(ਉਸ ਨੂੰ ਇਹ ਨਿਸਚਾ ਰਹਿੰਦਾ ਹੈ ਕਿ) ਪ੍ਰਭੂ ਹੀ ਮੇਰੇ ਵਾਸਤੇ ਸੱਜਣ ਮਿੱਤਰ ਹੈ, ਗੋਪਾਲ ਪ੍ਰਭੂ ਪਾਤਿਸ਼ਾਹ ਦੇ ਗੁਣ ਹੀ ਮੇਰੇ ਸਾਥੀ ਹਨ
The Lord is my Best Friend, my Buddy, my Companion. I sing the Glorious Praises of my Sovereign Lord King.
 
ਉਸ ਮਨੁੱਖ ਨੂੰ ਪੂਰੇ ਗੁਰੂ ਨੇ ਪਰਮਾਤਮਾ ਨਾਲ ਮਿਲਾ ਦਿੱਤਾ, ਉਸ ਦੇ ਹਿਰਦੇ ਤੋਂ ਪਰਮਾਤਮਾ ਦੀ ਯਾਦ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਭੁੱਲਦੀ ।੧।
I shall not forget Him in my heart, even for an instant; I have met with the Perfect Guru. ||1||
 
ਜਿਸ ਪਰਮਾਤਮਾ ਦੇ ਵੱਸ ਵਿਚ ਸਾਰੇ ਜੀਅ ਜੰਤ ਹਨ, ਉਹ ਮਿਹਰ ਕਰ ਕੇ ਆਪਣੇ ਦਾਸਾਂ ਦੀ ਰੱਖਿਆ ਆਪ ਕਰਦਾ ਆਇਆ ਹੈ ।
In His Mercy, He protects His slave; all beings and creatures are in His Power.
 
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦੀ ਹੀ ਹਰ ਵੇਲੇ ਪ੍ਰੀਤ ਹੈ, ਉਸ ਦੇ ਮਨ ਵਿਚ (ਕਿਸੇ ਤਰ੍ਹਾਂ ਦਾ ਕੋਈ) ਡਰ ਨਹੀਂ ਰਹਿੰਦਾ ।੨।੭੩।੯੬।
One who is lovingly attuned to the One, the Perfect Transcendent Lord God, O Nanak, is rid of all fear. ||2||73||96||
 
Saarang, Fifth Mehl:
 
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਮਿਹਰ ਦਾ ਸਹਾਰਾ ਹੁੰਦਾ ਹੈ,
One who has the Lord's Power on his side
 
ਉਸ ਮਨੁੱਖ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ, ਉਸ ਉੱਤੇ ਕੋਈ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।
- all his desires are fulfilled, and no pain afflicts him. ||1||Pause||
 
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦਾ ਖ਼ਾਸ ਆਪਣਾ ਦਾਸ ਭਗਤ ਬਣ ਜਾਂਦਾ ਹੈ, ਮੈਂ ਉਸ ਦੀ ਸੋਭਾ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਹਾਂ ।
That humble devotee is a slave of his God, who listens to Him, and so lives.
 
ਮੈਂ ਉਸ ਦਾ ਦਰਸਨ ਕਰਨ ਵਾਸਤੇ ਜਤਨ ਕਰਦਾ ਹਾਂ । ਪਰ (ਸੰਤ ਜਨ ਦਾ ਦਰਸਨ ਭੀ ਪਰਮਾਤਮਾ ਦੀ) ਮਿਹਰ ਨਾਲ ਹੀ ਹੁੰਦਾ ਹੈ ।੧।
I have made the effort to gaze upon the Blessed Vision of His Darshan; it is obtained only by good karma. ||1||
 
ਹੇ ਭਾਈ! ਗੁਰੂ ਦੀ ਮਿਹਰ ਦਾ ਸਦਕਾ ਮੈਂ ਆਪਣੀ ਅੱਖੀਂ ਵੇਖ ਰਿਹਾ ਹਾਂ ਕਿ (ਪਰਮਾਤਮਾ ਦੇ ਬਰਾਬਰ ਦਾ) ਕੋਈ ਹੋਰ ਦੂਜਾ ਨਹੀਂ ਹੈ
It is only by Guru's Grace that I see His Vision with my eyes which none can equal.
 
