ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੈਥੋਂ) ਸਦਾ ਹੀ ਸਦਕੇ ਜਾਂਦਾ ਹਾਂ, (ਜਿਹੜੇ ਮਨੁੱਖ ਤੇਰੇ) ਡਰ ਵਿਚ ਪਿਆਰ ਵਿਚ (ਟਿਕ ਕੇ ਤੇਰੀ) ਭਗਤੀ (ਕਰਦੇ ਹਨ, ਉਹ) ਨਿਹਾਲ (ਹੋ ਜਾਂਦੇ ਹਨ) ।੨।੪।੪੯।
In the Fear of God and loving devotion, Nanak is exalted and enraptured, forever and ever a sacrifice to Him. ||2||4||49||
Kaanraa, Fifth Mehl:
ਹੇ ਭਾਈ! (ਜਿੱਥੇ ਜਾਂਦੇ ਹਨ) ਚਰਚਾ ਹੀ ਚਰਚਾ ਕਰਦੇ ਫਿਰਦੇ ਹਨ (ਪਰ ਪ੍ਰਭੂ ਦੇ ਭੋਜਨ ਤੋਂ ਬਿਨਾ ਇਹ ਸਭ ਕੁਝ ਵਿਅਰਥ ਹੈ)
The debaters debate and argue their arguments.
ਅਨੇਕਾਂ ਜੋਗ ਸਮਾਧੀਆਂ ਲਾਣ ਵਾਲੇ (ਛੇ) ਭੇਖਾਂ ਦੇ ਸਾਧੂ (ਸ਼ਾਸਤ੍ਰ ਦੇ) ਗਿਆਨਵਾਨ ਸਦਾ ਧਰਤੀ ਉਤੇ ਤੁਰੇ ਫਿਰਦੇ ਹਨ ।੧।
The Yogis and meditators, religious and spiritual teachers roam and ramble, wandering endlessly all over the earth. ||1||Pause||
ਹੇ ਭਾਈ! (ਇਹੋ ਜਿਹੇ ਅਨੇਕਾਂ ਹੀ) ਹੋਰ ਹਨ, (ਉਹਨਾਂ ਦੇ ਅੰਦਰ) ਹਉਮੈ ਹੀ ਹਉਮੈ, (ਨਾਮ ਤੋਂ ਸੱਖਣੇ ਉੁਹ) ਮੂਰਖ ਹਨ, ਮੂਰਖ ਹਨ, ਝੱਲੇ ਹਨ ।
They are egotistical, self-centered and conceited, foolish, stupid, idiotic and insane.
(ਉਹ ਧਰਤੀ ਉੱਤੇ ਤੁਰੇ ਫਿਰਦੇ ਹਨ, ਇਸ ਨੂੰ ਧਰਮ ਦਾ ਕੰਮ ਸਮਝਦੇ ਹਨ ਪਰ ਉਹ) ਜਿੱਥੇ ਭੀ ਜਾਂਦੇ ਹਨ, ਜਿੱਥੇ ਭੀ ਜਾਂਦੇ ਹਨ, ਸਦਾ ਹੀ ਸਦਾ ਹੀ ਆਤਮਕ ਮੌਤ (ਉਹਨਾਂ ਉਤੇ ਸਵਾਰ ਰਹਿੰਦੀ) ਹੈ ।
Wherever they go and wander, death is always with them, forever and ever and ever and ever. ||1||
ਹੇ ਮੂਰਖ! (ਇਹਨਾਂ ਸਮਾਧੀਆਂ ਦਾ) ਮਾਣ, (ਭੇਖ ਦਾ) ਮਾਣ (ਸ਼ਾਸਤ੍ਰਾਂ ਦੇ ਗਿਆਨ ਦਾ) ਅਹੰਕਾਰ ਛੱਡ ਦੇਹ, (ਇਸ ਤਰ੍ਹਾਂ ਆਤਮਕ) ਮੌਤ ਸਦਾ (ਤੇਰੇ) ਨੇੜੇ ਹੈ, ਸਦਾ (ਤੇਰੇ) ਨੇੜੇ ਹੈ ।
Give up your pride and stubborn self-conceit; death, yes, death, is always close and near at hand.
