ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਸਦਕੇ ਜਾਂਦਾ ਹਾਂ, ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਆਪਣੇ ਮਨ ਵਿਚ ਵਸਾਈ ਰੱਖਦੇ ਹਨ ।
I am a sacrifice, my soul is a sacrifice, to those who hear and enshrine the Naam within their minds.
 
ਉਹ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ (ਜੀਵਾਂ ਵਾਲੀ ‘ਮੈਂ ਮੇਰੀ’ ਤੋਂ) ਬਹੁਤ ਉੱਚਾ ਹੈ, (ਵਡ ਭਾਗੀ ਜੀਵ) ਹਉਮੈ ਮਾਰ ਕੇ (ਹੀ) ਉਸ ਵਿਚ ਲੀਨ ਹੁੰਦੇ ਹਨ ।੧।ਰਹਾਉ।
The Dear Lord, the True One, the Highest of the High, subdues their ego and blends them with Himself. ||1||Pause||
 
ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ । ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
True is the Dear Lord, and True is His Name.
 
ਗੁਰੂ ਦੀ ਕਿਰਪਾ ਨਾਲ ਕਿਸੇ (ਵਿਰਲੇ ਵਡ-ਭਾਗੀ) ਨੂੰ (ਪ੍ਰਭੂ ਆਪਣੇ ਚਰਨਾਂ ਵਿਚ) ਮਿਲਾਂਦਾ ਹੈ ।
By Guru's Grace, some merge with Him.
 
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਵਿਚ) ਮਿਲਦੇ ਹਨ, ਉਹ (ਉਸ ਤੋਂ) ਵਿੱਛੁੜਦੇ ਨਹੀਂ । ਉਹ ਆਤਮਕ ਅਡੋਲਤਾ ਵਿਚ ਤੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋਏ ਰਹਿੰਦੇ ਹਨ ।੨।
Through the Word of the Guru's Shabad, those who merge with the Lord shall not be separated from Him again. They merge with intuitive ease into the True Lord. ||2||
 
(ਹੇ ਭਾਈ !) ਤੈਥੋਂ (ਭਾਵ, ਤੇਰੇ ਹੁਕਮ ਤੋਂ) ਬਾਹਰ ਕੁਝ ਨਹੀਂ ਹੋ ਸਕਦਾ ।
There is nothing beyond You;
 
ਤੂੰ (ਜਗਤ) ਪੈਦਾ ਕਰ ਕੇ (ਉਸ ਦੀ) ਸੰਭਾਲ (ਭੀ) ਕਰਦਾ ਹੈਂ, ਤੂੰ (ਹਰੇਕ ਦੇ ਦਿਲ ਦੀ) ਜਾਣਦਾ ਭੀ ਹੈਂ ।
You are the One who does, sees, and knows.
 
(ਹੇ ਭਾਈ !) ਕਰਤਾਰ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ (ਤੇ ਜੀਵਾਂ ਪਾਸੋਂ) ਕਰਾਂਦਾ ਹੈ, ਗੁਰੂ ਦੀ ਮਤਿ ਦੀ ਰਾਹੀਂ ਆਪ ਹੀ ਜੀਵਾਂ ਨੂੰ ਆਪਣੇ ਵਿਚ ਮਿਲਾਂਦਾ ਹੈ ।੩।
The Creator Himself acts, and inspires others to act. Through the Guru's Teachings, He blends us into Himself. ||3||
 
ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾਂਦੀ ਹੈ ਉਹ ਪਰਮਾਤਮਾ ਨੂੰ ਮਿਲ ਪੈਂਦੀ ਹੈ ।
The virtuous soul-bride finds the Lord;
 
ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ, ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਹ (ਪਰਮਾਤਮਾ ਦੇ ਗੁਣਾਂ ਨੂੰ ਆਪਣੇ ਜੀਵਨ ਦਾ) ਸ਼ਿੰਗਾਰ ਬਣਾਂਦੀ ਹੈ ।
she decorates herself with the Love and the Fear of God.
 
ਉਹ ਗੁਰੂ ਨੂੰ ਆਸਰਾ-ਪਰਨਾ ਬਣਾ ਕੇ ਸਦਾ ਲਈ ਖਸਮ-ਪ੍ਰਭੂ ਵਾਲੀ ਬਣ ਜਾਂਦੀ ਹੈ, ਉਹ ਪ੍ਰਭੂ-ਮਿਲਾਪ ਵਾਲੇ ਗੁਰ-ਉਪਦੇਸ਼ ਵਿਚ ਲੀਨ ਰਹਿੰਦੀ ਹੈ ।੪।
She who serves the True Guru is forever a happy soul-bride. She is absorbed in the true teachings. ||4||
 
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਭੁਲਾ ਦੇਂਦੇ ਹਨ ਉਹਨਾਂ ਨੂੰ (ਪਰਮਾਤਮਾ ਦੀ ਹਜ਼ੂਰੀ ਵਿਚ) ਕੋਈ ਥਾਂ-ਥਿੱਤਾ ਨਹੀਂ ਮਿਲਦਾ ।
Those who forget the Word of the Shabad have no home and no place of rest.
 
