(ਮਨ ਨੂੰ) ਮਾਰ ਕੇ ਜਿਸ ਮਨੁੱਖ ਦੀ ਵਾਸਨਾ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਈ ਹੈ,
Subduing their desires, they merge with the True One;
 
ਉਸ ਨੇ ਇਸ (ਟਿਕੇ ਹੋਏ) ਮਨ ਦੀ ਰਾਹੀਂ ਇਹ ਸਾਰੀ ਜਨਮ ਮਰਨ ਦੇ ਗੇੜ ਦੀ ਖੇਡ ਵੇਖ ਲਈ ਹੈ (ਸਮਝ ਲਈ ਹੈ) ।
they see in their minds that everyone comes and goes in reincarnation.
 
ਉਹ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ, ਉਸ ਦਾ ਮਨ ਸਦਾ ਵਾਸਤੇ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ, ਉਹ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਹਾਸਲ ਕਰ ਲੈਂਦਾ ਹੈ ।੩।
Serving the True Guru, they become stable forever, and they obtain their dwelling in the home of the self. ||3||
 
(ਹੇ ਭਾਈ !) ਗੁਰੂ ਦੇ ਸ਼ਬਦ ਨੇ (ਮੈਨੂੰ ਪਰਮਾਤਮਾ ਮੇਰੇ) ਹਿਰਦੇ ਵਿਚ (ਵੱਸਦਾ) ਵਿਖਾ ਦਿੱਤਾ ਹੈ,
Through the Word of the Guru's Shabad, the Lord is seen within one's own heart.
 
ਸ਼ਬਦ ਨੇ (ਮੇਰੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ ਹੈ ।
Through the Shabad, I have burned my emotional attachment to Maya.
 
(ਹੁਣ) ਮੈਂ (ਹਰ ਥਾਂ) ਉਸ ਸਦਾ-ਥਿਰ ਪ੍ਰਭੂ ਨੂੰ ਹੀ ਵੇਖ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹਾਂ । (ਹੇ ਭਾਈ !) ਗੁਰੂ ਦੇ ਸ਼ਬਦ ਵਿਚ (ਜੁੜਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦੇ ਹਨ ।੪।
I gaze upon the Truest of the True, and I praise Him. Through the Word of the Guru's Shabad, I obtain the True One. ||4||
 
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰ (ਪ੍ਰਭੂ ਦੇ ਚਰਨਾਂ ਵਾਸਤੇ) ਸਦਾ ਕਾਇਮ ਰਹਿਣ ਵਾਲੀ ਲਗਨ ਪੈਦਾ ਹੋ ਜਾਂਦੀ ਹੈ ।
Those who are attuned to Truth are blessed with the Love of the True One.
 
ਉਹ ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦੇ ਹਨ ।
Those who praise the Lord's Name are very fortunate.
 
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੋੜਦਾ ਹੈ, ਉਹ ਸਾਧ ਸੰਗਤਿ ਵਿਚ ਰਹਿ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਸ ਦੇ ਗੁਣ ਗਾਂਦੇ ਹਨ ।੫।
Through the Word of His Shabad, the True One blends with Himself, those who join the True Congregation and sing the Glorious Praises of the True One. ||5||
 
(ਹੇ ਭਾਈ !) ਉਸ ਪਰਮਾਤਮਾ ਦੀ ਕੁਦਰਤਿ ਦਾ ਉਸ ਦੀ ਹਸਤੀ ਦਾ ਉਸ ਦੇ ਗੁਣਾਂ ਦਾ ਪੂਰਾ ਗਿਆਨ ਪ੍ਰਾਪਤ ਕਰਨ ਦਾ ਜਤਨ ਵਿਅਰਥ ਹੈ, ਉਸ ਦਾ ਸਰੂਪ ਲੇਖਿਆਂ ਤੋਂ ਬਾਹਰ ਹੈ ।
We could read the account of the Lord, if He were in any account.
 
ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਪਰ (ਪਰਮਾਤਮਾ ਦੀ ਇਸ ਅਗਾਧਤਾ ਦੀ) ਸਮਝ ਗੁਰੂ ਦੇ ਸ਼ਬਦ ਦੀ ਰਾਹੀਂ ਹੁੰਦੀ ਹੈ ।
He is Inaccessible and Incomprehensible; through the Shabad, understanding is obtained.
 
