ਇਹ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣੇ ਸਰੀਰ—ਗੁਫ਼ਾ ਵਿਚ ਪ੍ਰਭੂ ਦੇ ਗੁਣ ਵਿਚਾਰਦਾ ਹੈ,
Through the Word of the Guru's Shabad, search this cave.
ਤੇ ਉਸ ਦੇ ਹਿਰਦੇ ਵਿਚ ਮੁਰਾਰੀ ਪ੍ਰਭੂ ਦਾ ਮਾਇਆ ਦੇ ਮੋਹ ਦੀ ਕਾਲਖ ਤੋਂ ਬਚਾਣ ਵਾਲਾ ਨਾਮ ਵੱਸ ਪੈਂਦਾ ਹੈ ।
The Immaculate Naam, the Name of the Lord, abides deep within the self.
ਉਸ ਗੁਰੂ ਦੇ ਸ਼ਬਦ ਵਿਚ {ਜੁੜ ਕੇ ਜਿਉਂ ਜਿਉਂ} ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਜੀਵਨ ਸੁੰਦਰ ਬਣ ਜਾਂਦਾ ਹੈ, ਪ੍ਰੀਤਮ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ।੪।
Sing the Glorious Praises of the Lord, and decorate yourself with the Shabad. Meeting with your Beloved, you shall find peace. ||4||
ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ (ਫਸਿਆ ਰਹਿੰਦਾ ਹੈ, ਉਸ ਪਾਸੋਂ) ਮਸੂਲੀਆ ਜਮ—ਰਾਜ ਮਸੂਲ ਲੈਂਦਾ ਹੈ,
The Messenger of Death imposes his tax on those who are attached to duality.
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਉਸ ਮਨੁੱਖ ਨੂੰ ਸਜ਼ਾ ਦੇਂਦਾ ਹੈ ।
He inflicts punishment on those who forget the Name.
ਜਮਰਾਜ ਮਸੂਲੀਆ ਉਸ ਪਾਸੋਂ ਉਸ ਦੀ ਜ਼ਿੰਦਗੀ ਦੀ ਇਕ ਇਕ ਘੜੀ ਦਾ, ਅੱਧੀ ਅੱਧੀ ਘੜੀ ਦਾ ਲੇਖਾ ਲੈਂਦਾ ਹੈ । ਇਕ ਇਕ ਰੱਤੀ ਕਰ ਕੇ, ਇਕ ਇਕ ਮਾਸਾ ਕਰ ਕੇ ਜਮਰਾਜ ਉਸ ਦੇ ਜੀਵਨ—ਕਰਮਾਂ ਦਾ ਤੋਲ ਕਰਾਂਦਾ ਹੈ।੫।
They are called to account for each instant and each moment. Every grain, every particle, is weighed and counted. ||5||
ਜੇਹੜੀ ਜੀਵ-ਇਸਤ੍ਰੀ ਪੇਕੇ ਘਰ ਵਿਚ (ਇਸ ਜੀਵਨ ਵਿਚ) ਪ੍ਰਭੂ ਪਤੀ ਨੂੰ ਯਾਦ ਨਹੀਂ ਕਰਦੀ, ਤੇ ਮਾਇਆ ਦੇ ਮੋਹ ਵਿਚ ਪੈ ਕੇ (—ਆਤਮਕ ਗੁਣਾਂ ਦੀ ਰਾਸਿ ਪੂੰਜੀ) ਲੁਟਾਂਦੀ ਰਹਿੰਦੀ ਹੈ, ਉਹ (ਲੇਖਾ ਦੇਣ ਵੇਲੇ) ਢਾਹਾਂ ਮਾਰ ਮਾਰ ਕੇ ਰੋਂਦੀ ਹੈ,
One who does not remember her Husband Lord in this world is being cheated by duality; she shall weep bitterly in the end.
