Shalok, First Mehl:
ਹਵਾ ਪਾਣੀ ਤੇ ਅੱਗ (ਆਦਿਕ ਤੱਤਾਂ ਦਾ ਮੇਲ ਮਿਲਾ ਕੇ ਤੇ ਜੀਵਾਤਮਾ ਪਾ ਕੇ ਪ੍ਰਭੂ ਨੇ) ਜੀਵ ਬਣਾਇਆ, (ਤੱਤ ਸਭ ਜੀਵਾਂ ਦੇ ਇਕੋ ਜਿਹੇ ਹਨ, ਪਰ ਅਚਰਜ ਖੇਡ ਹੈ ਕਿ) ਇਹਨਾਂ ਨੂੰ ਕਈਆਂ ਨੂੰ ਦੁੱਖ ਤੇ ਕਈਆਂ ਨੂੰ ਸੁਖ (ਮਿਲ ਰਹੇ ਹਨ) ।
Living beings are formed of air, water and fire. They are subject to pleasure and pain.
ਕਈ ਧਰਤੀ ਤੇ ਹਨ (ਭਾਵ, ਸਾਧਾਰਨ ਜਿਹੀ ਹਾਲਤ ਵਿਚ ਹਨ) ਕਈ (ਮਾਨੋ) ਪਤਾਲ ਵਿਚ ਪਏ ਹਨ (ਭਾਵ, ਕਈ ਨਿੱਘਰੇ ਹੋਏ ਹਨ) ਕਈ (ਮਾਨੋ) ਅਕਾਸ਼ ਵਿਚ ਹਨ (ਭਾਵ, ਕਈ ਹੁਕਮ ਕਰ ਰਹੇ ਹਨ), ਤੇ ਕਈ (ਰਾਜਿਆਂ ਦੇ) ਦਰਬਾਰ ਵਿਚ ਵਜ਼ੀਰ ਬਣੇ ਹੋਏ ਹਨ ।
In this world, in the nether regions of the underworld, and in the Akaashic ethers of the heavens, some remain ministers in the Court of the Lord.
ਕਈ ਬੰਦਿਆਂ ਦੀ ਵੱਡੀ ਉਮਰ ਹੈ, ਕਈ (ਘਟ ਉਮਰੇ) ਮਰ ਕੇ ਦੁਖੀ ਹੁੰਦੇ ਹਨ ।
Some live long lives, while others suffer and die.
ਕਈ ਬੰਦੇ (ਹੋਰਨਾਂ ਨੂੰ ਭੀ) ਦੇ ਕੇ ਆਪ ਹੀ ਵਰਤਦੇ ਹਨ (ਪਰ ਉਹਨਾਂ ਦਾ ਧਨ) ਮੁੱਕਦਾ ਨਹੀਂ, ਕਈ ਸਦਾ ਕੰਗਾਲ ਫਿਰਦੇ ਹਨ ।
Some give and consume, and still their wealth is not exhausted, while others remain poor forever.
ਪ੍ਰਭੂ ਆਪਣੇ ਹੁਕਮ ਅਨੁਸਾਰ ਇਕ ਪਲਕ ਵਿਚ ਲੱਖਾਂ ਜੀਵ ਪੈਦਾ ਕਰਦਾ ਹੈ ਲੱਖਾਂ ਨਾਸ ਕਰਦਾ ਹੈ, ਹਰੇਕ ਜੀਵ (ਆਪਣੇ ਕੀਤੇ ਕਰਮਾਂ ਅਨੁਸਾਰ ਰਜ਼ਾ-ਰੂਪ) ਨੱਥ ਵਿਚ ਜਕੜਿਆ ਪਿਆ ਹੈ
In His Will He creates, and in His Will He destroys thousands in an instant.
ਜਿਸ ਉਤੇ ਬਖ਼ਸ਼ਸ਼ ਕਰਦਾ ਹੈ ਉਸ ਦੇ ਬੰਧਨ ਤੋੜਦਾ ਹੈ ।
He has harnessed everyone with His harness; when He forgives, he breaks the harness.
