Saarang, Fifth Mehl:
 
ਹਰਿ-ਨਾਮ - ਇਹੀ ਹੈ ਜ਼ਿੰਦਗੀ ਸੰਤ ਜਨਾਂ ਦੀ ਜੀਵਨ-ਰਹਿਤ
The Lord, Har, Har, is the life of the humble Saints.
 
ਹੇ ਭਾਈ! ਪਰਮਾਤਮਾ ਦੇ ਭਗਤ ਆਤਮਕ ਜੀਵਨ ਦੇਣ ਵਾਲੇ ਸੁਖਾਂ ਦੇ ਸਮੁੰਦਰ ਹਰਿ-ਨਾਮ ਦਾ ਰਸ (ਸਦਾ) ਪੀਂਦੇ ਰਹਿੰਦੇ ਹਨ, ਇਹੀ ਉਹਨਾਂ ਵਾਸਤੇ ਦੁਨੀਆ ਵਾਲੇ ਵਿਸ਼ੇ ਭੋਗਾਂ ਦਾ ਸੁਆਦ ਹੈ।੧।ਰਹਾਉ।
Instead of enjoying corrupt pleasures, they drink in the Ambrosial Essence of the Name of the Lord, the Ocean of Peace. ||1||Pause||
 
ਹੇ ਭਾਈ! ਸੰਤ ਜਨ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਦੇ ਹਨ, ਨਾਮ-ਰਤਨ ਇਕੱਠੇ ਕਰਦੇ ਹਨ, ਅਤੇ ਆਪਣੇ ਮਨ ਵਿਚ ਹਿਰਦੇ ਵਿਚ (ਉਹਨਾਂ ਨੂੰ) ਪੋ੍ਰ ਰੱਖਦੇ ਹਨ ।
They gather up the priceless wealth of the Lord's Name, and weave it into the fabric of their mind and body.
 
। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੀਜ ਕੇ ਉਹਨਾਂ ਦਾ ਮਨ ਗੂੜ੍ਹੇ ਰੰਗ ਵਾਲਾ ਹੋਇਆ ਰਹਿੰਦਾ ਹੈ, ਉਹ ਹਰਿ-ਨਾਮ ਦੇ ਰਸ ਨਾਲ ਮਸਤ ਰਹਿੰਦੇ ਹਨ ।੧।
Imbued with the Lord's Love, their minds are dyed in the deep crimson color of devotional love; they are intoxicated with the sublime essence of the Lord's Name. ||1||
 
ਹੇ ਭਾਈ! ਜਿਵੇਂ ਮੱਛੀ ਪਾਣੀ ਨਾਲ ਲਪਟੀ ਰਹਿੰਦੀ ਹੈ (ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ) ਤਿਵੇਂ ਸੰਤ ਜਨ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ।
As the fish is immersed in water, they are absorbed in the Lord's Name.
 
ਹੇ ਨਾਨਕ! ਸੰਤ ਜਨ ਪਪੀਹੇ ਵਾਂਗ ਹਨ (ਜਿਵੇਂ ਪਪੀਹਾ ਸਾਂ੍ਵਤੀ ਨਛੱਤ੍ਰ ਦੀ ਵਰਖਾ ਦੀ ਬੂੰਦ ਪੀ ਕੇ ਤ੍ਰਿਪਤ ਹੁੰਦਾ ਹੈ, ਤਿਵੇਂ ਸੰਤ ਜਨ) ਪਰਮਾਤਮਾ ਦੇ ਨਾਮ ਦੀ ਬੂੰਦ ਪੀ ਕੇ ਸੁਖੀ ਹੁੰਦੇ ਹਨ ।੨।੬੮।੯੧।
O Nanak, the Saints are like the rainbirds; they are comforted, drinking in the drops of the Lord's Name. ||2||68||91||
 
Saarang, Fifth Mehl:
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਜੋ ਮਨੁੱਖ ਸੱਖਣੇ ਰਹਿੰਦੇ ਹਨ (ਆਤਮਕ ਜੀਵਨ ਦੀ ਕਸਵੱਟੀ ਅਨੁਸਾਰ) ਉਹ ਭੂਤ-ਪੇ੍ਰਤ ਹੀ ਹਨ ।
Without the Name of the Lord, the mortal is a ghost.
 
