ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਚੰਗੀ ਮੰਦੀ ਕਰਤੂਤਿ ਨੰੂ ਪਰਖਣ ਜੋਗੇ ਹੋ ਜਾਂਦੇ ਹਨ, ਤੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਸਿਮਰਨ ਦੀ ਕਮਾਈ ਕਰਦੇ ਹਨ ।੮।੧੮।੧੯।
O Nanak, those who are attuned to the Naam, reflect deeply on the Truth; they practice only Truth. ||8||18||19||
 
Maajh, Third Mehl:
 
ਪਰਮਾਤਮਾ ਦੀ ਪਵਿੱਤ੍ਰ ਜੋਤਿ ਸਭ ਜੀਵਾਂ ਵਿਚ ਸਮਾਈ ਹੋਈ ਹੈ ।
The Word of the Shabad is Immaculate and Pure; the Bani of the Word is Pure.
 
ਉਸ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਸਭ ਨੂੰ) ਪਵਿਤ੍ਰ ਕਰਨ ਵਾਲਾ ਹੈ ।
The Light which is pervading among all is Immaculate.
 
ਉਸ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਸਭ ਨੂੰ) ਪਵਿਤ੍ਰ ਕਰਨ ਵਾਲੀ ਹੈ । (ਹੇ ਭਾਈ !) ਮੈਂ ਉਸ ਹਰੀ ਦੀ ਪਵਿਤ੍ਰ ਬਾਣੀ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ । ਪਰਮਾਤਮਾ ਦਾ ਨਾਮ ਜਪ ਕੇ ਪਵਿਤ੍ਰ ਹੋ ਜਾਈਦਾ ਹੈ, (ਵਿਕਾਰਾਂ ਦੀ) ਮੈਲ (ਮਨ ਵਿਚੋਂ) ਦੂਰ ਕਰ ਲਈਦੀ ਹੈ ।੧।
So praise the Immaculate Word of the Lord's Bani; chanting the Immaculate Name of the Lord, all filth is washed away. ||1||
 
ਮੈਂ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਸੁੱਖ ਦੇਣ ਵਾਲੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Giver of peace within their minds.
 
ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਵਿਤ੍ਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ । ਗੁਰੂ ਦਾ ਸ਼ਬਦ ਹੀ ਸੁਣ ਕੇ ਮੈਂ (ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਮਿਟਾਂਦਾ ਹਾਂ ।੧।ਰਹਾਉ।
Praise the Immaculate Lord, through the Word of the Guru's Shabad. Listen to the Shabad, and quench your thirst. ||1||Pause||
 
(ਜਿਸ ਮਨੁੱਖ ਦੇ) ਮਨ ਵਿਚ ਪਵਿਤ੍ਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਤਨ ਪਵਿਤ੍ਰ ਹੋ ਜਾਂਦਾ ਹੈ ।
When the Immaculate Naam comes to dwell in the mind,
 
(ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ ।
the mind and body become Immaculate, and emotional attachment to Maya departs.
 
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪਵਿਤ੍ਰ ਗੁਣ ਸਦਾ ਗਾਂਦਾ ਹੈ (ਜਿਵੇਂ ਜੋਗੀ ਨਾਦ ਵਜਾਂਦਾ ਹੈ) ਉਹ ਮਨੁੱਖ ਸਿਫ਼ਤਿ-ਸਾਲਾਹ ਦਾ (ਮਾਨੋ) ਨਾਦ ਵਜਾਂਦਾ ਹੈ ।੨।
Sing the Glorious Praises of the Immaculate True Lord forever, and the Immaculate Sound-current of the Naad shall vibrate within. ||2||
 
ਜਿਸ ਮਨੁੱਖ ਨੇ ਗੁਰੂ ਪਾਸੋਂ ਪਵਿਤ੍ਰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ,
The Immaculate Ambrosial Nectar is obtained from the Guru.
 