ਮੈਂ ਤਾਂ ਹਰ ਵੇਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਹੀ ਕਰਦਾ ਹਾਂ । ਕੋਈ ਭੀ ਹੋਰ ਐਸਾ ਨਹੀਂ ਜਿਸ ਨੂੰ ਉਸ ਪਰਮਾਤਮਾ ਦੇ ਬਰਾਬਰ ਦਾ ਕਿਹਾ ਜਾ ਸਕੇ ।੬।
Night and day, praise the True Word of the Shabad. There is no other way to know His Worth. ||6||
 
(ਪਰਮਾਤਮਾ ਦਾ ਅੰਤ ਪਾਣ ਵਾਸਤੇ ਅਨੇਕਾਂ ਪੁਸਤਕਾਂ) ਪੜ੍ਹ ਪੜ੍ਹ ਕੇ (ਵਿਦਵਾਨ ਲੋਕ) ਥੱਕ ਗਏ, (ਪ੍ਰਭੂ ਦਾ ਸਰੂਪ ਭੀ ਨਾਹ ਸਮਝ ਸਕੇ, ਤੇ) ਆਤਮਕ ਅਡੋਲਤਾ (ਭੀ) ਪ੍ਰਾਪਤ ਨਾਹ ਹੋਈ,
People read and recite until they grow weary, but they do not find peace.
 
ਸਗੋਂ (ਮਾਇਆ ਦੀ) ਤ੍ਰਿਸ਼ਨਾ (ਦੀ ਅੱਗ) ਵਿਚ ਹੀ ਸੜਦੇ ਰਹੇ ।
Consumed by desire, they have no understanding at all.
 
ਆਤਮਕ ਮੌਤ ਲਿਆਉਣ ਵਾਲੀ ਉਹ ਮਾਇਆ-ਜ਼ਹਰ ਹੀ ਇੱਕਠੀ ਕਰਦੇ ਰਹਿੰਦੇ ਹਨ, ਇਸ ਮਾਇਆ-ਜ਼ਹਰ ਦੇ ਮੋਹ ਦੀ ਹੀ ਉਹਨਾਂ ਨੂੰ ਤੇ੍ਰਹ ਲੱਗੀ ਰਹਿੰਦੀ ਹੈ, ਝੂਠ ਬੋਲ ਕੇ ਉਹ ਇਸ ਜ਼ਹਰ ਨੂੰ ਹੀ ਆਪਣੀ (ਆਤਮਕ ਖ਼ੁਰਾਕ) ਬਣਾਈ ਰੱਖਦੇ ਹਨ ।੭।
They purchase poison, and they are thirsty with their fascination for poison. Telling lies, they eat poison. ||7||
 
ਹੇ ਨਾਨਕ ! ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਸਿਰਫ਼ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ,
By Guru's Grace, I know the One.
 
ਪ੍ਰਭੂ ਤੋਂ ਬਿਨਾ ਹੋਰ ਪਿਆਰ ਨੂੰ ਮਾਰ ਕੇ ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਗਿਆ ।
Subduing my sense of duality, my mind is absorbed into the True One.
 
ਜਿਨ੍ਹਾਂ ਦੇ ਮਨ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਵੱਸਦਾ ਹੈ, ਉਹ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦੇ ਚਰਨਾਂ ਵਿਚ) ਮਿਲਾਪ ਹਾਸਲ ਕਰ ਲੈਂਦੇ ਹਨ ।੮।੧੭।੧੮।
O Nanak, the One Name is pervading deep within my mind; by Guru's Grace, I receive it. ||8||17||18||
 
Maajh, Third Mehl:
 
(ਹੇ ਪ੍ਰਭੂ ! ਜਗਤ ਵਿਚ ਬੇਅੰਤ ਜੀਵ ਹਨ ਇਹਨਾਂ) ਸਭਨਾਂ ਵਿਚ ਤੇਰੇ ਹੀ ਵਖ ਵਖ ਰੂਪ ਦਿੱਸ ਰਹੇ ਹਨ ਤੇਰੇ ਹੀ ਵਖ ਵਖ ਰੰਗ ਦਿੱਸ ਰਹੇ ਹਨ ।
In all colors and forms, You are pervading.
 
(ਇਹ ਬੇਅੰਤ ਜੀਵ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਇਹਨਾਂ ਨੂੰ ਜਨਮ ਮਰਨ ਦੇ ਕਈ ਗੇੜ ਪਏ ਰਹਿੰਦੇ ਹਨ ।
People die over and over again; they are re-born, and make their rounds on the wheel of reincarnation.
 