(ਅਜਿਹੇ ਮਨੁੱਖ) ਜਿਤਨਾ ਕੁਝ ਕਰਦੇ ਹਨ ਜਾਂ ਕਰਾਂਦੇ ਹਨ, ਉਹਨਾਂ ਦੇ ਉਹ ਸਾਰੇ ਕੰਮ ਮਾਇਆ ਦੀਆਂ ਫਾਹੀਆਂ ਮਾਇਆ ਦੇ ਜੰਜਾਲ (ਵਧਾਂਦੇ ਹਨ) ।੧।ਰਹਾਉ।
All the actions he commits are just shackles and bonds. ||1||Pause||
 
ਹੇ ਭਾਈ! ਪਰਮਾਤਮਾ ਦੀ ਭਗਤੀ ਤੋਂ ਬਿਨਾ ਹੋਰ ਹੋਰ ਦੀ ਸੇਵਾ ਕਰਦਿਆਂ (ਮਨੁੱਖ ਆਪਣੀ ਜ਼ਿੰਦਗੀ ਦਾ) ਸਮਾ ਵਿਅਰਥ ਬਿਤਾਂਦਾ ਹੈ ।
Without serving God, one who serves another wastes his time uselessly.
 
ਹੇ ਪ੍ਰਾਣੀ! (ਜੇ ਤੂੰ ਹਰਿ-ਨਾਮ ਤੋਂ ਬਿਨਾ ਹੀ ਰਿਹਾ, ਤਾਂ) ਜਦੋਂ ਜਮਰਾਜ ਆ ਕੇ ਮਾਰਦਾ ਹੈ, ਤਦੋਂ (ਸੋਚ) ਤੇਰਾ ਕੀਹ ਹਾਲ ਹੋਵੇਗਾ? ।੧।
When the Messenger of Death comes to kill you, O mortal, what will your condition be then? ||1||
 
ਹੇ ਸਦਾ ਹੀ ਦਇਆ ਦੇ ਸੋਮੇ! ਆਪਣੇ ਦਾਸ (ਨਾਨਕ) ਦੀ ਆਪ ਰੱਖਿਆ ਕਰ (ਤੇ, ਆਪਣਾ ਨਾਮ ਬਖ਼ਸ਼) ।
Please protect Your slave, O Eternally Merciful Lord.
 
ਹੇ ਨਾਨਕ! (ਆਖ—ਹੇ ਭਾਈ!) ਮੇਰਾ ਪ੍ਰਭੂ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਉਸ ਦਾ ਨਾਮ-ਧਨ ਸਾਧ ਸੰਗਤਿ ਵਿਚ ਹੀ ਮਿਲਦਾ ਹੈ ।੨।੬੯।੯੨।
O Nanak, my God is the Treasure of Peace; He is the wealth and property of the Saadh Sangat, the Company of the Holy. ||2||69||92||
 
Saarang, Fifth Mehl:
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ (ਸਦਾ) ਪਰਮਾਤਮਾ ਦਾ (ਨਾਮ ਸਿਮਰਨ ਦਾ ਹੀ) ਆਹਰ ਹੈ,
My mind and body deal only in the Lord.
 
ਜਿਹੜੇ ਮਨੁੱਖ ਪ੍ਰਭੂ-ਪ੍ਰੇਮ ਅਤੇ ਹਰਿ-ਭਗਤੀ (ਦੇ ਮਤਵਾਲੇ ਹਨ) ਜੋ ਪ੍ਰਭੂ ਦੇ ਗੁਣ ਗਾਣ ਵਿਚ ਗਿੱਝੇ ਹੋਏ ਹਨ, ਉਹਨਾਂ ਨੂੰ ਜਗਤ (ਦਾ ਮੋਹ) ਪੋਹ ਨਹੀਂ ਸਕਦਾ ।੧।ਰਹਾਉ।
Imbued with loving devotional worship, I sing His Glorious Praises; I am not affected by worldly affairs. ||1||Pause||
 
ਹੇ ਭਾਈ! ਕੰਨਾਂ ਨਾਲ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨੀ, (ਜੀਭ ਨਾਲ ਮਾਲਕ ਦਾ ਨਾਮ) ਸਿਮਰਨਾ—ਸੰਤ ਜਨਾਂ ਦੀ ਇਹ ਨਿੱਤ ਦੀ ਕਾਰ ਹੋਇਆ ਕਰਦੀ ਹੈ ।
This is the way of life of the Holy Saint: he listens to the Kirtan, the Praises of his Lord and Master, and meditates in remembrance on Him.
 
