Prabhaatee, First Mehl, Dakhnee:
 
ਗੋਤਮ (ਇਕ ਪ੍ਰਸਿੱਧ) ਤਪੀ (ਸੀ), ਅਹਿੱਲਿਆ (ਉਸ ਦੀ) ਇਸਤ੍ਰੀ (ਸੀ), ਉਸ ਦਾ ਰੂਪ ਵੇਖ ਕੇ (ਦੇਵਤਿਆਂ ਦਾ ਰਾਜਾ ਅਖਵਾਂਦਾ) ਇੰਦ੍ਰ ਮਸਤ ਹੋ ਗਿਆ ।
Ahalyaa was the wife of Gautam the seer. Seeing her, Indra was enticed.
 
(ਗੋਤਮ ਦੇ ਸਰਾਪ ਨਾਲ) (ਉਸ ਦੇ ਇੰਦਰ ਦੇ) ਸਰੀਰ ਉਤੇ ਹਜ਼ਾਰ ਭਗਾਂ ਦੇ ਨਿਸ਼ਾਨ ਬਣ ਗਏ, ਤਦੋਂ ਇੰਦ੍ਰ ਆਪਣੇ ਮਨ ਵਿਚ (ਉਸ ਕੁਕਰਮ ਤੇ) ਪਛੁਤਾਇਆ ।੧।
When he received a thousand marks of disgrace on his body, then he felt regret in his mind. ||1||
 
ਹੇ ਭਾਈ! ਕੋਈ ਭੀ ਜੀਵ ਜਾਣ ਬੁੱਝ ਕੇ ਕੁਰਾਹੇ ਨਹੀਂ ਪੈਂਦਾ (ਜੀਵ ਦੇ ਵੱਸ ਦੀ ਗੱਲ ਨਹੀਂ) ।
O Siblings of Destiny, no one knowingly makes mistakes.
 
ਉਹੀ ਮਨੁੱਖ ਕੁਰਾਹੇ ਪੈਂਦਾ ਹੈ ਜਿਸ ਨੂੰ ਪਰਮਾਤਮਾ ਆਪ ਕੁਰਾਹੇ ਪਾਂਦਾ ਹੈ । ਉਹੀ ਮਨੁੱਖ (ਸਹੀ ਜੀਵਨ-ਰਾਹ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਸਮਝ ਬਖ਼ਸ਼ਦਾ ਹੈ ।੧।ਰਹਾਉ।
He alone is mistaken, whom the Lord Himself makes so. He alone understands, whom the Lord causes to understand. ||1||Pause||
 
ਧਰਤੀ ਦੇ ਰਾਜੇ ਉਸ ਰਾਜਾ ਹਰੀ ਚੰਦ ਨੇ (ਇਤਨੇ ਦਾਨ-ਪੁੰਨ ਕੀਤੇ ਕਿ ਉਹਨਾਂ ਦਾ) ਮੁੱਲ ਕਾਗਜ਼ ਉਤੇ ਨਹੀਂ ਪੈ ਸਕਦਾ ।
Harichand, the king and ruler of his land, did not appreciate the value of his pre-ordained destiny.
 
ਜੇ (ਰਾਜਾ ਹਰੀ ਚੰਦ ਉਹਨਾਂ ਦਾਨ-ਪੁੰਨਾਂ ਨੂੰ) ਮਾੜਾ ਕੰਮ ਸਮਝਦਾ ਤਾਂ ਦਾਨ ਪੁੰਨ ਕਰਦਾ ਹੀ ਕਿਉਂ? (ਨਾਹ ਉਹ ਦਾਨ-ਪੁੰਨ ਕਰਦਾ) ਤੇ ਨਾਹ ਹੀ ਮੰਡੀ ਵਿਚ ਵਿਕਦਾ ।੨।
If he had known that it was a mistake, he would not have made such a show of giving in charity, and he would not have been sold in the market. ||2||
 
(ਵਿਸ਼ਨੂੰ ਨੇ) ਵਉਣੇ ਰੂਪ ਵਿਚ (ਆ ਕੇ) ਬਹਾਨੇ ਨਾਲ ਰਾਜਾ ਬਲਿ ਪਾਸੋਂ ਢਾਈ ਕਰਮ ਧਰਤੀ (ਦਾ ਦਾਨ ਆਪਣੀ ਕੁਟੀਆ ਬਣਾਣ ਲਈ) ਮੰਗਿਆ
The Lord took the form of a dwarf, and asked for some land.
 
