ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਜੀ ਕਿਰਪਾ ਕਰਦੇ ਹਨ (ਉਹ ਮਨੁੱਖ ਪਰਮਾਤਮਾ ਪਾਸੋਂ ਸਾਧ ਸੰਗਤਿ ਦਾ ਮਿਲਾਪ ਅਤੇ ਹਰਿ-ਨਾਮ ਦਾ ਸਿਮਰਨ ਮੰਗਦਾ ਹੈ,
when the True Guru shows His Kindness. ||2||
ਉਸ ਦੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਦੂਰ ਹੋ ਜਾਂਦੀ ਹੈ, ਭਟਕਣਾ ਮੁੱਕ ਜਾਂਦੀ ਹੈ; ਸਾਰੇ ਦੁਖਾਂ ਦਾ ਡੇਰਾ ਹੀ ਉੱਠ ਜਾਂਦਾ ਹੈ ।੩।
The house of ignorance, doubt and pain is destroyed,
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸਦੇ ਹਨ
for those within whose hearts the Guru's Feet abide. ||3||
ਹੇ ਨਾਨਕ! ਆਖ—(ਹੇ ਭਾਈ!) ਜਿਸ (ਮਨੁੱਖ) ਨੇ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਿਆਰ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਹੈ
In the Saadh Sangat, lovingly meditate on God.
ਉਸ ਨੇ ਉਸ ਪੂਰਨ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ।੪।੪।
Says Nanak, you shall obtain the Perfect Lord. ||4||4||
Kaanraa, Fifth Mehl:
ਹੇ ਭਾਈ! (ਪਰਮਾਤਮਾ ਦੀ) ਭਗਤੀ ਭਗਤ-ਜਨਾਂ ਪਾਸੋਂ ਹੀ ਹੋ ਸਕਦੀ ਹੈ
Devotion is the natural quality of God's devotees.
ਉਹਨਾਂ ਦੇ ਤਨ ਉਹਨਾਂ ਦੇ ਮਨ ਪਰਮਾਤਮਾ ਦੀ ਯਾਦ ਵਿਚ ਮਸਤ ਰਹਿੰਦੇ ਹਨ । ਉਹਨਾਂ ਨੂੰ ਪ੍ਰਭੂ ਆਪਣੇ ਨਾਲ ਮਿਲਾਈ ਰੱਖਦਾ ਹੈ ।੧।ਰਹਾਉ।
Their bodies and minds are blended with their Lord and Master; He unites them with Himself. ||1||Pause||
ਹੇ ਭਾਈ! ਲੋਕਾਈ ਰਿਵਾਜੀ ਤੌਰ ਤੇ ਹੀ (ਸਿਫ਼ਤਿ-ਸਾਲਾਹ ਦੇ) ਗੀਤ ਗਾਂਦੀ ਹੈ ।
The singer sings the songs,
ਪਰ ਸੰਸਾਰ-ਸਮੁੰਦਰ ਤੋਂ ਪਾਰ ਉਹੀ ਲੰਘਦੇ ਹਨ, ਜਿਨ੍ਹਾਂ ਦੇ ਹਿਰਦੇ ਵਿਚ ਵੱਸਦੇ ਹਨ ।੧।
but she alone is saved, within whose consciousness the Lord abides. ||1||
ਹੇ ਭਾਈ! ਹੋਰਨਾਂ ਅੱਗੇ (ਖਾਣੇ) ਧਰਨ ਵਾਲੇ ਨੇ (ਤਾਂ ਸਦਾ) ਸੁਆਦਲੇ ਖਾਣੇ ਵੇਖੇ ਹਨ
The one who sets the table sees the food,
ਪਰ ਰੱਜਦੇ ਉਹੀ ਹਨ ਜਿਨ੍ਹਾਂ ਨੇ ਉਹ ਖਾਣੇ ਖਾਧੇ ।੨
but only one who eats the food is satisfied. ||2||
ਹੇ ਭਾਈ! ਸ੍ਵਾਂਗੀ ਮਨੁੱਖ (ਮਾਇਆ ਦੀ ਖ਼ਾਤਰ) ਅਨੇਕਾਂ ਮਨ-ਬਾਂਛਤ ਸ੍ਵਾਂਗ ਬਣਾਂਦਾ ਹੈ,
People disguise themselves with all sorts of costumes,
ਪਰ ਜਿਹੋ ਜਿਹਾ ਉਹ (ਅਸਲ ਵਿਚ) ਹੈ, ਉਹੋ ਜਿਹਾ ਹੀ (ਉਹਨਾਂ ਨੂੰ) ਦਿੱਸਦਾ ਹੈ (ਜਿਹੜੇ ਉਸ ਨੂੰ ਜਾਣਦੇ ਹਨ) ।੩।
but in the end, they are seen as they truly are. ||3||
