ਜਿਨ੍ਹਾਂ ਦੇ ਮਨ ਦੀ ਪ੍ਰੀਤਿ ਪ੍ਰਭੂ ਦੇ ਨਾਮ ਵਿਚ ਬਣ ਜਾਂਦੀ ਹੈ ਉਹ ਉਸ ਪਰਮਾਤਮਾ ਦੇ ਪਿਆਰ ਵਿਚ (ਸਦਾ ਲਈ) ਰੰਗੇ ਜਾਂਦੇ ਹਨ ਜੋ ਸੁੱਧ-ਸਰੂਪ ਹੈ ਤੇ ਜੋ ਸਦਾ ਤੋਂ ਹੀ ਦਇਆ ਦਾ ਸੋਮਾ ਹੈ ।੩।
My mind is imbued with love for the Naam. The Immaculate Lord is merciful, from the beginning of time, and througout the ages. ||3||
 
ਮੇਰੇ ਚੰਗੇ ਭਾਗਾਂ (ਗੁਰੂ ਦੀ ਕਿਰਪਾ ਨਾਲ) ਮੇਰੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗ ਗਈ ਹੈ, ਮਨ ਨੂੰ ਮੋਹ ਲੈਣ ਵਾਲੇ ਪ੍ਰਭੂ ਨੇ ਮੇਰਾ ਮਨ (ਆਪਣੇ ਪੇ੍ਰਮ ਵਿਚ) ਮੋਹ ਲਿਆ ਹੈ ।
My mind is fascinated with the Fascinating Lord. By great good fortune, I am lovingly attuned to Him.
 
ਸਦਾ-ਥਿਰ ਪ੍ਰਭੂ (ਦੇ ਗੁਣਾਂ) ਨੂੰ ਸੋਚ-ਮੰਡਲ ਵਿਚ ਲਿਆਉਣ ਕਰ ਕੇ ਮੇਰੇ ਸਾਰੇ ਪਾਪ-ਦੁੱਖ ਕੱਟੇ ਗਏ ਹਨ, ਮੇਰਾ ਮਨ ਪਵਿਤ੍ਰ ਹੋ ਗਿਆ ਹੈ, (ਪ੍ਰਭੂ-ਚਰਨਾਂ ਦਾ) ਪੇੇ੍ਰਮੀ ਹੋ ਗਿਆ ਹੈ ।੪।
Contemplating the True Lord, all the resides of sins and mistakes are wiped away. My mind is pure and immaculate in His Love. ||4||
 
ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ, ਸਿਰਫ਼ ਉਸ ਨੂੰ ਪੂਜਦਾ ਹਾਂ ਜੋ ਬੜੇ ਡੂੰਘੇ ਤੇ ਵੱਡੇ ਜਿਗਰੇ ਵਾਲਾ ਹੈ, ਜੋ ਬੇਅੰਤ ਰਤਨਾਂ ਦੀ ਖਾਣ ਸਮੁੰਦਰ ਹੈ
God is the Deep and Unfathomable Ocean, the Source of all jewels; no other is worthy of worship.
 
ਗੁਰੂ ਦੇ ਸ਼ਬਦ ਨੂੰ ਵਿਚਾਰ ਕੇ ਮੈਂ ਸਮਝ ਲਿਆ ਹੈ ਕਿ ਸਿਰਫ਼ ਪਰਮਾਤਮਾ ਹੀ ਡਰ-ਸਹਿਮ ਦਾ ਨਾਸ ਕਰਨ ਵਾਲਾ ਹੈ, ਕੋਈ ਹੋਰ (ਦੇਵੀ ਦੇਵਤਾ ਆਦਿਕ) ਦੂਜਾ ਨਹੀਂ ਹੈ ।੫।
I contemplate the Shabad, the Destroyer of doubt and fear; I do not know any other at all. ||5||
 
ਹੁਣ ਮੈਂ ਪ੍ਰਭੂ ਦੇ ਨਾਮ-ਰਸ ਵਿਚ ਬਹੁਤ ਰੰਗਿਆ ਗਿਆ ਹਾਂ, ਮਨ (ਵਿਚੋਂ ਵਿਕਾਰਾਂ ਦੀ ਅੰਸ) ਮਾਰ ਕੇ ਮੈਂ ਪਵਿਤ੍ਰ ਆਤਮਕ ਦਰਜੇ ਨਾਲ ਡੂੰਘੀ ਸਾਂਝ ਪਾ ਲਈ ਹੈ
Subduing my mind, I have realized the pure status; I am totally imbued with the sublime essence of the Lord.
 
