(ਹੇ ਭਾਈ ! ਪਰਮਾਤਮਾ ਆਪਣੀ ਸਮਰੱਥਾ ਨਾਲ) ਆਪ ਹੀ ਮਾਇਆ ਦੇ ਪ੍ਰਭਾਵ ਤੋਂ) ਬਹੁਤ ਹੀ ਉੱਚਾ ਹੈ,
He Himself is the Highest of the High.
 
ਜਿਸ ਕਿਸੇ (ਵਡ-ਭਾਗੀ ਮਨੁੱਖ) ਨੂੰ (ਆਪਣੀ ਇਹ ਸਮਰੱਥਾ) ਪਰਮਾਤਮਾ ਆਪ ਵਿਖਾਲਦਾ ਹੈ ਉਹ ਵੇਖ ਲੈਂਦਾ ਹੈ (ਕਿ ਪ੍ਰਭੂ ਬੜੀਆਂ ਤਾਕਤਾਂ ਵਾਲਾ ਹੈ) ।
How rare are those who behold Him. He causes Himself to be seen.
 
ਹੇ ਨਾਨਕ ! (ਪਰਮਾਤਮਾ ਦੀ ਆਪਣੀ ਹੀ ਮਿਹਰ ਨਾਲ ਕਿਸੇ ਵਡਭਾਗੀ ਮਨੱੁਖ ਦੇ) ਹਿਰਦੇ ਵਿਚ ਉਸ ਦਾ ਨਾਮ ਵੱਸਦਾ ਹੈ (ਉਸ ਮਨੱੁਖ ਵਿਚ ਪਰਗਟ ਹੋ ਕੇ ਪ੍ਰਭੂ ਆਪ ਹੀ ਆਪਣੇ ਸਰੂਪ ਦਾ) ਦਰਸਨ ਕਰ ਕੇ (ਹੋਰਨਾਂ ਨੰੂ) ਦਰਸਨ ਕਰਾਂਦਾ ਹੈ ।੮।੨੬।੨੭।
O Nanak, the Naam, the Name of the Lord, abides deep within the hearts of those who see the Lord themselves, and inspire others to see Him as well. ||8||26||27||
 
Maajh, Third Mehl:
 
(ਹੇ ਭਾਈ !) ਮੇਰਾ ਪ੍ਰਭੂ ਸਭ ਥਾਵਾਂ ਵਿਚ ਪੂਰਨ ਤੌਰ ਤੇ ਮੌਜੂਦ ਹੈ,
My God is pervading and permeating all places.
 
ਗੁਰੂ ਦੀ ਕਿਰਪਾ ਨਾਲ ਮੈਂ ਉਸ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ ।
By Guru's Grace, I have found Him within the home of my own heart.
 
ਮੈਂ ਹੁਣ ਸਦਾ ਉਸ ਨੂੰ ਸਿਮਰਦਾ ਹਾਂ, ਸਦਾ ਇਕਾਗਰ ਮਨ ਹੋ ਕੇ ਉਸਦਾ ਧਿਆਨ ਧਰਦਾ ਹਾਂ । ਜੇਹੜਾ ਭੀ ਮਨੁੱਖ ਗੁਰੂ ਦਾ ਆਸਰਾ—ਪਰਨਾ ਲੈਂਦਾ ਹੈ, ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੧।
I serve Him constantly, and I meditate on Him single-mindedly. As Gurmukh, I am absorbed in the True One. ||1||
 
(ਹੇ ਭਾਈ !) ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੇਹੜੇ ਜਗਤ ਦੀ ਜ਼ਿੰਦਗੀ ਦੇ ਆਸਰੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Lord, the Life of the World, within their minds.
 