ਹੇ ਭਾਈ! (ਹਰਿ-ਨਾਮ ਸਿਮਰਨ ਤੋਂ ਬਿਨਾ) ਹੋਰ ਹੋਰ ਗੱਲਾਂ ਆਖਣੀਆਂ ਅਖਵਾਣੀਆਂ—ਇਹ ਸਾਰੇ ਉੱਦਮ ਮਾਇਆ ਦੇ ਮੋਹ ਦੀਆਂ ਫਾਹੀਆਂ ਦਾ ਮੂਲ ਹਨ
Speaking and talking are all just entanglements.
। ਹੇ ਦਾਸ ਨਾਨਕ! ਪਰਮਾਤਮਾ ਦਾ ਨਾਮ ਸਿਮਰਨਾ ਹੀ ਸਭ ਤੋਂ ਸੇ੍ਰਸ਼ਟ ਕਰਤੱਬ ਹੈ ।
O slave Nanak, the true way of life is excellent. ||4||5||
Kaanraa, Fifth Mehl:
ਹੇ ਪ੍ਰਭੂ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਸੁਣਦਿਆਂ ਉਮਾਹ ਵਿਚ ਆ ਜਾਂਦਾ ਹੈ ।੧।ਰਹਾਉ।
Your humble servant listens to Your Praises with delight. ||1||Pause||
ਹੇ ਭਾਈ! ਪ੍ਰਭੂ ਦੀ ਵਡਿਆਈ ਵੇਖ ਕੇ (ਮੇਰੇ) ਮਨ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਮੈਂ ਜਿਧਰ ਕਿਧਰ ਵੇਖਦਾ ਹਾਂ, (ਮੈਨੂੰ ਉਹ ਹਰ ਪਾਸੇ) ਮੌਜੂਦ (ਦਿੱਸਦਾ
My mind is enlightened, gazing upon the Glory of God. Wherever I look, there He is. ||1||
ਹੇ ਭਾਈ! ਪਰਮਾਤਮਾ ਸਭ ਜੀਵਾਂ ਤੋਂ ਵੱਡਾ ਹੈ ਸਭ ਜੀਵਾਂ ਤੋਂ ਉੱਚਾ ਹੈ; ਡੂੰਘਾ (ਸਮੁੰਦਰ) ਹੈ, ਵੱਡੇ ਜਿਗਰੇ ਵਾਲਾ ਹੈ, ਉਸ ਦੀ ਹਾਥ ਨਹੀਂ ਲੱਭ ਸਕਦੀ ।੨।
You are the farthest of all, the highest of the far, profound, unfathomable and unreachable. ||2||
ਹੇ ਭਾਈ! (ਜਿਵੇਂ) ਤਾਣੇ ਵਿਚ ਪੇਟੇ ਵਿਚ (ਧਾਗਾ ਮਿਲਿਆ ਹੋਇਆ ਹੁੰਦਾ ਹੈ, ਤਿਵੇਂ) ਪਰਮਾਤਮਾ ਆਪਣੇ ਭਗਤਾਂ ਨੂੰ ਮਿਲਿਆ ਹੁੰਦਾ ਹੈ, ਹੇ ਭਾਈ! ਆਪਣੇ ਸੇਵਕਾਂ ਤੋਂ ਉਸ ਨੇ ਉਹਲਾ ਦੂਰ ਕੀਤਾ ਹੁੰਦਾ ਹੈ ।੩।
You are united with Your devotees, through and through; You have removed Your veil for Your humble servants. ||3||
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਹੜਾ ਮਨੁੱਖ ਪਰਮਾਤਮਾ ਦੇ) ਗੁਣ ਗਾਂਦਾ ਰਹਿੰਦਾ ਹੈ ਉਹ ਆਤਮਕ ਅਡੋਲਤਾ ਦੀ ਸਮਾਧੀ ਵਿਚ ਲੀਨ ਰਹਿੰਦਾ ਹੈ ।੪।੬।
By Guru's Grace, Nanak sings Your Glorious Praises; he is intuitively absorbed in Samaadhi. ||4||6||
Kaanraa, Fifth Mehl:
ਹੇ ਭਾਈ! (ਜਗਤ ਦੇ ਜੀਵਾਂ ਨੂੰ) ਵਿਕਾਰਾਂ ਤੋਂ ਬਚਾਣ ਲਈ (ਪਰਮਾਤਮਾ) ਆਪ ਸੰਤ ਜਨਾਂ ਦੇ ਹਿਰਦੇ ਵਿਚ ਆ ਵੱਸਦਾ ਹੈ ।੧।ਰਹਾਉ।
I have come to the Saints to save myself. ||1||Pause||
ਹੇ ਭਾਈ! (ਜੀਵ ਗੁਰੂ ਦਾ) ਦਰਸਨ ਕਰਦਿਆਂ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਗੁਰੂ ਉਹਨਾਂ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ ।੧।
Gazing upon the Blessed Vision of their Darshan, I am sanctified; they have implanted the Mantra of the Lord, Har, Har, within me. ||1||
