ਹੇ ਨਾਨਕ! ਆਖ—(ਗੁਰੂ ਦੀ ਕਿਰਪਾ ਨਾਲ) ਮੈਂ ਆਤਮਕ ਅਡੋਲਤਾ ਦਾ ਸੋਮਾ ਲੱਭ ਲਿਆ ਹੈ । ਮੈਂ ਪਰਮਾਤਮਾ ਦੀ ਭਗਤੀ ਦੇ ਭੰਡਾਰੇ ਖ਼ਜ਼ਾਨੇ ਲੱਭ ਲਏ ਹਨ ।੨।੧੦।੩੩।
Says Nanak, I have found the Lord with intuitive ease, within the home of my own heart. Devotional worship of the Lord is a treasure over-flowing. ||2||10||33||
Saarang, Fifth Mehl:
ਹੇ ਮੋਹਨ ਪ੍ਰਭੂ! (ਜਗਤ ਦੇ) ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ ਹਨ), ਤੂੰ ਹੀ (ਇਹਨਾਂ ਨੂੰ ਦੁੱਖਾਂ ਕਲੇਸ਼ਾਂ ਆਦਿਕ ਤੋਂ) ਪਾਰ ਲੰਘਾਂਦਾ ਹੈਂ ।
O my Enticing Lord, all beings are Yours - You save them.
ਤੇਰੀ ਰਤਾ ਜਿਤਨੀ ਮਿਹਰ (ਦੀ ਨਿਗਾਹ) ਨਾਲ ਵੱਡੇ ਵੱਡੇ ਨਿਰਦਈ ਬੰਦੇ ਭੀ ਅੱਤਿਆਚਾਰਾਂ ਵਲੋਂ ਹਟ ਜਾਂਦੇ ਹਨ ।੧।ਰਹਾਉ।
Even a tiny bit of Your Mercy ends all cruelty and tyranny. You save and redeem millions of universes. ||1||Pause||
ਹੇ ਮੋਹਨ! (ਤੇਰੇ ਪੈਦਾ ਕੀਤੇ ਜੀਵ ਤੇਰੇ ਹੀ ਦਰ ਤੇ) ਅਰਦਾਸ ਬੇਨਤੀ ਕਰਦੇ ਹਨ, (ਤੈਨੂੰ ਹੀ) ਪਲ ਪਲ ਹਿਰਦੇ ਵਿਚ ਵਸਾਂਦੇ ਹਨ ।
I offer countless prayers; I remember You each and every instant.
ਹੇ ਗਰੀਬਾਂ ਦੇ ਦੁੱਖ ਨਾਸ ਕਰਨ ਵਾਲੇ ਮੋਹਨ! ਜਦੋਂ ਤੂੰ ਦਇਆਵਾਨ ਹੁੰਦਾ ਹੈਂ, ਤਾਂ ਆਪਣੇ ਹੱਥ ਦੇ ਕੇ (ਜੀਵਾਂ ਨੂੰ ਦੁੱਖਾਂ ਤੋਂ) ਪਾਰ ਲੰਘਾ ਲੈਂਦਾ ਹੈਂ ।੧।
Please be merciful to me, O Destroyer of the pains of the poor; please give me Your hand and save me. ||1||
ਇਹਨਾਂ ਵਿਚਾਰੇ ਰਾਜਿਆਂ ਦੀ ਕੋਈ ਪਾਂਇਆਂ ਨਹੀਂ ਕਿ ਇਹ ਕਿਸੇ ਨੂੰ ਮਾਰ ਸਕਣ (ਸਭ ਤੇਰਾ ਹੀ ਖੇਲ-ਤਮਾਸ਼ਾ ਹੈ) ।
And what about these poor kings? Tell me, who can they kill?
ਹੇ ਨਾਨਕ! (ਆਖ—ਹੇ ਮੋਹਨ!)ਹੇ ਸੁਖਾਂ ਦੇ ਦੇਣ ਵਾਲੇ! (ਅਸਾਂ ਜੀਵਾਂ ਦੀ) ਰੱਖਿਆ ਕਰ, ਰੱਖਿਆ ਕਰ, ਰੱਖਿਆ ਕਰ । ਸਾਰਾ ਜਗਤ ਤੇਰਾ ਹੀ (ਰਚਿਆ ਹੋਇਆ) ਹੈ ।੨।੧੧।੩੪।
Save me, save me, save me, O Giver of peace; O Nanak, all the world is Yours. ||2||11||34||
Saarang, Fifth Mehl:
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ ।
Now I have obtained the wealth of the Lord's Name.
