ਹੇ ਭਾਈ! ਗੁਰੂ ਸਭ ਜੀਵਾਂ ਦਾ ਆਤਮਕ ਜੀਵਨ ਦਾ ਦਾਤਾ ਹੈ, ਪਰ ਬਦ-ਕਿਸਮਤ ਮਨੁੱਖ ਨੂੰ ਗੁਰੂ ਪਿਆਰਾ ਨਹੀਂ ਲੱਗਦਾ । (ਉਹ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੀ ਦਾਤਿ ਨਹੀਂ ਲੈਂਦਾ ।
The True Guru is the Giver of the life of the soul, but the unfortunate ones do not love Him.
 
ਜ਼ਿੰਦਗੀ ਦਾ ਸਮਾ ਲੰਘ ਜਾਂਦਾ ਹੈ) ਮੁੜ ਇਹ ਸਮਾ ਹੱਥ ਨਹੀਂ ਆਉਂਦਾ, ਤਦੋਂ ਦੁੱਖੀ ਹੁੰਦਾ ਹੈ ਤੇ ਹੱਥ ਮਲਦਾ ਹੈ ।੭।
This opportunity shall not come into their hands again; in the end, they will suffer in torment and regret. ||7||
 
ਹੇ ਭਾਈ! ਜੇ ਕੋਈ ਮਨੁੱਖ ਆਪਣਾ ਭਲਾ ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ ਉਹ) ਗੁਰੂ ਦੇ ਦਰ ਤੇ ਆਪਾ-ਭਾਵ ਗਵਾ ਕੇ ਪਿਆ ਰਹੇ ।
If a good person seeks goodness for himself, he should bow low in humble surrender to the Guru.
 
ਹੇ ਨਾਨਕ! (ਤੂੰ ਭੀ ਆਖ—) ਹੇ ਮੇਰੇ ਠਾਕੁਰ! (ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੇਰੇ ਮੱਥੇ ਉੱਤੇ ਗੁਰੂ ਦੇ ਚਰਨਾਂ ਦੀ ਧੂੜ ਲੱਗੀ ਰਹੇ ।੮।੩।
Nanak prays: please show kindness and compassion to me, O my Lord and Master, that I may apply the dust of the True Guru to my forehead. ||8||3||
 
Kaanraa, Fourth Mehl:
 
ਹੇ ਭਾਈ! (ਜਿਹੜਾ ਮਨੁੱਖ ਆਪਣੇ ਮਨ ਨੂੰ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਣ ਵਾਸਤੇ ਮਨ ਨੂੰ) ਗੁਰੂ ਦੀ ਮਤਿ ਦੀ ਪਾਣ ਦੇਂਦਾ ਹੈ, (ਉਸ ਦਾ) ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ
O mind, be attuned to His Love, and sing.
 
(ਇਸ ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ ਪਰਮਾਤਮਾ ਦੇ ਗੁਣ) ਗਾਂਦਾ ਰਹਿੰਦਾ ਹੈ, ਉਸ ਦੇ ਸਾਰੇ (ਮਲੀਨ) ਡਰ ਤੇ ਸਹਮ ਪਵਿੱਤਰ (ਅਦਬ-ਸਤਕਾਰ) ਬਣ ਜਾਂਦੇ ਹਨ ।੧।ਰਹਾਉ।
The Fear of God makes me fearless and immaculate; I am dyed in the color of the Guru's Teachings. ||1||Pause||
 
ਹੇ ਭਾਈ! ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਹੋਇਆ ਮਨੁੱਖ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦਾ ਹੈ, ਪ੍ਰਭੂ (ਪ੍ਰੇਮ-ਰੰਗ ਵਿਚ ਰੰਗੇ ਮਨੁੱਖਾਂ ਦੇ ਸਦਾ) ਨੇੜੇ ਵੱਸਦਾ ਹੈ, ਉਹਨਾਂ ਦੇ (ਹਿਰਦੇ-) ਘਰ ਵਿਚ ਆ ਟਿਕਦਾ ਹੈ ।
Those who are attuned to the Lord's Love remain balanced and detached forever; they live near the Lord, who comes into their house.
 
ਹੇ ਭਾਈ! ਜੇ ਮੈਨੂੰ ਉਹਨਾਂ (ਵਡ-ਭਾਗੀ ਮਨੁੱਖਾਂ) ਦੀ ਚਰਨ-ਧੂੜ ਮਿਲੇ, ਤਾਂ ਮੈਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹਾਂ । (ਪਰ ਇਹ ਚਰਨ-ਧੂੜ ਪ੍ਰਭੂ) ਆਪ ਹੀ ਕਿਰਪਾ ਕਰ ਕੇ ਦਿਵਾਂਦਾ ਹੈ ।੧।
If I am blessed with the dust of their feet, then I live. Granting His Grace, He Himself bestows it. ||1||
 
ਹੇ ਭਾਈ! ਜਿਹੜੇ ਮਨੁੱਖ ਮੇਰ-ਤੇਰ ਵਿਚ ਲੋਭ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਕੋਰੇ ਮਨ ਉੱਤੇ (ਪ੍ਰਭੂ ਦਾ ਪਿਆਰ-) ਰੰਗ ਨਹੀਂ ਚੜ੍ਹ ਸਕਦਾ ।
Mortal beings are attached to greed and duality. Their minds are unripe and unfit, and will not accept the Dye of His Love.
 
