ਹੇ ਭਾਈ! ਸੋਹਣੇ ਪ੍ਰਭੂ ਅਤੇ ਸੋਹਣੇ ਪ੍ਰਭੂ ਦੇ (ਅਸਚਰਜ) ਕੌਤਕਾਂ ਤੋਂ ਹੈਰਾਨ ਹੋ ਜਾਈਦਾ ਹੈ ਹੈਰਾਨ ਹੀ ਹੋ ਜਾਈਦਾ ਹੈ ।
I am wonder-struck, wonder-struck, wonder-struck and amazed, dyed in the deep crimson color of my Beloved.
 
ਹੇ ਨਾਨਕ! ਆਖ—ਸੰਤ ਜਨਾਂ ਨੂੰ (ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ) ਸੁਆਦ ਆਉਂਦਾ ਹੈ (ਪਰ ਇਸ ਸੁਆਦ ਨੂੰ ਉਹ ਬਿਆਨ ਨਹੀਂ ਕਰ ਸਕਦੇ) ਜਿਵੇਂ (ਕੋਈ) ਗੁੰਗਾ ਮਨੁੱਖ (ਕੋਈ ਸੁਆਦਲਾ ਪਦਾਰਥ) ਚੱਖ ਕੇ (ਸਿਰਫ਼) ਮੁਸਕਰਾ ਹੀ ਦੇਂਦਾ ਹੈ (ਪਰ ਸੁਆਦ ਨੂੰ ਬਿਆਨ ਨਹੀਂ ਕਰ ਸਕਦਾ) ।੨।੧।੨੦।
Says Nanak, the Saints savor this sublime essence, like the mute, who tastes the sweet candy, but only smiles. ||2||1||20||
 
Kaanraa, Fifth Mehl:
 
ਹੇ ਭਾਈ! ਸੰਤ ਜਨਾਂ ਨੇ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਕਿਤੇ ਵੱਸਦਾ) ਨਹੀਂ ਜਾਣਿਆ ।
The Saints do not know any other except God.
 
ਸੰਤ ਜਨ ਉੱਚੇ ਨੀਵੇਂ ਸਭ ਜੀਵਾਂ ਵਿਚ (ਸਿਰਫ਼ ਪਰਮਾਤਮਾ ਨੂੰ) ਇੱਕ-ਸਮਾਨ (ਵੱਸਦਾ) ਵੇਖ ਕੇ ਮੂੰਹੋਂ (ਪਰਮਾਤਮਾ ਦਾ ਨਾਮ) ਉਚਾਰਦੇ ਹਨ ਅਤੇ (ਆਪਣੇ) ਮਨ ਵਿਚ ਉਸ ਦਾ ਧਿਆਨ ਧਰਦੇ ਹਨ ।੧।ਰਹਾਉ।
They look upon all equally, the high and the low; they speak of Him with their mouths, and honor Him in their minds. ||1||Pause||
 
ਹੇ ਭਾਈ! ਮੇਰੇ ਪ੍ਰਾਣਾਂ ਤੋਂ ਪਿਆਰੇ ਪ੍ਰਭੂ ਜੀ, ਸਾਰੇ ਡਰ ਦੂਰ ਕਰਨ ਵਾਲੇ ਪ੍ਰਭੂ ਜੀ, ਸਾਰੇ ਸੁਖਾਂ ਦੇ ਸਮੁੰਦਰ ਪ੍ਰਭੂ ਜੀ ਹਰੇਕ ਸਰੀਰ ਵਿਚ ਮੌਜੂਦ ਹਨ ।
He is pervading and permeating each and every heart; He is the Ocean of Peace, the Destroyer of fear. He is my praanaa - the Breath of Life.
 
