ਗੁਰੂ ਦੇ ਸਨਮੁਖ ਹੋਇਆਂ ਹੀ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ (ਹਿਰਦੇ ਵਿਚ) ਸੰਭਾਲਿਆ ਜਾ ਸਕਦਾ ਹੈ ਤੇ ਸਦਾ-ਥਿਰ ਹਰੀ ਦੇ ਗੁਣ ਗਾਏ ਜਾ ਸਕਦੇ ਹਨ ।
The Gurmukhs dwell on the Word of the Shabad. They sing the Glorious Praises of the True Lord.
ਹੇ ਨਾਨਕ! ਉਹ ਮਨੁੱਖ ਪਵਿੱਤ੍ਰ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ, ਉਹ ਆਤਮਕ ਅਡੋਲਤਾ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ ।੨।
O Nanak, those humble beings who are imbued with the Naam are pure and immaculate. They are intuitively merged in the True Lord. ||2||
Pauree:
ਪੂਰੇ (ਭਾਵ, ਅਭੁੱਲ) ਪ੍ਰਭੂ ਦੀ ਬਖ਼ਸ਼ਸ਼ ਨਾਲ ਪ੍ਰਭੂ ਨੂੰ ਸਿਮਰ ਕੇ ਸਿਫ਼ਤਿ-ਸਾਲਾਹ ਦੀ ਬਾਣੀ ਉਹ ਮਨੁੱਖ ਆਪਣੇ ਮਨ ਵਿਚ ਵਸਾਂਦਾ ਹੈ;
Serving the Perfect True Guru, I have found the Perfect Lord.
ਜਿਸ ਨੇ ਪੂਰੇ ਗੁਰੂ ਦਾ ਹੁਕਮ ਮੰਨਿਆ ਹੈ ਉਸ ਨੂੰ ਪੂਰਾ ਪ੍ਰਭੂ ਮਿਲ ਪੈਂਦਾ ਹੈ;
Meditating on the Perfect Lord, by perfect karma, I have enshrined the Shabad within my mind.
ਪੂਰਨ ਆਤਮਕ ਸਮਝ ਤੇ ਅਡੋਲ ਸੁਰਤਿ ਦੀ ਬਰਕਤਿ ਨਾਲ ਉਹ ਆਪਣੇ ਮਨ ਦੀ ਮੈਲ ਦੂਰ ਕਰਦਾ ਹੈ
Through perfect spiritual wisdom and meditation, my filth has been washed away.
(ਇਸ ਤਰ੍ਹਾਂ ਉਸ ਦਾ) ਸੋਹਣਾ (ਹੋਇਆ) ਮਨ ਆਤਮਕ ਜੀਵਨ ਦੀ ਸੂਝ ਹਾਸਲ ਕਰ ਕੇ ਪ੍ਰਭੂ-ਰੂਪ ਸਰੋਵਰ ਵਿਚ ਪ੍ਰਭੂ-ਰੂਪ ਤੀਰਥ ਉਤੇ ਇਸ਼ਨਾਨ ਕਰਦਾ ਹੈ ।
The Lord is my sacred shrine of pilgrimage and pool of purification; I wash my mind in Him.
ਉਸ ਮਨੁੱਖ ਦੀ ਮਾਂ ਭਾਗਾਂ ਵਾਲੀ ਹੈ ਜੋ ਗੁਰ-ਸ਼ਬਦ ਦੀ ਰਾਹੀਂ ਮਨ ਨੂੰ ਵੱਸ ਵਿਚ ਲਿਆ ਕੇ (ਮਾਇਆ ਦੇ ਮੋਹ ਵਲੋਂ, ਮਾਨੋ) ਮਰ ਜਾਂਦਾ ਹੈ;
One who dies in the Shabad and conquers his mind - blessed is the mother who gave birth to him.
ਉਹ ਮਨੁੱਖ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਸੱਚਾ ਤੇ ਸੱਚ ਦਾ ਵਪਾਰੀ ਮੰਨਿਆ ਜਾਂਦਾ ਹੈ ।
He is true in the Court of the Lord, and his coming into this world is judged to be true.
ਉਸ ਮਨੁੱਖ ਦੇ ਜੀਵਨ ਤੇ ਕੋਈ ਹੋਰ ਉਂਗਲ ਨਹੀਂ ਕਰ ਸਕਦਾ ਕਿਉਂਕਿ ਉਹ ਖਸਮ-ਪ੍ਰਭੂ ਨੂੰ ਭਾ ਜਾਂਦਾ ਹੈ ।
No one can challenge that person, with whom our Lord and Master is pleased.
