Saarang, Fifth Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਸ਼ਾਂਤੀ ਦੇਣ ਵਾਲਾ ਪ੍ਰਭਾਵ ਹੈ
The Name of the Lord is cooling and soothing.
 
ਇਹੀ ਗੱਲ ਵੇਦਾਂ ਪੁਰਾਣਾਂ ਸਿਮ੍ਰਿਤੀਆਂ ਅਤੇ ਸਾਧੂ ਜਨਾਂ ਨੇ ਖੋਜ ਖੋਜ ਕੇ ਦੱਸੀ ਹੈ ।੧।ਰਹਾਉ।
Searching, searching the Vedas, the Puraanas and the Simritees, the Holy Saints have realized this. ||1||Pause||
 
ਹੇ ਭਾਈ! ਸ਼ਿਵ-ਲੋਕ, ਬ੍ਰਹਮ-ਲੋਕ, ਇੰਦ੍ਰ-ਲੋਕ—ਇਹਨਾਂ (ਲੋਕਾਂ) ਵਿਚ ਪਹੁੰਚਿਆ ਹੋਇਆ ਭੀ ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਹੀ ਫਿਰਦਾ ਹੈ ।
In the worlds of Shiva, Brahma and Indra, I wandered around, burning up with envy.
 
ਸੁਆਮੀ-ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਜੀਵ ਸ਼ਾਂਤ-ਮਨ ਹੋ ਜਾਂਦੇ ਹਨ । (ਸਿਮਰਨ ਦੀ ਬਰਕਤਿ ਨਾਲ) ਸਾਰਾ ਦੁੱਖ ਦਰਦ ਅਤੇ ਭਟਕਣਾ ਦੂਰ ਹੋ ਜਾਂਦਾ ਹੈ ।੧।
Meditating, meditating in remembrance on my Lord and Master, I became cool and calm; my pains, sorrows and doubts are gone. ||1||
 
ਹੇ ਭਾਈ! ਪੁਰਾਣੇ ਸਮੇ ਦਾ ਚਾਹੇ ਨਵੇਂ ਸਮੇ ਦਾ ਜਿਹੜਾ ਜਿਹੜਾ ਭੀ (ਭਗਤ) ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਹੈ, ਉਹ ਪ੍ਰਭੂ-ਦੇਵ ਦੀ ਭਗਤੀ ਦੀ ਬਰਕਤਿ ਨਾਲ ਪ੍ਰੇਮ ਦੀ ਬਰਕਤਿ ਨਾਲ ਹੀ ਲੰਘਿਆ ਹੈ ।
Whoever has been saved in the past or the present, was saved through loving devotional worship of the Divine Lord.
 
ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ ਇਹੀ) ਬੇਨਤੀ ਹੈ ਕਿ (ਮੈਨੂੰ ਤੇਰੇ) ਸੰਤ ਜਨਾਂ ਦੀ (ਸਰਨ ਵਿਚ ਰਹਿ ਕੇ) ਸੇਵਾ ਕਰਨ ਦਾ ਮੌਕਾ ਮਿਲ ਜਾਏ ।੨।੫੨।੭੫।
This is Nanak's prayer: O Dear God, please let me serve the humble Saints. ||2||52||75||
 
Saarang, Fifth Mehl;
 
ਹੇ (ਮੇਰੀ) ਜੀਭ! ਪਰਮਾਤਮਾ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਗਾਇਆ ਕਰ ।
O my tongue, sing the Ambrosial Praises of the Lord.
 
ਹੇ ਭਾਈ! ਪਰਮਾਤਮਾ ਦਾ ਨਾਮ ਉਚਾਰਿਆ ਕਰ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਿਆ ਕਰ, ਪ੍ਰਭੂ ਦਾ ਨਾਮ ਉਚਾਰਿਆ ਕਰ ।੧।ਰਹਾਉ।
Chant the Name of the Lord, Har, Har, listen to the Lord's Sermon, and chant God's Name. ||1||Pause||
 
ਹੇ ਭਾਈ! ਪਰਮਾਤਮਾ ਦਾ ਨਾਮ ਹੀ ਕੀਮਤੀ ਧਨ ਹੈ, ਇਹ ਧਨ ਇਕੱਠਾ ਕਰਿਆ ਕਰ । ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਬਣਾਇਆ ਕਰ ।
So gather in the jewel, the wealth of the Lord's Name; love God with your mind and body.
 
