, ਤਿਵੇਂ ਪਰਮਾਤਮਾ ਦੇ ਭਗਤਾਂ ਦੀ ਕਰਣੀ ਸੇ੍ਰਸ਼ਟ ਹੁੰਦੀ ਹੈ, (ਭਗਤਾਂ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਸੁਗੰਧੀ) ਜਗਤ ਵਿਚ ਖਿਲਾਰੀ ਹੋਈ ਹੈ ।੨।
The lifestyle of the Lord's humble servant is exalted and sublime. He spreads the Kirtan of the Lord's Praises throughout the world. ||3||
 
ਹੇ ਮੇਰੇ ਮਾਲਕ-ਪ੍ਰਭੂ! ਹੇ ਹਰੀ! (ਮੇਰੇ ਉਤੇ) ਮਿਹਰ ਕਰ, ਮਿਹਰ ਕਰ (ਮੇਰੇ) ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ ।
O my Lord and Master, please be merciful, merciful to me, that I may enshrine the Lord, Har, Har, Har, within my heart.
 
ਹੇ ਨਾਨਕ! ਜਿਸ ਮਨੁੱਖ ਨੇ ਪੂਰਾ ਗੁਰੂ ਲੱਭ ਲਿਆ, ਉਸ ਨੇ (ਸਦਾ) ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਜਪਿਆ ।੪।੯।
Nanak has found the Perfect True Guru; in his mind, he chants the Name of the Lord. ||4||9||
 
Malaar, Third Mehl, Second House:
 
One Universal Creator God. By The Grace Of The True Guru:
 
ਹੇ ਪੰਡਿਤ! (ਵੇਦ ਸ਼ਾਸਤ੍ਰ ਦੀ ਮਰਯਾਦਾ ਆਦਿਕ ਦੀ ਚਰਚਾ ਦੇ ਥਾਂ ਇਹ ਵਿਚਾਰਿਆ ਕਰ ਕਿ ਤੇਰਾ) ਇਹ ਮਨ ਘਰ ਦੇ ਜੰਜਾਲਾਂ ਵਿਚ ਫਸਿਆ ਰਹਿੰਦਾ ਹੈ ਜਾਂ ਨਿਰਲੇਪ ਰਹਿੰਦਾ ਹੈ ।
Is this mind a householder, or is this mind a detached renunciate?
 
ਹੇ ਪੰਡਿਤ! (ਇਹ ਸੋਚਿਆ ਕਰ ਕਿ ਤੇਰਾ) ਇਹ ਮਨ (ਬ੍ਰਾਹਮਣ ਖੱਤ੍ਰੀ ਆਦਿਕ) ਵਰਨ-ਵਿਤਕਰੇ ਤੋਂ ਉਤਾਂਹ ਹੈ ਅਤੇ ਸਦਾ ਆਤਮਕ ਮੌਤ ਤੋਂ ਬਚਿਆ ਰਹਿੰਦਾ ਹੈ ।
Is this mind beyond social class, eternal and unchanging?
 
ਕੀ (ਤੇਰਾ) ਇਹ ਮਨ ਮਾਇਆ ਦੀ ਦੌੜ-ਭੱਜ ਵਿਚ ਹੀ ਕਾਬੂ ਆਇਆ ਰਹਿੰਦਾ ਹੈ ਜਾਂ ਮਾਇਆ ਤੋਂ ਉਪਰਾਮ ਹੈ
Is this mind fickle, or is this mind detached?
 
ਹੇ ਪੰਡਿਤ! (ਇਹ ਭੀ ਵਿਚਾਰਿਆ ਕਰ ਕਿ) ਇਸ ਮਨ ਨੂੰ ਮਮਤਾ ਕਿਥੋਂ ਆ ਚੰਬੜਦੀ ਹੈ ।੧।
How has this mind been gripped by possessiveness? ||1||
 
ਹੇ ਪੰਡਿਤ! (ਵੇਦ ਸਾਸ਼ਤ੍ਰ ਦੀ ਮਰਯਾਦਾ ਆਦਿਕ ਤੇ ਜ਼ੋਰ ਦੇਣ ਦੇ ਥਾਂ) ਆਪਣੇ ਇਸ ਮਨ ਬਾਰੇ ਵਿਚਾਰ ਕਰਿਆ ਕਰੋ ।
O Pandit, O religious scholar, reflect on this in your mind.
 
