(ਇਹ ਭੀ) ਧੁਰੋਂ (ਪ੍ਰਭੂ ਦਾ ਹੀ) ਫ਼ੁਰਮਾਨ ਹੈ ਕਿ ਧਰਮ ਰਾਜ (ਜੀਵਾਂ ਤੋਂ ਚੰਗੇ ਮੰਦੇ) ਕੰਮ ਕਰਾ ਰਿਹਾ ਹੈ ।੩।
The Primal Lord has ordained that mortals must practice righteousness. ||3||
 
Shalok, Second Mehl:
 
ਹੇ ਸਖੀ! ਸਾਵਣ (ਦਾ ਮਹੀਨਾ) ਆਇਆ ਹੈ (ਭਾਵ, ਗੁਰੂ ਵਲੋਂ ਨਾਮ-ਅੰਮ੍ਰਿਤ ਦੀ ਵਰਖਾ ਹੋ ਰਹੀ ਹੈ) ਖਸਮ (-ਪ੍ਰਭੂ) ਨੂੰ ਹਿਰਦੇ ਵਿਚ ਪ੍ਰੋ ਲਉ
The month of Saawan has come, O my companions; think of your Husband Lord.
 
ਹੇ ਨਾਨਕ! ਜਿਨ੍ਹਾਂ (ਜੀਵ-ਇਸਤਰੀਆਂ) ਦਾ ਪਿਆਰ (ਪ੍ਰਭੂ-ਪਤੀ ਨੂੰ ਛੱਡ ਕੇ) ਹੋਰਨਾਂ ਨਾਲ ਹੈ ਉਹ ਮੰਦ-ਭਾਗਣਾਂ ਦੁਖੀ ਹੁੰਦੀਆਂ ਹਨ ।੧।
O Nanak, the discarded bride is in love with another; now she weeps and wails, and dies. ||1||
 
Second Mehl:
 
ਹੇ ਸਖੀ! ਸਾਵਣ (ਭਾਵ ‘ਨਾਮ’ ਦੀ ਵਰਖਾ ਦਾ ਸਮਾ) ਆਇਆ ਹੈ, ਬੱਦਲ ਵਰ੍ਹਾਊ ਹੋ ਗਿਆ ਹੈ (ਭਾਵ, ਗੁਰੂ ਮੇਹਰ ਕਰ ਰਿਹਾ ਹੈ)
The month of Saawan has come, O my companions; the clouds have burst forth with rain.
 
ਹੇ ਨਾਨਕ! (ਇਸ ਸੁਹਾਵਣੇ ਸਮੇ) ਜਿਨ੍ਹਾਂ (ਜੀਵ-ਇਸਤ੍ਰੀਆਂ ਦਾ) ਖਸਮ (-ਪ੍ਰਭੂ) ਨਾਲ ਪਿਆਰ ਬਣਿਆ ਹੈ ਉਹ ਭਾਗਾਂ ਵਾਲੀਆਂ ਪਈਆਂ ਸੁਖ ਨਾਲ ਸਉਣ (ਭਾਵ, ਸੁਖੀ ਜੀਵਨ ਬਿਤੀਤ ਕਰਨ) ।੨।
O Nanak, the blessed soul-brides sleep in peace; they are in love with their Husband Lord. ||2||
 
Pauree:
 
(ਪ੍ਰਭੂ ਨੇ) ਆਪ ਹੀ ਛਿੰਞ ਪਵਾ ਕੇ (ਭਾਵ ਜਗਤ-ਰਚਨਾ ਕਰ ਕੇ) (ਇਹ ਜਗਤ, ਮਾਨੋ) ਭਲਵਾਨਾਂ ਦੇ ਘੁਲਣ ਦਾ ਥਾਂ ਬਣਾਇਆ ਹੈ
He Himself has staged the tournament, and arranged the arena for the wrestlers.
 