ਉਹ ਜੀਵ-ਇਸਤ੍ਰੀ ਭੈੜੇ ਘਰ ਦੀ ਭੈੜੇ ਰੂਪ ਵਾਲੀ ਭੈੜੇ ਲੱਛਣਾਂ ਵਾਲੀ ਹੀ ਕਹੀ ਜਾਂਦੀ ਹੈ, (ਪੇਕੇ ਘਰ ਰਹਿੰਦਿਆਂ) ਉਸ ਨੇ ਕਦੇ ਸੁਪਨੇ ਵਿਚ ਭੀ ਪ੍ਰਭੂ ਮਿਲਾਪ ਨਾਹ ਕੀਤਾ ।੬।
She is from an evil family; she is ugly and vile. Even in her dreams, she does not meet her Husband Lord. ||6||
ਪੇਕੇ ਘਰ ਵਿਚ ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਪਤੀ ਨੂੰ ਆਪਣੇ ਮਨ ਵਿਚ ਰੱਖਿਆ,
She who enshrines her Husband Lord in her mind in this world
ਜਿਸ ਨੂੰ ਪੂਰੇ ਗੁਰੂ ਨੇ (ਪ੍ਰਭੂ-ਪਤੀ ਉਸ ਦੇ) ਅੰਗ-ਸੰਗ (ਵੱਸਦਾ) ਵਿਖਾ ਦਿੱਤਾ ਹੈ।
-His Presence is revealed to her by the Perfect Guru.
ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਸਦਾ ਆਪਣੇ ਗਲ ਨਾਲ ਲਾਈ ਰੱਖਿਆ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਰਹਿੰਦੀ ਹੈ, ਉਸ ਦੇ ਹਿਰਦੇ ਦੀ ਸੇਜ ਸੋਹਣੀ ਬਣੀ ਰਹਿੰਦੀ ਹੈ ।੭।
That soul-bride keeps her Husband Lord clasped tightly to her heart, and through the Word of the Shabad, she enjoys her Husband Lord upon His Beautiful Bed. ||7||
(ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਆਪ ਹੀ (ਜੀਵ ਨੂੰ) ਸੱਦ ਕੇ ਬੁਲਾ ਕੇ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ,
The Lord Himself sends out the call, and He summons us to His Presence.
ਆਪ ਹੀ ਆਪਣਾ ਨਾਮ (ਜੀਵ ਦੇ) ਮਨ ਵਿਚ ਵਸਾਂਦਾ ਹੈ ।
He enshrines His Name within our minds.
ਹੇ ਨਾਨਕ ! ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ, ਉਹ ਹਰ ਵੇਲੇ ਸਦਾ ਹੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੮।੨੮।੨੯।
O Nanak, one who receives the greatness of the Naam night and day, constantly sings His Glorious Praises. ||8||28||29||
Maajh, Third Mehl:
ਜੇਹੜੇ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦੇ ਹਨ, ਜੇਹੜੇ ਮਨੁੱਖ (ਸਾਧ ਸੰਗਤਿ-) ਸ੍ਰੇਸ਼ਟ ਥਾਂ ਵਿਚ ਨਿਵਾਸ ਰੱਖਦੇ ਹਨ, ਉਹਨਾਂ ਦਾ ਮਨੁੱਖਾ ਜਨਮ ਸ੍ਰੇਸ਼ਟ ਹੋ ਜਾਂਦਾ ਹੈ (ਸੁਧਰ ਜਾਂਦਾ ਹੈ) ।
Sublime is their birth, and the place where they dwell.
ਉਹ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਮਾਇਆ ਵੱਲੋਂ) ਨਿਰਲੇਪ ਰਹਿੰਦੇ ਹਨ ।
Those who serve the True Guru remain detached in the home of their own being.
ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕੇ ਰਹਿੰਦੇ ਹਨ, ਉਹ ਸਦਾ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਪ੍ਰਭੂ ਦੇ ਨਾਮ-ਰਸ ਵਿਚ ਉਹਨਾਂ ਦਾ ਮਨ ਰੱਜਿਆ ਰਹਿੰਦਾ ਹੈ ।੧।
They abide in the Lord's Love, and constantly imbued with His Love, their minds are satisfied and fulfilled with the Lord's Essence. ||1||
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ (ਧਾਰਮਿਕ ਪੁਸਤਕਾਂ) ਪੜ੍ਹ ਕੇ ਸਮਝ ਕੇ (ਪਰਮਾਤਮਾ ਦਾ ਨਾਮ ਆਪਣੇ) ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who read of the Lord, who understand and enshrine Him within their minds.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਗੁਰੂ ਦੀ ਬਾਣੀ) ਪੜ੍ਹਦੇ ਹਨ, ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ ।੧।ਰਹਾਉ।
The Gurmukhs read and praise the Lord's Name; they are honored in the True Court. ||1||Pause||
ਪਰਮਾਤਮਾ ਅਦ੍ਰਿਸ਼ਟ ਹੈ, ਉਸ ਦਾ ਭੇਦ ਨਹੀਂ ਪਾਇਆ ਜਾ ਸਕਦਾ, ਉਹ (ਸਭ ਜੀਵਾਂ ਵਿਚ ਹਰ ਥਾਂ) ਵਿਆਪਕ ਹੈ,
The Unseen and Inscrutable Lord is permeating and pervading everywhere.
(ਗੁਰੂ ਦੀ ਸ਼ਰਨ ਤੋਂ ਬਿਨਾ ਹੋਰ) ਕਿਸੇ ਭੀ ਤਰੀਕੇ ਨਾਲ ਉਸ ਦਾ ਮਿਲਾਪ ਨਹੀਂ ਹੋ ਸਕਦਾ ।
He cannot be obtained by any effort.
ਜਦੋਂ ਪਰਮਾਤਮਾ (ਕਿਸੇ ਜੀਵ ਉੱਤੇ) ਮਿਹਰ ਕਰਦਾ ਹੈ, ਤਾਂ (ਉਸ ਨੂੰ) ਗੁਰੂ ਮਿਲਦਾ ਹੈ, (ਇਸ ਤਰ੍ਹਾਂ ਪਰਮਾਤਮਾ ਆਪਣੀ) ਮਿਹਰ ਦੀ ਨਜ਼ਰ ਨਾਲ ਉਸ ਨੂੰ ਅਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।੨।
If the Lord grants His Grace, then we come to meet the True Guru. By His Kindness, we are united in His Union. ||2||
ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਫਸਿਆ ਹੋਇਆ ਹੈ, ਉਹ (ਜੇ ਧਾਰਮਿਕ ਪੁਸਤਕਾਂ) ਪੜ੍ਹਦਾ (ਭੀ) ਹੈ ਤਾਂ ਉਹਨੂੰ ਸਮਝਦਾ ਨਹੀਂ ਹੈ,
One who reads, while attached to duality, does not understand.
ਉਹ (ਧਾਰਮਿਕ ਪੁਸਤਕਾਂ ਪੜ੍ਹਦਾ ਹੋਇਆ ਭੀ) ਤ੍ਰਿਗੁਣੀ ਮਾਇਆ ਦੀ ਖ਼ਾਤਰ (ਅੰਦਰੇ ਅੰਦਰ) ਕੁੜ੍ਹਦਾ ਰਹਿੰਦਾ ਹੈ ।
He yearns for the three-phased Maya.
ਤ੍ਰਿਗੁਣੀ ਮਾਇਆ (ਦੇ ਮੋਹ) ਦੇ ਬੰਧਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਟੁੱਟਦੇ ਹਨ । ਗੁਰੂ ਦੇ ਸ਼ਬਦ ਵਿਚ ਜੋੜ ਕੇ ਹੀ (ਪਰਮਾਤਮਾ ਜੀਵ ਨੂੰ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦਿਵਾਂਦਾ ਹੈ ।੩।
The bonds of the three-phased Maya are broken by the Word of the Guru's Shabad. Through the Guru's Shabad, liberation is achieved. ||3||
(ਮਾਇਆ-ਵੇ੍ਹੜੇ ਮਨੁੱਖ ਦਾ) ਇਹ ਮਨ ਚੰਚਲ (ਸੁਭਾਵ ਵਾਲਾ ਰਹਿੰਦਾ) ਹੈ, (ਉਸ ਦੇ ਆਪਣੇ ਉੱਦਮ ਨਾਲ) ਕਾਬੂ ਵਿਚ ਨਹੀਂ ਆਉਂਦਾ,
This unstable mind cannot be held steady.
