ਹੇ ਪ੍ਰਭੂ ਜੀ! ਮਿਹਰ ਕਰ, ਮਿਹਰ ਕਰ, ਮਿਹਰ ਕਰ, (ਤੇ, ਆਪਣੇ ਨਾਮ ਵਿਚ ਜੋੜੀ ਰੱਖ । ਹੇ ਭਾਈ! ਪਰਮਾਤਮਾ ਆਪ ਹੀ) ਮਿਹਰ ਕਰ ਕੇ (ਜੀਵ ਨੂੰ ਆਪਣੇ) ਨਾਮ ਵਿਚ ਜੋੜਦਾ ਹੈ ।
Mercy, mercy, mercy - O Dear Lord, please shower Your Mercy on me, and attach me to Your Name.
ਹੇ ਪ੍ਰਭੂ ਜੀ! ਮਿਹਰ ਕਰ ਕੇ ਗੁਰੂ ਮਿਲਾਵੋ । ਗੁਰੂ ਨੂੰ ਮਿਲ ਕੇ ਹੀ (ਜੀਵ ਤੇਰਾ) ਨਾਮ ਸਿਮਰ ਸਕਦਾ ਹੈ ।੧।
Please be Merciful, and lead me to meet the True Guru; meeting the True Guru, I meditate on the Naam, the Name of the Lord. ||1||
ਹੇ ਭਾਈ! (ਜੀਵ ਨੂੰ) ਅਨੇਕਾਂ ਜਨਮਾਂ ਦੀ ਹਉਮੈ ਦੀ ਮੈਲ ਚੰਬੜੀ ਆਉਂਦੀ ਹੈ, ਸਾਧ ਸੰਗਤਿ ਵਿਚ ਮਿਲ ਕੇ ਇਹ ਮੈਲ ਲਹਿ ਜਾਂਦੀ ਹੈ ।
The filth of egotism from countless incarnations sticks to me; joining the Sangat, the Holy Congregation, this filth is washed away.
ਜਿਵੇਂ ਲੋਹਾ ਕਾਠ (ਦੀ ਬੇੜੀ) ਨਾਲ ਲੱਗ ਕੇ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਨੁੱਖ) ਪਰਮਾਤਮਾ ਨੂੰ ਮਿਲ ਪੈਂਦਾ ਹੈ ।੨।
As iron is carried across if it is attached to wood, one who is attached to the Word of the Guru's Shabad finds the Lord. ||2||
ਹੇ ਭਾਈ! ਸੰਤ ਜਨਾਂ ਦੀ ਸੰਗਤਿ ਸਾਧ ਸੰਗਤਿ ਵਿਚ ਮਿਲ ਬੈਠਿਆ ਕਰੋ, ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਆਨੰਦ ਆਉਣ ਲੱਗ ਪੈਂਦਾ ਹੈ ।
Joining the Society of the Saints, joining the Sat Sangat, the True Congregation, you shall come to receive the Sublime Essence of the Lord.
ਪਰ ਅਹੰਕਾਰੀ ਮਨੁੱਖ ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ (ਹੋਰ ਹੋਰ) ਕਰਮ ਕਰਦਾ ਹੈ, (ਅਜਿਹਾ ਮਨੁੱਖ ਆਪਣੇ ਭਾਂਡੇ ਵਿਚੋਂ) ਪਾਣੀ ਕੱਢ ਕੇ (ਉਸ ਵਿਚ) ਚਿੱਕੜ ਪਾਈ ਜਾ ਰਿਹਾ ਹੈ ।੩।
But not joining the Sangat, and committing actions in egotistical pride, is like drawing out clean water, and throwing it in the mud. ||3||
ਹੇ ਭਾਈ! ਪ੍ਰਭੂ ਜੀ ਆਪਣੇ ਭਗਤਾਂ ਦੇ ਆਪ ਰਾਖੇ ਬਣੇ ਰਹਿੰਦੇ ਹਨ, (ਤਾਹੀਏਂ) ਭਗਤ ਜਨਾਂ ਨੂੰ ਹਰਿ-ਨਾਮ ਦਾ ਰਸ ਮਿੱਠਾ ਲੱਗਦਾ ਹੈ ।
The Lord is the Protector and Saving Grace of His humble devotees. The Lord's Sublime Essence seems so sweet to these humble beings.