ਉਸ ਦੇ ਅੰਦਰੋਂ ਆਪਾ-ਭਾਵ ਮੁੱਕ ਜਾਂਦਾ ਹੈ, ਉਸ ਦੇ ਹਿਰਦੇ ਵਿਚ, ਮਾਇਆ ਦਾ ਮੋਹ ਨਹੀਂ ਰਹਿ ਜਾਂਦਾ ।
When selfishness and conceit are eradicated from within, then there is no attachment to Maya.
 
(ਜਿਉਂ ਜਿਉਂ ਉਹ ਮਨੁੱਖ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਪਵਿਤ੍ਰ ਬਾਣੀ ਆਪਣੇ ਮਨ ਵਿਚ ਵਸਾਂਦਾ ਹੈ, ਪਰਮਾਤਮਾ ਨਾਲ ਉਸ ਦੀ ਪਵਿਤ੍ਰ ਡੂੰਘੀ ਸਾਂਝ ਬਣਦੀ ਹੈ, ਉਸ ਦੀ ਸੁਰਤਿ ਪ੍ਰਭੂ-ਚਰਨਾਂ ਨਾਲ ਜੁੜਦੀ ਹੈ ਜੋ ਉਸ ਨੂੰ (ਹੋਰ) ਪਵਿਤ੍ਰ ਕਰਦੀ ਹੈ ।੩।
Immaculate is the spiritual wisdom, and utterly immaculate is the meditation, of those whose minds are filled with the Immaculate Bani of the Word. ||3||
 
ਜੇਹੜਾ ਮਨੁੱਖ ਪਵਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ, ਉਹ (ਆਪ ਭੀ) ਪਵਿਤ੍ਰ ਹੋ ਜਾਂਦਾ ਹੈ,
One who serves the Immaculate Lord becomes immaculate.
 
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਮਨ ਵਿਚੋਂ) ਹਉਮੈ ਦੀ ਮੈਲ ਧੋ ਲੈਂਦਾ ਹੈ ।
Through the Word of the Guru's Shabad, the filth of egotism is washed away.
 
ਉਸ ਮਨੁੱਖ ਦੇ ਅੰਦਰ ਇਕ-ਰਸ ਲਗਨ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਆਪਣਾ ਪ੍ਰਭਾਵ ਪਾਈ ਰੱਖਦੀ ਹੈ, ਤੇ ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦਾ ਹੈ ।੪।
The Immaculate Bani and the Unstruck Melody of the Sound-current vibrate, and in the True Court, honor is obtained. ||4||
 
ਪਵਿਤ੍ਰ ਪਰਮਾਤਮਾ ਦੀ (ਨਾਮ-) ਛੁਹ ਨਾਲ ਸਾਰੀ ਲੁਕਾਈ ਪਵਿਤ੍ਰ ਹੋ ਜਾਂਦੀ ਹੈ ।
Through the Immaculate Lord, all become immaculate.
 
(ਜਿਉਂ ਜਿਉਂ ਮਨੁੱਖ ਆਪਣੇ ਮਨ ਨੰੂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਪ੍ਰੋਂਦਾ ਹੈ (ਤਿਉਂ ਤਿਉਂ ਉਸ ਦਾ) ਮਨ ਪਵਿਤ੍ਰ ਹੁੰਦਾ ਜਾਂਦਾ ਹੈ ।
Immaculate is the mind which weaves the Word of the Lord's Shabad into itself.
 
ਵੱਡੇ ਭਾਗਾਂ ਵਾਲੇ ਮਨੁੱਖ ਹੀ ਪਵਿਤ੍ਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦੇ ਹਨ । ਜੇਹੜਾ ਮਨੁੱਖ ਨਾਮ ਵਿਚ ਜੁੜਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ, ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੫।
Blessed and very fortunate are those who are committed to the Immaculate Name; through the Immaculate Name, they are blessed and beautified. ||5||
 
ਉਹੀ ਮਨੁੱਖ ਪਵਿਤ੍ਰ ਜੀਵਨ ਵਾਲਾ ਬਣਦਾ ਹੈ, ਜੇਹੜਾ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ ।
Immaculate is the one who is adorned with the Shabad.
 
