ਪਰਮਾਤਮਾ ਦੇ ਨਾਮ ਦੇ ਬਰਾਬਰ ਦਾ ਹੋਰ ਕੋਈ ਪਦਾਰਥ ਹੈ ਹੀ ਨਹੀਂ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਉਤੇ ਮਿਹਰ ਕਰ (ਅਤੇ ਆਪਣਾ ਨਾਮ ਬਖ਼ਸ਼) ।੮।੧।
Nothing else can equal the Glory of the Lord's Name; please bless servant Nanak with Your Grace. ||8||1||
Kalyaan, Fourth Mehl:
ਹੇ ਹਰੀ! ਗੁਰੂ (ਹੀ ਅਸਲ) ਪਾਰਸ ਹੈ, (ਮੇਰੀ ਗੁਰੂ ਨਾਲ) ਛੁਹ ਕਰ ਦੇਹ (ਮੈਨੂੰ ਗੁਰੂ ਮਿਲਾ ਦੇਹ) ।
O Lord, please bless me with the Touch of the Guru, the Philosopher's Stone.
ਅਸੀ ਜੀਵ ਗੁਣ-ਹੀਨ ਹਾਂ, ਸੜਿਆ ਹੋਇਆ ਲੋਹਾ ਹਾਂ, ਬੜੇ ਰੱੁਖੇ ਜੀਵਨ ਵਾਲੇ ਹਾਂ । (ਇਹ ਮਿਹਰ) ਕਰ ਕਿ ਗੁਰੂ ਨੂੰ ਮਿਲ ਕੇ ਪਾਰਸ (ਹੋ ਜਾਈਏ) ।੧।
I was unworthy, utterly useless, rusty slag; meeting with the True Guru, I was transformed by the Philosopher's Stone. ||1||Pause||
ਹੇ ਭਾਈ! ਸਾਰੇ ਲੋਕ ਸੁਰਗ ਮੁਕਤੀ ਬੈਕੁੰਠ (ਹੀ) ਮੰਗਦੇ ਰਹਿੰਦੇ ਹਨ, ਸਦਾ (ਸੁਰਗ ਮੁਕਤੀ ਬੈਕੁੰਠ ਦੀ ਹੀ) ਆਸ ਕੀਤੀ ਜਾ ਰਹੀ ਹੈ ।
Everyone longs for paradise, liberation and heaven; all place their hopes in them.
ਪਰ ਪਰਮਾਤਮਾ ਦੇ ਦਰਸ਼ਨ ਦੇ ਪ੍ਰੇਮੀ ਭਗਤ ਮੁਕਤੀ ਨਹੀਂ ਮੰਗਦੇ । (ਪਰਮਾਤਮਾ ਨੂੰ) ਮਿਲ ਕੇ (ਪਰਮਾਤਮਾ ਦੇ) ਦਰਸਨ ਦੇ ਰਜੇਵੇਂ ਨਾਲ (ਉਹਨਾਂ ਦਾ) ਮਨ ਸ਼ਾਂਤ ਰਹਿੰਦਾ ਹੈ ।੧।
The humble long for the Blessed Vision of His Darshan; they do not ask for liberation. Their minds are satisfied and comforted by His Darshan. ||1||
ਹੇ ਭਾਈ! (ਸੰਸਾਰ ਵਿਚ) ਮਾਇਆ ਦਾ ਮੋਹ ਬਹੁਤ ਬਲਵਾਨ ਹੈ, (ਮਾਇਆ ਦਾ) ਮੋਹ (ਜੀਵਾਂ ਦੇ ਮਨ ਵਿਚ ਵਿਕਾਰਾਂ ਦੀ) ਕਾਲਖ ਦੇ ਦਾਗ਼ ਲਾ ਦੇਂਦਾ ਹੈ ।
Emotional attachment to Maya is very powerful; this attachment is a black stain which sticks.