(ਉਸ ਦਾ ਮਨ ਮਾਇਆ ਦੇ ਕਾਰਨ) ਡਾਵਾਂ ਡੋਲ ਹਾਲਤ ਵਿਚ ਟਿਕਿਆ ਰਹਿੰਦਾ ਹੈ, ਤੇ (ਮਾਇਆ ਦੀ ਖ਼ਾਤਰ) ਦਸੀਂ ਪਾਸੀਂ ਦੌੜਦਾ ਰਹਿੰਦਾ ਹੈ ।
Attached to duality, it wanders in the ten directions.
(ਆਤਮਕ ਮੌਤ ਲਿਆਉਣ ਵਾਲੀ ਮਾਇਆ-ਰੂਪ) ਜ਼ਹਿਰ ਦਾ ਹੀ ਉਹ ਕੀੜਾ (ਬਣਿਆ ਰਹਿੰਦਾ) ਹੈ, (ਜਿਵੇਂ ਵਿਸ਼ਟੇ ਦਾ ਕੀੜਾ ਵਿਸ਼ਟੇ ਵਿਚ ਪ੍ਰਸੰਨ ਰਹਿੰਦਾ ਹੈ), ਉਹ ਇਸ ਜ਼ਹਿਰ ਵਿਚ ਹੀ ਖ਼ੁਸ਼ ਰਹਿੰਦਾ ਹੈ, ਤੇ ਇਸ ਜ਼ਹਿਰ ਵਿਚ ਹੀ (ਉਸ ਦਾ ਆਤਮਕ ਜੀਵਨ) ਖ਼ੁਆਰ ਹੁੰਦਾ ਰਹਿੰਦਾ ਹੈ ।੪।
It is a poisonous worm, drenched with poison, and in poison it rots away. ||4||
(ਮਾਇਆ-ਵੇੜ੍ਹਿਆ ਮਨੁੱਖ ਸਦਾ) ਹਉਮੈ ਦੇ ਬੋਲ ਬੋਲਦਾ ਹੈ, ਆਪਣੇ ਆਪ ਨੂੰ ਵੱਡਾ ਜ਼ਾਹਰ ਕਰਦਾ ਹੈ,
Practicing egotism and selfishness, they try to impress others by showing off.
(ਆਪਣੇ ਵੱਲੋਂ ਮਿੱਥੇ ਹੋਏ ਧਾਰਮਿਕ) ਕੰਮ (ਭੀ) ਵਧੇਰੇ ਕਰਦਾ ਹੈ, ਪਰ ਉਸਦਾ ਕੋਈ ਕੰਮ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਨਹੀਂ ਹੁੰਦਾ ।
They perform all sorts of rituals, but they gain no acceptance.
(ਪਰ, ਹੇ ਪ੍ਰਭੂ !) ਤੇਰੀ ਮਿਹਰ ਤੋਂ ਬਿਨਾ (ਜੀਵ ਪਾਸੋਂ) ਕੁਝ ਨਹੀਂ ਹੋ ਸਕਦਾ (ਹੇ ਭਾਈ !) ਜਿਸ ਮਨੁੱਖ ਉੱਤੇ ਪ੍ਰਭੂ ਦਇਆ ਕਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੫।
Without You, Lord, nothing happens at all. You forgive those who are adorned with the Word of Your Shabad. ||5||
ਜੇਹੜਾ ਮਨੁੱਖ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ, ਉਹ ਕਦੇ ਜੰਮਦਾ ਹੈ ਕਦੇ ਸੜਦਾ ਹੈ (ਭਾਵ ਉਹ ਕਦੇ ਤਾਂ ਸੁਖ ਦਾ ਸਾਹ ਲੈਂਦਾ ਹੈ ਕਦੇ ਹਾਉਕੇ ਲੈਂਦਾ ਹੈ) ।
They are born, and they die, but they do not understand the Lord.
