ਹੇ ਵੀਰ! ਮੈਂ ਪਿਆਰੇ ਦੀ ਪ੍ਰੀਤ ਨਾਲ ਵੈਰਾਗਣ ਹੋਈ ਪਈ ਹਾਂ, ਮੈਂ (ਹਰ ਵੇਲੇ ਇਹ) ਸੋਚ ਸੋਚਦੀ ਰਹਿੰਦੀ ਹਾਂ ਕਿ ਮੈਂ ਹਰੀ ਦਾ ਦਰਸਨ ਕਦੋਂ ਕਰਾਂਗੀ ।
I think thoughts of Him; I miss the Love of my Beloved. When will I obtain the Blessed Vision of the Lord's Darshan?
(ਇਸ ਮਨ ਨੂੰ ਧੀਰਜ ਦੇਣ ਲਈ) ਮੈਂ ਜਤਨ ਕਰਦੀ ਰਹਿੰਦੀ ਹਾਂ, ਪਰ ਇਹ ਮਨ ਧੀਰਜ ਨਹੀਂ ਕਰਦਾ । ਹੇ ਵੀਰ! ਕੋਈ ਅਜਿਹਾ ਭੀ ਸੰਤ ਹੈ ਜਿਹੜਾ ਮੈਨੂੰ ਪ੍ਰਭੂ ਮਿਲਾ ਦੇਵੇ? ।੧।
I try, but this mind is not encouraged. Is there any Saint who can lead me to God? ||1||
ਹੇ ਵੀਰ! ਮੈਂ ਸਾਰੇ ਜਪ ਸਾਰੇ ਤਪ ਸਾਰੇ ਸੰਜਮ ਸਾਰੇ ਪੁੰਨ ਕੁਰਬਾਨ ਕਰ ਦਿਆਂ, ਸਾਰੇ ਸੁਖਾਂ ਦੇ ਵਸੀਲੇ (ਪਿਆਰੇ ਪ੍ਰਭੂ ਨਾਲ ਮਿਲਣ ਵਾਲੇ ਸੰਤ ਅੱਗੇ) ਭੇਟਾ ਰੱਖ ਦਿਆਂਗੀ
Chanting, penance, self-control, good deeds and charity - I sacrifice all these in fire; I dedicate all peace and places to Him.
ਹੇ ਵੀਰ! ਜੇ ਕੋਈ ਅੱਖ ਝਮਕਣ ਜਿਤਨੇ ਸਮੇ ਲਈ ਹੀ ਮੈਨੂੰ ਪਿਆਰੇ ਦਾ ਦਰਸਨ ਕਰਾ ਦੇਵੇ, ਤਾਂ ਮੈਂ ਉਸ ਪਿਆਰੇ ਦੇ ਉਹਨਾਂ ਸੰਤਾਂ ਤੋਂ ਸਦਕੇ ਕੁਰਬਾਨ ਜਾਵਾਂ ।
One who helps me to behold the Blessed Vision of my Beloved, for even an instant - I am a sacrifice to that Saint. ||2||
ਹੇ ਵੀਰ! ਮੈਂ ਉਸ ਦੇ ਅੱਗੇ ਬਹੁਤ ਤਰਲਾ ਕਰਾਂਗੀ, ਬੇਨਤੀ ਕਰਾਂਗੀ, ਮੈਂ ਦਿਨ ਰਾਤ ਉਸ ਦੀ ਸੇਵਾ ਕਰਾਂਗੀ
I offer all my prayers and entreaties to him; I serve him, day and night.
ਜਿਹੜਾ ਕੋਈ ਸੰਤ ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਮੈਂ ਉਸ ਦੇ ਅੱਗੇ ਆਪਣਾ ਸਾਰਾ ਮਾਣ ਅਹੰਕਾਰ ਤਿਆਗ ਦਿਆਂਗੀ ।੩।
I have renounced all pride and egotism; he tells me the stories of my Beloved. ||3||
ਮੈਂ ਇਹ ਕੌਤਕ ਵੇਖ ਕੇ ਹੈਰਾਨ ਹੋ ਗਈ ਕਿ ਗੁਰੂ ਨੇ ਸਤਿਗੁਰੂ ਨੇ ਮੈਨੂੰ ਅਕਾਲ ਪੁਰਖ (ਦੇ ਚਰਨਾਂ) ਵਿਚ ਜੋੜ ਦਿੱਤਾ
I am wonder-struck, gazing upon the wondrous play of God. The Guru, the True Guru, has led me to meet the Primal Lord.