ਪਰ ਪਰਮਾਤਮਾ ਦੇ ਭਗਤ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ, ਵਿਕਾਰਾਂ ਤੋਂ ਬਚੇ ਰਹਿੰਦੇ ਹਨ, ਜਿਵੇਂ ਮੁਰਗਾਈ ਦਾ ਖੰਭ (ਪਾਣੀ ਵਿਚ) ਭਿੱਜਦਾ ਨਹੀਂ ।੨।
The humble servants of my Lord and Master are unattached and liberated. They are like ducks, whose feathers do not get wet. ||2||
ਹੇ ਭਾਈ! ਚੰਦਨ ਦੀ ਖ਼ੁਸ਼ਬੂ ਸੱਪਾਂ ਨਾਲ ਘਿਰੀ ਰਹਿੰਦੀ ਹੈ । (ਚੰਦਨ ਨੂੰ) ਕਿਵੇਂ ਮਿਲਿਆ ਜਾ ਸਕਦਾ ਹੈ? ਚੰਦਨ ਕਿਵੇਂ ਹਾਸਲ ਕੀਤਾ ਜਾ ਸਕਦਾ ਹੈ? (ਮਨੁੱਖ ਦੀ ਜਿੰਦ ਵਿਕਾਰਾਂ ਨਾਲ ਘਿਰੀ ਰਹਿੰਦੀ ਹੈ, ਪ੍ਰਭੂ-ਮਿਲਾਪ ਦੀ ਸੁਗੰਧੀ ਮਨੁੱਖ ਨੂੰ ਪ੍ਰਾਪਤ ਨਹੀਂ ਹੁੰਦੀ) ।
The fragrant sandalwood tree is encircled by snakes; how can anyone get to the sandalwood?
ਗੁਰੂ ਦਾ ਬਖ਼ਸ਼ਿਆ ਹੋਇਆ (ਆਤਮਕ ਜੀਵਨ ਦੀ ਸੂਝ ਦਾ) ਗਿਆਨ ਤੇਜ਼ ਖੰਡਾ (ਹੈ, ਇਹ ਖੰਡਾ) ਕੱਢ ਕੇ (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਰ (ਜੜ੍ਹਾਂ ਤੋਂ) ਵੱਢ ਵੱਢ ਕੇ ਨਾਮ-ਰਸ ਪੀਤਾ ਜਾ ਸਕਦਾ ਹੈ ।੩।
Drawing out the Mighty Sword of the Guru's Spiritual Wisdom, I slaughter and kill the poisonous snakes, and drink in the Sweet Nectar. ||3||
ਹੇ ਭਾਈ! (ਲੱਕੜਾਂ) ਲਿਆ ਲਿਆ ਕੇ ਲੱਕੜਾਂ ਦਾ ਬੜਾ ਢੇਰ ਇਕੱਠਾ ਕੀਤਾ ਜਾਏ (ਉਸ ਨੂੰ) ਅੱਗ (ਦੀ ਇਕ ਚੰਗਿਆੜੀ) ਪਲ ਵਿਚ ਸੁਆਹ ਕਰ ਸਕਦੀ ਹੈ ।
You may gather wood and stack it in a pile, but in an instant, fire reduces it to ashes.
ਪਰਮਾਤਮਾ ਨਾਲੋਂ ਟੁੱਟ ਹੋਏ ਮਨੁੱਖ ਬੜੇ ਬੜੇ ਬੱਜਰ ਪਾਪ ਕਰਦੇ ਹਨ, (ਉਹਨਾਂ ਪਾਪਾਂ ਨੂੰ ਸਾੜਨ ਵਾਸਤੇ) ਗੁਰੂ ਨੂੰ ਮਿਲ ਕੇ (ਹਰਿ-ਨਾਮ-ਅੱਗ ਦੀ) ਚੁਆਤੀ ਦਿੱਤੀ ਜਾ ਸਕਦੀ ਹੈ ।੪।
The faithless cynic gathers the most horrendous sins, but meeting with the Holy Saint, they are placed in the fire. ||4||
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਿਆ ਰਹਿੰਦਾ ਹੈ, ਉਹ ਹਨ ਸਾਧ ਜਨ ਉਹ ਹਨ ਭਲੇ ਮਨੁੱਖ ।
The Holy, Saintly devotees are sublime and exalted. They enshrine the Naam, the Name of the Lord, deep within.