ਫਿਰ ਜਦੋਂ ਗੁਰੂ ਦੇ ਬਚਨਾਂ ਦੀ ਰਾਹੀਂ (ਉਹਨਾਂ ਦਾ ਮਨ ਦੁਬਿਧਾ ਲੋਭ ਆਦਿਕ ਵਲੋਂ) ਪਰਤਦਾ ਹੈ, (ਤਾਂ ਉਹਨਾਂ ਨੂੰ ਨਵਾਂ ਆਤਮਕ) ਜਨਮ ਮਿਲਦਾ ਹੈ । ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਪੁਰਖ ਮਿਲ ਪੈਂਦਾ ਹੈ (ਉਸ ਦੇ ਮਨ ਨੂੰ ਪ੍ਰਭੂ-ਪਿਆਰ ਦਾ) ਰੰਗ ਚਾੜ੍ਹ ਦੇਂਦਾ ਹੈ ।੨।
But their lives are transformed through the Word of the Guru's Teachings. Meeting with the Guru, the Primal Being, they are dyed in the color of His Love. ||2||
 
ਹੇ ਭਾਈ! ਮਨੁੱਖ ਦੀਆਂ ਇਹ ਦਸੇ ਹੀ ਇੰਦ੍ਰੀਆਂ ਮੁੜ ਮੁੜ ਭਟਕਦੀਆਂ ਫਿਰਦੀਆਂ ਹਨ । (ਮਾਇਆ ਦੇ) ਤਿੰਨ ਗੁਣਾਂ ਵਿਚ ਗ੍ਰਸਿਆ ਮਨ ਰਤਾ-ਭਰ ਸਮੇ ਲਈ ਭੀ (ਇਕ ਥਾਂ) ਨਹੀਂ ਟਿਕਦਾ ।
There are ten organs of sense and action; the ten wander unrestrained. Under the influence of the three dispositions, they are not stable, even for an instant.
 
ਜਦੋਂ ਗੁਰੂ (ਕਿਸੇ ਮਨੁੱਖ ਉੱਤੇ) ਤੱ੍ਰਠਦਾ ਹੈ ਤਾਂ ਉਸ ਦਾ ਮਨ ਵੱਸ ਵਿਚ ਆ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ।੩।
Coming in contact with the True Guru, they are brought under control; then, salvation and liberation are attained. ||3||
 
ਹੇ ਭਾਈ! ਪਰਮਾਤਮਾ ਇਕ ਆਪ ਹੀ ਸਭ ਥਾਂ ਵਿਆਪਕ ਹੈ, ਉਸ ਇਕੋ ਸਰਬ-ਵਿਆਪਕ ਵਿਚ ਹੀ ਸਾਰਾ ਜਗਤ ਲੀਨ ਹੋ ਜਾਂਦਾ ਹੈ ।
The One and Only Creator of the Universe is All-pervading everywhere. All shall once again merge into the One.
 
ਉਹ ਪਰਮਾਤਮਾ (ਕਦੇ) ਇਕ ਆਪ ਹੀ ਆਪ ਹੁੰਦਾ ਹੈ, ਉਹ ਆਪ ਹੀ (ਜਗਤ ਰਚ ਕੇ) ਅਨੇਕਾਂ ਰੰਗਾਂ ਵਾਲਾ ਬਣ ਜਾਂਦਾ ਹੈ । ਸਾਰੇ ਜਗਤ ਨੂੰ ਉਹ ਪ੍ਰਭੂ ਇਕ ਆਪਣੇ ਹੀ ਹੁਕਮ ਵਿਚ ਤੋਰ ਰਿਹਾ ਹੈ ।੪।
His One Form has one, and many colors; He leads all according to His One Word. ||4||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹਰ ਥਾਂ) ਇਕ ਪਰਮਾਤਮਾ ਨੂੰ ਹੀ (ਵੱਸਦਾ) ਪਛਾਣਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋ ਕੇ (ਮਨੁੱਖ) ਇਹ ਭੇਤ ਸਮਝ ਲੈਂਦਾ ਹੈ ।
The Gurmukh realizes the One and Only Lord; He is revealed to the Gurmukh.
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ, ਉਹ (ਆਪਣੇ ਅੰਦਰ) ਗੁਰੂ ਦੇ ਸ਼ਬਦ ਦਾ ਇਕ-ਰਸ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ ।੫।
The Gurmukh goes and meets the Lord in His Mansion deep within; the Unstruck Word of the Shabad vibrates there. ||5||
 
