Kaanraa, Fifth Mehl:
 
ਹੇ ਭਾਈ! (ਜਦੋਂ ਤੋਂ) ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਿਆ ਹੈ
In the Sanctuary of the Holy, I focus my consciousness on the Lord's Feet.
 
(ਜਦੋਂ ਤੋਂ) ਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਟਿਕਾਇਆ ਹੈ (ਤਦੋਂ ਤੋਂ ਉਸ ਜਗਤ ਨੂੰ) ਸੁਪਨਾ ਹੀ (ਅਖੀਂ) ਵੇਖ ਲਿਆ ਹੈ ਜਿਸ ਨੂੰ ਸੁਪਨੇ ਦੀ ਗੱਲ ਸੁਣਿਆ ਹੋਇਆ ਸੀ ।੧।ਰਹਾਉ।
When I was dreaming, I heard and saw only dream-objects. The True Guru has implanted the Mantra of the Naam, the Name of the Lord, within me. ||1||Pause||
 
ਹੇ ਭਾਈ! (ਇਹ ਮਨ) ਰਾਜ ਜੋਬਨ ਧਨ ਨਾਲ ਨਹੀਂ ਰੱਜਦਾ, ਮੁੜ ਮੁੜ (ਇਹਨਾਂ ਪਦਾਰਥਾਂ ਦੇ ਪਿੱਛੇ) ਭਟਕਦਾ ਫਿਰਦਾ ਹੈ ।
Power, youth and wealth do not bring satisfaction; people chase after them again and again.
 
ਪਰ ਜਦੋਂ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਤਾਂ ਮਾਇਆ ਦੀ ਸਾਰੀ ਤ੍ਰਿਸ਼ਨਾ ਬੁੱਝ ਜਾਂਦੀ ਹੈ, ਆਤਮਕ ਆਨੰਦ ਮਿਲ ਜਾਂਦਾ ਹੈ, ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ ।੧
I have found peace and tranquility, and all my thirsty desires have been quenched, singing His Glorious Praises. ||1||
 
ਹੇ ਭਾਈ! (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਮਨੁੱਖ ਪਸ਼ੂ ਵਰਗਾ ਹੀ ਰਹਿੰਦਾ ਹੈ, ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ ।
Without understanding, they are like beasts, engrossed in doubt, emotional attachment and Maya.
 
ਪਰ, ਹੇ ਨਾਨਕ! ਸਾਧ ਸੰਗਤਿ ਵਿਚ ਟਿਕਿਆਂ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ ।੨।੧੦।
But in the Saadh Sangat, the Company of the Holy, the noose of Death is cut, O Nanak, and one intuitively merges in celestial peace. ||2||10||
 
Kaanraa, Fifth Mehl:
 
ਹੇ ਭਾਈ! ਪਰਮਾਤਮਾ ਦੇ ਚਰਨ ਹਿਰਦੇ ਵਿਚ (ਟਿਕਾ ਕੇ; ਉਸ ਦੇ ਗੁਣ) ਗਾਇਆ ਕਰ
Sing of the Lord's Feet within your heart.
 
ਉਸ ਪ੍ਰਭੂ ਦਾ ਸਦਾ ਧਿਆਨ ਧਰਿਆ ਕਰ, ਉਸ ਪ੍ਰਭੂ ਦਾ ਸਦਾ ਸਿਮਰਨ ਕਰਿਆ ਕਰ ਜੋ ਠੰਢ-ਸਰੂਪ ਹੈ ਜੋ ਸੁਖ-ਸਰੂਪ ਹੈ ਜੋ ਸ਼ਾਂਤੀ-ਸਰੂਪ ਹੈ ।੧।ਰਹਾਉ।
Meditate, meditate in constant remembrance on God, the Embodiment of soothing peace and cooling tranquility. ||1||Pause||
 
ਹੇ ਭਾਈ! (ਸਿਮਰਨ ਦੀ ਬਰਕਤਿ ਨਾਲ ਮਨੁੱਖ ਦੀ) ਸਾਰੀ ਆਸ ਪੂਰੀ ਹੋ ਜਾਂਦੀ ਹੈ, ਕੋ੍ਰੜਾਂ ਜਨਮਾਂ ਦਾ ਦੁੱਖ ਦੂਰ ਹੋ ਜਾਂਦਾ ਹੈ ।੨।
All your hopes shall be fulfilled, and the pain of millions of deaths and births shall be gone. ||1||
 
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸੰਗਤਿ ਵਿਚ ਟਿਕਿਆ ਰਹੁ—ਇਹੀ ਹੈ ਅਨੇਕਾਂ ਪੁੰਨ ਦਾਨ ਆਦਿਕ ਕਰਮ
Immerse yourself in the Saadh Sangat, the Company of the Holy, and you shall obtain the benefits of giving charitable gifts, and all sorts of good deeds.
 
