ਕਈ ਬੰਦੇ ਦਿਨੇ ਰਾਤ ਨੰਗੇ ਪਏ ਫਿਰਦੇ ਹਨ, ਕਈ ਸੌਂਦੇ ਭੀ ਨਹੀਂ ਹਨ;
Some wander naked day and night and never sleep.
 
ਕਈ ਮਨੁੱਖ ਅੱਗ ਨਾਲ ਆਪਣਾ ਸਰੀਰ ਸਾੜਦੇ ਹਨ (ਭਾਵ; ਧੂਣੀਆਂ ਤਪਾਂਦੇ ਹਨ ਤੇ ਇਸ ਤਰ੍ਹਾਂ) ਅਪਾਣਾ ਆਪ ਖ਼ੁਆਰ ਕਰਦੇ ਹਨ ।
Some burn their limbs in fire, damaging and ruining themselves.
 
ਪਰ ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਮਨੁੱਖਾ-ਸਰੀਰ ਵਿਅਰਥ ਗਵਾਇਆ, ਹੁਣ ਉਹ ਕੀਹ ਆਖ ਕੇ ਰੋਣ? (ਨਾਮ-ਸਿਮਰਨ ਦਾ ਮੌਕਾ ਗਵਾ ਕੇ ਪਛੁਤਾਣ ਦਾ ਕੋਈ ਲਾਭ ਨਹੀਂ) ।
Without the Name, the body is reduced to ashes; what good is it to speak and cry then?
 
ਕੇਵਲ ਉਹ ਜੀਵ ਮਾਲਕ-ਪ੍ਰਭੂ ਦੀ ਹਜ਼ੂਰੀ ਵਿਚ ਸੋਭਦੇ ਹਨ ਜੋ ਗੁਰੂ ਦੇ ਹੁਕਮ ਵਿਚ ਤੁਰਦੇ ਹਨ ।੧੫।
Those who serve the True Guru, are embellished and exalted in the Court of their Lord and Master. ||15||
 
Shalok, Third Mehl:
 
(ਜਦੋਂ ਜੀਵ-) ਪਪੀਹਾ ਅੰਮ੍ਰਿਤ ਵੇਲੇ ਅਰਜ਼ੋਈ ਕਰਦਾ ਹੈ ਤਾਂ ਉਸ ਦੀ ਅਰਦਾਸ ਪ੍ਰਭੂ ਦੀ ਦਰਗਾਹ ਵਿਚ ਸੁਣੀ ਜਾਂਦੀ ਹੈ
The rainbird chirps in the ambrosial hours of the morning before the dawn; its prayers are heard in the Court of the Lord.
 
(ਪ੍ਰਭੂ ਵਲੋਂ ਗੁਰੂ-) ਬੱਦਲ ਨੂੰ ਹੁਕਮ ਦੇਂਦਾ ਹੈ ਕਿ (ਇਸ ਅਰਜ਼ੋਈ ਕਰਨ ਵਾਲੇ ਉਤੇ) ਮਿਹਰ ਕਰ ਕੇ (‘ਨਾਮ’ ਦੀ) ਵਰਖਾ ਕਰੋ ।
The order is issued to the clouds, to let the rains of mercy shower down.
 
ਜਿਨ੍ਹਾਂ ਮਨੁੱਖਾਂ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।
I am a sacrifice to those who enshrine the True Lord within their hearts.
 