(ਹੇ ਪ੍ਰਭੂ !) ਸਿਰਫ਼ ਤੰੂ ਹੀ ਅਟੱਲ ਹੈਂ ਅਪਹੰੁਚ ਹੈਂ, ਬੇਅੰਤ ਹੈਂ—ਇਹ ਸਮਝ ਤੂੰ ਹੀ ਗੁਰੂ ਦੀ ਮਤਿ ਤੇ ਤੋਰ ਕੇ ਜੀਵਾਂ ਨੂੰ ਦੇਂਦਾ ਹੈਂ ।੧।
You alone are Eternal and Unchanging, Inaccessible and Infinite. Through the Guru's Teachings, understanding is imparted. ||1||
 
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜੇਹੜੇ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Lord's Name in their minds.
 
ਉਸ ਪਰਮਾਤਮਾ ਦਾ ਕੋਈ ਖ਼ਾਸ ਰੂਪ ਨਹੀਂ, ਕੋਈ ਖ਼ਾਸ ਚਿਹਨ ਚੱਕਰ ਨਹੀਂ, ਕੋਈ ਖ਼ਾਸ ਰੰਗ ਨਹੀਂ । ਉਹ ਆਪ ਹੀ ਜੀਵਾਂ ਨੂੰ ਗੁਰੂ ਦੀ ਮਤਿ ਦੀ ਰਾਹੀਂ ਆਪਣੀ ਸੂਝ ਦੇਂਦਾ ਹੈ ।੧।ਰਹਾਉ।
The Lord has no form, features or color. Through the Guru's Teachings, He inspires us to understand Him. ||1||Pause||
 
ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ, ਪਰ ਇਹ ਸਮਝ ਕਿਸੇ ਵਿਰਲੇ ਮਨੁੱਖ ਨੂੰ ਪੈਂਦੀ ਹੈ ।
The One Light is all-pervading; only a few know this.
 
ਗੁਰੂ ਦੀ ਸਰਨ ਪਿਆਂ ਹੀ (ਸਭ ਜੀਵਾਂ ਵਿਚ ਵਿਆਪਕ ਜੋਤਿ) ਪ੍ਰਤੱਖ ਦਿੱਸਣ ਲੱਗ ਪੈਂਦੀ ਹੈ ।
Serving the True Guru, this is revealed.
 
ਸਭ ਥਾਵਾਂ ਵਿਚ ਪਰਮਾਤਮਾ ਦੀ ਜੋਤਿ ਲੁਕਵੀਂ ਭੀ ਮੌਜੂਦ ਹੈ ਤੇ ਪ੍ਰੱਤਖ ਭੀ ਮੌਜੂਦ ਹੈ । ਪ੍ਰਭੂ ਦੀ ਜੋਤਿ ਹਰੇਕ ਜੀਵ ਦੀ ਜੋਤਿ ਵਿਚ ਮਿਲੀ ਹੋਈ ਹੈ ।੨।
In the hidden and in the obvious, He is pervading all places. Our light merges into the Light. ||2||
 
(ਹੇ ਭਾਈ !) ਜਗਤ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ,
The world is burning in the fire of desire,
 
(ਇਸ ਉੱਤੇ ਲੋਭ ਅਭਿਮਾਨ ਅਹੰਕਾਰ ਆਪੋ ਆਪਣਾ) ਜ਼ੋਰ ਪਾ ਰਿਹਾ ਹੈ ।
in greed, arrogance and excessive ego.
 
(ਤ੍ਰਿਸ਼ਨਾ ਦੀ ਅੱਗ ਦੇ ਕਾਰਨ) ਜਗਤ ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ, ਆਪਣੀ ਇੱਜ਼ਤ ਗਵਾ ਰਿਹਾ ਹੈ, ਤੇ ਆਪਣਾ ਮਨੁੱਖਾ ਜਨਮ ਵਿਅਰਥ ਜ਼ਾਇਆ ਕਰ ਰਿਹਾ ਹੈ ।੩।
People die over and over again; they are re-born, and lose their honor. They waste away their lives in vain. ||3||
 
ਕੋਈ ਵਿਰਲਾ (ਭਾਗਾਂ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨੂੰ ਸਮਝਦਾ ਹੈ,
Those who understand the Word of the Guru's Shabad are very rare.
 
(ਜੇਹੜਾ ਸਮਝਦਾ ਹੈ, ਉਹ ਜਦੋਂ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਤਦੋਂ ਉਹ ਪਰਮਾਤਮਾ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਜਾਣ ਲੈਂਦਾ ਹੈ ।
Those who subdue their egotism, come to know the three worlds.
 
