(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) ।
Sexual desire and anger shall not seduce you, and the dog of greed shall depart.
 
ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਉਸ ਦੀ ਸੋਭਾ ਕਰਦਾ ਹੈ ।
Those who walk on the Path of Truth shall be praised throughout the world.
 
ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।
Be kind to all beings-this is more meritorious than bathing at the sixty-eight sacred shrines of pilgrimage and the giving of charity.
 
ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ
That person, upon whom the Lord bestows His Mercy, is a wise person.
 
ਹੇ ਨਾਨਕ ! (ਆਖ—) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।
Nanak is a sacrifice to those who have merged with God.
 
ਮਾਘ ਮਹੀਨੇ ਵਿਚ ਸਿਰਫ਼ ਉਹੀ ਸੱੁਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।੧੨।
In Maagh, they alone are known as true, unto whom the Perfect Guru is Merciful. ||12||
 
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ,
In the month of Phalgun, bliss comes to those, unto whom the Lord, the Friend, has been revealed.
 
ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ,
The Saints, the Lord's helpers, in their mercy, have united me with Him.
 
ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ ।
My bed is beautiful, and I have all comforts. I feel no sadness at all.
 
ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ,
My desires have been fulfilled-by great good fortune, I have obtained the Sovereign Lord as my Husband.
 
ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ ।
Join with me, my sisters, and sing the songs of rejoicing and the Hymns of the Lord of the Universe.
 
ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ ।
There is no other like the Lord-there is no equal to Him.
 
ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ ।
He embellishes this world and the world hereafter, and He gives us our permanent home there.
 
ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ ।
He rescues us from the world-ocean; never again do we have to run the cycle of reincarnation.
 
ਹੇ ਨਾਨਕ ! (ਆਖ—) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।
I have only one tongue, but Your Glorious Virtues are beyond counting. Nanak is saved, falling at Your Feet.
 
ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।੧੩
In Phalgun, praise Him continually; He has not even an iota of greed. ||13||
 
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ,
Those who meditate on the Naam, the Name of the Lord-their affairs are all resolved.
 
ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ ।
Those who meditate on the Perfect Guru, the Lord-Incarnate-they are judged true in the Court of the Lord.
 
ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ,
The Lord's Feet are the Treasure of all peace and comfort for them; they cross over the terrifying and treacherous world-ocean.
 
ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ ।
They obtain love and devotion, and they do not burn in corruption.
 
ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ,
Falsehood has vanished, duality has been erased, and they are totally overflowing with Truth.
 
ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ ।
They serve the Supreme Lord God, and enshrine the One Lord within their minds.
 
ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) ।
The months, the days, and the moments are auspicious, for those upon whom the Lord casts His Glance of Grace.
 
ਹੇ ਹਰੀ ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ ।੧੪।
Nanak begs for the blessing of Your Vision, O Lord. Please, shower Your Mercy upon me! ||14||1||
 
Maajh, Fifth Mehl: Day And Night:
 
One Universal Creator God. By The Grace Of The True Guru:
 
(ਹੇ ਭੈਣ ! ਪ੍ਰਭੂ ਮਿਹਰ ਕਰੇ) ਮੈਂ ਆਪਣੇ ਗੁਰੂ ਦੀ ਸ਼ਰਨ ਪਵਾਂ, ਤੇ ਮੈਂ ਆਪਣੀ ਜ਼ਿੰਦਗੀ ਦੇ ਸਾਰੇ ਦਿਨ ਤੇ ਸਾਰੀਆਂ ਰਾਤਾਂ ਪਰਮਾਤਮਾ ਦਾ ਸਿਮਰਨ ਕਰਦੀ ਰਹਾਂ ।
I serve my True Guru, and meditate on Him all day and night.
 
ਆਪਾ-ਭਾਵ ਤਿਆਗ ਕੇ (ਹਉਮੈ ਅਹੰਕਾਰ ਛੱਡ ਕੇ) ਮੈਂ ਗੁਰੂ ਦੀ ਸ਼ਰਨ ਪਵਾਂ ਤੇ ਮੂੰਹ ਨਾਲ (ਉਸ ਅੱਗੇ ਇਹ) ਮਿੱਠੇ ਬੋਲ ਬੋਲਾਂ (ਕਿ ਹੇ ਸਤਿਗੁਰੂ !)
Renouncing selfishness and conceit, I seek His Sanctuary, and speak sweet words to Him.
 
