(ਪਰ) ਸੁਆਮੀ ਪ੍ਰਭੂ ਉਹਨਾਂ ਨੂੰ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਪਰਮਾਤਮਾ ਨਾਲ ਪਿਆਰ ਦਾ ਲੇਖ ਲਿਖਿਆ ਹੁੰਦਾ ਹੈ ।
They alone meet the Lord, the Lord God, their Lord and Master, whose love for the Lord is pre-ordained.
 
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨ ਦੀ ਰਾਹੀਂ (ਗੁਰੂ ਦੇ ਦੱਸੇ ਰਸਤੇ ਤੁਰ ਕੇ) ਮਨ ਵਿਚ ਚਿੱਤ ਵਿਚ ਨਾਮ ਜਪਿਆ ਹੈ (ਅਸਲ ਵਿਚ ਉਹਨਾਂ ਨੇ ਹੀ) ਨਾਮ ਸਿਮਰਿਆ ਹੈ ।੧।
Servant Nanak meditates on the Naam, the Name of the Lord; through the Word of the Guru's Teachings, chant it consciously with your mind. ||1||
 
Fourth Mehl:
 
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਮਿੱਤਰ ਪ੍ਰਭੂ ਨੂੰ ਲੱਭ ਲੈ, (ਉਹ ਮਿੱਤਰ-ਪ੍ਰਭੂ) ਕਿਸਮਤ ਨਾਲ ਵੱਡੀ ਕਿਸਮਤ ਨਾਲ (ਹਿਰਦੇ ਵਿਚ ਆ) ਵੱਸਦਾ ਹੈ ।
Seek the Lord God, your Best Friend; by great good fortune, He comes to dwell with the very fortunate ones.
 
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਉਸ ਦਾ) ਦਰਸਨ ਕਰਾ ਦਿੱਤਾ, ਉਸ ਦੀ ਸੁਰਤਿ (ਹਰ ਵੇਲੇ) ਹਰੀ-ਪ੍ਰਭੂ ਵਿਚ ਲੱਗੀ ਰਹਿੰਦੀ ਹੈ ।੨।
Through the Perfect Guru, He is revealed, O Nanak, and one is lovingly attuned to the Lord. ||2||
 
Pauree:
 
(ਹੇ ਭਾਈ! ਮਨੁੱਖ ਵਾਸਤੇ ਉਹ) ਘੜੀ ਭਾਗਾਂ ਵਾਲੀ ਹੁੰਦੀ ਹੈ ਸੋਹਣੀ ਹੁੰਦੀ ਹੈ ਮਨੁੱਖਾ ਜੀਵਨ ਦਾ ਮਨੋਰਥ ਪੂਰਾ ਕਰਨ ਵਾਲੀ ਹੁੰਦੀ ਹੈ । ਜਿਸ ਵਿਚ (ਮਨੁੱਖ ਨੂੰ ਆਪਣੇ) ਮਨ ਵਿਚ ਪਰਮਾਤਮਾ ਦੀ ਸੇਵਾ-ਭਗਤੀ ਚੰਗੀ ਲੱਗਦੀ ਹੈ ।
Blessed, blessed, beauteous and fruitful is that moment, when service to the Lord becomes pleasing to the mind.
 
ਹੇ ਮੇਰੇ ਗੁਰੂ ਦੇ ਸਿੱਖੋ! ਤੁਸੀ ਮੈਨੂੰ ਭੀ ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ
So proclaim the story of the Lord, O my GurSikhs; speak the Unspoken Speech of my Lord God.
 
(ਤੇ ਦੱਸੋ ਕਿ) ਉਹ ਸੋਹਣਾ ਸਿਆਣਾ ਪ੍ਰਭੂ ਕਿਵੇਂ ਮਿਲ ਸਕਦਾ ਹੈ ਕਿਵੇਂ ਉਸ ਦਾ ਦਰਸਨ ਹੋ ਸਕਦਾ ਹੈ ।
How can I attain Him? How can I see Him? My Lord God is All-knowing and All-seeing.
 
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਲੀਨ ਹੁੰਦੀ ਹੈ ਉਹਨਾਂ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਜੋੜ ਕੇ ਆਪਣਾ ਦਰਸਨ ਕਰਾਂਦਾ ਹੈ ।
Through the Word of the Guru's Teachings, the Lord reveals Himself; we merge in absorption in the Naam, the Name of the Lord.
 
