ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ਤੇ ਹਉਮੈ ਵਲੋਂ ਮਰਿਆ ਰਹਿੰਦਾ ਹੈ (ਇਸ ਤਰ੍ਹਾਂ ਉਹ ਪ੍ਰਭੂ ਦੀਆਂ ਨਜਰਾਂ ਵਿਚ) ਕਬੂਲ ਹੋ ਜਾਂਦਾ ਹੈ ।
The Gurmukhs are celebrated in life and death.
 
ਉਸ ਦੀ ਉਮਰ ਵਿਅਰਥ ਨਹੀਂ ਜਾਂਦੀ, ਗੁਰੂ ਦਾ ਸ਼ਬਦ ਉਸ ਦਾ ਜੀਵਨ—ਸਾਥੀ ਬਣਿਆ ਰਹਿੰਦਾ ਹੈ ।
Their lives are not wasted; they realize the Word of the Shabad.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਮੌਤ ਤੋਂ ਬਚਿਆ ਰਹਿੰਦਾ ਹੈ । ਆਤਮਕ ਮੌਤ ਉਸ ਉੱਤੇ ਜ਼ੋਰ ਨਹੀਂ ਪਾ ਸਕਦੀ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੨।
The Gurmukhs do not die; they are not consumed by death. The Gurmukhs are absorbed in the True Lord. ||2||
 
ਗੁਰੂ ਦੇ ਆਸਰੇ ਪਰਨੇ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਦਰ ਤੇ ਸੋਭਾ ਖੱਟਦਾ ਹੈ,
The Gurmukhs are honored in the Court of the Lord.
 
ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰੀ ਰੱਖਦਾ ਹੈ,
The Gurmukhs eradicate selfishness and conceit from within.
 
ਉਹ ਆਪ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ (ਭੀ) ਪਾਰ ਲੰਘਾ ਲੈਂਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣਾ ਜੀਵਨ ਸਵਾਰ ਲੈਂਦਾ ਹੈ ।੩।
They save themselves, and save all their families and ancestors as well. The Gurmukhs redeem their lives. ||3||
 
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਲੈਂਦਾ ਹੈ, ਉਸ ਦੇ ਸਰੀਰ ਵਿਚ ਕਦੇ ਹਉਮੈ ਦਾ ਰੋਗ ਨਹੀਂ ਲੱਗਦਾ,
The Gurmukhs never suffer bodily pain.
 
ਉਸ ਦੇ ਅੰਦਰੋਂ ਹਉਮੈ ਦੀ ਪੀੜ ਖ਼ਤਮ ਹੋ ਜਾਂਦੀ ਹੈ ।
The Gurmukhs have the pain of egotism taken away.
 
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਹਉਮੈ ਦੀ ਮੈਲ ਤੋਂ ਸਾਫ਼ ਰਹਿੰਦਾ ਹੈ, (ਗੁਰੂ ਦਾ ਆਸਰਾ ਲੈਣ ਕਰਕੇ ਉਸ ਨੂੰ) ਫਿਰ (ਹਉਮੈ ਦੀ) ਮੈਲ ਨਹੀਂ ਚੰਬੜਦੀ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੪।
The minds of the Gurmukhs are immaculate and pure; no filth ever sticks to them again. The Gurmukhs merge in celestial peace. ||4||
 
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ,
The Gurmukhs obtain the Greatness of the Naam.
 
ਉਹ ਪਰਮਾਤਮਾ ਦੇ ਗੁਣ ਗਾਂਦਾ ਹੈ ਤੇ (ਹਰ ਥਾਂ) ਸੋਭਾ ਖੱਟਦਾ ਹੈ ।
The Gurmukhs sing the Glorious Praises of the Lord, and obtain honor.
 
ਗੁਰੂ ਦੇ ਦਰ ਤੇ ਟਿਕੇ ਰਹਿਣ ਨਾਲ ਮਨੁੱਖ ਸਦਾ ਦਿਨ ਰਾਤ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਕਾਰ ਕਰਦਾ ਹੈ ।੫।
They remain in bliss forever, day and night. The Gurmukhs practice the Word of the Shabad. ||5||
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰ ਵੇਲੇ ਗੁਰੂ ਦੇ ਸ਼ਬਦ ਵਿਚ ਰੰਗਿਆ ਰਹਿੰਦਾ ਹੈ ।
The Gurmukhs are attuned to the Shabad, night and day.
 
ਸਦਾ ਤੋਂ ਹੀ ਇਹ ਨਿਯਮ ਹੈ ਕਿ ਗੁਰੂ ਦੇ ਦਰ ਤੇ ਰਹਿਣ ਵਾਲਾ ਮਨੁੱਖ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ,
The Gurmukhs are known throughout the four ages.
 
ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਹੈ ਤੇ ਪਵਿਤ੍ਰ ਜੀਵਨ ਵਾਲਾ ਬਣਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਰਮਾਤਮਾ ਦੀ ਭਗਤੀ ਕਰਦਾ ਹੈ ।੬।
The Gurmukhs always sing the Glorious Praises of the Immaculate Lord. Through the Shabad, they practice devotional worship. ||6||
 
ਗੁਰੂ ਦੀ ਸ਼ਰਨ ਤੋਂ ਬਿਨਾ (ਮਾਇਆ ਦੇ ਮੋਹ ਦਾ) ਘੱੁਪ ਹਨੇਰਾ ਛਾਇਆ ਰਹਿੰਦਾ ਹੈ ।
Without the Guru, there is only pitch-black darkness.
 
(ਇਸ ਹਨੇਰੇ ਦੇ ਕਾਰਨ) ਜਿਨ੍ਹਾਂ ਨੂੰ ਆਤਮਕ ਮੌਤ ਨੇ ਗ੍ਰਸ ਲਿਆ ਹੁੰਦਾ ਹੈ ਉਹ (ਦੁਖੀ ਹੋ ਹੋ ਕੇ) ਪੁਕਾਰਾਂ ਕਰਦੇ ਰਹਿੰਦੇ ਹਨ (ਦੁੱਖਾਂ ਦੇ ਗਿਲੇ ਕਰਦੇ ਰਹਿੰਦੇ ਹਨ) ।
Seized by the Messenger of Death, people cry out and scream.
 
ਉਹ ਹਰ ਵੇਲੇ ਵਿਕਾਰਾਂ ਦੇ ਰੋਗ ਵਿਚ ਫਸੇ ਰਹਿੰਦੇ ਹਨ ਤੇ ਦੁੱਖ ਸਹਿੰਦੇ ਰਹਿੰਦੇ ਹਨ ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਕੁਰਬਲ ਕੁਰਬਲ ਕਰਦੇ ਰਹਿੰਦੇ ਹਨ ।੭।
Night and day, they are diseased, like maggots in manure, and in manure they endure agony. ||7||
 
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਵਿਚ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵਸਦਾ ਹੈ,
The Gurmukhs know that the Lord alone acts, and causes others to act.
 
ਉਸ ਨੂੰ ਫਿਰ ਇਹ ਨਿਸਚਾ ਹੋ ਜਾਂਦਾ ਹੈ ਕਿ (ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ ।
In the hearts of the Gurmukhs, the Lord Himself comes to dwell.
 
ਹੇ ਨਾਨਕ ! ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ, ਤੇ (ਪ੍ਰਭੂ ਦਾ ਨਾਮ) ਪੂਰੇ ਗੁਰੂ ਪਾਸੋਂ (ਹੀ) ਮਿਲਦਾ ਹੈ ।੮।੨੫।੨੬।
O Nanak, through the Naam, greatness is obtained. It is received from the Perfect Guru. ||8||25||26||
 
Maajh, Third Mehl:
 
ਸਭ ਸਰੀਰਾਂ ਵਿਚ ਪਰਮਾਤਮਾ ਦੀ ਹੀ ਜੋਤਿ ਵਿਆਪਕ ਹੈ,
The One Light is the light of all bodies.
 
ਪੂਰਾ ਗੁਰੂ ਆਪਣੇ ਸ਼ਬਦ ਵਿਚ ਜੋੜ ਕੇ (ਸ਼ਰਨ ਆਏ ਮਨੁੱਖ ਨੂੰ) ਵਿਖਾ ਦੇਂਦਾ ਹੈ (ਨਿਸਚਾ ਕਰਾ ਦੇਂਦਾ ਹੈ)
The Perfect True Guru reveals it through the Word of the Shabad.
 
ਪਰਮਾਤਮਾ ਨੇ ਆਪ ਹੀ ਸਭ ਜੀਵਾਂ ਦੀ ਬਨਾਵਟ ਬਣਾਈ ਹੈ (ਪੈਦਾ ਕੀਤੇ ਹਨ) ਤੇ ਆਪ ਹੀ ਉਸ ਨੇ ਸਾਰੇ ਸਰੀਰਾਂ ਵਿਚ (ਆਤਮਕ ਜੀਵਨ ਦਾ) ਫ਼ਰਕ ਬਣਾਇਆ ਹੋਇਆ ਹੈ ।੧।
He Himself instills the sense of separation within our hearts; He Himself created the Creation. ||1||
 
ਮੈਂ ਸਦਾ ਉਹਨਾਂ ਮਨੁੱਖਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ (ਆਤਮਕ ਅਡੋਲਤਾ ਵਿਚ ਰਹਿ ਕੇ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਤੇ)
I am a sacrifice, my soul is a sacrifice, to those who sing the Glorious Praises of the True Lord.
 