ਹੇ ਨਾਨਕ! (ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸ ਨੂੰ ਇਹ ਖ਼ੈਰ ਪਾ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ ।੨।੭੪।੯੭।
Please bless Nanak with this Gift, that he may wash the Feet of the Saints, and so live. ||2||74||97||
 
Saarang, Fifth Mehl:
 
ਹੇ ਭਾਈ! ਪਰਮਾਤਮਾ ਦੇ ਗੁਣ ਗਾ ਗਾ ਕੇ (ਮਨੁੱਖ) ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।
I live by singing the Glorious Praises of the Lord.
 
ਹੇ ਸ੍ਰਿਸ਼ਟੀ ਦੇ ਪਾਲਕ! ਹੇ ਨਿਰਲੇਪ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, (ਮੈਨੂੰ ਤੇਰਾ ਨਾਮ) ਕਦੇ ਭੀ ਨਾਹ ਭੁੱਲੇ ।੧।ਰਹਾਉ।
Please be Merciful to me, O my Loving Lord of the Universe, that I may never forget You. ||1||Pause||
 
ਹੇ (ਮੇਰੇ) ਮਾਲਕ! ਮੇਰਾ ਮਨ ਮੇਰਾ ਸਰੀਰ ਮੇਰਾ ਧਨ—ਇਹ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । (ਤੈਥੋਂ ਬਿਨਾ) ਮੇਰਾ ਕੋਈ ਹੋਰ ਆਸਰਾ ਨਹੀਂ ਹੈ ।
My mind, body, wealth and all are Yours, O my Lord and Master; there is nowhere else for me at all.
 
ਜਿਵੇਂ ਤੂੰ ਰੱਖਦਾ ਹੈਂ, ਤਿਵੇਂ ਹੀ (ਜੀਵ) ਰਹਿ ਸਕਦੇ ਹਨ । (ਹਰੇਕ ਜੀਵ) ਤੇਰਾ ਹੀ ਦਿੱਤਾ ਪਹਿਨਦਾ ਹੈ ਤੇਰਾ ਹੀ ਦਿੱਤਾ ਖਾਂਦਾ ਹੈ ।੧।
As You keep me, so do I survive; I eat and I wear whatever You give me. ||1||
 
ਮੈਂ ਸਾਧ ਸੰਗਤਿ ਤੋਂ ਸਦਾ ਸਦਕੇ ਜਾਂਦਾ ਹਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਜੀਵ) ਮੁੜ ਜਨਮਾਂ ਵਿਚ ਨਹੀਂ ਭਟਕਦਾ ।
I am a sacrifice, a sacrifice to the Saadh Sangat, the Company of the Holy; I shall never again fall into reincarnation.
 
ਹੇ ਪ੍ਰਭੂ! ਤੇਰਾ ਦਾਸ (ਨਾਨਕ) ਤੇਰੀ ਸਰਨ ਆਇਆ ਹੈ, ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ (ਮੈਨੂੰ) ਜੀਵਨ-ਰਾਹ ਉੱਤੇ ਤੋਰ ।੨।੭੫।੯੮।
Slave Nanak seeks Your Sancuary, Lord; as it pleases Your Will, so do You guide him. ||2||75||98||
 
Saarang, Fifth Mehl:
 
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਨ ਦਾ ਸੁਖ (ਹੋਰ ਸੁਖਾਂ ਨਾਲੋਂ) ਸੇ੍ਰਸ਼ਟ ਹੈ ।
O my mind, the Naam is the most sublime peace.
 