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਸਦਾ ਟਿਕਾਉ ਬਣਿਆ ਰਹਿੰਦਾ ਹੈ, ਪ੍ਰਭੂ ਦੀ ਪੂਜਾ-ਭਗਤੀ ਉਹਨਾਂ ਦੇ ਪ੍ਰਾਣਾਂ ਦਾ ਆਸਰਾ ਹੁੰਦਾ ਹੈ ।੧।
He implants the Lord's Lotus Feet deep within his heart; worship of the Lord is the support of his breath of life. ||1||
 
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ, (ਮੇਰੇ ਉਤੇ) ਆਪਣੀ ਮਿਹਰ ਕਰ ।
O God, Merciful to the meek, please hear my prayer, and shower Your Blessings upon me.
 
ਹੇ ਨਾਨਕ (ਆਖ—) ਤੇਰਾ ਨਾਮ ਹੀ (ਮੇਰੇ ਵਾਸਤੇ ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ (ਮਿਹਰ ਕਰ, ਮੈਂ ਇਹ ਨਾਮ) ਜੀਭ ਨਾਲ ਸਦਾ ਉਚਰਦਾ ਰਹਾਂ, ਅਤੇ ਤੈਥੋਂ ਸਦਾ ਸਦਕੇ ਹੁੰਦਾ ਰਹਾਂ ।੨।੭੦।੯੩।
I continually chant the treasure of the Naam with my tongue; Nanak is forever a sacrifice. ||2||70||93||
 
Saarang, Fifth Mehl:
 
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਵਾਂਝੇ ਰਹਿੰਦੇ ਹਨ, ਉਹਨਾਂ ਦੀ ਮਤਿ ਹੋਛੀ ਜਿਹੀ ਹੀ ਬਣ ਜਾਂਦੀ ਹੈ ।
Without the Name of the Lord, his intellect is shallow.
 
ਉਹ ਲੱਖਮੀ-ਪਤੀ ਮਾਲਕ-ਪ੍ਰਭੂ ਦਾ ਨਾਮ ਨਹੀਂ ਸਿਮਰਦੇ । ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਉਹਨਾਂ ਮਨੱੁਖਾਂ ਨੂੰ ਭਿਆਨਕ (ਆਤਮਕ) ਦੁੱਖ-ਕਲੇਸ ਵਾਪਰਦੇ ਰਹਿੰਦੇ ਹਨ ।੧।ਰਹਾਉ।
He does not meditate in remembrance on the Lord, his Lord and Master; the blind fool suffers in terrible agony. ||1||Pause||
 
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਨਹੀਂ ਪਾਂਦੇ, ਪਰ ਅਨੇਕਾਂ ਧਾਰਮਿਕ ਭੇਖਾਂ ਨਾਲ ਪ੍ਰੀਤ ਜੋੜੀ ਰੱਖਦੇ ਹਨ,
He does not embrace love for the Name of the Lord; he is totally attached to various religious robes.
 
ਉਹਨਾਂ ਦੀ ਇਸ ਪ੍ਰੀਤ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, ਜਿਵੇਂ ਟੁੱਟੀ ਹੋਈ ਗਾਗਰ ਵਿਚ ਪਾਣੀ ਨਹੀਂ ਠਹਿਰ ਸਕਦਾ ।੧।
His attachments are shattered in an instant; when the pitcher is broken, the water runs out. ||1||
 
ਹੇ ਪ੍ਰਭੂ! ਮਿਹਰ ਕਰ, ਮੈਨੂੰ ਆਪਣੀ ਭਗਤੀ ਦਾ ਸੁਆਦ ਬਖ਼ਸ਼, ਮੇਰਾ ਮਨ ਤੇਰੇ ਪ੍ਰੇਮ-ਰਸ ਦੀ ਖ਼ੁਮਾਰੀ ਵਿਚ ਮਸਤ ਰਹੇ ।
Please bless me, that I may worship You in loving devotion. My mind is absorbed and intoxicated with Your Delicious Love.
 