(ਪਰਮਾਤਮਾ ਦੇ ਨਾਮ ਦੀ) ਛੁਹ ਨਾਲ (ਉਹ ਮਨੁੱਖ) ਸਾਧੂ-ਜਨ ਬਣੇ ਹਨ, (ਉਹਨਾਂ ਨੂੰ) ਮਾਨੋ, (ਹਰ ਥਾਂ) ਹਰੀ ਭਗਵਾਨ ਦਿੱਸ ਪਿਆ ਹੈ ।੫।
By the touch of the Holy and the humble servants of the Lord, the Lord God is seen. ||5||
ਹੇ ਭਾਈ! ਪਰਮਾਤਮਾ ਨਾਲੋਂ ਟੱੁਟੇ ਹੋਏ ਮਨੁੱਖ ਦੀ ਜੀਵਨ ਡੋਰ (ਵਿਕਾਰਾਂ ਦੀਆਂ) ਅਨੇਕਾਂ ਗੁੰਝਲਾਂ ਨਾਲ ਭਰੀ ਰਹਿੰਦੀ ਹੈ । (ਵਿਕਾਰਾਂ ਦੀਆਂ ਗੁੰਝਲਾਂ ਨਾਲ ਭਰੇ ਹੋਏ ਜੀਵਨ-ਸੂਤਰ ਨਾਲ ਪਵਿੱਤਰ ਜੀਵਨ ਦਾ) ਤਾਣਾ ਤਣਿਆ ਹੀ ਨਹੀਂ ਜਾ ਸਕਦਾ,
The thread of the faithless cynic is totally knotted and tangled; how can anything be woven with it?
(ਕਿਉਂਕਿ ਉਹਨਾਂ ਗੁੰਝਲਾਂ ਵਿਚੋਂ ਇੱਕ ਭੀ ਸਿੱਧੀ) ਤੰਦ ਨਹੀਂ ਨਿਕਲਦੀ, ਇੱਕ ਭੀ ਧਾਗਾ ਨਹੀਂ ਨਿਕਲਦਾ । (ਇਸ ਵਾਸਤੇ ਹੇ ਭਾਈ!) ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ ।੬।
This thread cannot be woven into yarn; do not associate with those faithless cynics. ||6||
ਹੇ ਭਾਈ! ਗੁਰੂ ਦੀ ਸਾਧ ਸੰਗਤਿ ਭਲੀ (ਸੁਹਬਤ) ਹੈ, ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ ।
The True Guru and the Saadh Sangat, the Company of the Holy, are exalted and sublime. Joining the Congregation, meditate on the Lord.
(ਮਨੁੱਖ ਦੇ) ਅੰਦਰ (ਗੁਪਤ ਟਿਕਿਆ ਹੋਇਆ ਹਰਿ-ਨਾਮ, ਮਾਨੋ) ਰਤਨ ਜਵਾਹਰਾਤ ਮੋਤੀ ਹਨ (ਇਹ ਹਰਿ-ਨਾਮ ਸਾਧ ਸੰਗਤਿ ਵਿਚ ਟਿਕ ਕੇ) ਗੁਰੂ ਦੀ ਕਿਰਪਾ ਨਾਲ ਲਿਆ ਜਾ ਸਕਦਾ ਹੈ ।੭।
The gems, jewels and precious stones are deep within; by Guru's Grace, they are found. ||7||
ਹੇ ਭਾਈ! ਮੇਰਾ ਮਾਲਕ-ਸੁਆਮੀ ਬਹੁਤ ਵੱਡਾ ਹੈ, ਅਸੀ ਜੀਵ (ਆਪਣੇ ਹੀ ਉੱਦਮ ਨਾਲ ਉਸ ਨੂੰ) ਕਿਵੇਂ ਮਿਲ ਸਕਦੇ ਹਾਂ? (ਇਸ ਤਰ੍ਹਾਂ ਉਹ) ਨਹੀਂ ਮਿਲ ਸਕਦਾ ।
My Lord and Master is Glorious and Great. How can I be united in His Union?
