Saarang, Fifth Mehl, Du-Padas, Fourth House:
One Universal Creator God. By The Grace Of The True Guru:
ਹੇ ਮੋਹਨ-ਪ੍ਰਭੂ! ਮੈਂ ਮਿੰਨਤ ਕਰਦੀ ਹਾਂ ਮੇਰੇ ਹਿਰਦੇ-ਘਰ ਵਿਚ ਆ ਵੱਸ ।
O my Fascinating Lord, I pray to You: come into my house.
ਹੇ ਮੋਹਨ! ਮੈਂ (ਸਦਾ) ਮਾਣ ਕਰਦੀ ਰਹਿੰਦੀ ਹਾਂ, ਮੈਂ (ਸਦਾ) ਅਹੰਕਾਰ ਨਾਲ ਗੱਲਾਂ ਕਰਦੀ ਹਾਂ, ਮੈਂ ਬਥੇਰੀਆਂ ਭੁੱਲਾਂ-ਚੁੱਕਾਂ ਕਰਦੀ ਹਾਂ, (ਫਿਰ ਭੀ) ਹੇ ਪਿਆਰੇ! ਮੈਂ ਤੇਰੀ (ਹੀ) ਦਾਸੀ ਹਾਂ ।੧।ਰਹਾਉ।
I act in pride, and speak in pride. I am mistaken and wrong, but I am still Your hand-maiden, O my Beloved. ||1||Pause||
ਹੇ ਮੋਹਨ! ਮੈਂ ਸੁਣਦੀ ਹਾਂ (ਤੂੰ) ਨੇੜੇ (ਵੱਸਦਾ ਹੈਂ), ਪਰ ਮੈਂ (ਤੈਨੂੰ) ਵੇਖ ਨਹੀਂ ਸਕਦੀ । ਸਦਾ ਭਟਕ ਭਟਕ ਕੇ ਮੈਂ ਦੁੱਖਾਂ ਵਿਚ ਫਸੀ ਰਹਿੰਦੀ ਹਾਂ ।
I hear that You are near, but I cannot see You. I wander in suffering, deluded by doubt.
ਹੇ ਗੁਰੂ! ਜੇ ਤੂੰ ਦਇਆਵਾਨ ਹੋ ਕੇ (ਮੇਰੇ ਅੰਦਰੋਂ ਮਾਇਆ ਦੇ ਮੋਹ ਦਾ) ਪਰਦਾ ਦੂਰ ਕਰ ਦੇਵੇਂ, ਮੈਂ (ਸੋਹਣੇ) ਲਾਲ (ਪ੍ਰਭੂ) ਨੂੰ ਮਿਲ ਪਵਾਂ, ਤੇ, ਮੇਰਾ ਮਨ (ਆਤਮਕ ਜੀਵਨ ਨਾਲ) ਹਰ-ਭਰਾ ਹੋ ਜਾਏ ।੧।
The Guru has become merciful to me; He has removed the veils. Meeting with my Beloved, my mind blossoms forth in abundance. ||1||
ਹੇ ਭਾਈ! ਜੇ ਅੱਖ ਝਮਕਣ ਜਿਤਨੇ ਸਮੇ ਲਈ ਭੀ ਮਾਲਕ-ਪ੍ਰਭੂ (ਮਨ ਤੋਂ) ਭੱੁਲ ਜਾਏ, ਤਾਂ ਮੈਂ ਇਉਂ ਸਮਝਦੀ ਹਾਂ ਕਿ ਕ੍ਰੋੜਾਂ ਦਿਨ ਲੱਖਾਂ ਵਰ੍ਹੇ ਲੰਘ ਗਏ ਹਨ ।
If I were to forget my Lord and Master, even for an instant, it would be like millions of days, tens of thousands of years.
ਹੇ ਨਾਨਕ! (ਆਖ—) ਜਦੋਂ ਮੈਨੂੰ ਸਾਧ ਸੰਗਤਿ ਦਾ ਸਮਾਗਮ ਪ੍ਰਾਪਤ ਹੋਇਆ, ਤਦੋਂ ਪਰਮਾਤਮਾ ਨਾਲ ਮੇਲ ਹੋ ਗਿਆ ।੨।੧।੨੪।
When I joined the Saadh Sangat, the Company of the Holy, O Nanak, I met my Lord. ||2||1||24||
Saarang, Fifth Mehl:
ਹੁਣ ਮੈਂ ਹੋਰ ਹੋਰ ਕਿਹੜੀਆਂ ਸੋਚਾਂ ਸੋਚਾਂ? ਮੈਂ ਹਰੇਕ ਸੋਚ ਵਿਸਾਰ ਦਿੱਤੀ ਹੈ ।
Now what should I think? I have given up thinking.
ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਮੈਂ ਕੁਰਬਾਨ ਜਾਂਦਾ ਹਾਂ ।(ਹੇ ਭਾਈ! ਉਸ ਦੇ ਨਾਮ ਦਾ ਸਦਕਾ ਹੁਣ ਮੈਨੂੰ ਯਕੀਨ ਬਣ ਗਿਆ ਹੈ ਕਿ) ਜੋ ਕੁਝ ਕਰਨਾ ਚਾਹੁੰਦਾ ਹੈ ਉਹੀ ਕੁਝ ਉਹ ਕਰ ਰਿਹਾ ਹੈ ।੧।ਰਹਾਉ।
You do whatever You wish to do. Please bless me with Your Name - I am a sacrifice to You. ||1||Pause||
ਹੇ ਭਾਈ! ਸਾਰੇ ਜਗਤ ਵਿਚ ਮਾਇਆ (ਸਪਣੀ) ਦੀ ਜ਼ਹਰ ਵਧ-ਫੁੱਲ ਰਹੀ ਹੈ (ਇਸ ਤੋਂ ਉਹੀ ਬਚਦਾ ਹੈ ਜਿਸ ਦੇ) ਮੂੰਹ ਵਿਚ ਗੁਰੂ ਦਾ ਉਪਦੇਸ਼ ਗਰੁੜ-ਮੰਤ੍ਰ ਹੈ ।
The poison of corruption is flowering forth in the four directions; I have taken the GurMantra as my antidote.
ਹੇ ਭਾਈ! ਜਿਸ ਮਨੁੱਖ ਨੂੰ ਪ੍ਰਭੂ ਆਪਣੇ ਹੱਥ ਦੇ ਕੇ ਆਪਣਾ ਬਣਾ ਕੇ ਰੱਖਿਆ ਕਰਦਾ ਹੈ, ਉਹ ਜਗਤ ਵਿਚ ਇਉਂ ਨਿਰਲੇਪ ਰਹਿੰਦਾ ਹੈ ਜਿਵੇਂ ਪਾਣੀ ਵਿਚ ਕੌਲ ਫੁੱਲ ।੧।
Giving me His Hand, He has saved me as His Own; like the lotus in the water, I remain unattached. ||1||
ਹੇ ਨਾਨਕ! (ਆਖ—ਹੇ ਪ੍ਰਭੂ!) ਨਾਹ ਹੁਣ ਹੀ ਮੇਰੀ ਕੋਈ ਪਾਂਇਆਂ ਹੈ, ਨਾਹ ਅਗਾਂਹ ਨੂੰ ਭੀ ਮੇਰੀ ਕੋਈ ਪਾਂਇਆਂ ਹੋ ਸਕਦੀ ਹੈ । ਹਰ ਥਾਂ ਤੂੰ ਹੀ ਆਪਣੀ ਸੱਤਿਆ ਟਿਕਾਈ ਹੋਈ ਹੈ ।
I am nothing. What am I? You hold all in Your Power.
ਹੇ ਹਰੀ! (ਮਾਇਆ ਸਪਣੀ ਤੋਂ ਬਚਣ ਲਈ) ਮੈਂ ਭੱਜ ਕੇ ਤੇਰੇ ਸੰਤਾਂ ਦੀ ਸਰਨ ਪਿਆ ਹਾਂ, ਸੰਤ-ਸਰਨ ਦਾ ਸਦਕਾ ਮੇਰੀ ਰੱਖਿਆ ਕਰ ।੨।੨।੨੫।
Nanak has run to Your Sanctuary, Lord; please save him, for the sake of Your Saints. ||2||2||25||
Saarang, Fifth Mehl:
ਹੇ ਜਗਤ ਦੇ ਮੂਲ ਹਰੀ! ਹੇ ਸਾਰੀਆਂ ਤਾਕਤਾਂ ਦੇ ਮਾਲਕ ਸੁਆਮੀ! (ਗੁਰੂ ਨੂੰ ਮਿਲ ਕੇ) ਹੁਣ ਮੈਂ ਹੋਰ ਸਾਰੇ ਹੀਲੇ ਛੱਡ ਦਿੱਤੇ ਹਨ,
Now I have abandoned all efforts and devices.
(ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਸਿਰਫ਼ ਤੇਰੇ ਦਰ ਤੋਂ ਹੀ ਮੇਰੀ ਉੱਚੀ ਆਤਮਕ ਅਵਸਥਾ ਬਣ ਸਕਦੀ ਹੈ ।੧।ਰਹਾਉ।
My Lord and Master is the All-powerful Creator, the Cause of causes, my only Saving Grace. ||1||Pause||
ਹੇ ਪ੍ਰਭੂ! ਮੈਂ (ਜਗਤ ਦੇ) ਅਨੇਕਾਂ ਕਈ ਕਿਸਮਾਂ ਦੇ ਰੂਪ ਰੰਗ ਵੇਖ ਲਏ ਹਨ, ਤੇਰੇ ਵਰਗਾ (ਸੋਹਣਾ) ਹੋਰ ਕੋਈ ਨਹੀਂ ਹੈ ।
I have seen numerous forms of incomparable beauty, but nothing is like You.
ਹੇ ਠਾਕੁਰ! ਹੇ ਜਿੰਦ ਦਾਤੇ! ਹੇ ਪ੍ਰਾਣ ਦਾਤੇ! ਹੇ ਸੁਖਦਾਤੇ! ਸਭ ਜੀਵਾਂ ਨੂੰ ਤੂੰ ਹੀ ਆਸਰਾ ਦੇਂਦਾ ਹੈਂ ।੧।
You give Your Support to all, O my Lord and Master; You are the Giver of peace, of the soul and the breath of life. ||1||
ਭਟਕਦਿਆਂ ਭਟਕਦਿਆਂ ਜਦੋਂ ਮੈਂ ਥੱਕ ਗਿਆ, ਤਦੋਂ ਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੇ ਚਰਨਾਂ ਦੀ ਕਦਰ ਪਛਾਣ ਲਈ ।
Wandering, wandering, I grew so tired; meeting the Guru, I fell at His Feet.
ਹੇ ਨਾਨਕ! ਆਖ—ਹੇ ਭਾਈ! ਹੁਣ ਮੈਂ ਸਾਰੇ ਸੁਖ ਦੇਣ ਵਾਲਾ ਪ੍ਰਭੂ ਲੱਭ ਲਿਆ ਹੈ, ਤੇ ਮੇਰੀ (ਜ਼ਿੰਦਗੀ ਦੀ) ਰਾਤ ਸੁਖ ਆਨੰਦ ਵਿਚ ਬੀਤ ਰਹੀ ਹੈ ।੨।੩।੨੬।
Says Nanak, I have found total peace; this life-night of mine passes in peace. ||2||3||26||
Saarang, Fifth Mehl:
ਹੁਣ ਮੈਂ ਪਰਮਾਤਮਾ ਦਾ ਆਸਰਾ ਲੱਭ ਲਿਆ ਹੈ
Now I have found the Support of my Lord.
ਹੇ ਭਾਈ! ਜਦੋਂ ਤੋਂ ਸਾਰੇ ਸੁਖ ਦੇਣ ਵਾਲੇ ਸਤਿਗੁਰੂ ਜੀ (ਮੇਰੇ ਉਤੇ) ਦਇਆਵਾਨ ਹੋਏ ਹਨ, ਮੈਂ ਅੰਨ੍ਹੇ ਨੇ ਨਾਮ-ਮੋਤੀ ਵੇਖ ਲਿਆ ਹੈ।੧।ਰਹਾਉ।
The Guru, the Giver of peace, has become merciful to me. I was blind - I see the jewel of the Lord. ||1||Pause||
ਹੇ ਭਾਈ! (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਹਨੇਰੇ ਕੱਟੇ ਗਏ ਹਨ, ਮੇਰੀ ਬੁੱਧੀ ਨਿਰਮਲ ਹੋ ਗਈ ਹੈ, ਮੇਰੇ ਅੰਦਰ ਚੰਗੇ ਮੰਦੇ ਦੀ ਪਰਖ ਦੀ ਸ਼ਕਤੀ ਦਾ ਪਰਕਾਸ਼ ਹੋ ਗਿਆ ਹੈ ।
I have cut away the darkness of ignorance and become immaculate; my discriminationg intellect has blossomed forth.