ਹੇ ਮਨ! (ਨਿਰੀ) ਮਾਇਆ ਦੀ ਖ਼ਾਤਰ ਹੀ ਹੋਰ ਹੋਰ ਕੰਮ (ਆਤਮਕ ਜੀਵਨ ਵਾਸਤੇ) ਵਿਅਰਥ ਹਨ, ਉਹ ਸਾਰੇ ਸੁਆਹ (ਸਮਾਨ ਹੀ) ਦਿੱਸਦੇ ਹਨ ।੧।ਰਹਾਉ।
Other affairs of Maya are corrupt. They are nothing more than dust. ||1||Pause||
 
ਹੇ ਭਾਈ! (ਨਿਰੀ ਮਾਇਆ ਦੀ ਖ਼ਾਤਰ ਦੌੜ-ਭੱਜ ਕਰਨ ਵਾਲਾ) ਪ੍ਰਾਣੀ ਘੁੱਪ ਹਨੇਰੇ ਨਰਕ-ਸਮਾਨ ਗ੍ਰਿਹਸਤ ਦੇ ਅੰਨ੍ਹੇ ਖੂਹ ਵਿਚ ਡਿੱਗਾ ਰਹਿੰਦਾ ਹੈ ।
The mortal has fallen into the deep dark pit of household attachment; it is a horrible, dark hell.
 
ਉਹ ਅਨੇਕਾਂ ਜੂਨਾਂ ਵਿਚ ਭਟਕਦਾ ਮੁੜ ਮੁੜ ਭਟਕਦਾ ਥੱਕ ਜਾਂਦਾ ਹੈ (ਜੀਵਨ-ਸੱਤਿਆ ਗਵਾ ਬੈਠਦਾ ਹੈ) ।੧।
He wanders in various incarnations, growing weary; he wanders through them again and again. ||1||
 
ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਗਰੀਬਾਂ ਉੱਤੇ ਮਿਹਰ ਕਰਨ ਵਾਲੇ!
O Purifier of sinners, O Lover of Your devotees, please shower Your Mercy on Your meek servant.
 
(ਤੇਰਾ ਦਾਸ) ਨਾਨਕ ਦੋਵੇਂ ਹੱਥ ਜੋੜ ਕੇ ਇਹ ਦਾਨ ਮੰਗਦਾ ਹੈ ਕਿ ਸਾਧ ਸੰਗਤਿ ਵਿਚ ਰੱਖ ਕੇ (ਮੈਨੂੰ ਮਾਇਆ-ਵੇੜ੍ਹੇ ਅੰਨ੍ਹੇ ਖੂਹ ਵਿਚੋਂ) ਬਚਾ ਲੈ ।੨।੭੬।੯੯।
With palms pressed together, Nanak begs for this blessing: O Lord, please save me in the Saadh Sangat, the Company of the Holy. ||2||76||99||
 
Saarang, Fifth Mehl:
 
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੇ ਨਾਮ ਦਾ ਬਲ ਆ ਟਿਕਦਾ ਹੈ,
The Glorious Radiance of the Lord has spread out everywhere.
 
ਉਸ ਦੇ ਅੰਦਰੋਂ ਆਧੀ ਬਿਆਧੀ ਉਪਾਧੀ—ਇਹ ਤਿੰਨੇ ਹੀ ਤਾਪ ਬਿਲਕੁਲ ਮੁੱਕ ਜਾਂਦੇ ਹਨ ।੧।ਰਹਾਉ।
The doubts of my mind and body are all erased, and I am rid of the three diseases. ||1||Pause||
 
ਹੇ ਭਾਈ! (ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਦਾ ਬਲ ਹੈ, ਉਸ ਦੀ) ਤ੍ਰਿਸ਼ਨਾ ਮਿਟ ਜਾਂਦੀ ਹੈ, ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ, ਉਸ ਦੇ ਅੰਦਰੋਂ ਗਮ ਕਲੇਸ਼ ਮੁੱਕ ਜਾਂਦੇ ਹਨ ।
My thirst is quenched, and my hopes have all been fulfilled; my sorrows and sufferings are over.
 