ਜੇ ਬਲਿ ਰਾਜਾ ਵਉਣੇ ਰੂਪ ਨੂੰ ਪਛਾਣ ਲੈਂਦਾ, ਤਾਂ ਨਾਹ ਹੀ ਠੱਗਿਆ ਜਾਂਦਾ ਤੇ ਨਾਹ ਹੀ ਪਾਤਾਲ ਵਿਚ ਜਾਂਦਾ ।੩।
If Bal the king has recognized Him, he would not have been deceived, and sent to the underworld. ||3||
 
ਬਿਆਸ ਰਿਸ਼ੀ ਨੇ ਮੱਤਾਂ ਦੇ ਕੇ ਰਾਜਾ ਜਨਮੇਜੈ ਨੂੰ ਸਮਝਾਇਆ ਤੇ ਵਰਜਿਆ (ਕਿ ਉਸ ਅਪੱਛਰਾਂ ਨੂੰ ਆਪਣੇ ਘਰ ਵਿਚ ਨਾਹ ਲਿਆਈਂ । ਪਰ ਪਰਮਾਤਮਾ ਨੇ ਉਸ ਦੀ ਮਤਿ ਮਾਰੀ ਹੋਈ ਸੀ । ਉਹ ਰਿਸ਼ੀ ਦੇ ਆਖੇ ਨਾਹ ਲੱਗਾ । ਅਪੱਛਰਾਂ ਨੂੰ ਲੈ ਕੇ ਆਇਆ ।
Vyaas taught and warned the king Janmayjaa not to do three things.
 
ਫਿਰ) ਉਸ ਨੇ ਅਠਾਰਾਂ ਜੱਗ ਕਰ ਕੇ ਅਠਾਰਾਂ ਬ੍ਰਾਹਮਣ ਮਾਰ ਦਿੱਤੇ (ਕਿਉਂਕਿ ਉਹ ਅੱਤ ਬਰੀਕ ਕਪੜਿਆਂ ਵਿਚ ਆਈ ਅੱਧ-ਨਗਨ ਅਪੱਛਰਾ ਵੇਖ ਕੇ ਹੱਸ ਪਏ ਸਨ) । ਕੀਤੇ ਕਰਮਾਂ ਦੇ ਫਲ ਨੂੰ ਕੋਈ ਮਿਟਾ ਨਹੀਂ ਸਕਦਾ ।੪।
But he performed the sacred feast and killed eighteen Brahmins; the record of one's past deeds cannot be erased. ||4||
 
ਹੇ ਪ੍ਰਭੂ! ਮੈਂ ਹੋਰ ਕੋਈ ਸੋਚਾਂ ਨਹੀਂ ਸੋਚਦਾ, ਮੈਂ ਤਾਂ ਤੇਰੀ ਰਜ਼ਾ ਨੂੰ ਸਮਝਣ ਦਾ ਜਤਨ ਕਰਦਾ ਹਾਂ, ਤੇ ਤੇਰੇ ਪੇ੍ਰਮ ਵਿਚ (ਮਗਨ ਹੋ ਕੇ) ਤੇਰੇ ਗੁਣ ਉਚਾਰਦਾ ਹਾਂ ।
I do not try to calculate the account; I accept the Hukam of God's Command. I speak with intuitive love and respect.
 
ਮੈਂ ਤਾਂ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ । ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਤਾਕਤ ਦਾ ਜ਼ਹੂਰ ਹੋ ਰਿਹਾ ਹੈ ।੫।
No matter what happens, I will praise the Lord. It is all Your Glorious Greatness, O Lord. ||5||
 
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਜਗਤ ਵਿਚ ਨਿਰਲੇਪ ਰਹਿੰਦਾ ਹੈ, ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਹ ਸਦਾ ਪਰਮਾਤਮਾ ਦੀ ਓਟ ਫੜਦਾ ਹੈ ।
The Gurmukh remains detached; filth never attaches itself to him. He remains forever in God's Sanctuary.
 