ਗੁਰੂ ਨੇ ਮੈਨੂੰ ਸਮਝ ਬਖ਼ਸ਼ ਦਿੱਤੀ ਹੈ, (ਹੁਣ) ਇਕ ਪਰਮਾਤਮਾ ਤੋਂ ਬਿਨਾ ਮੈਂ ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ ।੬।
I do not know any other except the Lord. The True Guru has imparted this understanding. ||6||
 
ਗੁਰੂ ਦੀ ਮਤਿ ਲੈ ਕੇ ਸਿਰਫ਼ ਉਸ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਈ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ ਇੰਦ੍ਰਿਆਂ ਦੀ ਪਹੁੰਚ ਨਹੀਂ, ਜੋ ਆਪ ਹੀ ਆਪਣਾ ਖਸਮ-ਮਾਲਕ ਹੈ, ਅਤੇ ਜੋ ਜੂਨਾਂ ਵਿਚ ਨਹੀਂ ਆਉਂਦਾ ।
God is Inaccessible and Unfathomable, Unmastered and Unborn; through the Guru's Teachings, I know the One Lord.
 
(ਇਸ ਸਾਂਝ ਦੀ ਬਰਕਤਿ ਨਾਲ) ਮੇਰੇ ਗਿਆਨ-ਇੰਦ੍ਰੇ (ਨਾਮ-ਰਸ ਨਾਲ) ਨਕਾ-ਨਕ ਭਰ ਗਏ ਹਨ, ਹੁਣ ਮੇਰਾ ਮਨ (ਮਾਇਆ ਵਾਲੇ ਪਾਸੇ) ਡੋਲਦਾ ਨਹੀਂ ਹੈ, ਆਪਣੇ ਅੰਦਰ ਹੀ ਟਿਕ ਗਿਆ ਹੈ ।੭।
Filled to overflowing, my consciousness does not waver; through the Mind, my mind is pleased and appeased. ||7||
 
ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ । ਗੁਰੂ ਦੀ ਕਿਰਪਾ ਨਾਲ ਹੀ ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ । ਮੈਂ ਤਦੋਂ ਹੀ ਉਸ ਦੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਉਹ ਆਪ ਹੀ ਸਿਫ਼ਤਿ-ਸਾਲਾਹ ਕਰਾਂਦਾ ਹੈ ।
By Guru's Grace, I speak the Unspoken; I speak what He makes me speak.
 
ਹੇ ਨਾਨਕ! (ਆਖ—) ਹੇ ਮੇਰੇ ਦੀਨ ਦਇਆਲ ਪ੍ਰਭੂ! ਮੈਨੂੰ ਤੇਰੇ ਵਰਗਾ ਹੋਰ ਕੋਈ ਨਹੀਂ ਦਿੱਸਦਾ, ਮੈਂ ਤੇਰੇ ਨਾਲ ਹੀ ਸਾਂਝ ਪਾਈ ਹੈ ।੮।੨।
O Nanak, my Lord is Merciful to the meek; I do not know any other at all. ||8||2||
 
Saarang, Third Mehl, Ashtapadees, First House:
 
One Universal Creator God. By The Grace Of The True Guru:
 
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ।
O my mind, the Name of the Lord is glorious and great.
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਕਿਸੇ ਹੋਰ ਨਾਲ ਡੂੰਘੀ ਸਾਂਝ ਨਹੀਂ ਪਾਂਦਾ । ਪ੍ਰਭੂ ਦੇ ਨਾਮ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਅਤੇ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ।੧।ਰਹਾਉ।
I know of none, other than the Lord; through the Lord's Name, I have attained liberation and emancipation. ||1||Pause||
 
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਡਰ ਦੂਰ ਕਰਨ ਵਾਲਾ ਅਤੇ ਆਤਮਕ ਮੌਤ ਨਾਸ ਕਰਨ ਵਾਲਾ ਹਰੀ ਮਿਲ ਪੈਂਦਾ ਹੈ, ਪਰਮਾਤਮਾ ਨਾਲ ਲਗਨ ਲੱਗ ਜਾਂਦੀ ਹੈ ।
Through the Word of the Shabad, I am lovingly attuned to the Lord, the Destroyer of fear, the Destroyer of the Messenger of Death.
 
