ਹੇ ਮੇਰੇ ਮਨ! ਜਗਤ ਦੇ ਨਾਥ (ਦੇ ਨਾਮ) ਦਾ ਜਾਪ ਜਪਿਆ ਕਰ ।
O my mind, chant and meditate on the Master of the Universe.
(ਜਿਸ ਮਨੁੱਖ ਨੇ) ਗੁਰੂ ਦੇ ਉਪਦੇਸ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਿਆ, ਉਸ ਦੇ ਸਾਰੇ ਪਾਪ ਸਾਰੇ ਦੁੱਖ ਦੂਰ ਹੋ ਗਏ ।੧।ਰਹਾਉ।
Through the Guru's Teachings, meditate on the Lord's Name, and be rid of all the painful past sins. ||1||Pause||
ਹੇ ਪ੍ਰਭੂ! (ਮਨੁੱਖ ਦੀ) ਇੱਕ ਜੀਭ (ਤੇਰਾ) ਜਸ (ਪੂਰੇ ਤੌਰ ਤੇ) ਗਾ ਨਹੀਂ ਸਕਦੀ, (ਇਸ ਨੂੰ) ਬਹੁਤ ਜੀਭਾਂ ਵਾਲਾ ਬਣਾ ਦੇਹ ।
I have only one tongue - I cannot sing His Praises. Please bless me with many, many tongues.
ਹੇ ਪ੍ਰਭੂ! ਸਾਰੇ ਜੀਵ ਮੁੜ ਮੁੜ ਹਰੇਕ ਪਲ ਤੇਰੇ ਗੁਣ ਗਾਂਦੇ ਹਨ, ਪਰ ਤੇਰੇ (ਸਾਰੇ) ਗੁਣ ਬਿਆਨ ਨਹੀਂ ਕਰ ਸਕਦੇ ।੧।
Again and again, each and every instant, with all of them, I would sing His Glorious Praises; but even then, I would not be able to sing all of Your Praises, God. ||1||
ਹੇ ਮੇਰੇ ਮਾਲਕ ਪ੍ਰਭੂ! ਮੇਰੇ ਅੰਦਰ ਤੇਰੀ ਬਹੁਤ ਪ੍ਰੀਤ ਪੈਦਾ ਹੋ ਚੁਕੀ ਹੈ; ਮੈਂ ਤੈਨੂੰ ਦੇਖਣ ਲਈ ਤਾਂਘ ਕਰ ਰਿਹਾ ਹਾਂ ।
I am so deeply in love with God, my Lord and Master; I long to see God's Vision.
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਜਿੰਦ ਦੇਣ ਵਾਲਾ ਹੈਂ, ਤੂੰ ਹੀ ਅਸਾਂ ਜੀਵਾਂ ਦੇ ਦਿਲ ਦੀ ਪੀੜ ਜਾਣਦਾ ਹੈਂ ।੨।
You are the Great Giver of all beings and creatures; only You know our inner pain. ||2||
ਹੇ ਭਾਈ! ਜੇ ਕੋਈ (ਸੰਤ ਜਨ ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਦੱਸ ਦੇਵੇ, ਤਾਂ ਅਜਿਹੇ (ਸੰਤ) ਜਨਾਂ ਨੂੰ ਕੀਹ ਦੇਣਾ ਚਾਹੀਦਾ ਹੈ?
If only someone would show me the Way, the Path of God. Tell me - what could I give him?
ਜੇ ਪ੍ਰਭੂ ਨੂੰ ਮਿਲਿਆ ਹੋਇਆ ਕੋਈ ਪਿਆਰਾ ਮੈਨੂੰ ਪ੍ਰਭੂ ਨਾਲ ਮਿਲਾ ਦੇਵੇ ਤਾਂ ਮੈਂ ਤਾਂ ਆਪਣਾ ਸਾਰਾ ਤਨ ਸਾਰਾ ਮਨ ਸਦਾ ਲਈ ਭੇਟ ਕਰ ਦਿਆਂ ।੩।
I would surrender, offer and dedicate all my body and mind to him; if only someone would unite me in God's Union! ||3||
ਹੇ ਭਾਈ! ਪਰਮਾਤਮਾ ਦੇ ਗੁਣ ਬਹੁਤ ਹੀ ਬੇਅੰਤ ਹਨ, ਬਹੁਤ ਬੇਅੰਤ ਹਨ, ਅਸੀ ਜੀਵ ਬਹੁਤੇ ਹੀ ਥੋੜੇ ਬਿਆਨ ਕਰਦੇ ਹਾਂ (ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ।
The Glorious Praises of the Lord are so many and numerous; I can describe only a tiny bit of them.
