ਪਰਮਾਤਮਾ ਪਾਰਬ੍ਰਹਮ ਪਰਮੇਸਰ ਹਰੇਕ ਦੇ ਹਿਰਦੇ ਵਿਚ ਵੱਸਦਾ ਹੈ ।
The Supreme Lord God, the Transcendent, Luminous Lord, dwells in each and every heart.
 
ਨਾਨਕ ਉਸ ਕਿਰਪਾਲ ਨਾਰਾਇਣ ਤੋਂ ਕਿਰਪਾ ਦਾ ਇਹ ਦਾਨ ਮੰਗਦਾ ਹੈ ਕਿ ਉਹ ਮੈਨੂੰ ਕਦੇ ਨਾਹ ਵਿੱਸਰੇ, ਕਦੇ ਨਾਹ ਵਿੱਸਰੇ ।੨੧।
Nanak begs for this blessing from the Merciful Lord, that he may never forget Him, never forget Him. ||21||
 
ਹੇ ਪਰਮ ਉੱਤਮ ਅਕਾਲ ਪੁਰਖ! ਨਾ ਹੀ ਮੈਂ ਸੇਵਕ ਹਾਂ, ਨਾਹ ਹੀ ਮੇਰੇ ਅੰਦਰ (ਤੇਰੇ ਚਰਨਾਂ ਦੀ) ਪ੍ਰੀਤ ਹੈ ।
I have no power; I do not serve You, and I do not love You, O Supreme Sublime Lord God.
 
ਹੇ ਕ੍ਰਿਪਾਲ ਹਰੀ! ਹੇ ਗੁਰੂ ਹਰੀ! (ਮੇਰੇ ਅੰਦਰ ਸਿਮਰਨ ਦੀ) ਨਾਹ ਹੀ ਸਮਰੱਥਾ ਹੈ, (ਤੇਰਾ ਦਾਸ) ਨਾਨਕ ਤੇਰੀ ਮੇਹਰ ਨਾਲ (ਹੀ) ਤੇਰਾ ਨਾਮ ਸਿਮਰਦਾ ਹੈ ।੨੨।
By Your Grace, Nanak meditates on the Naam, the Name of the Merciful Lord, Har, Har. ||22||
 
ਸਾਰੇ ਜੀਵਾਂ ਦਾ ਪਾਲਣ-ਪੋਸ਼ਣ ਕਰਦਾ ਹੈ, ਕੱਪੜਾ ਆਸਰਾ ਆਦਿਕ ਦਾਤਾਂ ਦੇਂਦਾ ਹੈ ।
The Lord feeds and sustains all living beings; He blesses them gifts of restful peace and fine clothes.
 
ਸਮਰੱਥ ਚੇਤਨ-ਸਰੂਪ ਪਰਮਾਤਮਾ ਸ੍ਰੇਸ਼ਟ ਮਨੁੱਖਾ ਜਨਮ ਦੇਂਦਾ ਹੈ,
He created the jewel of human life, with all its cleverness and intelligence.
 
ਉਸ ਆਨੰਦ-ਰੂਪ ਪ੍ਰਭੂ ਦੀ ਕਿਰਪਾ ਨਾਲ ਜੀਵ ਸੁਖੀ ਰਹਿੰਦੇ ਹਨ ।
By His Grace, mortals abide in peace and bliss.
 
ਹੇ ਨਾਨਕ! ਜੋ ਜੀਵ ਉਸ ਹਰੀ ਨੂੰ ਸਿਮਰਦੇ ਹਨ,
O Nanak, meditating in remembrance on the Lord, Har, Har, Haray,
 
ਉਸ ਇਸ ਨਾਸਵੰਤ ਰਚਨਾ ਤੋਂ ਨਿਰਮੋਹ ਰਹਿੰਦੇ ਹਨ ।੨੩।
the mortal is released from attachment to the world. ||23||
 
ਪੂਰਬਲੇ ਜਨਮਾਂ ਵਿਚ ਕੀਤੇ ਪੁੰਨ-ਕਰਮਾਂ ਦਾ ਸਦਕਾ ਰਾਜੇ (ਇਥੇ ਰਾਜ-ਮਿਲਖ ਦੀ) ਮਾਲਕੀ ਮਾਣਦੇ ਹਨ ।
The kings of the earth are eating up the blessings of the good karma of their past lives.
 
