Fourth Mehl:
 
(ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ ਖਿੱਚ ਪਾਈ ਹੁੰਦੀ ਹੈ ।
The eyes which are attracted by the Lord's Love behold the Lord through the Name of the Lord.
 
ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਨੂੰ ਵੇਖਦੇ ਹਨ ਉਹ ਪ੍ਰਭੂ ਦੀ ਹਜ਼ੂਰੀ ਵਿਚੋਂ ਰੱਦੇ ਜਾਂਦੇ ਹਨ ।੨।
If they gaze upon something else, O servant Nanak, they ought to be gouged out. ||2||
 
Pauree:
 
(ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ) ਵਿਆਪਕ ਹੈ,
The Infinite Lord totally permeates the water, the land and the sky.
 
ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ ।
He cherishes and sustains all beings and creatures; whatever He does comes to pass.
 
(ਹੇ ਭਾਈ! ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ ।
Without Him, we have no mother, father, children, sibling or friend.
 
ਹੇ ਸੰਤ ਜਨੋਂ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ ।
He is permeating and pervading deep within each and every heart; let everyone meditate on Him.
 
ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ ।੧੩।
Let all chant the Glorious Praises of the Lord of the World, who is manifest all over the world. ||13||
 
Shalok, Fourth Mehl:
 
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਪ੍ਰਭੂ ਦੀ ਯਾਦ ਵਿਚ) ਜੁੜੇ ਰਹਿੰਦੇ ਹਨ (ਤੇ ਇਸ ਤਰ੍ਹਾਂ ਜਿਨ੍ਹਾਂ ਨੇ) ਪਰਮਾਤਮਾ ਦਾ ਪ੍ਰੇਮ ਹਾਸਲ ਕਰ ਲਿਆ, ਉਹ ਚੰਗੇ ਜੀਵਨ ਵਾਲੇ ਬਣ ਜਾਂਦੇ ਹਨ ।
Those Gurmukhs who meet as friends are blessed with the Lord God's Love.
 
ਹੇ ਭਾਈ! ਤੂੰ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਸਦਾ) ਕਰਦਾ ਰਹੁ, ਪਰਮਾਤਮਾ ਦੀ ਹਜ਼ੂਰੀ ਵਿਚ ਬੇ-ਫ਼ਿਕਰ ਹੋ ਕੇ ਜਾਇਂਗਾ ।੧।
O servant Nanak, praise the Naam, the Name of the Lord; you shall go to His court in joyous high spirits. ||1||
 
Fourth Mehl:
 
ਹੇ ਪ੍ਰਭੂ! ਤੂੰ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ ।
Lord, You are the Great Giver of all; all beings are Yours.
 
। ਸਾਰੇ ਜੀਵ (ਦੁਨੀਆ ਦੇ ਪਦਾਰਥਾਂ ਵਾਸਤੇ) ਤੈਨੂੰ ਹੀ ਯਾਦ ਕਰਦੇ ਹਨ, ਤੇ ਹੇ ਪਿਆਰੇ! ਤੂੰ (ਸਭ ਨੂੰ) ਦਾਨ ਦੇਂਦਾ ਹੈਂ ।
They all worship You in adoration; You bless them with Your Bounty, O Beloved.
 
(ਹੇ ਭਾਈ!) ਹਰਿ ਦਾਤੇ ਨੇ ਹਰਿ ਦਾਤਾਰ ਨੇ (ਜਦੋਂ ਆਪਣੀ ਮਿਹਰ ਦਾ) ਹੱਥ ਕੱਢਿਆ ਤਦੋਂ ਜਗਤ ਵਿਚ (ਗੁਰੂ ਦੇ ਉਪਦੇਸ਼ ਦਾ) ਮੀਂਹ ਵੱਸਿਆ ।
The Generous Lord, the Great Giver reaches out with His Hands, and the rain pours down on the world.
 
(ਜਿਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ) ਪ੍ਰੇਮ (-ਰੂਪ) ਵਾਹੀ ਕਰਨ ਨਾਲ (ਉਸ ਦੇ ਅੰਦਰ ਪਰਮਾਤਮਾ ਦਾ ਨਾਮ-) ਫ਼ਸਲ ਉੱਗ ਪੈਂਦਾ ਹੈ, (ਉਹ ਹਰ ਵੇਲੇ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਵਸਾਂਦਾ ਹੈ ।
The corn germinates in the fields; contemplate the Lord's Name with love.
 