ਪ੍ਰਭੂ (ਆਪਣੇ ਭਗਤਾਂ ਨੂੰ) ਹਰੇਕ ਖਿਨ (ਜਪਣ ਲਈ ਆਪਣਾ) ਨਾਮ ਦੇਂਦਾ ਹੈ (ਨਾਮ ਦੀ) ਵਡਿਆਈ ਦੇਂਦਾ ਹੈ । ਭਗਤ ਗੁਰੂ ਦੇ ਉਪਦੇਸ਼ (ਸ਼ਬਦ) ਵਿਚ ਲੀਨ ਹੋਇਆ ਰਹਿੰਦਾ ਹੈ ।੪।
Each and every instant, they are blessed with the Glorious Greatness of the Naam; through the Teachings of the True Guru, they are absorbed in Him. ||4||
ਹੇ ਭਾਈ! ਪ੍ਰਭੂ ਦੇ ਭਗਤਾਂ ਅੱਗੇ ਸਦਾ ਸਿਰ ਨਿਵਾਣਾ ਚਾਹੀਦਾ ਹੈ, ਭਗਤ ਜਨ (ਆਪ ਭੀ) ਨਿਮ੍ਰਤਾ ਵਿਚ ਰਹਿੰਦੇ ਹਨ । (ਜਦੋਂ ਮਨੁੱਖ ਨਿਊਂਦਾ ਹੈ) ਤਦੋਂ (ਹੀ) ਆਤਮਕ ਗੁਣਾਂ ਦਾ ਫਲ ਪ੍ਰਾਪਤ ਕਰਦਾ ਹੈ ।
Bow forever in deep respect to the humble devotees; if you bow to those humble beings, you shall obtain the fruit of virtue.
ਜਿਹੜੇ ਭੈੜੇ ਮਨੁੱਖ ਭਗਤ ਜਨਾਂ ਦੀ ਨਿੰਦਾ ਕਰਦੇ ਹਨ (ਉਹ ਆਪ ਹੀ ਖ਼ੁਆਰ ਹੁੰਦੇ ਹਨ । ਨਿੰਦਕ ਮਨੁੱਖ ਸਦਾ) ਹਰਨਾਖਸ ਵਾਂਗ ਖ਼ੁਆਰ ਹੁੰਦਾ ਹੈ ।੫।
Those wicked enemies who slander the devotees are destroyed, like Harnaakhash. ||5||
ਹੇ ਭਾਈ! ਬ੍ਰਹਮਾ ਕੌਲ-ਨਾਭੀ ਵਿਚੋਂ ਜੰਮਿਆ ਮੰਨਿਆ ਜਾਂਦਾ ਹੈ, ਬਿਆਸ ਮੱਛੀ (ਮਛੋਦਰੀ) ਦਾ ਪੁਤ ਕਿਹਾ ਜਾਂਦਾ ਹੈ (ਪਰ ਇਤਨੇ ਨੀਵੇਂ ਥਾਂ ਤੋਂ ਜੰਮੇ ਮੰਨੇ ਜਾ ਕੇ ਭੀ, ਪਰਮਾਤਮਾ ਦੀ ਭਗਤੀ ਦਾ) ਤਪ ਕਰਨ ਦੇ ਕਾਰਨ (ਬ੍ਰਹਮਾ ਭੀ ਤੇ ਬਿਆਸ ਭੀ ਜਗਤ ਵਿਚ ਆਪਣੀ) ਪੂਜਾ ਕਰਾ ਰਿਹਾ ਹੈ ।
Brahma, the son of the lotus, and Vyaas, the son of the fish, practiced austere penance and were worshipped.
ਹੇ ਭਾਈ! ਜਿਹੜਾ ਜਿਹੜਾ ਭੀ ਕੋਈ ਭਗਤ ਬਣਦਾ ਹੈ, ਉਸ ਦਾ ਆਦਰ ਸਤਕਾਰ ਕਰੋ । (ਭਗਤ ਜਨਾਂ ਦਾ ਸਤਕਾਰ) ਵੱਡੀ ਤੋਂ ਵੱਡੀ ਭਟਕਣਾ ਦੂਰ ਕਰ ਦੇਂਦਾ ਹੈ ।੬।
Whoever is a devotee - worship and adore that person. Get rid of your doubts and superstitions. ||6||
ਹੇ ਭਾਈ! ਉੱਚੀ ਤੋਂ ਉੱਚੀ ਜਾਤਿ ਵੇਖ ਕੇ (ਭੀ) ਭੁਲੇਖਾ ਨਾਹ ਖਾ ਜਾਓ (ਕਿ ਭਗਤੀ ਉੱਚੀ ਜਾਤਿ ਦਾ ਹੱਕ ਹੈ । ਵੇਖੋ) ਸੁਕਦੇਵ (ਬ੍ਰਾਹਮਣ ਰਾਜਾ) ਜਨਕ ਦੀ ਪੈਰੀਂ ਲੱਗ ਕੇ ਨਾਮ ਸਿਮਰ ਰਿਹਾ ਹੈ (ਸਿਮਰਨ ਦੀ ਜਾਚ ਸਿੱਖ ਰਿਹਾ ਹੈ । ਜਦੋਂ ਉਹ ਜਨਕ ਪਾਸ ਭਗਤੀ ਦੀ ਸਿੱਖਿਆ ਲੈਣ ਆਇਆ, ਲੰਗਰ ਵਰਤਾਇਆ ਜਾ ਰਿਹਾ ਸੀ ।
Do not be fooled by appearances of high and low social class. Suk Dayv bowed at the feet of Janak, and meditated.
