Saarang, Fifth Mehl:
ਹੇ (ਮੇਰੀ) ਮਾਂ! ਮੈਂ ਤਾਂ ਪ੍ਰਭੂ ਦੇ ਚਰਨਾਂ ਵਿਚ ਪੂਰਨ ਤੌਰ ਤੇ ਮਸਤ ਰਹਿੰਦੀ ਹਾਂ ।
O mother, I am totally intoxicated with the Lord's Feet.
ਉਸ ਇੱਕ ਤੋਂ ਬਿਨਾ ਮੈਂ ਕਿਸੇ ਹੋਰ ਨੂੰ ਜਾਣਦੀ-ਪਛਾਣਦੀ ਹੀ ਨਹੀਂ, (ਆਪਣੇ ਅੰਦਰੋਂ) ਹੋਰ ਦਾ ਪਿਆਰ ਮੈਂ ਸਾਰਾ ਸਾੜ ਚੁਕੀ ਹਾਂ ।੧।ਰਹਾਉ।
I know of none other than the Lord. I have totally burnt off my sense of duality. ||1||Pause||
ਹੇ ਮਾਂ! ਪ੍ਰਭੂ ਨੂੰ ਭੁਲਾ ਕੇ ਹੋਰ ਜਿਹੜੇ ਜਿਹੜੇ ਕੰਮ ਕਰੀਦੇ ਹਨ, ਉਹ ਸਾਰੇ ਮਾਇਆ (ਦੇ ਮੋਹ) ਦੇ ਖੂਹ ਵਿਚ ਸੁੱਟਦੇ ਹਨ ।
To abandon the Lord of the World, and become involved with anything else, is to fall into the pit of corruption.
ਹੇ ਮਾਂ! ਮੇਰਾ ਮਨ ਤਾਂ ਗੋਪਾਲ ਦੇ ਦਰਸਨ ਦੀ ਤਾਂਘ ਵਿਚ ਮਗਨ ਰਹਿੰਦਾ ਹੈ । ਮੈਨੂੰ ਉਸ ਨੇ ਨਰਕਾਂ ਤੋ ਖਿੱਚ ਕੇ ਕੱਢ ਲਿਆ ਹੈ ।੧।
My mind is enticed, thirsty for the Blessed Vision of His Darshan. He has lifted me up and out of hell. ||1||
ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਾਰੇ ਸੁਖਾਂ ਦਾ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦਾ ਰੌਲਾ ਮੁੱਕ ਜਾਂਦਾ ਹੈ
By the Grace of the Saints, I have met the Lord, the Giver of peace; the noise of egotism has been stilled.
ਜਿਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ (ਇਉਂ) ਹਰਾ-ਭਰਾ ਹੋ ਜਾਂਦਾ ਹੈ (ਜਿਵੇਂ ਮੀਂਹ ਪੈਣ ਨਾਲ) ਜੂਹ (ਘਾਹ ਨਾਲ ਹਰੀ ਹੋ ਜਾਂਦੀ ਹੈ) ।੨।੯੫।੧੧੮।
Slave Nanak is imbued with the Love of the Lord; the forests of his mind and body have blossomed forth. ||2||95||118||
Saarang, Fifth Mehl:
ਹੇ ਭਾਈ! ਕੱਚ (-ਸਮਾਨ ਮਾਇਆ ਦੀ ਖ਼ਾਤਰ) ਸਾਰੀਆਂ ਦੌੜਾਂ-ਭੱਜਾਂ ਵਿਅਰਥ ਜਾਂਦੀਆਂ ਹਨ ।
The false dealings are finished.
ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ । ਜਗਤ ਵਿਚ ਇਹੀ ਕੰਮ ਸ੍ਰੇਸ਼ਟ ਹੈ ।੧।ਰਹਾਉ।
Join the Saadh Sangat, the Company of the Holy, and meditate, vibrate on the Lord. This is the most excellent thing in the world. ||1||Pause||
ਹੇ ਭਾਈ! ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖ (ਇਸ ਦੀ ਬਰਕਤਿ ਨਾਲ) ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕਿਤੇ ਭੀ ਨਹੀਂ ਡੋਲੇਂਗਾ ।
Here and hereafter, you shall never waver; enshrine the Naam, the Name of the Lord, within your heart.