ਪਰ, ਹੇ ਨਾਨਕ! ਇਥੇ ਨਾਸਵੰਤ ਜਗਤ ਵਿਚ (ਉਹਨਾਂ ਸੁਖਾਂ ਦੇ ਕਾਰਨ) ਜਿਨ੍ਹਾਂ ਦੀ ਬੁੱਧੀ ਉਲਟੀ ਹੋ ਜਾਂਦੀ ਹੈ, ਉਹ ਚਿਰਕਾਲ ਤਕ ਦੁੱਖ ਭੋਗਦੇ ਹਨ ।੨੪।
Those cruel-minded rulers who oppress the people, O Nanak, shall suffer in pain for a very long time. ||24||
 
ਜੋ ਮਨੁੱਖ ਗੋਬਿੰਦ ਦੀ ਮੇਹਰ ਤੋਂ ਵਾਂਜੇ ਹੋਏ ਹਨ, ਜਿਨ੍ਹਾਂ ਦੇ ਹਿਰਦੇ ਉਸ ਦੇ ਸਿਮਰਨ ਤੋਂ ਸੱਖਣੇ ਹਨ,
Those who meditate in remembrance on the Lord in their hearts, look upon even pain as God's Grace.
 
ਉਹ ਨਰੋਏ ਮਨੁੱਖ ਭੀ ਵੱਡੇ ਰੋਗੀ ਹਨ, ਕਿਉਂਕਿ ਉਹ ਦਇਆ ਸਰੂਪ ਗੋਬਿੰਦ ਨੂੰ ਵਿਸਾਰ ਰਹੇ ਹਨ ।੨੫।
The healthy person is very sick, if he does not remember the Lord, the Embodiment of Mercy. ||25||
 
ਕੇਵਲ ਸਿਫ਼ਤਿ-ਸਾਲਾਹ ਕਰਨੀ ਮਨੁੱਖਾਂ ਦਾ ਸ੍ਰੇਸ਼ਟ ਧਰਮ ਹੈ ।
To sing the Kirtan of God's Praises is the righteous duty incurred by taking birth in this human body.
 
ਹੇ ਨਾਨਕ! ਸੰਤ ਜਨ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਪੀਂਦਿਆਂ ਰੱਜਦੇ ਨਹੀਂ ।੨੬।
The Naam, the Name of the Lord, is Ambrosial Nectar, O Nanak. The Saints drink it in, and never have enough of it. ||26||
 
ਸੰਤ ਜਨਾਂ ਨੂੰ ਮਿਤ੍ਰ ਅਤੇ ਦੁਰਜਨ ਇੱਕ-ਸਮਾਨ ਹੁੰਦੇ ਹਨ । ਦੂਜਿਆਂ ਦੀ ਵਧੀਕੀ ਨੂੰ ਸਹਾਰਨਾ—ਇਹ ਉਹਨਾਂ ਦਾ ਸੁਭਾਉ ਬਣ ਜਾਂਦਾ ਹੈ ।
The Saints are tolerant and good-natured; friends and enemies are the same to them.
 
ਹੇ ਨਾਨਕ! ਮਿਤ੍ਰ ਤਾਂ ਅਨੇਕਾਂ ਕਿਸਮਾਂ ਦੇ ਭੋਜਨ ਲੈ ਕੇ, ਪਰ ਨਿੰਦਕ (ਉਹਨਾਂ ਨੂੰ ਮਾਰਨ ਵਾਸਤੇ) ਸ਼ਸਤ੍ਰ ਲੈ ਕੇ ਉਹਨਾਂ ਪਾਸ ਜਾਂਦੇ ਹਨ (ਉਹ ਦੋਹਾਂ ਨੂੰ ਪਿਆਰ ਦੀ ਦਿਸ਼੍ਰਟੀ ਨਾਲ ਤੱਕਦੇ ਹਨ) ।੨੭।
O Nanak, it is all the same to them, whether someone offers them all sorts of foods, or slanders them, or draws weapons to kill them. ||27||
 
ਉਹਨਾਂ ਦੀ ਕਦੇ ਨਿਰਾਦਰੀ ਨਹੀਂ ਹੋ ਸਕਦੀ, ਉਹਨਾਂ ਦਾ ਕਦੇ ਅਪਮਾਨ ਨਹੀਂ ਹੋ ਸਕਦਾ ।
They pay no attention to dishonor or disrespect.
 