(ਜੀਵ-ਰੂਪ ਭਲਵਾਨ) ਰੌਲਾ ਪਾ ਕੇ (ਇਥੇ) ਆ ਉਤਰੇ ਹਨ (ਇਹਨਾਂ ਵਿਚੋਂ) ਉਹ ਮਨੁੱਖ ਜੋ ਗੁਰੂ ਦੇ ਸਨਮੁਖ ਹਨ ਚੜ੍ਹਦੀ ਕਲਾ ਵਿਚ ਹਨ, (
They have entered the arena with pomp and ceremony; the Gurmukhs are joyful.
 
ਪਰ) ਮਨ ਦੇ ਪਿੱਛੇ ਤੁਰਨ ਵਾਲੇ ਕੱਚੇ ਮੂਰਖਾਂ ਨੂੰ ਪਟਕਾ ਕੇ (ਭਾਵ ਮੂੰਹ-ਭਾਰ) ਮਾਰਦਾ ਹੈ;
The false and foolish self-willed manmukhs are defeated and overcome.
 
(ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ ਲੜ ਰਿਹਾ ਹੈ, ਆਪ ਹੀ ਮਾਰ ਰਿਹਾ ਹੈ ਉਸ ਨੇ ਆਪ ਹੀ (ਇਹ ਛਿੰਞ ਦਾ) ਕਾਰਜ ਰਚਿਆ ਹੈ ।
The Lord Himself wrestles, and He Himself defeats them. He Himself staged this play.
 
ਸਭਨਾਂ ਜੀਵਾਂ ਦਾ ਮਾਲਕ ਇਕ ਪ੍ਰਭੂ ਹੈ, ਇਸ ਗੱਲ ਦੀ ਸਮਝ ਗੁਰੂ ਦੇ ਸਨਮੁਖ ਹੋਇਆਂ ਆਉਂਦੀ ਹੈ
The One God is the Lord and Master of all; this is known by the Gurmukhs.
 
ਆਪਣੇ ਹੁਕਮ-ਅਨੁਸਾਰ ਹੀ (ਹਰੇਕ ਜੀਵ ਦੇ) ਸਿਰ ਉਤੇ ਕਲਮ ਦਵਾਤ ਤੋਂ ਬਿਨਾ ਹੀ (ਰਜ਼ਾ ਦਾ) ਲੇਖ ਲਿਖ ਰਿਹਾ ਹੈ ।
He writes the inscription of His Hukam on the foreheads of all, without pen or ink.
 
ਉਸ ਪ੍ਰਭੂ ਦਾ) ਮਿਲਾਪ ਸਤਸੰਗ ਵਿਚ ਹੋ ਸਕਦਾ ਹੈ ਜਿਥੇ ਸਦਾ ਪ੍ਰਭੂ ਦੇ ਗੁਣ ਕਥੇ ਜਾਂਦੇ ਹਨ ।
In the Sat Sangat, the True Congregation, Union with Him is obtained; there, the Glorious Praises of the Lord are chanted forever.
 
ਹੇ ਨਾਨਕ! (ਗੁਰੂ ਦਾ) ਸੱਚਾ ਸ਼ਬਦ ਗਾ ਕੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਛਾਣਿਆ ਜਾ ਸਕਦਾ ਹੈ (ਭਾਵ, ਪ੍ਰਭੂ ਦੀ ਸਾਰ ਪੈਂਦੀ ਹੈ, ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ) ।
O Nanak, praising the True Word of His Shabad, one comes to realize the Truth. ||4||
 
Shalok, Third Mehl:
 
(ਗੁਰੂ-ਰੂਪ ਬੱਦਲ) ਨਿਉਂ ਨਿਉਂ ਕੇ ਆਇਆ ਹੈ (ਭਾਵ, ਮਿਹਰ ਕਰਨ ਤੇ ਤਿਆਰ ਹੈ) ਤੇ ਕਈ ਤਰ੍ਹਾਂ ਦੇ ਰੰਗ ਵਿਖਾ ਰਿਹਾ ਹੈ
Hanging low, low and thick in the sky, the clouds are changing color.
 
