(ਹੇ ਭਾਈ!) ਸਦਾ ਪ੍ਰਭੂ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖ਼ਰੂ ਹੋਈਦਾ ਹੈ ਤੇ ਪ੍ਰਧਾਨਤਾ ਮਿਲਦੀ ਹੈ ।
Meditating on God, chanting Govind, Govind, Govind, your face shall be radiant; you shall be famous and exalted.
 
ਹੇ ਨਾਨਕ! (ਆਖ—ਹੇ ਭਾਈ!) ਗੁਰੂ ਪਰਮਾਤਮਾ (ਦਾ ਰੂਪ) ਹੈ; ਉਸ (ਗੁਰੂ) ਵਿਚ ਮਿਲ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ।੨।
O Nanak, the Guru is the Lord God, the Lord of the Universe; meeting Him, you shall obtain the Name of the Lord. ||2||
 
Pauree:
 
ਹੇ ਪ੍ਰਭੂ! ਤੂੰ ਆਪ ਹੀ (ਜੋਗ-ਸਾਧਨਾਂ ਵਿਚ) ਪੁੱਗਾ ਹੋਇਆ ਜੋਗੀ ਹੈਂ, ਤੂੰ ਆਪ ਹੀ ਸਾਧਨ ਕਰਨ ਵਾਲਾ ਹੈਂ, ਤੂੰ ਆਪ ਹੀ ਜੋਗ ਵਿਚ ਜੁੜਨ ਵਾਲਾ ਹੈਂ,
You Yourself are the Siddha and the seeker; You Yourself are the Yoga and the Yogi.
 
ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਰਸ ਚੱਖਣ ਵਾਲਾ ਹੈਂ, ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਭੋਗ ਭੋਗਣ ਵਾਲਾ ਹੈਂ,
You Yourself are the Taster of tastes; You Yourself are the Enjoyer of pleasures.
 
(ਕਿਉਂਕਿ ਜੋਗੀਆਂ ਵਿਚ ਭੀ ਤੇ ਗ੍ਰਿਹਸਤੀਆਂ ਵਿਚ ਭੀ ਹਰ ਥਾਂ) ਤੂੰ ਆਪ ਹੀ ਆਪ ਮੌਜੂਦ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ ।
You Yourself are All-pervading; whatever You do comes to pass.
 
ਹੇ ਭਾਈ! ਗੁਰੂ ਦੀ ਸਾਧ ਸੰਗਤਿ ਧੰਨ ਹੈ ਧੰਨ ਹੈ ਜਿਸ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲੇ ਜਾ ਸਕਦੇ ਹਨ ।
Blessed, blessed, blessed, blessed, blessed is the Sat Sangat, the True Congregation of the True Guru. Join them - speak and chant the Lord's Name.
 
(ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ) ਸਾਰੇ (ਆਪਣੇ ਮੰੂਹੋਂ ਸਦਾ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆਂ ਸਾਰੇ ਪਿਛਲੇ ਕੀਤੇ) ਪਾਪ ਦੂਰ ਹੋ ਜਾਂਦੇ ਹਨ ।੧।
Let everyone chant together the Name of the Lord, Har, Har, Haray, Har, Har, Haray; chanting Har, all sins are washed away. ||1||
 
Shalok, Fourth Mehl:
 
(ਹੇ ਭਾਈ!) ਸਦਾ ਹੀ ਪਰਮਾਤਮਾ ਦਾ ਨਾਮ (ਸਿਮਰਨ ਦੀ ਦਾਤਿ) ਕੋਈ ਵਿਰਲਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਹਾਸਲ ਕਰਦਾ ਹੈ,
Har, Har, Har, Har is the Name of the Lord; rare are those who, as Gurmukh, obtain it.
 
(ਜਿਹੜਾ ਮਨੁੱਖ ਇਹ ਦਾਤਿ ਪ੍ਰਾਪਤ ਕਰਦਾ ਹੈ, ਉਸ ਦੇ ਅੰਦਰੋਂ) ਹਉਮੈ ਅਤੇ ਅਪਣੱਤ ਦਾ ਨਾਸ ਹੋ ਜਾਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਨਾਮ ਦੀ ਬਰਕਤਿ ਨਾਲ) ਭੈੜੀ ਮਤਿ (ਦੀ ਮੈਲ) ਧੋ ਕੇ ਕੱਢ ਦੇਂਦਾ ਹੈ;
Egotism and possessiveness are eradicated, and evil-mindedness is washed away.
 
