Kaanraa, Fifth Mehl:
 
ਹੇ ਭਾਈ! (ਮੈਨੂੰ ਦੱਸ) ਇਹੋ ਜਿਹਾ ਕਿਹੜਾ ਤਰੀਕਾ ਹੈ ਜਿਸ ਨਾਲ ਪ੍ਰਭੂ ਦਾ ਦਰਸਨ (ਹੋ ਜਾਏ, ਪ੍ਰਭੂ ਦੇ ਚਰਨਾਂ ਦੀ) ਛੁਹ ਮਿਲ ਜਾਏ? ।੧।ਰਹਾਉ।
How may I obtain the Blessed Vision of Your Darshan? ||1||Pause||
 
ਹੇ ਭਾਈ! ਸਭ ਜੀਵਾਂ ਨੂੰ ਮਨ-ਮੰਗੀਆਂ ਮੁਰਾਦਾਂ ਦੇਣ ਵਾਲੇ ਪ੍ਰਭੂ ਦੇ ਦਰਸਨ ਦੀ ਮੇਰੇ ਅੰਦਰ ਤਾਂਘ ਹੈ ਉਡੀਕ ਹੈ । ਉਮੰਗ ਵਿਚ ਮੇਰਾ ਹਿਰਦਾ (ਦਰਸ਼ਨ ਨੂੰ) ਤਰਸ ਰਿਹਾ ਹੈ ।੧।
I hope and thirst for Your wish-fulfilling image; my heart yearns and longs for You. ||1||
 
(ਉੱਤਰ :) ਜੇ ਨਿਮਾਣੇ ਹੋ ਕੇ ਸੰਤ ਜਨਾਂ ਦੇ ਚਰਨਾਂ ਤੇ ਢਹਿ ਪਈਏ (ਜੇ ਪ੍ਰਭੂ ਦੇ ਦਰਸਨ ਦੀ ਇਤਨੀ ਤਾਂਘ ਹੋਵੇ, ਜਿਵੇਂ) ਮੱਛੀ ਨੂੰ (ਪਾਣੀ ਦੀ) ਪਿਆਸ ਹੁੰਦੀ ਹੈ,
The meek and humble Saints are like thirsty fish; the Saints of the Lord are absorbed in Him.
 
ਜੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦੀ ਖ਼ਾਤਰ,
I am the dust of the feet of the Lord's Saints.
 
ਆਪਣਾ ਹਿਰਦਾ ਭੇਟ ਕਰ ਦੇਈਏ,
I dedicate my heart to them.
 
ਤਾਂ, ਹੇ ਭਾਈ! ਪ੍ਰਭੂ ਦਇਆਵਾਨ ਹੁੰਦਾ ਹੈ ।
God has become Merciful to me.
 
ਹੇ ਨਾਨਕ! (ਜਦੋਂ ਕਿਸੇ ਨੇ ਆਪਣੇ ਅੰਦਰੋਂ) ਅਹੰਕਾਰ ਅਤੇ ਮੋਹ ਤਿਆਗ ਦਿੱਤਾ, ਤਦੋਂ (ਉਸ ਨੂੰ) ਪ੍ਰਭੂ ਜੀ ਮਿਲ ਪੈਂਦੇ ਹਨ ।੨।੨।੩੫।
Renouncing pride and leaving behind emotional attachment, O Nanak, one meets with the Dear Lord. ||2||2||35||
 
Kaanraa, Fifth Mehl:
 
ਹੇ ਭਾਈ! ਪਰਮਾਤਮਾ (ਇਸ ਜਗਤ-ਤਮਾਸ਼ੇ ਵਿਚ) ਅਨੇਕਾਂ ਹੀ ਰੰਗਾਂ ਵਿਚ (ਵੱਸ ਰਿਹਾ ਹੈ)
The Playful Lord imbues all with the Color of His Love.
 