ਹੇ ਦਾਸ ਨਾਨਕ ਦੇ ਸਮਰੱਥ ਪ੍ਰਭੂ! ਅਸਾਂ ਜੀਵਾਂ ਦੀ ਮਤਿ ਤੇਰੇ ਹੀ ਵੱਸ ਵਿਚ ਹੈ (ਜਿਤਨੀ ਮਤਿ ਤੂੰ ਦੇਂਦਾ ਹੈਂ ਉਤਨੀ ਹੀ ਤੇਰੀ ਸੋਭਾ ਅਸੀ ਬਿਆਨ ਕਰ ਸਕਦੇ ਹਾਂ) ।੪।੩।
My intellect is under Your control, God; You are the All-powerful Lord God of servant Nanak. ||4||3||
Kalyaan, Fourth Mehl:
ਹੇ ਮੇਰੇ ਮਨ! ਉਸ ਪਰਮਾਤਮਾ ਦੇ ਗੁਣ ਯਾਦ ਕਰਿਆ ਕਰ ਜੋ ਅਕੱਥ ਸੁਣਿਆ ਜਾ ਰਿਹਾ ਹੈ ।
O my mind, chant the Glorious Praises of the Lord, which are said to be inexpressible.
ਧਰਮ ਅਰਥ ਕਾਮ ਮੋਖ—(ਇਹੀ ਹੈ) ਸਾਰਾ (ਮਨੁੱਖ ਦਾ ਨਿਸ਼ਾਨਾ, ਪਰ ਇਹਨਾਂ ਵਿਚੋਂ ਹਰੇਕ ਹੀ ਪਰਮਾਤਮਾ ਦੇ) ਭਗਤ ਦੇ ਪਿੱਛੇ ਪਿੱਛੇ ਤੁਰਿਆ ਫਿਰਦਾ ਹੈ ।੧।ਰਹਾਉ।
Rightousness and Dharmic faith, success and prosperity, pleasure, the fulfillment of desires and liberation - all follow the humble servant of the Lord like a shadow. ||1||Pause||
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ ਵੱਡਾ ਭਾਗ (ਜਾਗ ਪੈਂਦਾ) ਹੈ, ਉਹ ਭਗਤ-ਜਨ ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ ।
That humble servant of the Lord who has such good fortune written on his forehead meditates on the Name of the Lord, Har, Har.
ਜਿੱਥੇ (ਆਪਣੀ) ਦਰਗਾਹ ਵਿਚ ਪਰਮਾਤਮਾ (ਮਨੁੱਖ ਦੇ ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ, ਪਰਮਾਤਮਾ ਦਾ ਨਾਮ ਸਿਮਰ ਕੇ ਹੀ ਉੱਥੇ ਮਨੁੱਖ ਸੁਰਖ਼ਰੂ ਹੁੰਦਾ ਹੈ ।੧।
In that Court, where God calls for the accounts, there, you shall be saved only by meditating on the Naam, the Name of the Lord. ||1||
ਹੇ ਭਾਈ! ਅਸਾਂ ਜੀਵਾਂ ਦੇ (ਅੰਦਰ) ਅਨੇਕਾਂ ਜਨਮਾਂ ਦੇ ਐਬ ਇਕੱਠੇ ਹੋਏ ਪਏ ਹਨ, (ਸਾਡੇ ਅੰਦਰ) ਦੁੱਖ (ਟਿਕਿਆ ਰਹਿੰਦਾ ਹੈ), ਹਉਮੈ ਦੀ ਮੈਲ ਲੱਗੀ ਰਹਿੰਦੀ ਹੈ ।
I am stained with the filth of the mistakes of countless lifetimes, the pain and pollution of egotism.