(ਤੈਨੂੰ) ਨਾਨਕ ਆਖਦੇ ਹਨ—ਹੇ ਮੂਰਖ! ਪਰਮਾਤਮਾ ਦਾ ਭਜਨ ਕਰ, ਹਰੀ ਦਾ ਭਜਨ ਕਰ । ਭਜਨ ਤੋਂ ਬਿਨਾ ਕੀਮਤੀ ਮਨੁੱਖਾ ਜਨਮ (ਵਿਅਰਥ) ਜਾ ਰਿਹਾ ਹੈ ।੨।੫।੫੦।੧੨।੬੨।
Vibrate and meditate on the Lord, Har, Haray, Haray. Says Nanak, listen you fool: without vibrating, and meditating, and dwelling on Him, your life is uselessly wasting away. ||2||5||50||12||62||
Kaanraa, Ashtapadees, Fourth Mehl, First House:
One Universal Creator God. By The Grace Of The True Guru:
ਹੇ (ਮੇਰੇ) ਮਨ! (ਪਰਮਾਤਮਾ ਦਾ) ਨਾਮ (ਸਦਾ) ਜਪਿਆ ਕਰ (ਜਿਹੜਾ ਮਨੁੱਖ ਜਪਦਾ ਹੈ, ਉਹ) ਸੁਖ ਪਾਂਦਾ ਹੈ ।
Chant the Name of the Lord, O mind, and find peace.
ਜਿਉਂ ਜਿਉਂ (ਮਨੁੱਖ ਹਰਿ-ਨਾਮ) ਜਪਦਾ ਹੈ, ਤਿਉਂ ਤਿਉਂ ਆਨੰਦ ਮਾਣਦਾ ਹੈ, ਅਤੇ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ।੧।ਰਹਾਉ।
The more you chant and meditate, the more you will be at peace; serve the True Guru, and merge in the Lord. ||1||Pause||
ਹੇ ਮਨ! ਭਗਤ ਜਨਾਂ ਦੀ ਹਰ ਵੇਲੇ (ਨਾਮ ਜਪਣ ਦੀ) ਤਾਂਘ ਬਣੀ ਰਹਿੰਦੀ ਹੈ, (ਪਰਮਾਤਮਾ ਦਾ ਭਗਤ) ਹਰਿ-ਨਾਮ ਜਪਦਿਆਂ ਆਨੰਦ ਪ੍ਰਾਪਤ ਕਰਦਾ ਹੈ
Each and every instant, the humble devotees long for Him; chanting the Naam, they find peace.
(ਉਸ ਦੇ ਅੰਦਰੋਂ) ਹੋਰ ਸਾਰੇ ਰਸਾਂ ਦੇ ਸੁਆਦ ਨਿਕਲ ਜਾਂਦੇ ਹਨ, ਹਰਿ-ਨਾਮ ਤੋਂ ਬਿਨਾ (ਭਗਤ ਨੂੰ) ਹੋਰ ਕੁਝ ਚੰਗਾ ਨਹੀਂ ਲੱਗਦਾ ।੧।
The taste of other pleasures is totally eradicated; nothing pleases them, except the Name. ||1||
ਹੇ ਮਨ! ਗੁਰੂ ਦੀ ਮਤਿ ਦੀ ਬਰਕਤਿ ਨਾਲ (ਭਗਤ ਨੂੰ) ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲਗ ਪੈਂਦਾ ਹੈ, ਗੁਰੂ (ਉਸ ਦੇ ਮੰੂਹੋਂ ਸਿਫ਼ਤਿ-ਸਾਲਾਹ ਦੇ) ਮਿੱਠੇ ਬਚਨ (ਹੀ) ਕਢਾਂਦਾ ਹੈ ।
Following the Guru's Teachings, the Lord seems sweet to them; the Guru inspires them to speak sweet words.
ਗੁਰੂ ਦੀ ਬਾਣੀ ਦੀ ਰਾਹੀਂ (ਭਗਤ) ਸ੍ਰੇਸ਼ਟ ਪੁਰਖ ਪਰਮਾਤਮਾ ਨੂੰ (ਮਿਲ ਪੈਂਦਾ ਹੈ, ਇਸ ਵਾਸਤੇ ਭਗਤ ਸਦਾ) ਗੁਰੂ ਦੀ ਬਾਣੀ ਨਾਲ (ਆਪਣਾ) ਚਿੱਤ ਪੱਘਰ ਜਾਂਦਾ ਹੈ;
Through the Word of the True Guru's Bani, the Primal Lord God is revealed; so focus your consciousness on His Bani. ||2||
ਮੇਰਾ ਮਨ (ਨਾਮ-ਰਸ ਨਾਲ) ਭਿੱਜ ਜਾਂਦਾ ਹੈ, (ਬਾਹਰ ਭਟਕਣ ਦੇ ਥਾਂ) ਆਪਣੇ ਅਸਲ ਸਰੂਪ ਵਿਚ ਟਿਕਿਆ ਰਹਿੰਦਾ ਹੈ ।
Hearing the Word of the Guru's Bani, my mind has been softened and saturated with it; my mind has returned to its own home deep within.