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਜ਼ਿੰਦਗੀ ਵਿਚ) ਵੇਲੇ ਸਿਰ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਜਦੋਂ (ਆਪਣੀ ਇਸ ਮੂਰਖਤਾ ਦੇ ਕਾਰਨ) ਦੁੱਖ ਵਿਚ ਫਸਦਾ ਹੈ ਤਾਂ ਹੱਥ ਮਲਦਾ ਹੈ ।੬।
The foolish self-willed manmukh does not think of the future; he is overtaken by pain, and then he regrets. ||6||
 
ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ਉਹ ਆਪ ਹੀ ਸਭ ਕੁਝ ਕਰਦਾ ਹੈ ਉਹ ਆਪ ਹੀ ਜੀਵਾਂ ਪਾਸੋਂ ਸਭ ਕੁਝ ਕਰਾਂਦਾ ਹੈ ।
The Creator who created this creation acts, and causes all to act.
 
ਹੇ ਪ੍ਰਭੂ! (ਅਸੀ ਜੀਵ ਮੂਰਖ ਹਾਂ, ਅਸੀ ਇਹ ਮਾਣ ਕਰਦੇ ਹਾਂ ਕਿ ਅਸੀ ਹੀ ਸਭ ਕੁਝ ਕਰਦੇ ਹਾਂ ਤੇ ਕਰ ਸਕਦੇ ਹਾਂ) ਸਾਡੇ ਦਿਲਾਂ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ । ਅਹੰਕਾਰ ਵਿਚ ਪੈ ਕੇ ਖ਼ੁਆਰ ਹੁੰਦੇ ਹਾਂ ।੭।
O Lord, egotistical pride does not depart from the soul. Falling into egotistical pride, one is ruined. ||7||
 
ਕਰਤਾਰ ਆਪ ਕਦੇ ਗ਼ਲਤੀ ਨਹੀਂ ਖਾਂਦਾ ਪਰ ਹਰੇਕ ਜੀਵ ਜੋ ਉਸ ਨੇ ਪੈਦਾ ਕੀਤਾ ਹੈ ਭੁੱਲਾਂ ਵਿਚ ਫਸਦਾ ਰਹਿੰਦਾ ਹੈ ।
Everyone makes mistakes; only the Creator does not make mistakes.
 
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਇਹਨਾਂ ਭੁੱਲਾਂ ਤੋਂ ਬਚ ਸਕੀਦਾ ਹੈ । ਗੁਰੂ ਦੀ ਕਿਰਪਾ ਨਾਲ ਹੀ ਕੋਈ ਵਿਰਲਾ ਜੀਵ ਕੁਰਾਹੇ ਪੈਣ ਤੋਂ ਬਚਦਾ ਹੈ ।੮।੪।
O Nanak, salvation comes through the True Name. By Guru's Grace, one is released. ||8||4||
 
Prabhaatee, First Mehl:
 
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸੁਣਨ ਸੁਣਾਨ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾ ਲਿਆ ਹੈ,
To chant and listen to the Naam, the Name of the Lord, is my Support.
 
ਉਸ ਦੀ ਮਾਇਆ ਦੀ ਖ਼ਾਤਰ ਹਰ ਵੇਲੇ ਦੀ ਵਿਅਰਥ ਦੌੜ-ਭੱਜ ਮੁੱਕ ਜਾਂਦੀ ਹੈ ।
Worthless entanglements are ended and gone.
 
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ (ਦੌੜ-ਭੱਜ ਕਰਦਾ) ਹੈ ਤੇ ਇੱਜ਼ਤ ਗਵਾ ਲੈਂਦਾ ਹੈ ।
The self-willed manmukh, caught in duality, loses his honor.
 
(ਹੇ ਮੇਰੇ ਮਨ!) ਮੈਨੂੰ ਤਾਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੱੁਝਦਾ ।੧।
Except for the Name, I have no other at all. ||1||
 
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨ! ਹੇ ਮੂਰਖ ਮਨ! ਹੇ ਅਮੋੜ ਮਨ! ਸ਼ੁਣ,
Listen, O blind, foolish, idiotic mind.
 
