Kalyaan, Fifth Mehl:
ਹੇ ਭਾਈ! ਮੇਰੇ ਸੋਹਣੇ ਪ੍ਰਭੂ ਦੀ ਸੋਭਾ-ਵਡਿਆਈ ਸਦਾ ਹੀ ਨਵੀਂ (ਰਹਿੰਦੀ ਹੈ,
O, the Wondrous Glory of my Beloved!
ਖਿੱਚ ਪਾਂਦੀ ਰਹਿੰਦੀ ਹੈ, ਅਤੇ) ਸਦਾ ਹੀ ਮਨ ਨੂੰ (ਪਿਆਰ ਦਾ) ਰੰਗ ਚਾੜ੍ਹਦੀ ਰਹਿੰਦੀ ਹੈ ।੧।ਰਹਾਉ।
My mind is rejuvenated forever by His Wondrous Love. ||1||Pause||
ਹੇ ਭਾਈ! ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ, (ਆਦਿਕ ਦੇਵਤੇ)—ਇਹ ਸਾਰੇ (ਪ੍ਰਭੂ ਦੇ ਦਰ ਤੋਂ ਉਸ ਦੀ) ਭਗਤੀ ਦਾ ਦਾਨ ਮੰਗਦੇ ਹਨ, ਉਸ ਦੀ ਸਿਫ਼ਤਿ-ਸਾਲਾਹ ਦੀ ਦਾਤਿ ਮੰਗਦੇ ਰਹਿੰਦੇ ਹਨ ।੧।
Brahma, Shiva, the Siddhas, the silent sages and Indra beg for the charity of His Praise and devotion to Him. ||1||
ਹੇ ਭਾਈ! ਜੋਗੀ, ਗਿਆਨੀ, ਧਿਆਨੀ, ਸ਼ੇਸ਼ਨਾਗ (ਆਦਿਕ ਇਹ) ਸਾਰੇ ਉਸ ਅਨੇਕਾਂ ਚੋਜਾਂ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ ।
Yogis, spiritual teachers, meditators and the thousand-headed serpent all meditate on the Waves of God.
। ਹੇ ਨਾਨਕ! ਆਖ—ਮੈਂ ਉਹਨਾਂ ਸੰਤ ਜਨਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਪਰਮਾਤਮਾ ਦੇ ਸਦਾ ਸਾਥੀ ਬਣੇ ਰਹਿੰਦੇ ਹਨ ।੨।੩।
Says Nanak, I am a sacrifice to the Saints, who are the Eternal Companions of God. ||2||3||
Kalyaan, Fifth Mehl, Second House:
One Universal Creator God. By The Grace Of The True Guru:
ਹੇ ਹਰੀ! ਤੇਰੇ (ਬਖ਼ਸ਼ੇ) ਪਿਆਰ ਦੀ ਬਰਕਤਿ ਨਾਲ,
Belief in You, Lord, brings honor.
ਹੇ ਹਰੀ! ਤੇਰੇ ਦਿੱਤੇ ਪ੍ਰੇਮ ਦੀ ਰਾਹੀਂ; ਅੱਖਾਂ ਨਾਲ (ਤੇਰਾ ਦਰਸਨ ਹਰ ਥਾਂ ਕਰੀਦਾ ਹੈ) ਬਚਨਾਂ ਨਾਲ (ਤੇਰੀ ਸਿਫ਼ਤਿ-ਸਾਲਾਹ ਕਰੀਦੀ ਹੈ) ਕੰਨਾਂ ਨਾਲ (ਤੇਰੀ ਸਿਫ਼ਤਿ-ਸਾਲਾਹ) ਸੁਣੀਦੀ ਹੈ, ਹਰੇਕ ਅੰਗ ਵਿਚ ਹਰੇਕ ਸਾਹ ਦੇ ਨਾਲ ਆਨੰਦ (ਪ੍ਰਾਪਤ ਹੁੰਦਾ ਹੈ) ।੧।ਰਹਾਉ।
To see with my eyes, and hear with my ears - every limb and fiber of my being, and my breath of life are in bliss. ||1||Pause||
ਹੇ ਭਾਈ! (ਪ੍ਰਭੂ ਤੋਂ ਮਿਲੇ ਪਿਆਰ ਦੀ ਬਰਕਤਿ ਨਾਲ ਉਹ ਪ੍ਰਭੂ) ਹਰ ਥਾਂ ਦਸੀਂ ਪਾਸੀਂ ਵਿਆਪਕ ਦਿੱਸ ਪੈਂਦਾ ਹੈ, ਸੁਮੇਰ ਪਰਬਤ ਅਤੇ ਤੀਲੇ ਵਿਚ ਇਕੋ ਜਿਹਾ ।੧।
Here and there, and in the ten directions You are pervading, in the mountain and the blade of grass. ||1||
ਹੇ ਨਾਨਕ! ਸਾਧ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤਿਆਂ ਸਾਰੇ ਭਰਮ ਸਾਰੇ ਡਰ ਮਿਟ ਜਾਂਦੇ ਹਨ,
Wherever I look, I see the Lord, the Supreme Lord, the Primal Being.
