Raag Malaar, Chau-Padas, First Mehl, First House:
 
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
ਨਿਰਾ ਖਾਣ ਪੀਣ ਹੱਸਣ ਤੇ ਸੌਣ ਦੇ ਆਹਰਾਂ ਵਿਚ ਰਿਹਾਂ (ਜੀਵ ਨੂੰ) ਮੌਤ ਭੁੱਲ ਜਾਂਦੀ ਹੈ,
Eating, drinking, laughing and sleeping, the mortal forgets about dying.
 
(ਮੌਤ ਭੁੱਲਿਆਂ) ਪ੍ਰਭੂ-ਪਤੀ ਨੂੰ ਵਿਸਾਰ ਕੇ ਜੀਵ ਉਹ ਉਹ ਕੰਮ ਕਰਦਾ ਰਹਿੰਦਾ ਹੈ ਜੋ ਇਸ ਦੀ ਖ਼ੁਆਰੀ ਦਾ ਕਾਰਨ ਬਣਦੇ ਹਨ । (ਪ੍ਰਭੂ ਨੂੰ ਵਿਸਾਰ ਕੇ) ਜੀਊਣਾ ਫਿਟਕਾਰ-ਜੋਗ ਹੋ ਜਾਂਦਾ ਹੈ । ਸਦਾ ਇਥੇ ਕਿਸੇ ਟਿਕੇ ਨਹੀਂ ਰਹਿਣਾ (ਫਿਰ ਕਿਉਂ ਨ ਜੀਵਨ ਸੁਚੱਜਾ ਬਣਾਇਆ ਜਾਏ?) ।੧।
Forgetting his Lord and Master, the mortal is ruined, and his life is cursed. He cannot remain forever. ||1||
 
ਹੇ ਪ੍ਰਾਣੀ! ਇਕ ਪਰਮਾਤਮਾ ਦਾ ਹੀ ਨਾਮ ਸਿਮਰ ।
O mortal, meditate on the One Lord.
 
(ਸਿਮਰਨ ਦੀ ਬਰਕਤਿ ਨਾਲ) ਤੂੰ ਆਪਣੀ ਇੱਜ਼ਤ ਨਾਲ ਪ੍ਰਭੂ ਦੇ ਚਰਨਾਂ ਵਿਚ ਪਹੁੰਚੇਗਾ ।੧।ਰਹਾਉ।
You shall go to your true home with honor. ||1 Pause||
 
ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਸਿਮਰਦੇ ਹਨ (ਤੇਰਾ ਤਾਂ ਕੁਝ ਨਹੀਂ ਸਵਾਰਦੇ, ਕਿਉਂਕਿ) ਤੈਨੂੰ ਉਹ ਕੁਝ ਭੀ ਦੇ ਨਹੀਂ ਸਕਦੇ (ਸਗੋਂ ਤੈਥੋਂ) ਮੰਗਦੇ ਹੀ ਮੰਗਦੇ ਹਨ, ਤੇ ਤੈਥੋਂ ਦਾਤਾਂ ਨਿੱਤ ਲੈਂਦੇ ਹੀ ਰਹਿੰਦੇ ਹਨ, ਤੇਰੇ ਦਰ ਤੋਂ ਮੰਗਣੋਂ ਬਿਨਾ ਰਹਿ ਨਹੀਂ ਸਕਦੇ ।
Those who serve You - what can they give You? They beg for and receive what cannot remain.
 
ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਜੀਵਾਂ ਦੇ ਸਰੀਰਾਂ ਵਿਚ ਜਿੰਦ ਭੀ ਤੂੰ ਆਪ ਹੀ ਹੈਂ ।੨।
You are the Great Giver of all souls; You are the Life within all living beings. ||2||
 
ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ (ਪ੍ਰਭੂ ਦਾ ਨਾਮ) ਜਪਦੇ ਹਨ, ਉਹ (ਆਤਮਕ ਜੀਵਨ ਦੇਣ ਵਾਲਾ) ਨਾਮ-ਅੰਮ੍ਰਿਤ ਹਾਸਲ ਕਰਦੇ ਹਨ, ਉਹੀ ਸੁੱਚੇ ਜੀਵਨ ਵਾਲੇ ਬਣਦੇ ਹਨ ।
The Gurmukhs meditate, and receive the Ambrosial Nectar; thus they become pure.
 