(ਆਪਣੇ ਮਨ ਦੀ ਪੜਤਾਲ ਛੱਡ ਕੇ) ਹੋਰ ਬਹੁਤਾ ਜੋ ਕੁਝ ਤੂੰ ਪੜ੍ਹਦਾ ਹੈਂ, ਉਹ (ਆਪਣੇ ਸਿਰ ਉਤੇ ਹਉਮੈ ਦਾ) ਭਾਰ ਹੀ ਚੁੱਕਦਾ ਹੈਂ ।੧।ਰਹਾਉ।
Why do you read so many other things, and carry such a heavy load? ||1||Pause||
 
ਹੇ ਪੰਡਿਤ! (ਵੇਖ,) ਕਰਤਾਰ ਨੇ (ਆਪ ਹੀ ਇਸ ਮਨ ਨੂੰ) ਮਾਇਆ ਦੀ ਮਮਤਾ ਚੰਬੋੜੀ ਹੋਈ ਹੈ ।
The Creator has attached it to Maya and possessiveness.
 
(ਕਰਤਾਰ ਨੇ ਮਾਇਆ ਦੀ ਮਮਤਾ ਦਾ) ਇਹ ਹੁਕਮ ਦੇ ਕੇ ਹੀ ਜਗਤ ਪੈਦਾ ਕੀਤਾ ਹੋਇਆ ਹੈ ।
Enforcing His Order, He created the world.
 
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਇਸ ਗੱਲ ਨੂੰ) ਸਮਝ
By Guru's Grace, understand this, O Siblings of Destiny.
 
ਅਤੇ ਸਦਾ ਪਰਮਾਤਮਾ ਦੀ ਸਰਨ ਪਿਆ ਰਹੁ (ਤਾ ਕਿ ਮਾਇਆ ਦੀ ਮਮਤਾ ਤੇਰੇ ਉੱਤੇ ਆਪਣਾ ਜ਼ੋਰ ਨ ਪਾ ਸਕੇ) ।੨।
Remain forever in the Sanctuary of the Lord. ||2||
 
ਹੇ ਪੰਡਿਤ! ਉਹ (ਮਨੁੱਖ ਅਸਲ) ਪੰਡਿਤ ਹੈ ਜੋ (ਆਪਣੇ ਉੱਤੋਂ ਮਾਇਆ ਦੇ) ਤਿੰਨਾ ਹੀ ਗੁਣਾਂ ਦਾ ਭਾਰ ਲਾਹ ਦੇਂਦਾ ਹੈ
He alone is a Pandit, who sheds the load of the three qualities.
 
ਅਤੇ ਹਰ ਵੇਲੇ ਸਿਰਫ਼ ਹਰਿ-ਨਾਮ ਹੀ ਜਪਦਾ ਰਹਿੰਦਾ ਹੈ ।
Night and day, he chants the Name of the One Lord.
 
ਅਜਿਹਾ ਪੰਡਿਤ ਗੁਰੂ ਦੀ ਸਿੱਖਿਆ ਗ੍ਰਹਣ ਕਰਦਾ ਹੈ
He accepts the Teachings of the True Guru.
 
ਗੁਰੂ ਦੇ ਅੱਗੇ ਆਪਣਾ ਸਿਰ ਰੱਖੀ ਰੱਖਦਾ ਹੈ (ਸਦਾ ਗੁਰੂ ਦੇ ਹੁਕਮ ਵਿਚ ਤੁਰਦਾ ਹੈ)
He offers his head to the True Guru.
 
ਉਹ ਸਦਾ ਨਿਰਲੇਪ ਰਹਿੰਦਾ ਹੈ, ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ
He remains forever unattached in the state of Nirvaanaa.
 
ਅਜਿਹਾ ਪੰਡਿਤ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰਦਾ ਹੈ ।੩।
Such a Pandit is accepted in the Court of the Lord. ||3||
 
ਹੇ ਪੰਡਿਤ! (ਜਿਹੜਾ ਪੰਡਿਤ ਵੇਦ ਸ਼ਾਸਤ੍ਰ ਆਦਿਕ ਦੀ ਚਰਚਾ ਦੇ ਥਾਂ ਆਪਣੇ ਮਨ ਨੂੰ ਪੜਤਾਲਦਾ ਹੈ, ਉਹ) ਇਹ ਉਪਦੇਸ਼ ਹੀ ਕਰਦਾ ਹੈ ਕਿ ਸਭ ਜੀਵਾਂ ਵਿਚ ਇਕੋ ਪਰਮਾਤਮਾ ਵੱਸਦਾ ਹੈ ।
He preaches that the One Lord is within all beings.
 