ਉਹਨਾਂ ਦੀ ਕਦੇ ਭੀ ਸੋਭਾ ਨਹੀਂ ਮਿਟਦੀ, ਅਤੇ ਉਹਨਾਂ ਨੂੰ ਸੰਸਾਰ ਦੇ ਦੁੱਖ ਪੋਹ ਨਹੀਂ ਸਕਦੇ ।
They are not bothered by gossip; the miseries of the world do not touch them.
 
ਹੇ ਨਾਨਕ! ਜਿਹੜੇ ਬੰਦੇ ਸਾਧ ਸੰਗਤਿ ਵਿਚ ਮਿਲ ਕੇ ਗੋਬਿੰਦ ਦਾ ਨਾਮ ਜਪਦੇ ਹਨ, ਉਹ ਸੁਖੀ ਵਸਦੇ ਹਨ;।੨੮।
Those who join the Saadh Sangat, the Company of the Holy, and chant the Name of the Lord of the Universe - O Nanak, those mortals abide in peace. ||28||
 
ਸੰਤ-ਜਨ ਅਜਿੱਤ ਸੂਰਮਿਆਂ ਦੀ ਸੈਨਾ ਹੈ । ਗ਼ਰੀਬੀ ਸੁਭਾਉ ਉਹਨਾਂ ਦੇ ਸਰੀਰ ਉਤੇ ਸੰਜੋਅ ਹੈ;
The Holy people are an invincible army of spiritual warriors; their bodies are protected by the armor of humility.
 
ਗੋਬਿੰਦ ਦੇ ਗੁਣ ਗਾਉਣੇ ਉਹਨਾਂ ਪਾਸ ਸ਼ਸਤ੍ਰ ਹਨ; ਗੁਰ-ਸ਼ਬਦ ਦੀ ਓਟ ਉਹਨਾਂ ਦੇ ਹੱਥ ਦੀ ਢਾਲ ਹੈ ।
Their weapons are the Glorious Praises of the Lord which they chant; their Shelter and Shield is the Word of the Guru's Shabad.
 
ਸੰਤ-ਜਨ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਭਾਲਦੇ ਰਹਿੰਦੇ ਹਨ—ਇਹ, ਮਾਨੋ, ਉਹ ਘੋੜੇ ਰਥ ਹਾਥੀਆਂ ਦੀ ਸਵਾਰੀ ਕਰਦੇ ਹਨ ।
The horses, chariots and elephants they ride are their way to realize God's Path.
 
ਸੰਤ-ਜਨ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਸਹੈਤਾ) ਨਾਲ (ਕਾਮਾਦਿਕ) ਵੈਰੀ-ਦਲ ਉਤੇ ਹੱਲਾ ਕਰਦੇ ਹਨ, ਅਤੇ (ਇਸ ਤਰ੍ਹਾਂ ਉਹਨਾਂ ਵਿਚ) ਨਿਡਰ ਹੋ ਕੇ ਤੁਰੇ ਫਿਰਦੇ ਹਨ ।
They walk fearlessly through the armies of their enemies; they attack them with the Kirtan of God's Praises.
 
ਹੇ ਨਾਨਕ! ਸੰਤ-ਜਨ ਉਹਨਾਂ ਪੰਜਾਂ ਚੋਰਾਂ ਨੂੰ ਆਪਣੇ ਵੱਸ ਵਿਚ ਕਰ ਲੈਂਦੇ ਹਨ ਜੋ ਸਾਰੇ ਸੰਸਾਰ ਨੂੰ ਜਿੱਤ ਰਹੇ ਹਨ ।੨੯।
They conquer the entire world, O Nanak, and overpower the five thieves. ||29||
 
ਭੈੜੀ ਬੁੱਧੀ ਵਾਲਾ ਬੰਦਾ ਠਗਨੀਰੇ ਨੂੰ ਹਵਾਈ ਕਿਲ੍ਹੇ ਨੂੰ ਅਤੇ ਰੱੁਖ ਦੀ ਛਾਂ ਨੂੰ ਸਹੀ ਮੰਨ ਲੈਂਦਾ ਹੈ ।
Misled by evil-mindedness, mortals are engrossed in the mirage of the illusory world, like the passing shade of a tree.
 