ਉਹ (—ਮਾਇਆ-ਮੋਹ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ । ਜਿਵੇਂ ਕੋਈ ਕਾਂ ਕਿਸੇ ਉੱਜੜੇ ਘਰ ਵਿਚ (ਜਾ ਕੇ ਖਾਣ ਲਈ ਕੁਝ ਨਹੀਂ ਲੱਭ ਸਕਦਾ, ਤਿਵੇਂ ਗੁਰ-ਸ਼ਬਦ ਨੂੰ ਭੁਲਾਣ ਵਾਲੇ ਬੰਦੇ ਆਤਮਕ ਜੀਵਨ ਵੱਲੋਂ ਖ਼ਾਲੀ-ਹੱਥ ਹੀ ਰਹਿੰਦੇ ਹਨ) ।
They are deluded by doubt, like a crow in a deserted house.
 
ਉਹ ਮਨੁੱਖ ਇਹ ਲੋਕ ਤੇ ਪਰਲੋਕ ਦੋਵੇਂ ਹੀ ਜ਼ਾਇਆ ਕਰ ਲੈਂਦੇ ਹਨ, ਉਹਨਾਂ ਦੀ ਉਮਰ ਸਦਾ ਦੁੱਖ ਵਿਚ ਹੀ ਬੀਤਦੀ ਹੈ ।੫।
They forfeit both this world and the next, and they pass their lives suffering in pain and misery. ||5||
 
(ਮਾਇਆ-ਵੇੜੇ੍ਹ ਮਨੁੱਖ ਮਾਇਆ ਦੇ ਲੇਖੇ) ਲਿਖਦੇ ਲਿਖਦੇ (ਅਨੇਕਾਂ) ਕਾਗ਼ਜ਼ ਤੇ (ਬੇਅੰਤ) ਸਿਆਹੀ ਮੁਕਾ ਲੈਂਦੇ ਹਨ,
Writing on and on endlessly, they run out of paper and ink.
 
ਪਰ ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਨੇ ਕਦੇ ਆਤਮਕ ਆਨੰਦ ਨਹੀਂ ਮਾਣਿਆ ।
Through the love with duality, no one has found peace.
 
ਉਹ ਮਾਇਆ ਦਾ ਹੀ ਲੇਖਾ ਲਿਖਦੇ ਰਹਿੰਦੇ ਹਨ, ਅਤੇ ਮਾਇਆ ਹੀ ਇਕੱਠੀ ਕਰਦੇ ਰਹਿੰਦੇ ਹਨ, ਉਹ ਸਦਾ ਖਿੱਝਦੇ ਹੀ ਰਹਿੰਦੇ ਹਨ ਕਿਉਂਕਿ ਉਹ ਨਾਸਵੰਤ ਮਾਇਆ ਵਿਚ ਹੀ ਆਪਣਾ ਮਨ ਜੋੜੀ ਰੱਖਦੇ ਹਨ ।੬।
They write falsehood, and they practice falsehood; they are burnt to ashes by focusing their consciousness on falsehood. ||6||
 
ਗੁਰੂ ਦੀ ਸ਼ਰਨ ਵਿਚ ਰਹਿਣ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਲਿਖਦੇ ਹਨ, ਪਰਮਾਤਮਾ ਦੇ ਗੁਣਾਂ ਦਾ ਵਿਚਾਰ ਲਿਖਦੇ ਹਨ ।
The Gurmukhs write and reflect on Truth, and only Truth.
 
ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦੇ ਹਨ ।
The true ones find the gate of salvation.
 
ਉਹਨਾਂ ਮਨੁੱਖਾਂ ਦਾ ਕਾਗ਼ਜ਼ ਸਫਲ ਹੈ, ਉਹਨਾਂ ਦੀ ਕਲਮ ਸਫਲ ਹੈ, ਦਵਾਤ ਭੀ ਸਫਲ ਹੈ, ਜੇਹੜੇ ਸਦਾ-ਥਿਰ ਪ੍ਰਭੂ ਦਾ ਨਾਮ ਲਿਖ ਲਿਖ ਕੇ ਸਦਾ-ਥਿਰ ਪ੍ਰਭੂ ਦੇ ਵਿਚ ਹੀ ਲੀਨ ਰਹਿੰਦੇ ਹਨ ।੭।
True is their paper, pen and ink; writing Truth, they are absorbed in the True One. ||7||
 
(ਹੇ ਭਾਈ !) ਮੇਰਾ ਪਰਮਾਤਮਾ (ਸਭ ਜੀਵਾਂ ਦੇ) ਅੰਦਰ ਬੈਠਾ (ਹਰੇਕ ਦੀ) ਸੰਭਾਲ ਕਰਦਾ ਹੈ ।
My God sits deep within the self; He watches over us.
 
