ਹਿਰਦਾ-ਸੇਜ ਸੋਹਣੀ ਬਣ ਜਾਂਦੀ ਹੈ ।੩।
God, the Giver of Peace, has come to meet me. ||3||
 
ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਨੇ ਮੇਰਾ ਕੋਈ ਗੁਣ ਨਹੀਂ ਵਿਚਾਰਿਆ, ਕੋਈ ਔਗੁਣ ਨਹੀਂ ਵਿਚਾਰਿਆ,
He does not consider my merits and demerits.
 
(ਮਿਹਰ ਕਰ ਕੇ ਉਸ ਨੇ ਮੈਨੂੰ) ਆਪਣੇ ਚਰਨਾਂ ਦਾ ਪੁਜਾਰੀ ਬਣਾ ਲਿਆ ਹੈ ।੪।੧।੧੪।
Nanak worships at the Feet of God. ||4||1||14||
 
Basant, Fifth Mehl:
 
ਹੇ ਭਾਈ! (ਕੋਈ ਭੀ ਮਨੁੱਖ ਹੋਵੇ, ਪਰਮਾਤਮਾ ਦੇ) ਗੁਣ ਗਾ ਕੇ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ,
The sins are erased, singing the Glories of God;
 
ਉਸ ਦੇ ਅੰਦਰ ਹਰ ਵੇਲੇ ਆਤਮਕ ਅਡੋਲਤਾ ਦੀ ਰੌ ਪੈਦਾ ਹੋਈ ਰਹਿੰਦੀ ਹੈ ।੧।
night and day, celestial joy wells up. ||1||
 
ਹੇ ਭਾਈ! ਪਰਮਾਤਮਾ ਮਿਹਰ ਕਰ ਕੇ ਜਿਸ ਸੇਵਕ ਨੂੰ ਗੁਰੂ ਮਿਲਾਂਦਾ ਹੈ,
My mind has blossomed forth, by the touch of the Lord's Feet.
 
ਉਹ ਸੇਵਕ ਸਦਾ ਹਰਿ-ਨਾਮ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਸੇਵਕ ਦਾ ਮਨ ਪ੍ਰਭੂ ਦੇ ਚਰਨਾਂ ਵਿਚ (ਜੁੜ ਕੇ) ਆਤਮਕ ਜੀਵਨ ਵਾਲਾ ਹੋ ਜਾਂਦਾ ਹੈ ।੧।ਰਹਾਉ।
By His Grace, He has led me to meet the Holy men, the humble servants of the Lord. I remain continually imbued with the love of the Lord's Name. ||1||Pause||
 
ਹੇ ਭਾਈ! ਮਿਹਰ ਕਰ ਕੇ ਗੋਪਾਲ-ਪ੍ਰਭੂ (ਜਿਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ,
In His Mercy, the Lord of the World has revealed Himself to me.
 
ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਉਸ ਨੂੰ ਆਪਣੇ ਲੜ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੨।
The Lord, Merciful to the meek, has attached me to the hem of His robe and saved me. ||2||
 
ਹੇ ਭਾਈ! ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ,
This mind has become the dust of the Holy;
 
ਉਹ ਮਨੁੱਖ ਸੁਆਮੀ-ਪ੍ਰਭੂ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੩।
I behold my Lord and Master, continually, ever-present. ||3||
 
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹ
Sexual desire, anger and desire have vanished.
 
(ਉਸ ਦੇ ਅੰਦਰੋਂ) ਕਾਮ ਕ੍ਰੋਧ ਤ੍ਰਿਸ਼ਨਾ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ ।੪।੨।੧੫।
O Nanak, God has become kind to me. ||4||2||15||
 
Basant, Fifth Mehl:
 
ਹੇ ਭਾਈ! (ਜਿਹੜੇ ਮਨੁੱਖ ਪੂਰੇ ਗੁਰੂ ਦੀ ਸਰਨ ਆਉਂਦੇ ਹਨ) ਪਰਮਾਤਮਾ ਆਪ (ਉਹਨਾਂ ਦੇ ਸਾਰੇ) ਰੋਗ ਮਿਟਾ ਦੇਂਦਾ ਹੈ,
God Himself has cured the disease.
 
ਉਹਨਾਂ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਥਾਪਣਾ ਦੇ ਕੇ ਉਹਨਾਂ ਦੀ ਰੱਖਿਆ ਕਰਦਾ ਹੈ (ਜਿਵੇਂ ਮਾਪੇ ਆਪਣੇ ਬੱਚਿਆਂ ਦੀ ਸੰਭਾਲ ਕਰਦੇ ਹਨ) ।੧।
He laid on His Hands, and protected His child. ||1||
 
ਸਦਾ ਕਾਇਮ ਰਹਿਣ ਵਾਲਾ ਖਿੜਾਉ ਬਣਿਆ ਰਹਿੰਦਾ ਹੈ ।
Celestial peace and tranquility fill my home forever, in this springtime of the soul.
 
