Pauree:
ਮਾਇਆ-ਧਾਰੀ ਮਨੁੱਖ ਸਰੀਰ (-ਰੂਪ) ਕਿਲ੍ਹੇ ਉਤੇ ਕਈ ਕਿਸਮ ਦੇ ਸ਼ਿੰਗਾਰ ਬਣਾਂਦੇ ਹਨ,
The fortress of the body has been decorated and adorned in so many ways.
ਰੰਗ-ਬਰੰਗੇ ਰੇਸ਼ਮੀ ਕੱਪੜੇ ਪਹਿਨਦੇ ਹਨ,
The wealthy wear beautiful silk robes of various colors.
ਲਾਲ ਤੇ ਚਿੱਟੇ ਦੁਲੀਚਿਆਂ ਉਤੇ ਬੈਠ ਕੇ ਬੜੀਆਂ ਮਜਲਸਾਂ ਲਾਂਦੇ ਹਨ,
They hold elegant and beautiful courts, on red and white carpets.
ਅਹੰਕਾਰ ਵਿਚ ਹੀ ਆਕੜ ਵਿਚ ਹੀ (ਸਦਾ ਰਹਿੰਦੇ ਹਨ) । (ਇਸ ਵਾਸਤੇ ਉਹਨਾਂ ਨੂੰ) ਖਾਣ ਤੇ ਭੋਗਣ ਨੂੰ ਦੁੱਖ ਹੀ ਮਿਲਦਾ ਹੈ (ਭਾਵ, ਮਨ ਵਿਚ ਸ਼ਾਂਤੀ ਨਹੀਂ ਹੁੰਦੀ, ਕਿਉਂਕਿ)
But they eat in pain, and in pain they seek pleasure; they are very proud of their pride.
ਹੇ ਨਾਨਕ! ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ ਜੋ (ਦੁੱਖ ਤੋਂ) ਆਖ਼ਰ ਛਡਾਂਦਾ ਹੈ ।੨੪।
O Nanak, the mortal does not even think of the Name, which shall deliver him in the end. ||24||
Shalok, Third Mehl:
ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਅਡੋਲ ਅਵਸਥਾ ਵਿਚ ਸਾਂਤਿ-ਅਵਸਥਾ ਵਿਚ ਟਿਕਦੀ ਹੈ,
She sleeps in intuitive peace and poise, absorbed in the Word of the Shabad.
ਉਸ ਨੂੰ ਪ੍ਰਭੂ ਨੇ ਆਪ ਹੀ ਪਿਆਰ ਨਾਲ ਮਿਲਾ ਲਿਆ ਹੈ;
God hugs her close in His Embrace, and merges her into Himself.
ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਟਿਕੇ ਰਹਿਣ ਦੇ ਕਾਰਨ ਉਸ ਦਾ ਦੁਚਿੱਤਾ-ਪਨ ਦੂਰ ਹੋ ਜਾਂਦਾ ਹੈ,
Duality is eradicated with intuitive ease.
ਉਸ ਦੇ ਅੰਦਰ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ।
The Naam comes to abide in her mind.
ਉਹਨਾਂ ਜੀਵਾਂ ਨੂੰ ਪ੍ਰਭੂ ਆਪਣੇ ਗਲ ਨਾਲ ਲਾਂਦਾ ਹੈ ਜੋ (ਆਪਣੇ ਮਨ ਦੇ ਪਹਿਲੇ ਸੁਭਾਉ ਨੂੰ) ਤੋੜ ਕੇ (ਨਵੇਂ ਸਿਰੇ) ਸੋਹਣਾ ਬਣਾਂਦੇ ਹਨ ।
He hugs close in His Embrace those who shatter and reform their beings.