(ਮੈਨੂੰ ਸਮਝ ਆ ਗਈ ਹੈ ਕਿ) ਜਿਵੇਂ ਪਾਣੀ ਦੀਆਂ ਲਹਰਾਂ ਤੇ ਝੱਗ ਸਭ ਕੁਝ ਪਾਣੀ ਹੀ ਹੋ ਜਾਂਦਾ ਹੈ, ਤਿਵੇਂ ਮਾਲਕ-ਪ੍ਰਭੂ ਅਤੇ ਉਸ ਦੇ ਸੇਵਕ ਇਕ-ਰੂਪ ਹੋ ਜਾਂਦੇ ਹਨ ।੧।
As the waves of water and the foam become water again, the Lord and His servant become One. ||1||
(ਗੁਰੂ ਦੀ ਕਿਰਪਾ ਨਾਲ ਇਹ ਸਮਝ ਆ ਗਈ ਹੈ ਕਿ) ਜਿਸ ਪ੍ਰਭੂ ਤੋਂ ਇਹ ਜੀਵ ਉਪਜਦਾ ਹੈ ਉਸ ਵਿਚ ਹੀ ਲੀਨ ਹੁੰਦਾ ਹੈ, ਇਹ ਸਾਰੀ ਰਚਨਾ ਹੀ ਇਕ ਪਰਮਾਤਮਾ ਦਾ ਹੀ ਖੇਲ-ਪਸਾਰਾ ਹੈ
He is taken in again, into what from which he came; all is one in the One Lord.
ਹੇ ਨਾਨਕ! ਆਖ (ਗੁਰੂ ਦੀ ਕਿਰਪਾ ਨਾਲ) ਦਿੱਸ ਪਿਆ ਹੈ ਕਿ ਪ੍ਰਾਣਾਂ ਦਾ ਮਾਲਕ ਹਰੀ ਸਭਨੀਂ ਥਾਈਂ ਇਕ-ਸਮਾਨ ਵੱਸ ਰਿਹਾ ਹੈ ।੨।੪।੨੭।
O Nanak, I have come to see the Master of the breath of life, all-pervading everywhere. ||2||4||27||
Saarang, Fifth Mehl:
ਹੇ ਭਾਈ! ਮੇਰਾ ਮਨ ਸਿਰਫ਼ ਪਿਆਰੇ ਪ੍ਰਭੂ ਦਾ ਹੀ ਦਰਸਨ ਮੰਗਦਾ ਹੈ ।
My mind longs for the One Beloved Lord.
ਮੈਂ ਸਾਰੇ ਦੇਸ਼ ਸਾਰੇ ਥਾਂ ਵੇਖ ਆਇਆ ਹਾਂ, (ਉਹਨਾਂ ਵਿਚੋਂ ਕੋਈ ਭੀ ਸੁੰਦਰਤਾ ਵਿਚ) ਪਿਆਰੇ (ਪ੍ਰਭੂ) ਦੇ ਇਕ ਰੋਮ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧।ਰਹਾਉ।
I have looked everywhere in every country, but nothing equals even a hair of my Beloved. ||1||Pause||
ਹੇ ਭਾਈ! ਮੈਂ ਅਨੇਕਾਂ ਭੋਜਨ ਅਨੇਕਾਂ ਸੁਆਦਲੇ ਪਦਾਰਥ ਪਰੋਸ ਕੇ ਰੱਖਦਾ ਹਾਂ, (ਮੇਰਾ ਮਨ) ਉਹਨਾਂ ਵਲ ਨਿਗਾਹ ਭੀ ਨਹੀਂ ਕਰਦਾ, (ਇਸ ਦੀ) ਉਹਨਾਂ ਵਲ ਕੋਈ ਰੁਚੀ ਨਹੀਂ ।
All sorts of delicacies and dainties are placed before me, but I do not even want to look at them.
ਹੇ ਭਾਈ! ਜਿਵੇਂ ਭੌਰਾ ਕੌਲ ਫੁੱਲ ਵਾਸਤੇ ਲਲਚਾਂਦਾ ਹੈ, ਤਿਵੇਂ (ਮੇਰਾ ਮਨ) ਪਰਮਾਤਮਾ (ਦੇ ਨਾਮ) ਦਾ ਸੁਆਦ (ਹੀ) ਮੰਗਦਾ ਹੈ, ਮੂੰਹੋਂ ‘ਹੇ ਪਿਆਰੇ ਪ੍ਰਭੂ! ਹੇ ਪਿਆਰੇ ਪ੍ਰਭੂ!’ ਹੀ ਬੋਲਦਾ ਰਹਿੰਦਾ ਹੈ ।੧।
I long for the sublime essence of the Lord, calling, "Pri-o! Pri-o! - Beloved! Beloved!", like the Bumble bee longing for the lotus flower. ||1||