ਹੇ ਦਾਸ ਨਾਨਕ! (ਆਖ—ਹੇ ਵੀਰ!) ਦਇਆ ਦਾ ਸੋਮਾ ਪਿਆਰ-ਸਰੂਪ ਪਰਮਾਤਮਾ ਮੈਂ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ, (ਤੇ, ਮੇਰੇ ਅੰਦਰੋਂ ਮਾਇਆ ਵਾਲੀ ਸਾਰੀ) ਤਪਸ਼ ਮਿਟ ਗਈ ।੪।੧।੧੫।
I have found God, my Merciful Loving Lord, within the home of my own heart. O Nanak, the fire within me has been quenched. ||4||1||15||
Saarang, Fifth Mehl:
ਹੇ ਮੂਰਖ! ਹੁਣ (ਜਨਮ ਲੈ ਕੇ) ਤੂੰ ਕਿਉਂ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ?
You fool, why are you not meditating on the Lord now?
(ਜਦੋਂ) ਤੂੰ ਭਿਆਨਕ ਨਰਕ (ਵਰਗੇ ਮਾਂ ਦੇ ਪੇਟ) ਵਿਚ (ਸੀ ਤਦੋਂ ਤੰੂ) ਪੁੱਠਾ (ਲਟਕਿਆ ਹੋਇਆ) ਤਪ ਕਰਦਾ ਸੀ, (ਉਥੇ ਤੂੰ) ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਸੀ ।੧।ਰਹਾਉ।
In the awful hell of the fire of the womb, you did penance, upside-down; each and every instant, you sang His Glorious Praises. ||1||Pause||
ਹੇ ਮੂਰਖ! ਤੂੰ ਅਨੇਕਾਂ ਹੀ ਜਨਮਾਂ ਵਿਚ ਭਟਕਦਾ ਆਇਆ ਹੈਂ । ਹੁਣ ਤੈਨੂੰ ਦੁਰਲੱਭ ਮਨੁੱਖਾ ਜਨਮ ਮਿਲਿਆ ਹੈ ।
You wandered through countless incarnations, until finally you attained this priceless human birth.
ਪਰ ਮਾਂ ਦਾ ਪੇਟ ਛੱਡ ਕੇ ਜਦੋਂ ਤੂੰ ਜਗਤ ਵਿਚ ਆ ਗਿਆ, ਤਦੋਂ ਤੂੰ (ਸਿਮਰਨ ਛੱਡ ਕੇ) ਹੋਰ ਹੋਰ ਥਾਈਂ ਰੁੱਝ ਗਿਆ ।੧।
Leaving the womb, you were born, and when you came out, you became attached to other places. ||1||
ਹੇ ਮੂਰਖ! ਤੂੰ ਦਿਨ ਰਾਤ ਬੁਰਾਈਆਂ ਕਰਦਾ ਹੈਂ, ਠੱਗੀਆਂ ਕਰਦਾ ਹੈਂ, ਤੂੰ ਸਦਾ ਉਹੀ ਕੰਮ ਕਰਦਾ ਰਹਿੰਦਾ ਹੈਂ ਜਿਨ੍ਹਾਂ ਤੋਂ ਕੁਝ ਭੀ ਹੱਥ ਨਹੀਂ ਆਉਣਾ ।
You practiced evil and fraud day and night, and did useless deeds.
(ਵੇਖ, ਜਿਹੜੇ ਕਿਸਾਨ ਉਹਨਾਂ) ਤੁਹਾਂ ਨੂੰ ਹੀ ਗਾਂਹਦੇ ਰਹਿੰਦੇ ਹਨ ਜਿਨ੍ਹਾਂ ਵਿਚ ਦਾਣੇ ਨਹੀਂ ਹੁੰਦੇ, ਉਹ ਦੌੜ ਦੌੜ ਕੇ ਦੁੱਖ (ਹੀ) ਪਾਂਦੇ ਹਨ ।੨।
You thrash the straw, but it has no wheat; running around and hurrying, you obtain only pain. ||2||
ਹੇ ਕਮਲੇ! ਤੂੰ ਨਾਸਵੰਤ ਮਾਇਆ ਨਾਲ ਨਾਸਵੰਤ ਜਗਤ ਨਾਲ ਚੰਬੜਿਆ ਰਹਿੰਦਾ ਹੈਂ, ਤੂੰ ਕੁਸੁੰਭੇ ਦੇ ਫੁੱਲਾਂ ਨਾਲ ਹੀ ਪਿਆਰ ਪਾਈ ਬੈਠਾ ਹੈਂ
The false person is attached to falsehood; he is entangled with transitory things.