ਸੁਕਦੇਵ ਨੂੰ ਬਾਹਰ ਹੀ ਖੜਾ ਕਰ ਦਿੱਤਾ ਗਿਆ । ਲੰਗਰ ਛਕ ਰਹੇ ਲੋਕਾਂ ਦੀਆਂ ਪੱਤਲਾਂ ਦੀ) ਸਾਰੀ ਜੂਠ (ਸੁਕਦੇਵ ਦੇ) ਸਿਰ ਉੱਤੇ ਪਈ (ਵੇਖੋ, ਫਿਰ ਭੀ ਸੁਕਦੇਵ ਬ੍ਰਾਹਮਣ ਹੁੰਦਿਆਂ ਭੀ ਆਪਣੇ) ਮਨ ਨੂੰ ਇਕ ਖਿਨ ਵਾਸਤੇ ਭੀ ਡੋਲਣ ਨਹੀਂ ਦੇ ਰਿਹਾ ।੭।
Even though Janak threw his left-overs and garbage on Suk Dayv's head, his mind did not waver, even for an instant. ||7||
ਹੇ ਭਾਈ! ਅਨੇਕਾਂ ਜਨਕ (ਆਪਣੀ ਵਾਰੀ ਜਿਸ) ਰਾਜ-ਗੱਦੀ ਉਤੇ ਬੈਠਣ ਆ ਰਹੇ ਸਨ (ਉਸ ਉਤੇ ਬੈਠਾ ਹੋਇਆ ਉਸੇ ਖ਼ਾਨਦਾਨ ਦਾ ਭਗਤ ਰਾਜਾ ਜਨਕ ਰਾਜਾ ਹੁੰਦਿਆਂ ਭੀ ਭਗਤੀ ਕਰਨ ਵਾਲੇ) ਨੌ ਰਿਸ਼ੀਆਂ ਦੀ ਚਰਨ-ਧੂੜ (ਆਪਣੇ ਮੱਥੇ ਉੱਤੇ) ਲਾ ਰਿਹਾ ਹੈ ।
Janak sat upon his regal throne, and applied the dust of the nine sages to his forehead.
ਹੇ ਨਾਨਕ! (ਆਖ—) ਹੇ ਠਾਕੁਰ! (ਮੇਰੇ ਉਤੇ) ਮਿਹਰ ਕਰ, ਮਿਹਰ ਕਰ, (ਮੈਨੂੰ ਆਪਣਾ ਕੋਈ ਭਗਤ ਮਿਲਾ ਦੇਹ, ਜਿਹੜਾ) ਮੈਨੂੰ ਤੇਰੇ ਦਾਸਾਂ ਦਾ ਦਾਸ ਬਣਾ ਲਏ ।੮।੨।
Please shower Nanak with your Mercy, O my Lord and Master; make him the slave of Your slaves. ||8||2||
Kaanraa, Fourth Mehl:
ਹੇ ਭਾਈ! (ਜਿਸ ਮਨੁੱਖ ਦਾ) ਮਨ ਗੁਰੂ ਦੀ ਮਤਿ (ਲੈ ਕੇ) ਸੁਆਦ ਨਾਲ (ਪਰਮਾਤਮਾ ਦੇ) ਗੁਣ ਗਾਣ ਲੱਗ ਪੈਂਦਾ ਹੈ
O mind, follow the Guru's Teachings, and joyfully sing God's Praises.