ਪਰ, ਕੀਹ ਪਤਾ ਮੇਰਾ ਉਸ (ਨਾਮ-ਖ਼ਜ਼ਾਨੇ ਦੇ) ਸ਼ਾਹ ਦੇ ਨਾਲ ਕਿਵੇਂ ਪਿਆਰ ਬਣਿਆ ਰਹੇਗਾ ।
How do I know whether my love for my Husband Lord shall endure?
 
ਉਹਨਾਂ (ਜੀਵ-) ਇਸਤਰੀਆਂ ਦਾ ਪਿਆਰ ਟਿਕਿਆ ਰਹਿੰਦਾ ਹੈ ਜਿਨ੍ਹਾਂ ਦੇ ਮਨ ਵਿਚ ਉਸ ਦਾ ਡਰ ਤੇ ਪਿਆਰ ਹੈ ।
The love of those soul-brides endures, if their minds are filled with the Love and the Fear of God.
 
ਹੇ ਨਾਨਕ! ਜੋ ਡਰ ਤੇ ਪਿਆਰ ਤੋਂ ਸੱਖਣੀਆਂ ਹਨ ਉਹਨਾਂ ਦੇ ਸਰੀਰ ਵਿਚ ਸੁਖ ਨਹੀਂ ਹੁੰਦਾ ।੧।
O Nanak, she who has no Love and Fear of God - her body shall never find peace. ||1||
 
Third Mehl:
 
(ਗੁਰੂ-ਬੱਦਲ) ਨਿਉਂ ਨਿਉਂ ਕੇ ਆਇਆ ਹੈ ਤੇ ਸਾਫ਼ ਜਲ ਵਰਸ ਰਿਹਾ ਹੈ
Hanging low, low and thick in the sky, the clouds come, and pure water rains down.
 
ਪਰ, ਹੇ ਨਾਨਕ! ਉਹਨਾਂ (ਜੀਵ-) ਇਸਤਰੀਆਂ ਨੂੰ (ਫਿਰ ਭੀ) ਦੁੱਖ ਵਿਆਪ ਰਿਹਾ ਹੈ ਜਿਨ੍ਹਾਂ ਦੇ ਮਨ ਵਿਚ ਖਸਮ-ਪ੍ਰਭੂ ਨਾਲੋਂ ਵਿਛੋੜਾ ਹੈ ।੧।
O Nanak, that soul-bride suffers in pain, whose mind is torn away from her Husband Lord. ||2||
 
Pauree:
 
(‘ਗੁਰਮੁਖ’ ਤੇ ‘ਮਨਮੁਖ’) ਦੋਹਾਂ ਕਿਸਮਾਂ ਦੇ ਜੀਵ ਪੈਦਾ ਕਰ ਕੇ (ਦੋਹਾਂ ਵਿਚ) ਪ੍ਰਭੂ ਆਪ ਮੌਜੂਦ ਹੈ
The One Lord created both sides and pervades the expanse.
 
ਧਾਰਮਿਕ ਉਪਦੇਸ਼ (=ਬੇਦ ਬਾਣੀ) ਭੀ ਉਸ ਨੇ ਆਪ ਹੀ ਕੀਤਾ ਹੈ (ਤੇ ਇਸ ਤਰ੍ਹਾਂ ‘ਗੁਰਮੁਖ’ ਤੇ ‘ਮਨਮੁਖ’ ਦੇ ਅੰਦਰ ‘ਵਿਚਾਰ’ ਵਖੋ-ਵੱਖਰੇ ਪਾ ਕੇ, ਦੋਹਾਂ ਧਿਰਾਂ ਦੇ) ਅੰਦਰ ਝਗੜਾ ਭੀ ਆਪ ਹੀ ਪਾਇਆ ਹੈ
The words of the Vedas became pervasive, with arguments and divisions.
 
ਜਗਤ ਦੇ ਧੰਧਿਆਂ ਵਿਚ ਖਚਿਤ ਹੋਣਾ ਤੇ ਜਗਤ ਤੋਂ ਨਿਰਲੇਪ ਰਹਿਣਾ—ਇਹ ਦੋਵੇਂ ਪਾਸੇ ਉਸ ਨੇ ਆਪ ਹੀ ਬਣਾ ਦਿੱਤੇ ਹਨ ਤੇ ਆਪ ਹੀ ‘ਧਰਮ’ (-ਰੂਪ ਹੋ ਕੇ ਦੋਹਾਂ ਵਿਚ) ਵਿਚੋਲਾ ਬਣਿਆ ਹੋਇਆ ਹੈ
Attachment and detachment are the two sides of it; Dharma, true religion, is the guide between the two.
 
ਪਰ, ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਕੂੜ ਦੇ ਵਪਾਰੀ ਹਨ ਉਹ ਜ਼ਰੂਰ ਪ੍ਰਭੂ ਦੀ ਦਰਗਾਹ ਵਿਚ ਬਾਜ਼ੀ ਹਾਰ ਜਾਂਦੇ ਹਨ ।
The self-willed manmukhs are worthless and false. Without a doubt, they lose in the Court of the Lord.
 
ਜਿਨ੍ਹਾਂ ਨੇ ਗੁਰੂ ਦੀ ਮਤਿ ਦਾ ਆਸਰਾ ਲਿਆ ਉਹ ਗੁਰ-ਸ਼ਬਦ ਦੀ ਬਰਕਤਿ ਨਾਲ ਸੂਰਮੇ ਬਣ ਗਏ ਕਿਉਂਕਿ ਉਹਨਾਂ ਕਾਮ ਤੇ ਕੋ੍ਰਧ ਜਿੱਤ ਲਿਆ
Those who follow the Guru's Teachings are the true spiritual warriors; they have conquered sexual desire and anger.
 
ਉਹ ਗੁਰ-ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿੱਚ ਸੁਰਖ਼ਰੂ ਹੋ ਗਏ ।
They enter into the True Mansion of the Lord's Presence, embellished and exalted by the Word of the Shabad.
 
ਉਹ ਤੇਰੇ ਭਗਤ ਤੈਨੂੰ ਚੰਗੇ ਲੱਗਦੇ ਹਨ, ਕਿਉਂਕਿ ਉਹ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਪਿਆਰ ਪਾਂਦੇ ਹਨ ।
Those devotees are pleasing to Your Will, O Lord; they dearly love the True Name.
 
ਜੋ ਮਨੁੱਖ ਆਪਣੇ ਸਤਿਗੁਰੂ ਨੂੰ ਸੇਂਵਦੇ ਹਨ (ਭਾਵ, ਜੋ ਗੁਰੂ ਦੇ ਕਹੇ ਉਤੇ ਤੁਰਦੇ ਹਨ), ਮੈਂ ਉਹਨਾਂ ਤੋਂ ਸਦਕੇ ਹਾਂ ।੫।
I am a sacrifice to those who serve their True Guru. ||5||
 
Shalok, Third Mehl:
 
ਗੁਰੂ-ਬੱਦਲ) ਝੁਕ ਝੁਕ ਕੇ ਆਇਆ ਹੈ ਤੇ ਝੜੀ ਲਾ ਕੇ ਵਰ੍ਹ ਰਿਹਾ ਹੈ
Hanging low, low and thick in the sky, the clouds come, and water rains down in torrents.
 