ਪਰਮਾਤਮਾ ਜਗਤ ਨੂੰ ਜ਼ਿੰਦਗੀ ਦੇਣ ਵਾਲਾ ਹੈ, ਕਿਸੇ ਦਾ ਉਸ ਨੂੰ ਡਰ ਨਹੀਂ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ । ਜੇਹੜਾ ਮਨੁੱਖ ਦੀ ਮਤਿ ਲੈ ਕੇ ਉਸ ਨੂੰ ਮਨ ਆਪਣੇ ਵਿਚ ਵਸਾਂਦਾ ਹੈ ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।ਰਹਾਉ।
Through the Guru's Teachings, I merge with intuitive ease into the Lord, the Life of the World, the Fearless One, the Great Giver. ||1||Pause||
 
ਜੇਹੜਾ ਪਰਮਾਤਮਾ ਧਰਤੀ ਤੇ ਪਾਤਾਲ ਦਾ ਆਸਰਾ ਹੈ, ਉਹ ਮਨੁੱਖ ਦੇ ਹਿਰਦੇ ਵਿਚ (ਭੀ) ਵੱਸਦਾ ਹੈ,
Within the home of the self is the earth, its support and the nether regions of the underworld.
 
ਉਹ ਪ੍ਰੀਤਮ ਪ੍ਰਭੂ ਸਦਾ ਜਵਾਨ ਰਹਿਣ ਵਾਲਾ ਹੈ ਉਹ ਹਰੇਕ ਹਿਰਦੇ ਵਿਚ ਹੀ ਵੱਸਦਾ ਹੈ ।
Within the home of the self is the Eternally Young Beloved.
 
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਸੁਖਦਾਤੇ ਪ੍ਰਭੂ ਨੂੰ ਸਿਮਰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਸਮਾਇਆ ਰਹਿੰਦਾ ਹੈ ।੨।
The Giver of peace is eternally blissful. Through the Guru's Teachings, we are absorbed in intuitive peace. ||2||
 
ਪਰ ਜਿਸ ਮਨੁੱਖ ਦੇ ਸਰੀਰ ਵਿਚ ਹਉਮੈ ਪ੍ਰਬਲ ਹੈ ਮਮਤਾ ਪ੍ਰਬਲ ਹੈ,
When the body is filled with ego and selfishness,
 
ਉਸ ਮਨੁੱਖ ਦਾ ਜਨਮ ਮਰਨ—ਰੂਪ ਗੇੜ ਨਹੀਂ ਮੁੱਕਦਾ ।
the cycle of birth and death does not end.
 
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ (ਆਪਣੇ ਅੰਦਰੋਂ) ਹਉਮੈ ਮਾਰ ਲੈਂਦਾ ਹੈ, ਤੇ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਦਾ ਹੈ ।੪।
One who becomes Gurmukh subdues egotism, and meditates on the Truest of the True. ||3||
 
(ਹਉਮੈ ਦੇ ਪ੍ਰਭਾਵ ਹੇਠ ਰਹਿਣ ਵਾਲੇ ਮਨੁੱਖ ਦੇ) ਸਰੀਰ ਵਿਚ (ਹਉਮੈ ਤੋਂ ਪੈਦਾ ਹੋਏ ਹੋਏ) ਦੋਵੇਂ ਭਰਾ ਪਾਪ ਤੇ ਪੁੰਨ ਵੱਸਦੇ ਹਨ,
Within this body are the two brothers, sin and virtue.
 
ਇਹਨਾਂ ਦੋਹਾਂ ਨੇ ਹੀ ਮਿਲ ਕੇ ਜਗਤ-ਰਚਨਾ ਕੀਤੀ ਹੈ ।
When the two joined together, the Universe was produced.
 