ਪਵਿਤ੍ਰ ਪ੍ਰਭੂ ਦੇ ਨਾਮ ਵਿਚ ਉਸ ਦਾ ਮਨ ਮਸਤ ਰਹਿੰਦਾ ਹੈ, ਉਸ ਦਾ ਤਨ (ਭਾਵ, ਹਰੇਕ ਗਿਆਨ-ਇੰਦ੍ਰਾ) ਮਸਤ ਰਹਿੰਦਾ ਹੈ ।
The Immaculate Naam, the Name of the Lord, entices the mind and body.
 
ਸਦਾ-ਥਿਰ ਪਰਮਾਤਮਾ ਦੇ ਨਾਮ ਵਿਚ ਜੁੜਨ ਕਰ ਕੇ ਉਸ ਨੂੰ (ਵਿਕਾਰਾਂ ਦੀ) ਮੈਲ ਕਦੇ ਨਹੀਂ ਲਗਦੀ । ਸਦਾ-ਥਿਰ ਰਹਿਣ ਵਾਲਾ ਪ੍ਰਭੂ ਉਸ ਦਾ ਮੂੰਹ (ਲੋਕ ਪਰਲੋਕ ਵਿਚ) ਉਜਲਾ ਕਰ ਦੇਂਦਾ ਹੈ ।੬।
No filth ever attaches itself to the True Name; one's face is made radiant by the True One. ||6||
 
ਪਰ ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ, ਉਸ ਦਾ ਮਨ (ਵਿਕਾਰਾਂ ਦੀ ਮੈਲ ਨਾਲ) ਮੈਲਾ (ਹੀ) ਰਹਿੰਦਾ ਹੈ ।
The mind is polluted by the love of duality.
 
(ਉਹ ਲਕੀਰਾਂ ਕੱਢ ਕੱਢ ਕੇ ਬੇਸ਼ੱਕ ਸੁੱਚੇ ਚੌਂਕੇ ਬਣਾਏ, ਪਰ ਉਸ ਦੇ ਹਿਰਦੇ ਦਾ) ਚੌਂਕਾ ਮੈਲਾ ਹੀ ਰਹਿੰਦਾ ਹੈ (ਉਹ ਦੀ ਸੁਰਤਿ ਸਦਾ) ਮੈਲੇ ਥਾਂ ਵਿਚ ਹੀ ਟਿਕੀ ਰਹਿੰਦੀ ਹੈ ।
Filthy is that kitchen, and filthy is that dwelling;
 
ਉਹ ਮਨੁੱਖ (ਵਿਕਾਰਾਂ ਦੀ) ਮੈਲ ਨੂੰ ਹੀ ਆਪਣੀ ਆਤਮਕ ਖ਼ੁਰਾਕ ਬਣਾਈ ਰੱਖਦਾ ਹੈ, (ਜਿਸ ਕਰਕੇ ਉਹ ਆਪਣੇ ਅੰਦਰ) ਹੋਰ ਹੋਰ (ਵਿਕਾਰਾਂ ਦੀ) ਮੈਲ ਵਧਾਂਦਾ ਜਾਂਦਾ ਹੈ । (ਇਸ ਤਰ੍ਹਾਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਮੈਲ (ਵਧਾ ਵਧਾ ਕੇ) ਦੁੱਖ ਸਹਾਰਦਾ ਹੈ ।੭।
eating filth, the self-willed manmukhs become even more filthy. Because of their filth, they suffer in pain. ||7||
 
(ਪਰ ਜੀਵਾਂ ਦੇ ਕੀਹ ਵੱਸ ?) ਵਿਕਾਰੀ ਜੀਵ ਤੇ ਪਵਿਤ੍ਰ-ਆਤਮਾ ਜੀਵ ਸਾਰੇ ਪਰਮਾਤਮਾ ਦੇ ਹੁਕਮ ਵਿਚ (ਹੀ ਤੁਰ ਰਹੇ ਹਨ) ।
The filthy, and the immaculate as well, are all subject to the Hukam of God's Command.
 