ਹੇ ਭਾਈ! ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ਜਿਹੜੇ ਨਿਰਲੇਪ ਪਰਮਾਤਮਾ (ਦਾ ਨਾਮ ਹਰ ਵੇਲੇ) ਜਪਦੇ ਹਨ ।੧੦।
Nanak is a sacrifice unto those who meditate on the Lord of Nirvaanaa. ||10||
 
Shalok, Fourth Mehl:
 
ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਦੇਂਦਾ ਹੈ, ਉਹਨਾਂ ਦੀਆਂ ਅੱਖਾਂ ਪ੍ਰਭੂ ਦੇ ਪਿਆਰ ਨਾਲ ਰੰਗੀਆਂ ਜਾਂਦੀਆਂ ਹਨ,
One's eyes are anointed by the Lord God, when the Guru bestows the ointment of spiritual wisdom.
 
ਉਹਨਾਂ ਨੂੰ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।੧।
I have found God, my Best Friend; servant Nanak is intuitively absorbed into the Lord. ||1||
 
Fourth Mehl:
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਸ ਦੇ ਅੰਦਰ ਸ਼ਾਂਤੀ ਰਹਿੰਦੀ ਹੈ ਉਹ ਮਨੋਂ ਤਨੋਂ (ਹਰ ਵੇਲੇ ਪਰਮਾਤਮਾ ਦੇ) ਨਾਮ ਵਿਚ ਲੀਨ ਰਹਿੰਦਾ ਹੈ,
The Gurmukh is filled with peace and tranquility deep within. His mind and body are absorbed in the Naam, the Name of the Lord.
 
ਉਹ (ਸਦਾ) ਨਾਮ ਚੇਤੇ ਕਰਦਾ ਹੈ ਉਹ ਸਦਾ ਨਾਮ ਹੀ ਪੜ੍ਹਦਾ ਹੈ, ਉਹ ਹਰਿ-ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।
He thinks of the Naam, and reads the Naam; he remains lovingly attuned to the Naam.
 
(ਹੇ ਭਾਈ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ) ਕੀਮਤੀ ਨਾਮ ਹਾਸਲ ਹੋ ਜਾਂਦਾ ਹੈ (ਜਿਸ ਨੂੰ ਹਾਸਲ ਹੁੰਦਾ ਹੈ ਉਸ ਦੇ ਅੰਦਰੋਂ) ਚਿੰਤਾ ਦੂਰ ਹੋ ਜਾਂਦੀ ਹੈ ।
He obtains the Treasure of the Naam, and is rid of anxiety.
 
ਜੇ ਗੁਰੂ ਮਿਲ ਪਏ ਤਾਂ (ਮਨੱੁਖ ਦੇ ਅੰਦਰ) ਨਾਮ (ਦਾ ਬੂਟਾ) ਉੱਗ ਪੈਂਦਾ ਹੈ (ਜਿਸ ਦੀ ਬਰਕਤਿ ਨਾਲ ਮਾਇਆ ਦੀ) ਤ੍ਰੇਹ (ਮਾਇਆ ਦੀ) ਭੱੁਖ ਸਾਰੀ ਦੂਰ ਹੋ ਜਾਂਦੀ ਹੈ ।
Meeting with the True Guru, the Naam wells up, and all hunger and thirst depart.
 
ਹੇ ਨਾਨਕ! ਜੇ ਪਰਮਾਤਮਾ ਦੇ ਨਾਮ ਵਿਚ ਰੰਗੇ ਰਹੀਏ ਤਾਂ ਨਾਮ ਹੀ ਮਿਲਦਾ ਹੈ ।੨।
O Nanak, one who is imbued with the Naam, gathers the Naam in his lap. ||2||
 
Pauree:
 
ਹੇ ਪ੍ਰਭੂ! ਤੂੰ ਆਪ ਹੀ ਜਗਤ ਪੈਦਾ ਕਰ ਕੇ (ਇਸ ਨੂੰ) ਤੂੰ ਆਪ ਹੀ (ਆਪਣੇ) ਵੱਸ ਵਿਚ ਰੱਖਿਆ ਹੋਇਆ ਹੈ ।
You Yourself created the world, and You Yourself control it.
 