ਹੇ ਨਾਨਕ! ਜਿਹੜੇ ਮਨੁੱਖ ਧੁਰੋਂ ਹੀ ਪ੍ਰਭੂ ਨਾਲ ਮਿਲੇ ਚਲੇ ਆ ਰਹੇ ਹਨ, ਉਹਨਾਂ ਨੂੰ ਇਸ ਜਨਮ ਵਿਚ ਭੀ ਲਿਆ ਕੇ ਆਪਣੇ ਵਿਚ ਮਿਲਾਈ ਰੱਖਦਾ ਹੈ ।੧।
O Nanak, those who are predestined to meet Him, come and meet Him now. ||1||
Third Mehl:
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਕਿਸੇ ਹੋਰ ਰਸ ਵਿਚ ਪੈ ਕੇ ਜਪ, ਜਪਣ ਦਾ, ਉਹਨਾਂ ਨੂੰ ਕੋਈ ਲਾਭ ਨਹੀਂ ਹੋ ਸਕਦਾ,
Those who forget the Naam, the Name of the Lord - so what if they chant other chants?
ਕਿਉਂਕਿ ਜਿਨ੍ਹਾਂ ਨੂੰ ਦੁਨੀਆ ਦੇ ਜੰਜਾਲ-ਰੂਪ ਚੋਰ ਨੇ ਠੱਗਿਆ ਹੋਇਆ ਹੈ ਉਹ (ਇਉਂ ਵਿਲੂੰ ਵਿਲੂੰ ਕਰਦੇ) ਹਨ ਜਿਵੇਂ ਵਿਸ਼ਟੇ ਵਿਚ ਕੀੜੇ ।
They are maggots in manure, plundered by the thief of worldly entanglements.
ਹੇ ਨਾਨਕ! (ਇਹੀ ਅਰਦਾਸ ਕਰ ਕਿ) ਪ੍ਰਭੂ ਦਾ ਨਾਮ ਨਾਹ ਭੁੱਲੇ, ਹੋਰ ਸਾਰੇ ਲਾਲਚ ਵਿਅਰਥ ਹਨ ।੨।
O Nanak, never forget the Naam; greed for anything else is false. ||2||
Pauree:
ਜਿਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ (ਵਸਾਈ ਰੱਖਦੇ ਹਨ) ਉਹੀ ਜਗਤ ਵਿਚ ਅਟੱਲ ਆਤਮਕ ਜੀਵਨ ਵਾਲੇ ਬਣਦੇ ਹਨ ।
Those who praise the Naam, and believe in the Naam, are eternally stable in this world.
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਜਿਹੜਾ ਮਨੁੱਖ (ਆਪਣੇ) ਹਿਰਦੇ ਵਿਚ ਹਰ ਵੇਲੇ ਪਰਮਾਤਮਾ ਨੂੰ ਯਾਦ ਕਰਦਾ ਹੈ (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਨੂੰ (ਮਨ ਵਿਚ) ਨਹੀਂ ਵਸਾਂਦਾ,
Within their hearts, they dwell on the Lord, and nothing else at all.
ਜਿਹੜਾ ਮਨੁੱਖ ਰੋਮ ਰੋਮ ਪ੍ਰਭੂ ਨੂੰ ਯਾਦ ਕਰਦਾ ਹੈ ਹਰ ਖਿਨ ਉਸ ਪਰਮਾਤਮਾ ਨੂੰ ਹੀ ਯਾਦ ਕਰਦਾ ਰਹਿੰਦਾ ਹੈ
With each and every hair, they chant the Lord's Name, each and every instant, the Lord.
ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਵਿਕਾਰਾਂ ਦੀ ਮੈਲ) ਦੂਰ ਕਰ ਲੈਂਦਾ ਹੈ ।
The birth of the Gurmukh is fruitful and certified; pure and unstained, his filth is washed away.
ਹੇ ਨਾਨਕ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਸਰਬ-ਵਿਆਪਕ ਪਰਮਾਤਮਾ ਨੂੰ ਯਾਦ ਕਰਦਾ ਰਹਿੰਦਾ ਹੈ ਉਸ ਨੂੰ ਅਟੱਲ ਆਤਮਕ ਜੀਵਨ ਵਾਲਾ ਦਰਜਾ ਮਿਲ ਜਾਂਦਾ ਹੈ (ਉਹ ਮਨੁੱਖ ਆਤਮਕ ਜੀਵਨ ਦੀ ਉਸ ਉੱਚਤਾ ਤੇ ਪਹੁੰਚ ਜਾਂਦਾ ਹੈ ਜਿਥੇ ਮਾਇਆ ਦੇ ਹੱਲੇ ਉਸ ਨੂੰ ਡੁਲਾ ਨਹੀਂ ਸਕਦੇ) ।੨੫।
O Nanak, meditating on the Lord of eternal life, the status of immortality is obtained. ||25||
Shalok, Third Mehl:
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ ਅਤੇ ਹੋਰ ਹੋਰ ਕਈ ਕੰਮ ਕਰਦੇ ਹਨ,
Those who forget the Naam and do other things,
ਹੇ ਨਾਨਕ! ਉਹ ਮਨੁੱਖ ਜਮਰਾਜ ਦੇ ਸਾਹਮਣੇ ਬੱਝੇ ਹੋਏ ਇਉਂ ਮਾਰ ਖਾਂਦੇ ਹਨ ਜਿਵੇਂ ਸੰਨ੍ਹ ਉਤੋਂ ਫੜੇ ਹੋਏ ਚੋਰ ।੧।
O Nanak, will be bound and gagged and beaten in the City of Death, like the thief caught red-handed. ||1||
Fifth Mehl:
ਪਰਮਾਤਮਾ ਦਾ ਨਾਮ ਸਿਮਰਨ ਵਾਲੇ ਬੰਦਿਆਂ ਨੂੰ ਧਰਤੀ ਅਤੇ ਆਕਾਸ਼ ਸੁਹਾਵੇ ਲੱਗਦੇ ਹਨ (ਕਿਉਂਕਿ ਉਹਨਾਂ ਦੇ ਅੰਦਰ ਠੰਢ ਵਰਤੀ ਰਹਿੰਦੀ ਹੈ);
The earth is beauteous, and the sky is lovely, chanting the Name of the Lord.
ਪਰ, ਹੇ ਨਾਨਕ! ਜਿਹੜੇ ਮਨੁੱਖ ਨਾਮ ਤੋਂ ਸੱਖਣੇ ਹਨ, ਉਹਨਾਂ ਦੇ ਸਰੀਰ ਨੂੰ ਵਿਸ਼ੇ-ਵਿਕਾਰ ਕਾਂ ਹੀ ਖਾਂਦੇ ਰਹਿੰਦੇ ਹਨ (ਤੇ, ਉਹਨਾਂ ਦੇ ਅੰਦਰ ਵਿਸ਼ੇ-ਰੋਗ ਹੋਣ ਕਰਕੇ ਉਹਨਾਂ ਨੂੰ ਪ੍ਰਭੂ ਦੀ ਕੁਦਰਤਿ ਵਿਚ ਕੋਈ ਸੁੰਦਰਤਾ ਸੁਹਾਵਣੀ ਨਹੀਂ ਲੱਗਦੀ) ।੨।
O Nanak, those who lack the Naam - their carcasses are eaten by the crows. ||2||
Pauree:
ਜਿਹੜੇ ਮਨੁੱਖ ਪੇ੍ਰਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ ਉਹ ਨਿਰੋਲ ਆਪਣੇ (ਹਿਰਦੇ-ਰੂਪ, ਪ੍ਰਭੂ ਦੀ ਹਜ਼ੂਰੀ-ਰੂਪ) ਮਹਲ ਵਿਚ ਟਿਕੇ ਰਹਿੰਦੇ ਹਨ;
Those who lovingly praise the Naam, and dwell in the mansion of the self deep within,
ਉਹ ਬੰਦੇ ਮੁੜ ਮੁੜ ਨਾਹ ਜੂਨਾਂ ਵਿਚ ਆਉਂਦੇ ਹਨ ਨਾਹ ਮਰਦੇ ਹਨ;
do not enter into reincarnation ever again; they shall never be destroyed.