(ਜੇਹੜਾ ਬੰਦਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹੈ, ਤੇ ਮੁੜ ਮੁੜ ਮਾਇਆ ਦੇ ਮੋਹ ਵਿਚ ਫਸਣੋਂ ਮੁੜਦਾ ਨਹੀਂ, ਉਸ ਨੂੰ ਨਿਰੀ) ਮਾਇਆ ਦੀ ਖ਼ਾਤਰ ਦੌੜ-ਭੱਜ ਕਰਨ ਵਿਚ ਕੋਈ ਸ਼ਰਮ ਮਹਿਸੂਸ ਨਹੀਂ ਹੁੰਦੀ । ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਉਹ ਮੁੜ ਮੁੜ ਮਾਇਆ ਦੇ ਮੋਹ ਵਿਚ ਹੀ ਡੁੱਬਦਾ ਹੈ (ਹੇ ਮਨ! ਚੇਤਾ ਰੱਖ ਤੂੰ ਭੀ ਐਸਾ ਹੀ ਨਿਲੱਜ ਹੋ ਜਾਵੇਂਗਾ) ।੧।ਰਹਾਉ।
Aren't you ashamed of your comings and goings in reincarnation? Without the Guru, you shall drown, over and over again. ||1||Pause||
 
(ਹੇ ਭਾਈ!) ਮਾਇਆ ਦੇ ਮੋਹ ਵਿਚ (ਫਸ ਕੇ) ਇਸ ਮਨ ਦੀ ਆਤਮਕ ਮੌਤ ਹੋ ਜਾਂਦੀ ਹੈ
This mind is ruined by its attachment to Maya.
 
ਜਦੋਂ ਧੁਰੋਂ ਹੀ ਇਹ ਹੁਕਮ ਚਲਿਆ ਆ ਰਿਹਾ ਹੈ ਤਾਂ ਕਿਸੇ ਹੋਰ ਅੱਗੇ ਪੁਕਾਰ ਭੀ ਨਹੀਂ ਕੀਤੀ ਜਾ ਸਕਦੀ (ਭਾਵ, ਮਾਇਆ ਦਾ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ—ਇਹ ਨਿਯਮ ਅਟੱਲ ਹੈ, ਇਸ ਨੂੰ ਕੋਈ ਉਲੰਘ ਨਹੀਂ ਸਕਦਾ) ।
The Command of the Primal Lord is pre-ordained. Before whom should I cry?
 
ਕੋਈ ਵਿਰਲਾ ਬੰਦਾ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ
Only a few, as Gurmukh, understand this.
 
ਪ੍ਰਭੂ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ ।੨।
Without the Naam, no one is liberated. ||2||
 
ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜੀਵ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਧੱਕੇ ਖਾਂਦਾ ਫਿਰਦਾ ਹੈ ।
People wander lost, staggering and stumbling through 8.4 million incarnations.
 
ਗੁਰੂ ਤੋਂ ਬਿਨਾ ਸਹੀ ਜੀਵਨ-ਰਾਹ ਨਹੀਂ ਸਮਝਦਾ ਤੇ ਜਮ ਦੀ ਫਾਹੀ (ਇਸ ਦੇ ਗਲ ਵਿਚ ਪਈ ਰਹਿੰਦੀ ਹੈ) ।
Without knowing the Guru, they cannot escape the noose of Death.
 
(ਮਾਇਆ ਦੇ ਅਸਰ ਵਿਚ) ਇਹ ਮਨ ਕਦੇ ਆਕਾਸ਼ ਵਿਚ ਜਾ ਚੜ੍ਹਦਾ ਹੈ ਕਦੇ ਪਾਤਾਲ ਵਿਚ ਡਿੱਗ ਪੈਂਦਾ ਹੈ ।
This mind, from one moment to the next, goes from the heavens to the underworld.
 