(ਜਿਨ੍ਹਾਂ ਵਡਭਾਗੀਆਂ ਨੂੰ) ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ-ਜਲ ਵਿਚ ਇਸ਼ਨਾਨ ਕਰਾ ਦਿੱਤਾ, (ਉਹਨਾਂ ਦੇ ਅੰਦਰੋਂ) ਪਾਪਾਂ ਵਿਕਾਰਾਂ ਦੀ ਸਾਰੀ (ਮੈਲ) ਦੂਰ ਹੋ ਗਈ ।੨।
Showering His Mercy, the Guru bathed me in the Water of the Lord, and all my sins and mistakes were taken away. ||2||
ਹੇ ਭਾਈ! ਭਗਤ ਜਨਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਵੱਸਿਆ ਰਹਿੰਦਾ ਹੈ, ਭਗਤ ਜਨਾਂ ਨੇ ਸਦਾ ਪਰਮਾਤਮਾ ਦਾ ਨਾਮ ਜਪਿਆ ਹੈ ।
God, our Lord and Master, is deep within the hearts of His humble servants. They vibrate the Naam, the Name of the Lord, Har, Har.
ਜਿੱਥੇ ਅਖ਼ੀਰਲਾ ਵਕਤ ਆ ਬਣਦਾ ਹੈ, ਉਥੇ ਪਰਮਾਤਮਾ ਦਾ ਨਾਮ ਸਾਥੀ (ਬਣ ਕੇ) ਰਖਿਆ ਕਰਦਾ ਹੈ ।੩।
And when that very last moment comes, then the Naam is our Best Friend and Protector. ||3||
ਹੇ ਹਰੀ! (ਤੇਰੇ) ਭਗਤ ਤੇਰਾ ਜਸ (ਸਦਾ) ਗਾਂਦੇ ਰਹਿੰਦੇ ਹਨ । ਹੇ ਜਗਤ ਦੇ ਨਾਥ ਪ੍ਰਭੂ! (ਤੇਰੇ ਭਗਤਾਂ ਨੇ) ਸਦਾ ਤੇਰਾ ਨਾਮ ਜਪਿਆ ਹੈ ।
Your humble servants sing Your Praises, O Lord, Har, Har; they chant and meditate on the Lord God, the Master of the Universe.
ਹੇ ਦਾਸ ਨਾਨਕ ਦੇ ਰਖਵਾਲੇ ਮਾਲਕ ਪ੍ਰਭੂ! ਅਸਾਂ ਪੱਥਰ (ਵਾਂਗ) ਡੁੱਬਦੇ ਜੀਵਾਂ ਦੀ ਰੱਖਿਆ ਕਰ ।੪।੪।
O God, my Saving Grace, Lord and Master of servant Nanak, please save me, the sinking stone. ||4||4||
Kalyaan, Fourth Mehl:
ਹੇ ਭਾਈ! ਅਸਾਂ ਜੀਵਾਂ ਦੀ (ਹਰੇਕ) ਭਾਵਨੀ ਨੂੰ ਪਰਮਾਤਮਾ (ਆਪ) ਜਾਣਦਾ ਹੈ ।
Only the Lord God knows my innermost thoughts.
ਜੇ ਕੋਈ ਹੋਰ (ਨਿੰਦਕ ਮਨੁੱਖ) ਪਰਮਾਤਮਾ ਦੇ ਭਗਤ ਦੀ ਨਿੰਦਾ ਕਰਦਾ ਹੋਵੇ, ਪਰਮਾਤਮਾ ਉਸ ਦਾ ਆਖਿਆ ਹੋਇਆ (ਨਿੰਦਾ ਦਾ ਬਚਨ) ਰਤਾ ਭਰ ਭੀ ਨਹੀਂ ਮੰਨਦਾ ।੧।ਰਹਾਉ।
If someone slanders the humble servant of the Lord, God does not believe even a tiny bit of what he says. ||1||Pause||
ਹੇ ਭਾਈ! ਹੋਰ ਹਰੇਕ (ਆਸ) ਲਾਹ ਕੇ ਉਸ ਅਬਿਨਾਸੀ ਪਰਮਾਤਮਾ ਦੀ ਭਗਤੀ ਕਰਿਆ ਕਰ, ਜਿਹੜਾ ਸਭ ਤੋਂ ਉੱਚਾ ਮਾਲਕ ਭਗਵਾਨ ਹੈ ।
So give up everything else, and serve the Imperishable; The Lord God, our Lord and Master, is the Highest of all.