ਜਿਸ ਮਨੁੱਖ ਨੂੰ ਕਿਸਮਤ ਨਾਲ ਗੁਰੂ ਦੇ ਚਰਨਾਂ ਦਾ ਜਹਾਜ਼ ਮਿਲ ਜਾਂਦਾ ਹੈ, ਉਹ ਸੰਸਾਰ (ਸਮੁੰਦਰ) ਤੋਂ ਪਾਰ ਲੰਘ ਜਾਂਦਾ ਹੈ ।੧।
The boat of the Guru's Feet is found by great good fortune; it shall carry you across the world-ocean. ||1||
ਜਿਹੜਾ ਪ੍ਰਭੂ ਜਲ ਵਿਚ ਥਲ ਵਿਚ ਆਕਾਸ਼ ਵਿਚ ਭਰਪੂਰ ਹੈ, ਜੋ ਸਭ ਜੀਵਾਂ ਦਾ ਖਸਮ ਹੈ, ਜੋ, ਬੇਅੰਤ ਹੈ,
The Infinite Lord is totally permeating and pervading the water, the land and the sky.
ਹੇ ਨਾਨਕ! ਉਸ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਿਹਾ ਕਰ, (ਹਰਿ-ਨਾਮ-ਜਲ ਦੇ ਟਾਕਰੇ ਤੇ) ਹੋਰ ਸਾਰੇ ਰਸ ਕੌੜੇ ਹਨ ।੨।੯੬।੧੧੯।
Drink in the Ambrosial Nectar of the Lord's Name; O Nanak, all other tastes are bitter. ||2||96||119||
Saarang, Fifth Mehl:
ਇਸੇ ਵਾਸਤੇ ਮਨੁੱਖ (ਸਦਾ) ਤਰਸ-ਭਰੇ ਕੀਰਨੇ ਕਰਦਾ ਰਹਿੰਦਾ ਹੈ
You whine and cry
ਕਿਉਂਕਿ ਮਨੁੱਖ ਮੋਹ ਹਉਮੈ (ਆਦਿਕ) ਵੱਡੇ ਵੱਡੇ ਵਿਕਾਰਾਂ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦਾ ਨਾਮ ਨਹੀਂ ਸਿਮਰਦਾ।੧।ਰਹਾਉ।
- you are intoxicated with the great corruption of attachment and pride, but you do not remember the Lord in meditation. ||1||Pause||
ਹੇ ਭਾਈ! ਜਿਹੜੇ ਮਨੱੁਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ, ਉਹਨਾਂ ਦੇ (ਅੰਦਰੋਂ ਸਾਰੇ) ਪਾਪ ਸੜ ਜਾਂਦੇ ਹਨ ।
Those who meditate on the Lord in the Saadh Sangat, the Company of the Holy - the guilt of their minstakes is burnt away.
ਜਿਹੜੇ ਮਨੁੱਖ ਪ੍ਰਭੂ ਦੇ ਨਾਲ (ਦੇ ਚਰਨਾਂ ਵਿਚ) ਜੁੜੇ ਰਹਿੰਦੇ ਹਨ, ਉਹ ਭਾਗਾਂ ਵਾਲੇ ਹਨ, ਉਹਨਾਂ ਦਾ ਜਨਮ ਉਹਨਾਂ ਦਾ ਸਰੀਰ ਸਫਲ ਹੋ ਜਾਂਦਾ ਹੈ ।੧।
Fruitful is the body, and blessed is the birth of those who merge with God. ||1||
ਹੇ ਭਾਈ! (ਧਰਮ, ਅਰਥ, ਕਾਮ, ਮੋਖ—ਇਹ) ਚਾਰ ਪਦਾਰਥ ਅਤੇ ਅਠਾਰਾਂ ਸਿੱਧੀਆਂ (ਲੋਕ ਇਹਨਾਂ ਦੀ ਖ਼ਾਤਰ ਤਰਲੇ ਲੈਂਦੇ ਹਨ, ਪਰ ਇਹਨਾਂ) ਸਭਨਾਂ ਤੋਂ ਸੰਤ ਜਨ ਸ੍ਰੇਸ਼ਟ ਹਨ ।
The four great blessings, and the eighteen supernatural spiritual powers - above all these are the Holy Saints.