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਦੇ ਚਰਨਾਂ ਵਿਚ ਜੁੜਦਾ ਹੈ, ਉਹੀ ਮਨੁੱਖ ਪਰਮਾਤਮਾ ਦੀਆਂ ਨਜ਼ਰਾਂ ਵਿਚ ਪਰਵਾਨ ਹੁੰਦਾ ਹੈ ।
Those who meet the Lord, by Guru's Grace, are acceptable.
 
ਹੇ ਨਾਨਕ ! ਪਰਮਾਤਮਾ ਦਾ ਨਾਮ ਪੂਰੇ ਗੁਰੂ ਪਾਸੋਂ ਹੀ ਮਿਲਦਾ ਹੈ । ਜਿਸ ਨੂੰ ਨਾਮ ਮਿਲ ਜਾਂਦਾ ਹੈ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪ੍ਰਾਪਤ ਕਰਦਾ ਹੈ ।੮।੨੨।੨੩।
O Nanak, glorious greatness is received through the Naam, which is obtained through the Perfect Guru. ||8||22||23||
 
Maajh, Third Mehl:
 
ਗੁਰੂ ਪਾਸੋਂ ਹੀ ਮਨੁੱਖ ਨੂੰ ਇਹ ਚਾਨਣ ਹੋ ਸਕਦਾ ਹੈ ਕਿ ਪਰਮਾਤਮਾ ਦੀ ਜੋਤਿ ਸਭ ਵਿਚ ਵਿਆਪਕ ਹੈ ।
The Divine Light of the Supreme Soul shines forth from the Guru.
 
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨੁੱਖ (ਮਨ ਨੂੰ) ਲੱਗੀ ਹੋਈ ਹਉਮੈ ਦੀ ਮੈਲ ਧੋ ਸਕਦਾ ਹੈ ।
The filth stuck to the ego is removed through the Word of the Guru's Shabad.
 
ਜਿਸ ਮਨੁੱਖ ਦਾ ਮਨ ਮਲ-ਰਹਿਤ ਹੋ ਜਾਂਦਾ ਹੈ ਉਹ ਪ੍ਰਭੂ ਦੀ ਭਗਤੀ ਵਿਚ ਰੰਗਿਆ ਜਾਂਦਾ ਹੈ, ਭਗਤੀ ਕਰ ਕਰ ਕੇ ਉਹ ਪਰਮਾਤਮਾ (ਦਾ ਮਿਲਾਪ) ਪ੍ਰਾਪਤ ਕਰ ਲੈਂਦਾ ਹੈ ।੧।
One who is imbued with devotional worship to the Lord night and day becomes pure. Worshipping the Lord, He is obtained. ||1||
 
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜੇਹੜੇ ਆਪ ਪਰਮਾਤਮਾ ਦੀ ਭਗਤੀ ਕਰਦੇ ਹਨ ਤੇ ਹੋਰਨਾਂ ਪਾਸੋਂ ਭਗਤੀ ਕਰਾਂਦੇ ਹਨ ।
I am a sacrifice, my soul is a sacrifice, to those who themselves worship the Lord, and inspire others to worship Him as well.
 
ਇਹੋ ਜਿਹੇ ਭਗਤਾਂ ਅੱਗੇ ਸਦਾ ਸਿਰ ਨਿਵਾਣਾ ਚਾਹੀਦਾ ਹੈ, ਜੇਹੜੇ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦੇ ਹਨ ।੧।ਰਹਾਉ।
I humbly bow to those devotees who chant the Glorious Praises of the Lord, night and day. ||1||Pause||
 
ਕਰਤਾਰ ਆਪ ਹੀ (ਜੀਵਾਂ ਪਾਸੋਂ ਭਗਤੀ ਕਰਾਣ ਦਾ) ਸਬੱਬ ਪੈਦਾ ਕਰਦਾ ਹੈ
The Creator Lord Himself is the Doer of deeds.
 
(ਕਿਉਂਕਿ) ਉਹ ਜੀਵਾਂ ਨੂੰ ਉਸ ਕੰਮ ਵਿਚ ਲਾਂਦਾ ਹੈ ਜਿਸ ਵਿਚ ਲਾਣਾ ਉਸ ਨੂੰ ਚੰਗਾ ਲੱਗਦਾ ਹੈ ।
As He pleases, He applies us to our tasks.
 