ਹੇ ਭਾਈ! (ਜਿਹੜੇ ਮਨੁੱਖ ਗੁਰੂ ਪਾਸੋਂ) ਹਰਿ-ਨਾਮ ਦੀ ਦਵਾਈ (ਲੈ ਕੇ) ਖਾਂਦੇ ਹਨ (ਉਹਨਾਂ ਦੇ) ਸਾਰੇ ਰੋਗ ਕੱਟੇ ਜਾਂਦੇ ਹਨ, (ਉਹਨਾਂ ਦੇ) ਮਨ ਪਵਿੱਤਰ ਹੋ ਜਾਂਦੇ ਹਨ ।੨।
The disease has been eradicated, and my mind has become immaculate. I have taken the healing medicine of the Lord, Har, Har. ||2||
ਹੇ ਭਾਈ! (ਗੁਰੂ ਪਾਸੋਂ ਨਾਮ-ਦਵਾਈ ਲੈ ਕੇ ਖਾਣ ਵਾਲੇ ਮਨੁੱਖ) ਅਡੋਲ-ਚਿੱਤ ਹੋ ਜਾਂਦੇ ਹਨ; ਆਤਮਕ ਆਨੰਦ ਵਿਚ ਟਿਕੇ ਰਹਿੰਦੇ ਹਨ, (ਇਸ ਆਨੰਦ ਨੂੰ ਛੱਡ ਕੇ ਉਹ) ਮੁੜ ਹੋਰ ਕਿਸੇ ਭੀ ਪਾਸੇ ਨਹੀਂ ਭਟਕਦੇ ।੩।
I have become steady and stable, and I dwell in the home of peace. I shall never again wander anywhere. ||3||
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਨਾਮ-ਦਵਾਈ ਖਾ ਕੇ ਉਹ ਨਿਰੇ ਆਪ ਹੀ ਨਹੀਂ ਤਰਦੇ; ਉਹਨਾਂ ਦੀ) ਕੁਲ ਦੇ ਲੋਕ ਭੀ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਂਦੇ ਹਨ; ਉਹਨਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ ।੪।੭
By the Grace of the Saints, the people and all their generations are saved; O Nanak, they are not engrossed in Maya. ||4||7||
Kaanraa, Fifth Mehl:
(ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ ।੧।ਰਹਾਉ।
I have totally forgotten my jealousy of others,
ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ,
since I found the Saadh Sangat, the Company of the Holy. ||1||Pause||
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ ।੧।
No one is my enemy, and no one is a stranger. I get along with everyone. ||1||
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ । ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ ।੨।
Whatever God does, I accept that as good. This is the sublime wisdom I have obtained from the Holy. ||2||
ਹੇ ਨਾਨਕ! (ਆਖ—ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ ।੩।੮
The One God is pervading in all. Gazing upon Him, beholding Him, Nanak blossoms forth in happiness. ||3||8||
Kaanraa, Fifth Mehl:
ਹੇ ਪ੍ਰਭੂ ਜੀ! (ਮੈਨੂੰ) ਤੇਰਾ ਹੀ ਆਸਰਾ ਹੈ
O my Dear Lord and Master, You alone are my Support.
