ਜਿਨ੍ਹਾਂ ਮਨੁੱਖਾਂ ਨੂੰ ਗੁਰੂ ਆਤਮਕ ਜੀਵਨ ਦੀ ਦਾਤਿ ਦੇਂਦਾ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ, ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੇ ਹਨ,
Bestowing the gift of the soul, He satisfies the mortal beings, and merges them in the True Name.
 
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਹਰ ਵੇਲੇ ਵੱਸਿਆ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਸਦਾ ਟਿਕੇ ਰਹਿੰਦੇ ਹਨ ।੨।
Night and day, they ravish and enjoy the Lord within the heart; they are intuitively absorbed in Samaadhi. ||2||
 
। ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ
The Shabad, the Word of the True Guru, has pierced my mind. The True Word of His Bani permeates my heart.
 
ਭਾਈ! ਮੇਰਾ ਪ੍ਰਭੂ ਅਲੱਖ ਹੈ ਉਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ । ਗੁਰੂ ਦੀ ਸਰਨ ਪੈ ਕੇ ਉਸ ਅਕੱਥ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।
My God is Unseen; He cannot be seen. The Gurmukh speaks the Unspoken.
 
। ਹੇ ਭਾਈ! ਸਾਰੇ ਸੁਖ ਦੇਣ ਵਾਲਾ ਧਨੁਖ-ਧਾਰੀ ਪ੍ਰਭੂ ਆਪ ਹੀ ਜਦੋਂ ਮਿਹਰ ਕਰਦਾ ਹੈ, ਤਾਂ ਉਸ ਦਾ ਨਾਮ ਜਪਿਆ ਜਾ ਸਕਦਾ ਹੈ ।੩।
When the Giver of peace grants His Grace, the mortal being meditates on the Lord, the Life of the Universe. ||3||
 
ਹੇ ਭਾਈ! ਗੁਰੂ ਦੇ ਸਨਮੁਖ ਹੋ ਕੇ ਜਿਸ ਮਨੁੱਖ ਨੇ ਆਤਮਕ ਅਡੋਲਤਾ ਵਿਚ (ਟਿੱਕ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਹੁੰਦਾ ।
He does not come and go in renicarnation any longer; the Gurmukh meditates intuitively.
 
ਉਸ ਨੂੰ ਆਪਣੇ ਅੰਦਰੋਂ ਹੀ ਆਪੇ ਦੀ ਸੂਝ ਹੋ ਜਾਂਦੀ ਹੈ, ਉਸ ਨੂੰ ਮਾਲਕ-ਪ੍ਰਭੂ ਮਿਲ ਪੈਂਦਾ ਹੈ, ਉਸ ਦਾ ਮਨ (ਫਿਰ) ਅੰਦਰ ਹੀ ਲੀਨ ਹੋ ਜਾਂਦਾ ਹੈ ।
From the mind, the mind merges into our Lord and Master; the mind is absorbed into the Mind.
 
ਸਦਾ-ਥਿਰ ਹਰੀ ਨੂੰ (ਹਿਰਦੇ ਵਿਚ ਵਸਾ ਕੇ) ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਹੀ ਗਿੱਝਾ ਰਹਿੰਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ ।੪।
In truth, the True Lord is pleased with truth; eradicate egotism from within yourself. ||4||
 
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਪਰਮਾਤਮਾ ਪਾਸੋਂ ਹੀ ਮਿਲਦਾ ਹੈ । (ਮਿਲਦਾ ਉਹਨਾਂ ਨੂੰ ਹੈ) ਜਿਨ੍ਹਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਹੀ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੁੰਦਾ ਹੈ । ਉਹਨਾਂ ਦੇ ਮਨ ਵਿਚ ਸਦਾ ਮਾਲਕ-ਪ੍ਰਭੂ ਹੀ ਵੱਸਿਆ ਰਹਿੰਦਾ ਹੈ, ਹੋਰ ਕੋਈ ਦੂਜਾ ਨਹੀਂ ਵੱਸਦਾ
Our One and Only Lord and Master dwells within the mind; there is no other at all.
 
ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਸਿਰਫ਼ ਹਰਿ-ਨਾਮ ਹੀ ਮਿੱਠਾ ਲੱਗਦਾ ਹੈ ।
The One Name is Sweet Ambrosial Nectar; it is Immaculate Truth in the world.
 
ਜਗਤ ਵਿਚ (ਹਰ ਥਾਂ ਉਹਨਾਂ ਨੂੰ) ਉਹੀ ਦਿੱਸਦਾ ਹੈ ਜੋ ਪਵਿੱਤਰ ਹੈ ਅਤੇ ਸਦਾ ਕਾਇਮ ਰਹਿਣ ਵਾਲਾ ਹੈ ।੫।੪।
O Nanak, the Name of God is obtained, by those who are so predestined. ||5||4||
 
Malaar, Third Mehl:
 
ਹੇ ਭਾਈ! ਗਣ ਗੰਧਰਬ (ਆਦਿਕ ਦੇਵ-ਸ਼ੇ੍ਰਣੀਆਂ ਦੇ ਲੋਕ) ਸਾਰੇ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ, ਗੁਰੂ ਦਾ ਸ਼ਬਦ ਮਨ ਵਿਚ ਵਸਾ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘੇ ਹਨ
All the heavenly heralds and celestial singers are saved through the Naam, the Name of the Lord.
 
ਜਿਨ੍ਹਾਂ ਨੇ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਿਆ, ਉਹਨਾਂ ਨੇ (ਆਪਣੇ ਅੰਦਰੋਂ) ਹਉਮੈ ਨੂੰ ਮੁਕਾ ਕੇ ਪ੍ਰਭੂ ਦੇ ਨਾਮ ਨੂੰ ਸਦਾ ਆਪਣੇ ਮਨ ਵਿਚ ਵਸਾ ਲਿਆ ।
They contemplate the Word of the Guru's Shabad. Subduing their ego, the Name abides in their minds; they keep the Lord enshrined in their hearts.
 
ਹੇ ਭਾਈ! ਉਹੀ ਮਨੁੱਖ (ਇਸ ਸਹੀ ਜੀਵਨ-ਰਾਹ ਨੂੰ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਹੀ ਸੂਝ ਬਖ਼ਸ਼ਦਾ ਹੈ, ਜਿਸ ਨੂੰ ਆਪ (ਆਪਣੇ ਚਰਨਾਂ ਵਿਚ) ਜੋੜਦਾ ਹੈ ।
He alone understands, whom the Lord causes to understand; the Lord unites him with Himself.
 
ਉਹ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ) ਗਾਂਦਾ ਹੈ, ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ ।੧।
Night and day, he sings the Word of the Shabad and the Guru's Bani; he remains lovingly attuned to the True Lord. ||1||
 
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਇਕ ਇਕ ਖਿਨ ਯਾਦ ਕਰਦਾ ਰਹੁ ।
O my mind, each and every moment, dwell on the Naam.
 
ਗੁਰੂ ਦੇ ਬਖ਼ਸ਼ੇ ਸ਼ਬਦ ਦਾ ਆਨੰਦ ਤੇਰੇ ਅੰਦਰ ਟਿਕਿਆ ਰਹੇਗਾ । ਹੇ ਮਨ! (ਇਹ ਹਰਿ-ਨਾਮ) ਤੇਰੇ ਨਾਲ ਸਦਾ ਸਾਥ ਬਣਾਈ ਰੱਖੇਗਾ ।੧।ਰਹਾਉ।
The Shabad is the Guru's Gift. It shall bring you lasting peace deep within; it shall always stand by you. ||1||Pause||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਪਖੰਡ ਕਦੇ ਮੁੱਕਦਾ ਨਹੀਂ । ਉਹ ਮਾਇਆ ਦੇ ਮੋਹ ਵਿਚ ਦੁੱਖ ਸਹਾਰਦਾ ਰਹਿੰਦਾ ਹੈ ।
The self-willed manmukhs never give up their hypocrisy; in the love of duality, they suffer in pain.
 