ਹੇ ਨਾਨਕ! ਸਤਿਗੁਰੂ ਦੇ ਸ਼ਬਦ ਦੀ ਰਾਹੀਂ (‘ਨਾਮ’ ਦੀ) ਵੀਚਾਰ ਕੀਤਿਆਂ (ਭਾਵ, ਨਾਮ ਸਿਮਰਿਆਂ) ‘ਨਾਮ’ ਦੀ ਬਰਕਤਿ ਨਾਲ ਸਾਰੀ ਸ੍ਰਿਸ਼ਟੀ ਹਰੀ-ਭਰੀ ਹੋ ਜਾਂਦੀ ਹੈ ।
O Nanak, through the Name, all are rejuvenated, contemplating the Word of the Guru's Shabad. ||1||
 
Third Mehl:
 
ਹੇ (ਜੀਵ-) ਪਪੀਹੇ! ਜੇ ਤੂੰ ਸੌ ਵਾਰੀ ਤਰਲੇ ਲਏਂ ਤਾਂ ਭੀ ਇਸ ਤਰ੍ਹਾਂ ਤੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਨਹੀਂ ਸਕਦੀ
O rainbird, this is not the way to quench your thirst, even though you may cry out a hundred times.
 
(ਕੇਵਲ) ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ਹੀ ਗੁਰੂ ਮਿਲਦਾ ਹੈ, ਤੇ ਮੇਹਰ ਨਾਲ ਹੀ ਹਿਰਦੇ ਵਿਚ ਪਿਆਰ ਪੈਦਾ ਹੁੰਦਾ ਹੈ ।
By God's Grace, the True Guru is found; by His Grace, love wells up.
 
ਹੇ ਨਾਨਕ! (ਜਦੋਂ ਆਪਣੀ ਮੇਹਰ ਨਾਲ) ਮਾਲਕ-ਪ੍ਰਭੂ (ਜੀਵ ਦੇ) ਮਨ ਵਿਚ ਆ ਵੱਸਦਾ ਹੈ ਤਾਂ (ਉਸ ਦੇ ਅੰਦਰੋਂ) ਸਾਰੇ ਵਿਕਾਰ ਨਾਸ ਹੋ ਜਾਂਦੇ ਹਨ ।੨।
O Nanak, when the Lord and Master abides in the mind, corruption and evil leave from within. ||2||
 
Pauree:
 
ਕਈ ਬੰਦੇ (ਜੋ) ਜੈਨੀ (ਅਖਵਾਂਦੇ ਹਨ) ਪ੍ਰਭੂ ਨੇ ਔਝੜੇ ਪਾ ਕੇ ਮੁੱਢ ਤੋਂ ਹੀ ਕੁਰਾਹੇ ਪਾ ਦਿੱਤੇ ਹਨ;
Some are Jains, wasting their time in the wilderness; by their pre-ordained destiny, they are ruined.
 
ਉਹਨਾਂ ਦੇ ਮੂੰਹ ਵਿਚ ਕਦੇ ਪ੍ਰਭੂ ਦਾ ਨਾਮ ਨਹੀਂ ਆਉਂਦਾ, ਨਾਹ ਹੀ ਉਹ (ਪ੍ਰਭੂ) ਤੀਰਥ ਉਤੇ ਇਸ਼ਨਾਨ ਕਰਦੇ ਹਨ;
The Naam, the Name of the Lord, is not on their lips; they do not bathe at sacred shrines of pilgrimage.
 
ਉਹ ਸਿਰ ਮੁਨਾਂਦੇ ਨਹੀਂ ਹਨ; ਹੱਥਾਂ ਨਾਲ ਸਿਰ (ਦੇ ਵਾਲ) ਪੁੱਟ ਲੈਂਦੇ ਹਨ;
They pull out their hair with their hands, instead of shaving.
 
ਦਿਨ ਰਾਤ ਗੰਦੇ ਰਹਿੰਦੇ ਹਨ; ਉਹਨਾਂ ਨੂੰ ਗੁਰ-ਸ਼ਬਦ ਚੰਗਾ ਨਹੀਂ ਲੱਗਦਾ ।
They remain unclean day and night; they do not love the Word of the Shabad.
 
ਇਹ ਲੋਕ ਜਨਮ (ਵਿਅਰਥ ਹੀ) ਗਵਾਂਦੇ ਹਨ, ਕੋਈ ਕੰਮ ਐਸਾ ਨਹੀਂ ਕਰਦੇ ਜਿਸ ਤੋਂ ਚੰਗੀ ਜਾਤਿ ਦੇ ਸਮਝੇ ਜਾ ਸਕਣ ਜਾਂ ਇੱਜ਼ਤ ਪਾ ਸਕਣ;
They have no status, no honor, and no good karma. They waste away their lives in vain.
 