ਹੇ ਨਾਨਕ! ਪੂਰਾ ਗੁਰੂ (ਹੀ ਆਪਣੇ ਸ਼ਬਦ ਵਿਚ) ਜੋੜ ਕੇ (ਪਰਮਾਤਮਾ ਨਾਲ) ਮਿਲਾਂਦਾ ਹੈ । (ਸੋ, ਗੁਰੂ ਪਰਮੇਸਰ ਦੇ ਦਰ ਤੇ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ ਕਿ ਹੇ ਪ੍ਰਭੂ! ਆਪਣੇ) ਸੇਵਕ ਨੂੰ ਪੂਰਨਤਾ ਦਾ ਦਰਜਾ ਬਖ਼ਸ਼ ।੮।੨।
O Nanak, the Perfect Guru unites His humble servant in His Union, and blesses him with perfection. ||8||2||
Kalyaan, Fourth Mehl:
ਹੇ ਭਾਈ! ਸਰਬ-ਵਿਆਪਕ ਰਾਮ (ਦਾ ਨਾਮ) ਸਦਾ ਸਿਮਰਨਾ ਚਾਹੀਦਾ ਹੈ ।
Chant the Name of the Lord, the Lord, the All-pervading Lord.
(ਸਿਮਰਨ ਦੀ ਬਰਕਤਿ ਨਾਲ ਹੀ ਮਨੁੱਖ) ਉੱਚੇ ਜੀਵਨ ਵਾਲੇ ਗੁਰਮੁਖ ਸਾਧ ਬਣ ਜਾਂਦੇ ਹਨ । ਹੇ ਭਾਈ! ਸਾਧੂ ਜਨਾਂ ਨੂੰ ਮਿਲ ਕੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਨਾ ਚਾਹੀਦਾ ਹੈ ।੧।ਰਹਾਉ।
The Holy, the humble and Holy, are noble and sublime. Meeting with the Holy, I joyfully love the Lord. ||1||Pause||
ਹੇ ਹਰੀ! ਇਹ ਜਿਤਨਾ ਭੀ ਸਾਰਾ ਜਗਤ ਹੈ (ਇਸ ਦੇ ਸਾਰੇ) ਜੀਵਾਂ ਦਾ ਮਨ (ਮਾਇਆ ਦੇ ਅਸਰ ਹੇਠ) ਹਰ ਵੇਲੇ ਡਾਵਾਂ-ਡੋਲ ਹੁੰਦਾ ਰਹਿੰਦਾ ਹੈ ।
The minds of all the beings and creatures of the world waver unsteadily.
ਹੇ ਪ੍ਰਭੂ! ਮਿਹਰ ਕਰ, ਮਿਹਰ ਕਰ, (ਜੀਵਾਂ ਨੂੰ) ਗੁਰੂ ਮਿਲਾ (ਗੁਰੂ ਜਗਤ ਲਈ ਥੰਮ੍ਹ ਹੈ), ਜਗਤ ਨੂੰ ਸਹਾਰਾ ਦੇਣ ਲਈ (ਇਹ) ਥੰਮ੍ਹ ਦੇਹ ।੧।
Please take pity on them, be merciful to them, and unite them with the Holy; establish this support to support the world. ||1||
ਹੇ ਭਾਈ! ਧਰਤੀ ਸਦਾ (ਜੀਵਾਂ ਦੇ) ਪੈਰਾਂ ਹੇਠ ਹੀ ਰਹਿੰਦੀ ਹੈ, (ਆਖ਼ਰ) ਸਭਨਾਂ ਦੇ ਉੱਤੇ ਆ ਜਾਂਦੀ ਹੈ । ਹੇ ਭਾਈ! ਗੁਰੂ ਨੂੰ ਮਿਲ ਕੇ (ਸਭਨਾਂ ਦੇ) ਪੈਰਾਂ ਹੇਠ ਟਿਕੇ ਰਹਿਣਾ ਚਾਹੀਦਾ ਹੈ ।
The earth is beneath us, and yet its dust falls down on all; let yourself be covered by the dust of the feet of the Holy.