ਪ੍ਰਭੂ-ਨਾਮ ਨੂੰ ਭੁਲਾ ਕੇ ਆਪਣੇ ਮਨੋਂ ਮਾਇਆ ਵਿਚ ਰੰਗਿਆ ਰਹਿਣ ਕਰਕੇ ਉਹ ਆਪਣੀ ਜ਼ਿੰਦਗੀ ਵਿਅਰਥ ਗਵਾਂਦਾ ਹੈ ।
Forgetting the Naam, their minds are imbued with corruption. They waste away their lives uselessly.
 
ਉਸ ਨੂੰ ਇਹ (ਮਨੁੱਖਾ ਜਨਮ ਦਾ) ਸਮਾ ਮੁੜ ਨਹੀਂ ਮਿਲਦਾ, (ਇਸ ਵਾਸਤੇ) ਸਦਾ ਹੱਥ ਮਲਦਾ ਰਹਿੰਦਾ ਹੈ ।
This opportunity shall not come into their hands again; night and day, they shall always regret and repent.
 
ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ (ਸਹੀ ਜੀਵਨ-ਰਾਹ ਨੂੰ) ਸਮਝ ਨਹੀਂ ਸਕਦਾ, ਅਤੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿੰਦਾ ਹੈ ।੨।
They die and die again and again, only to be reborn, but they never understand. They rot away in manure. ||2||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰਿ-ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ
The Gurmukhs are imbued with the Naam, and are saved; they contemplate the Word of the Guru's Shabad.
 
ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਜੀਊਂਦੇ ਹੀ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਹੀ) ਵਿਕਾਰਾਂ ਤੋਂ ਖ਼ਲਾਸੀ ਪਾਈ ਰੱਖਦੇ ਹਨ ।
Meditating on the Name of the Lord, they are Jivan-mukta, liberated while yet alive. They enshrine the Lord within their hearts.
 
ਉਹਨਾਂ ਦਾ ਮਨ ਪਵਿੱਤਰ ਹੋ ਜਾਂਦਾ ਹੈ, ਉਹਨਾਂ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ, ਉਹਨਾਂ ਦੀ ਮਤਿ ਉੱਚੀ ਹੋ ਜਾਂਦੀ ਹੈ, ਉਹਨਾਂ ਦਾ ਬੋਲ-ਚਾਲ ਉੱਤਮ ਹੋ ਜਾਂਦਾ ਹੈ ।
Their minds and bodies are immaculate, their intellect is immaculate and sublime. Their speech is sublime as well.
 
ਉਹ ਮਨੁੱਖ ਇਕ ਸਰਬ-ਵਿਆਪਕ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੇ ਹਨ (ਪ੍ਰਭੂ ਤੋਂ ਬਿਨਾ) ਕੋਈ ਹੋਰ ਦੂਜਾ (ਉਹਨਾਂ ਨੂੰ ਕਿਤੇ) ਨਹੀਂ (ਦਿੱਸਦਾ) ।੩।
They realize the One Primal Being, the One Lord God. There is no other at all. ||3||
 
ਹੇ ਭਾਈ! ਪ੍ਰਭੂ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ ਮਿਹਰ ਦੀ ਨਿਗਾਹ (ਜੀਵਾਂ ਉਤੇ) ਕਰਦਾ ਹੈ ।
God Himself is the Doer, and He Himself is the Cause of causes. He Himself bestows His Glance of Grace.
 
ਜਿਸ ਮਨੁੱਖ ਉਤੇ ਮਿਹਰ ਦੀ ਨਿਗਾਹ ਕਰਦਾ ਹੈ, ਉਸ ਦਾ) ਮਨ (ਉਸ ਦਾ) ਤਨ ਗੁਰੂ ਦੀ ਬਾਣੀ (ਦੇ ਰੰਗ) ਵਿਚ ਰੰਗਿਆ ਰਹਿੰਦਾ ਹੈ, ਉਸ ਦੀ ਸੁਰਤਿ (ਪ੍ਰਭੂ ਦੀ) ਭਗਤੀ ਵਿਚ ਲੀਨ ਰਹਿੰਦੀ ਹੈ ।
My mind and body are imbued with the Word of the Guru's Bani. My consciousness is immersed in His service.
 