ਹਿਰਦੇ ਵਿਚ ਇਉਂ ਆਨੰਦ ਬਣਿਆ ਰਹਿੰਦਾ ਹੈ, (ਮਾਨੋ) ਉਸ ਹਿਰਦੇ ਵਿਚ ਇਕ-ਰਸ ਸੁਰ ਨਾਲ ਵਾਜੇ ਵੱਜਦੇ ਰਹਿੰਦੇ ਹਨ, (ਮਾਨੋ) ਚਸ਼ਮੇ (ਦੇ ਪਾਣੀ) ਦੀ ਧਾਰ ਚਲਦੀ ਰਹਿੰਦੀ ਹੈ ।੩।
The Unstruck Melody resonates and resounds there continuously; the stream of nectar trickles down constantly. ||3||
ਹੇ ਮਨ! (ਪਰਮਾਤਮਾ ਦਾ ਭਗਤ) ਹਰ ਵੇਲੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਗੁਰੂ ਦੀ ਮਤਿ ਲੈ ਕੇ (ਭਗਤ ਦਾ) ਮਨ (ਸਦਾ) ਨਾਮ ਵਿਚ ਲੀਨ ਰਹਿੰਦਾ ਹੈ ।
Singing the Name of the One Lord each and every instant, and following the Guru's Teachings, the mind is absorbed in the Naam.
ਭਗਤ (ਹਰ ਵੇਲੇ ਪਰਮਾਤਮਾ ਦਾ) ਨਾਮ ਸੁਣਦਾ ਹੈ, ਨਾਮ ਹੀ (ਉਸ ਦੇ) ਮਨ ਵਿਚ ਪਿਆਰਾ ਲੱਗਦਾ ਹੈ, ਨਾਮ ਦੀ ਰਾਹੀਂ ਹੀ (ਭਗਤ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜਿਆ ਰਹਿੰਦਾ ਹੈ ।੪।
Listening to the Naam, the mind is pleased with the Naam, and satisfied with the Naam. ||4||
(ਹੇ ਮੇਰੇ ਮਨ! ਮਾਇਆ-ਵੇੜ੍ਹਿਆ ਮਨੁੱਖ) ਸੋਨੇ (ਆਦਿਕ ਕੀਮਤੀ ਧਾਤਾਂ) ਦੇ ਅਨੇਕਾਂ ਕੰਗਣ (ਆਦਿਕ ਗਹਿਣੇ) ਪਹਿਨਦਾ ਹੈ (ਆਪਣੇ ਸਰੀਰ ਨੂੰ ਸਜਾਣ ਲਈ) ਕਈ ਕਿਸਮ ਦਾ ਕੱਪੜਾ ਬਣਾਂਦਾ ਹੈ,
People wear lots of bracelets, glittering with gold; they wear all sorts of fine clothes.
(ਪਰਮਾਤਮਾ ਦੇ) ਨਾਮ ਤੋਂ ਬਿਨਾ (ਇਹ) ਸਾਰੇ (ਉੱਦਮ) ਬਿਲਕੁਲ ਬੇ-ਸੁਆਦੇ ਹਨ । (ਅਜਿਹਾ ਮਨੁੱਖ ਸਦਾ) ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੫।
But without the Naam, they are all bland and insipid. They are born, only to die again, in the cycle of reincarnation. ||5||
ਹੇ ਮੇਰੇ ਮਨ! ਮਾਇਆ (ਦੇ ਮੋਹ) ਦਾ ਪਰਦਾ ਬੜਾ ਕਰੜਾ ਪਰਦਾ ਹੈ, (ਇਸ ਮੋਹ ਦੇ ਪਰਦੇ ਦੇ ਕਾਰਨ ਮਨੁੱਖ ਲਈ ਉਸ ਦਾ) ਘਰ ਘੁੰਮਣ-ਘੇਰੀ ਬਣ ਜਾਂਦਾ ਹੈ, (ਇਸ ਵਿਚ ਡੁੱਬਣ ਤੋਂ ਬਚਣ ਲਈ ਸਾਰੀ ਉਮਰ ਮਨੁੱਖ) ਘੋਲ ਕਰਦਾ ਹੈ ।
The veil of Maya is a thick and heavy veil, a whirlpool which destroys one's home.