ਜਿਨ੍ਹਾਂ ਦੇ ਅੰਦਰ ਪਰਮਾਤਮਾ ਗੁਰੂ ਦਾ ਸ਼ਬਦ ਪੱਕਾ ਕਰ ਦੇਂਦਾ ਹੈ, ਉਹਨਾਂ ਦੇ ਮਨ ਵਿਚ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਪੈਦਾ ਹੋ ਜਾਂਦਾ ਹੈ (ਉਹਨਾਂ ਦੇ ਅੰਦਰੋਂ) ਭਟਕਣਾ ਦੂਰ ਹੋ ਜਾਂਦੀ ਹੈ ।੧।
My mind was enlightened, and my doubt was dispelled, when the Guru whispered His Mantra into my ears. ||1||
 
ਹੇ ਭਾਈ! ਪਰਮਾਤਮਾ ਦੇ ਕੀਤੇ ਨੂੰ ਜਾਨਣ ਵਾਲੇ (ਸੰਤ ਜਨ) ਅੰਤਰਜਾਮੀ ਤਰਸ-ਰੂਪ ਪਰਮਾਤਮਾ ਦੇ ਗੁਣਾਂ ਦੀਆਂ ਗੱਲਾਂ ਕਰਦੇ ਰਹਿੰਦੇ ਹਨ ।
He is All-powerful, the Ocean of Mercy, the All-knowing Searcher of Hearts.
 
ਨਾਨਕ (ਭੀ) ਪਰਮਾਤਮਾ (ਦੇ ਨਾਮ) ਦਾ ਦਾਨ ਮੰਗਣ ਵਾਸਤੇ ਅੱਠੇ ਪਹਰ ਉਸ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ।੨।੨।੨੧।
Twenty-four hours a day Nanak sings His Praises, and begs for the Gift of the Lord. ||2||2||21||
 
Kaanraa, Fifth Mehl:
 
ਹੇ ਭਾਈ! ਅਜਿਹਾ ਕੋਈ ਵਿਰਲਾ ਸੰਤ-ਜਨ ਹੈ,
Many speak and talk about God.
 
ਕੋਈ ਵਿਰਲਾ ਸੇਵਕ ਹੈ, ਜਿਹੜਾ ਜਗਤ-ਦੇ-ਮੂਲ ਪਰਮਾਤਮਾ ਦੇ ਮਿਲਾਪ ਨੂੰ ਮਾਣਦਾ ਹੈ । ਜ਼ਬਾਨੀ ਆਖਣ ਅਖਵਾਣ ਵਾਲੇ ਤਾਂ ਅਨੇਕਾਂ ਹੀ ਹਨ ।੧।ਰਹਾਉ।
But one who understands the essence of Yoga - such a humble servant is very rare||1||Pause||
 
ਹੇ ਭਾਈ! (ਜਿਹੜਾ ਕੋਈ ਵਿਰਲਾ ਸੰਤ-ਜਨ ਪ੍ਰਭੂ-ਮਿਲਾਪ ਮਾਣਦਾ ਹੈ, ਉਸ ਨੂੰ) ਕੋਈ ਦੁੱਖ ਨਹੀਂ ਪੋਹ ਸਕਦਾ, (ਉਸ ਦੇ ਅੰਦਰ ਸਦਾ) ਆਨੰਦ ਹੀ ਆਨੰਦ ਹੈ, ਉਹ ਇਕ ਪਰਮਾਤਮਾ ਨੂੰ ਹੀ (ਹਰ ਥਾਂ) ਅੱਖਾਂ ਨਾਲ ਵੇਖਦਾ ਹੈ ।
He has no pain - he is totally at peace. With his eyes, he sees only the One Lord.
 
ਹੇ ਭਾਈ! ਉਸ ਨੂੰ ਕੋਈ ਮਨੁੱਖ ਬੁਰਾ ਨਹੀਂ ਜਾਪਦਾ, ਹਰੇਕ ਭਲਾ ਹੀ ਦਿੱਸਦਾ ਹੈ, (ਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਉਸ ਨੂੰ) ਕਦੇ ਹਾਰ ਨਹੀਂ ਹੁੰਦੀ, ਸਦਾ ਜਿੱਤ ਹੀ ਹੁੰਦੀ ਹੈ ।੧।
No one seems evil to him - all are good. There is no defeat - he is totally victorious. ||1||
 
ਹੇ ਭਾਈ! ਜਿਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਮਿਲਾਪ ਮਾਣਦਾ ਹੈ, ਉਸ ਨੂੰ ਕਦੇ) ਚਿੰਤਾ ਨਹੀਂ ਵਿਆਪਦੀ, (ਉਸ ਦੇ ਅੰਦਰ ਸਦਾ) ਖ਼ੁਸ਼ੀ ਹੀ ਰਹਿੰਦੀ ਹੈ, (ਇਸ ਆਤਮਕ ਆਨੰਦ ਨੂੰ) ਛੱਡ ਕੇ ਉਹ ਕੁਝ ਹੋਰ ਗ੍ਰਹਣ ਨਹੀਂ ਕਰਦਾ ।
He is never in sorrow - he is always happy; but he gives this up, and does not take anything.
 