ਇਹ ਕੁਜਾਤੀ ਲੋਕ ਮਨੋਂ ਭੀ ਜੂਠੇ ਹਨ ਤੇ ਜੂਠਾ ਭੋਜਨ ਹੀ ਖਾਂਦੇ ਹਨ ।
Their minds are false and impure; that which they eat is impure and defiled.
 
(ਹੇ ਭਾਈ!) ਗੁਰੂ ਦੇ ਸ਼ਬਦ ਤੋਂ ਬਿਨਾ ਕਿਸੇ ਨੇ ਭੀ ਚੰਗੀ ਰਹਿਣੀ ਨਹੀਂ ਲੱਭੀ
Without the Shabad, no one achieves a lifestyle of good conduct.
 
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਸਦਾ-ਥਿਰ ਰਹਿਣ ਵਾਲੇ ਅਕਾਲ ਪੁਰਖ ਵਿਚ ਟਿਕਿਆ ਰਹਿੰਦਾ ਹੈ ।੬।
The Gurmukh is absorbed in the True Lord God, the Universal Creator. ||16||
 
Shalok, Third Mehl:
 
ਜਿਵੇਂ) ਸਾਵਣ ਦੇ ਮਹੀਨੇ ਵਿਚ (ਵਰਖਾ ਨਾਲ ਸਾਰੇ ਬੂਟੇ ਹਰੇ ਹੋ ਜਾਂਦੇ ਹਨ; ਤਿਵੇਂ) ਜੀਵ-ਇਸਤ੍ਰੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ ‘ਨਾਮ’ ਦੀ ਵੀਚਾਰ ਕਰ ਕੇ (‘ਨਾਮ’-ਵਰਖਾ ਨਾਲ) ਰਸ ਵਾਲੀ (ਰਸੀਏ ਜੀਵਨ ਵਾਲੀ) ਹੋ ਜਾਂਦੀ ਹੈ ।
In the month of Saawan, the bride is happy, contemplating the Word of the Guru's Shabad.
 
ਹੇ ਨਾਨਕ! ਸਤਿਗੁਰੂ ਨਾਲ ਅਪਾਰ ਪਿਆਰ ਕੀਤਿਆਂ ਜੀਵ-ਇਸਤ੍ਰੀ ਸਦਾ ਸੁਹਾਗਵਤੀ ਰਹਿੰਦੀ ਹੈ ।੧।
O Nanak, she is a happy soul-bride forever; her love for the Guru is unlimited. ||1||
 
Third Mehl:
 
ਜਿਵੇਂ) ਸਾਵਣ ਦੇ ਮਹੀਨੇ ਵਿਚ (ਮੀਂਹ ਪਿਆਂ ਹੋਰ ਤਾਂ ਸਾਰੇ ਵਣਤ੍ਰਿਣ ਹਰੇ ਹੁੰਦੇ ਹਨ, ਪਰ ਅੱਕ ਤੇ ਜਿਵਾਹ ਸੜ ਜਾਂਦੇ ਹਨ, ਜਿਵੇਂ ਨਾਮ-ਅੰਮ੍ਰਿਤ ਦੀ ਵਰਖਾ ਹੋਇਆਂ) ਗੁਣ-ਵਿਹੂਣੀ ਜੀਵ-ਇਸਤ੍ਰੀ (ਸਗੋਂ) ਸੜਦੀ ਹੈ ਕਿਉਂਕਿ ਉਸ ਦਾ ਪਿਆਰ ਦੂਜੇ ਪਾਸੇ ਹੈ ।
In Saawan, she who has no virtue is burned, in attachment and love of duality.
 