। (ਮੋਹ ਵਿਚ ਫਸ ਦੇ ਕੀਤੇ ਹੋਏ) ਪਾਪ ਵਿਕਾਰ ਸੜੇ ਹੋਏ ਲੋਹੇ ਵਰਗੇ ਭਾਰੇ (ਬੋਝ) ਬਣ ਜਾਂਦੇ ਹਨ, (ਇਹਨਾਂ ਦੇ ਕਾਰਨ) ਆਤਮਕ ਮੌਤ ਲਿਆਉਣ ਵਾਲੇ ਜ਼ਹਰ-ਰੂਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣਾ ਔਖਾ ਹੋ ਜਾਂਦਾ ਹੈ, (ਮਾਇਆ-ਵੇੜ੍ਹੇ ਮਨੁੱਖ ਪਾਸੋਂ ਉਸ ਵਿਚੋਂ) ਪਾਰ ਨਹੀਂ ਲੰਘਿਆ ਜਾ ਸਕਦਾ ।੬।
Sins and corrupt vices are totally heavy, like rusted slag. They will not let you cross over the poisonous and treacherous world-ocean. ||6||
ਹੇ ਮੇਰੇ ਮਨ! (ਹਿਰਦੇ ਵਿਚ ਪਰਮਾਤਮਾ ਦਾ) ਅਦਬ ਅਤੇ ਪਿਆਰ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਜਹਾਜ਼ ਬਣ ਜਾਂਦਾ ਹੈ (ਜਿਸ ਮਨੁੱਖ ਦੇ ਅੰਦਰ ਪਿਆਰ ਹੈ ਡਰ ਹੈ, ਉਸ ਨੂੰ) ਗੁਰੂ ਮਲਾਹ (ਆਪਣੇ) ਸ਼ਬਦ ਦੀ ਰਾਹੀਂ ਪਾਰ ਲੰਘਾ ਲੈਂਦਾ ਹੈ ।
Let the Fear of God and neutral detachment be the boat; the Guru is the Boatman, who carries us across in the Word of the Shabad.
ਹੇ ਭਾਈ! ਪਰਮਾਤਮਾ ਦਾ ਨਾਮ (ਜਪ ਕੇ) ਪਰਮਾਤਮਾ ਨੂੰ ਮਿਲ ਸਕੀਦਾ ਹੈ; (ਜਿਸ ਮਨੁੱਖ ਦੇ ਅੰਦਰ ਅਦਬ ਤੇ ਪਿਆਰ ਹੈ, ਉਹ) ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।੭।
Meeting with the Lord, the Name of the Lord, merge in the Lord, the Name of the Lord. ||7||
(ਕਦੇ ਜੀਵ ਨੂੰ) ਅਗਿਆਨਤਾ ਵਿਚ ਫਸਾ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੰਵਾਈ ਰੱਖਦਾ ਹੈ, ਕਦੇ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਸੂਝ ਵਿਚ ਟਿਕਾ ਕੇ (ਉਸ ਨੀਂਦ ਤੋਂ) ਜਗਾ ਦੇਂਦਾ ਹੈ,
Attached to ignorance, people are falling asleep; attached to the Guru's spiritual wisdom, they awaken.
ਪਰ, ਹੇ ਨਾਨਕ! ਜਿਵੇਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵ ਨੂੰ ਜੀਵਨ ਰਾਹ ਤੇ) ਤੋਰਦਾ ਹੈ ।੮।੧।
O Nanak, by His Will, He makes us walk as He pleases. ||8||1||
Kaanraa, Fourth Mehl:
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
O mind, chant the Name of the Lord, Har, Har, and be carried across.
ਜਿਹੜਾ ਜਿਹੜਾ ਮਨੁੱਖ ਹਰਿ-ਨਾਮ ਜਪਦਾ ਹੈ, ਉਹ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਤੇ, ਪਰਮਾਤਮਾ ਵਿਚ ਹੀ ਲੀਨ ਹੋ ਜਾਂਦਾ ਹੈ) ਜਿਵੇਂ ਧ੍ਰੂ ਅਤੇ ਪ੍ਰਹਿਲਾਦ (ਆਪੋ ਆਪਣੇ ਸਮੇ ਪ੍ਰਭੂ ਵਿਚ) ਲੀਨ ਹੁੰਦਾ ਰਿਹਾ ਹੈ ।੧।ਰਹਾਉ।
Whoever chants and meditates on it is emancipated. Like Dhroo and Prahlaad, they merge in the Lord. ||1||Pause||