ਜਦੋਂ ਤੈਨੂੰ ਧਰਮ-ਰਾਜ ਆ ਫੜੇਗਾ (ਜਦੋਂ ਮੌਤ ਆ ਗਈ) ਤਦੋਂ (ਭੈੜੇ ਕੰਮਾਂ ਦੀ) ਕਾਲਖ ਹੀ ਮੂੰਹ ਤੇ ਲੈ ਕੇ (ਇਥੋਂ) ਚਲਾ ਜਾਹਿਂਗਾ ।੩।
And when the Righteous Judge of Dharma seizes you, O madman, you shall arise and depart with your face blackened. ||3||
(ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਉਹ ਮਨੁੱਖ (ਹੀ ਪਰਮਾਤਮਾ ਨੂੰ) ਮਿਲਦਾ ਹੈ ਜਿਸ ਮਨੁੱਖ ਨੂੰ ਪਰਮਾਤਮਾ ਆਪ ਮਿਲਾਂਦਾ ਹੈ, ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦੇ) ਲੇਖ ਲਿਖੇ ਹੁੰਦੇ ਹਨ ।
He alone meets with God, whom God Himself meets, by such pre-ordained destiny written on his forehead.
ਹੇ ਨਾਨਕ! ਆਖ—ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਹਾਂ, ਜਿਹੜੇ (ਪ੍ਰਭੂ-ਮਿਲਾਪ ਦੀ ਬਰਕਤਿ ਨਾਲ) ਮਨ ਵਿਚ (ਮਾਇਆ ਤੋਂੰ) ਨਿਰਲੇਪ ਰਹਿੰਦੇ ਹਨ ।੪।੨।੧੬।
Says Nanak, I am a sacrifice to that humble being, who remains unattached within his mind. ||4||2||16||
Saarang, Fifth Mehl:
ਹੇ (ਮੇਰੀ) ਮਾਂ! ਉਸ ਪ੍ਰੀਤਮ ਪ੍ਰਭੂ ਦੀ ਯਾਦ ਤੋਂ ਬਿਨਾ ਆਤਮਕ ਜੀਵਨ ਹਾਸਲ ਨਹੀਂ ਹੋ ਸਕਦਾ
How can I live without my Beloved, O my mother?
ਜਿਸ ਪਰਮਾਤਮਾ ਦੀ ਜੋਤਿ ਸਰੀਰ ਤੋਂ ਵਿੱਛੁੜਿਆਂ ਸਰੀਰ ਮੁਰਦਾ ਹੋ ਜਾਂਦਾ ਹੈ, (ਤੇ ਮੁਰਦਾ ਸਰੀਰ) ਘਰ ਵਿਚ ਟਿਕਿਆ ਨਹੀਂ ਰਹਿ ਸਕਦਾ ।੧।ਰਹਾਉ।
Separated from Him, the mortal becomes a corpse, and is not allowed to remain within the house. ||1||Pause||
ਜਿਹੜਾ (ਸਭ ਜੀਵਾਂ ਨੂੰ) ਜਿੰਦ ਦੇਣ ਵਾਲਾ ਹੈ ਹਿਰਦਾ ਦੇਣ ਵਾਲਾ ਹੈ ਪ੍ਰਾਣ ਦੇਣ ਵਾਲਾ ਹੈ, ਤੇ, ਜਿਸ ਦੀ ਸੰਗਤਿ ਵਿਚ ਹੀ (ਇਹ ਸਰੀਰ) ਸੋਹਣਾ ਲੱਗਦਾ ਹੈ
He is the Giver of the soul, the heart, the breath of life. Being with Him, we are embellished with joy.
ਹੇ ਸੰਤ ਜਨੋ! ਮੇਰੇ ਉਤੇ ਆਪਣੀ ਮਿਹਰ ਕਰੋ, ਮੈਂ ਉਸ ਪਰਮਾਤਮਾ ਦੇ ਗੁਣ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ।੧।
Please bless me with Your Gace, O Saint, that I may sing the songs of joyful praise to my God. ||1||
ਹੇ ਮਾਂ! ਮੇਰੀ ਤਾਂਘ ਹੈ ਕਿ ਸੰਤ ਜਨਾਂ ਦੇ ਚਰਨ ਮੇਰੇ ਮੱਥੇ ਉੱਤੇ ਟਿਕੇ ਰਹਿਣ, ਸੰਤ ਜਨਾਂ ਦੇ ਚਰਨਾਂ ਦੀ ਧੂੜ ਮੇਰੀਆਂ ਅੱਖਾਂ ਨੂੰ ਲੱਗਦੀ ਰਹੇ ।
I touch my forehead to the feet of the Saints. My eyes long for their dust.
