ਸਮੁੰਦਰ, ਪਰਬਤ, ਜੰਗਲ, ਸਾਰੀ ਧਰਤੀ—(ਇਹਨਾਂ ਦੀ ਜਾਤ੍ਰਾ ਆਦਿਕ ਦੀ ਖ਼ਾਤਰ) ਭ੍ਰਮਣ ਕਰਨ ਵਿਚ ਹੀ ਆਤਮਕ ਜੀਵਨ ਵਲੋਂ ਲੱੁਟੇ ਜਾ ਰਹੇ ਹੇ ਮਨੁੱਖ! ਪ੍ਰੀਤਮ-ਪ੍ਰਭੂ ਦੇ ਪ੍ਰੇਮ ਦੇ ਰਸਤੇ ਵਿਚ ਮੈਂ ਤਾਂ (ਇਸ ਸਾਰੇ ਰਟਨ ਨੂੰ) ਸਿਰਫ਼ ਇਕ ਕਦਮ ਦੇ ਬਰਾਬਰ ਹੀ ਸਮਝਦਾ ਹਾਂ ।੩।
I would cross the oceans, mountains, wilderness, forests and the nine regions of the earth in a single step, O Musan, for the Love of my Beloved. ||3||
ਹੇ ਆਤਮਕ ਜੀਵਨ ਲੁਟਾ ਰਹੇ ਮਨੁੱਖ! (ਚੰਦ ਦੀ) ਚਾਨਣੀ ਸਾਰੇ ਆਕਾਸ਼ ਉਤੇ ਖਿਲਰੀ ਹੋਈ ਹੁੰਦੀ ਹੈ
O Musan, the Light of the Lord's Love has spread across the sky;
(ਉਸ ਵੇਲੇ) ਭੌਰੇ ਕੌੋਲ-ਫੁੱਲ ਵਿਚ ਵਿੱਝੇ ਹੋਏ ਬੱਝੇ ਹੋਏ (ਕੌਲ-ਫੁੱਲ ਵਿਚ ਹੀ) ਲਪਟ ਰਹੇ ਹੰੁਦੇ ਹਨ (ਇਸੇ ਤਰ੍ਹਾਂ ਜਿਨ੍ਹਾਂ ਮਨੁੱਖਾਂ ਦੇ ਹਿਰਦੇ-) ਆਕਾਸ਼ ਨੂੰ ਪ੍ਰਭੂ-ਪ੍ਰੇਮ ਦੀ ਚਾਨਣੀ ਰੌਸ਼ਨ ਕਰ ਰਹੀ ਹੁੰਦੀ ਹੈ (ਉਹ ਮਨੁੱਖ ਪ੍ਰਭੂ-ਪ੍ਰੇਮ ਵਿਚ) ਵਿੱਝੇ ਹੋਏ (ਪ੍ਰਭੂ ਦੇ) ਸੋਹਣੇ ਚਰਨਾਂ ਵਿਚ ਜੁੜੇ ਰਹਿੰਦੇ ਹਨ ।੪।
I cling to my Lord, like the bumble bee caught in the lotus flower. ||4||
(ਦੇਵਤਿਆਂ ਨੂੰ ਪ੍ਰਸੰਨ ਕਰਨ ਦੀ ਖ਼ਾਤਰ ਮੰਤ੍ਰਾਂ ਦੇ) ਜਾਪ, ਧੂਣੀਆਂ ਤਪਾਣੀਆਂ, ਇੰਦ੍ਰਿਆਂ ਨੂੰ ਵੱਸ ਕਰਨ ਲਈ (ਪੁੱਠੇ ਲਟਕਣ ਆਦਿਕ ਦੇ ਅਨੇਕਾਂ) ਜਤਨ—ਇਹਨਾਂ ਸਾਧਨਾਂ ਤੋਂ ਮਿਲੀ ਖ਼ੁਸ਼ੀ, ਇੱਜ਼ਤ, ਵਡਿਆਈ, ਇਹਨਾਂ ਤੋਂ ਮਿਲਿਆ ਸੁਖ ਅਤੇ ਅਹੰਕਾਰ
Chanting and intense meditation, austere self-discipline, pleasure and peace, honor, greatness and pride
ਇਹਨਾਂ ਵਿਚ ਹੀ ਆਤਮਕ ਜੀਵਨ ਨੂੰ ਲੁਟਾ ਰਹੇ ਹੇ ਮਨੁੱਖ! ਮੈਂ ਤਾਂ ਅੱਖ ਝਮਕਣ ਜਿਤਨੇ ਸਮੇ ਲਈ ਮਿਲੇ ਪ੍ਰਭੂ-ਪਿਆਰ ਤੋਂ ਇਹਨਾਂ ਸਾਰੇ ਸਾਧਨਾਂ ਨੂੰ ਕੁਰਬਾਨ ਕਰਦਾ ਹਾਂ ।੫।
- O Musan, I would dedicate and sacrifice all these for a moment of my Lord's Love. ||5||
ਹੇ ਆਤਮਕ ਜੀਵਨ ਨੂੰ ਲੁਟਾ ਰਹੇ ਮਨੁੱਖ! (ਵੇਖ, ਤੇਰੇ ਵਾਂਗ ਹੀ ਇਹ) ਜਗਤ (ਪ੍ਰੇਮ ਦਾ) ਭੇਤ ਨਹੀਂ ਜਾਣਦਾ, (ਤੇ) ਆਤਮਕ ਮੌਤੇ ਮਰ ਰਿਹਾ ਹੈ, ਆਤਮਕ ਜੀਵਨ ਦੀ ਰਾਸ-ਪੰੂਜੀ ਲੁਟਾ ਰਿਹਾ ਹੈ,
O Musan, the world does not understand the Mystery of the Lord; it is dying and being plundered.