ਗੁਰੂ ਦੀ ਸ਼ਰਨ ਤੋਂ ਬਿਨਾ ਕੋਈ ਮਨੁੱਖ ਆਤਮਕ ਅਡੋਲਤਾ ਹਾਸਲ ਨਹੀਂ ਕਰ ਸਕਦਾ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੧।ਰਹਾਉ।
Without the Guru, no one obtains intuitive wisdom; the Gurmukh is absorbed in intuitive peace. ||1||Pause||
 
ਹੇ ਕਰਤਾਰ ! ਤੂੰ ਆਪ ਹੀ ( ਜਗਤ ਰਚ ਕੇ ਜਗਤ-ਰਚਨਾ ਦੀ ਰਾਹੀਂ ਆਪਣੀ) ਸੁੰਦਰਤਾ ਵਿਖਾ ਰਿਹਾ ਹੈਂ, ਤੇ (ਉਸ ਸੁੰਦਰਤਾ ਨਾਲ) ਤੂੰ ਆਪ ਹੀ ਜਗਤ ਨੂੰ ਮੋਹਿਤ ਕਰਦਾ ਹੈਂ ।
You Yourself are Beautiful, and You Yourself entice the world.
 
ਤੂੰ ਆਪ ਹੀ ਆਪਣੀ ਮਿਹਰ ਦੀ ਨਿਗਾਹ ਨਾਲ ਜਗਤ ਨੂੰ (ਆਪਣੀ ਕਾਇਮ ਕੀਤੀ ਮਰਯਾਦਾ ਦੇ ਧਾਗੇ ਵਿਚ) ਪ੍ਰੋਈ ਰੱਖਦਾ ਹੈਂ ।
You Yourself, by Your Kind Mercy, weave the thread of the world.
 
ਹੇ ਕਰਤਾਰ ! ਤੂੰ ਆਪ ਹੀ ਜੀਵਾਂ ਨੂੰ ਦੁਖ ਦੇਂਦਾ ਹੈਂ ਆਪ ਹੀ ਜੀਵਾਂ ਨੂੰ ਸੁਖ ਦੇਂਦਾ ਹੈਂ, ਹੇ ਹਰੀ ! ਗੁਰੂ ਦੀ ਸ਼ਰਨ ਪੈਣ ਵਾਲੇ ਬੰਦੇ (ਹਰ ਥਾਂ) ਤੇਰਾ ਦਰਸ਼ਨ ਕਰਦੇ ਹਨ ।
You Yourself bestow pain and pleasure, O Creator. The Lord reveals Himself to the Gurmukh. ||2||
 
(ਹੇ ਭਾਈ ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ ।
The Creator Himself acts, and causes others to act.
 
ਕਰਤਾਰ ਆਪ ਹੀ ਗੁਰੂ ਦਾ ਸ਼ਬਦ (ਜੀਵਾਂ ਦੇ) ਮਨ ਵਿਚ ਵਸਾਂਦਾ ਹੈ ।
Through Him, the Word of the Guru's Shabad is enshrined within the mind.
 
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ (ਦੀ ਲਗਨ ਜੀਵਾਂ ਦੇ ਹਿਰਦੇ ਵਿਚ ) ਪੈਦਾ ਹੰੁਦੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਿਫ਼ਤਿ-ਸਾਲਾਹ ਦੀ ਬਾਣੀ) ਉਚਾਰ ਕੇ (ਹੋਰਨਾਂ ਨੂੰ ਭੀ) ਸੁਣਾਂਦਾ ਹੈ ।੩।
The Ambrosial Word of the Guru's Bani emanates from the Word of the Shabad. The Gurmukh speaks it and hears it. ||3||
 
ਕਰਤਾਰ ਆਪ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਦੁਨੀਆ ਦੇ ਪਦਾਰਥ ਭੋਗਣ ਵਾਲਾ ਹੈ,
He Himself is the Creator, and He Himself is the Enjoyer.
 
ਕਰਤਾਰ ਆਪ ਹੀ (ਸਾਰੇ ਜੀਵਾਂ ਦੇ ਮਾਇਆ ਦੇ ਮੋਹ ਦੇ) ਬੰਧਨ ਤੋੜਦਾ ਹੈ, ਉਹ ਆਪ ਸਦਾ ਹੀ ਬੰਧਨਾਂ ਤੋਂ ਸੁਤੰਤਰ ਹੈ ।
One who breaks out of bondage is liberated forever.
 