ਹੇ ਪ੍ਰਭੂ! (ਤੇਰਾ) ਦਾਸ ਨਾਨਕ (ਭੀ ਤੇਰੇ ਨਾਮ ਦਾ) ਖੈਰ (ਤੈਥੋਂ) ਮੰਗਦਾ ਹੈ, ਤੇਰਾ ਨਾਮ (ਦਾਸ ਨਾਨਕ ਦੀ ਜ਼ਿੰਦਗੀ ਦਾ) ਆਸਰਾ (ਬਣਿਆ ਰਹੇ) ।੨।
Servant Nanak begs for the Gift of the Support of the Name of his Lord God. ||2||
 
Pauree:
 
(ਹੇ ਭਾਈ!) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ ਰਤਨਾਂ ਦੀ ਖਾਣ ਪ੍ਰਭੂ ਦਾ ਆਰਾਧਨ ਕਰਨਾ ਚਾਹੀਦਾ ਹੈ,
The desires of the mind are satisfied, meditating on the Ocean of Peace.
 
ਪ੍ਰਭੂ ਦੇ ਚਰਨਾਂ ਦਾ ਆਰਾਧਨ ਕਰਨਾ ਚਾਹੀਦਾ ਹੈ (ਸਿਮਰਨ-ਆਰਾਧਨ ਦੀ ਬਰਕਤਿ ਨਾਲ) ਮਨ ਦੀ (ਹਰੇਕ) ਇੱਛਾ ਪੂਰੀ ਹੋ ਜਾਂਦੀ ਹੈ (ਮਨ ਦੀਆਂ ਵਾਸਨਾਂ ਮੁੱਕ ਜਾਂਦੀਆਂ ਹਨ) ।
Worship and adore the Feet of the Lord, through the Word of the Guru's Shabad, the jewel mine.
 
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ (ਨਾਮ ਜਪਿਆਂ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਜਮਰਾਜ ਦਾ (ਲੇਖੇ ਵਾਲਾ) ਕਾਗਜ਼ ਪਾਟ ਜਾਂਦਾ ਹੈ ।
Joining the Saadh Sangat, the Company of the Holy, one is saved, and the Decree of Death is torn up.
 
ਪਿਆਰ ਦੇ ਸੋਮੇ ਪਰਮਾਤਮਾ ਦਾ ਨਾਮ ਜਪ ਕੇ ਕੀਮਤੀ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈਦੀ ਹੈ ।
The treasure of this human life is won, meditating on the Lord of Detachment.
 
ਹੇ ਭਾਈ! ਸਾਰੇ ਗੁਰੂ ਦੀ ਸਰਨ ਪਏ ਰਹੋ (ਗੁਰੂ ਦੀ ਸਰਨ ਪੈ ਕੇ ਨਾਮ ਜਪਿਆਂ ਮਨ ਵਿਚੋਂ) ਦੁੱਖਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੧੪।
Let everyone seek the Sanctuary of the True Guru; let the black spot of pain, the scar of suffering, be erased. ||14||
 
Shalok, Fourth Mehl:
 
(ਹੇ ਸਹੇਲੀਏ!) ਮੈਂ ਸੱਜਣ (ਪ੍ਰਭੂ) ਨੂੰ (ਬਾਹਰ) ਢੂੰਢ ਰਹੀ ਸਾਂ (ਪਰ ਗੁਰੂ ਤੋਂ ਸਮਝ ਆਈ ਹੈ ਕਿ ਉਹ) ਸੱਜਣ (ਪ੍ਰਭੂ ਤਾਂ) ਮੇਰੇ ਨਾਲ ਹੀ ਹੈ (ਮੇਰੇ ਅੰਦਰ ਹੀ ਵੱਸਦਾ ਹੈ) ।
I was seeking, searching for my Friend, but my Friend is right here with me.
 
ਹੇ ਦਾਸ ਨਾਨਕ! (ਆਖ—ਹੇ ਸਹੇਲੀਏ!) ਉਹ ਪ੍ਰਭੂ ਅਲੱਖ ਹੈ ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਗੁਰੂ ਦੇ ਸਨਮੁਖ ਰਹਿਣ ਵਾਲੇ (ਸੰਤ ਜਨ ਉਸ ਦਾ) ਦਰਸਨ ਕਰਾ ਦੇਂਦੇ ਹਨ ।੧।
O servant Nanak, the Unseen is not seen, but the Gurmukh is given to see Him. ||1||
 
Fourth Mehl:
 
। ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਅੰਦਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣਾ) ਪਿਆਰ (ਆਪ ਹੀ) ਪੈਦਾ ਕੀਤਾ ਹੈ (ਉਹ ਮਨੁੱਖ) ਉਸ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ ।
O Nanak, I am in love with the True Lord; I cannot survive without Him.
 