ਹੇ ਭਾਈ! (ਉਂਞ ਤਾਂ) ਸਾਰੇ ਜੀਅ ਜੰਤ (ਪ੍ਰਭੂ ਦੇ ਪੈਦਾ ਕੀਤੇ ਹੋਏ ਹਨ), ਸਾਰੀ ਸ੍ਰਿਸ਼ਟੀ (ਪ੍ਰਭੂ ਨੇ ਹੀ) ਪੈਦਾ ਕੀਤੀ ਹੋਈ ਹੈ, (ਪਰ) ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ ।
God created all the beings and creatures of the universe; He blesses the Gurmukh with glory.
 
ਹੇ ਭਾਈ! ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਭੀ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਥਾਂ ਨਹੀਂ ਲੈ ਸਕਦਾ (ਸਗੋਂ) ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁੱਖ ਭੋਗਦਾ ਰਹਿੰਦਾ ਹੈ ।੬।
Without meeting the Guru, no one obtains the Mansion of His Presence. They suffer the agony of coming and going in reincarnation. ||6||
 
ਹੇ ਮੇਰੇ ਪ੍ਰੀਤਮ ਪ੍ਰਭੂ! (ਜੀਵ) ਅਨੇਕਾਂ ਹੀ ਜਨਮ (ਤੇਰੇ ਚਰਨਾਂ ਤੋਂ) ਵਿਛੁੜੇ ਰਹਿੰਦੇ ਹਨ । ਗੁਰੂ (ਹੀ) ਮਿਹਰ ਕਰ ਕੇ (ਇਹਨਾਂ ਨੂੰ ਤੇਰੇ ਨਾਲ) ਮਿਲਾਂਦਾ ਹੈ ।
For countless lifetimes, I have been separated from my Beloved; in His Mercy, the Guru has united me with Him.
 
ਹੇ ਭਾਈ! ਗੁਰੂ ਨੂੰ ਮਿਲਦਿਆਂ (ਹੀ ਮਨੁੱਖ) ਬੜਾ ਆਨੰਦ ਪ੍ਰਾਪਤ ਕਰ ਲੈਂਦਾ ਹੈ । (ਮਨੁੱਖ ਦੀ ਵਿਕਾਰਾਂ ਵਿਚ) ਮੈਲੀ ਹੋ ਚੁਕੀ ਮਤਿ ਨੂੰ (ਗੁਰੂ) ਖੇੜੇ ਵਿਚ ਲੈ ਆਉਂਦਾ ਹੈ ।੭।
Meeting the True Guru, I have found absolute peace, and my polluted intellect blossoms forth. ||7||
 
ਹੇ ਜਗਤ ਦੇ ਜੀਵਨ ਹਰੀ! ਮਿਹਰ ਕਰ, (ਗੁਰੂ) ਮੇਰੀ ਸਰਧਾ (ਤੇਰੇ) ਨਾਮ ਵਿਚ ਬਣਾਈ ਰੱਖੇ ।
O Lord, Har, Har, please grant Your Grace; O Life of the World, instill faith in the Naam within me.
 
ਹੇ ਨਾਨਕ! (ਆਖ—ਪ੍ਰਭੂ-ਚਰਨਾਂ ਵਿਚ ਜੁੜਨ ਲਈ) ਗੁਰੂ ਹੀ (ਵਸੀਲਾ) ਹੈ, ਗੁਰੂ ਹੀ (ਵਿਚੋਲਾ) ਹੈ । ਗੁਰੂ ਹੀ ਮੈਨੂੰ ਪ੍ਰਭੂ ਦੀ ਸਰਨ ਵਿਚ ਟਿਕਾਈ ਰੱਖ ਸਕਦਾ ਹੈ ।੮।੪।
Nanak is the Guru, the Guru, the True Guru; I am immersed in the Sanctuary of the True Guru. ||8||4||
 
Kaanraa, Fourth Mehl:
 
ਹੇ ਮਨ (ਤੈਨੂੰ) ਗੁਰੂ ਦੀ ਸਿੱਖਿਆ (ਹੀ ਸਹੀ ਜੀਵਨ ਦੀ) ਚਾਲ ਚਲਾ ਸਕਦੀ ਹੈ ।
O mind, walk on the Path of the Guru's Teachings.
 