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਇਹਨਾਂ ਦੋਹਾਂ (ਦੇ ਪ੍ਰਭਾਵ) ਨੂੰ ਮਾਰਦਾ ਹੈ, ਉਹ ਇਕੋ ਘਰ ਵਿਚ (ਪ੍ਰਭੂ-ਚਰਨਾਂ ਵਿਚ ਹੀ) ਟਿਕ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੩।
Subduing both, and entering into the Home of the One, through the Guru's Teachings, we are absorbed in intuitive peace. ||4||
 
ਪਰਮਾਤਮਾ ਮਨੁੱਖ ਦੇ ਹਿਰਦੇ-ਘਰ ਵਿਚ ਹੀ ਵੱਸਦਾ ਹੈ, ਪਰ ਮਾਇਆ ਦੇ ਪਿਆਰ ਦੇ ਕਾਰਨ ਮਨੁੱਖ ਦੇ ਅੰਦਰ ਅਗਿਆਨਤਾ ਦਾ ਹਨੇਰਾ ਪਿਆ ਰਹਿੰਦਾ ਹੈ ।
Within the home of the self is the darkness of the love of duality.
 
ਜਦੋਂ ਮਨੁੱਖ ਗੁਰੂ ਦੀ ਸ਼ਰਨ ਲੈ ਕੇ (ਆਪਣੇ ਅੰਦਰੋਂ) ਹਉਮੈ ਤੇ ਮਮਤਾ ਦੂਰ ਕਰਦਾ ਹੈ, ਤਦੋਂ (ਇਸ ਦੇ ਅੰਦਰ ਪਰਮਾਤਮਾ ਦੀ ਜੋਤਿ ਦਾ ਆਤਮਕ) ਚਾਨਣ ਹੋ ਜਾਂਦਾ ਹੈ,
When the Divine Light dawns, ego and selfishness are dispelled.
 
ਆਤਮਕ ਆਨੰਦ ਦੇਣ ਵਾਲੀ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਇਸ ਦੇ ਅੰਦਰ) ਉੱਘੜ ਪੈਂਦੀ ਹੈ, ਤੇ ਇਹ ਹਰ ਵੇਲੇ ਪ੍ਰਭੂ ਦਾ ਨਾਮ ਸਿਮਰਦਾ ਹੈ ।੫।
The Giver of peace is revealed through the Shabad, meditating upon the Naam, night and day. ||5||
 
ਜਿਸ ਪ੍ਰਭੂ ਜੋਤਿ ਨੇ ਸਾਰਾ ਜਗਤ-ਪਸਾਰਾ ਪਸਾਰਿਆ ਹੈ,
Deep within the self is the Light of God; It radiates throughout the expanse of His creation.
 
ਗੁਰੂ ਦੀ ਸਿਖਿਆ ਦੀ ਰਾਹੀਂ ਉਹ ਜਿਸ ਮਨੁੱਖ ਦੇ ਅੰਦਰ ਪਰਗਟ ਹੋ ਜਾਂਦੀ ਹੈ, ਉਸ ਦੇ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ,
Through the Guru's Teachings, the darkness of spiritual ignorance is dispelled.
 
ਉਸ ਦਾ ਹਿਰਦਾ-ਕਮਲਫੁੱਲ ਖਿੜ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੬।
The heart-lotus blossoms forth, and eternal peace is obtained, as one's light merges into the Light. ||6||
 
ਮਨੁੱਖ ਦੇ ਸਰੀਰ ਵਿਚ (ਪਰਮਾਤਮਾ ਦੇ ਗੁਣ-ਰੂਪ) ਰਤਨਾਂ ਦੇ ਖ਼ਜ਼ਾਨੇ ਭਰੇ ਪਏ ਹਨ,
Within the mansion is the treasure house, overflowing with jewels.
 
(ਪਰ ਇਹ ਉਸ ਮਨੁੱਖ ਨੂੰ ਲੱਭਦੇ ਹਨ) ਜੇਹੜਾ ਗੁਰੂ ਦੀ ਸ਼ਰਨ ਪੈ ਕੇ ਬੇਅੰਤ ਪ੍ਰਭੂ ਦਾ ਨਾਮ ਪ੍ਰਾਪਤ ਕਰਦਾ ਹੈ ।
The Gurmukh obtains the Infinite Naam, the Name of the Lord.
 
ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ (ਪ੍ਰਭੂ-ਨਾਮ ਦਾ) ਵਪਾਰੀ (ਬਣ ਕੇ ਆਤਮਕ ਗੁਣਾਂ ਦੇ ਰਤਨਾਂ ਦਾ) ਵਪਾਰ ਕਰਦਾ ਹੈ, ਤੇ ਸਦਾ ਪ੍ਰਭੂ-ਨਾਮ ਦੀ ਖੱਟੀ ਖੱਟਦਾ ਹੈ ।੭।
The Gurmukh, the trader, always purchases the merchandise of the Naam, and always reaps profits. ||7||
 
(ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਆਪ ਹੀ ਜੀਵਾਂ ਦੇ ਅੰਦਰ ਆਪਣਾ ਨਾਮ-ਪਦਾਰਥ ਟਿਕਾਂਦਾ ਹੈ, ਪਰਮਾਤਮਾ ਆਪ ਹੀ (ਇਹ ਦਾਤਿ) ਜੀਵਾਂ ਨੂੰ ਦੇਂਦਾ ਹੈ ।
The Lord Himself keeps this merchandise in stock, and He Himself distributes it.
 
ਗੁਰੂ ਦੀ ਸ਼ਰਨ ਪੈ ਕੇ ਅਨੇਕਾਂ (ਵਡ-ਭਾਗੀ) ਮਨੁੱਖ ਨਾਮ-ਵੱਖਰ ਦਾ ਸੌਦਾ ਕਰਦੇ ਹਨ ।
Rare is that Gurmukh who trades in this.
 
ਹੇ ਨਾਨਕ ! ਜਿਸ ਮਨੁੱਖ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ-ਨਾਮ ਪ੍ਰਾਪਤ ਕਰਦਾ ਹੈ, ਪ੍ਰਭੂ ਆਪਣੀ ਕਿਰਪਾ ਕਰ ਕੇ ਆਪਣਾ ਨਾਮ ਉਸਦੇ ਮਨ ਵਿਚ ਵਸਾਂਦਾ ਹੈ ।੮।੨੭।੨੮।
O Nanak, those upon whom the Lord casts His Glance of Grace, obtain it. Through His Mercy, it is enshrined in the mind. ||8||27||28||
 
Maajh, Third Mehl:
 
ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, (ਆਪਣੀ) ਸੇਵਾ ਭਗਤੀ ਕਰਾਂਦਾ ਹੈ ।
The Lord Himself leads us to merge with Him and serve Him.
 
(ਜਿਸ ਮਨੱੁਖ ਨੂੰ ਪ੍ਰਭੂ) ਗੁਰੂ ਦੇ ਸ਼ਬਦ ਵਿਚ (ਜੋੜਦਾ ਹੈ ਉਸ ਦੇ ਅੰਦਰੋਂ) ਮਾਇਆ ਦਾ ਪਿਆਰ ਦੂਰ ਹੋ ਜਾਂਦਾ ਹੈ ।
Through the Word of the Guru's Shabad, the love of duality is eradicated.
 
ਪਰਮਾਤਮਾ (ਆਪ) ਸਦਾ ਪਵਿਤ੍ਰ-ਸਰੂਪ ਹੈ, (ਸਭ ਜੀਵਾਂ ਨੂੰ ਆਪਣੇ) ਗੁਣ ਦੇਣ ਵਾਲਾ ਹੈ, ਪਰਮਾਤਮਾ ਆਪ (ਆਪਣੇ) ਗੁਣਾਂ ਵਿਚ (ਜੀਵ ਨੂੰ) ਲੀਨ ਕਰਦਾ ਹੈ ।੧।
The Immaculate Lord is the Bestower of eternal virtue. The Lord Himself leads us to merge in His Virtuous Goodness. ||1||
 
ਮੈਂ ਉਹਨਾਂ ਮਨੱੁਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Truest of the True within their hearts.
 
ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਦਾ ਪਵਿਤ੍ਰ ਹੈ, (ਵਡ-ਭਾਗੀ ਮਨੱੁਖ) ਗੁਰੂ ਦੇ ਸ਼ਬਦ ਦੀ ਰਾਹੀਂ (ਇਸ ਨਾਮ ਨੂੰ ਆਪਣੇ) ਮਨ ਵਿਚ ਵਸਾਂਦੇ ਹਨ ।੧।ਰਹਾਉ।
The True Name is eternally pure and immaculate. Through the Word of the Guru's Shabad, it is enshrined within the mind. ||1||Pause||
 
ਪਰਮਾਤਮਾ ਆਪ ਹੀ ਗੁਰੂ (-ਰੂਪ) ਹੈ, ਆਪ ਹੀ ਦਾਤਾਂ ਦੇਣ ਵਾਲਾ ਹੈ, ਆਪ ਹੀ (ਜੀਵ ਨੂੰ ਉਸ ਦੇ ਕੀਤੇ) ਕਰਮ ਅਨੁਸਾਰ ਪੈਦਾ ਕਰਨ ਵਾਲਾ ਹੈ ।
The Guru Himself is the Giver, the Architect of Destiny.
 
ਪ੍ਰਭੂ ਦੇ ਸੇਵਕ ਗੁਰੂ ਦੀ ਸ਼ਰਨ ਪੈ ਕੇ ਉਸ ਦੀ ਸੇਵਾ ਭਗਤੀ ਕਰਦੇ ਹਨ, ਤੇ ਉਸ ਨਾਲ ਡੂੰਘੀ ਸਾਂਝ ਪਾਂਦੇ ਹਨ ।
The Gurmukh, the humble servant who serves the Lord, comes to know Him.
 
ਆਤਮਕ ਜੀਵਨ ਦੇਣ ਵਾਲੇ ਹਰਿ ਨਾਮ ਵਿਚ ਜੁੜ ਕੇ ਸੇਵਕ ਜਨ ਆਪਣਾ ਜੀਵਨ ਸੋਹਣਾ ਬਣਾਂਦੇ ਹਨ, ਗੁਰੂੁ ਦੀ ਮਤਿ ੳੱੁਤੇ ਤੁਰ ਕੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨।
Those humble beings look beautiful forever in the Ambrosial Naam. Through the Guru's Teachings, they receive the sublime essence of the Lord. ||2||
 
ਉਸ ਦੇ ਇਸ ਸਰੀਰ—ਗੁਫ਼ਾ ਵਿਚ ਪਰਮਾਤਮਾ ਪ੍ਰਗਟ ਹੋ ਪਿਆ, ਤੇ ਉਸ ਦਾ ਹਿਰਦਾ—ਥਾਂ ਸੰੁਦਰ ਬਣ ਗਿਆ
Within the cave of this body, there is one beautiful place.
 
(ਜਿਸ ਮਨੱੁਖ ਦੇ ਹਿਰਦੇ ਵਿਚੋਂ) ਪੂਰੇ ਗੁਰੂ ਨੇ ਹਉਮੈ ਦੂਰ ਕਰ ਦਿੱਤੀ,
Through the Perfect Guru, ego and doubt are dispelled.
 
(ਵਡ-ਭਾਗੀ ਮਨੁੱਖ ਗੁਰੂ ਦੀ ਸ਼ਰਨ ਪੈ ਕੇ) ਹਰ ਵੇਲੇ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਗੁਰੂ ਦੀ ਕਿਰਪਾ ਨਾਲ ਉਸ ਦਾ ਮਿਲਾਪ ਪ੍ਰਾਪਤ ਕਰਦੇ ਹਨ ।੩।
Night and day, praise the Naam, the Name of the Lord; imbued with the Lord's Love, by Guru's Grace, you shall find Him. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by