ਹੇ ਭਾਈ! ਕਈ ਜੀਵਾਂ ਨੂੰ ਮਨ ਦੇ ਮੁਰੀਦ ਬਣਾ ਕੇ ਉਸ (ਪਰਮਾਤਮਾ) ਨੇ (ਜੀਵਨ-ਖੇਡ ਵਿਚ) ਹਾਰ ਦੇ ਦਿੱਤੀ ਹੈ, ਪਰ ਕਈਆਂ ਨੂੰ ਗੁਰੂ ਮਿਲਾ ਕੇ (ਉਸ ਨੇ ਇਹੋ ਜਿਹਾ ਬਣਾ ਦਿੱਤਾ ਹੈ ਕਿ) ਉਹਨਾਂ ਨੇ (ਜੀਵਨ ਦੀ ਬਾਜ਼ੀ) ਜਿੱਤ ਲਈ ਹੈ ।
Some are self-willed manmukhs - they lose. Others are united with the Guru - they win.
 
ਹੇ ਭਾਈ! ਪਰਮਾਤਮਾ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ ਕਰਨ ਵਾਲਾ ਹੈ, ਪਰ ਕਿਸੇ ਭਾਗਾਂ ਵਾਲੇ ਨੇ (ਹੀ) ਗੁਰੂ ਦੇ ਉਪਦੇਸ਼ ਦੀ ਰਾਹੀਂ (ਇਹ ਨਾਮ) ਸਿਮਰਿਆ ਹੈ ।
The Name of the Lord, the Lord God is Sublime. The fortunate ones chant it, through the Word of the Guru's Teachings.
 
ਜਦੋਂ ਗੁਰੂ ਨੇ ਪਰਮਾਤਮਾ ਦਾ ਨਾਮ (ਕਿਸੇ ਭਾਗਾਂ ਵਾਲੇ ਨੂੰ) ਦਿੱਤਾ, ਤਾਂ ਉਸ ਦਾ ਸਾਰਾ ਦੁੱਖ ਸਾਰਾ ਦਰਿੱਦ੍ਰ ਦੂਰ ਹੋ ਗਿਆ ।
All pain and poverty are taken away, when the Guru bestows the Lord's Name.
 
ਹੇ ਭਾਈ! ਤੁਸੀ ਸਾਰੇ ਉਸ ਮੋਹਨ ਪ੍ਰਭੂ ਦਾ ਮਨ-ਮੋਹਨ ਪ੍ਰਭੂ ਦਾ ਜਗ-ਮੋਹਨ ਪ੍ਰਭੂ ਦਾ ਨਾਮ ਸਿਮਰਿਆ ਕਰੋ, ਜਿਸ ਨੇ ਜਗਤ ਪੈਦਾ ਕਰ ਕੇ ਇਹ ਸਾਰਾ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ ।੧੧।
Let everyone serve the Enticing Enticer of the Mind, the Enticer of the World, who created the world, and controls it all. ||11||
 
Shalok, Fourth Mehl:
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਦੁਰਾਚਾਰੀ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ (ਕਿਉਂਕਿ ਉਹਨਾਂ ਦੇ) ਮਨ ਵਿਚ ਹਉਮੈ (ਦਾ) ਰੋਗ (ਟਿਕਿਆ ਰਹਿੰਦਾ) ਹੈ ।
The disease of egotism is deep within the mind; the self-willed manmukhs and the evil beings are deluded by doubt.
 
ਹੇ ਨਾਨਕ! (ਆਖ—ਹੇ ਭਾਈ! ਸਾਧੂ ਸੱਜਣ ਗੁਰੂ ਨੂੰ ਮਿਲ ਕੇ (ਹੀ ਇਹ) ਰੋਗ ਦੂਰ ਕਰ (ਦੂਰ ਕੀਤਾ ਜਾ ਸਕਦਾ ਹੈ) ।੧।
O Nanak, the disease is cured only by meeting with the True Guru, the Holy Friend. ||1||
 
Fourth Mehl:
 
ਹੇ ਭਾਈ! (ਮੇਰਾ ਇਹ) ਮਨ ਅਤੇ ਸਰੀਰ ਤਦੋਂ ਹੀ ਆਦਰ ਜੋਗ ਹੋ ਸਕਦਾ ਹੈ, ਜਦੋਂ ਮੈਂ (ਆਪਣੀਆਂ) ਅੱਖਾਂ ਨਾਲ ਪਰਮਾਤਮਾ ਦਾ ਦਰਸਨ ਕਰ ਸਕਾਂ ।
My mind and body are embellished and exalted, when I behold the Lord with my eyes.
 