ਜੇਹੜੇ ਬੰਦੇ ਸਦਾ-ਥਿਰ ਹਰੀ ਨੂੰ ਪਿਆਰੇ ਲੱਗ ਪੈਂਦੇ ਹਨ, ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ ।
They alone are immaculate, who are pleasing to the True Lord.
 
ਹੇ ਨਾਨਕ ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉੱਤੇ ਤੁਰਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਉਹ (ਆਪਣੇ ਅੰਦਰੋਂ ਵਿਕਾਰ ਆਦਿਕਾਂ ਦੀ) ਮੈਲ ਦੂਰ ਕਰ ਲੈਂਦਾ ਹੈ ।੮।੧੯।੨੦।
O Nanak, the Naam abides deep within the minds of the Gurmukhs, who are cleansed of all their filth. ||8||19||20||
 
Maajh, Third Mehl:
 
ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਬਹੁਤ ਪਵਿਤ੍ਰ-ਆਤਮਾ ਹੋ ਜਾਂਦੇ ਹਨ,
The Lord of the Universe is radiant, and radiant are His soul-swans.
 
ਉਹਨਾਂ ਦੇ ਮਨ ਵਿਚ (ਭੀ) ਸੁੱਧ (ਫੁਰਨੇ) ਉਠਦੇ ਹਨ ਉਹਨਾਂ ਦੇ ਮੂੰਹ (ਭੀ) ਸੋਹਣੇ ਦਿੱਸਦੇ ਹਨ,
Their minds and their speech are immaculate; they are my hope and ideal.
 
ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਵਿਤ੍ਰ ਗੋਬਿੰਦ ਦਾ ਰੂਪ ਹੋ ਜਾਂਦੇ ਹਨ, ਪਰਮਾਤਮਾ-ਸਰੋਵਰ ਦੇ ਉਹ, (ਮਾਨੋ) ਸੋਹਣੇ ਹੰਸ ਬਣ ਜਾਂਦੇ ਹਨ ।੧।
Their minds are radiant, and their faces are always beautiful; they meditate on the most radiant Naam, the Name of the Lord. ||1||
 
ਮੈਂ ਉਸ ਮਨੁੱਖ ਤੋਂ ਸਦਾ ਸਦਕੇ ਵਾਰਨੇ ਜਾਂਦਾ ਹਾਂ, ਜੇਹੜਾ ਗੋਬਿੰਦ ਦੇ ਗੁਣ ਸਦਾ ਗਾਂਦਾ ਹੈ,
I am a sacrifice, my soul is a sacrifice, to those who sing the Glorious Praises of the Lord of the Universe.
 
ਜੇਹੜਾ ਦਿਨ ਰਾਤ ਗੋਬਿੰਦ ਦਾ ਨਾਮ ਉਚਾਰਦਾ ਹੈ, ਜੇਹੜਾ ਗੁਰੂ ਦੇ ਸ਼ਬਦ ਦੀ ਰਾਹੀਂ (ਹੋਰਨਾਂ ਨੂੰ ਭੀ) ਗੋਬਿੰਦ ਦੇ ਗੁਣ ਸੁਣਾਂਦਾ ਹੈ ।੧।ਰਹਾਉ।
So chant Gobind, Gobind, the Lord of the Universe, day and night; sing the Glorious Praises of the Lord Gobind, through the Word of His Shabad. ||1||Pause||
 
ਜੇਹੜੇ ਮਨੁੱਖ ਗੋਬਿੰਦ (ਦੇ ਗੁਣ) ਆਤਮਕ ਅਡੋਲਤਾ ਵਿਚ (ਪ੍ਰਭੂ ਚਰਨਾਂ ਦੇ) ਪ੍ਰੇਮ ਵਿਚ (ਟਿਕ ਕੇ) ਗਾਂਦੇ ਹਨ,
Sing of the Lord Gobind with intuitive ease,
 
ਗੁਰੂ ਦੇ ਡਰ-ਅਦਬ ਵਿਚ ਰਹਿ ਕੇ ਉਹ (ਲੋਕ ਪਰਲੋਕ ਵਿਚ) ਸੁਰਖ਼ਰੂ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ ।
in the Fear of the Guru; you shall become radiant, and the filth of egotism shall depart.
 