ਮੈਨੂੰ ਤੇਰੇ ਉਤੇ ਹੀ ਮਾਣ ਹੈ; ਫ਼ਖ਼ਰ ਹੈ, ਮੈਨੂੰ ਤੇਰੀ ਹੀ ਓਟ ਹੈ, ਮੈਂ ਤੇਰੀ ਹੀ ਸਰਨ ਆ ਪਿਆ ਹਾਂ ।੧।ਰਹਾਉ।
You are my Honor and Glory; I seek Your Support, and Your Sanctuary. ||1||Pause||
ਹੇ ਪ੍ਰਭੂ ਜੀ! ਮੈਨੂੰ ਤੇਰੀ ਹੀ ਆਸ ਹੈ, ਤੇਰੇ ਉਤੇ ਹੀ ਭਰੋਸਾ ਹੈ, ਮੈਂ ਤੇਰਾ ਹੀ ਨਾਮ (ਆਪਣੇ) ਹਿਰਦੇ ਵਿਚ ਟਿਕਾਇਆ ਹੋਇਆ ਹੈ
You are my Hope, and You are my Faith. I take Your Name and enshrine it within my heart.
ਮੈਨੂੰ ਤੇਰਾ ਹੀ ਤਾਣ ਹੈ, ਤੇਰੇ ਚਰਨਾਂ ਵਿਚ ਮੈਂ ਸੁਖੀ ਰਹਿੰਦਾ ਹਾਂ । ਜੋ ਕੁਝ ਤੂੰ ਆਖਦਾ ਹੈਂ, ਮੈਂ ਉਹੀ ਕੁਝ ਕਰ ਸਕਦਾ ਹਾਂ ।
You are my Power; associating with You, I am embellished and exalted. I do whatever You say. ||1||
ਹੇ ਪ੍ਰਭੂ! ਤੇਰੀ ਮਿਹਰ ਨਾਲ, ਤੇਰੀ ਕਿਰਪਾ ਨਾਲ ਹੀ ਮੈਂ ਸੁਖ ਮਾਣਦਾ ਹਾਂ । ਜੇ ਤੂੰ ਦਇਆਵਾਨ ਹੋਵੇਂ, ਤਾਂ ਮੈਂ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਦਾ ਹਾਂ ।
Through Your Kindness and Compassion, I find peace; when You are Merciful, I cross over the terrifying world-ocean.
ਹੇ ਨਾਨਕ! (ਆਖ—ਹੇ ਭਾਈ!) ਨਿਰਭੈਤਾ ਦਾ ਦਾਨ ਦੇਣ ਵਾਲਾ, ਹਰਿ-ਨਾਮ ਮੈਂ (ਗੁਰੂ ਪਾਸੋਂ) ਹਾਸਲ ਕੀਤਾ ਹੈ (ਇਸ ਵਾਸਤੇ) ਮੈਂ ਆਪਣਾ ਸਿਰ ਗੁਰੂ ਦੇ ਚਰਨਾਂ ਉਤੇ ਰੱਖਿਆ ਹੋਇਆ ਹੈ ।੨
Through the Name of the Lord, I obtain the gift of fearlessness; Nanak places his head on the feet of the Saints. ||2||9||