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ, ਉਹ) ਕੁੰਡਾ ਹੈ (ਜਿਸ ਨਾਲ ਹਾਥੀ ਨੂੰ ਤੋਰੀਦਾ ਹੈ) । ਜਿਵੇਂ ਮਸਤ ਹਾਥੀ ਨੂੰ ਕੁੰਡੇ ਹੇਠ ਰੱਖੀਦਾ ਹੈ (ਤਿਵੇਂ ਗੁਰੂ ਆਪਣਾ) ਸ਼ਬਦ (ਮਨੁੱਖ ਦੇ) ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ।੧।ਰਹਾਉ।
Just as the wild elephant is subdued by the prod, the mind is disciplined by the Word of the Guru's Shabad. ||1||Pause||
 
ਹੇ ਭਾਈ! (ਮਨੁੱਖ ਦਾ ਮਨ) ਮੁੜ ਮੁੜ ਦਸੀਂ ਪਾਸੀਂ ਭਟਕਦਾ ਫਿਰਦਾ ਹੈ, ਗੁਰੂ (ਇਸ ਨੂੰ) ਭਟਕਣ ਤੋਂ ਬਚਾਂਦਾ ਹੈ (ਇਸਦੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ ।
The wandering mind wanders, roams and rambles in the ten directions; but the Guru holds it, and lovingly attunes it to the Lord.
 
ਗੁਰੂ (ਆਪਣਾ) ਸ਼ਬਦ (ਮਨੁੱਖ ਦੇ) ਹਿਰਦੇ ਵਿਚ ਟਿਕਾ ਦੇਂਦਾ ਹੈ, ਅਤੇ ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਚੋਂਦਾ ਹੈ ।੧।
The True Guru implants the Word of the Shabad deep within the heart; the Ambrosial Naam, the Name of the Lord, trickles into the mouth. ||1||
 
ਹੇ ਭਾਈ! ਸੱਪ ਜ਼ਹਰ ਨਾਲ ਨਕਾ-ਨਕ ਭਰੇ ਹੁੰਦੇ ਹਨ (ਉਹਨਾਂ ਦੇ ਅਸਰ ਤੋਂ ਬਚਾਣ ਲਈ) ਗਾਰੁੜ ਮੰਤਰ ਹੈ (ਇਸੇ ਤਰ੍ਹਾਂ) ਗੁਰੂ (ਆਪਣਾ) ਸ਼ਬਦ (-ਮੰਤ੍ਰ ਜਿਸ ਮਨੁੱਖ ਦੇ) ਮੂੰਹ ਵਿਚ ਪਾ ਦੇਂਦਾ ਹੈ,
The snakes are filled with poisonous venom; the Word of the Guru's Shabad is the antidote - place it in your mouth.
 
ਮਾਇਆ ਸਪਣੀ ਉਸ ਦੇ ਨੇੜੇ ਨਹੀਂ ਢੁਕਦੀ । (ਗੁਰੂ ਸ਼ਬਦ-ਮੰਤ੍ਰ ਦੀ ਬਰਕਤਿ ਨਾਲ ਉਸ ਦਾ) ਜ਼ਹਰ ਝਾੜ ਝਾੜ ਕੇ (ਉਸ ਦੇ ਅੰਦਰ) ਪਰਮਾਤਮਾ ਦੀ ਲਗਨ ਪੈਦਾ ਕਰ ਦੇਂਦਾ ਹੈ ।੨।
Maya, the serpent, does not even approach one who is rid of the poison, and lovingly attuned to the Lord. ||2||
 
ਹੇ ਭਾਈ! ਲੋਭ-ਕੁੱਤਾ (ਮਨੁੱਖ ਦੇ) ਸਰੀਰ-ਨਗਰ ਵਿਚ ਬਲਵਾਨ ਹੋਇਆ ਰਹਿੰਦਾ ਹੈ, ਪਰ ਗੁਰੂ ਇਕ ਛਿਨ ਵਿਚ (ਇਸ ਕੁੱਤੇ ਨੂੰ) ਮਾਰ ਕੇ (ਉਸ ਦੇ ਅੰਦਰੋਂ) ਕੱਢ ਦੇਂਦਾ ਹੈ ।
The dog of greed is very powerful in the village of the body; the Guru strikes it and drives it out in an instant.
 
(ਗੁਰੂ ਨੇ) ਸਤ ਸੰਤੋਖ ਧਰਮ (ਇਹ ਗੁਣ) ਸਾਧ ਸੰਗਤਿ-ਨਗਰੀ ਵਿਚ ਲਿਆ ਕੇ ਰੱਖੇ ਹੋਏ ਹਨ (ਲੋਭ-ਕੁੱਤੇ ਤੋਂ ਬਚਣ ਲਈ ਮਨੁੱਖ) ਸਾਧ ਸੰਗਤਿ ਵਿਚ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।
Truth, contentment, righteousness and Dharma have settled there; in the village of the Lord, sing the Glorious Praises of the Lord. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by