ਪ੍ਰੀਤਮ-ਪ੍ਰਭੂ ਦੇ ਪਿਆਰੇ ਵਿਚ ਨਹੀਂ ਵਿੱਝਦਾ, ਨਾਸਵੰਤ ਪਦਾਰਥਾਂ ਦੇ ਵਿਹਾਰ-ਕਾਰ ਵਿਚ ਹੀ ਫਸਿਆ ਰਹਿੰਦਾ ਹੈ ।੬।
It is not pierced through by the Love of the Beloved Lord; it is entangled in false pursuits. ||6||
(ਜਦੋਂ ਕਿਸੇ ਮਨੁੱਖ ਦਾ) ਘਰ ਸੜ ਜਾਂਦਾ ਹੈ ਧਨ-ਪਦਾਰਥ ਸੜ ਜਾਂਦਾ ਹੈ (ਉਸ ਜਾਇਦਾਦ ਤੋਂ) ਵਿਛੁੜਿਆ ਹੋਇਆ ਉਹ ਮਨੁੱਖ ਉਸ ਦੇ ਮੋਹ ਦੇ ਕਾਰਨ ਬੜਾ ਦੁਖੀ ਹੁੰਦਾ ਹੈ (ਤੇ ਪੁਕਾਰਦਾ ਹੈ ‘ਮੈਂ ਲੁੱਟਿਆ ਗਿਆ, ਮੈਂ ਲੁੱਟਿਆ ਗਿਆ’) ।
When someone's home and property are burnt, because of his attachment to them, he suffers in the sorrow of separation.
ਪਰ ਆਤਮਕ ਜੀਵਨ ਨੂੰ ਲੁਟਾ ਰਹੇ ਹੇ ਮਨੁੱਖ! (ਅਸਲ ਵਿਚ) ਤਦੋਂ ਹੀ ਲੱੁਟੇ ਜਾਈਦਾ ਹੈ ਜਦੋਂ ਦਇਆ ਦਾ ਸੋਮਾ ਅਕਾਲ ਪੁਰਖ (ਮਨੋਂ) ਭੁੱਲਦਾ ਹੈ ।੭।
O Musan, when mortals forget the Merciful Lord God, then they are truly plundered. ||7||
ਜਿਨ੍ਹਾਂ ਮਨੁੱਖਾਂ ਦਾ ਜੀਵਨ-ਨਿਸ਼ਾਨਾ (ਪ੍ਰਭੂ-ਚਰਨਾਂ ਦਾ) ਪਿਆਰ ਹੈ, (ਜਿਨ੍ਹਾਂ ਮਨੁੱਖਾਂ ਦੇ) ਮਨ ਵਿਚ (ਪ੍ਰਭੂ ਦੇ) ਚਰਨਾਂ ਦੀ ਯਾਦ (ਟਿਕੀ ਰਹਿੰਦੀ) ਹੈ, ਉਹ ਮਨੱੁਖ ਪਰਮਾਤਮਾ ਦੇ ਆਸ਼ਿਕ ਹਨ,
Whoever enjoys the taste of the Lord's Love, remembers His Lotus Feet in his mind.
ਹੇ ਨਾਨਕ!ਉਹ ਮਨੱੁਖ ਪਰਮਾਤਮਾ ਦੇ ਆਸ਼ਿਕ ਹਨ, ਉਹ ਮਨੁੱਖ (‘ਨਵਖੰਡ ਬਸੁਧਾ ਭਰਮ’ ਅਤੇ ‘ਜਪ ਤਪ ਸੰਜਮ’ ਆਦਿਕ) ਹੋਰ ਕਿਸੇ ਭੀ ਪਾਸੇ ਵਲ ਨਹੀਂ ਜਾਂਦੇ ।੮।
O Nanak, the lovers of God do not go anywhere else. ||8||
ਹੇ ਭਾਈ! (ਮਨੁੱਖ ਦਾ) ਚੰਚਲ ਮਨ (ਦੁਨੀਆਵੀ ਵਡੱਪਣ ਦੀਆਂ) ਅਨੇਕਾਂ ਉੱਚੀਆਂ ਚੋਟੀਆਂ (ਉੱਤੇ ਅਪੜਨ) ਨੂੰ (ਆਪਣਾ) ਨਿਸ਼ਾਨਾ ਬਣਾਈ ਰੱਖਦਾ ਹੈ, ਤੇ, ਦੁਖੀ ਹੁੰਦਾ ਹੈ । ਪਰ ਚਿੱਕੜ ਨੀਵਾਂ ਹੈ (ਨੀਵੇਂ ਥਾਂ ਟਿਕਿਆ ਰਹਿੰਦਾ ਹੈ ।
Climbing thousands of steep hillsides, the fickle mind becomes miserable.
ਨੀਵੇਂ ਥਾਂ ਟਿਕੇ ਰਹਿਣ ਵਾਲੀ ਉਸ ਵਿਚ) ਬੜੀ ਨਿਮ੍ਰਤਾ ਹੈ । ਇਸ ਜੀਵਨ-ਕਰਤੱਬ ਦੀ ਬਰਕਤਿ ਨਾਲ (ਉਸ ਵਿਚ) ਕੋਮਲ ