(ਤਾਂ ਤੇ) ਹੇ ਗੁਰੂ ਕੇ ਸਿੱਖੋ! ਹੇ ਮੇਰੇ ਭਾਈਓ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ । ਪਰਮਾਤਮਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧।ਰਹਾਉ।
Chant the Name of the Lord, O Sikhs of the Guru, O my Siblings of Destiny. Only the Lord will carry you across the terrifying world-ocean. ||1||Pause||
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦਾ ਆਦਰ-ਸਤਿਕਾਰ ਕਰਦਾ ਹੈ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ।
That humble being who worships, adores and serves the Guru is pleasing to my Lord God.
 
ਹੇ ਭਾਈ! ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਗੁਰੂ ਦੀ ਸਰਨ ਪਏ ਰਹੋ (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ ਪ੍ਰਭੂ) ਮਿਹਰ ਕਰ ਕੇ ਆਪ ਪਾਰ ਲੰਘਾ ਲੈਂਦਾ ਹੈ ।੨।
To worship and adore the True Guru is to serve the Lord. In His Mercy, He saves us and carries us across. ||2||
 
ਹੇ ਭਾਈ! (ਗੁਰੂ ਪਰਮੇਸਰ ਨੂੰ ਭੁਲਾ ਕੇ) ਮਨੁੱਖ ਭਟਕ ਭਟਕ ਕੇ (ਮੂਰਤੀ ਆਦਿਕ ਦੀ ਪੂਜਾ ਵਾਸਤੇ) ਫੁੱਲ ਤੋੜਦਾ ਫਿਰਦਾ ਹੈ । (ਅਜਿਹੇ ਮਨੁੱਖ) ਭਟਕਣਾ ਦੇ ਕਾਰਨ ਕੁਹਾਹੇ ਪਏ ਰਹਿੰਦੇ ਹਨ, ਆਤਮਕ ਜੀਵਨ ਵਲੋਂ-ਬੇਸਮਝ ਟਿਕੇ ਰਹਿੰਦੇ ਹਨ, ਉਹਨਾਂ ਨੂੰ ਸਹੀ ਜੀਵਨ-ਰਾਹ ਨਹੀਂ ਦਿੱਸਦਾ ।
The ignorant and the blind wander deluded by doubt; deluded and confused, they pick flowers to offer to their idols.
 
ਉਹ ਅੰਨ੍ਹੇ ਮਨੁੱਖ) ਬੇ-ਜਾਨ (ਮੂਰਤੀਆਂ) ਨੂੰ ਪੂਜਦੇ ਹਨ, ਸਮਾਧਾਂ ਨੂੰ ਮੱਥੇ ਟੇਕਦੇ ਰਹਿੰਦੇ ਹਨ । (ਅਜਿਹਾ ਮਨੁੱਖ ਆਪਣੀ) ਸਾਰੀ ਮਿਹਨਤ ਵਿਅਰਥ ਗਵਾਂਦਾ ਹੈ ।੩।
They worship lifeless stones and serve the tombs of the dead; all their efforts are useless. ||3||
 
ਹੇ ਭਾਈ! ਗੁਰੂ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਜਗਤ ਉਸ ਨੂੰ ਗੁਰੂ ਆਖਦਾ ਹੈ, ਗੁਰੂ ਜਗਤ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਉਪਦੇਸ਼ ਸੁਣਾਂਦਾ ਹੈ ।
He alone is said to be the True Guru, who realizes God, and proclaims the Sermon of the Lord, Har, Har.
 
ਹੇ ਭਾਈ! ਅਜਿਹੇ ਗੁਰੂ ਅੱਗੇ ਕਈ ਕਿਸਮਾਂ ਦੇ ਕੱਪੜੇ, ਖਾਣੇ ਰੇਸ਼ਮੀ ਕੱਪੜੇ ਸਰਧਾ ਨਾਲ ਭੇਟ ਕਰਿਆ ਕਰੋ । ਇਸ ਭਲੇ ਕੰਮ ਦੀ ਟੋਟ ਨਹੀਂ ਆਉਂਦੀ ।੪।
Offer the Guru sacred foods, clothes, silk and satin robes of all sorts; know that He is True. The merits of this shall never leave you lacking. ||4||
 
ਹੇ ਨਾਨਕ! (ਆਖ—ਹੇ ਭਾਈ!) ਜਿਹੜਾ ਗੁਰੂ ਆਤਮਕ ਜੀਵਨ ਦੇਣ ਵਾਲੇ (ਸਿਫ਼ਤਿ-ਸਾਲਾਹ ਦੇ) ਬਚਨ ਸੁਣਾਂਦਾ ਰਹਿੰਦਾ ਹੈ, ਉਹ ਤਾਂ ਸਾਫ਼ ਤੌਰ ਤੇ ਪਰਮਾਤਮਾ ਦਾ ਰੂਪ ਪਿਆ ਦਿੱਸਦਾ ਹੈ ।
The Divine True Guru is the Embodiment, the Image of the Lord; He utters the Ambrosial Word.
 
ਉਸ ਮਨੁੱਖ ਦੇ ਚੰਗੇ ਭਾਗ ਹੁੰਦੇ ਹਨ ਜਿਹੜਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ।੫।੪।
O Nanak, blessed and good is the destiny of that humble being, who focuses his consciousness on the Feet of the Lord. ||5||4||
 
Malaar, Fourth Mehl:
 
ਹੇ ਭਾਈ! ਜਿਨ੍ਹਾਂ ਦੇ ਹਿਰਦੇ ਵਿਚ ਪਿਆਰਾ ਗੁਰੂ ਵੱਸਿਆ ਰਹਿੰਦਾ ਹੈ, ਉਹ ਮਨੁੱਖ ਪੂਰਨ ਤੌਰ ਤੇ ਭਲੇ ਸੰਤ ਬਣ ਜਾਂਦੇ ਹਨ ।
Those whose hearts are filled with my True Guru - those Saints are good and noble in every way.
 
ਹੇ ਭਾਈ! ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜ ਪੈਂਦਾ ਹੈ, ਮੈਂ ਤਾਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੧।
Seeing them, my mind blossoms forth in bliss; I am forever a sacrifice to them. ||1||
 
ਹੇ ਗਿਆਨਵਾਨ ਮਨੁੱਖ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ ।
O spiritual teacher, chant the Name of the Lord, day and night.
 
ਜਿਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ-ਰਸ ਖਾਂਦੇ ਹਨ, ਉਹਨਾਂ ਦੀ (ਮਾਇਆ ਵਾਲੀ) ਸਾਰੀ ਤ੍ਰਿਸ਼ਨਾ ਸਾਰੀ ਭੁੱਖ (ਸਾਰੀ ਭੁੱਖ ਤ੍ਰਿਹ) ਦੂਰ ਹੋ ਜਾਂਦੀ ਹੈ ।੧।ਰਹਾਉ।
All hunger and thirst are satisfied, for those who partake of the sublime essence of the Lord, through the Guru's Teachings. ||1||Pause||
 
ਹੇ ਭਾਈ! ਪਰਮਾਤਮਾ ਦੇ ਭਗਤ-ਜਨ (ਐਸੇ) ਸਾਧ-ਮਿੱਤਰ (ਹਨ), ਜਿਨ੍ਹਾਂ ਦੇ ਮਿਲਿਆਂ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ ।
The slaves of the Lord are our Holy companions. Meeting with them, doubt is taken away.
 
ਹੇ ਭਾਈ! ਜਿਵੇਂ ਹੰਸ ਪਾਣੀ ਤੇ ਦੱੁਧ ਨੂੰ (ਆਪਣੀ ਚੁੰਝ ਨਾਲ) ਚੁਣ ਕੇ ਵੱਖ-ਵੱਖ ਕਰ ਦੇਂਦਾ ਹੈ, ਤਿਵੇਂ ਸਾਧੂ-ਮਨੁੱਖ ਸਰੀਰ ਵਿਚੋਂ ਹਉਮੈ ਈਰਖਾ ਨੂੰ ਚੁਣ ਕੇ ਬਾਹਰ ਕੱਢ ਦੇਂਦਾ ਹੈ ।੨।
As the swan separates the milk from the water, the Holy Saint removes the fire of egotism from the body. ||2||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਨਹੀਂ (ਵੱਸਦਾ), ਉਹ ਮਨੁੱਖ ਪਖੰਡੀ ਬਣ ਜਾਂਦੇ ਹਨ, ਉਹ (ਮਾਇਆ ਆਦਿਕ ਦੀ ਖ਼ਾਤਰ) ਸਦਾ (ਦੂਜਿਆਂ ਨਾਲ) ਠੱਗੀ ਕਰਦੇ ਹਨ ।
Those who do not love the Lord in their hearts are deceitful; they continually practice deception.
 
ਉਹਨਾਂ ਨੂੰ ਹੋਰ ਕੋਈ ਮਨੁੱਖ (ਆਤਮਕ ਜੀਵਨ ਦੀ ਖ਼ੁਰਾਕ) ਨਾਹ ਦੇ ਸਕਦਾ ਹੈ ਨਾਹ ਖਵਾ ਸਕਦਾ ਹੈ, ਉਹ ਬੰਦੇ (ਠੱਗੀ ਦਾ ਬੀ) ਆਪ ਬੀਜ ਕੇ ਆਪ ਹੀ (ਉਸ ਦਾ ਫਲ ਸਦਾ) ਖਾਂਦੇ ਹਨ ।
What can anyone give them to eat? Whatever they themselves plant, they must eat. ||3||
 
ਹੇ ਭਾਈ! (ਉੱਚੇ ਆਤਮਕ ਜੀਵਨ ਦਾ ਜਿਹੜਾ) ਲੱਛਣ ਪਰਮਾਤਮਾ ਦਾ ਹੁੰਦਾ ਹੈ (ਸਿਮਰਨ ਦੀ ਬਰਕਤਿ ਨਾਲ) ਉਹੀ ਲੱਛਣ ਪਰਮਾਤਮਾ ਦੇ ਭਗਤ ਦਾ ਹੋ ਜਾਂਦਾ ਹੈ ।
This is the Quality of the Lord, and of the Lord's humble servants as well; the Lord places His Own Essence within them.
 