(ਤਾਂ ਤੇ) ਹੇ ਪ੍ਰਾਣੀ! ਦਿਨ ਰਾਤ ਪਰਮਾਤਮਾ ਦਾ ਨਾਮ ਜਪੋ । ਭੈੜੇ ਆਚਰਨ ਵਾਲੇ ਬੰਦੇ ਭੀ (ਨਾਮ ਜਪ ਕੇ) ਚੰਗੇ ਬਣ ਜਾਂਦੇ ਹਨ ।੩।
Day and night, chant the Naam, the Name of the Lord, O mortal. It makes the filthy immacuate. ||3||
 
(ਇਨਸਾਨੀ ਜੀਵਨ ਵਾਸਤੇ ਦੋ ਹੀ ਰੁਤਾਂ ਹਨ—ਸਿਮਰਨ ਅਤੇ ਨਾਮ-ਹੀਨਤਾ, ਇਹਨਾਂ ਵਿਚੋਂ) ਜੇਹੜੀ ਰੁੱਤ ਦੇ ਪ੍ਰਭਾਵ ਹੇਠ ਮਨੁੱਖ ਜੀਵਨ ਗੁਜ਼ਾਰਦਾ ਹੈ, ਇਸ ਦੇ ਸਰੀਰ ਨੂੰ ਉਹੋ ਜਿਹਾ ਹੀ ਸੁਖ (ਜਾਂ ਦੁਖ) ਮਿਲਦਾ ਹੈ, ਉਸੇ ਪ੍ਰਭਾਵ ਅਨੁਸਾਰ ਹੀ ਇਸ ਦਾ ਸਰੀਰ ਢਲਦਾ ਰਹਿੰਦਾ ਹੈ (ਇਸ ਦੇ ਗਿਆਨ-ਇੰ੍ਰਦੇ ਢਲਦੇ ਰਹਿੰਦੇ ਹਨ) ।
As is the season, so is the comfort of the body, and so is the body itself.
 
ਹੇ ਨਾਨਕ! ਮਨੁੱਖ ਵਾਸਤੇ ਉਹੀ ਰੁੱਤ ਸੋਹਣੀ ਹੈ (ਜਦੋਂ ਇਹ ਨਾਮ ਸਿਮਰਦਾ ਹੈ) । ਨਾਮ ਸਿਮਰਨ ਤੋਂ ਬਿਨਾ (ਕੁਦਰਤਿ ਦੀ ਬਦਲਦੀ ਕੋਈ ਭੀ) ਰੁੱਤ ਇਸ ਨੂੰ ਲਾਭ ਨਹੀਂ ਦੇ ਸਕਦੀ ।੪।੧।
O Nanak, that season is beautiful; without the Name, what season is it? ||4||1||
 
Malaar, First Mehl:
 
ਮੈਂ ਆਪਣੇ ਗੁਰੂ ਪ੍ਰੀਤਮ ਅੱਗੇ ਬੇਨਤੀ ਕਰਦੀ ਹਾਂ, (ਗੁਰੂ ਹੀ) ਪਤੀ-ਪ੍ਰਭੂ ਨੂੰ ਲਿਆ ਕੇ ਮਿਲਾ ਸਕਦਾ ਹੈ
I offer prayers to my Beloved Guru, that He may unite me with my Husband Lord.
 
(ਜਿਵੇਂ ਵਰਖਾ ਰੁੱਤੇ ਬੱਦਲਾਂ ਦੀ ਗਰਜ ਸੁਣ ਕੇ ਮੋਰ ਪੈਲਾਂ ਪਾਂਦਾ ਹੈ, ਤਿਵੇਂ) ਗੁਰੂ ਦੇ ਸ਼ਬਦ-ਬੱਦਲਾਂ ਦੀ ਗਰਜ ਸੁਣ ਕੇ ਮੇਰਾ ਮਨ ਠੰਢਾ-ਠਾਰ ਹੁੰਦਾ ਹੈ (ਮਨ ਦੀ ਵਿਕਾਰਾਂ ਦੀ ਤਪਸ਼ ਬੁੱਝ ਜਾਂਦੀ ਹੈ, ਮੇਰੀ ਜਿੰਦ) ਪ੍ਰੀਤਮ-ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦੀ ਹੈ ।੧।
I hear the thunder in the clouds, and my mind is cooled and soothed; imbued with the Love of my Dear Beloved, I sing His Glorious Praises. ||1||
 
ਹੇ ਬੱਦਲ! ਵਰਖਾ ਕਰ (ਹੇ ਗੁਰੂ! ਨਾਮ ਦੀ ਵਰਖਾ ਕਰ, ਤਾ ਕਿ) ਮੇਰਾ ਮਨ ਉਸ ਵਿਚ ਭਿੱਜ ਜਾਏ
The rain pours down, and my mind is drenched with His Love.
 
(ਜਿਸ ਸੁਭਾਗ ਜੀਵ-ਇਸਤ੍ਰੀ ਨੂੰ) ਗੁਰੂ ਨੇ ਆਪਣੇ ਪਿਆਰ-ਵੱਸ ਕਰ ਲਿਆ; ਉਸ ਦਾ ਮਨ ਪਰਮਾਤਮਾ ਦੇ ਰਸ ਵਿਚ ਲੀਨ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਨਾਮ-ਅੰਮ੍ਰਿਤ ਦੀ ਬੂੰਦ ਠੰਢ ਪਾਂਦੀ ਹੈ (ਸੁਖ ਦੇਂਦੀ ਹੈ) ।੧।ਰਹਾਉ।
The drop of Ambrosial Nectar pleases my heart; the Guru has fascinated my mind, which is drenched in the sublime essence of the Lord. ||1||Pause||
 
