ਉਹ ਮਨੁੱਖ ਅਨੇਕਾਂ ਜਨਮਾਂ ਦੇ ਪਾਪ ਅਤੇ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ (ਹਰ ਥਾਂ) ਵੇਖਦਾ ਹੈ ।੧।ਰਹਾਉ।
It is the Destroyer of the sins, the guilt and fears of countless incarnations; the Gurmukh sees the One Lord. ||1||Pause||
 
ਕੋ੍ਰੜਾਂ ਜਨਮਾਂ ਦੇ ਪਾਪ ਨਾਸ ਕਰਨ ਵਾਲਾ ਸਦਾ-ਥਿਰ ਪ੍ਰਭੂ ਹੀ ਉਸ ਨੂੰ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ
Millions upon millions of sins are erased, when the mind comes to love the True Lord.
 
ਹੇ ਭਾਈ! (ਜਿਸ ਮਨੁੱਖ ਨੂੰ) ਸਤਿਗੁਰੂ ਨੇ ਇਕ ਪਰਮਾਤਮਾ ਦੀ ਸਮਝ ਬਖ਼ਸ਼ ਦਿੱਤੀ, ਉਸ ਨੂੰ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਕਿਤੇ ਵੱਸਦਾ) ਨਹੀਂ ਸੁੱਝਦਾ ।੧।
I do not know any other, except the Lord; the True Guru has revealed the One Lord to me. ||1||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ (ਪ੍ਰਭੂ ਦਾ) ਅਮੋਲਕ ਪੇ੍ਰਮ ਆ ਵੱਸਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿੱਕੇ ਰਹਿੰਦੇ ਹਨ ।
Those whose hearts are filled with the wealth of the Lord's Love, remain intuitively absorbed in Him.
 
ਗੁਰੂ ਦੇ ਸ਼ਬਦ-ਰੰਗ ਵਿਚ ਗੁੂੜ੍ਹੇ ਰੰਗੇ ਹੋਏ ਉਹ ਮਨੁੱਖ ਆਤਮਕ ਅਡੋਲਤਾ ਅਤੇ ਪੇ੍ਰਮ ਵਿਚ ਰੰਗੇ ਰਹਿੰਦੇ ਹਨ ।੨।
Imbued with the Shabad, they are dyed in the deep crimson color of His Love. They are imbued with the Lord's celestial peace and poise. ||2||
 
ਹੇ ਭਾਈ! ਗੁਰੂ ਦਾ ਸ਼ਬਦ ਮਨ ਵਿਚ ਵਸਾ ਕੇ ਜਿਸ ਮਨੁੱਖ ਦੀ ਜੀਭ ਨਾਮ ਦੇ ਸੁਆਦ ਵਿਚ ਗਿੱਝ ਜਾਂਦੀ ਹੈ, ਨਾਮ-ਰੰਗ ਲਾ ਕੇ ਗੂੜ੍ਹੀ ਰੰਗੀ ਜਾਂਦੀ ਹੈ,
Contemplating the Shabad, the tongue is imbued with joy; embracing His Love, it is dyed a deep crimson.
 
ਉਹ ਮਨੁੱਖ ਸੁੱਧ-ਸਰੂਪ ਹਰੀ ਦੇ ਨਾਮ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਉਸ ਦਾ ਮਨ (ਮਾਇਆ ਵੱਲੋਂ) ਰੱਜ ਜਾਂਦਾ ਹੈ, ਉਸ ਦੇ ਅੰਦਰ ਸ਼ਾਂਤੀ ਪੈਦਾ ਹੋ ਜਾਂਦੀ ਹੈ ।੩।
I have come to know the Name of the Pure Detached Lord; my mind is satisfied and comforted. ||3||
 
ਪਰ, ਹੇ ਭਾਈ! ਪੰਡਿਤ ਲੋੋਕ (ਵੇਦ ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ, ਸਮਾਧੀਆਂ ਲਾਣ ਵਾਲੇ (ਸਮਾਧੀਆਂ ਲਾ ਲਾ ਕੇ) ਥੱਕ ਜਾਂਦੇ ਹਨ, ਭੇਖਧਾਰੀ ਮਨੁੱਖ ਧਾਰਮਿਕ ਭੇਖਾਂ ਵਿਚ ਹੀ ਭਟਕ ਭਟਕ ਕੇ ਥੱਕ ਜਾਂਦੇ ਹਨ (ਉਹਨਾਂ ਨੂੰ ਹਰਿ-ਨਾਮ ਦੀ ਦਾਤਿ ਪ੍ਰਾਪਤੀ ਨਹੀਂ ਹੁੰਦੀ) ।
The Pandits, the religious scholars, read and study, and all the silent sages have grown weary; they have grown weary of wearing their religious robes and wandering all around.
 