ਹੇ ਭਾਈ! ਗੁਰੂ ਦੀ ਸਰਨ ਪਿਆਂ ਸਾਰੇ ਸੁਖ ਦੇਣ ਵਾਲੇ ਹਰੀ ਨਾਲ ਸਾਂਝ ਬਣ ਜਾਂਦੀ ਹੈ, (ਗੁਰੂ ਦੀ ਸਰਨ ਪੈ ਕੇ ਮਨੁੱਖ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।
As Gurmukh, I have realized the Lord, the Giver of peace; I remain intuitively absorbed in Him. ||1||
 
ਹੇ ਭਾਈ! ਨਿਰਲੇਪ ਹਰਿ-ਨਾਮ (ਹੀ) ਭਗਤ ਜਨਾਂ (ਦੇ ਆਤਮਾ) ਦੀ ਖ਼ੁਰਾਕ ਹੈ, ਪ੍ਰਭੂ ਦੀ ਭਗਤੀ ਉਹਨਾਂ ਵਾਸਤੇ ਪੁਸ਼ਾਕ ਹੈ ਤੇ ਇੱਜ਼ਤ ਹੈ ।
The Immaculate Name of the Lord is the food of His devotees; they wear the glory of devotional worship.
 
ਜਿਹੜੇ ਮਨੁੱਖ ਸਦਾ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ।੨।
They abide in the home of their inner beings, and they serve the Lord forever; they are honored in the Court of the Lord. ||2||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਅਕਲ ਹੋਛੀ ਹੁੰਦੀ ਹੈ, ਉਸ ਦਾ ਮਨ (ਮਾਇਆ ਵਿਚ) ਡੋਲਦਾ ਰਹਿੰਦਾ ਹੈ, ਉਹ ਕਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ
The intellect of the self-willed manmukh is false; his mind wavers and wobbles, and he cannot speak the Unspoken Speech.
 
ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰਿਆਂ ਮਨੁੱਖ ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵੱਸਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵੱਸਦੀ ਹੈ ।੩।
Following the Guru's Teachings, the Eternal Unchanging Lord abides within the mind; the True Word of His Bani is Ambrosial Nectar. ||3||
 
ਹੇ ਭਾਈ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਦੀਆਂ ਦੌੜਾਂ-ਭੱਜਾਂ ਦੂਰ ਕਰ ਲਈਦੀਆਂ ਹਨ, ਗੁਰ-ਸ਼ਬਦ ਦੀ ਰਾਹੀਂ ਮਨੁੱਖ ਦੀ ਜੀਭ ਆਤਮਕ ਅਡੋਲਤਾ ਵਿਚ ਟਿੱਕ ਜਾਂਦੀ ਹੈ (ਰਸਾਂ ਕਸਾਂ ਦੇ ਪਿੱਛੇ ਨਹੀਂ ਦੌੜਦੀ) ।
The Shabad calms the turbulent waves of the mind; the tongue is intuively imbued with peace.
 
ਹੇ ਭਾਈ! ਆਪਣੇ ਗੁਰੂ (ਦੇ ਚਰਨਾਂ) ਵਿਚ ਜੁੜੇ ਰਹਿਣਾ ਚਾਹੀਦਾ ਹੈ, ਕਿਉਂਕਿ (ਉਸ) ਗੁਰੂ ਨੇ ਆਪਣੀ ਸੁਰਤਿ ਸਦਾ ਪਰਮਾਤਮਾ ਵਿਚ ਜੋੜ ਰੱਖੀ ਹੈ ।੪।
So remain united forever with your True Guru, who is lovingly attuned to the Lord. ||4||
 
ਹੇ ਭਾਈ! (ਜਦੋਂ ਕਿਸੇ ਮਨੁੱਖ ਦਾ) ਮਨ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰਦਾ ਹੈ, ਤਦੋਂ (ਉਹ ਮਨੁੱਖ) ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਵਿਕਾਰਾਂ ਦੇ ਪੰਜੇ ਵਿਚੋਂ ਨਿਕਲ ਜਾਂਦਾ ਹੈ ।
If the mortal dies in the Shabad, then he is liberated; he focuses his consciousness on the Lord's Feet.
 