ਹੇ ਨਾਨਕ! ਆਖ—ਪਰਮਾਤਮਾ ਦਾ ਜਿਹੜਾ ਇਹੋ ਜਿਹਾ ਸੇਵਕ ਬਣਦਾ ਹੈ, ਉਹ ਮੁੜ ਮੁੜ ਜੰਮਣ ਮਰਨ ਦੇ ਗੇੜ ਵਿਚ ਨਹੀਂ ਪੈਂਦਾ ।੨।੩।੨੨।
Says Nanak, the humble servant of the Lord is himself the Lord, Har, Har; he does not come and go in reincarnation. ||2||3||22||
 
Kaanraa, Fifth Mehl:
 
ਹੇ ਮੇਰੀ ਮਾਂ! (ਮੈਂ ਤਾਂ ਸਦਾ ਇਹੀ ਅਰਦਾਸ ਕਰਦਾ ਹਾਂ ਕਿ ਮੇਰੇ) ਦਿਲ ਦਾ ਜਾਨੀ ਪ੍ਰਭੂ (ਮੈਨੂੰ ਕਦੇ ਭੀ) ਨਾਹ ਭੁੱਲੇ ।
I pray that my heart may never forget my Beloved.
 
(ਉਸ ਨੂੰ ਭੁਲਾਇਆਂ) ਮਨ ਨੂੰ ਮੋਹਣ ਵਾਲੀ ਮਾਇਆ ਆਪਣੇ ਮੋਹ ਵਿਚ ਫਸਾਣ ਲੱਗ ਪੈਂਦੀ ਹੈ, ਸਰੀਰ ਅਤੇ ਮਨ (ਦੋਵੇਂ ਹੀ) ਉਸ (ਮੋਹਨੀ) ਦੇ ਨਾਲ ਹੀ ਮਸਤ ਰਹਿੰਦੇ ਹਨ ।੧।ਰਹਾਉ।
My body and mind are blended with Him, but the Enticer, Maya, is enticing me, O my mother. ||1||Pause||
 
ਹੇ ਮਾਂ! ਜਿਨ੍ਹਾਂ ਜਿਨ੍ਹਾਂ ਪਾਸ ਮੈਂ ਆਪਣੀ ਇਹ ਔਖਿਆਈ ਦੱਸਦਾ ਹਾਂ, ਉਹ ਭੀ ਸਾਰੇ (ਇਸ ਮੋਹਨੀ ਦੇ ਪੰਜੇ ਵਿਚ) ਫਸੇ ਪਏ ਹਨ ਅਤੇ (ਜੀਵਨ-ਪੰਧ ਵਿਚ) ਰੁਕੇ ਹੋਏ ਹਨ ।
Those unto whom I tell my pain and frustration - they themselves are caught and stuck.
 
(ਇਹ ਮੋਹਨੀ) ਅਨੇਕਾਂ ਹੀ ਰੂਪਾਂ ਦੀ ਇਕੋ ਹੀ ਜਾਲੀ ਹੈ, ਇਸ ਦੀ (ਪਈ ਹੋਈ) ਗੰਢ ਨੂੰ ਕੋਈ ਭੀ ਛੁੜਾ ਨਹੀਂ ਸਕਦਾ ।੧।
In all sorts of ways, Maya has cast the net; the knots cannot be loosened. ||1||
 
ਹੇ ਨਾਨਕ! (ਆਖ—ਹੇ ਭਾਈ! ਅਨੇਕਾਂ ਜੂਨਾਂ ਵਿਚ) ਭਟਕਦਾ ਭਟਕਦਾ ਜਿਹੜਾ (ਮਨੁੱਖ ਸੰਤ ਜਨਾਂ ਦਾ) ਦਾਸ (ਬਣ ਕੇ) ਸੰਤ ਜਨਾਂ ਦੀ ਸਰਨ ਆਉਂਦਾ ਹੈ,
Wandering and roaming, slave Nanak has come to the Sanctuary of the Saints.
 
(ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ, ਭਟਕਣਾ ਅਤੇ ਮਾਇਆ ਦੇ ਮੋਹ (ਦੀਆਂ ਗੰਢਾਂ) ਕੱਟੀਆਂ ਜਾਂਦੀਆਂ ਹਨ, (ਪ੍ਰਭੂ ਜੀ) ਉਸ ਨੂੰ ਆਪਣੇ ਗਲ ਨਾਲ ਲਾ ਲੈਂਦੇ ਹਨ ।੨।੪।੨੩।
The bonds of ignorance, doubt, emotional attachment and the love of Maya have been cut; God hugs me close in His Embrace. ||2||4||23||
 
Kaanraa, Fifth Mehl:
 
ਹੇ ਭਾਈ! (ਗੁਰੂ ਦੇ ਚਰਨਾਂ ਨਾਲ) ਮੇਰੇ ਹਿਰਦੇ ਵਿਚ ਸਦਾ ਆਤਮਕ ਆਨੰਦ ਤੇ ਚਾਉ ਬਣਿਆ ਰਹਿੰਦਾ ਹੈ
My home is filled with ecstasy, pleasure and joy.
 
(ਕਿਉਂਕਿ ਪਰਮਾਤਮਾ ਦਾ) ਨਾਮ ਮੇਰੀ ਜ਼ਿੰਦਗੀ ਦਾ ਸਹਾਰਾ ਬਣ ਗਿਆ ਹੈ, ਹਰਿ-ਨਾਮ ਹੀ (ਮੇਰਾ ਹਰ ਵੇਲੇ ਦਾ) ਗੀਤ ਹੈ, ਹਰਿ-ਨਾਮ ਹੀ ਮੇਰੀ ਸੁਰਤਿ ਦਾ ਨਿਸ਼ਾਨਾ (ਬਣ ਚੁਕਾ) ਹੈ ।੧।ਰਹਾਉ।
I sing the Naam, and I meditate on the Naam. The Naam is the Support of my breath of life. ||1||Pause||
 
ਹੇ ਭਾਈ! (ਗੁਰੂ ਦੇ ਚਰਨਾਂ ਦਾ ਸਦਕਾ ਹੁਣ ਪਰਮਾਤਮਾ ਦਾ) ਨਾਮ ਹੀ (ਮੇਰੇ ਵਾਸਤੇ ਸ਼ਾਸਤ੍ਰਾਂ ਦਾ) ਗਿਆਨ ਹੈ, ਨਾਮ (ਮੇਰੇ ਵਾਸਤੇ ਤੀਰਥਾਂ ਦਾ) ਇਸ਼ਨਾਨ ਹੈ ਹਰਿ ਨਾਮ ਮੇਰੇ ਸਾਰੇ ਕੰਮ ਸਿਰੇ ਚਾੜ੍ਹਦਾ ਹੈ ।
The Naam is spiritual wisdom, the Naam is my purifying bath. The Naam resolves all my affairs.
 
। ਹੇ ਭਾਈ! ਪਰਮਾਤਮਾ ਦਾ ਨਾਮ (ਮੇਰੇ) ਵਾਸਤੇ (ਦੁਨੀਆ ਦੀ) ਸੋਭਾ-ਵਡਿਆਈ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ।੧।
The Naam, the Name of the Lord, is glorious grandeur; the Naam is glorious greatness. The Name of the Lord carries me across the terrifying world-ocean. ||1||
 
ਹੇ ਭਾਈ! ਇਹ ਹਰਿ-ਨਾਮ ਇਕ ਐਸਾ ਕੀਮਤੀ ਪਦਾਰਥ ਹੈ ਜਿਸ ਤਕ (ਆਪਣੇ ਉੱਦਮ ਨਾਲ) ਪਹੁੰਚ ਨਹੀਂ ਹੋ ਸਕਦੀ, ਇਕ ਐਸਾ ਲਾਲ ਹੈ ਜੋ ਕਿਸੇ ਮੁੱਲ ਤੋਂ ਨਹੀਂ ਮਿਲਦਾ । ਪਰ ਇਹ ਗੁਰੂ ਦੇ ਚਰਨਾਂ ਵਿਚ ਟਿਕਿਆਂ ਲੱਭ ਪੈਂਦਾ ਹੈ ।
The Unfathomable Treasure, the Priceless Gem - I have received it, through the Guru's Feet.
 