ਕੀੜੀ ਤੋਂ ਲੈ ਕੇ ਹਾਥੀ ਤਕ ਸਭਨਾਂ ਦੇ ਨਾਲ ਵੱਸਦਾ ਹੈ ।੧।ਰਹਾਉ।
From the ant to the elephant, He is permeating and pervading all. ||1||Pause||
 
ਹੇ ਭਾਈ! (ਉਸ ਪਰਮਾਤਮਾ ਦਾ ਦਰਸਨ ਕਰਨ ਲਈ) ਕੋਈ ਵਰਤ ਨੇਮ ਰੱਖ ਰਿਹਾ ਹੈ, ਕੋਈ ਗੰਗਾ ਸਮੇਤ ਸਾਰੇ ਤੀਰਥਾਂ ਦਾ ਇਸ਼ਨਾਨ ਕਰਦਾ ਹੈ;
Some go on fasts, make vows, and take pilgrimages to sacred shrines on the Ganges.
 
ਕੋਈ (ਠੰਢੇ) ਪਾਣੀ ਅਤੇ ਬਰਫ਼ (ਦੀ ਠੰਢ ਸਹਾਰ ਰਿਹਾ ਹੈ), ਕੋਈ ਭੁੱਖਾਂ ਕੱਟਦਾ ਹੈ ਕੋਈ ਨੰਗਾ ਰਹਿੰਦਾ ਹੈ;
They stand naked in the water, enduring hunger and poverty.
 
ਕੋਈ ਆਸਣ ਜਮਾ ਦੇ ਪੂਜਾ ਆਦਿਕ ਦੇ ਕਰਮ ਕਰਦਾ ਹੈ;
They sit cross-legged, perform worship services and do good deeds.
 
ਕੋਈ ਆਪਣੇ ਸਰੀਰ ਦੇ ਛੇ ਅੰਗਾਂ ਉਤੇ ਚੱਕਰ ਤਿਲਕ ਆਦਿਕ ਲਾਣ ਦੇ ਕਰਮ ਕਰਦਾ ਹੈ ।
They apply religious symbols to their bodies, and ceremonial marks to their limbs.
 
ਪਰ ਸਾਧ ਸੰਗਤਿ ਦਾ ਦਰਸਨ ਕਰਨ ਤੋਂ ਬਿਨਾ (ਇਹ ਸਾਰੇ ਕਰਮ ਵਿਅਰਥ ਹਨ) ।
They read through the Shaastras, but they do not join the Sat Sangat, the True Congregation. ||1||
 
ਹੇ ਭਾਈ! (ਅਨੇਕਾਂ ਰੰਗਾਂ ਵਿਚ ਵਿਆਪਕ ਉਸ ਪ੍ਰਭੂ ਦਾ ਦਰਸਨ ਕਰਨ ਲਈ) ਕੋਈ ਮਨੁੱਖ ਹਠ ਨਾਲ ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ ਸਿਰ ਪਰਨੇ ਹੋਇਆ ਹੈ ।
They stubbornly practice ritualistic postures, standing on their heads.
 
(ਪਰ ਇਸ ਤਰ੍ਹਾਂ ਸਗੋਂ) ਹਉਮੈ ਦਾ ਰੋਗ (ਮਨੁੱਖ ਉਤੇ) ਜ਼ੋਰ ਪਾ ਲੈਂਦਾ ਹੈ,
They are afflicted with the disease of egotism, and their faults are not covered up.
 
(ਉਸ ਦੇ ਅੰਦਰੋਂ ਆਤਮਕ ਜੀਵਨ ਦੀ) ਤੋਟ ਮੁੱਕਦੀ ਨਹੀਂ, ਕਾਮ ਕੋ੍ਰਧ ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ ।
They burn in the fire of sexual frustration, unresolved anger and compulsive desire.
 