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਪ੍ਰਭੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਉਹ ਮਨੁੱਖ ਨਿਰਲੇਪ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦਾ ਹੈ ।੪।
By Guru's Grace, I have found the Immaculate Lord; I contemplate the True Word of the Shabad. ||4||
 
ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਮਨ ਵਿਚ ਪਿਆਰਾ ਲਗਦਾ ਹੈ, ਉਹ (ਗੁਰ-ਸ਼ਬਦ ਦੀ ਬਰਕਤਿ ਨਾਲ) ਜਨਮ ਮਰਨ ਦਾ ਗੇੜ ਮਿਟਾ ਕੇ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਰਹਿੰਦੇ ਹਨ
My coming and going in reincarnation is ended, and I am imbued with Truth; the True Word of the Shabad is pleasing to my mind.
 
ਹੇ ਭਾਈ! ਜਿਸ (ਗੁਰੂ) ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ ਹੋਇਆ ਹੈ, ਉਸ ਗੁਰੂ ਦੀ ਸਰਨ ਪੈ ਕੇ (ਹੀ) ਸਦਾ ਆਤਮਕ ਆਨੰਦ ਮਾਣੀਦਾ ਹੈ ।੫।
Serving the True Guru, eternal peace is found, and self-conceit is eliminated from within. ||5||
 
ਹੇ ਭਾਈ! ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ) ਆਪਣੇ ਮਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰਖਦਾ ਹੈ, (ਉਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ ।
Through the True Word of the Shabad, the celestial melody wells up, and the mind is lovingly focused on the True Lord.
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਅਪਹੁੰਚ ਅਗੋਚਰ ਅਤੇ ਨਿਰਲੇਪ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ।੬।
The Immaculate Naam, the Name of the Inaccessible and Unfathomable Lord, abides in the mind of the Gurmukh. ||6||
 
ਹੇ ਭਾਈ! (ਗੁਰੂ ਦੇ ਸਨਮੁਖ ਰਹਿਣ ਵਾਲਾ ਹੀ) ਕੋਈ ਵਿਰਲਾ ਮਨੁੱਖ ਇਕ ਪਰਮਾਤਮਾ ਨਾਲ ਸਾਂਝ ਪਾਂਦਾ ਹੈ (ਤੇ, ਇਹ ਸਮਝਦਾ ਹੈ ਕਿ) ਸਾਰਾ ਸੰਸਾਰ ਇਕ ਪਰਮਾਤਮਾ (ਦੇ ਹੁਕਮ) ਵਿਚ ਹੀ ਕਾਰ ਚਲਾ ਰਿਹਾ ਹੈ
The whole world is contained in the One Lord. How rare are those who understand the One Lord.
 
ਜਦੋਂ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਤਦੋਂ ਉਸ ਨੂੰ (ਇਹ) ਸਾਰੀ ਸੂਝ ਆ ਜਾਂਦੀ ਹੈ, ਤਦੋਂ ਉਹ ਹਰ ਵੇਲੇ ਸਿਰਫ਼ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ।੭।
One who dies in the Shabad comes to know everything; night and day, he realizes the One Lord. ||7||
 
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਉਹੀ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ (ਪ੍ਰਭੂ ਦੀ ਮਿਹਰ ਤੋਂ ਬਿਨਾ ਕੋਈ) ਹੋਰ (ਰਸਤਾ) ਦੱਸਿਆ ਨਹੀਂ ਜਾ ਸਕਦਾ ।
That humble being, upon whom the Lord casts His Glance of Grace, understands. Nothing else can be said.
 