ਜੇਹੜੇ ਮਨੁੱਖ (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹ ਹਰ ਵੇਲੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਫਿਰਦੇ ਰਹਿੰਦੇ ਹਨ ।
Night and day, they wander, in love with duality.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ, ਉਹ ਆਖ਼ਰ (ਦੁਨੀਆ ਤੋਂ) ਪਛੁਤਾਂਦਾ ਹੀ ਜਾਂਦਾ ਹੈ ।੬।
The lives of the self-willed manmukhs are useless; in the end, they die, regretting and repenting. ||6||
(ਇਸਤ੍ਰੀ ਦਾ) ਪਤੀ ਪਰਦੇਸ ਵਿਚ ਹੋਵੇ ਤੇ ਉਹ (ਆਪਣੇ ਸਰੀਰ ਦਾ) ਸ਼ਿੰਗਾਰ ਕਰਦੀ ਰਹੇ (ਅਜੇਹੀ ਇਸਤ੍ਰੀ ਨੂੰ ਸੁਖ ਨਹੀਂ ਮਿਲ ਸਕਦਾ),
The Husband is away, and the wife is getting dressed up.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਭੀ) ਇਹੋ ਜਿਹੇ ਕਰਮ ਹੀ ਕਰਦਾ ਹੈ ।
This is what the blind, self-willed manmukhs are doing.
ਉਸ ਨੂੰ ਇਸ ਲੋਕ ਵਿਚ (ਭੀ) ਸੋਭਾ ਨਹੀਂ ਮਿਲਦੀ, ਤੇ ਪਰਲੋਕ ਵਿਚ ਭੀ ਸਹਾਰਾ ਨਹੀਂ ਮਿਲਦਾ । ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੭।
They are not honored in this world, and they shall find no shelter in the world hereafter. They are wasting their lives in vain. ||7||
ਕਿਸੇ ਵਿਰਲੇ ਮਨੁੱਖ ਨੇ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਈ ਹੈ ।
How rare are those who know the Name of the Lord!
ਕੋਈ ਵਿਰਲਾ ਮਨੁੱਖ ਪੂਰੇ ਗਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ ।
Through the Shabad, the Word of the Perfect Guru, the Lord is realized.
(ਜੇਹੜਾ ਸਾਂਝ ਪਾਂਦਾ ਹੈ) ਉਹ ਹਰ ਰੋਜ਼ ਦਿਨ ਰਾਤ ਪ੍ਰਭੂ ਦੀ ਭਗਤੀ ਕਰਦਾ ਹੈ, ਤੇ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿ ਕੇ ਆਤਮਕ ਆਨੰਦ ਮਾਣਦਾ ਹੈ ।੮।
Night and day, they perform the Lord's devotional service; day and night, they find intuitive peace. ||8||
ਕੋਈ ਵਿਰਲਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝਦਾ ਹੈ ਕਿ ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ ।
That One Lord is pervading in all.
ਪ੍ਰਭੂ ਮਿਹਰ ਕਰ ਕੇ ਆਪ ਹੀ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।
Only a few, as Gurmukh, understand this.
ਹੇ ਨਾਨਕ ! ਜੇਹੜੇ ਮਨੁੱਖ (ਉਸ ਸਰਬ-ਵਿਆਪਕ ਪਰਮਾਤਮਾ ਦੇ) ਨਾਮ ਵਿਚ ਮਸਤ ਰਹਿੰਦੇ ਹਨ, ਉਹ ਆਪਣਾ ਜੀਵਨ ਸੁੰਦਰ ਬਣਾ ਲੈਂਦੇ ਹਨ ।੯।੨੯।੩੦।
O Nanak, those who are attuned to the Naam are beautiful. Granting His Grace, God unites them with Himself. ||9||29||30||