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਇਸ ਗੇੜ ਵਿਚੋਂ ਬਚ ਨਿਕਲਦਾ ਹੈ ।੩।
The Gurmukh contemplates the Naam, and is released. ||3||
 
ਜਿਸ ਮਨੁੱਖ ਨੂੰ ਪ੍ਰਭੂ ਆਪ ਹੀ (ਆਪਣੇ ਚਰਨਾਂ ਵਿਚ ਜੁੜਨ ਲਈ) ਸੱਦਦਾ ਹੈ ਉਸ ਨੂੰ ਮਿਲਦਿਆਂ ਚਿਰ ਨਹੀਂ ਲੱਗਦਾ,
When God sends His Summons, there is no time to delay.
 
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ (ਭਾਵ, ਮਾਇਆ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ) ਤੇ ਉਹ ਬੜਾ ਸੌਖਾ ਜੀਵਨ ਗੁਜ਼ਾਰਦਾ ਹੈ ।
When one dies in the Word of the Shabad, he lives in peace.
 
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ (ਗੁਰੂ ਨਾਲ ਭੀ ਪ੍ਰਭੂ ਆਪ ਹੀ ਮਿਲਾਂਦਾ ਹੈ)
Without the Guru, no one understands.
 
ਪ੍ਰਭੂ ਆਪ ਹੀ ਇਹ ਸਭ ਕੁਝ ਕਰਦਾ ਹੈ ਤੇ ਜੀਵਾਂ ਪਾਸੋਂ ਕਰਾਂਦਾ ਹੈ ।੪।
The Lord Himself acts, and inspires all to act. ||4||
 
ਜਿਸ ਮਨੁੱਖ ਦਾ ਮਾਇਆ ਦੇ ਮੋਹ ਦਾ ਲੰਮਾ ਗੇੜ ਪ੍ਰਭੂ ਮੁਕਾਂਦਾ ਹੈ ਉਹ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ,
Inner conflict comes to an end, singing the Glorious Praises of the Lord.
 
ਪੂਰਾ ਗੁਰੂ ਉਸ ਦੇ ਸਿਰ ਉਤੇ ਰਾਖਾ ਬਣਦਾ ਹੈ ਤੇ ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
Through the Perfect True Guru, one is intuitively absorbed into the Lord.
 
। ਤਦੋਂ ਮਨੁੱਖ ਦਾ ਇਹ ਮਨ ਮਾਇਆ ਪਿੱਛੇ ਭਟਕਣੋਂ ਹਟ ਜਾਂਦਾ ਹੈ,
This wobbling, unsteady mind is stabilized,
 
ਤਦੋਂ ਮਨੁੱਖ ਸਦਾ-ਥਿਰ ਨਾਮ ਦੇ ਸਿਮਰਨ ਨੂੰ ਆਪਣਾ ਕਰਤੱਬ ਜਾਣ ਕੇ ਸਿਮਰਨ ਦੀ ਕਾਰ ਕਰਦਾ ਹੈ ।੫।
and one lives the lifestyle of true actions. ||5||
 
ਪਰ ਜਿਸ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੋ ਚੁਕਾ ਹੋਵੇ ਉਸ ਦੇ ਅੰਦਰ (ਬਾਹਰਲੇ ਇਸ਼ਨਾਨ ਆਦਿਕ ਨਾਲ) ਪਵਿਤ੍ਰਤਾ ਨਹੀਂ ਆ ਸਕਦੀ ।
If someone is false within his own self, then how can he be pure?
 
। ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਨਾਲ ਹੀ (ਮਨ ਨੂੰ) ਸਾਫ਼ ਕਰਦਾ ਹੈ ।
How rare are those who wash with the Shabad.
 
ਕੋਈ ਵਿਰਲਾ ਹੀ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਨਾਮ ਨੂੰ ਸਿਮਰਨ ਦੀ ਕਾਰ ਕਰਦਾ ਹ
How rare are those who, as Gurmukh, live the Truth.
 
ਤੇ ਆਪਣੇ ਮਨ ਦੀ ਭਟਕਣਾ ਨੂੰ ਰੋਕ ਰੱਖਦਾ ਹੈ ।੬।
Their comings and goings in reincarnation are over and done. ||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by