ਹੇ ਨਾਨਕ! (ਹਰੀ ਦੀ ਕਿਰਪਾ ਨਾਲ ਹੀ) ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਸੁਰਤਿ ਜੋੜ ਕੇ ਹਰਿ-ਨਾਮ ਵਿਚ ਮਗਨ ਰਹਿਣ ਵਾਲੇ ਮਨੁੱਖ (ਦੁਨੀਆ ਦੇ ਮੋਹ ਵਲੋਂ) ਸਦਾ ਨਿਰਲੇਪ ਰਹਿੰਦੇ ਹਨ ।੮।੨।
O Nanak, those who are imbued with the Naam are forever detached from the world; they are lovingly attuned to the One Word of the Shabad. ||8||2||
 
Saarang, Third Mehl:
 
ਹੇ ਮੇਰੇ ਮਨ! ਪ੍ਰਭੂ ਦੀ ਕਦੇ ਨਾਹ ਮੁੱਕ ਸਕਣ ਵਾਲੀ ਸਿਫ਼ਤਿ-ਸਾਲਾਹ (ਦੀ ਦਾਤਿ)
O my mind, the Speech of the Lord is unspoken.
 
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਕਿਰਪਾ ਕਰਦਾ ਹੈ ਉਹੀ ਮਨੁੱਖ ਹਾਸਲ ਕਰਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ (ਇਸ ਦੀ) ਕਦਰ ਸਮਝੀ ਹੈ ।੧।ਰਹਾਉ।
That humble being who is blessed by the Lord's Glance of Grace, obtains it. How rare is that Gurmukh who understands. ||1||Pause||
 
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਇਹ ਪਛਾਣ ਆਉਂਦੀ ਹੈ ਕਿ ਪਰਮਾਤਮਾ ਬੜੇ ਹੀ ਡੂੰਘੇ ਜਿਗਰੇ ਵਾਲਾ ਹੈ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ।
The Lord is Deep, Profound and Unfathomable, the Ocean of Excellence; He is realized through the Word of the Guru's Shabad.
 
ਜਿਹੜੇ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਹੋਰ ਪਿਆਰ ਵਿਚ (ਟਿਕੇ ਰਹਿ ਕੇ) ਕਈ ਤਰੀਕਿਆਂ ਦੇ (ਮਿਥੇ ਹੋਏ ਧਾਰਮਿਕ) ਕਰਮ (ਭੀ) ਕਰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਤੋਂ ਬਿਨਾ ਝੱਲੇ ਹੀ ਰਹਿੰਦੇ ਹਨ ।੧।
Mortals do their deeds in all sorts of ways, in the love of duality; but without the Shabad, they are insane. ||1||
 
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ (-ਜਲ) ਵਿਚ (ਆਤਮਕ) ਇਸ਼ਨਾਨ ਕਰਦਾ ਰਹਿੰਦਾ ਹੈ, ਉਹੀ ਮਨੁੱਖ ਪਵਿੱਤਰ (ਜੀਵਨ ਵਾਲਾ) ਹੁੰਦਾ ਹੈ, ਉਹ ਮੁੜ ਕਦੇ ਭੀ (ਵਿਕਾਰਾਂ ਦੀ ਮੈਲ ਨਾਲ) ਮੈਲਾ ਨਹੀਂ ਹੁੰਦਾ ।
That humble being who bathes in the Lord's Name becomes immaculate; he never becomes polluted again.
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਪਾਪਾਂ ਦੀ ਮੈਲ ਨਾਲ) ਲਿਬੜਿਆ ਰਹਿੰਦਾ ਹੈ, ਹੋਰ ਹੋਰ ਭਟਕਣਾ ਵਿਚ ਪੈ ਕੇ ਆਪਣੀ ਇੱਜ਼ਤ ਗੰਵਾ ਲੈਂਦਾ ਹੈ ।੨।
Without the Name, the whole world is polluted; wandering in duality, it loses its honor. ||2||
 
ਹੇ ਪ੍ਰਭੂ! ਮੈਂ ਕਿਹੜੀ ਗੱਲ ਆਪਣੇ ਮਨ ਵਿਚ ਪੱਕੀ ਕਰ ਲਵਾਂ; ਕਿਹੜੇ ਗੁਣ (ਹਿਰਦੇ ਵਿਚ) ਇਕੱਠੇ ਕਰ ਕੇ ਕਿਹੜੇ ਔਗੁਣ ਛੱਡ ਦਿਆਂ?—ਮੈਨੂੰ ਆਪਣੇ ਆਪ ਤਾਂ ਇਹ ਸਮਝ ਨਹੀਂ ਆ ਸਕਦੀ ।
What should I grasp? What should I gather up or leave behind? I do not know.
 
ਹੇ ਪ੍ਰਭੂ ਜੀ! ਮਿਹਰ ਕਰ ਕੇ ਜੇ ਤੂੰ (ਆਪ ਮੇਰੇ ਉੱਤੇ) ਦਇਆਵਾਨ ਹੋ ਜਾਏਂ (ਤਾਂ ਹੀ ਮੈਨੂੰ ਸਮਝ ਆਉਂਦੀ ਹੈ ਕਿ ਤੇਰਾ) ਨਾਮ ਹੀ ਅਸਲ ਸਾਥੀ ਬਣਦਾ ਹੈ ।੩।
O Dear Lord, Your Name is the Help and Support of those whom You bless with Your kindness and compassion. ||3||
 
ਹੇ ਭਾਈ! ਜਿਹੜਾ ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਜੋ ਸਭ ਦਾਤਾਂ ਦੇਣ ਵਾਲਾ ਹੈ, ਜੋ (ਜੀਵਾਂ ਦੇ) ਕੀਤੇ ਕਰਮਾਂ ਅਨੁਸਾਰ (ਜੀਵਾਂ) ਨੂੰ ਜਨਮ ਦੇਣ ਵਾਲਾ ਹੈ, ਉਸ ਨੂੰ ਕਿਹੜਾ ਜੀਵ ਪਿਆਰਾ ਲੱਗਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ ।
The True Lord is the True Giver, the Architect of Destiny; as He pleases, He links mortals to the Name.
 
ਗੁਰੂ ਦੇ ਦਰ ਤੇ ਆ ਕੇ ਉਹੀ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ।੪।
He alone comes to understand, who enters the Guru's Gate, whom the Lord Himself instructs. ||4||
 
ਹੇ ਭਾਈ! ਜਿਸ ਮਨੁੱਖ ਦਾ ਮਨ ਇਹ ਹੈਰਾਨ ਕਰਨ ਵਾਲਾ ਜਗਤ-ਤਮਾਸ਼ਾ ਵੇਖ ਕੇ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਉਸ ਦੇ ਵਾਸਤੇ ਜਨਮ ਮਰਨ ਦਾ ਗੇੜ ਸੰਸਾਰ-ਚੱਕਰ ਬਣਿਆ ਰਹਿੰਦਾ ਹੈ ।
Even gazing upon the wonders of the Lord, this mind does not think of Him. The world comes and goes in reincarnation.
 
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹੀ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ, ਉਹੀ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਲੱਭਦਾ ਹੈ ।੫।
Serving the True Guru, the mortal comes to understand, and finds the Door of Salvation. ||5||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ, ਤੇ, ਜਿਨ੍ਹਾਂ ਨੂੰ ਪਰਮਾਤਮਾ ਦਾ ਦਰਵਾਜ਼ਾ ਦਿੱਸ ਪਿਆ, ਉਹ ਕਦੇ ਭੀ (ਵਿਕਾਰਾਂ ਵਿਚ ਆਪਣਾ ਜੀਵਨ) ਖ਼ਰਾਬ ਨਹੀਂ ਕਰਦੇ ।
Those who understand the Lord's Court, never suffer separation from him. The True Guru has imparted this understanding.
 
ਉਹ ਮਨੁੱਖ ਹਰਿ-ਨਾਮ ਸਿਮਰਨ ਅਤੇ ਵਿਕਾਰਾਂ ਤੋਂ ਬਚੇ ਰਹਿਣ ਦਾ ਜਤਨ ਆਦਿਕ ਕਰਤੱਬ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਉਹਨਾਂ ਦਾ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੬।
They practice truth, self-restraint and good deeds; their comings and goings are ended. ||6||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਆਸਰਾ ਮਿਲ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ (ਚਰਨਾਂ ਵਿਚ) ਟਿੱਕ ਕੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ ।
In the Court of the True Lord, they practice Truth. The Gurmukhs take the Support of the True Lord.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by