ਹੇ ਭਾਈ! (ਜਿਹੜੇ ਮਨੁੱਖ) ਪੂਰੇ ਗੁਰੂ ਦੀ ਸਰਨ ਆਉਂਦੇ ਹਨ, ਸੁਖ-ਸਰੂਪ ਪਰਮਾਤਮਾ ਦਾ ਨਾਮ-ਮੰਤ੍ਰ ਜਪ ਕੇ (ਉਹਨਾਂ ਦੇ ਹਿਰਦੇ-) ਘਰ ਵਿਚ ਆਤਮਕ ਅਡੋਲਤਾ ਵਾਲੀ ਸ਼ਾਂਤੀ ਬਣੀ ਰਹਿੰਦੀ ਹੈ ।੧।ਰਹਾਉ।
I have sought the Sanctuary of the Perfect Guru; I chant the Mantra of the Name of the Lord, Har, Har, the Embodiment of emancipation. ||1||Pause||
 
ਹੇ ਭਾਈ! (ਜਿਹੜੇ ਮਨੁੱਖ ਪੂਰੇ ਗੁਰੂ ਦੀ ਸਰਨ ਆ ਗਏ) ਪ੍ਰਭੂ ਨੇ ਆਪ (ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਅਤੇ ਦੁੱਖ-ਕਲੇਸ਼ ਮਿਟਾ ਦਿੱਤੇ ।
God Himself has dispelled my sorrow and suffering.
 
ਹੇ ਭਾਈ! ਤੂੰ ਭੀ ਸਦਾ ਹੀ ਸਦਾ ਹੀ ਆਪਣੇ ਗੁਰੂ ਨੂੰ ਯਾਦ ਕਰਦਾ ਰਹੁ ।੨।
I meditate continually, continuously, on my Guru. ||2||
 
ਹੇ ਪ੍ਰਭੂ! ਜਿਹੜਾ ਮਨੁੱਖ ਤੇਰਾ ਨਾਮ ਜਪਦਾ ਹੈ,
That humble being who chants Your Name,
 
ਉਹ ਮਨੁੱਖ ਤੇਰੇ ਸਦਾ ਕਾਇਮ ਰਹਿਣ ਵਾਲੇ ਗੁਣਾਂ ਦਾ ਗਾਇਨ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦਾ ਹੈ ।੩।
obtains all fruits and rewards; singing the Glories of God, he becomes steady and stable. ||3||
 
ਹੇ ਨਾਨਕ! ਭਗਤ ਜਨਾਂ ਦੀ ਇਹ ਸੋਹਣੀ ਜੀਵਨ-ਮਰਯਾਦਾ ਹੈ,
O Nanak, the way of the devotees is good.
 
ਕਿ ਉਹ ਸਦਾ ਹੀ ਸੁਖਾਂ ਦੇ ਦੇਣ ਵਾਲੇ ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ ।੪।੩।੧੬।
They meditate continually, continuously, on the Lord, the Giver of peace. ||4||3||16||
 
Basant, Fifth Mehl:
 
ਹੇ ਭਾਈ! ਆਪਣੇ ਹੁਕਮ ਅਨੁਸਾਰ ਉਹਨਾਂ ਨੂੰ ਪ੍ਰਸੰਨ-ਚਿੱਤ ਰੱਖਦਾ ਹੈ ।
By His Will, He makes us happy.
 
ਪਰਮਾਤਮਾ ਆਪਣੇ ਸੇਵਕਾਂ ਉੱਤੇ (ਸਦਾ) ਦਇਆਵਾਨ ਹੁੰਦਾ ਹੈ ।੧।
He shows Mercy to His servant. ||1||
 
ਹੇ ਭਾਈ! ਪੂਰੇ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ ਨਾਮ (ਜਿਸ ਮਨੁੱਖ ਦੇ) ਹਿਰਦੇ ਵਿਚ ਵਸਾ ਦਿੱਤਾ,
The Perfect Guru makes everything perfect.
 
(ਉਸ ਮਨੁੱਖ ਦਾ ਉਸ ਨੇ) ਹਰੇਕ ਕੰਮ ਸਿਰੇ ਚਾੜ੍ਹ ਦਿੱਤਾ (ਉਸ ਦਾ ਸਾਰਾ ਜੀਵਨ ਸਫਲ ਕਰ ਦਿੱਤਾ) ।੧।ਰਹਾਉ।
He implants the Amrosial Naam, the Name of the Lord, in the heart. ||1||Pause||
 
ਹੇ ਭਾਈ! (ਗੁਰੂ ਨੇ) ਮੇਰਾ (ਭੀ) ਕੋਈ (ਚੰਗਾ) ਕਰਮ ਨਹੀਂ ਵਿਚਾਰਿਆ ਮੇਰਾ ਕੋਈ ਧਰਮ ਨਹੀਂ ਵਿਚਾਰਿਆ,
He does not consider the karma of my actions, or my Dharma, my spiritual practice.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by