ਪਰ, ਹੇ ਨਾਨਕ! (ਇਸ ਉਪਦੇਸ਼ ਨੂੰ ਸੁਣ ਕੇ) ਜੋ ਮਨੁੱਖ ਖਸਮ (-ਪ੍ਰਭੂ) ਦੀ ਰਜ਼ਾ ਵਿਚ ਤੁਰਦਾ ਹੈ ਉਹੀ (ਉਸ ‘ਉਪਦੇਸ਼’-ਵਰਖਾ ਦਾ) ਆਨੰਦ ਮਾਣਦਾ ਹੈ ।੧।
O Nanak, she walks in harmony with the Will of her Husband Lord; she enjoys peace and pleasure forever. ||1||
 
Third Mehl:
 
ਹੇ ਵਿਚਾਰੇ ਬੰਦਿਓ! ਇਸ ਬੱਦਲ ਨੂੰ ਉੱਠ ਉੱਠ ਕੇ ਕੀਹ ਵੇਖਦੇ ਹਉ, ਇਸ ਦੇ ਆਪਣੇ ਵੱਸ ਕੁਝ ਨਹੀਂ
Why are you standing up, standing up to look? You poor wretch, this cloud has nothing in its hands.
 
ਜਿਸ ਮਾਲਕ ਨੇ ਇਹ ਬੱਦਲ ਘੱਲਿਆ ਹੈ ਉਸ ਨੂੰ ਆਪਣੇ ਮਨ ਵਿਚ ਚੇਤੇ ਕਰੋ ।
The One who sent this cloud - cherish Him in your mind.
 
ਜਿਸ ਜੀਵ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਦੇ ਮਨ ਵਿਚ (ਆਪਣਾ ਆਪ) ਵਸਾਂਦਾ ਹੈ
He alone enshrines the Lord in his mind, upon whom the Lord bestows His Glance of Grace.
 
ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਬਿਨਾ ਸਾਰੀ ਸ੍ਰਿਸ਼ਟੀ ਤਰਲੈ ਲੈ ਰਹੀ ਹੈ ।੨।
O Nanak, all those who lack this Grace, cry and weep and wail. ||2||
 
Pauree:
 
(ਹੇ ਭਾਈ!) ਉਸ ਪ੍ਰਭੂ ਨੂੰ ਸਦਾ ਸਿਮਰੀਏ ਜਿਸ ਨੂੰ (ਜਗਤ) ਬਣਾਦਿਆਂ ਚਿਰ ਨਹੀਂ ਲੱਗਦਾ
Serve the Lord forever; He acts in no time at all.
 
ਇਹ ਤਣੇ ਹੋਏ ਆਕਾਸ਼ ਬਣਾ ਕੇ ਇਕ ਪਲਕ ਵਿਚ ਨਾਸ ਕਰ ਕੇ (ਮੁੜ) ਬਣਾਣ ਦੇ ਸਮਰੱਥ ਹੈ
He stretched the sky across the heavens; in an instant, He creates and destroys.
 
ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਰਚਨਾ ਦਾ ਖ਼ਿਆਲ ਰੱਖਦਾ ਹੈ ।
He Himself created the world; He contemplates His Creative Omnipotence.
 
ਪਰ, ਜੋ ਮਨੁੱਖ (ਐਸੇ ਪ੍ਰਭੂ ਨੂੰ ਵਿਸਾਰ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਵਿਕਾਰਾਂ ਵਿਚ ਪ੍ਰਵਿਰਤ ਹੁੰਦਾ ਹੈ) ਉਸ ਪਾਸੋਂ ਅਗਾਂਹ ਉਸ ਦੇ ਕੀਤੇ ਕਰਮਾਂ ਦਾ ਲੇਖਾ ਮੰਗਿਆ ਜਾਂਦਾ ਹੈ (ਵਿਕਾਰਾਂ ਦੇ ਕਾਰਨ) ਉਸ ਨੂੰ ਮਾਰ ਪੈਂਦੀ ਹੈ
The self-willed manmukh will be called to account hereafter; he will be severely punished.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by