ਹੇ ਪ੍ਰਭੂ! (ਤੇਰਾ) ਦਾਸ ਨਾਨਕ ਤੇਰੀ ਸਰਨ ਆਇਆ ਹੈ । ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਦੂਜਾ ਸਹਾਰਾ ਨਹੀਂ ਹੈ ।੨।੭੧।੯੪।
Nanak, Your slave, has entered Your Sanctuary; without God, there is no other at all. ||2||71||94||
 
Saarang, Fifth Mehl:
 
ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਉਸ ਮੌਕੇ ਨੂੰ ਉਡੀਕਦਾ ਰਹਿੰਦਾ ਹਾਂ,
In my mind, I think about that moment,
 
ਜਦੋਂ ਮੈਂ ਸੰਤਾਂ ਸੱਜਣਾਂ ਨੂੰ ਮਿਲਾਂ ਜਿਹੜੇ ਨਿੱਤ ਇਕੱਠੇ ਹੋ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।੧।ਰਹਾਉ।
when I join the Gathering of the Friendly Saints, constantly singing the Glorious Praises of the Lord of the Universe. ||1||Pause||
 
ਹੇ ਭਾਈ! ਪਰਮਾਤਮਾ ਦੇ ਭਜਨ ਤੋਂ ਬਿਨਾ ਹੋਰ ਜਿਤਨੇ ਭੀ ਕੰਮ ਕੀਤੇ ਜਾਂਦੇ ਹਨ, ਉਹ ਸਾਰੇ (ਜਿੰਦ ਦੇ ਭਾ ਦੇ) ਵਿਅਰਥ ਚਲੇ ਜਾਂਦੇ ਹਨ ।
Without vibrating and meditating on the Lord, whatever deeds you do will be useless.
 
ਸਰਬ-ਵਿਆਪਕ ਅਤੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਦਾ ਨਾਮ ਮਨ ਵਿਚ ਮਿੱਠਾ ਲੱਗਣਾ—ਇਹੀ ਹੈ ਅਸਲ ਲਾਹੇਵੰਦਾ ਕੰਮ, (ਕਿਉਂਕਿ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ ਹੈ ।੧।
The Perfect Embodiment of Supreme Bliss is so sweet to my mind. Without Him, there is no other at all. ||1||
 
ਜਪ ਤਪ ਸੰਜਮ ਆਦਿਕ ਹਠ-ਕਰਮ ਅਤੇ ਸੁਖ ਦੀ ਭਾਲ ਦੇ ਹੋਰ ਸਾਧਨ—ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ਤੇ ਸੰਤ ਜਨ ਇਹਨਾਂ ਨੂੰ ਕੁਝ ਭੀ ਨਹੀਂ ਸਮਝਦੇ (ਤੁੱਛ ਸਮਝਦੇ ਹਨ) ।
Chanting, deep meditation, austere self-discipline, good deeds and other techniques to being peace - they are not equal to even a tiny bit of the Lord's Name.
 
ਹੇ ਨਾਨਕ! (ਆਖ—) ਸੰਤ ਜਨਾਂ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਝਿਆ ਰਹਿੰਦਾ ਹੈ, ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਹੀ ਲੀਨ ਰਹਿੰਦੇ ਹਨ ।੨।੭੨।੯੫।
Nanak's mind is pierced through by the Lotus Feet of the Lord; it is absorbed in His Lotus Feet. ||2||72||95||
 
Saarang, Fifth Mehl:
 
ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਮੇਰਾ ਪ੍ਰਭੂ (ਹਰ ਵੇਲੇ ਮੇਰੇ) ਨਾਲ ਹੈ
My God is always with me; He is the Inner-knower, the Searcher of hearts.
 
(ਜਿਸ ਮਨੁੱਖ ਨੂੰ ਨਿਸਚਾ ਬਣ ਜਾਂਦਾ ਹੈ, ਉਸ ਨੂੰ) ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ ਪਰਲੋਕ ਤੇ ਇਸ ਲੋਕ ਵਿਚ ਸਦਾ ਸੁਖ-ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
I find happiness in the world hereafter, and peace and pleasure in this world, meditating in remembrance on the Name of my Lord and Master. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by