ਹੇ ਨਾਨਕ! (ਉਹ ਮਨੁੱਖ) ਹਰ ਵੇਲੇ (ਪਰਮਾਤਮਾ ਦੇ) ਗੁਣ ਉਚਾਰਦਾ ਹੈ (ਪਰ ਹੇ ਭਾਈ! ਉਹੀ ਮਨੁੱਖ ਪਰਮਾਤਮਾ ਦੇ ਗੁਣ ਉਚਾਰਦੇ ਹਨ) ਜਿਨ੍ਹਾਂ ਦੇ ਭਾਗਾਂ ਵਿਚ ਧੁਰ ਤੋਂ (ਕੀਤੇ ਕਰਮਾਂ ਅਨੁਸਾਰ ਨਾਮ ਸਿਮਰਨ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੁੰਦਾ ਹੈ ।੧।
O Nanak, one who is blessed with such pre-ordained destiny chants the Lord's Praises, night and day. ||1||
 
Fourth Mehl:
 
(ਹੇ ਭਾਈ!) ਪਰਮਾਤਮਾ ਆਪ ਹੀ ਦਇਆ ਦਾ ਸੋਮਾ ਹੈ (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪਰਮਾਤਮਾ ਆਪ ਹੀ ਕਰਦਾ ਹੈ ।
The Lord Himself is Merciful; whatever the Lord Himself does, comes to pass.
 
(ਹੇ ਭਾਈ!) ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹੈ ।
The Lord Himself is All-pervading. There is no other as Great as the Lord.
 
। ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, ਜੋ ਕੁਝ ਉਹ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ ।
Whatever pleases the Lord God's Will comes to pass; whatever the Lord God does is done.
 
ਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਕਿਸੇ (ਮਨੁੱਖ) ਨੇ ਉਸ ਦਾ ਮੁੱਲ ਨਹੀਂ ਪਾਇਆ ।
No one can appraise His Value; the Lord God is Endless.
 
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਉਸ ਦਾ ਤਨ ਉਸ ਦਾ ਮਨ (ਵਿਕਾਰਾਂ ਵਲੋਂ) ਠੰਢਾ-ਠਾਰ ਹੋ ਜਾਂਦਾ ਹੈ ।੨।
O Nanak, as Gurmukh, praise the Lord; your body and mind shall be cooled and soothed. ||2||
 
Pauree:
 
ਹੇ ਜਗਤ ਦੇ ਜੀਵਨ ਪ੍ਰਭੂ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ (ਚਾਨਣ ਕਰ ਰਿਹਾ ਹੈ), ਤੂੰ ਹਰੇਕ ਸਰੀਰ ਵਿਚ (ਮੌਜੂਦ ਹੈਂ ਤੇ ਆਪਣੇ ਨਾਮ ਦੀ) ਰੰਗਣ ਚਾੜ੍ਹਨ ਵਾਲਾ ਹੈਂ ।
You are the Light of all, the Life of the World; You imbue each and every heart with Your Love.
 
। ਹੇ ਮੇਰੇ ਪ੍ਰੀਤਮ! ਸਾਰੇ ਜੀਵ ਤੈਨੂੰ (ਹੀ) ਸਿਮਰਦੇ ਹਨ । ਹੇ ਸਰਬ-ਵਿਆਪਕ (ਤੇ ਫਿਰ ਭੀ) ਨਿਰਲੇਪ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ।
All meditate on You, O my Beloved; You are the True, True Primal Being, the Immaculate Lord.
 
ਹੇ ਪ੍ਰਭੂ! ਤੂੰ ਹੀ ਦਾਤਾ ਦੇਣ ਵਾਲਾ ਹੈਂ, ਸਾਰਾ ਜਗਤ (ਤੇਰੇ ਦਰ ਦਾ) ਮੰਗਤਾ ਹੈ । ਹੇ ਹਰੀ! ਹਰੇਕ ਮੰਗ (ਜੀਵ ਤੈਥੋਂ ਹੀ) ਮੰਗਦੇ ਹਨ ।
The One is the Giver; the whole world is the beggar. All the beggars beg for His Gifts.
 
ਤੂੰ ਆਪ ਹੀ ਮਾਲਕ ਹੈਂ । ਹੇ ਹਰੀ! ਗੁਰੂ ਦੀ ਮਤਿ ਉਤੇ ਤੁਰਿਆ ਤੂੰ ਬਹੁਤ ਪਿਆਰਾ ਲੱਗਦਾ ਹੈਂ ।
You are the servant, and You are the Lord and Master of all. Through the Guru's Teachings, we are ennobled and uplifted.
 
ਹੇ ਭਾਈ! ਪਰਮਾਤਮਾ (ਸਾਰੇ) ਇੰਦ੍ਰਿਆਂ ਦਾ ਮਾਲਕ ਹੈ, ਤੁਸੀ ਸਾਰੇ ਆਪਣੇ ਮੰੂਹੋਂ ਉਸ ਦੀ ਸਿਫ਼ਤਿ-ਸਾਲਾਹ ਕਰੋ, ਉਸ ਦਾ ਨਾਮ ਜਪੋ, ਉਸ ਦੇ ਨਾਮ ਦੀ ਬਰਕਤਿ ਨਾਲ ਹੀ (ਜੀਵ) ਸਾਰੇ ਫਲ ਪ੍ਰਾਪਤ ਕਰਦੇ ਹਨ ।੨।
Let everyone say that the Lord is the Master of the senses, the Master of all faculties; through Him, we obtain all fruits and rewards. ||2||
 
Shalok, Fourth Mehl:
 
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ।
O mind, meditate on the Name of the Lord, Har, Har; you shall be honored in the Court of the Lord.
 