। ਹੇ ਨਾਨਕ! ਸਦਾ-ਥਿਰ ਪ੍ਰਭੂ ਦੇ ਗੁਣ ਗਾ ਕੇ ਉਹ (ਸਿਫ਼ਤਿ ਸਾਲਾਹ-ਰੂਪ ਮੱਥੇ ਉਤੇ) ਲਿਖਿਆ (ਭਾਗ) ਹਾਸਲ ਕਰ ਲੈਂਦਾ ਹੈ ।੧੮।
O Nanak, praising the True Lord, his pre-ordained destiny is activated. ||18||
Shalok, Third Mehl:
ਉਹ ਲੋਕ ਮੂਰਖ ਕਮਲੇ ਹਨ ਜੋ (ਚੇਲਿਆਂ ਨੂੰ) (ਸੇਹਲੀ-) ਟੋਪੀ ਦੇਂਦੇ ਹਨ (ਤੇ ਆਪਣੇ ਆਪ ਨੂੰ ਮਸ਼ਹੂਰ ਕਰਨ ਲਈ ਆਪਣੇ ਥਾਂ ਗੱਦੀ ਦੇਂਦੇ ਹਨ; ਇਹ ਸੇਹਲੀ-ਟੋਪੀ) ਲੈਣ ਵਾਲੇ ਭੀ ਬਦੀਦ ਹਨ (ਜੋ ਨਿਰੀ ਸੇਹਲੀ-ਟੋਪੀ ਨਾਲ ਆਪਣੇ ਆਪ ਨੂੰ ਬਰਕਤਿ ਦੇਣ ਦੇ ਸਮਰੱਥ ਸਮਝ ਲੈਂਦੇ ਹਨ)
Those who give out ceremonial hats of recognition are fools; those who receive them have no shame.
(ਇਹਨਾਂ ਦੀ ਹਾਲਤ ਤਾਂ ਇਉਂ ਹੀ ਹੈ ਜਿਵੇਂ) ਚੂਹਾ (ਆਪ ਹੀ) ਖੁੱਡ ਵਿਚ ਸਮਾ (ਵੜ) ਨਹੀਂ ਸਕਦਾ, (ਤੇ ਉਤੋਂ) ਲੱਕ ਨਾਲ ਛੱਜ ਬੰਨ੍ਹ ਲੈਂਦਾ ਹੈ ।
The mouse cannot enter its hole with a basket tied around its waist.
ਹੇ ਨਾਨਕ! (ਇਹੋ ਜਿਹੀਆਂ ਗੱਦੀਆਂ ਥਾਪ ਕੇ) ਜੋ ਹੋਰਨਾਂ ਨੂੰ ਅਸੀਸਾਂ ਦੇਂਦੇ ਹਨ ਉਹ ਭੀ ਮਰ ਜਾਂਦੇ ਹਨ ਤੇ ਅਸੀਸਾਂ ਲੈਣ ਵਾਲੇ ਭੀ ਮਰ ਜਾਂਦੇ ਹਨ
Those who give out blessings shall die, and those that they bless shall also depart.
ਪਰ ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ ਕਿ ਉਹ (ਮਰ ਕੇ) ਕਿਥੇ ਜਾ ਪੈਂਦੇ ਹਨ
O Nanak, no one knows the Lord's Command, by which all must depart.
ਮੈਂ ਤਾਂ ਸਿਰਫ਼ ‘ਨਾਮ’ ਹੀ ਹਾੜੀ ਦੀ ਫ਼ਸਲ ਬਣਾਇਆ ਹੈ ਤੇ ਸੱਚਾ ਨਾਮ ਹੀ ਸਾਉਣੀ ਦੀ ਫ਼ਸਲ, (ਭਾਵ, ‘ਨਾਮ’ ਹੀ ਮੇਰੇ ਜੀਵਨ-ਸਫ਼ਰ ਦੀ ਪੂੰਜੀ ਹੈ),
The spring harvest is the Name of the One Lord; the harvest of autumn is the True Name.
ਇਹ ਮੈਂ ਇਕ ਐਸਾ ਪਟਾ ਲਿਖਾਇਆ ਹੈ ਜੋ ਖਸਮ-ਪ੍ਰਭੂ ਦੀ ਹਜ਼ੂਰੀ ਵਿਚ ਜਾ ਅੱਪੜਦਾ ਹੈ
I receive a letter of pardon from my Lord and Master, when I reach His Court.