ਉਹ ਪਰਧਾਨ ਪੁਰਖ ਉਹ ਸਾਰੇ ਜੀਵਾਂ ਦਾ ਮਾਲਕ ਹਰੀ ਹਰ ਥਾਂ ਵੱਸਦਾ ਦਿੱਸਣ ਲੱਗ ਪੈਂਦਾ ਹੈ ।੨।੧।੪।
In the Saadh Sangat, the Company of the Holy, doubt and fear are dispelled. Nanak speaks the Wisdom of God. ||2||1||4||
Kalyaan, Fifth Mehl:
ਹੇ ਭਾਈ! (ਪਰਮਾਤਮਾ ਦੇ) ਗੁਣ (ਗਾਵਣੇ, ਜੋਗੀਆਂ ਦੇ) ਨਾਦ (ਵਜਾਣੇ ਹਨ), (ਪ੍ਰਭੂ ਦੇ ਗੁਣ ਗਾਵਣ ਤੋਂ ਪੈਦਾ ਹੋਈ) ਆਨੰਦ ਦੀ ਰੌ (ਹੀ) ਵੇਦ ਹਨ ।
The Glory of God is the Sound-current of the Naad, the Celestial Music of Bliss, and the Wisdom of the Vedas.
ਹੇ ਭਾਈ! ਉਹ ਸੇਵਕ ਜਿਨ੍ਹਾਂ ਨੇ ਆਪਣੇ ਮਨ ਨੂੰ ਵਿਕਾਰਾਂ ਵਲੋਂ ਚੁੱਪ ਕਰਾ ਲਿਆ ਹੁੰਦਾ ਹੈ ਸਾਧ ਸੰਗਤਿ ਵਿਚ ਮਿਲ ਕੇ ਇਹੀ ਗੁਣ ਗਾਂਦੇ ਹਨ ਅਤੇ ਸੁਣਦੇ ਹਨ ।੧।ਰਹਾਉ।
Speaking and listening, the silent sages and humble beings join together, in the Realm of the Saints. ||1||Pause||
ਹੇ ਭਾਈ! (ਸਾਧ ਸੰਗਤਿ ਵਿਚ ਜਿੱਥੇ) ਆਤਮਕ ਜੀਵਨ ਦੀ ਸੂਝ ਪ੍ਰਾਪਤ ਹੁੰਦੀ ਹੈ, ਜਿੱਥੇ ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਦੀ ਹੈ, ਜਿਥੇ ਹਰਿ-ਨਾਮ ਨਾਲ ਪਿਆਰ ਬਣਦਾ ਹੈ, ਜਿੱਥੇ ਹਰਿ-ਨਾਮ ਹੋਰਨਾਂ ਨੂੰ ਵੰਡਿਆ ਜਾਂਦਾ ਹੈ, ਉੱਥੇ ਰਸੀਏ ਮਨ (ਆਪਣੀ) ਜੀਭ ਨਾਲ ਨਾਮ ਜਪਦੇ ਹਨ, ਉੱਥੇ ਸਾਰੇ ਪਾਪ ਨਾਸ ਹੋ ਜਾਂਦੇ ਹਨ ।੧।
Spiritual wisdom, meditation, faith and charity are there; their minds savor the Taste of the Naam, the Name of the Lord. Chanting it, sins are destroyed. ||1||
ਹੇ ਨਾਨਕ! ਪ੍ਰਭੂ ਨਾਲ ਮਿਲਾਪ ਦੀ ਜੁਗਤਿ ਦੇ ਭੇਤ ਨੂੰ ਜਾਣਨ ਵਾਲੇ, ਆਤਮਕ ਜੀਵਨ ਦੀ ਸੂਝ-ਰੂਪ ਆਤਮਕ ਖ਼ੁਰਾਕ ਦੇ ਭੇਤ ਨੂੰ ਜਾਣਨ ਵਾਲੇ, ਗੁਰੂ ਦੇ ਸ਼ਬਦ ਦੀ ਲਗਨ ਦੇ ਭੇਤ ਨੂੰ ਜਾਣਨ ਵਾਲੇ ਮਨੁੱਖ (ਸਾਧ ਸੰਗਤਿ ਵਿਚ ਟਿਕ ਕੇ ਇਹੀ ਨਾਮ-ਸਿਮਰਨ ਦਾ) ਜਪ ਅਤੇ ਤਪ ਸਦਾ ਕਰਦੇ ਹਨ,
This is the technology of Yoga, spiritual wisdom, devotion, intuitive knowledge of the Shabad, certain knowledge of the Essence of Reality, chanting and unbroken intensive meditation.