ਜਦੋਂ ਉਹ ਪੰਡਿਤ (ਸਭ ਜੀਵਾਂ ਵਿਚ) ਇਕ ਪ੍ਰਭੂ ਨੂੰ ਹੀ ਵੇਖਦਾ ਹੈ, ਤਦੋਂ ਉਹ ਉਸ ਇਕ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ ।
As he sees the One Lord, he knows the One Lord.
 
ਪਰ, ਹੇ ਪੰਡਿਤ! ਜਿਸ ਮਨੁੱਖ ਉਤੇ ਕਰਤਾਰ ਬਖ਼ਸ਼ਸ਼ ਕਰਦਾ ਹੈ, ਉਸੇ ਨੂੰ ਉਹ (ਆਪਣੇ ਚਰਨਾਂ ਵਿਚ) ਜੋੜਦਾ ਹੈ,
That person, whom the Lord forgives, is united with Him.
 
, ਉਸ ਮਨੁੱਖ ਨੂੰ ਇਸ ਲੋਕ ਅਤੇ ਪਰਲੋਕ ਵਿਚ ਆਤਮਕ ਆਨੰਦ ਸਦਾ ਮਿਲਿਆ ਰਹਿੰਦਾ ਹੈ ।੪।
He finds eternal peace, here and hereafter. ||4||
 
ਹੇ ਪੰਡਿਤ! ਨਾਨਕ ਆਖਦੇ ਹਨ—(ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਆਪਣੀ ਅਕਲ ਦੇ ਆਸਰੇ) ਕੋਈ ਭੀ ਮਨੁੱਖ ਕੋਈ ਜੁਗਤੀ ਨਹੀਂ ਵਰਤ ਸਕਦਾ ।
Says Nanak, what can anyone do?
 
ਜਿਸ ਮਨੁੱਖ ਉੱਤੇ ਪ੍ਰਭੂ ਮਿਹਰ ਕਰਦਾ ਹੈ ਉਹੀ ਬੰਧਨਾਂ ਤੋਂ ਖ਼ਲਾਸੀ ਪਾਂਦਾ ਹੈ ।
He alone is liberated, whom the Lord blesses with His Grace.
 
ਉਹ ਮਨੁੱਖ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
Night and day, he sings the Glorious Praises of the Lord.
 
ਉਹ ਫਿਰ (ਆਪਣੇ ਉੱਚੇ ਵਰਨ ਆਦਿਕ ਦੀ ਪਕਿਆਈ ਦੀ ਖ਼ਾਤਰ) ਵੇਦ ਸ਼ਾਸਤ੍ਰ ਆਦਿਕ ਦੀ ਮਰਯਾਦਾ ਦਾ ਹੋਕਾ ਨਹੀਂ ਦੇਂਦਾ ਫਿਰਦਾ ।੫।੧।੧੦।
Then, he no longer bothers with the proclamations of the Shaastras or the Vedas. ||5||1||10||
 
Malaar, Third Mehl:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਭਟਕਦਾ ਹੀ ਰਹਿੰਦਾ ਹੈ
The self-willed manmukhs wander lost in reincarnation, confused and deluded by doubt.
 
ਉਸ ਨੂੰ (ਆਤਮਕ) ਮੌਤ ਮਾਰ ਲੈਂਦੀ ਹੈ, ਉਹ ਸਦਾ ਆਪਣੀ ਇੱਜ਼ਤ ਗਵਾਂਦਾ ਰਹਿੰਦਾ ਹੈ ।
The Messenger of Death constantly beats them and disgraces them.
 
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਜਮਾਂ ਦੀ ਮੁਥਾਜੀ ਮੁਕਾ ਲੈਂਦਾ ਹੈ (ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ),
Serving the True Guru, the mortal's subservience to Death is ended.
 