ਪਰ ਪ੍ਰਭੂ ਆਪ ਕਰਮਾਂ ਦੇ ਲੇਖੇ ਤੋਂ ਉਤਾਂਹ ਹੈ, ਉਸ ਦਾ ਕੋਈ ਰੰਗ ਰੂਪ ਨਹੀਂ ਹੈ ਤੇ ਕੋਈ ਚਿਹਨ ਚੱਕ੍ਰ ਨਹੀਂ ਹੈ
He has no color or features; He is invisible and beyond calculation.
ਉਸ ਦੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ; ਉਂਞ ਉਹ ਹਰ ਥਾਂ ਹੋਂਦ ਵਾਲਾ ਦਿੱਸਦਾ ਹੈ ।
How can He be described? He is known as the Truest of the True.
ਹੇ ਨਾਨਕ! ਜੀਵ ਜੋ ਕੁਝ ਕਰ ਰਹੇ ਹਨ ਤੇ ਬੋਲ ਰਹੇ ਹਨ ਉਹ ਸਭ ਪ੍ਰਭੂ ਦੀ ਪਾਈ ਹੋਈ ਕਾਰ ਹੀ ਹੈ, ਤੇ ਉਹ ਆਪ ਐਸਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ ।
All the actions which are done and described, O Nanak, are done by the Indescribable Lord Himself.
ਜਿਹੜਾ ਮਨੁੱਖ ਉਸ ਅਕੱਥ ਪ੍ਰਭੂ ਦੀਆਂ ਗੱਲਾਂ ਸੁਣਦਾ ਹੈ
Whoever hears the description of the indescribable,
ਉਸ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ ਉਸ ਨੂੰ ਸੁਖ ਮਿਲਦਾ ਹੈ (ਮਾਨੋ) ਉਸ ਨੂੰ ਰਿੱਧੀਆਂ ਸਿੱਧੀਆਂ ਮਿਲ ਗਈਆਂ ਹਨ ।੧।
is blessed with wealth, intelligence, perfection, spiritual wisdom and eternal peace. ||1||
First Mehl:
ਜਦੋਂ ਮਨੁੱਖ ਮਨ ਦੀ ਉਸ ਅਵਸਥਾ ਤੇ ਕਾਬੂ ਪਾ ਲੈਂਦਾ ਹੈ ਜਿਸ ਤੇ ਕਾਬੂ ਪਾਣਾ ਔਖਾ ਹੁੰਦਾ ਹੈ (ਭਾਵ, ਜਦੋਂ ਮਨੁੱਖ ਮਨ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਰੋਕ ਲੈਂਦਾ ਹੈ),
One who bears the unbearable, controls the nine holes of the body.
ਜਦੋਂ ਮਨੁੱਖ ਸੁਆਸ ਸੁਆਸ ਪ੍ਰਭੂ ਨੂੰ ਸਿਮਰਦਾ ਹੈ ਤਾਂ ਇਸ ਦੇ ਨੌ ਹੀ (ਕਰਮ ਤੇ ਗਿਆਨ) ਇੰਦੇ੍ਰ ਜਾਇਜ਼ ਹੱਦ ਵਿਚ ਰਹਿੰਦੇ ਹਨ, ਇਸ ਦਾ ਸਰੀਰ ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ ।
One who worships and adores the Lord with his breath of life, gains stability in his body-wall.
ਕਿੱਥੋਂ ਆਇਆ ਹੈ ਤੇ ਕਿੱਥੇ ਇਸ ਨੇ ਜਾਣਾ ਹੈ?
Where has he come from, and where will he go?
ਜੀਵਤ-ਭਾਵ (ਭਾਵ, ਨਫ਼ਸਾਨੀ ਖ਼ਾਹਸ਼ਾਂ) ਤੋਂ ਮਰ ਕੇ (ਪ੍ਰਭੂ ਦਰ ਤੇ) ਪ੍ਰਵਾਨ ਹੋ ਜਾਂਦਾ ਹੈ ।
Remaining dead while yet alive, he is accepted and approved.
ਤਦੋਂ ਜੀਵ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਅਸਲੀਅਤ ਨੂੰ ਪਛਾਣ ਲੈਂਦਾ ਹੈ—
Whoever understands the Hukam of the Lord's Command, realizes the essence of reality.
ਇਹ ਮਿਹਰ ਇਸ ਨੂੰ ਗੁਰੂ ਤੋਂ ਮਿਲਦੀ ਹੈ ।
This is known by Guru's Grace.
ਹੇ ਨਾਨਕ! ਇਹ ਸਮਝ ਲੈ ਕਿ ਉਹੀ ਫਸਦਾ ਹੈ ਜੋ ਕਹਿੰਦਾ ਹੈ ‘ਮੈਂ ਹਾਂ’ ‘ਮੈਂ ਹਾਂ’ ਜਿਥੇ ‘ਹਉ’ ਨਹੀਂ ਜਿਥੇ ‘ਮੈਂ’ ਨਹੀਂ
O Nanak, know this: egotism leads to bondage.
ਓਥੇ ਜੂਨੀਆਂ ਵਿਚ ਪੈਣ (ਦਾ ਦੁੱਖ ਭੀ) ਨਹੀਂ ਹੈ ।੨।
Only those who have no ego and no self-conceit, are not consigned to reincarnation. ||2||
Pauree:
(ਹੇ ਭਾਈ!) ਪ੍ਰਭੂ ਦਾ ‘ਨਾਮ’ ਪੜ੍ਹਨਾ ਚਾਹੀਦਾ ਹੈ, ਸਿਫ਼ਤਿ-ਸਾਲਾਹ ਪੜ੍ਹਨੀ ਚਾਹੀਦੀ ਹ
Read the Praise of the Lord's Name; other intellectual pursuits are false.
‘ਨਾਮ’ ਤੋਂ ਬਿਨਾ ਹੋਰ ਅਕਲਾਂ ਵਿਅਰਥ ਹਨ; (‘ਨਾਮ’ ਹੀ ਸੱਚਾ ਵਪਾਰ ਹੈ, ਇਸ) ਸੱਚੇ ਵਪਾਰ ਤੋਂ ਬਿਨਾ ਜੀਵਨ ਅਜਾਈਂ ਜਾਂਦਾ ਹੈ ।
Without dealing in Truth, life is worthless.
(ਇਹਨਾਂ ਹੋਰ ਹੋਰ ਕਿਸਮਾਂ ਦੀਆਂ ਅਕਲਾਂ ਤੇ ਚਤੁਰਾਈਆਂ ਨਾਲ) ਕਦੇ ਕਿਸੇ ਨੇ ਪ੍ਰਭੂ ਦਾ ਅੰਤ ਨਹੀਂ ਪਾਇਆ
No one has ever found the Lord's end or limitation.
ਸਾਰਾ ਜਗਤ ਅਹੰਕਾਰ ਵਿਚ ਅੰਨ੍ਹਾ ਹੋ ਜਾਂਦਾ ਹੈ, ਇਹਨਾਂ (ਨਾਮ-ਹੀਣ ਵਿਦਵਾਨਾਂ) ਨੂੰ ‘ਸਚੁ’ (ਭਾਵ, ‘ਨਾਮ’ ਸਿਮਰਨਾ) ਚੰਗਾ ਨਹੀਂ ਲੱਗਦਾ ।
All the world is enveloped by the darkness of egotistical pride. It does not like the Truth.
ਜਿਉਂ ਜਿਉਂ) ਇਹ ਨਾਮ ਵਿਸਾਰ ਕੇ ਤੁਰਦੇ ਹਨ (‘ਹਉਮੈ’ ਦੇ ਕਾਰਨ, ਮਾਨੋ,) ਕੜਾਹੇ ਵਿਚ ਤਲੀਦੇ ਹਨ ।
Those who depart from this world, forgetting the Naam, shall be roasted in the frying pan.
(ਇਹਨਾਂ ਦੇ ਹਿਰਦੇ ਵਿਚ ਪੈਦਾ ਹੋਈ ਹੋਈ) ਦੁਬਿਧਾ, ਮਾਨੋ, ਬਲਦੀ ਵਿਚ ਤੇਲ ਪਾਇਆ ਜਾਂਦਾ ਹੈ (ਭਾਵ, ‘ਦੁਬਿਧਾ’ ਦੇ ਕਾਰਨ ਵਿੱਦਿਆ ਤੋਂ ਪੈਦਾ ਹੋਇਆ ਅਹੰਕਾਰ ਹੋਰ ਵਧੀਕ ਦੁਖੀ ਕਰਦਾ ਹੈ)
They pour the oil of duality within, and burn.
ਅਜੇਹਾ ਬੰਦਾ ਜਗਤ ਵਿਚ) ਆਉਂਦਾ ਹੈ ਤੇ ਮਰ ਜਾਂਦਾ ਹੈ (ਭਾਵ, ਵਿਅਰਥ ਜੀਵਨ ਗੁਜ਼ਾਰ ਜਾਂਦਾ ਹੈ, ਤੇ ਸਾਰੀ ਉਮਰ) ਅਵੈੜਾ ਹੀ ਭੌਂਦਾ ਫਿਰਦਾ ਹੈ ।
They come into the world and wander around aimlessly; they depart when the play is finished.
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਉਸ ਬੰਦੇ ਦਾ ਮੇਲ ਹੁੰਦਾ ਹੈ ਜੋ ਉਸ ਸੱਚੇ (ਦੇ ਪਿਆਰ) ਵਿਚ ਰੰਗਿਆ ਹੁੰਦਾ ਹੈ ।੨੪।
O Nanak, imbued with Truth, the mortals merge in Truth. ||24||
Shalok, First Mehl:
ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ;
First, the mortal is conceived in the flesh, and then he dwells in the flesh.
ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ) ।
When he comes alive, his mouth takes flesh; his bones, skin and body are flesh.
(ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ;
He comes out of the womb of flesh, and takes a mouthful of flesh at the breast.
ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ ।
His mouth is flesh, his tongue is flesh; his breath is in the flesh.
ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ;
He grows up and is married, and brings his wife of flesh into his home.
(ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ ।
Flesh is produced from flesh; all relatives are made of flesh.
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ
When the mortal meets the True Guru, and realizes the Hukam of the Lord's Command, then he comes to be reformed.
ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ ।੧।
Releasing himself, the mortal does not find release; O Nanak, through empty words, one is ruined. ||1||
First Mehl:
(ਆਪਣੇ ਵਲੋਂ ਮਾਸ ਦਾ ਤਿਆਗੀ) ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ
The fools argue about flesh and meat, but they know nothing about meditation and spiritual wisdom.
ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤਿ ਹੈ (ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ
What is called meat, and what is called green vegetables? What leads to sin?
ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ ।
It was the habit of the gods to kill the rhinoceros, and make a feast of the burnt offering.
ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ (ਕਿ ਮਾਸ ਦੀ ਬੋ ਆ ਗਈ ਹੈ) ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ);
Those who renounce meat, and hold their noses when sitting near it, devour men at night.
ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤਿ ਹੈ ।
They practice hypocrisy, and make a show before other people, but they do not understand anything about meditation or spiritual wisdom.
ਪਰ, ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ), ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ ।
O Nanak, what can be said to the blind people? They cannot answer, or even understand what is said.
ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ),
They alone are blind, who act blindly. They have no eyes in their hearts.
ਨਹੀਂ ਤਾਂ ਸੋਚਣ ਵਾਲੀ ਗੱਲ ਹੈ ਕਿ ਆਪ ਭੀ ਤਾਂ) ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ (ਭਾਵ, ਮਾਸ ਤੋਂ ਹੀ ਪੈਦਾ ਹੋ ਕੇ ਮਾਸ ਤੋਂ ਪਰਹੇਜ਼ ਕਰਨ ਦਾ ਕੀਹ ਭਾਵ? ਪਹਿਲਾਂ ਭੀ ਤਾਂ ਮਾਂ ਪਿਉ ਦੇ ਮਾਸ ਤੋਂ ਹੀ ਸਰੀਰ ਪਲਿਆ ਹੈ) ।
They are produced from the blood of their mothers and fathers, but they do not eat fish or meat.