ਵੱਡੀ ਕਿਸਮਤਿ ਨਾਲ ਹੀ ਜੀਵ ਪਾਸੋਂ ਗੁਰੂ ਦਾ ਆਸਰਾ ਲਿਆ ਜਾ ਸਕਦਾ ਹੈ । ਗੁਰੂ ਦਾ ਆਸਰਾ ਲੈ ਕੇ (ਵਡ‑ਭਾਗੀ) ਮਨੁੱਖ ਆਤਮਕ ਆਨੰਦ ਮਾਣਦਾ ਹੈ ।੨।
Through perfect destiny, we serve the Guru; serving the Guru, peace is found. ||2||
 
ਜਦੋਂ ਮਨੁੱਖ ਮੁੜ ਮੁੜ ਜਤਨ ਕਰ ਕੇ ਹਉਮੈ ਵਲੋਂ ਮਰਦਾ ਹੈ ਤੇ ਆਤਮਕ ਜੀਵਨ ਹਾਸਲ ਕਰਦਾ ਹੈ,
Those who die, and remain dead while yet alive, obtain it.
 
ਤਦੋਂ ਉਹ ਪਰਮਾਤਮਾ ਦੀ ਭਗਤੀ ਦਾ ਕੁਝ ਆਨੰਦ ਮਾਣਦਾ ਹੈ, (ਤਦੋਂ) ਗੁਰੂ ਦੀ ਕਿਰਪਾ ਨਾਲ ਉਹ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦਾ ਹੈ ।
By Guru's Grace, they enshrine the Lord within their minds.
 
ਜੇਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ, ਉਹ ਸਦਾ (ਹਉਮੈ ਆਦਿਕ ਵਿਕਾਰਾਂ ਤੋਂ) ਆਜ਼ਾਦ ਰਹਿਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਲੀਨ ਰਹਿਂਦਾ ਹੈ ।੩।
Enshrining the Lord within their minds, they are liberated forever. With intuitive ease, they merge into the Lord. ||3||
 
(ਭਗਤੀ ਤੋਂ ਬਿਨਾ) ਜੇ ਮਨੁੱਖ ਅਨੇਕਾਂ ਹੋਰ (ਮਿਥੇ ਹੋਏ ਧਾਰਮਿਕ) ਕੰਮ ਕਰਦਾ ਹੈ (ਤਾਂ ਭੀ ਵਿਕਾਰਾਂ ਤੋਂ) ਆਜ਼ਾਦੀ ਪ੍ਰਾਪਤ ਨਹੀਂ ਕਰ ਸਕਦਾ ।
They perform all sorts of rituals, but they do not obtain liberation through them.
 
ਜੇ ਹੋਰ ਹੋਰ ਦੇਸਾਂ ਦਾ ਰਟਨ ਕਰਦਾ ਫਿਰੇ, ਤਾਂ ਭੀ ਮਾਇਆ ਦੇ ਮੋਹ ਵਿਚ ਰਹਿ ਕੇ ਕੁਰਾਹੇ ਹੀ ਪਿਆ ਰਹਿੰਦਾ ਹੈ ।
They wander around the countryside, and in love with duality, they are ruined.
 
(ਅਸਲ ਵਿਚ ਉਹ ਮਨੁੱਖ ਛਲ ਹੀ ਕਰਦਾ ਹੈ ਤੇ) ਛਲੀ ਮਨੁੱਖ ਆਪਣਾ ਮਨੁੱਖਾ ਜੀਵਨ ਵਿਅਰਥ ਗਵਾਂਦਾ ਹੈ, ਗੁਰੂ ਦੇ ਸ਼ਬਦ (ਦਾ ਆਸਰਾ ਲੈਣ) ਤੋਂ ਬਿਨਾ ਉਹ ਦੁੱਖ ਹੀ ਪਾਂਦਾ ਰਹਿਂੰਦਾ ਹੈ ।੪।
The deceitful lose their lives in vain; without the Word of the Shabad, they obtain only misery. ||4||
 
ਜੇਹੜਾ ਮਨੁੱਖ (ਵਿਕਾਰਾਂ ਵਲ) ਦੌੜਦੇ ਮਨ ਦੀ ਰਾਖੀ ਕਰਦਾ ਹੈ (ਇਸ ਨੂੰ ਵਿਕਾਰਾਂ ਵਲੋਂ) ਰੋਕ ਕੇ ਰੱਖਦਾ ਹੈ,
Those who restrain their wandering mind, keeping it steady and stable,
 
ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।
obtain the supreme status, by Guru's Grace.
 
ਗੁਰੂ ਆਪ ਹੀ ਉਸ ਨੂੰ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦੇਂਦਾ ਹੈ, ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦਾ ਹੈ ।੫।
The True Guru Himself unites us in Union with the Lord. Meeting the Beloved, peace is obtained. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by