(ਜਿਸ ਗੁਰੂ ਦੀ) ਜੀਭ ਪਰਮਾਤਮਾ ਦੇ ਨਾਮ-ਰਸ ਵਿਚ ਸਦਾ ਰਸੀ ਰਹਿੰਦੀ ਹੈ (ਜਦੋਂ ਉਹ) ਗੁਰੂ ਮਿਲਦਾ ਹੈ ਤਦੋਂ ਉਹ ਪੂਰਨ ਪ੍ਰਭੂ ਭੀ ਮਿਲ ਪੈਂਦਾ ਹੈ ।੨।
Meeting the True Guru, the Perfect Lord is found, and the tongue savors His Sublime Essence. ||2||
 
Pauree:
 
ਹੇ ਭਾਈ! ਜਿਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ) ਗਾਂਦਾ ਹੈ ਜਾਂ ਸੁਣਦਾ ਹੈ ਜਾਂ ਬੋਲ ਕੇ (ਹੋਰਨਾਂ ਨੂੰ) ਸੁਣਾਂਦਾ ਹੈ,
Some sing, some listen, and some speek and preach.
 
ਉਸ ਦੀ ਅਨੇਕਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਮਨ-ਇੱਛਤ ਫਲ ਪਾ ਲੈਂਦਾ ਹੈ ।
The filth and pollution of countless lifetimes is washed away, and the wishes of the mind are fulfilled.
 
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਦਾ ਜੰਮਣ ਮਰਨ ਦਾ ਗੇੜ ਮੁੱਕ ਜਾਂਦਾ ਹੈ ।
Coming and going in reincarnation ceases, singing the Glorious Praises of the Lord.
 
(ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ) ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਸਾਥੀਆਂ ਨੂੰ ਪਾਰ ਲੰਘਾ ਲੈਂਦੇ ਹਨ । (ਹੇ ਭਾਈ! ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ ਆਪਣੇ) ਸਾਰੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ ।
They save themselves, and save their companions; they save all their generations as well.
 
ਹੇ ਭਾਈ! ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ ਜਿਹੜਾ (ਸਿਫ਼ਤਿ-ਸਾਲਾਹ ਕਰਨ ਦੀ ਬਰਕਤਿ ਨਾਲ) ਪਿਆਰੇ ਪ੍ਰਭੂ ਨੂੰ ਪਿਆਰਾ ਲੱਗਦਾ ਹੈ ।੧੫।੧।ਸੁਧੁ।
Servant Nanak is a sacrifice to those who are pleasing to my Lord God. ||15||1|| Sudh||
 
Raag Kaanraa, The Word Of Naam Dayv Jee:
 
One Universal Creator God. By The Grace Of The True Guru:
 
ਸੁੱਧ-ਸਰੂਪ ਪਰਮਾਤਮਾ ਐਸਾ ਹੈ ਕਿ ਉਹ ਹਰੇਕ ਜੀਵ ਦੇ ਅੰਦਰ ਬੈਠਾ ਹੋਇਆ ਹੈ
Such is the Sovereign Lord, the Inner-knower, the Searcher of Hearts;
 
(ਪਰ ਹਰੇਕ ਦੇ ਅੰਦਰ ਵੱਸਦਾ ਭੀ ਇਉਂ) ਪ੍ਰਤੱਖ (ਨਿਰਲੇਪ ਰਹਿੰਦਾ ਹੈ) ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਮੂੰਹ ।੧।ਰਹਾਉ।
He sees everything as clearly as one's face reflected in a mirror. ||1||Pause||
 
ਉਹ ਸੁੱਧ-ਸਰੂਪ ਹਰੇਕ ਘਟ ਵਿਚ ਵੱਸਦਾ ਹੈ, ਪਰ ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਸ ਨੂੰ ਮਾਇਆ ਦਾ ਦਾਗ਼ ਨਹੀਂ ਲੱਗਦਾ,
He dwells in each and every heart; no stain or stigma sticks to Him.
 
ਉਹ (ਸਦਾ ਮਾਇਆ ਦੇ) ਬੰਧਨਾਂ ਤੋਂ ਨਿਰਾਲਾ ਹੈ, ਕਦੇ ਭੀ ਉਹ (ਬੰਧਨਾਂ ਵਿਚ ਫਸਿਆ) ਨਹੀਂ ਦਿੱਸਦਾ ।੧।
He is liberated from bondage; He does not belong to any social class. ||1||
 
ਤੁਸੀ ਜਿਵੇਂ ਪਾਣੀ ਵਿਚ (ਆਪਣਾ) ਮੂੰਹ ਵੇਖਦੇ ਹੋ, (ਮੰੂਹ ਪਾਣੀ ਵਿਚ ਟਿਕਿਆ ਦਿੱਸਦਾ ਹੈ, ਪਰ ਉਸ ਉੱਤੇ ਪਾਣੀ ਦਾ ਕੋਈ ਅਸਰ ਨਹੀਂ ਹੁੰਦਾ),
As one's face is reflected in the water,
 
ਇਸੇ ਤਰ੍ਹਾਂ ਹੈ ਨਾਮੇ ਦਾ ਮਾਲਕ (ਜਿਸ ਨੂੰ ਨਾਮਾ) ਬੀਠਲ (ਆਖਦਾ) ਹੈ ।੨।੧।
so does Naam Dayv's Beloved Lord and Master appear. ||2||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by