ਹੇ ਨਾਨਕ! (ਕਾਮ ਕੋ੍ਰਧ ਤ੍ਰਿਸ਼ਨਾ ਤੋਂ) ਉਹ ਮਨੁੱਖ ਬਚਿਆ ਰਹਿੰਦਾ ਹੈ ਜਿਸ ਨੂੰ ਸੋਹਣਾ ਗੁਰੂ ਮਿਲ ਪੈਂਦਾ ਹੈ ।੨।੩।੩੧।
He alone is liberated, O Nanak, whose True Guru is Good. ||2||3||36||
 
Kaanraa, Fifth Mehl, Seventh House:
 
One Universal Creator God. By The Grace Of The True Guru:
 
ਹੇ ਭਾਈ! ਸੰਤ ਜਨਾਂ ਨੂੰ ਮਿਲ ਕੇ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਉੱਕੀ ਹੀ ਮੁੱਕ ਗਈ ਹੈ ।
My thirst has been quenched, meeting with the Holy.
 
ਪ੍ਰਭੂ ਦੇ ਦਰਸ਼ਨ ਦੀ ਤਾਂਘ ਵਿਚ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਬੜੇ ਹੀ ਸੌਖ ਨਾਲ (ਕਾਮਾਦਿਕ) ਪੰਜੇ ਚੋਰ (ਮੇਰੇ ਅੰਦਰੋਂ) ਭੱਜ ਗਏ ਹਨ ।੧।ਰਹਾਉ।
The five thieves have run away, and I am in peace and poise; singing, singing, singing the Glorious Praises of the Lord, I obtain the Blessed Vision of my Beloved. ||1||Pause||
 
ਹੇ ਪ੍ਰਭੂ! ਜਿਹੋ ਜਿਹੀ ਮਿਹਰ ਤੂੰ ਮੇਰੇ ਉੱਤੇ ਕੀਤੀ ਹੈ, (ਉਸ ਦੇ ਵੱਟੇ ਵਿਚ) ਉਹੋ ਜਿਹੀ (ਤੇਰੀ ਸੇਵਾ) ਮੈਂ ਕਿਵੇਂ ਕਰ ਸਕਦਾ ਹਾਂ?
That which God has done for me - how can I do that for Him in return?
 
ਹੇ ਪ੍ਰਭੂ! ਮੇਰਾ ਹਿਰਦਾ ਤੈਥੋਂ ਸਦਕੇ ਜਾਂਦਾ ਹੈ, ਕੁਰਬਾਨ ਹੁੰਦਾ ਹੈ ।੧।
I make my heart a sacrifice, a sacrifice, a sacrifice, a sacrifice, a sacrifice to You. ||1||
 
ਹੇ ਪ੍ਰਭੂ! ਪਹਿਲਾਂ (ਤੇਰੇ) ਸੰਤ ਜਨਾਂ ਦੀ ਪੈਰੀਂ ਪੈ ਕੇ (ਤੇ, ਤੇਰਾ ਨਾਮ) ਸਿਮਰ ਸਿਮਰ ਸਿਮਰ ਕੇ ਮੈਂ (ਤੇਰੇ ਨਾਲ) ਪ੍ਰੀਤ ਬਣਾਈ ਹੈ ।
First, I fall at the feet of the Saints; I meditate, meditate, lovingly attuned to You.
 
ਹੇ ਪ੍ਰਭੂ! ਤੇਰਾ ਉਹ ਥਾਂ ਬੜਾ ਹੀ ਅਸਚਰਜ ਹੋਵੇਗਾ ਜਿੱਥੇ (ਬੈਠ ਕੇ) ਤੂੰ (ਸਾਰੇ) ਜੀਵਾਂ ਦੀ ਸੰਭਾਲ ਕਰਦਾ ਹੈਂ ।
O God, where is that Place, where You contemplate all Your beings?
 
ਤੇਰੇ ਅਨੇਕਾਂ ਹੀ ਦਾਸ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
Countless slaves sing Your Praises.
 
ਹੇ ਦਾਸ ਨਾਨਕ! (ਆਖ—) ਹੇ ਠਾਕੁਰ! ਤੈਨੂੰ ਉਹੀ (ਦਾਸ) ਮਿਲ ਸਕਿਆ ਹੈ ਜੋ ਤੈਨੂੰ ਪਿਆਰਾ ਲੱਗਾ ।
He alone meets You, who is pleasing to Your Will. Servant Nanak remains absorbed in his Lord and Master.
 