(ਸੰਗਤਿ ਦੀ ਬਰਕਤਿ ਨਾਲ ਸਾਰੇ) ਦੁੱਖ ਕਲੇਸ਼ ਮਿਟ ਜਾਂਦੇ ਹਨ, ਆਤਮਕ ਮੌਤ (ਆਤਮਕ ਜੀਵਨ ਨੂੰ) ਫਿਰ ਨਹੀਂ ਖਾ ਸਕਦੀ ।੨।੧੧।
Sorrow and suffering shall be erased, O Nanak, and you shall never again be devoured by death. ||2||11||
 
Kaanraa, Fifth Mehl, Third House:
 
One Universal Creator God. By The Grace Of The True Guru:
 
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਦੀ ਗੱਲ ਤੋਰਨੀ ਚਾਹੀਦੀ ਹੈ ।
Speak of God's Wisdom in the Sat Sangat, the True Congregation.
 
ਹੇ ਭਾਈ! ਸਰਬ-ਵਿਆਪਕ ਸਭ ਤੋਂ ਉੱਚੇ ਨੂਰ ਪਰਮੇਸਰ ਦਾ (ਨਾਮ) ਸਿਮਰਦਿਆਂ (ਲੋਕ ਪਰਲੋਕ ਵਿਚ) ਇਜ਼ਤ ਹਾਸਲ ਕਰੀਦੀ ਹੈ ।੧।ਰਹਾਉ।
Meditating in remembrance on the Perfect Supreme Divine Light, the Transcendent Lord God, honor and glory are obtained. ||1||Pause||
 
ਭਾਈ! ਗੁਰੂ ਦੀ ਸੰਗਤਿ ਵਿਚ (ਹਰਿ-ਨਾਮ) ਸਿਮਰਦਿਆਂ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ (ਭਟਕਣਾਂ ਦੇ) ਥਕੇਵੇਂ ਨਾਸ ਹੋ ਜਾਂਦੇ ਹਨ ।
One's comings and goings in reincarnation cease, and suffering is dispelled, meditating in remembrance in the Saadh Sangat, the Company of the Holy.
 
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਵਿਕਾਰੀ ਮਨੱੁਖ ਭੀ ਇਕ ਖਿਨ ਵਿਚ ਸੁੱਚੇ ਜੀਵਨ ਵਾਲੇ ਹੋ ਜਾਂਦੇ ਹਨ ।੧।
Sinners are sanctified in an instant, in the love of the Supreme Lord God. ||1||
 
ਹੇ ਭਾਈ! ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦਾ ਹੈ ਸੁਣਦਾ ਹੈ, ਉਸ ਦੀ ਖੋਟੀ ਮਤਿ ਦਾ ਨਾਸ ਹੋ ਜਾਂਦਾ ਹੈ
Whoever speaks and listens to the Kirtan of the Lord's Praises is rid of evil-mindedness.
 
। ਹੇ ਨਾਨਕ! ਉਹ ਮਨੁੱਖ ਸਾਰੀਆਂ ਮਨੋ-ਕਾਮਨਾਂ ਹਾਸਲ ਕਰ ਲੈਂਦਾ ਹੈ, ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ ।੨।੧।੧੨।
All hopes and desires, O Nanak, are fulfilled. ||2||1||12||
 
Kaanraa, Fifth Mehl:
 
ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਿਹਾਂ) ਪਰਮਾਤਮਾ ਦਾ ਨਾਮ-ਖ਼ਜ਼ਾਨਾ (ਮਿਲ ਜਾਂਦਾ ਹੈ, ਜੋ ਜੀਵ ਦੇ) ਨਾਲ (ਸਦਾ) ਸਾਥੀ ਬਣਿਆ ਰਹਿੰਦਾ ਹੈ
The Treasure of the Naam, the Name of the Lord, is found in the Saadh Sangat, the Company of the Holy.
 
ਜੋ ਜਿੰਦ ਦੇ (ਸਦਾ) ਕੰਮ ਆਉਂਦਾ ਹੈ ।੧।ਰਹਾਉ।
It is the Companion of the soul, its Helper and Support. ||1||Pause||
 
ਹੇ ਨਾਨਕ! ਜਿਹੜਾ ਮਨੁੱਖ ਸੰਤ ਜਨਾਂ ਦੀ ਚਰਨ-ਧੂੜ ਵਿਚ ਸਦਾ ਇਸ਼ਨਾਨ ਕਰਦਾ ਹੈ,
Continually bathing in the dust of the feet of the Saints,
 
ਉਹ ਆਪਣੇ ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਲੈਂਦਾ ਹੈ ।੧
the sins of countless incarnations are washed away. ||1||
 
ਹੇ ਨਾਨਕ! ਸੰਤ ਜਨਾਂ ਦੀ (ਮਨੁੱਖੀ ਜੀਵਨ ਨੂੰ) ਉੱਚਾ ਕਰਨ ਵਾਲੀ ਬਾਣੀ
The words of the humble Saints are lofty and exalted.
 