ਹੇ ਭਾਈ! (ਨਾਮ ਤੋਂ ਬਿਨਾ) ਹੋਰ ਹੋਰ ਧਨ-ਪਦਾਰਥ ਨੂੰ ਨਾਸਵੰਤ ਸਮਝ । (ਪਰਮਾਤਮਾ ਦਾ ਨਾਮ ਹੀ) ਸਦਾ ਕਾਇਮ ਰਹਿਣ ਵਾਲਾ ਜੀਵਨ-ਮਨੋਰਥ ਹੈ ।੧।
You must realize that all other wealth is false; this alone is the true purpose of life. ||1||
 
ਹੇ ਭਾਈ! ਸਿਰਫ਼ ਪਰਮਾਤਮਾ (ਦੇ ਨਾਮ) ਨਾਲ ਲਗਨ ਪੈਦਾ ਕਰ, ਪਰਮਾਤਮਾ ਹੀ ਜਿੰਦ ਦੇਣ ਵਾਲਾ ਹੈ, ਪ੍ਰਾਣ ਦੇਣ ਵਾਲਾ ਹੈ, ਮੁਕਤੀ (ਉੱਚੀ ਆਤਮਕ ਦਸ਼ਾ) ਦੇਣ ਵਾਲਾ ਹੈ ।
He is the Giver of the soul, the breath of life and liberation; lovingly tune in to the One and Only Lord.
 
ਹੇ ਨਾਨਕ! ਆਖ—(ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਿਆ ਰਹੁ ਜੋ ਸਾਰੇ ਖਾਣ ਪੀਣ ਦੇ ਪਦਾਰਥ ਦੇਂਦਾ ਹੈ ।੨।੫੩।੭੬।
Says Nanak, I have entered His Sanctuary; He gives sustenance to all. ||2||53||76||
 
Saarang, Fifth Mehl:
 
ਹੇ ਭਾਈ! ਮੈਥੋਂ ਕੋਈ ਸੁਚੱਜਾ ਕਰਤੱਬ ਨਹੀਂ ਹੋ ਸਕਿਆ ।
I cannot do anything else.
 
ਸੰਤ ਜਨਾਂ ਨੂੰ ਮਿਲ ਕੇ ਸਿਰਫ਼ ਪਰਮਾਤਮਾ ਦੀ ਸਰਨ ਪਏ ਰਹਿਣਾ—ਸਿਰਫ਼ ਇਹੀ ਆਸਰਾ ਮੈਂ ਲੱਭਾ ਹੈ ।੧।ਰਹਾਉ।
I have taken this Support, meeting the Saints; I have entered the Sanctuary of the One Lord of the World. ||1||Pause||
 
ਹੇ ਭਾਈ! (ਕਾਮਾਦਿਕ) ਪੰਜੇ ਵਿਕਾਰ ਅਤੇ ਹੋਰ ਐਬ (ਜੀਵ ਦੇ) ਇਸ ਸਰੀਰ ਵਿਚ ਟਿਕੇ ਰਹਿੰਦੇ ਹਨ, ਵਿਸ਼ੇ-ਵਿਕਾਰਾਂ ਵਾਲੀ ਕਰਣੀ (ਜੀਵ ਦੀ) ਬਣੀ ਰਹਿੰਦੀ ਹੈ ।
The five wicked enemies are within this body; they lead the mortal to practice evil and corruption.
 
(ਜੀਵ ਦੀਆਂ) ਆਸਾਂ ਬੇਅੰਤ ਹੁੰਦੀਆਂ ਹਨ, ਪਰ ਜ਼ਿੰਦਗੀ ਦੇ ਦਿਨ ਗਿਣੇ-ਮਿੱਥੇ ਹੁੰਦੇ ਹਨ । ਬੁਢੇਪਾ (ਜੀਵ ਦੇ ਸਰੀਰਕ) ਬਲ ਨੂੰ ਖਾਈ ਜਾਂਦਾ ਹੈ ।੧।
He has infinite hope, but his days are numbered, and old age is sapping his strength. ||1||
 
ਹੇ ਅਨਾਥਾਂ ਦੇ ਨਾਥ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਹੇ ਸੁਖਾਂ ਦੇ ਸਮੁੰਦਰ! ਹੇ (ਜੀਵਾਂ ਦੇ) ਸਾਰੇ ਵਿਕਾਰ ਤੇ ਡਰ ਦੂਰ ਕਰਨ ਵਾਲੇ!
He is the Help of the helpless, the Merciful Lord, the Ocean of Peace, the Destroyer of all pains and fears.
 