ਹੇ ਠਾਕੁਰ! ਤੂੰ ਹਰ ਥਾਂ ਵਿਆਪਕ ਹੈਂ, ਹਰ ਥਾਂ ਸਿਰਫ਼ ਤੂੰ ਹੀ ਹੈਂ ।੨।੧।੩੭।
You, You, You alone, Lord. ||2||1||37||
 
Kaanraa, Fifth Mehl, Eighth House:
 
One Universal Creator God. By The Grace Of The True Guru:
 
ਹੇ ਭਾਈ! (ਆਪਣੇ ਅੰਦਰੋਂ) ਮਾਣ ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ । ਦਇਆ-ਦਾ-ਘਰ ਸੋਹਣਾ ਪ੍ਰਭੂ (ਸਾਡੇ ਹਰੇਕ ਕੰਮ ਨੂੰ) ਵੇਖ ਰਿਹਾ ਹੈ । ਹੇ ਮਨ! (ਸਭਨਾਂ ਦੇ) ਚਰਨਾਂ ਦੀ ਧੂੜ (ਬਣਿਆ ਰਹੁ) ।੧।ਰਹਾਉ।
Give up your pride and your self-conceit; the Loving, Merciful Lord is watching over all. O mind, become the dust of His Feet. ||1||Pause||
 
ਹੇ ਭਾਈ! ਹਰੀ ਗੋਪਾਲ ਦੇ ਸੰਤ ਜਨਾਂ ਦੇ ਉਪਦੇਸ਼ ਦੀ ਡੰੂਘੀ ਵਿਚਾਰ ਵਿਚ ਸੁਰਤਿ ਜੋੜੀ ਰੱਖ ।੧।
Through the Mantra of the Lord's Saints, experience the spiritual wisdom and meditation of the Lord of the World. ||1||
 
ਹੇ ਭਾਈ! ਗੋਬਿੰਦ ਦੇ ਗੁਣ (ਆਪਣੇ) ਹਿਰਦੇ ਵਿਚ (ਸਦਾ) ਗਾਇਆ ਕਰ, ਦੀਨਾਂ ਉਤੇ ਦਇਆ ਕਰਨ ਵਾਲੇ ਮੋਹਨ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣਾਈ ਰੱਖ ।
Within your heart, sing the Praises of the Lord of the Universe, and be lovingly attuned to His Lotus Feet. He is the Fascinating Lord, Merciful to the meek and the humble.
 
ਹੇ ਕਿਰਪਾ ਦੇ ਸੋਮੇ ਪ੍ਰਭੂ! (ਮੇਰੇ ਉਤੇ ਸਦਾ) ਮਿਹਰ ਕਰ
O Merciful Lord, please bless me with Your Kindness and Compassion.
 
(ਤੇਰਾ ਦਾਸ) ਨਾਨਕ (ਆਪਣੇ ਅੰਦਰੋਂ) ਮੋਹ ਭਰਮ ਤੇ ਸਾਰਾ ਮਾਣ ਦੂਰ ਕਰ ਕੇ
Nanak begs for the Gift of the Naam, the Name of the Lord.
 
(ਤੇਰੇ ਦਰ ਤੋਂ ਤੇਰਾ) ਨਾਮ-ਦਾਨ ਮੰਗਦਾ ਹੈ ।੨।੧।੩੮।
I have abandoned emotional attachment, doubt and all egotistical pride. ||2||1||38||
 
Kaanraa, Fifth Mehl:
 
ਹੇ ਭਾਈ! ਗੁਰੂ ਨੂੰ ਮਿਲ ਕੇ (ਹੀ, ਵਿਕਾਰਾਂ ਦੀ) ਮੈਲ ਨੂੰ ਸਾੜਨ ਦੀ ਸਮਰੱਥਾ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ । ਹੋਰ ਕੋਈ ਹੀਲਾ (ਇਸ ਦੀ ਪ੍ਰਾਪਤੀ ਦਾ) ਨਹੀਂ ਹੈ ।੧।ਰਹਾਉ।
Speaking of God, filth and pollution are burnt away; This comes by meeting with the Guru, and not by any other efforts. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by