ਹੇ ਭਾਈ! ਸਭ ਜੀਵਾਂ ਵਿਚ ਇਕੋ ਹਰੀ ਦੀ ਜੋਤਿ ਵੇਖਣ ਵਾਲਾ ਗੁਰੂ ਨਾਨਕ (ਹਰ ਵੇਲੇ) ਸਲਾਹੁਣ-ਜੋਗ ਹੈ, ਜਿਸ ਨੇ ਆਪ ਨਿੰਦਾ ਤੇ ਖ਼ੁਸ਼ਾਮਦ (ਦੀ ਨਦੀ) ਪਾਰ ਕਰ ਲਈ ਹੈ ਅਤੇ ਹੋਰਨਾਂ ਨੂੰ ਇਸ ਵਿਚੋਂ ਪਾਰ ਲੰਘਾ ਦੇਂਦਾ ਹੈ ।੪।੫।
Blessed, blessed, is Guru Nanak, who looks impartially on all; He crosses over and transcends both slander and praise. ||4||5||
 
Malaar, Fourth Mehl:
 
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ (ਕਰਨ ਵਾਲਾ) ਹੈ ।
The Name of the Lord is inaccessible, unfathomable, exalted and sublime. It is chanted by the Lord's Grace.
 
ਜਿਸ ਮਨੁੱਖ ਨੇ) ਗੁਰੂ ਦੀ ਕਿਰਪਾ ਨਾਲ (ਇਹ ਨਾਮ) ਜਪਿਆ ਹੈ, (ਜਿਸ ਮਨੁੱਖ ਨੇ) ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, ਉਹ ਗੁਰੂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹੈ ।੧।
By great good fortune, I have found the True Congregation, and in the Company of the Holy, I am carried across. ||1||
 
ਹੇ ਭਾਈ! (ਜਦੋਂ ਤੋਂ) ਗੁਰੂ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਰਿਹਾ ਹਾਂ, ਮੇਰੇ ਮਨ ਦਾ ਹਰੇਕ ਭਰਮ ਅਤੇ ਡਰ ਦੂਰ ਹੋ ਗਿਆ ਹੈ ।
My mind is in ecstasy, night and day.
 
ਹੁਣ) ਮੇਰੇ ਮਨ ਵਿਚ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
By Guru's Grace, I chant the Name of the Lord. Doubt and fear are gone from my mind. ||1||Pause||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦਾ ਦਰਸਨ ਕਰ ਕੇ ਆਤਮਕ ਆਨੰਦ ਮਿਲਦਾ ਹੈ,
Those who chant and meditate on the Lord - O Lord, in Your Mercy, please unite me with them.
 
ਹਰੇਕ ਦੁੱਖ ਦੂਰ ਹੋ ਜਾਂਦਾ ਹੈ, ਹਉਮੈ ਦਾ ਰੋਗ ਮਿਟ ਜਾਂਦਾ ਹੈ । ਹੇ ਹਰੀ! ਮਿਹਰ ਕਰ ਕੇ (ਮੈਨੂੰ ਭੀ) ਉਹਨਾਂ ਦੀ ਸੰਗਤਿ ਮਿਲਾ ।੨।
Gazing upon them, I am at peace; the pain and disease of egotism are gone. ||2||
 
ਹੇ ਭਾਈ! ਜਿਹੜੇ ਮਨੁੱਖ ਹਰ ਵੇਲੇ (ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਜਪਦੇ ਹਨ, ਉਹਨਾਂ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ
Those who meditate on the Naam, the Name of the Lord in their hearts - their lives become totally fruitful.
 
ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਸਾਰੀ ਸ੍ਰਿਸ਼ਟੀ ਨੂੰ (ਭੀ) ਪਾਰ ਲੰਘਾ ਲੈਂਦੇ ਹਨ, (ਉਹਨਾਂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦਾ) ਸਾਰਾ ਖ਼ਾਨਦਾਨ ਭੀ ਪਾਰ ਲੰਘ ਜਾਂਦਾ ਹੈ ।੩।
They themselves swim across, and carry the world across with them. Their ancestors and family cross over as well. ||3||
 
ਹੇ ਪ੍ਰਭੂ! ਤੂੰ ਆਪ ਹੀ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ, ਤੂੰ ਆਪ ਹੀ ਇਸ ਨੂੰ ਆਪਣੇ ਵੱਸ ਵਿਚ ਰੱਖਿਆ ਹੈ (ਤੇ ਇਸ ਨੂੰ ਡੁੱਬਣੋਂ ਬਚਾਂਦਾ ਹੈਂ) ।
You Yourself created the whole world, and You Yourself keep it under Your control.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by