(ਇਸ ਧਨ ਦੀ ਬਰਕਤਿ ਨਾਲ) ਮੈਂ ਬੇ-ਫ਼ਿਕਰ ਹੋ ਗਿਆ ਹਾਂ, (ਮੇਰੇ ਅੰਦਰੋਂ) ਸਾਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ (ਧੁਰ ਦਰਗਾਹ ਤੋਂ ਹੀ) ਇਹ (ਪ੍ਰਾਪਤੀ ਦਾ) ਲੇਖ ਮੱਥੇ ਉੱਤੇ ਲਿਖਿਆ ਹੋਇਆ ਸੀ ।੧।ਰਹਾਉ।
I have become carefree, and all my thirsty desires are satisfied. Such is the destiny written on my forehead. ||1||Pause||
ਹੇ ਭਾਈ! ਭਾਲ ਕਰਦਾ ਕਰਦਾ ਮੈਂ ਤਾਂ ਵੈਰਾਗੀ ਹੀ ਹੋ ਗਿਆ ਸਾਂ, ਆਖ਼ਿਰ ਭਟਕ ਭਟਕ ਕੇ (ਗੁਰੂ ਦੀ ਕਿਰਪਾ ਨਾਲ) ਮੈਂ ਸਰੀਰ-ਪਿੰਡ ਵਿਚ ਆ ਪਹੁੰਚਿਆ
Searching and searching, I became depressed; I wandered all around, and finally came back to my body-village.
ਕਿਰਪਾਲ ਗੁਰੂ ਨੇ ਇਹ ਵਣਜ ਕਰਾ ਦਿੱਤਾ ਕਿ (ਸਰੀਰ ਦੇ ਅੰਦਰੋਂ ਹੀ) ਮੈਨੂੰ ਪਰਮਾਤਮਾ ਦਾ ਨਾਮ ਅਮੋਲਕ ਲਾਲ ਮਿਲ ਗਿਆ ।੧।
The Merciful Guru made this deal, and I have obtained the priceless jewel. ||1||
ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਬਿਨਾ) ਹੋਰ ਜਿਹੜੇ ਜਿਹੜੇ ਭੀ ਵਣਜ ਵਪਾਰ ਕਰੀਦੇ ਹਨ, ਉਹ ਸਾਰੇ ਦੁੱਖ ਸਹਾਰਨ (ਦਾ ਸਬਬ ਬਣਦੇ ਹਨ) ।
The other deals and trades which I did, brought only sorrow and suffering.
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਭਜਨ ਦੇ ਵਪਾਰੀ ਬੰਦੇ (ਦੁਨੀਆ ਦੇ) ਡਰਾਂ ਤੋਂ ਬਚੇ ਰਹਿੰਦੇ ਹਨ, ਉਹਨਾਂ ਦੇ ਪਾਸ ਪਰਮਾਤਮਾ ਦੇ ਨਾਮ ਦਾ ਸਰਮਾਇਆ ਟਿਕਿਆ ਰਹਿੰਦਾ ਹੈ ।੨।੧੨।੩੫।
Fearless are those traders who deal in meditation on the Lord of the Universe. O Nanak, the Lord's Name is their capital. ||2||12||35||
Saarang, Fifth Mehl:
ਹੇ ਭਾਈ! ਮੇਰੇ ਮਨ ਵਿਚ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬਚਨ ਮਿੱਠੇ ਲੱਗ ਰਹੇ ਹਨ ।
The Speech of my Beloved seems so sweet to my mind.
ਜਦੋਂ ਤੋਂ ਗੁਰੂ ਨੇ (ਮੇਰੀ) ਬਾਂਹ ਫੜ ਕੇ (ਮੈਨੂੰ) ਪ੍ਰਭੂ ਦੀ ਸੇਵਾ-ਭਗਤੀ ਵਿਚ ਲਾਇਆ ਹੈ, ਤਦੋਂ ਤੋਂ (ਮੈਨੂੰ ਇਉਂ ਸਮਝ ਆ ਗਈ ਹੈ ਕਿ) ਪਿਆਰਾ ਹਰੀ ਸਦਾ ਹੀ (ਮੇਰੇ ਉੱਤੇ) ਦਇਆਵਾਨ ਹੈ ।੧।ਰਹਾਉ।
The Guru has taken hold of my arm, and linked me to God's service. My Beloved Lord is forever merciful to me. ||1||Pause||
ਹੇ ਪ੍ਰਭੂ! (ਜਦ ਤੋਂ ਗੁਰੂ ਨੇ ਮੈਨੂੰ ਤੇਰੀ ਸੇਵਾ ਵਿਚ ਲਾਇਆ ਹੈ, ਮੈਨੂੰ ਯਕੀਨ ਹੋ ਗਿਆ ਹੈ ਕਿ) ਤੂੰ (ਸਾਡਾ) ਮਾਲਕ ਹੈਂ, ਤੂੰ ਸਭ ਜੀਵਾਂ ਦਾ ਪਾਲਣਹਾਰ ਹੈਂ । ਮੈਂ (ਆਪਣੀ) ਇਸਤ੍ਰੀ (ਪਰਵਾਰ) ਸਮੇਤ—ਅਸੀ ਸਾਰੇ ਤੇਰੇ ਗ਼ੁਲਾਮ ਹਾਂ ।
O God, You are my Lord and Master; You are the Cherisher of all. My wife and I are totally Your slaves.