ਉਸੇ ਤਰ੍ਹਾਂ ਦਾ ਨਾਸਵੰਤ ਕੁਟੰਬ ਦਾ ਮੋਹ ਹੈ । ਹੇ ਨਾਨਕ! (ਇਸ ਨੂੰ ਤਿਆਗ ਕੇ ਸੰਤ-ਜਨ) ਪਰਮਾਤਮਾ ਦਾ ਨਾਮ ਸਿਮਰਦੇ ਹਨ ।੩੦।
Emotional attachment to family is false, so Nanak meditates in remembrance on the Name of the Lord, Raam, Raam. ||30||
 
ਨਾਹ ਹੀ ਮੈਂ ਵੇਦ-ਵਿਦਿਆ ਦਾ ਖ਼ਜ਼ਾਨਾ ਹਾਂ, ਨਾਹ ਹੀ ਮੈਂ ਗੁਣਾਂ ਦਾ ਪਾਰਖੂ ਹਾਂ, ਨਾਹ ਹੀ ਮੇਰੇ ਪਾਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੈ ।
I do not possess the treasure of the wisdom of the Vedas, nor do I possess the merits of the Praises of the Naam.
 
ਮੇਰੇ ਗਲੇ ਵਿਚ ਸ੍ਰੇਸ਼ਟ ਰਾਗ ਭੀ ਨਹੀਂ, ਨਾਹ ਹੀ ਮੈਂ ਚੁਸਤ ਤੇ ਬੜਾ ਸਿਆਣਾ ਹਾਂ ।
I do not have a beautiful voice to sing jewelled melodies; I am not clever, wise or shrewd.
 
ਪੂਰਬਲੇ ਭਾਗਾਂ ਅਨੁਸਾਰ ਉੱਦਮ ਕੀਤਿਆਂ ਮਾਇਆ ਮਿਲਦੀ ਹੈ (ਉਹ ਭੀ ਮੇਰੇ ਪਾਸ ਨਹੀਂ) ।
By destiny and hard work, the wealth of Maya is obtained. O Nanak, in the Saadh Sangat, the Company of the Holy, even fools become religious scholars. ||31||
 
ਜਿਹੜਾ ਮਨੁੱਖ (ਗਲੇ ਤੋਂ) ਪਰਮਾਤਮਾ ਦੇ ਨਾਮ ਦੇ ਉਚਾਰਨ ਨੂੰ ਗਲੇ ਦੀ ਸੁੰਦਰ ਮਾਲਾ ਬਣਾਂਦਾ ਹੈ, (ਹਿਰਦੇ ਵਿਚ) ਪ੍ਰੇਮ ਟਿਕਾਣ ਨੂੰ ਮਾਲਾ ਦੀ ਥੈਲੀ ਬਣਾਂਦਾ ਹੈ,
The mala around my neck is the chanting of the Lord's Name. The Love of the Lord is my silent chanting.
 
ਜਿਹੜਾ ਮਨੁੱਖ ਜੀਭ ਨਾਲ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਮਾਇਆ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ ।੩੨।
Chanting this most Sublime Word brings salvation and joy to the eyes. ||32||
 
ਜਿਹੜਾ ਬੰਦਾ ਸਤਿਗੁਰੂ ਦੇ ਉਪਦੇਸ਼ ਤੋਂ ਸੱਖਣਾ ਹੈ, ਉਸ ਭੈੜੀ ਬੁਧਿ ਵਾਲੇ ਦਾ ਜੀਵਨ ਫਿਟਕਾਰ-ਯੋਗ ਹੈ ।
That mortal who lacks the Guru's Mantra - cursed and contaminated is his life.
 
ਉਹ ਮੂਰਖ ਕੁੱਤੇ ਸੂਰ ਖੋਤੇ ਕਾਂ ਸੱਪ ਦੇ ਬਰਾਬਰ (ਜਾਣੋ) ।੩੩।
That blockhead is just a dog, a pig, a jackass, a crow, a snake. ||33||
 
ਜਿਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾਂਦਾ ਹੈ, ਪਰਮਾਤਮਾ ਦੇ ਚਰਨ-ਕਮਲਾਂ ਨੂੰ ਸਿਮਰਦਾ ਹੈ, ਸਾਧ ਸੰਗਤਿ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,
Whoever contemplates the Lord's Lotus Feet, and enshrines His Name within the heart,
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by