ਹੇ ਦਾਸ ਨਾਨਕ! (ਆਖ—) (ਤੇਰਾ ਦਾਸ ਤੇਰੇ ਦਰ ਤੋਂ ਇਹ) ਮਨ-ਮੰਗੀ ਮੁਰਾਦ ਚਾਹੁੰਦਾ ਹੈ ਕਿ ਹੇ ਪ੍ਰਭੂ! ਤੇਰੇ ਚਰਨਾਂ ਦਾ ਦਰਸਨ ਕਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ ।੨।੫੪।੭੭।
Slave Nanak longs for this blessing, that he may live, gazing upon the Feet of God. ||2||54||77||
 
Saarang, Fifth Mehl:
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਕ ਪਦਾਰਥਾਂ ਦੇ) ਸੁਆਦ ਫਿੱਕੇ ਹਨ ।
Without the Lord's Name, flavors are tasteless and insipid.
 
ਹੇ ਭਾਈ! ਪ੍ਰਭੂ ਦਾ ਕੀਰਤਨ ਹੀ ਆਤਮਕ ਜੀਵਨ ਦੇਣ ਵਾਲਾ ਰਸ ਹੈ, ਹਰੀ ਦਾ ਕੀਰਤਨ ਹੀ ਗਾਣਾ ਚਾਹੀਦਾ ਹੈ (ਜਿਹੜਾ ਮਨੁੱਖ ਗਾਂਦਾ ਹੈ, ਉਸ ਦੇ ਅੰਦਰ) ਦਿਨ ਰਾਤ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ ।੧।ਰਹਾਉ।
Sing the Sweet Ambrosial Praises of the Lord's Kirtan; day and night, the Sound-current of the Naad will resonate and resound. ||1||Pause||
 
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਆਤਮਕ ਸ਼ਾਂਤੀ ਮਿਲਦੀ ਹੈ ਬੜਾ ਸੁਖ ਪ੍ਰਾਪਤ ਕਰੀਦਾ ਹੈ, (ਅੰਦਰੋਂ) ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ ।
Meditating in remembrance on the Lord, total peace and bliss are obtained, and all sorrows are taken away.
 
ਪਰ ਪਰਮਾਤਮਾ ਦਾ ਨਾਮ ਸਿਮਰਨ ਦਾ ਇਹ ਲਾਭ ਸਾਧ ਸੰਗਤਿ ਵਿਚ ਹੀ ਮਿਲਦਾ ਹੈ । (ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਬੈਠਦੇ ਹਨ ਉਹ) ਆਪਣੇ ਹਿਰਦੇ-ਘਰ ਵਿਚ ਇਹ ਖੱਟੀ ਲੱਦ ਕੇ ਲੈ ਆਉਂਦੇ ਹਨ ।੧।
The profit of the Lord, Har, Har, is found in the Saadh Sangat, the Company of the Holy; so load it and bring it on home. ||1||
 
(ਹੇ ਭਾਈ!) ਪਰਮਾਤਮਾ ਸਭਨਾਂ ਨਾਲੋਂ ਉੱਚਾ ਹੈ, ਉੱਚਿਆਂ ਤੋਂ ਉੱਚਾ ਹੈ, ਉਸ ਦੇ ਹੱਦ-ਬੰਨੇ ਦਾ ਅੰਤ ਨਹੀਂ ਪਾਇਆ ਜਾ ਸਕਦਾ ।
He is the Highest of all, the Highest of the high; His celestial ecomony has no limit.
 