(ਪਰਮਾਤਮਾ ਪਾਸੋਂ) ਜੋ ਤੂੰ ਮੰਗੇਂਗਾ ਉਹੀ ਫਲ (ਉਹ) ਦੇਵੇਗਾ । (ਪਰ) ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪ੍ਰਭੂ ਵਿਚ) ਸੁਰਤਿ ਜੁੜ ਸਕਦੀ ਹੈ ।
You shall obtain the fruits that you desire, focusing your meditation on the Word of the Guru's Shabad.
 
(ਜਿਸ ਮਨੁੱਖ ਦੀ ਜੁੜਦੀ ਹੈ, ਉਸ ਦੇ) ਸਾਰੇ ਪਾਪ ਵਿਕਾਰ ਕੱਟੇ ਜਾਂਦੇ ਹਨ; (ਉਸ ਦੇ ਅੰਦਰੋਂ) ਹਉਮੈ ਮੁੱਕ ਜਾਂਦੀ ਹੈ ਅਹੰਕਾਰ ਦੂਰ ਹੋ ਜਾਂਦਾ ਹੈ ।
All your sins and mistakes shall be wiped away, and you shall be rid of egotism and pride.
 
ਹੇ ਮੇਰੇ ਮਨ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ, ਉਹ ਥਾਂ ਪਰਮਾਤਮਾ ਨੂੰ ਵੱਸਦਾ ਪਛਾਨਣ-ਜੋਗ ਹੋ ਜਾਂਦਾ ਹੈ ।
The heart-lotus of the Gurmukh blossoms forth, recognizing God within every soul.
 
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ਦਾਸ (ਨਾਨਕ) ਉਤੇ ਮਿਹਰ ਕਰ, (ਮੈਂ ਤੇਰਾ ਦਾਸ ਭੀ) ਨਾਮ ਜਪਦਾ ਰਹਾਂ ।੧।
O Lord God, please shower Your Mercy upon servant Nanak, that he may chant the Lord's Name. ||1||
 
Fourth Mehl:
 
(ਹੇ ਭਾਈ!) ਪਰਮਾਤਮਾ ਦਾ ਨਾਮ (ਆਤਮਕ ਜੀਵਨ ਨੂੰ) ਸੁੱਚਾ ਬਨਾਣ-ਜੋਗ ਹੈ, ਨਾਮ ਜਪਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ ।
The Name of the Lord, Har, Har, is Sacred and Immaculate. Chanting the Naam, pain is dispelled.
 
(ਪਰ ਇਹ ਨਾਮ) ਉਹਨਾਂ (ਮਨੁੱਖਾਂ) ਦੇ ਮਨ ਵਿਚ ਆ ਕੇ ਵੱਸਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ ਮੁੱਢ ਤੋਂ (ਪਿਛਲੇ ਕੀਤੇ ਕਰਮਾਂ ਅਨੁਸਾਰ ਨਾਮ ਜਪਣ ਦੇ ਸੰਸਕਾਰਾਂ ਦਾ ਲੇਖਾ) ਲਿਖਿਆ ਹੁੰਦਾ ਹੈ ।
God comes to abide in the minds of those who have such pre-ordained destiny.
 
। (ਹੇ ਭਾਈ!) ਜਿਹੜਾ ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ ਉਹਨਾਂ ਦਾ ਦੁੱਖ ਦਰਿੱਦ੍ਰ ਦੂਰ ਹੋ ਜਾਂਦਾ ਹੈ ।
Those who walk in harmony with the Will of the True Guru are rid of pain and poverty.
 
ਪਰ ਹੇ ਭਾਈ! ਆਪਣੇ ਮਨ ਵਿਚ ਤਸੱਲੀ ਕਰ ਕੇ ਵੇਖ ਲਵੋ, ਆਪਣੇ ਮਨ ਦੀ ਮਰਜ਼ੀ ਵਿਚ ਤੁਰ ਕੇ ਕਿਸੇ ਨੇ ਭੀ ਹਰਿ-ਨਾਮ ਪ੍ਰਾਪਤ ਨਹੀਂ ਕੀਤਾ ।
No one finds the Lord by his own will; see this, and satisfy your mind.
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦੇ ਦਾਸਾਂ ਦਾ ਦਾਸ ਹੈ ।੨।
Servant Nanak is the slave of the slave of those who fall at the Feet of the True Guru. ||2||
 
Pauree:
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by