ਹੇ ਨਾਨਕ! (ਆਖ—) ਜਿਨ੍ਹਾਂ ਸੰਤ ਜਨਾਂ ਦੀ ਕਿਰਪਾ ਨਾਲ ਪਰਮਾਤਮਾ ਨੂੰ ਮਿਲਿਆ ਜਾ ਸਕਦਾ ਹੈ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨।੩।੧੭।
By His Grace, we meet God; O Nanak, I am a sacrifice, a sacrifice to Him. ||2||3||17||
Saarang, Fifth Mehl:
ਹੇ ਭਾਈ! ਮੈਂ ਉਸ ਮੌਕੇ ਤੋਂ ਸਦਕੇ ਜਾਂਦਾ ਹਾਂ (ਜਦੋਂ ਮੈਨੂੰ ਸੰਤ ਜਨਾਂ ਦੀ ਸੰਗਤਿ ਪ੍ਰਾਪਤ ਹੋਈ)
I am a sacrifice to that occasion.
(ਹੁਣ ਮੈਨੂੰ) ਅੱਠੇ ਪਹਿਰ ਆਪਣੇ ਪ੍ਰਭੂ ਦਾ ਸਿਮਰਨ (ਮਿਲ ਗਿਆ ਹੈ), ਤੇ, ਵੱਡੇ ਭਾਗਾਂ ਨਾਲ ਮੈਂ ਹਰੀ ਨੂੰ ਲੱਭ ਲਿਆ ਹੈ ।੧।ਰਹਾਉ।
Twenty-four hours a day, I meditate in remembrance on my God; by great good fortune, I have found the Lord. ||1||Pause||
ਹੇ ਭਾਈ! ਕਬੀਰ (ਪਰਮਾਤਮਾ ਦੇ) ਦਾਸਾਂ ਦਾ ਦਾਸ ਬਣ ਕੇ ਭਲਾ ਬਣ ਗਿਆ, ਸੈਣ ਨਾਈ ਸੰਤ ਜਨਾਂ ਦਾ ਦਾਸ ਬਣ ਕੇ ਉੱਤਮ ਜੀਵਨ ਵਾਲਾ ਹੋ ਗਿਆ ।
Kabeer is good, the slave of the Lord's slaves; the humble barber Sain is sublime.
(ਸੰਤ ਜਨਾਂ ਦੀ ਸੰਗਤਿ ਨਾਲ) ਨਾਮਦੇਵ ਉੱਚੇ ਤੋਂ ਉੱਚੇ ਜੀਵਨ ਵਾਲਾ ਬਣਿਆ, ਅਤੇ ਸਭ ਵਿਚ ਪਰਮਾਤਮਾ ਦੀ ਜੋਤ ਨੂੰ ਵੇਖਣ ਵਾਲਾ ਬਣ ਗਿਆ, (ਸੰਤ ਜਨਾਂ ਦੀ ਕਿਰਪਾ ਨਾਲ ਹੀ) ਰਵਿਦਾਸ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ ।੧।
Highest of the high is Naam Dayv, who looked upon all alike; Ravi Daas was in tune with the Lord. ||1||
ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਇਹ ਤਨ, ਇਹ ਧਨ—ਸਭ ਕੁਝ ਸੰਤ ਜਨਾਂ ਦਾ ਹੋ ਚੁਕਿਆ ਹੈ, ਮੇਰਾ ਇਹ ਮਨ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹੈ
My soul, body and wealth belong to the Saints; my mind longs for the dust of the Saints.
ਹੇ ਨਾਨਕ! (ਆਖ—ਹੇ ਭਾਈ!) ਸੰਤ ਜਨਾਂ ਦੇ ਪ੍ਰਤਾਪ ਨਾਲ ਸਾਰੇ ਭਰਮ ਨਾਸ ਹੋ ਜਾਂਦੇ ਹਨ ਅਤੇ ਜਗਤ ਦਾ ਖਸਮ ਪ੍ਰਭੂ ਮਿਲ ਪੈਂਦਾ ਹੈ ।੨।੪।੧੮।
And by the radiant Grace of the Saints, all my doubts have been erased. O Nanak, I have met the Lord. ||2||4||18||
Saarang, Fifth Mehl:
(ਸਰਨ ਪਏ ਮਨੁੱਖ ਦੀਆਂ) ਸਾਰੀਆਂ ਲੋੜਾਂ ਗੁਰੂ ਆਪ ਪੂਰੀਆਂ ਕਰਦਾ ਹੈ
The True Guru fulfills the mind's desires.