ਉਹ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ ਆਤਮਕ ਆਨੰਦ ਵਿਚ ਮਗਨ ਰਹਿੰਦੇ ਹਨ, ਉਹ (ਹੋਰਨਾਂ ਪਾਸੋਂ) ਸੁਣ ਕੇ (ਭਾਵ, ਉਹ ਗੋਬਿੰਦ ਦੇ ਗੁਣ ਸੁਣਦੇ ਭੀ ਹਨ, ਤੇ) ਗੋਬਿੰਦ ਦੇ ਗੁਣ ਗਾਂਦੇ (ਭੀ) ਹਨ ।੨।
Remain in bliss forever, and perform devotional worship, day and night. Hear and sing the Glorious Praises of the Lord Gobind. ||2||
 
ਜਿਉਂ ਜਿਉਂ ਮਨੁੱਖ ਭਗਤੀ ਦ੍ਰਿੜ੍ਹ ਕਰਦਾ ਹੈ ਉਸ ਦਾ ਮਨ ਹੁਲਾਰੇ ਵਿਚ ਆਉਂਦਾ ਹੈ,
Channel your dancing mind in devotional worship,
 
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਆਪਣੇ ਮਨ ਨੂੰ ਉਧਰ ਹੀ ਟਿਕਾਈ ਰੱਖਦਾ ਹੈ (ਬਾਹਰ ਭਟਕਣ ਤੋਂ ਬਚਾਈ ਰੱਖਦਾ ਹੈ) ।
and through the Word of the Guru's Shabad, merge your mind with the Supreme Mind.
 
(ਜਿਵੇਂ ਕੋਈ ਰਾਸਧਾਰੀਆ ਰਾਸ ਪਾਣ ਵੇਲੇ ਰਾਗ ਦੇ ਸ਼ਾਜ਼ਾਂ ਦੇ ਨਾਲ ਨਾਲ ਮਿਲ ਕੇ ਨਾਚ ਕਰਦਾ ਹੈ, ਤਿਵੇਂ) ਉਹ ਮਨੁੱਖ (ਮਾਨੋ) ਸੱਚਾ ਨਾਚ ਕਰਦਾ ਹੈ (ਜਦੋਂ ਉਹ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰਦਾ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਆਤਮਕ) ਨਾਚ ਕਰਦਾ ਹੈ ।੩।
Let your true and perfect tune be the subjugation of your love of Maya, and let yourself dance to the Shabad. ||3||
 
ਪਰ ਜੇਹੜਾ ਮਨੁੱਖ (ਰਾਸ ਆਦਿਕ ਪਾਣ ਵੇਲੇ) ਉੱਚੀ ਉੱਚੀ ਸੁਰ ਵਿਚ ਬੋਲਦਾ ਹੈ ਤੇ ਆਪਣੇ ਸਰੀਰ ਨੂੰ (ਕਿਸੇ ਸ਼ੈ ਨਾਲ) ਪਟਕਾਂਦਾ ਹੈ,
People shout out loud and move their bodies,
 
(ਉਂਞ ਉਹ) ਮਾਇਆ ਦੇ ਮੋਹ ਵਿਚ (ਫਸਿਆ ਹੋਇਆ) ਹੈ, ਉਸ ਨੂੰ ਆਤਮਕ ਮੌਤ ਨੇ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ ।
but if they are emotionally attached to Maya, then the Messenger of Death shall hunt them down.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by