ਹੇ ਭਾਈ! ਪਰਮਾਤਮਾ (ਮਾਨੋ, ਐਸਾ) ਸਰੋਵਰ ਹੈ ਸਮੁੰਦਰ ਹੈ (ਜਿਸ ਦਾ) ਜਲ ਪਵਿੱਤਰ ਰਹਿੰਦਾ ਹੈ, (ਜਿਹੜਾ ਮਨੁੱਖ ਇਸ ਵਿਚ) ਇਸ਼ਨਾਨ ਕਰਦਾ ਹੈ, ਉਹ ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਲੀਨ ਰਹਿੰਦਾ ਹੈ ।੫।
The Lord is an Ocean; His Water is Forever Pure. Whoever bathes in it is intuitively imbued with peace. ||5||
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾ ਕੇ (ਤੇ, ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਅਤੇ ਤ੍ਰਿਸ਼ਨਾ ਨੂੰ ਮੁਕਾ ਕੇ ਸਦਾ (ਪ੍ਰਭੂ ਦੇ) ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ
Those who contemplate the Shabad are forever imbued with His Love; their egotism and desires are subdued.
 
ਉਹਨਾਂ ਦੇ ਅੰਦਰ ਸੁੱਧ-ਸਰੂਪ ਹਰੀ ਆ ਵੱਸਦਾ ਹੈ, (ਉਹਨਾਂ ਨੂੰ) ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ ।੬।
The Pure, Unattached Lord permeates their inner beings; the Lord, the Supreme Soul, is pervading all. ||6||
 
ਪਰ, ਹੇ ਪ੍ਰਭੂ! ਉਹੀ ਸੇਵਕ ਤੇਰੀ ਸੇਵਾ-ਭਗਤੀ ਕਰਦੇ ਹਨ ਅਤੇ ਤੇਰੇ ਸਦਾ-ਥਿਰ ਨਾਮ ਵਿਚ ਰੰਗੇ ਰਹਿੰਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ।
Your humble servants serve You, O Lord; those who are imbued with the Truth are pleasing to Your Mind.
 
ਹੇ ਭਾਈ! ਮੇਰ-ਤੇਰ ਵਿਚ ਫਸੀ ਹੋਈ ਜੀਵ-ਇਸਤ੍ਰੀ ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੈ ਸਕਦੀ, ਉਹ ਦੁਨੀਆ ਵਿਚ ਭੀ ਆਪਣਾ ਇਤਬਾਰ ਗਵਾਈ ਰੱਖਦੀ ਹੈ, ਉਹ ਇਹ ਨਹੀਂ ਪਛਾਣ ਸਕਦੀ ਕਿ ਜੋ ਕੁਝ ਮੈਂ ਕਰ ਰਹੀ ਹਾਂ ਇਹ ਚੰਗਾ ਹੈ ਜਾਂ ਮਾੜਾ ।੭।
Those who are involved in duality do not find the Mansion of the Lord's Presence; caught in the false nature of the world, they do not discriminate between merits and demerits. ||7||
 
ਹੇ ਭਾਈ! ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜੇ, ਤਦੋਂ ਹੀ ਉਸ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਤਦੋਂ ਹੀ ਉਸ ਦਾ ਸਦਾ-ਥਿਰ ਸ਼ਬਦ ਉਸ ਦੀ ਸਦਾ-ਥਿਰ ਬਾਣੀ ਦਾ ਉਚਾਰਨ ਕੀਤਾ ਜਾ ਸਕਦਾ ਹੈ ।
When the Lord merges us into Himself, we speak the Unspoken Speech; True is the Shabad, and True is the Word of His Bani.
 
ਹੇ ਨਾਨਕ! (ਜਿਨ੍ਹਾਂ ਨੂੰ ਪ੍ਰਭੂ ਆਪ ਆਪਣੇ ਚਰਨਾਂ ਵਿਚ ਜੋੜਦਾ ਹੈ; ਉਹ ਮਨੁੱਖ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਸਦਾ ਹੀ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ।੮।੧।
O Nanak, the true people are absorbed in the Truth; they chant the Name of the Lord. ||8||1||
 
Saarang, Third Mehl:
 
ਹੇ ਮੇਰੇ ਮਨ! (ਜਿਸ ਮਨੁੱਖ ਨੂੰ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ,
O my mind, the Name of the Lord is supremely sweet.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by