ਹੇ ਪ੍ਰਭੂ! ਤੰੂ ਹੀ ਮੇਰਾ ਮਾਣ ਹੈਂ, ਤੂੰ ਹੀ ਮੇਰਾ ਤਾਣ ਹੈਂ । ਤੇਰਾ ਨਾਮ ਹੀ ਮੇਰਾ ਸਹਾਰਾ ਹੈ ।੧।
You are all my honor and power - You are. Your Name is my only Support. ||1||
ਹੇ ਪ੍ਰਭੂ! ਜੇ ਤੂੰ ਮੈਨੂੰ ਤਖ਼ਤ ਉੱਤੇ ਬਿਠਾ ਦੇਵੇਂ, ਤਾਂ ਭੀ ਮੈਂ ਤੇਰਾ ਦਾਸ ਹਾਂ, ਜੇ ਤੂੰ (ਮੈਨੂੰ ਘਾਹੀ ਬਣਾ ਕੇ ਮੈਥੋਂ) ਘਾਹ ਵਢਾਏਂ, ਤਾਂ ਭੀ ਮੈਨੂੰ ਕੋਈ ਇਤਰਾਜ਼ ਨਹੀਂ
If You seat me on the throne, then I am Your slave. If You make me a grass-cutter, then what can I say?
ਹੇ ਦਾਸ ਨਾਨਕ ਦੇ ਪ੍ਰਭੂ! ਹੇ ਅਕਾਲ ਪੁਰਖ! ਹੇ ਰਚਨਹਾਰ! ਹੇ ਮੇਰੇ ਅਥਾਹ ਤੇ ਅਤੋਲ ਠਾਕੁਰ! ਹੇ ਪ੍ਰਭੂ! ਜੇ ਤੂੰ ਮੈਨੂੰ ਤਖ਼ਤ ਉੱਤੇ ਬਿਠਾ ਦੇਵੇਂ, ਤਾਂ ਭੀ ਮੈਂ ਤੇਰਾ ਦਾਸ ਹਾਂ, ਜੇ ਤੂੰ (ਮੈਥੋਂ) ਘਾਹ ਵਢਾਏਂ, ਤਾਂ ਭੀ ਮੈਨੂੰ ਕੋਈ ਇਤਰਾਜ਼ ਨਹੀਂ ।੨।੧੩।੩੬।
Servant Nanak's God is the Primal Lord, the Architect of Destiny, Unfathomable and Immeasurable. ||2||13||36||
Saarang, Fifth Mehl:
ਹੇ ਭਾਈ! ਪਰਮਾਤਮਾ ਦੇ ਗੁਣ ਉਚਾਰਦਿਆਂ ਜੀਭ ਸੋਹਣੀ ਲੱਗਦੀ ਹੈ ।
The tongue becomes beautiful, uttering the Glorious Praises of the Lord.
ਉਹ ਪ੍ਰਭੂ ਅੱਖ ਝਮਕਣ ਜਿਤਨੇ ਸਮੇ ਵਿਚ ਪੈਦਾ ਕਰ ਕੇ (ਮੁੜ ਆਪਣੇ ਵਿਚ ਜਗਤ ਨੂੰ) ਲੀਨ ਕਰ ਸਕਦਾ ਹੈ । ਉਸ ਦੇ ਚੋਜ-ਤਮਾਸ਼ੇ ਵੇਖ ਕੇ ਮਨ ਮੋਹਿਆ ਜਾਂਦਾ ਹੈ ।੧।ਰਹਾਉ।
In an instant, He creates and destroys. Gazing upon His Wondrous Plays, my mind is fascinated. ||1||Pause||
(ਹੇ ਪ੍ਰਭੂ! ਤੂੰ ਐਸਾ ਹੈਂ) ਜਿਸ ਦਾ ਨਾਮ ਸੁਣਿਆਂ ਮਨ ਵਿਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ, ਜਿਸ ਨੂੰ ਹਿਰਦੇ ਵਿਚ ਵਸਾਇਆਂ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ
Listening to His Praises, my mind is in utter ecstasy, and my heart is rid of pride and pain.