(ਜੇ ਇਸ ਜੀਵਨ-ਰਾਹ ਤੇ ਤੁਰੋਗੇ ਤਾਂ) ਬੜੇ ਹੀ ਉੱਚੇ ਜੀਵਨ ਵਾਲੇ ਬਣ ਜਾਵੋਗੇ (ਨਿਮ੍ਰਤਾ ਦੀ ਬਰਕਤਿ ਨਾਲ) ਸਾਰੀ ਧਰਤੀ (ਆਪਣੇ) ਪੈਰਾਂ ਹੇਠ ਦਿੱਤੀ ਜਾ ਸਕਦੀ ਹੈ ।੨।
You shall be utterly exalted, the most noble and sublime of all; the whole world will place itself at your feet. ||2||
ਹੇ ਭਾਈ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦੀ ਭਲੀ ਸੋਹਣੀ ਜੋਤਿ (ਮਨੁੱਖ ਦੇ ਅੰਦਰ ਜਗ ਪੈਂਦੀ ਹੈ, ਤਦੋਂ) ਮਾਇਆ (ਭੀ ਉਸ ਵਾਸਤੇ) ਲਿਆ ਕੇ ਪਾਣੀ ਭਰਦੀ ਹੈ (ਮਾਇਆ ਉਸ ਦੀ ਟਹਲਣ ਬਣਦੀ ਹੈ) ।
The Gurmukhs are blessed with the Divine Light of the Lord; Maya comes to serve them.
ਗੁਰੂ ਦੇ ਬਚਨਾਂ ਦੀ ਰਾਹੀਂ ਉਸ ਦੇ ਹਿਰਦੇ ਵਿਚ (ਅਜਿਹੀ) ਕੋਮਲਤਾ ਪੈਦਾ ਹੁੰਦੀ ਹੈ ਕਿ ਬਲੀ ਵਿਕਾਰਾਂ ਨੂੰ ਵੱਸ ਵਿਚ ਕਰ ਕੇ ਪਰਮਾਤਮਾ ਦਾ ਨਾਮ-ਰਸ ਪੀਤਾ ਜਾ ਸਕਦਾ ਹੈ ।੩।
Through the Word of the Guru's Teachings, they bite with teeth of wax and chew iron, drinking in the Sublime Essence of the Lord. ||3||
ਹੇ ਭਾਈ! ਸਾਧ ਗੁਰੂ ਪੁਰਖ ਨੂੰ ਮਿਲਣਾ ਚਾਹੀਦਾ ਹੈ, ਗੁਰੂ ਪਰਮਾਤਮਾ ਦਾ ਨਾਮ-ਦਾਨ ਦੇਣ ਦੀ ਮਿਹਰ ਕਰਦਾ ਹੈ ।
The Lord has shown great mercy, and bestowed His Name; I have met with the Holy Guru, the Primal Being.
ਗੁਰੂ ਪਰਮਾਤਮਾ ਦਾ ਨਾਮ ਪਰਮਾਤਮਾ ਦੇ ਗੁਣ (ਸਾਰੇ ਜਗਤ ਵਿਚ) ਖਿਲਾਰਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਾਰੇ ਭਵਨਾਂ ਵਿਚ ਵੰਡੀ ਜਾਂਦੀ ਹੈ ।੪।
The Glorious Praises of the Lord's Name have spread out everywhere; the Lord bestows fame all over the world. ||4||
ਹੇ ਭਾਈ! ਸੰਤ ਜਨਾਂ ਦੇ ਮਨ ਵਿਚ (ਸਦਾ) ਪ੍ਰੀਤਮ ਪ੍ਰਭੂ ਜੀ ਵੱਸਦੇ ਹਨ, (ਪ੍ਰਭੂ ਦਾ) ਦਰਸਨ ਕਰਨ ਤੋਂ ਬਿਨਾ (ਉਹਨਾਂ ਪਾਸੋਂ) ਰਿਹਾ ਨਹੀਂ ਜਾ ਸਕਦਾ;
The Beloved Lord is within the minds of the Holy, the Holy Saadhus; without seeing Him, they cannot survive.
ਜਿਵੇਂ ਪਾਣੀ ਦੀ ਮੱਛੀ ਦਾ ਹਰ ਵੇਲੇ ਪਾਣੀ ਨਾਲ ਹੀ ਪਿਆਰ ਹੈ, ਪਾਣੀ ਤੋਂ ਬਿਨਾ ਇਕ ਖਿਨ ਵਿਚ ਹੀ ਉਹ ਤੜਪ ਕੇ ਮਰ ਜਾਂਦੀ ਹੈ ।੫।
The fish in the water loves only the water. Without water, it bursts and dies in an instant. ||5||