(ਉਸ ਦੇ ਅੰਦਰ ਇਤਨਾ ਪਿਆਰ ਜਾਗਦਾ ਹੈ ਕਿ ਉਸ ਦੀ) ਜੀਭ ਇਕ ਤੋਂ (ਮਾਨੋ) ਲੱਖਾਂ ਕੋ੍ਰੜਾਂ ਬਣ ਕੇ (ਨਾਮ) ਜਪਣ ਲੱਗ ਪੈਂਦੀ ਹੈ (ਨਾਮ ਜਪਦੀ ਥੱਕਦੀ ਹੀ ਨਹੀਂ) ।੧।ਰਹਾਉ।
If my one tongue became hundreds of thousands and millions, I would meditate on Him millions and millions of times. ||1||Pause||
ਹੇ ਭਾਈ! (ਉਸ ਆਤਮਕ ਆਨੰਦ ਦੇ ਪ੍ਰੇਰੇ ਹੋਏ ਹੀ) ਸ਼ੇਸ਼ਨਾਗ ਨੇ (ਆਪਣੀ ਹਜ਼ਾਰ) ਫ਼ਨ ਨਾਲ (ਸਦਾ ਹਰਿ-ਨਾਮ) ਜਪਿਆ ਹੈ । ਪਰ ਹੇ, ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਕੋਈ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਲੱਭ ਸਕਦਾ ।
The serpent king chants and meditates on the Lord with his thousands of heads, but even by these chants, he cannot find the Lord's limits.
ਹੇ ਪ੍ਰਭੂ! ਤੂੰ ਅਥਾਹ (ਸਮੁੰਦਰ) ਹੈਂ, ਤੂੰ ਸਦਾ ਹੀ ਅਪਹੁੰਚ ਹੈਂ । ਹੇ ਭਾਈ! ਗੁਰੂ ਦੀ ਮਤਿ ਦੀ ਰਾਹੀਂ (ਨਾਮ ਜਪਣ ਵਾਲੇ ਮਨੁੱਖ ਦਾ) ਮਨ ਭਟਕਣੋਂ ਹਟ ਜਾਂਦਾ ਹੈ ।੧।
You are Utterly Unfathomable, Inaccessible and Infinite. Through the Wisdom of the Guru's Teachings, the mind becomes steady and balanced. ||1||
ਹੇ ਪ੍ਰਭੂ! ਜਿਹੜੇ ਮਨੁੱਖਾਂ ਨੇ ਤੈਨੂੰ ਜਪਿਆ ਹੈ, ਉਹੀ ਮਨੁੱਖ ਚੰਗੇ (ਜੀਵਨ ਵਾਲੇ) ਬਣੇ ਹਨ । ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਹਰੀ (ਆਤਮਕ) ਆਨੰਦ ਬਖ਼ਸ਼ਦਾ ਹੈ ।
Those humble beings who meditate on You are noble and exalted. Meditating on the Lord, they are at peace.
(ਵੇਖੋ, ਇਕ) ਦਾਸੀ ਦਾ ਪੁੱਤਰ ਬਿਦਰ ਛੋਕਰਾ ਜਿਹਾ ਹੀ ਸੀ, (ਪਰ ਨਾਮ ਜਪਣ ਦੀ ਬਰਕਤਿ ਨਾਲ) ਕ੍ਰਿਸਨ ਉਸ ਨੂੰ ਛਾਤੀ ਨਾਲ ਲਾ ਰਿਹਾ ਹੈ, ਗਲ ਨਾਲ ਲਾ ਰਿਹਾ ਹੈ ।੨।
Bidur, the son of a slave-girl, was an untouchable, but Krishna hugged him close in His Embrace. ||2||
ਹੇ ਭਾਈ! ਪਾਣੀ ਤੋਂ ਕਾਠ ਦੀ ਉਤਪੱਤੀ ਹੁੰਦੀ ਹੈ (ਇਸ ਲਾਜ ਨੂੰ ਪਾਲਣ ਲਈ ਪਾਣੀ ਉਸ) ਕਾਠ ਨੂੰ (ਆਪਣੀ ਛਾਤੀ ਉੱਤੇ ਰੱਖੀ ਰੱਖਦਾ ਹੈ) ਤਰਾਂਦਾ ਰਹਿੰਦਾ ਹੈ (ਡੁੱਬਣ ਨਹੀਂ ਦੇਂਦਾ) ।
Wood is produced from water, but by holding onto wood, one is saved from drowning.
