ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸ਼ਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ ।
My mind and body are so thirsty for the Blessed Vision of His Darshan. Won't someone please come and lead me to him, O my mother.
 
(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ ।
The Saints are the helpers of the Lord's lovers; I fall and touch their feet.
 
(ਹੇ ਮਾਂ !) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ ।
Without God, how can I find peace? There is nowhere else to go.
 
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ,
Those who have tasted the sublime essence of His Love, remain satisfied and fulfilled.
 
ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ‑ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ ! ਸਾਨੂੰ ਆਪਣੇ ਲੜ ਲਾਈ ਰੱਖ ।
They renounce their selfishness and conceit, and they pray, "God, please attach me to the hem of Your robe."
 
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,
Those whom the Husband Lord has united with Himself, shall not be separated from Him again.
 
(ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ । ਉਹ ਸਦਾ ਪ੍ਰਭੂ ਦੀ ਸ਼ਰਨ ਪਈ ਰਹਿੰਦੀ ਹੈ ।
Without God, there is no other at all. Nanak has entered the Sanctuary of the Lord.
 
ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ।੮।
In Assu, the Lord, the Sovereign King, has granted His Mercy, and they dwell in peace. ||8||
 
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।
In the month of Katak, do good deeds. Do not try to blame anyone else.
 
ਪਰਮੇਸ਼ਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ ।
Forgetting the Transcendent Lord, all sorts of illnesses are contracted.
 
ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ ।
Those who turn their backs on the Lord shall be separated from Him and consigned to reincarnation, over and over again.
 
ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,
In an instant, all of Maya's sensual pleasures turn bitter.
 
(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ ।
No one can then serve as your intermediary. Unto whom can we turn and cry?
 
(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ ।
By one's own actions, nothing can be done; destiny was pre-determined from the very beginning.
 
(ਹਾਂ !) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।
By great good fortune, I meet my God, and then all pain of separation departs.
 
(ਨਾਨਕ ਦੀ ਤਾਂ ਇਹੀ ਬੇਨਤੀ ਹੈ—) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ।
Please protect Nanak, God; O my Lord and Master, please release me from bondage.
 
ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ।੯।
In Katak, in the Company of the Holy, all anxiety vanishes. ||9||
 
ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ ।
In the month of Maghar, those who sit with their Beloved Husband Lord are beautiful.
 
ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ ।
How can their glory be measured? Their Lord and Master blends them with Himself.
 
ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।
Their bodies and minds blossom forth in the Lord; they have the companionship of the Holy Saints.
 
ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਝੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ ।
Those who lack the Company of the Holy, remain all alone.
 
ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ ।
Their pain never departs, and they fall into the grip of the Messenger of Death.
 
ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ)
Those who have ravished and enjoyed their God, are seen to be continually exalted and uplifted.
 
ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਹਾਰ ਗਲ ਵਿਚ ਪਾਇਆ ਹੁੰਦਾ ਹੈ ।
They wear the Necklace of the jewels, emeralds and rubies of the Lord's Name.
 
ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸ਼ਰਨ ਵਿਚ ਰਹਿੰਦੇ ਹਨ ।
Nanak seeks the dust of the feet of those who take to the Sanctuary of the Lord's Door.
 
ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ।੧੦।
Those who worship and adore God in Maghar, do not suffer the cycle of reincarnation ever again. ||10||
 
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ,
In the month of Poh, the cold does not touch those, whom the Husband Lord hugs close in His Embrace.
 
(ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ ।
Their minds are transfixed by His Lotus Feet. They are attached to the Blessed Vision of the Lord's Darshan.
 
ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ,
Seek the Protection of the Lord of the Universe; His service is truly profitable.
 
ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੱੁਭੀ ਲਾਈ ਹੈ ।
Corruption shall not touch you, when you join the Holy Saints and sing the Lord's Praises.
 
ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ ।
From where it originated, there the soul is blended again. It is absorbed in the Love of the True Lord.
 
ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ ।
When the Supreme Lord God grasps someone's hand, he shall never again suffer separation from Him.
 
(ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ ।
I am a sacrifice, 100,000 times, to the Lord, my Friend, the Unapproachable and Unfathomable.
 
ਹੇ ਨਾਨਕ ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ ।
Please preserve my honor, Lord; Nanak begs at Your Door.
 
ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ।੧੧।
Poh is beautiful, and all comforts come to that one, whom the Carefree Lord has forgiven. ||11||
 
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ,
In the month of Maagh, let your cleansing bath be the dust of the Saadh Sangat, the Company of the Holy.
 
ਪਰ ਤੂੰ ਹੇ ਭਾਈ !) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ,
Meditate and listen to the Name of the Lord, and give it to everyone.
 
(ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ ।
In this way, the filth of lifetimes of karma shall be removed, and egotistical pride shall vanish from your mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by