ਸੁਆਸ ਸੁਆਸ, ਖਾਂਦਿਆਂ ਖਾਂਦਿਆਂ (ਹਰ ਵੇਲੇ) ਉਹ ਪ੍ਰੇਮ ਨਾਲ ਪ੍ਰਭੂ ਵਿਚ ਰਚੇ-ਮਿਚੇ ਰਹਿੰਦੇ ਹਨ;
They remain immersed and absorbed in the love of the Lord, with every breath and morsel of food.
ਉਹਨਾਂ ਗੁਰਮੁਖਾਂ ਦੇ ਅੰਦਰ ਹਰਿ-ਨਾਮ ਦਾ ਚਾਨਣ ਹੋ ਜਾਂਦਾ ਹੈ, ਹਰਿ-ਨਾਮ ਦਾ ਰੰਗ ਕਦੇ (ਉਹਨਾਂ ਦੇ ਮਨ ਤੋਂ) ਉਤਰਦਾ ਨਹੀਂ ਹੈ ।
The color of the Lord's Love never fades away; the Gurmukhs are enlightened.
ਹੇ ਨਾਨਕ! ਪ੍ਰਭੂ ਨੇ ਆਪਣੀ ਮਿਹਰ ਕਰ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲਿਆ ਹੁੰਦਾ ਹੈ, ਉਹ ਸਦਾ ਪ੍ਰਭੂ ਦੇ ਨੇੜੇ ਵੱਸਦੇ ਹਨ ।੨੬।
Granting His Grace, He unites them with Himself; O Nanak, the Lord keeps them by His side. ||26||
Shalok, Third Mehl:
ਜਿਤਨਾ ਚਿਰ ਮਨੁੱਖ ਦਾ ਇਹ ਮਨ (ਮਾਇਆ ਦੀਆਂ) ਲਹਿਰਾਂ ਵਿਚ (ਡੋਲਦਾ ਰਹਿੰਦਾ ਹੈ) ਉਤਨਾ ਚਿਰ ਇਸ ਦੇ ਅੰਦਰ ਬਹੁਤ ਹਉਮੈ ਹੈ ਬੜਾ ਅਹੰਕਾਰ ਹੁੰਦਾ ਹੈ;
As long as his mind is disturbed by waves, he is caught in ego and egotistical pride.
ਇਸ ਨੂੰ ਸਤਿਗੁਰੂ ਦੇ ਸ਼ਬਦ ਦਾ ਰਸ ਨਹੀਂ ਆਉਂਦਾ, ਪ੍ਰਭੂ ਦੇ ਨਾਮ ਵਿਚ ਇਸ ਦਾ ਪਿਆਰ ਨਹੀਂ ਬਣਦਾ
He does not find the taste of the Shabad, and he does not embrace love for the Name.
ਇਸ ਦੀ ਕੀਤੀ ਹੋਈ ਸੇਵਾ ਕਬੂਲ ਨਹੀਂ ਹੁੰਦੀ (ਅਤੇ ਹਉਮੈ ਦੇ ਕਾਰਨ) ਖਿੱਝ ਖਿੱਝ ਕੇ ਦੁਖੀ ਹੁੰਦਾ ਰਹਿੰਦਾ ਹੈ ।
His service is not accepted; worrying and worrying, he wastes away in misery.
ਹੇ ਨਾਨਕ! ਉਹੀ ਮਨੁੱਖ ਅਸਲੀ ਸੇਵਕ ਅਖਵਾਂਦਾ ਹੈ ਜੋ ਆਪਣੀ ਚਤੁਰਾਈ ਚਲਾਕੀ ਛੱਡ ਦੇਂਦਾ ਹੈ
O Nanak, he alone is called a selfless servant, who cuts off his head, and offers it to the Lord.