ਹੇ ਨਾਨਕ! ਇਸਤ੍ਰੀ ਨੂੰ ਪਤੀ ਦੀ ਸਾਰ ਨਹੀਂ ਪਈ, ਉਸ ਦਾ (ਹੋਰ) ਸਾਰਾ ਸਿੰਗਾਰ (ਉਸ ਨੂੰ) ਖ਼ੁਆਰ ਕਰਨ ਵਾਲਾ ਹੀ ਹੈ ।੨।
O Nanak, she does not appreciate the value of her Husband Lord; all her decorations are worthless. ||2||
 
Pauree:
 
(ਜੀਵਾਂ ਦੇ) ਹਠ ਨਾਲ (ਭਾਵ, ਕਿਸੇ ਹਠ-ਕਰਮ ਨਾਲ) ਉਹ ਸੱਚਾ ਪ੍ਰਭੂ ਰਾਜ਼ੀ ਨਹੀਂ ਹੁੰਦਾ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ ।
The True, Unseen, Mysterious Lord is not won over by stubbornness.
 
ਕਈ ਲੋਕ ਰਾਗ ਰਾਗਣੀਆਂ ਗਾਂਦੇ ਹਨ, ਪਰ ਪ੍ਰਭੂ ਰਾਗ ਨਾਲ ਭੀ ਨਹੀਂ ਪ੍ਰਸੰਨ ਹੁੰਦਾ;
Some sing according to traditional ragas, but the Lord is not pleased by these ragas.
 
; ਕਈ ਬੰਦੇ ਨੱਚ ਨੱਚ ਕੇ ਤਾਲ ਪੂਰਦੇ ਹਨ, ਪਰ (ਇਸ ਤਰ੍ਹਾਂ ਭੀ ਭਗਤੀ ਨਹੀਂ ਕੀਤੀ ਜਾ ਸਕਦੀ;
Some dance and dance and keep the beat, but they do not worship Him with devotion.
 
ਕਈ ਮੂਰਖ ਬੰਦੇ ਅੰਨ ਨਹੀਂ ਖਾਂਦੇ, ਪਰ (ਦੱਸੋ) ਇਹਨਾਂ ਦਾ ਕੀਹ ਕੀਤਾ ਜਾਏ? (ਇਹਨਾਂ ਨੂੰ ਕਿਵੇਂ ਸਮਝਾਈਏ ਕਿ ਇਸ ਤਰ੍ਹਾਂ ਪ੍ਰਭੂ ਖ਼ੁਸ਼ ਨਹੀਂ ਕੀਤਾ ਜਾ ਸਕਦਾ) ।
Some refuse to eat; what can be done with these fools?
 
(ਜੀਵ ਦੀ) ਵਧੀ ਹੋਈ ਤ੍ਰਿਸ਼ਨਾ (ਇਹਨਾਂ ਹਠ-ਕਰਮਾਂ ਨਾਲ) ਕਿਸੇ ਤਰ੍ਹਾਂ ਭੀ ਸ਼ਾਂਤ ਨਹੀਂ ਕੀਤੀ ਜਾ ਸਕਦੀ;
Thirst and desire have greatly increased; nothing brings satisfaction.
 
ਭਾਵੇਂ ਕਈ ਹੋਰ ਧਰਤੀਆਂ (ਦੇ ਬੰਦਿਆਂ ਦੇ) ਕਰਮ-ਕਾਂਡ (ਇਥੇ) ਵਧ ਜਾਣ (ਤਾਂ ਭੀ) ਖਪ ਕੇ ਹੀ ਮਰੀਦਾ ਹੈ ।
Some are tied down by rituals; they hassle themselves to death.
 