ਅਬਿਨਾਸ਼ੀ ਅਤੇ ਨਾਸ-ਰਹਿਤ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਉਸ ਦਾ ਮਨ ਉਸ ਦਾ ਤਨ ਉਸ ਦੀ ਜਿੰਦ (ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ ।੧।
Singing the Glorious Praises of the Unmoving, Eternal, Unchanging Lord God, my mind, body and soul are comforted and encouraged. ||1||
 
ਮੈਨੂੰ ਸਾਧ ਸੰਗਤਿ ਵਿਚ ਰੱਖ ਕੇ (ਮੇਰੇ ਅੰਦਰੋਂ) ਕਾਮ ਕੋ੍ਰਧ ਲੋਭ ਹਉਮੈ ਅਤੇ ਈਰਖਾ (ਆਦਿਕ ਵਿਕਾਰ) ਨਾਸ ਕਰ
Sexual desire, anger, greed, pride and envy are destroyed in the Saadh Sangat, the Company of the Holy.
 
ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਾਰੇ ਡਰ ਦੂਰ ਕਰਨ ਵਾਲੇ! ਹੇ ਨਾਨਕ ਦੇ ਮਾਂ-ਪਿਉ (ਵਾਂਗ ਪਾਲਣਾ ਕਰਨ ਵਾਲੇ) ।੨।੭੭।੧੦੦।
He is the Lover of His devotees, the Destroyer of fear; O Nanak, He is our Mother and Father. ||2||77||100||
 
Saarang, Fifth Mehl:
 
ਹੇ ਭਾਈ! (ਪਰਮਾਤਮਾ ਦੇ) ਨਾਮ ਨੂੰ ਭੁਲਾ ਕੇ ਜਗਤ ਵਿਆਕੁਲ ਹੋਇਆ ਰਹਿੰਦਾ ਹੈ,
Without the Naam, the Name of the Lord, the world is miserable.
 
ਇਸ ਸੁਆਹ-ਸਮਾਨ ਮਾਇਆ ਵਿਚ ਹੀ ਲੱਗਾ ਰਹਿੰਦਾ ਹੈ (ਚੰਬੜਿਆ ਰਹਿੰਦਾ ਹੈ) ਕੁੱਤੀ ਦੇ ਸੁਭਾਵ ਵਾਲੀ (ਜਗਤ ਦੀ) ਲਾਲਸਾ ਕਦੇ ਰੱਜਦੀ ਨਹੀਂ ।੧।ਰਹਾਉ।
Like a dog, its desires are never satisfied; it clings to the ashes of corruption. ||1||Pause||
 
(ਪਰ, ਹੇ ਭਾਈ! ਜੀਵ ਦੇ ਭੀ ਕੀਹ ਵੱਸ? ਪਰਮਾਤਮਾ ਨੇ ਮਾਇਆ ਦੀ) ਠਗ-ਬੂਟੀ ਪਾ ਕੇ ਆਪ ਹੀ (ਜਗਤ ਨੂੰ) ਕੁਰਾਹੇ ਪਾ ਰਖਿਆ ਹੈ, (ਕੁਰਾਹੇ ਪੈ ਕੇ ਜੀਵ) ਮੁੜ ਮੁੜ ਜੂਨਾਂ ਵਿਚ ਰਹਿੰਦਾ ਹੈ,
Administering the intoxicating drug, God Himself leads the mortals astray; they are reincarnated again and again.
 
ਅੱਖ ਝਮਕਣ ਜਿਤਨੇ ਸਮੇ ਲਈ ਭੀ (ਜੀਵ) ਪਰਮਾਤਮਾ (ਦੇ ਨਾਮ) ਦਾ ਸਿਮਰਨ ਨਹੀਂ ਕਰਦਾ, ਜਮਦੂਤ ਇਸ ਨੂੰ ਖ਼ੁਆਰ ਕਰਦੇ ਰਹਿੰਦੇ ਹਨ ।੧।
He does not meditate in remembrance on the Lord, even for an instant, and so the Messenger of Death makes him suffer. ||1||
 
ਹੇ ਪ੍ਰਭੂ! ਹੇ ਗਰੀਬਾਂ ਦੇ ਦੁੱਖ ਨਾਸ ਕਰਨ ਵਾਲੇ! (ਦਾਸ ਨਾਨਕ ਉੱਤੇ) ਦਇਆਵਾਨ ਹੋ, (ਤੇਰਾ ਦਾਸ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੇ ।
Please be merciful to me, O Destroyer of the pains of the meek and the poor; let me be the dust of the feet of the Saints.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by