ਜਿਸ (ਜੀਵ-ਇਸਤ੍ਰੀ) ਦਾ ਮਨ ਗੁਰੂ ਦੇ ਬਚਨਾਂ ਵਿਚ (ਗੁਰੂ ਦੀ ਬਾਣੀ ਵਿਚ) ਗਿੱਝ ਜਾਂਦਾ ਹੈ, ਖਸਮ-ਪ੍ਰਭੂ ਦੀ ਉਹ ਪਿਆਰੀ ਇਸਤ੍ਰੀ ਅਡੋਲ ਅਵਸਥਾ ਵਿਚ ਆਤਮਕ ਸੁਖ ਮਾਣਦੀ ਹੈ ।
With intuitive peace and poise, the soul-bride is loved by her Husband Lord; her mind is pleased and appeased by the Guru's Teachings.
 
ਪ੍ਰਭੂ ਨੂੰ ਆਪਣਾ ਖਸਮ ਬਣਾ ਕੇ ਉਹ ਜੀਵ-ਇਸਤ੍ਰੀ ਭਾਗਾਂ ਵਾਲੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਉਸ ਦੇ ਤਨ ਵਿਚ ਪ੍ਰਭੂ ਦਾ ਪਿਆਰ ਆਤਮਕ ਸੁਖ ਪੈਦਾ ਕਰਦਾ ਹੈ ।੨।
She is the happy soul-bride of her Husband Lord; her mind and body are filled with joy by His Love. ||2||
 
ਉਹ ਇਸਤ੍ਰੀ ਔਗੁਣ ਤਿਆਗ ਕੇ ਪ੍ਰਭੂ-ਚਰਨਾਂ ਦੀ ਵੈਰਾਗਣ ਹੋ ਜਾਂਦੀ ਹੈ, ਸਦਾ ਕਾਇਮ ਰਹਿਣ ਵਾਲਾ ਹਰੀ ਉਸ ਦਾ ਸੋਹਾਗ ਬਣ ਜਾਂਦਾ ਹੈ, ਉਸ ਦਾ ਖਸਮ ਬਣ ਜਾਂਦਾ ਹੈ
Discarding her demerits, she becomes detached; with the Lord as her Husband, her marriage is eternal.
 
ਜਿਸ ਜੀਵ-ਇਸਤ੍ਰੀ ਉਤੇ ਹਰੀ ਪ੍ਰਭੂ ਨੇ ਆਪਣੀ ਕਿਰਪਾ (ਦੀ ਦ੍ਰਿਸ਼ਟੀ) ਕੀਤੀ, ਉਸ ਉਤੇ ਮੋਹ ਆਦਿਕ ਦੀ ਚਿੰਤਾ ਜਾਂ ਪ੍ਰਭੂ-ਚਰਨਾਂ ਤੋਂ ਵਿਛੋੜਾ ਕਦੇ ਜ਼ੋਰ ਨਹੀਂ ਪਾ ਸਕਦਾ ।੩।
She never suffers separation or sorrow; her Lord God showers her with His Grace. ||3||
 
ਜਿਸ ਜੀਵ-ਇਸਤ੍ਰੀ ਨੇ ਪੂਰੇ ਗੁਰੂ ਦਾ ਪੱਲਾ ਫੜਿਆ ਹੈ, ਉਸ ਦਾ ਮਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ (ਭਾਵ, ਵਿਕਾਰਾਂ ਵਲ ਨਹੀਂ ਡੋਲਦਾ), ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
Her mind is steady and stable; she does not come and go in reincarnation.
 
ਹੇ ਨਾਨਕ! ਉਹੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਪ੍ਰਭੂ ਦਾ ਨਾਮ ਜਪ ਕੇ ਭਾਗਾਂ ਵਾਲੀ ਹੋ ਜਾਂਦੀ ਹੈ, ਉਹ ਠੀਕ ਅਰਥਾਂ ਵਿਚ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੀ ਹੈ ।੪।੨।
She takes the Shelter of the Perfect Guru. O Nanak, as Gurmukh, chant the Naam; you shall be accepted as the true soul-bride of the Lord. ||4||2||
 
Malaar, First Mehl:
 
ਜਿਨ੍ਹਾਂ ਦੀ ਸੁਰਤਿ ਅਡੋਲ ਹੋ ਕੇ ਪ੍ਰਭੂ ਦੇ ਨਾਮ ਵਿਚ ਨਹੀਂ ਜੁੜੀ, ਉਹ ਮਾਇਆ ਦੀ ਤ੍ਰਿਸ਼ਨਾ ਵਲੋਂ ਪਰਤ ਨਹੀਂ ਸਕੇ, ‘ਮੈਂ ਵੱਡਾ ਬਣ ਜਾਵਾਂ, ਮੈਂ ਵੱਡਾ ਬਣ ਜਾਵਾਂ’—ਇਹ ਆਖ ਆਖ ਕੇ ਉਹਨਾਂ ਆਪਣਾ ਜੀਵਨ ਗਵਾ ਲਿਆ ।
They pretend to understand the Truth, but they are not satisfied by the Naam; they waste their lives in egotism.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by