ਬਾਣੀ ਨੂੰ ਸਿਮਰ ਸਿਮਰ ਕੇ ਅਨੇਕਾਂ ਹੀ ਪ੍ਰਾਣੀ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ ।੨।੨।੧੩।
Meditating, meditating in remembrance, O Nanak, mortal beings are carried across and saved. ||2||2||13||
 
Kaanraa, Fifth Mehl:
 
ਤੂੰ) ਗੁਰੂ (ਦੀ ਸਰਨ ਪੈ ਕੇ) ਉਸ ਪ੍ਰਭੂ ਦੇ ਗੁਣ ਗਾਇਆ ਕਰ ।੧।ਰਹਾਉ।
O Holy people, sing the Glorious Praises of the Lord, Har, Haray.
 
ਹੇ ਭਾਈ! ਇਹ ਮਨ, ਇਹ ਤਨ, ਇਹ ਧਨ, ਇਹ ਜਿੰਦ, (ਜਿਸ) ਪ੍ਰਭੂ ਦੇ (ਦਿੱਤੇ ਹੋਏ ਹਨ, ਉਸ ਦਾ ਨਾਮ) ਸਿਮਰਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ, (
Mind, body, wealth and the breath of life - all come from God; remembering Him in meditation, pain is taken away. ||1||Pause||
 
ਹੇ ਭਾਈ! ਤੂੰ ਇਧਰ ਉਧਰ ਕਿਉਂ ਲੋਭ ਵਿਚ ਫਸ ਰਿਹਾ ਹੈਂ? ਇਕ ਪਰਮਾਤਮਾ ਨਾਲ ਆਪਣਾ ਮਨ ਜੋੜ ।੧।
Why are you entangled in this and that? Let your mind be attuned to the One. ||1||
 
ਹੇ ਭਾਈ! ਗੁਰੂ ਦਾ ਟਿਕਾਣਾ (ਜੀਵਨ ਨੂੰ) ਬਹੁਤ ਸੁੱਚਾ ਬਣਾਣ ਵਾਲਾ ਹੈ । ਗੁਰੂ ਨਾਲ ਮਿਲ ਕੇ ਗੋਬਿੰਦ ਨੂੰ (ਆਪਣੇ ਮਨ ਵਿਚ) ਧਿਆਇਆ ਕਰ ।੨
The place of the Saints is utterly sacred; meet with them, and meditate on the Lord of the Universe. ||2||
 
ਹੇ ਨਾਨਕ! (ਆਖ—ਹੇ ਪ੍ਰਭੂ!) ਸਾਰੇ (ਆਸਰੇ) ਛੱਡ ਕੇ ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ ।੩।੩।
O Nanak, I have abandoned everything and come to Your Sanctuary. Please let me merge with You. ||3||3||14||
 
Kaanraa, Fifth Mehl:
 
ਹੇ ਭਾਈ! ਮੈਂ ਆਪਣੇ ਸੱਜਣ ਪ੍ਰਭੂ ਨੂੰ (ਹਰ ਥਾਂ ਵੱਸਦਾ) ਵੇਖ ਵੇਖ ਕੇ ਖ਼ੁਸ਼ ਹੋ ਜਾਂਦਾ ਹਾਂ, (ਉਹ ਸਰਬ-ਵਿਆਪਕ ਹੁੰਦਿਆਂ ਭੀ ਮਾਇਆ ਦੇ ਪ੍ਰਭਾਵ ਤੋਂ) ਵੱਖਰਾ ਰਹਿੰਦਾ ਹੈ ।੧।ਰਹਾਉ
Gazing upon and beholding my Best Friend, I blossom forth in bliss; my God is the One and Only. ||1||Pause||
 
ਹੇ ਭਾਈ! ਉਹ ਸੱਜਣ ਪ੍ਰਭੂ ਆਨੰਦ-ਰੂਪ ਹੈ, ਸੁਖ-ਸਰੂਪ ਹੈ, ਆਤਮਕ ਅਡੋਲਤਾ ਦਾ ਸਰੂਪ ਹੈ । ਉਸ ਵਰਗਾ ਹੋਰ ਕੋਈ ਨਹੀਂ ਹੈ ।
He is the Image of Ecstasy, Intuitive Peace and Poise. There is no other like Him. ||1||
 
ਹੇ ਭਾਈ! ਉਸ ਹਰੀ ਪ੍ਰਭੂ ਦਾ ਨਾਮ ਸਦਾ ਸਿਮਰਦਿਆਂ ਕੋ੍ਰੜਾਂ ਪਾਪ ਮਿਟ ਜਾਂਦੇ ਹਨ ।੨।
Meditating in remembrance on the Lord, Har, Har, even once, millions of sins are erased. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by