ਉਹ ਮਨੁੱਖ ਰੱਬੀ ਜੋਤਿ ਨਾਲ ਮਿਲ ਕੇ ਤਾਣੇ ਪੇਟੇ ਵਾਂਗ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ, (ਉਹਨਾਂ ਨੂੰ) ਕੋਈ ਭੀ ਦੁੱਖ ਦੁਖੀ ਨਹੀਂ ਕਰ ਸਕਦਾ ।੨।੨।੫।
Through and through, O Nanak, merging into the Light, you shall never again suffer pain and punishment. ||2||2||5||
Kalyaan, Fifth Mehl:
ਹੇ ਭਾਈ! (ਵਿਕਾਰਾਂ ਤੋਂ ਖ਼ਲਾਸੀ ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਹੀ ਹੋ ਸਕਦੀ ਹੈ । ਸੋ,) ਉਸ (ਪਰਮਾਤਮਾ ਦੇ ਮਿਲਾਪ) ਦਾ ਮੈਂ ਕਿਹੜਾ ਤਰੀਕਾ ਵਰਤਾਂ, ਮੈਂ ਕਿਹੜਾ ਉੱਦਮ ਕਰਾਂ?
What should I do, and how should I do it?
(ਅਨੇਕਾਂ ਐਸੇ ਹਨ ਜੋ) ਸਮਾਧੀਆਂ ਲਾਂਦੇ ਹਨ, (ਅਨੇਕਾਂ ਐਸੇ ਹਨ ਜੋ) ਸ਼ਾਸਤ੍ਰ-ਵੇੱਤਾ ਸ਼ਾਸਤ੍ਰਾਰਥ ਕਰਦੇ ਰਹਿੰਦੇ ਹਨ (ਪਰ ਇਹਨਾਂ ਤਰੀਕਿਆਂ ਨਾਲ ਵਿਕਾਰਾਂ ਤੋਂ ਮੁਕਤੀ ਨਹੀਂ ਮਿਲਦੀ । ਵਿਕਾਰਾਂ ਦਾ ਦਬਾਉ ਪਿਆ ਹੀ ਰਹਿੰਦਾ ਹੈ, ਤੇ, ਇਹ) ਇਕ ਅਜਿਹੀ (ਨਿਘਰੀ ਹੋਈ) ਆਤਮਕ ਅਵਸਥਾ ਹੈ ਜੋ (ਹੁਣ) ਸਹਾਰੀ ਨਹੀਂ ਜਾ ਸਕਦੀ । ਮੈਂ ਇਸ ਨੂੰ ਸਹਾਰ ਨਹੀਂ ਸਕਦਾ (ਮੈਂ ਇਸ ਨੂੰ ਆਪਣੇ ਅੰਦਰ ਕਾਇਮ ਨਹੀਂ ਰਹਿਣ ਦੇ ਸਕਦਾ) ।੧।ਰਹਾਉ।
Should I center myself in meditation, or study the spiritual wisdom of the Shaastras? How can I endure this unendurable state? ||1||Pause||
ਹੇ ਭਾਈ! ਵਿਸ਼ਨੂੰ, ਸ਼ਿਵ, ਸਿੱਧ, ਮੁਨੀ, ਇੰਦਰ ਦੇਵਤਾ (ਅਨੇਕਾਂ ਸੁਣੀਦੇ ਹਨ ਵਰ ਦੇਣ ਵਾਲੇ । ਪਰ ਵਿਕਾਰਾਂ ਤੋਂ ਮੁਕਤੀ ਹਾਸਲ ਕਰਨ ਲਈ ਇਹਨਾਂ ਵਿਚੋਂ) ਮੈਂ ਕਿਸ ਦੇ ਦਰ ਤੇ ਜਾਵਾਂ? ਮੈਂ ਕਿਸ ਦੀ ਸਰਨ ਪਵਾਂ? ।੧।
Vishnu, Shiva, the Siddhas, the silent sages and Indra - at whose door should I seek sanctuary? ||1||