ਹੇ ਨਾਨਕ! ਆਖ—(ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੇ ਦਰਸਨ ਵਿਚ ਮਸਤ ਰਹਿੰਦਾ ਹੈ ।੨।੫।੨੪।
Says Nanak, God has become Merciful; my heart is intoxicated by the Blessed Vision of His Darshan. ||2||5||24||
 
Kaanraa, Fifth Mehl:
 
ਹੇ ਭਾਈ! (ਸਭਨਾਂ ਦਾ) ਸੱਜਣ ਮਿੱਤਰ ਮਾਲਕ ਪ੍ਰਭੂ (ਹਰ ਵੇਲੇ ਤੇਰੇ) ਨੇੜੇ (ਵੱਸ ਰਿਹਾ ਹੈ) ।
My Friend, my Best Friend, my Lord and Master, is near.
 
ਉਹ ਸਭ ਜੀਵਾਂ ਦੇ ਨਾਲ ਵੱਸਦਾ ਹੈ (ਸਭਨਾਂ ਦੇ ਕਰਮ) ਵੇਖਦਾ ਹੈ (ਸਭਨਾਂ ਦੀਆਂ) ਸੁਣਦਾ ਹੈ ਥੋੜੀ ਜਿਹੀ ਜ਼ਿੰਦਗੀ ਦੇ ਮਨੋਰਥਾਂ ਦੀ ਖ਼ਾਤਰ ਮੰਦੇ ਕੰਮ ਕਿਉਂ ਕੀਤੇ ਜਾਣ? ।੧।ਰਹਾਉ।
He sees and hears everything; He is with everyone. You are here for such short time - why do you do evil? ||1||Pause||
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਜਿਤਨੇ ਭੀ ਪਦਾਰਥਾਂ ਨਾਲ ਤੂੰ ਚੰਬੜ ਰਿਹਾ ਹੈਂ ਉਹਨਾਂ ਵਿਚੋਂ ਤੇਰਾ (ਆਖ਼ਰ) ਕੁਝ ਭੀ ਨਹੀਂ ਬਣਨਾ ।
Except for the Naam, whatever you are involved with is nothing - nothing is yours.
 
ਇਥੇ ਤੂੰ ਮਾਇਆ ਦੇ ਮੋਹ ਵਿਚ ਫਸ ਰਿਹਾ ਹੈਂ, ਭਰਮਾਂ ਦੇ ਹਨੇਰੇ ਵਿਚ (ਠੇਢੇ ਖਾ ਰਿਹਾ ਹੈਂ) ਪਰ ਪਰਲੋਕ ਵਿਚ (ਇਥੋਂ ਦਾ ਕੀਤਾ ਹੋਇਆ) ਸਭ ਕੁਝ ਪ੍ਰਤੱਖ ਤੌਰ ਤੇ ਦਿੱਸ ਪੈਂਦਾ ਹੈ ।੧।
Hereafter, everything is revealed to your gaze; but in this world, all are enticed by the darkness of doubt. ||1||
 
ਹੇ ਭਾਈ! ਤੂੰ ਪੁੱਤਰ ਇਸਤ੍ਰੀ ਅਤੇ ਮਾਇਆ ਦੇ ਮੋਹ ਵਿਚ (ਆਤਮਕ ਜੀਵਨ ਦੇ ਪੰਧ ਵਲੋਂ) ਰੁਕਿਆ ਪਿਆ ਹੈਂ, ਸਭ ਕੁਝ ਦੇ ਸਕਣ ਵਾਲੇ ਦਾਤਾਰ ਪ੍ਰਭੂ ਨੂੰ ਭੁਲਾ ਰਿਹਾ ਹੈਂ ।
People are caught in Maya, attached to their children and spouses. They have forgotten the Great and Generous Giver.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by