ਹੇ ਭਾਈ! ਪਰਮਾਤਮਾ ਦੀ ਸੇਵਾ-ਭਗਤੀ ਦੀ ਬਰਕਤਿ ਨਾਲ ਆਤਮਕ ਮੌਤ (ਭਗਤ ਵਲ) ਤੱਕ ਭੀ ਨਹੀਂ ਸਕਦੀ, ਉਹ ਤਾਂ ਭਗਤ ਦੇ ਚਰਨਾਂ ਵਿਚ ਆ ਡਿੱਗਦੀ ਹੈ (ਭਗਤ ਦੇ ਅਧੀਨ ਹੋ ਜਾਂਦੀ ਹੈ) ।੧।
When you serve the Lord, Death cannot even see you. It comes and falls at the feet of those who know the Lord. ||1||
ਹੇ ਭਾਈ! ਪਿਆਰਾ ਮਾਲਕ-ਪ੍ਰਭੂ ਜਿਸ ਮਨੁੱਖ ਦੀ ਰਖਿਆ ਕਰਦਾ ਹੈ, ਉਸ ਨੂੰ ਪਿਆਰ ਨਾਲ ਧਿਆਨ ਨਾਲ ਸ੍ਰੇਸ਼ਟ ਮਤਿ ਬਖ਼ਸ਼ਦਾ ਹੈ ।
Those whom my Lord and Master protects - a balanced wisdom comes to their ears.
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦੀ ਭਗਤੀ ਪਰਵਾਨ ਕਰ ਲੈਂਦਾ ਹੈ, ਕੋਈ ਹੋਰ ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।੨।
No one can equal them; their devotional worship is accepted by my God. ||2||
ਹੇ ਸੱਜਣ! ਵੇਖ, ਉਸ ਪਰਮਾਤਮਾ ਦੇ ਕੌਤਕ ਬੜੇ ਹੈਰਾਨ ਕਰਨ ਵਾਲੇ ਹਨ ਜੋ ਅੱਖ ਝਮਕਣ ਜਿਤਨੇ ਸਮੇ ਵਿਚ ਹੀ ਖੋਟੇ ਖਰੇ ਮਨੁੱਖ ਨੂੰ ਪਛਾਣ ਲੈਂਦਾ ਹੈ ।
So behold the Wondrous and Amazing Play of the Lord. In an instant, He distinguishes the genuine from the counterfeit.
ਸੁੱਧ ਹਿਰਦੇ ਵਾਲੇ ਮਨੁੱਖ ਉਸ ਨੂੰ ਮਿਲ ਪੈਂਦੇ ਹਨ, ਖੋਟੇ ਮਨੁੱਖ ਪਛੁਤਾਂਦੇ ਹੀ ਰਹਿ ਜਾਂਦੇ ਹਨ । ਤਾਹੀਏਂ ਭਗਤ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਭਗਤ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ) ।੩।
And that is why His humble servant is in bliss. Those of pure heart meet together, while the evil ones regret and repent. ||3||
ਹੇ ਹਰੀ! ਤੁਸੀ ਸਭ ਦਾਤਾਂ ਦੇਣ ਵਾਲੇ ਸਭ ਤਾਕਤਾਂ ਦੇ ਮਾਲਕ ਸੁਆਮੀ ਹੋ । ਹੇ ਹਰੀ! ਮੈਂ ਤੇਰੇ ਪਾਸੋਂ ਇਕ ਖ਼ੈਰ ਮੰਗਦਾ ਹਾਂ ।
Lord, You are the Great Giver, our All-powerful Lord and Master; O Lord, I beg for only one gift from You.
ਮਿਹਰ ਕਰ ਕੇ (ਆਪਣੇ) ਦਾਸ ਨਾਨਕ ਨੂੰ (ਇਹ ਦਾਨ) ਦੇਹ ਕਿ, ਹੇ ਹਰੀ! ਤੇੇਰੇ ਚਰਨ ਮੇੇਰੇ ਹਿਰਦੇ ਵਿਚ ਸਦਾ ਵੱਸਦੇ ਰਹਿਣ ।੪।੫।
Lord, please bless servant Nanak with Your Grace, that Your Feet may abide forever within my heart. ||4||5||