ਹੇ ਨਾਨਕ! (ਆਖ—ਹੇ ਭਾਈ! ਜਦੋਂ) ਉਹ ਪ੍ਰਭੂ ਮੈਨੂੰ ਮਿਲਦਾ ਹੈ, ਤਦੋਂ ਮੈਂ ਉਸ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਹਾਂ ।੨।
O Nanak, meeting with that God, I live, hearing His Voice. ||2||
 
Pauree:
 
ਹੇ ਜਗਤ ਦੇ ਨਾਥ! ਹੇ ਜਗਤ ਦੇ ਮਾਲਕ! ਹੇ ਬੇਅੰਤ ਕਰਤਾਰ! ਤੂੰ ਸਰਬ-ਵਿਆਪਕ ਹੈਂ, ਤੇਰੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ ।
The Creator is the Lord of the World, the Master of the Universe, the Infinite Primal Immeasurable Being.
 
ਹੇ ਮੇਰੇ ਗੁਰੂ ਦੇ ਸਿੱਖੋ! ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਪਰਮਾਤਮਾ ਦਾ ਨਾਮ ਜੀਵਨ ਨੂੰ ਉੱਚਾ ਕਰਨ ਵਾਲਾ ਹੈ (ਪਰ) ਉਹ ਨਾਮ ਕਿਸੇ ਮੁੱਲ ਤੋਂ ਨਹੀਂ ਮਿਲਦਾ ।
Meditate on the Lord's Name, O my GurSikhs; the Lord is Sublime, the Lord's Name is Invaluable.
 
ਜਿਨ੍ਹਾਂ ਮਨੁੱਖਾਂ ਨੇ ਦਿਨ ਰਾਤ (ਹਰ ਵੇਲੇ) ਆਪਣੇ ਹਿਰਦੇ ਵਿਚ ਹਰਿ-ਨਾਮ ਸਿਮਰਿਆ, ਉਹ ਮਨੁੱਖ ਪਰਮਾਤਮਾ ਨਾਲ ਇੱਕ-ਰੂਪ ਹੋ ਗਏ, ਇਸ ਵਿਚ ਕੋਈ ਸ਼ੱਕ ਨਹੀਂ ਹੈ ।
Those who meditate on Him in their hearts, day and night, merge with the Lord - there is no doubt about it.
 
(ਪਰ) ਵੱਡੇ ਭਾਗਾਂ ਨਾਲ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ (ਤੇ ਸੰਗਤਿ ਵਿਚੋਂ ਉਸ ਨੂੰ) ਗੁਰੂ ਦਾ ਪੂਰਨ ਉਪਦੇਸ਼ ਮਿਲਦਾ ਹੈ (ਜਿਸ ਦੀ ਬਰਕਤਿ ਨਾਲ ਉਹ ਹਰਿ-ਨਾਮ ਸਿਮਰਦਾ ਹੈ) ।
By great good fortune, they join the Sangat, the Holy Congregation, and speak the Word of the Guru, the Perfect True Guru.
 
(ਸੋ, ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ) ਸਾਰੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ ਜਿਸ ਦੀ ਬਰਕਤਿ ਨਾਲ ਜਮ ਦਾ ਰਗੜਾ-ਝਗੜਾ ਮੁੱਕ ਜਾਂਦਾ ਹੈ ।੧੨।
Let everyone meditate on the Lord, the Lord, the All-pervading Lord, by which all disputes and conflicts with Death are ended. ||12||
 
Shalok, Fourth Mehl:
 
ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ । ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ;
The humble servant of the Lord chants the Name, Har, Har. The foolish idiot shoots arrows at him.
 
ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ) ।੧।
O Nanak, the humble servant of the Lord is saved by the Love of the Lord. The arrow is turned around, and kills the one who shot it. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by