ਹੇ ਨਾਨਕ! (ਆਖ—ਹੇ ਭਾਈ!) ਮੈਂ ਉਸ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਵੇਖ ਕੇ ਹੀ ਹੈਰਾਨ ਰਹਿ ਜਾਈਦਾ ਹੈ ।੨।੫੫।੭੮।
Nanak cannot even express His Glorious Grandeur; gazing upon Him, he is wonder-struck. ||2||55||78||
 
Saarang, Fifth Mehl:
 
ਹੇ ਭਾਈ! (ਜਗਤ ਵਿਚ ਜੀਵ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨ ਪੜ੍ਹਨ ਵਾਸਤੇ ਆਇਆ ਹੈ (ਇਹੀ ਹੈ ਇਸ ਦਾ ਅਸਲ ਜਨਮ-ਮਨੋਰਥ) ।
The mortal came to hear and chant the Word of the Guru's Bani.
 
ਪਰ ਜਿਹੜੇ ਪ੍ਰਾਣੀ (ਪਰਮਾਤਮਾ ਦਾ) ਨਾਮ ਭੁਲਾ ਕੇ ਹੋਰ ਲਾਲਚ ਵਿਚ ਲੱਗੇ ਰਹਿੰਦੇ ਹਨ, ਉਹਨਾਂ ਦਾ ਮਨੁੱਖ ਜਨਮ ਵਿਅਰਥ ਚਲਾ ਜਾਂਦਾ ਹੈ ।੧।ਰਹਾਉ।
But he has forgotten the Naam, the Name of the Lord, and he has become attached to other temptations. His life is totally worthless! ||1||Pause||
 
ਹੇ ਮੇਰੇ ਗ਼ਾਫ਼ਿਲ ਮਨ! ਹੋਸ਼ ਕਰ, ਅਕੱਥ ਪ੍ਰਭੂ ਦੀ ਜਿਹੜੀ ਸਿਫ਼ਤਿ-ਸਾਲਾਹ ਸੰਤ ਜਨਾਂ ਨੇ ਦੱਸੀ ਹੈ ਉਸ ਨੂੰ ਚੇਤੇ ਕਰਿਆ ਕਰ ।
O my unconscious mind, become conscious and figure it out; the Saints speak the Unspoken Speech of the Lord.
 
ਹੇ ਭਾਈ! ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ, ਇਹ ਲਾਭ ਖੱਟੋ । (ਇਸ ਖੱਟੀ ਨਾਲ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੧।
So gather in your profits - worship and adore the Lord within your heart; your coming and going in reincarnation shall end. ||1||
 
ਹੇ ਪ੍ਰਭੂ! ਤੇਰਾ ਹੀ ਦਿੱਤਾ ਉੱਦਮ ਤੇਰੀ ਹੀ ਦਿੱਤੀ ਸ਼ਕਤੀ ਤੇ ਸਿਆਣਪ (ਅਸੀ ਜੀਵ ਵਰਤ ਸਕਦੇ ਹਾਂ), ਜੇ ਤੂੰ (ਉੱਦਮ ਸ਼ਕਤੀ ਸਿਆਣਪ) ਦੇਵੇਂ, ਤਾਂ ਹੀ ਮੈਂ ਨਾਮ ਜਪ ਸਕਦਾ ਹਾਂ ।
Efforts, powers and clever tricks are Yours; if You bless me with them, I repeat Your Name.
 
ਹੇ ਨਾਨਕ! (ਆਖ—) ਹੇ ਭਾਈ! ਉਹੀ ਮਨੁੱਖ ਭਗਤ (ਬਣ ਸਕਦੇ ਹਨ) ਉਹੀ ਪਰਮਾਤਮਾ ਦੀ ਭਗਤੀ ਵਿਚ ਲੱਗ ਸਕਦੇ ਹਨ, ਜਿਹੜੇ ਪ੍ਰਭੂ ਨੂੰ ਪਸੰਦ ਆ ਜਾਂਦੇ ਹਨ ।੨।੫੬।੭੯।
They alone are devotees, and they alone are attached to devotional worship, O Nanak, who are pleasing to God. ||2||56||79||
 
Saarang, Fifth Mehl:
 
ਹੇ ਭਾਈ! ਅਸਲ ਧਨਾਢ ਮਨੁੱਖ ਉਹ ਹਨ ਜਿਹੜੇ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ ।
Those who deal in the Naam, the Name of the Lord, are wealthy.
 
ਉਹਨਾਂ ਨਾਲ ਸਾਂਝ ਬਣਾਓ, ਅਤੇ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟੋ ।੧।ਰਹਾਉ।
So become a partner with them, and earn the wealth of the Naam. Contemplate the Word of the Guru's Shabad. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by