(ਇਸੇ ਤਰ੍ਹਾਂ) ਪਰਮਾਤਮਾ ਆਪਣੇ ਸੇਵਕਾਂ ਨੂੰ ਆਪ ਸੋਹਣੇ ਜੀਵਨ ਵਾਲਾ ਬਣਾਂਦਾ ਹੈ, ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਕਾਇਮ ਰੱਖਦਾ ਹੈ ।੩।
The Lord Himself embellishes and exalts His humble servants; He confirms His Innate Nature. ||3||
ਹੇ ਭਾਈ! ਅਸੀ ਜੀਵ ਪੱਥਰ (ਵਾਂਗ ਪਾਪਾਂ ਨਾਲ ਭਾਰੇ) ਹਾਂ, ਲੋਹੇ (ਵਾਂਗ ਵਿਕਾਰਾਂ ਨਾਲ ਭਾਰੇ) ਹਾਂ, (ਪਰ ਪ੍ਰਭੂ ਆਪ ਮਿਹਰ ਕਰ ਕੇ) ਗੁਰੂ ਦੀ ਸੰਗਤਿ ਵਿਚ ਰੱਖ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ (ਜਿਵੇਂ) ਬੇੜੀ (ਪੱਥਰਾਂ ਨੂੰ ਲੋਹੇ ਨੂੰ ਨਦੀ ਤੋਂ ਪਾਰ ਲੰਘਾਂਦੀ ਹੈ)
I am like a stone, or a piece of iron, heavy stone and iron; in the Boat of the Guru's Congregation, I am carried across,
ਜਿਵੇਂ ਸਾਧ ਸੰਗਤਿ ਦੀ ਬਰਕਤਿ ਨਾਲ (ਕਬੀਰ) ਜੁਲਾਹਾ ਪਾਰ ਲੰਘ ਗਿਆ । ਹੇ ਭਾਈ! ਪਰਮਾਤਮਾ ਆਪਣੇ ਸੰਤ ਜਨਾਂ ਦੇ ਮਨ ਵਿਚ (ਸਦਾ) ਪਿਆਰਾ ਲੱਗਦਾ ਹੈ ।੪।
like Kabeer the weaver, who was saved in the Sat Sangat, the True Congregation. He became pleasing to the minds of the humble Saints. ||4||
ਹੇ ਭਾਈ! (ਜਿਸ ਮਨੁੱਖ ਦਾ ਮਨ ਗੁਰੂ ਦੀ ਮਤਿ ਲੈ ਕੇ ਸੁਆਦ ਨਾਲ ਹਰਿ-ਗੁਣ ਗਾਣ ਲੱਗ ਪੈਂਦਾ ਹੈ, ਉਹ ਮਨੁੱਖ) ਖਲੇ-ਖਲੋਤਿਆਂ, ਬੈਠਦਿਆਂ, ਉੱਠਦਿਆਂ, ਰਸਤੇ ਵਿਚ (ਤੁਰਦਿਆਂ, ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ ।
Standing up, sitting down, rising up and walking on the path, I meditate.
(ਉਹ ਮਨੁੱਖ ਸਦਾ) ਗੁਰੂ ਦੇ ਬਚਨਾਂ ਵਿਚ (ਮਗਨ ਰਹਿੰਦਾ) ਹੈ, ਗੁਰੂ ਦਾ ਉਪਦੇਸ਼ (ਉਸ ਨੂੰ ਵਿਕਾਰਾਂ ਤੋਂ) ਖ਼ਲਾਸੀ ਦਾ ਸਿੱਧਾ ਰਸਤਾ ਦੱਸਦਾ ਰਹਿੰਦਾ ਹੈ ।੫।
The True Guru is the Word, and the Word is the True Guru, who teaches the Path of Liberation. ||5||
ਹੇ ਭਾਈ! (ਜਿਸ ਮਨੁੱਖ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ, ਉਹ ਮਨੁੱਖ ਸਾਹ ਦੇ ਹੁੰਦਿਆਂ ਹਰੇਕ ਸਾਹ ਦੇ ਨਾਲ (ਨਾਮ ਜਪ ਜਪ ਕੇ ਆਤਮਕ) ਤਾਕਤ ਹਾਸਲ ਕਰਦਾ ਰਹਿੰਦਾ ਹੈ, ਸਾਹ ਦੇ ਨਾਹ ਹੁੰਦਿਆਂ ਭੀ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।
By His Training, I find strength with each and every breath; now that I am trained and tamed, I meditate on the Naam, the Name of the Lord.
(ਜਦੋਂ) ਗੁਰੂ ਦੀ ਕਿਰਪਾ ਨਾਲ (ਉਸ ਦੇ ਅੰਦਰੋਂ) (ਹਉਮੈ ਦੀ ਅੱਗ) ਬੁੱਝ ਜਾਂਦੀ ਹੈ, ਤਦੋਂ ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੬।
By Guru's Grace, egotism is extinguished, and then, through the Guru's Teachings, I merge in the Naam. ||6||