(ਇਸ ਅਵਸਥਾ ਤੇ ਪਹੰੁਚ ਕੇ) ਮੁੜ ਉਹ ਆਤਮਕ ਮੌਤ ਨਹੀਂ ਸਹੇੜਦਾ, ਆਤਮਕ ਮੌਤ ਉਸ ਦੇ ਨੇੜੇ ਨਹੀਂ ਆਉਂਦੀ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੪।
Then, they die, never to die again. They are intuitively absorbed in the True One. ||4||
 
(ਇਹੋ ਜਿਹੀ ਆਤਮਕ ਅਵਸਥਾ ਤੇ ਪਹੁੰਚਿਆ ਹੋਇਆ ਮਨੁੱਖ) ਮੁੜ ਕਦੇ ਮਾਇਆ (ਦੇ ਮੋਹ) ਵਿਚ ਆਪਣਾ ਮਨ ਨਹੀਂ ਜੋੜਦਾ,
They do not focus their consciousness on Maya again.
 
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਦਾ ਪਰਮਾਤਮਾ ਦੀ ਯਾਦ ਵਿਚ ਟਿਕਿਆ ਰਹਿੰਦਾ ਹੈ,
They remain absorbed forever in the Word of the Guru's Shabad.
 
ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਇਹੀ ਦਿੱਸਦਾ ਹੈ ਕਿ ਸਾਰੇ ਸਰੀਰਾਂ ਵਿਚ ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸੋਭਾ ਦੇ ਰਿਹਾ ਹੈ ।੫।
They praise the True One, who is contained deep within all hearts. They are blessed and exalted by the Truest of the True. ||5||
 
(ਹੇ ਭਾਈ !) ਮੈਂ ਤਾਂ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਜੋ ਸਦਾ (ਸਭ ਜੀਵਾਂ ਦੇ) ਅੰਗ ਸੰਗ ਵੱਸਦਾ ਹੈ ।
Praise the True One, who is Ever-present.
 
ਗੁਰੂ ਦੇ ਸ਼ਬਦ ਵਿਚ ਜੁੜਿਆਂ ਉਹ ਹਰ ਥਾਂ ਹੀ ਵੱਸਦਾ ਦਿੱਸਣ ਲੱਗ ਪੈਂਦਾ ਹੈ ।
Through the Word of the Guru's Shabad, He is pervading everywhere.
 
ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਹਰ ਥਾਂ ਵੱਸਦਾ) ਦਿੱਸ ਪੈਂਦਾ ਹੈ, ਉਹ ਉਸ ਸਦਾ-ਥਿਰ ਵਿਚ ਹੀ ਲੀਨ ਰਹਿ ਕੇ ਆਤਮਕ ਆਨੰਦ ਮਾਣਦਾ ਹੈ ।੬।
By Guru's Grace, we come to behold the True One; from the True One, peace is obtained. ||6||
 
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹਰੇਕ ਮਨੁੱਖ ਦੇ ਮਨ ਵਿਚ ਧੁਰ ਅੰਦਰ ਮੌਜੂਦ ਰਹਿੰਦਾ ਹੈ ।
The True One permeates and pervades the mind within.
 
ਉਹ ਆਪ ਸਦਾ ਅਟੱਲ ਰਹਿੰਦਾ ਹੈ, ਨਾਹ ਕਦੇ ਜੰਮਦਾ ਹੈ ਨਾਹ ਮਰਦਾ ਹੈ ।
The True One is Eternal and Unchanging; He does not come and go in reincarnation.
 
ਜੇਹੜਾ ਮਨ ਉਸ ਸਦਾ-ਥਿਰ ਪ੍ਰਭੂ ਵਿਚ ਪਿਆਰ ਪਾ ਲੈਂਦਾ ਹੈ, ਉਹ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਮਤਿ ਉੱਤੇ ਤੁਰ ਕੇ ਉਹ ਉਸ ਸਦਾ-ਥਿਰ ਰਹਿਣ ਵਾਲੇ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ।੭।
Those who are attached to the True One are immaculate and pure. Through the Guru's Teachings, they merge in the True One. ||7||
 
(ਹੇ ਭਾਈ !) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ । ਮੈਨੂੰ ਕਿਤੇ ਉਸ ਵਰਗਾ ਕੋਈ ਹੋਰ ਨਹੀਂ ਦਿੱਸਦਾ ।
Praise the True One, and no other.
 
ਉਸ ਸਦਾ-ਥਿਰ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।
Serving Him, eternal peace is obtained.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by