ਹੇ ਭਾਈ! ਕਿਸੇ ਪਾਸ ਰਾਜ (ਦੇਣ ਦੀ ਤਾਕਤ ਸੁਣੀਦੀ) ਹੈ, ਕਿਸੇ ਪਾਸ ਸੁਰਗ (ਦੇਣ ਦੀ ਸਮਰਥਾ ਸੁਣੀ ਜਾ ਰਹੀ) ਹੈ । ਪਰ ਕੋ੍ਰੜਾਂ ਵਿਚੋਂ ਕੋਈ ਵਿਰਲਾ ਹੀ (ਐਸਾ ਹੋ ਸਕਦਾ ਹੈ, ਜਿਸ ਪਾਸ ਜਾ ਕੇ) ਮੈਂ (ਇਹ) ਆਖਾਂ (ਕਿ) ਵਿਕਾਰਾਂ ਤੋਂ ਖ਼ਲਾਸੀ (ਮਿਲ ਜਾਏ) ।
Some have power and influence, and some are blessed with heavenly paradise, but out of millions, will anyone find liberation?
ਹੇ ਨਾਨਕ! ਆਖ—(ਮੁਕਤੀ ਹਰਿ-ਨਾਮ ਤੋਂ ਹੀ ਮਿਲਦੀ ਹੈ, ਤੇ) ਨਾਮ ਦਾ ਸੁਆਦ (ਤਦੋਂ ਹੀ) ਮਿਲ ਸਕਦਾ ਹੈ (ਜਦੋਂ) ਮੈਂ ਗੁਰੂ ਦੇ ਚਰਨ (ਜਾ) ਫੜਾਂ ।੨।੩।੬।
Says Nanak, I have attained the Sublime Essence of the Naam, the Name of the Lord. I touch the feet of the Holy. ||2||3||6||
Kalyaan, Fifth Mehl:
ਹੇ (ਜੀਵਾਂ ਦੀ) ਜਿੰਦ ਦੇ ਮਾਲਕ! ਹੇ ਦਇਆ ਦੇ ਘਰ ਪੁਰਖ ਪ੍ਰਭੂ! ਹੇ ਮਿੱਤਰ! ਹੇ ਹਰੀ! ਤੂੰ ਹੀ ਗਰਭ-ਜੋਨਿ ਦਾ ਨਾਸ ਕਰਨ ਵਾਲਾ ਹੈਂ (ਜੂਨਾਂ ਦੇ ਗੇੜ ਵਿਚੋਂ ਕੱਢਣ ਵਾਲਾ ਹੈਂ),
The Lord of the Breath of Life, the Merciful Primal Lord God, is my Friend.
ਤੂੰ ਹੀ ਝਗੜੇ ਕਲੇਸ਼ਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਆਤਮਕ ਮੌਤ ਲਿਆਉਣ ਵਾਲੀਆਂ ਮੋਹ ਦੀਆਂ ਫਾਹੀਆਂ ਕੱਟਣ ਵਾਲਾ ਹੈਂ, ਤੂੰ ਹੀ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਰਾਖਾ ਹੈਂ ।੧।ਰਹਾਉ।
The Lord saves us from the womb of reincarnation and the noose of death in this Dark Age of Kali Yuga; He takes away our pain. ||1||Pause||
ਹੇ ਦਇਆਲ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, (ਮਿਹਰ ਕਰ, ਮੈਂ ਤੇਰਾ) ਨਾਮ (ਆਪਣੇ ਅੰਦਰ) ਵਸਾਈ ਰੱਖਾਂ,
I enshrine the Naam, the Name of the Lord, within; I seek Your Sanctuary, Lord.