ਹੇ ਪ੍ਰਭੂ! ਜਿਸ ਮਨੁੱਖ ਦੀ ਪ੍ਰੀਤ ਤੇਰੇ ਨਾਲ ਬਣ ਜਾਂਦੀ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ, ਉਹ ਸਦਾ ਸੁਖ ਮਾਣਦਾ ਹੈ ।੧।
I have found peace, and my pains have been taken away, since I became one with God. ||1||
ਹੇ ਭਾਈ! (ਜਿਸ ਮਨੁੱਖ ਨੇ ਜੀਭ ਨਾਲ ਰਾਮ-ਗੁਣ ਗਾਏ, ਉਸ ਦੇ ਅੰਦਰੋਂ) ਗੁਰੂ ਨੇ ਮਾਇਆ ਦੇ ਛਲ ਕੱਢ ਦਿੱਤੇ, ਉਸ ਦੇ ਸਾਰੇ ਪਾਪ ਦੂਰ ਹੋ ਗਏ, ਉਸ ਦਾ ਮਨ ਪਵਿੱਤਰ ਹੋ ਗਿਆ ।
Sinful resides have been wiped away, and my mind is immaculate. The Guru has lifted me up and pulled me out of the deception of Maya.
ਹੇ ਨਾਨਕ! ਆਖ—(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਉਹ ਪਰਮਾਤਮਾ ਲੱਭ ਲਿਆ ਹੈ, ਜੋ ਜਗਤ ਦਾ ਮੂਲ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ।੨।੧੪।੩੭।
Says Nanak, I have found God, the All-powerful Creator, the Cause of causes. ||2||14||37||
Saarang, Fifth Mehl:
ਹੇ ਭਾਈ! (ਮੈਂ ਆਪਣੀ) ਅੱਖੀਂ (ਪਰਮਾਤਮਾ ਦਾ ਅਜਬ) ਕੌਤਕ ਵੇਖਿਆ ਹੈ (ਅਜਬ) ਤਮਾਸ਼ਾ ਵੇਖਿਆ ਹੈ ।
With my eyes, I have seen the marvellous wonders of the Lord.
ਉਹ ਪਰਮਾਤਮਾ (ਨਿਰਲੇਪ ਹੋਣ ਦੇ ਕਾਰਨ) ਸਭਨਾਂ ਜੀਵਾਂ ਤੋਂ ਦੂਰ (ਵੱਖਰਾ) ਹੈ, (ਸਰਬ-ਵਿਆਪਕ ਹੋਣ ਦੇ ਕਾਰਨ ਉਹ) ਸਭ ਜੀਵਾਂ ਤੋਂ ਨੇੜੇ, ਉਹ ਅਪਹੁੰਚ ਹੈ, ਪਰ ਉਂਞ ਸਭ ਸਰੀਰਾਂ ਵਿਚ ਉਸ ਦਾ ਨਿਵਾਸ ਹੈ ।੧।ਰਹਾਉ।
He is far from all, and yet near to all. He is Inaccessible and Unfathomable, and yet He dwells in the heart. ||1||Pause||
ਹੇ ਭਾਈ! ਉਹ ਪਰਮਾਤਮਾ ਭੁੱਲਾਂ ਤੋਂ ਰਹਿਤ ਹੈ, ਉਹ ਕਦੇ ਕੋਈ ਗ਼ਲਤੀ ਨਹੀਂ ਕਰਦਾ, ਨਾਹ ਉਹ ਕੋਈ ਲਿਖਿਆ ਹੋਇਆ ਹੁਕਮ ਚਲਾਂਦਾ ਹੈ, ਨਾਹ ਉਹ ਬਹੁਤੀਆਂ ਸਲਾਹਾਂ ਹੀ ਕਰਦਾ ਹੈ ।
The Infallible Lord never makes a mistake. He does not have to write His Orders, and He does not have to consult with anyone.
ਉਹ ਤਾਂ ਇਕ ਖਿਨ ਵਿਚ ਪੈਦਾ ਕਰ ਕੇ ਸੋਹਣਾ ਬਣਾ ਕੇ (ਖਿਨ ਵਿਚ ਹੀ) ਨਾਸ ਕਰ ਦੇਂਦਾ ਹੈ । ਉਹ ਪਰਮਾਤਮਾ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਅਤੇ (ਬੇਅੰਤ) ਗੁਣਾਂ ਦਾ ਖ਼ਜ਼ਾਨਾ ਹੈ ।੧।
In an instant, He creates, embellishes and destroys. He is the Lover of His devotees, the Treasure of Excellence. ||1||
ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੇ) ਹਿਰਦੇ ਵਿਚ (ਪਰਮਾਤਮਾ ਦੇ ਨਾਮ ਦਾ) ਚਾਨਣ ਕਰ ਦਿੱਤਾ (ਉੱਥੇ, ਮਾਨੋ) ਘੁੱਪ ਹਨੇਰੇ ਵਾਲੇ ਖੂਹ ਵਿਚ ਦੀਵਾ ਬਲ ਪਿਆ ।
Lighting the lamp in the deep dark pit, the Guru illumines and enlightens the heart.