ਸਤਿਗੁਰੂੂ ਦਾ ਭਾਣਾ ਕਬੂਲ ਕਰਦਾ ਹੈ ਅਤੇ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਪ੍ਰੋ ਰੱਖਦਾ ਹੈ ।੧।
He accepts the Will of the True Guru, and enshrines the Shabad within his heart. ||1||
Third Mehl:
ਜਿਹੜੀ ਕਾਰ ਮਾਲਕ-ਪ੍ਰਭੂ ਨੂੰ ਪਸੰਦ ਆ ਜਾਏ, ਉਹੀ ਕਾਰ ਸੇਵਕ ਦਾ ਜਪ ਹੈ ਤਪ ਹੈ ਤੇ ਸੇਵਾ ਚਾਕਰੀ ਹੈ;
That is chanting and meditation, work and selfless service, which is pleasing to our Lord and Master.
ਜਿਹੜਾ ਮਨੁੱਖ ਆਪਾ-ਭਾਵ ਮਿਟਾਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਮਿਹਰ ਕਰ ਕੇ (ਆਪਣੇ ਨਾਲ) ਮਿਲਾ ਲੈਂਦਾ ਹੈ,
The Lord Himself forgives, and takes away self-conceit, and unites the mortals with Himself.
ਤੇ (ਪ੍ਰਭੂ-ਚਰਨਾਂ ਵਿਚ) ਮਿਲਿਆ ਹੋਇਆ ਅਜਿਹਾ ਬੰਦਾ ਮੁੜ ਕਦੇ ਵਿਛੁੜਦਾ ਨਹੀਂ ਹੈ ਉਸ ਦੀ ਆਤਮਾ ਪ੍ਰਭੂ ਦੀ ਆਤਮਾ ਨਾਲ ਇਕ-ਮਿਕ ਹੋ ਜਾਂਦੀ ਹੈ ।
United with the Lord, the mortal is never separated again; his light merges into the Light.
ਹੇ ਨਾਨਕ! (ਇਸ ਭੇਤ ਨੂੰ) ਗੁਰੂ ਦੀ ਕਿਰਪਾ ਨਾਲ ਉਹੀ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ।੨।
O Nanak, by Guru's Grace, the mortal understands, when the Lord allows him to understand. ||2||
Pauree:
ਹਰੇਕ ਜੀਵ (ਨੂੰ ਉਸ) ਮਰਯਾਦਾ ਦੇ ਅੰਦਰਿ (ਤੁਰਨਾ ਪੈਂਦਾ ਹੈ ਜੋ ਪ੍ਰਭੂ ਨੇ ਜੀਵਨ-ਜੁਗਤਿ ਲਈ ਮਿਥੀ ਹੋਈ) ਹੈ, ਪਰ ਮਨ ਦਾ ਮੁਰੀਦ ਮਨੁੱਖ ਅਹੰਕਾਰ ਕਰਦਾ ਹੈ (ਭਾਵ, ਉਸ ਮਰਯਾਦਾ ਤੋਂ ਆਕੀ ਹੋਣ ਦਾ ਜਤਨ ਕਰਦਾ ਹੈ),
All are held accountable, even the egotistical self-willed manmukhs.
ਕਦੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ (ਜਿਸ ਕਰਕੇ) ਜਮਕਾਲ (ਉਸ ਦੇ) ਸਿਰ ਉਤੇ (ਚੋਟ) ਮਾਰਦਾ ਹੈ (ਭਾਵ, ਉਹ ਸਦਾ ਆਤਮਕ ਮੌਤ ਸਹੇੜੀ ਰੱਖਦਾ ਹੈ) ।
They never even think of the Name of the Lord; the Messenger of Death shall hit them on their heads.