ਜਗਤ ਵਿਚ ਪ੍ਰਭੂ ਦਾ ਨਾਮ ਹੀ ਖੱਟੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੀ ਪੀਣਾ ਚਾਹੀਦਾ ਹੈ ।
In this world, profit comes by drinking in the Ambrosial Nectar of the Naam.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੀ ਬੰਦਗੀ ਨਾਲ ਤੇ ਪ੍ਰਭੂ ਦੇ ਪਿਆਰ ਨਾਲ ਭਿੱਜਦਾ ਹੈ ।੧੭।
The Gurmukhs gather in loving devotional worship of the Lord. ||17||
 
Shalok, Third Mehl:
 
Those Gurmukhs who sing in the Raga of Malaar - their minds and bodies become cool and calm.
 
ਕਿਉਂਕਿ ਸਤਿਗੁਰ ਦੇ ਸ਼ਬਦ ਦੀ ਰਾਹੀਂ ਉਹ ਉਸ ਇੱਕ ਪ੍ਰਭੂ ਨੂੰ ਪਛਾਣਦੇ ਹਨ (ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ) ਜੋ ਸਦਾ ਕਾਇਮ ਰਹਿਣ ਵਾਲਾ ਹੈ ।
Through the Word of the Guru's Shabad, they realize the One, the One True Lord.
 
ਉਹਨਾਂ ਦਾ ਮਨ ਤੇ ਤਨ ਸੱਚੇ ਦਾ ਰੂਪ ਹੋ ਜਾਂਦਾ ਹੈ (ਭਾਵ, ਮਨ ਤੇ ਸਰੀਰ ਸੱਚੇ ਦੇ ਪ੍ਰੇਮ ਵਿਚ ਰੰਗੇ ਜਾਂਦੇ ਹਨ), ਸੱਚਾ ਪ੍ਰਭੂ ਉਹਨਾਂ ਦੇ ਮਨ ਵਿਚ ਵੱਸ ਪੈਂਦਾ ਹੈ ਤੇ ਸੱਚੇ ਦਾ ਰੂਪ ਹੋਣ ਕਰਕੇ ਉਹਨਾਂ ਦੀ ਸੋਭਾ ਸਦਾ-ਥਿਰ ਹੋ ਜਾਂਦੀ ਹੈ
Their minds and bodies are true; they obey the True Lord, and they are known as true.
 
ਉਹਨਾਂ ਦੇ ਅੰਦਰ ਸਦਾ-ਟਿਕਵੀਂ ਭਗਤੀ ਪੈਦਾ ਹੁੰਦੀ ਹੈ, ਸਦਾ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਦੇ ਕਾਰਨ ਉਹਨਾਂ ਨੂੰ ਇੱਜ਼ਤ ਮਿਲਦੀ ਹੈ ।
True devotional worship is deep within them; they are automatically blessed with honor.
 
ਕਲਿਜੁਗ ਵਿਚ (ਭਾਵ, ਇਸ ਵਿਕਾਰਾਂ-ਭਰੇ ਜਗਤ ਵਿਚ ਵਿਕਾਰਾਂ ਦਾ) ਘੁੱਪ ਹਨੇਰਾ ਹੈ, (ਆਪਣੇ) ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਇਸ ਹਨੇਰੇ ਵਿਚੋਂ ਨਿਕਲਣ ਲਈ) ਰਾਹ ਨਹੀਂ ਲੱਭਦਾ ।
In this Dark Age of Kali Yuga, there is utter darkness; the self-willed manmukh cannot find the way.
 
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਗੁਰੂ ਰਾਹੀਂ ਪਰਗਟ ਹੁੰਦਾ ਹੈ ।੧।
O Nanak, very blessed are those Gurmukhs, unto whom the Lord is revealed. ||1||
 
Third Mehl:
 
ਜਦੋਂ ਮਿਹਰ ਕਰ ਕੇ ਇੰਦਰ ਵਰਖਾ ਕਰਦਾ ਹੈ, ਲੋਕਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ,
The clouds rain down mercifully, and joy wells up in the minds of the people.
 
ਪਰ ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਹੁਕਮ ਨਾਲ ਇੰਦਰ ਵਰਖਾ ਕਰਦਾ ਹੈ ।
I am forever a sacrifice to the One, by whose Command the clouds burst forth with rain.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by