ਦੁਨੀਆ ਦੇ (ਪੀਰਾਂ ਮੁਰਸ਼ਿਦਾਂ ਦੇ ਤਾਂ) ਬੜੇ ਅੱਡੇ ਹਨ, ਕਈ ਇਥੇ ਆਉਂਦੇ ਤੇ ਜਾਂਦੇ ਹਨ;
There are so many courts of the world, and so many who come and go there.
ਕਈ ਮੰਗਤੇ ਇਹਨਾਂ ਪਾਸੋਂ ਮੰਗਦੇ ਹਨ ਤੇ ਕਈ ਮੰਗ ਮੰਗ ਕੇ ਤੁਰ ਜਾਂਦੇ ਹਨ (ਪਰ ਪ੍ਰਭੂ ਦਾ ‘ਨਾਮ’-ਰੂਪ ਪਟਾ ਇਹਨਾਂ ਤੋਂ ਨਹੀਂ ਮਿਲ ਸਕਦਾ) ।੧।
There are so many beggars begging; so many beg and beg until death. ||1||
First Mehl:
ਹਾਥੀ ਕਿਤਨਾ ਹੀ ਘਿਉ ਗੁੜ ਤੇ ਕਈ ਮਣਾਂ ਦਾਣਾ ਖਾਂਦਾ ਹੈ
The elephant eats a hundred pounds of ghee and molasses, and five hundred pounds of corn.
(ਰੱਜ ਕੇ) ਡਕਾਰਦਾ ਹੈ, ਸ਼ੂਕਦਾ ਹੈ, ਮਿੱਟੀ (ਸੁੰਡ ਨਾਲ) ਉਡਾਂਦਾ ਹੈ, ਪਰ ਜਦੋਂ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਡਕਾਰਨਾ ਸ਼ੂਕਣਾ ਮੁੱਕ ਜਾਂਦਾ ਹੈ ।
He belches and grunts and scatters dust, and when the breath leaves his body, he regrets it.
ਧਨ-ਪਦਾਰਥ ਦੇ ਮਾਣ ਵਿਚ) ਅੰਨ੍ਹੀ ਤੇ ਕਮਲੀ (ਹੋਈ ਦੁਨੀਆ ਭੀ ਹਾਥੀ ਵਾਂਘ) ਫੂਕਰਾਂ ਮਾਰ ਕੇ ਮਰਦੀ ਹੈ: (ਆਤਮਕ ਮੌਤ ਸਹੇੜਦੀ ਹੈ) ।
The blind and arrogant die insane.
ਜੇ (ਅਹੰਕਾਰ ਗਵਾ ਕੇ) ਖਸਮ ਵਿਚ ਸਮਾਏ ਤਾਂ ਹੀ ਖਸਮ ਨੂੰ ਭਾਉਂਦੀ ਹੈ ।
Submitting to the Lord, one become pleasing to Him.
ਚਿੜੀ ਦੀ ਚੋਗ ਹੈ ਅੱਧਾ ਦਾਣਾ (ਭਾਵ, ਬਹੁਤ ਥੋੜ੍ਹੀ ਜਿਹੀ), (ਇਹ ਥੋੜ੍ਹੀ ਜਿਹੀ ਚੋਗ ਚੁਗ ਕੇ) ਉਹ ਆਕਾਸ਼ ਵਿਚ ਉੱਡਦੀ ਹੈ ਤੇ ਬੋੋਲਦੀ ਹੈ;
The sparrow eats only half a grain, then it flies through the sky and chirps.
ਜੇ ਜੋ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦੀ ਹੈ ਤੇ ਉਸ ਨੂੰ ਭਾਉਂਦੀ ਹੈ ਤਾਂ ਉਹ ਚਿੜੀ ਹੀ ਚੰਗੀ ਹੈ (ਡਕਾਰਨ ਤੇ ਫੂਕਰਾਂ ਮਾਰਨ ਵਾਲੇ ਹਾਥੀ ਨਾਲੋਂ ਇਹ ਨਿੱਕੀ ਜਿਹੀ ਚਿੜੀ ਚੰਗੀ ਹੈ) ।
The good sparrow is pleasing to her Lord and Master, if she chirps the Name of the Lord.
ਇਕ ਬਲੀ ਸ਼ੇਰ ਸੈਂਕੜੇ ਮਿਰਗਾਂ ਨੂੰ ਮਾਰਦਾ ਹੈ, ਉਸ ਸ਼ੇਰ ਦੇ ਪਿੱਛੇ ਕਈ ਹੋਰ ਜੰਗਲੀ ਪਸ਼ੂ ਭੀ ਪੇਟ ਭਰਦੇ ਹਨ; ਤਾਕਤ ਦੇ ਮਾਣ ਵਿਚ ਉਹ ਸ਼ੇਰ ਆਪਣੇ ਘੁਰਨੇ ਵਿਚ ਨਹੀਂ ਸਮਾਂਦਾ,
The powerful tiger kills hundreds of deer, and all sorts of other animals eat what it leaves.
ਪਰ ਜਦੋਂ ਉਸ ਦਾ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਬੁੱਕਣਾ ਮੁੱਕ ਜਾਂਦਾ ਹੈ
It becomes very strong, and cannot be contained in its den, but when it must go, it regrets.
। ਉਹ ਅੰਨ੍ਹਾ ਕਿਸ ਨੂੰ ਬੁੱਕ ਬੁੱਕ ਕੇ ਸੁਣਾਂਦਾ ਹੈ?
So who is impressed by the roar of the blind beast?
ਖਸਮ-ਪ੍ਰਭੂ ਨੂੰ ਤਾਂ ਉਸ ਦਾ ਬੁੱਕਣਾ ਚੰਗਾ ਨਹੀਂ ਲੱਗਦਾ ।
He is not pleasing at all to his Lord and Master.
ਇਸ ਸ਼ੇਰ ਦੇ ਟਾਕਰੇ ਤੇ, ਵੇਖੋ,) ਅੱਕ-ਤਿੱਡਾ ਅੱਕ ਨਾਲ ਪਿਆਰ ਕਰਦਾ ਹੈ, ਅੱਕ ਦੀ ਡਾਲੀ ਉਤੇ ਬੈਠ ਕੇ ਅੱਕ ਹੀ ਖਾਂਦਾ ਹੈ;
The insect loves the milkweed plant; perched on its branch, it eats it.
; ਪਰ ਜੇ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦਾ ਹੈ ਤੇ ਉਸ ਨੂੰ ਭਾਉਂਦਾ ਹੈ ਤਾਂ (ਬੁੱਕ ਬੁੱਕ ਕੇ ਹੋਰਨਾਂ ਨੂੰ ਡਰਾਣ ਵਾਲੇ ਸ਼ੇਰ ਨਾਲੋਂ) ਉਹ ਅੱਕ-ਤਿੱਡਾ ਹੀ ਚੰਗਾ ਹੈ ।
It becomes good and pleasing to its Lord and Master, if it chirps the Name of the Lord.
ਹੇ ਨਾਨਕ! ਦੁਨੀਆ (ਵਿਚ ਜੀਉਣ) ਚਾਰ ਦਿਨਾਂ ਦਾ ਹੈ, ਇਥੇ ਮੌਜ ਮਾਣਿਆਂ ਦੁੱਖ ਹੀ ਨਿਕਲਦਾ ਹੈ, (ਇਹ ਦੁਨੀਆ ਦੀ ਮਿਠਾਸ ਐਸੀ ਹੈ ਕਿ ਜ਼ਬਾਨੀ ਗਿਆਨ ਦੀਆਂ) ਗੱਲਾਂ ਕਰਨ ਵਾਲੇ ਤਾਂ ਬੜੇ ਹਨ ਪਰ (ਇਸ ਮਿਠਾਸ ਨੂੰ) ਕੋਈ ਛੱਡ ਨਹੀਂ ਸਕਦਾ ।
O Nanak, the world lasts for only a few days; indulging in pleasures, pain is produced.
(ਇਹ ਦੁਨੀਆ ਦੀ ਮਿਠਾਸ ਐਸੀ ਹੈ ਕਿ ਜ਼ਬਾਨੀ ਗਿਆਨ ਦੀਆਂ) ਗੱਲਾਂ ਕਰਨ ਵਾਲੇ ਤਾਂ ਬੜੇ ਹਨ ਪਰ (ਇਸ ਮਿਠਾਸ ਨੂੰ) ਕੋਈ ਛੱਡ ਨਹੀਂ ਸਕਦਾ ।
There are many who boast and brag, but none of them can remain detached from the world.
ਮੱਖੀਆਂ ਇਸ ਮਿਠਾਸ ਉਤੇ ਮਰਦੀਆਂ ਹਨ ।
The fly dies for the sake of sweets.
ਪਰ, ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਬਚਾਏਂ ਉਹਨਾਂ ਦੇ ਇਹ ਮਿਠਾਸ ਨੇੜੇ ਨਹੀਂ ਢੁਕਦੀ, ਉਹ ਸੰਸਾਰ-ਸਮੁੰਦਰ ਤੋਂ (ਸਾਫ਼) ਤਰ ਕੇ ਲੰਘ ਜਾਂਦੇ ਹਨ ।੨।
O Lord, death does not even approach those whom You protect. You carry them across the terrifying world-ocean. ||2||
Pauree:
ਪ੍ਰਭੂ! ਤੂੰ ਅਪਹੁੰਚ ਹੈਂ, ਤੂੰ (ਮਾਨੁੱਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਸਭ ਦਾ ਮਾਲਕ ਹੈਂ ਸਦਾ-ਥਿਰ ਹੈਂ, ਅਦ੍ਰਿਸ਼ਟ ਹੈਂ ਤੇ ਬੇਅੰਤ ਹੈਂ
You are Inaccessible and Unfathomable, O Invisible and Infinite True Lord Master.
ਸਾਰੇ ਜੀਵ ਮੰਗਤੇ ਹਨ ਤੂੰ ਦਾਤਾ ਹੈਂ, ਤੂੰ ਇਕੋ ਹੀ ਸਭ ਨੂੰ ਦੇਣ-ਜੋਗਾ ਹੈਂ ।
You are the Giver, all are beggars of You. You alone are the Great Giver.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦੀ ਰਾਹੀਂ (ਉੱਚੀ) ਸਮਝ ਹਾਸਲ ਕਰ ਕੇ ਤੈਨੂੰ ਸਿਮਰਿਆ ਹੈ ਉਹਨਾਂ ਨੇ ਸੁਖ ਪ੍ਰਾਪਤ ਕੀਤਾ ਹੈ
Those who serve You find peace, reflecting on the Guru's Teachings.
ਪਰ, ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਮਾਇਆ ਨਾਲ ਪਿਆਰ ਕਰਨਾ ਹੀ ਦਿੱਤਾ ਹੈ, ਤੈਨੂੰ ਇਉਂ ਹੀ ਚੰਗਾ ਲੱਗਦਾ ਹੈ ।
Some, according to Your Will, are in love with Maya.
ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦੇ ਵਿਚ ਪ੍ਰੇਮ-ਪਿਆਰ ਪੈਦਾ ਕਰ ਕੇ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ
Through the Word of the Guru's Shabad, praise the Lord with love and affection within.
ਪ੍ਰੇਮ ਤੋਂ ਬਿਨਾ ਬੰਦਗੀ ਨਹੀਂ ਹੋ ਸਕਦੀ, ਤੇ ਪ੍ਰੇਮ ਸਤਿਗੁਰੂ ਤੋਂ ਬਿਨਾ ਨਹੀਂ ਮਿਲਦਾ ।
Without love, there is no devotion. Without the True Guru, love is not enshrined.
ਤੂੰ ਸਭ ਦਾ ਮਾਲਕ ਹੈਂ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ; ਮੈਂ (ਤੇਰਾ) ਢਾਢੀ (ਤੇਰੇ ਅੱਗੇ) ਇਕ ਇਹੀ ਅਰਜ਼ੋਈ ਕਰਦਾ ਹਾਂ
You are the Lord God; everyone serves You. This is the prayer of Your humble minstrel.
ਹੇ ਪ੍ਰਭੂ! ਮੈਨੂੰ ਆਪਣਾ ‘ਨਾਮ’ ਬਖ਼ਸ਼, ਮੈਨੂੰ ਤੇਰਾ ਸਦਾ ਕਾਇਮ ਰਹਿਣ ਵਾਲਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਮਿਲੇ, (ਜਿਸ ਦੀ ਬਰਕਤਿ ਨਾਲ) ਮੈਂ ਸੰਤੋਖ ਵਾਲਾ ਹੋ ਜਾਵਾਂ ।੧੯।
Please bless me with the gift of contentment, that I may receive the True Name as my Support. ||19||