ਸਦਾ-ਥਿਰ ਰਹਿਣ ਵਾਲਾ ਕਰਤਾਰ ਆਪ ਸਦਾ ਹੀ ਨਿਰਲੇਪ ਹੈ, ਆਪ ਹੀ ਅਦ੍ਰਿਸ਼ਟ (ਭੀ) ਹੈ, ਤੇ ਆਪ ਹੀ ਆਪਣਾ ਸਰੂਪ (ਜੀਵਾਂ ਨੂੰ) ਵਿਖਾਲਣ ਵਾਲਾ ਹੈ ।੪।
The True Lord is liberated forever. The Unseen Lord causes Himself to be seen. ||4||
 
(ਹੇ ਭਾਈ !) ਕਰਤਾਰ ਨੇ ਆਪ ਹੀ ਮਾਇਆ ਪੈਦਾ ਕੀਤੀ ਹੈ, ਉਸ ਨੇ ਆਪ ਹੀ ਮਾਇਆ ਦਾ ਪ੍ਰਭਾਵ ਪੈਦਾ ਕੀਤਾ ਹੈ;
He Himself is Maya, and He Himself is the Illusion.
 
ਕਰਤਾਰ ਨੇ ਆਪ ਹੀ ਮਾਇਆ ਦਾ ਮੋਹ ਪੈਦਾ ਕੀਤਾ ਹੈ ਤੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ ।
He Himself has generated emotional attachment throughout the entire universe.
 
ਕਰਤਾਰ ਆਪ ਹੀ ਆਪਣੇ ਗੁਣਾਂ ਦੀ ਦਾਤਿ (ਜੀਵਾਂ ਨੂੰ) ਦੇਣ ਵਾਲਾ ਹੈ, ਆਪ ਹੀ (ਆਪਣੇ) ਗੁਣ (ਜੀਵਾਂ ਵਿਚ ਵਿਆਪਕ ਹੋ ਕੇ) ਗਾਂਦਾ ਹੈ, ਆਪ ਹੀ (ਆਪਣੇ ਗੁਣ) ਉਚਾਰ ਕੇ (ਹੋਰਨਾਂ ਨੂੰ) ਸੁਣਾਂਦਾ ਹੈ ।੫।
He Himself is the Giver of Virtue; He Himself sings the Lord's Glorious Praises. He chants them and causes them to be heard. ||5||
 
(ਹੇ ਭਾਈ ! ਸਭ ਜੀਵਾਂ ਵਿਚ ਵਿਆਪਕ ਹੋ ਕੇ) ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ ਤੇ ਆਪ ਹੀ (ਜੀਵਾਂ ਪਾਸੋਂ) ਕਰਾ ਰਿਹਾ ਹੈ ।
He Himself acts, and causes others to act.
 
ਕਰਤਾਰ ਆਪ ਹੀ ਜਗਤ ਦੀ ਰਚਨਾ ਕਰਕੇ ਆਪ ਹੀ (ਜਗਤ ਦਾ) ਨਾਸ ਕਰਦਾ ਹੈ ।
He Himself establishes and disestablishes.
 
(ਹੇ ਪ੍ਰਭੂ ! ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਤੇਰੇ ਹੁਕਮ ਤੋਂ ਬਾਹਰ ਕੁਝ ਨਹੀਂ ਹੁੰਦਾ, ਤੂੰ ਆਪ ਹੀ (ਸਭ ਜੀਵਾਂ ਨੰੂ) ਕਾਰ ਵਿਚ ਲਾ ਰਿਹਾ ਹੈਂ ।੬।
Without You, nothing can be done. You Yourself have engaged all in their tasks. ||6||
 
(ਹੇ ਭਾਈ !) ਪਰਮਾਤਮਾ ਆਪ ਹੀ (ਕਿਸੇ ਜੀਵ ਨੂੰ) ਆਤਮਕ ਮੌਤ ਦੇ ਰਿਹਾ ਹੈ (ਕਿਸੇ ਨੂੰ) ਆਤਮਕ ਜੀਵਨ ਬਖ਼ਸ਼ ਰਿਹਾ ਹੈ ।
He Himself kills, and He Himself revives.
 
ਪ੍ਰਭੂ ਆਪ ਹੀ (ਜੀਵਾਂ ਨੂੰ ਗੁਰੂ) ਮਿਲਾਂਦਾ ਹੈ ਤੇ (ਗੁਰੂ) ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ ।
He Himself unites us, and unites us in Union with Himself.
 
(ਗੁਰੂ ਦੀ ਦੱਸੀ) ਸੇਵਾ ਕਰਨ ਵਾਲੇ ਨੇ ਸਦਾ ਆਤਮਕ ਅਨੰਦ ਮਾਣਿਆ ਹੈ, ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੭।
Through selfless service, eternal peace is obtained. The Gurmukh is absorbed in intuitive peace. ||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by