ਉਸ ਦੇ ਅੰਦਰ ਅਲੱਖ ਅਤੇ ਅਭੇਵ ਪ੍ਰਭੂ ਪਰਗਟ ਹੋ ਜਾਂਦਾ ਹੈ । ਗੁਰੂ ਦੇ ਸਨਮੁਖ ਹੋ ਕੇ (ਉਹ ਅੰਦਰ ਵੱਸਦੇ ਪ੍ਰਭੂ ਨੂੰ) ਵੇਖ ਲੈਂਦਾ ਹੈ ।
The Unseen and Inscrutable Lord dwells deep within. He is seen only by the Gurmukh.
 
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਨੂੰ ਭਾ ਜਾਂਦਾ ਹੈ ਉਸ ਨੂੰ ਇਹ ਦਾਤਿ ਬਖ਼ਸ਼ਦਾ ਹੈ । ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ (ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈ ।੪।੫।
O Nanak, He gives to whomever He pleases. According to the Pleasure of His Will, He leads the mortals on. ||4||5||
 
Malaar, Third Mehl, Du-Tukas:
 
ਹੇ ਭਾਈ! ਮਨੁੱਖ ਗੁਰੂ ਪਾਸੋਂ ਹੀ ਪਰਮਾਤਮਾ ਦਾ ਘਰ ਪ੍ਰਭੂ ਦਾ ਦਰ ਪ੍ਰਭੂ ਦਾ ਮਹਲ ਅਤੇ ਥਾਂ ਲੱਭ ਸਕਦਾ ਹੈ ।
Through the True Guru, the mortal obtains the special place, the Mansion of the Lord's Presence in his own home.
 
ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਮਨੁੱਖ ਦੇ ਅੰਦਰੋਂ) ਅਹੰਕਾਰ ਮੁੱਕਦਾ ਹੈ ।੧।
Through the Word of the Guru's Shabad, his egotistical pride is dispelled. ||1||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ (ਉਹਨਾਂ ਦੇ) ਮੱਥੇ ਉਤੇ ਧੁਰ ਦਰਗਾਹ ਤੋਂ ਨਾਮ (ਦਾ ਸਿਮਰਨ) ਲਿਖਿਆ ਹੁੰਦਾ ਹੈ,
Those who have the Naam inscribed on their foreheads,
 
ਉਹ ਮਨੁੱਖ ਹਰ ਵੇਲੇ ਸਦਾ ਹੀ ਸਦਾ ਹੀ ਨਾਮ ਸਿਮਰਦੇ ਰਹਿੰਦੇ ਹਨ, ਅਤੇ ਸਦਾ ਕਾਇਮ ਰਹਿਣ ਵਾਲੀ ਦਰਗਾਹ ਵਿਚ ਉਹ ਆਦਰ ਪ੍ਰਾਪਤ ਕਰਦੇ ਹਨ ।੧।ਰਹਾਉ।
meditate on the Naam night and day, forever and ever. They are honored in the True Court of the Lord. ||1||Pause||
 
ਹੇ ਭਾਈ! (ਜਿਹੜਾ ਮਨੁੱਖ) ਗੁਰੂ ਪਾਸੋਂ ਮਨ (ਨੂੰ ਜਿੱਤਣ) ਦਾ ਢੰਗ ਸਿੱਖ ਲੈਂਦਾ ਹੈ, ਉਸ ਦੀ ਸੁਰਤਿ ਹਰ ਵੇਲੇ ਸਦਾ ਹੀ ਪਰਮਾਤਮਾ (ਦੇ ਚਰਨਾਂ) ਨਾਲ ਲੱਗੀ ਰਹਿੰਦੀ ਹੈ ।
From the True Guru, they learn the ways and means of the mind. Night and day, they focus their meditation on the Lord forever.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by