ਦਾਸ ਨਾਨਕ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ (ਨਿੱਤ) ਮੰਗਦਾ ਹੈ । (ਸੰਤ ਜਨਾਂ ਦੇ) ਲੜ ਲੱਗ ਕੇ (ਅਨੇਕਾਂ ਜੀਵ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੨।੯੭।੧੨੦।
Slave Nanak longs for the dust of the feet of the humble; attached to the hem of His robe, he is saved. ||2||97||120||
Saarang, Fifth Mehl:
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦੇ ਚਾਹਵਾਨ ਰਹਿੰਦੇ ਹਨ ।
The Lord's humble servants yearn for the Lord's Name.
ਆਪਣੇ ਮਨ ਦੀ ਰਾਹੀਂ, ਤਨ ਦੀ ਰਾਹੀਂ ਬਚਨ ਦੀ ਰਾਹੀਂ ਉਹ ਸਦਾ ਇਹੀ ਸੁਖ ਲੋੜਦੇ ਹਨ ਕਿ ਕਦੋਂ ਆਪਣੀਆਂ ਅੱਖਾਂ ਨਾਲ ਪਰਮਾਤਮਾ ਦਾ ਦਰਸਨ ਕਰਾਂਗੇ ।੧।ਰਹਾਉ।
In thought, word and deed, they long for this peace, to gaze with their eyes upon the Blessed Vision of God's Darshan. ||1||Pause||
ਹੇ ਪਾਰਬ੍ਰਹਮ! ਹੇ ਮਾਲਕ-ਪ੍ਰਭੂ! ਤੇਰਾ ਅੰਤ ਨਹੀਂ ਪਾਇਆ ਜਾ ਸਕਦਾ, ਤੂੰ ਕਿਹੋ ਜਿਹਾ ਹੈਂ—ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ।
You are Endless, O God, my Supreme Lord and Master; Your state cannot be known.
(ਪਰ ਤੇਰੇ ਸੰਤ ਜਨਾਂ ਦਾ) ਮਨ ਤੇਰੇ ਸੋਹਣੇ ਚਰਨਾਂ ਦੀ ਪ੍ਰੀਤਿ ਵਿਚ ਪ੍ਰੋਇਆ ਰਹਿੰਦਾ ਹੈ । ਇਸ ਪ੍ਰੀਤ ਨੂੰ ਹੀ ਉਹ (ਜਗਤ ਦਾ) ਸਾਰਾ ਧਨ-ਪਦਾਰਥ ਸਮਝ ਕੇ ਆਪਣੇ ਅੰਦਰ ਟਿਕਾਈ ਰੱਖਦੇ ਹਨ ।੧।
My mind is pierced through by the Love of Your Lotus Feet; this is everything to me - I enshrine it deep within my being. ||1||
ਵੇਦ ਪੁਰਾਣ ਸਿੰਮ੍ਰਿਤੀਆਂ (ਆਦਿਕ ਧਰਮ-ਪੁਸਤਕਾਂ ਦਾ ਪਾਠ) ਸੰਤ ਜਨ, ਆਪਣੀ ਜੀਭ ਨਾਲ ਇਹੀ ਸਿਫ਼ਤਿ-ਸਾਲਾਹ ਦੀ ਬਾਣੀ ਹੀ ਉਚਾਰਦੇ ਹਨ,
In the Vedas, the Puraanas and the Simritees, the humble and the Holy chant this Bani with their tongues.
ਹੇ ਨਾਨਕ! ਇਹੀ ਉਹਨਾਂ ਵਾਸਤੇ ਪਰਮਾਤਮਾ ਦਾ ਨਾਮ ਸਿਮਰ ਕੇ (ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । ਇਸ ਤੋਂ ਬਿਨਾ ਕੋਈ ਹੋਰ ਦੂਜੀ ਗੱਲ ਵਿਅਰਥ ਹੈ ।੨।੯੮।੧੨੧।
Chanting the Lord's Name, O Nanak, I am emancipated; other teachings of duality are useless. ||2||98||121||
Saarang, Fifth Mehl:
ਹੇ ਮਾਇਆ! ਤੂੰ ਮੱਖੀ ਹੈਂ, ਪਰਮਾਤਮਾ ਦੀ ਪੈਦਾ ਕੀਤੀ ਹੋਈ ਮੱਖੀ (ਦੇ ਸੁਭਾਵ ਵਾਲੀ) ।
A fly! You are just a fly, created by the Lord.