ਮੈਨੂੰ ਇਕ ਤੇਰਾ ਹੀ ਸਹਾਰਾ ਹੈ ।੧।
O Merciful Lord God, You are my only Support. ||1||
ਹੇ ਸੁਆਮੀ! ਨਿਮਾਣੇ ਤੇ ਗਰੀਬ (ਇਕ ਤੇਰੀ ਹੀ ਸਹਾਇਤਾ ਦੀ) ਆਸ ਰੱਖਦੇ ਹਨ ।
You are the only Hope of the helpless, the meek and the poor.
(ਮਿਹਰ ਕਰ, ਤੇਰਾ) ਨਾਮ-ਮੰਤ੍ਰ (ਮੇਰੇ) ਮਨ ਵਿਚ (ਟਿਕਿਆ ਰਹੇ) ।੨।
Your Name, O my Lord and Master, is the Mantra of the mind. ||2||
ਹੇ ਪ੍ਰਭੂ! ਤੇਰੀ ਸਰਨ ਪਏ ਰਹਿਣ ਤੋਂ ਬਿਨਾ ਮੈਂ ਹੋਰ ਕੁਝ ਭੀ ਨਹੀਂ ਜਾਣਦਾ ।
I know of nothing except You, God.
ਸਾਰੇ ਜੁਗਾਂ ਵਿਚ ਤੂੰ ਹੀ (ਅਸਾਂ ਜੀਵਾਂ ਦਾ) ਮਿੱਤਰ ਹੈਂ ।੩।
Throughout all the ages, I realize You. ||3||
ਹੇ ਹਰੀ! ਦਿਨ ਰਾਤ (ਮੇਰੇ) ਮਨ ਵਿਚ ਟਿਕਿਆ ਰਹੁ ।
O Lord, You dwell in my mind night and day.
ਹੇ ਗੋਬਿੰਦ! ਤੂੰ ਹੀ ਨਾਨਕ ਦਾ ਆਸਰਾ ਹੈਂ ।੪।੪।੭।
The Lord of the Universe is Nanak's only Support. ||4||4||7||
Kalyaan, Fifth Mehl:
ਹੇ ਭਾਈ! ਮਨ ਵਿਚ ਹਿਰਦੇ ਵਿਚ (ਸਦਾ) ਭਗਵਾਨ (ਦਾ ਨਾਮ) ਜਪਦੇ ਰਹਿਣਾ ਚਾਹੀਦਾ ਹੈ ।
Within my mind and body I meditate on the Lord God.
ਹੇ ਭਾਈ! (ਜਿਸ ਮਨੁੱਖ ਉੱਤੇ) ਪੂਰੇ ਸਤਿਗੁਰੂ ਜੀ ਦਇਆਲ ਹੁੰਦੇ ਹਨ (ਉਹ ਮਨੁੱਖ ਭਗਵਾਨ ਦਾ ਨਾਮ ਜਪਦਾ ਹੈ, ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਸਦਾ ਸੁਖ ਆਨੰਦ (ਬਣਿਆ ਰਹਿੰਦਾ ਹੈ) ।੧।ਰਹਾਉ।
The Perfect Guru is pleased and satisfied; I am blessed with eternal peace and happiness. ||1||Pause||
ਹੇ ਭਾਈ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ (ਮਨੁੱਖ ਨੂੰ ਆਪਣੇ) ਸਾਰੇ ਕੰਮਾਂ ਦੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ ।
All affairs are successfuly resolved, singing the Glorious Praises of the Lord of the World.
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਜੀ ਦਾ ਨਾਮ ਸਿਮਰਿਆ ਉਸ ਦੇ ਆਤਮਕ ਮੌਤ ਤੋਂ ਪੈਦਾ ਹੋਣ ਵਾਲੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।
Joining the Saadh Sangat, the Company of the Holy, I dwell upon God, and the pain of death is taken away. ||1||
ਹੇ ਦਾਸ ਨਾਨਕ! (ਆਖ—) ਹੇ ਮੇਰੇ ਪ੍ਰਭੂ! ਹੇ ਹਰੀ! ਹੇ ਪੁਰਖ! ਹੇ ਸਰਬ-ਗੁਣ ਭਰਪੂਰ ਦੇਵ!
Please take pity on me, O my God, that I may serve You day and night.