ਉਸ ਨੂੰ ਹਰੀ-ਪ੍ਰਭੂ ਮਿਲ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦਾ ਮਹਲ ਪਰਮਾਤਮਾ ਦਾ ਘਰ ਲੱਭ ਲੈਂਦਾ ਹੈ ।੧।
He meets the Lord God, and enters the Mansion of His Presence. ||1||
 
ਹੇ ਪ੍ਰਾਣੀ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ ।
O mortal, as Gurmukh, meditate on the Naam, the Name of the Lord.
 
ਜਿਸ ਮਨੁੱਖ ਨੇ ਆਪਣਾ) ਕੀਮਤੀ (ਮਨੁੱਖਾ) ਜਨਮ ਮਾਇਆ ਵਾਲੀ ਭਟਕਣਾ ਵਿਚ ਗਵਾ ਲਿਆ, ਉਸ ਦਾ ਇਹ ਜਨਮ ਕੌਡੀਆਂ ਦੇ ਭਾ ਹੀ ਚਲਾ ਜਾਂਦਾ ਹੈ ।੧।ਰਹਾਉ।
In duality, you are ruining and wasting this priceless human life. You trade it away in exchange for a shell. ||1||Pause||
 
ਹੇ ਭਾਈ! ਪ੍ਰਭੂ ਦੀ ਮਿਹਰ ਨਾਲ ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ ਹਿਰਦੇ ਵਿਚ) ਪ੍ਰਭੂ ਨਾਲ ਪਿਆਰ ਬਣ ਜਾਂਦਾ ਹੈ
The Gurmukh falls in love with the Lord, by His Grace.
 
ਦੇ ਅੰਦਰ ਪ੍ਰਭੂ ਦੀ ਭਗਤੀ ਪੈਦਾ ਹੁੰਦੀ ਹੈ, ਉਹ ਮਨੁੱਖ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਧਾਰਨ ਕਰ ਲੈਂਦਾ ਹੈ ।
He enshrines loving devotion to the Lord, Har, Har, deep within his heart.
 
ਪ੍ਰਭੂ ਉਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ।
The Word of the Shabad carries him across the terrifying world-ocean.
 
ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਦਿੱਸਦਾ ਹੈ ।੨।
He appears true in the True Court of the Lord. ||2||
 
ਹੇ ਭਾਈ! (ਜਿਹੜਾ ਮਨੁੱਖ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ ਧਾਰਮਿਕ) ਕਰਮ ਕਰਦਾ ਫਿਰਦਾ ਹੈ ਪਰ ਗੁਰੂ ਦੀ ਸਰਨ ਨਹੀਂ ਪੈਂਦਾ,
Performing all sorts of rituals, they do not find the True Guru.
 
ਉਹ ਮਨੁੱਖ ਗੁਰੂ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।
Without the Guru, so many wander lost and confused in Maya.
 
ਉਹ ਮਨੁੱਖ ਆਪਣੇ ਅੰਦਰ ਹਉਮੈ ਮਮਤਾ ਅਤੇ ਮੋਹ ਨੂੰ ਵਧਾਈ ਜਾਂਦਾ ਹੈ
Egotism, possessiveness and attachment rise up and increase within them.
 
। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਪਿਆਰ ਵਿਚ (ਫਸ ਕੇ ਸਦਾ) ਦੁੱਖ ਹੀ ਸਹਾਰਦਾ ਹੈ ।੩।
In the love of dualty, the self-willed manmukhs suffer in pain. ||3||
 
ਪਰ, ਹੇ ਭਾਈ! ਅਪਹੁੰਚ ਅਤੇ ਅਥਾਹ ਕਰਤਾਰ ਆਪ ਹੀ (ਇਹ ਸਾਰੀ ਖੇਡ ਰਿਹਾ ਹੈ) ।
The Creator Himself is Inaccessible and Infinite.
 
ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦਾ ਨਾਮ) ਜਪਣਾ ਚਾਹੀਦਾ ਹੈ—ਇਹੀ ਹੈ ਸਦਾ ਕਾਇਮ ਰਹਿਣ ਵਾਲਾ ਲਾਭ ।
Chant the Word of the Guru's Shabad, and earn the true profit.
 
ਹੇ ਭਾਈ! ਉਹ ਕਰਤਾਰ ਹਰ ਥਾਂ ਹਾਜ਼ਰ-ਨਾਜ਼ਰ ਹੈ ਅਤੇ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ
The Lord is Independent, Ever-present, here and now.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by