ਮੈਨੂੰ ਸੱਜਣ ਪ੍ਰਭੂ ਮਿਲਾ ਦੇਹ, ਮੇਰਾ ਮਨ ਕਈ ਜਨਮਾਂ ਦਾ ਉਸ ਤੋਂ ਵਿੱਛੁੜਿਆ ਹੋਇਆ ਹੈ ।
Through countless lifetimes and incarnations, I was separated from Him. O Lord, you are my Friend and Companion-please unite me with Yourself.
 
ਹੇ ਭੈਣ ! ਜੇਹੜੇ ਜੀਵ ਪਰਮਾਤਮਾ ਤੋਂ ਵਿੱਛੁੜੇ ਰਹਿੰਦੇ ਹਨ ਉਹ ਸੁਖ ਨਾਲ ਨਹੀਂ ਵੱਸ ਸਕਦੇ ।
Those who are separated from the Lord do not dwell in peace, O sister.
 
ਮੈਂ ਸਾਰੇ (ਧਰਤੀ) ਆਕਾਸ਼ ਖੋਜ ਕੇ ਵੇਖ ਲਿਆ ਹੈ ਕਿ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸੁਖ ਨਹੀਂ ਮਿਲ ਸਕਦਾ ।
Without their Husband Lord, they find no comfort. I have searched and seen all realms.
 
(ਹੇ ਭੈਣ !) ਮੈਂ ਆਪਣੇ ਕੀਤੇ ਕਰਮਾਂ ਅਨੁਸਾਰ (ਪ੍ਰਭੂ-ਪਤੀ ਤੋਂ) ਵਿੱਛੁੜੀ ਹੋਈ ਹਾਂ (ਇਸ ਬਾਰੇ) ਮੈਂ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦੀ ।
My own evil actions have kept me separate from Him; why should I accuse anyone else?
 
ਹੇ ਪ੍ਰਭੂ ! ਮਿਹਰ ਕਰ, ਮੇਰੀ ਰੱਖਿਆ ਕਰ, ਤੈਥੋਂ ਬਿਨਾ ਹੋਰ ਕੋਈ ਕੁਝ ਕਰਨ ਕਰਾਵਨ ਦੀ ਸਮਰੱਥਾ ਨਹੀਂ ਰੱਖਦਾ ।
Bestow Your Mercy, God, and save me! No one else can bestow Your Mercy.
 
ਹੇ ਹਰੀ ! ਤੇਰੇ ਮਿਲਾਪ ਤੋਂ ਬਿਨਾ ਮਿੱਟੀ ਵਿਚ ਰੁਲ ਜਾਈਦਾ ਹੈ । (ਇਸ ਦੁੱਖ ਦੇ) ਕੀਰਨੇ ਹੋਰ ਕਿਸ ਨੂੰ ਦੱਸੀਏ ?
Without You, Lord, we roll around in the dust. Unto whom should we utter our cries of distress?
 
(ਹੇ ਭੈਣ !) ਨਾਨਕ ਦੀ ਇਹ ਬੇਨਤੀ ਹੈ ਕਿ ਮੈਂ ਕਿਸੇ ਤਰ੍ਹਾਂ ਆਪਣੀ ਅੱਖੀਂ ਉਸ ਉੱਤਮ ਪੁਰਖ ਪਰਮਾਤਮਾ ਦਾ ਦਰਸ਼ਨ ਕਰਾਂ ।੧।
This is Nanak's prayer: "May my eyes behold the Lord, the Angelic Being."||1||
 
ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਸਭ ਵਿਚ ਵਿਆਪਕ ਹੈ ਤੇ ਬੇਅੰਤ ਹੈ, ਉਹੀ ਜਿੰਦ ਦਾ ਦੁਖ-ਦਰਦ ਸੁਣਦਾ ਹੈ ।
The Lord hears the anguish of the soul; He is the All-powerful and Infinite Primal Being.
 
ਸਾਰੀ ਹੀ ਉਮਰ ਉਸਦਾ ਆਰਾਧਨ ਕਰਨਾ ਚਾਹੀਦਾ ਹੈ, ਉਹ ਸਭ ਜੀਵਾਂ ਦਾ ਆਸਰਾ-ਪਰਨਾ ਹੈ ।
In death and in life, worship and adore the Lord, the Support of all.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by