ਜਿਵੇਂ ਮੱਖੀ ਸਦਾ ਗੰਦ ਉਤੇ ਬੈਠਦੀ ਹੈ, ਤਿਵੇਂ) ਜਿੱਥੇ ਵਿਕਾਰਾਂ ਦੀ ਬੋ ਹੁੰਦੀ ਹੈ ਤੂੰ ਉਥੇ ਬੈਠਦੀ ਹੈਂ, ਤੂੰ ਸਦਾ ਵਿਕਾਰਾਂ ਦਾ ਨਸ਼ਾ ਹੀ ਚੱਖਦੀ ਰਹਿੰਦੀ ਹੈਂ ।੧।ਰਹਾਉ।
Wherever it stinks, you land there; you suck in the most toxic stench. ||1||Pause||
ਹੇ ਮਾਇਆ! ਅਸਾਂ ਆਪਣੀ ਅੱਖੀਂ ਤੇਰਾ ਇਹ ਹਾਲ ਵੇਖਿਆ ਹੈ ਕਿ ਤੂੰ ਕਿਸੇ ਭੀ ਇੱਕ ਥਾਂ ਤੇ ਟਿਕਦੀ ਨਹੀਂ ਹੈਂ ।
You don't stay put anywhere; I have seen this with my eyes.
ਸੰਤਾਂ ਤੋਂ ਬਿਨਾ ਤੂੰ ਕਿਸੇ ਨੂੰ (ਖ਼ੁਆਰ ਕਰਨੋਂ) ਛੱਡਿਆ ਨਹੀਂ (ਉਹ ਭੀ ਇਸ ਵਾਸਤੇ ਬਚਦੇ ਹਨ ਕਿ) ਸੰਤ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ।੧।
You have not spared anyone, except the Saints - the Saints are on the side of the Lord of the Universe. ||1||
ਹੇ ਮਾਇਆ! (ਜਗਤ ਦੇ ਸਾਰੇ ਹੀ) ਜੀਵ ਤੂੰ ਆਪਣੇ ਵੱਸ ਵਿਚ ਕੀਤੇ ਹੋਏ ਹਨ, ਸੰਤਾਂ ਤੋਂ ਬਿਨਾ ਕਿਸੇ ਭੀ ਹੋਰ ਨੇ ਇਹ ਗੱਲ ਨਹੀਂ ਸਮਝੀ ।
You have enticed all beings and creatures; no one knows You, except the Saints.
ਹੇ ਨਾਨਕ! ਪਰਮਾਤਮਾ ਦਾ ਸੰਤ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੇ ਰੰਗ) ਵਿਚ ਰੰਗਿਆ ਰਹਿੰਦਾ ਹੈ, ਸੰਤ (ਗੁਰੂ ਦੇ) ਸ਼ਬਦ ਨੂੰ ਆਪਣੀ ਸੁਰਤਿ ਵਿਚ ਟਿਕਾ ਕੇ ਸਦਾ-ਥਿਰ ਪ੍ਰਭੂ ਦਾ ਦਰਸ਼ਨ ਕਰਦਾ ਰਹਿੰਦਾ ਹੈ ।੨।੯੯।੧੨੨।
Slave Nanak is imbued with the Kirtan of the Lord's Praises. Focusing his consciousness on the Word of the Shabad, he realizes the Presence of the True Lord. ||2||99||122||
Saarang, Fifth Mehl:
ਹੇ ਮਾਂ! ਪਰਮਾਤਮਾ ਦਾ ਨਾਮ ਜਪਦਿਆਂ (ਜਿਨ੍ਹਾਂ ਵਡ-ਭਾਗੀਆਂ ਦੀ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ
O mother, the noose of Death has been cut away.
ਉਹਨਾਂ ਸਾਰੇ ਸੁਖ ਮਾਣ ਲਏ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਦੇ ਮੋਹ ਤੋਂ) ਉਪਰਾਮ ਰਹਿੰਦੇ ਹਨ ।੧।ਰਹਾਉ।
Chanting the Name of the Lord, Har, Har, I have found total peace. I remain unattached in the midst of my household. ||1||Pause||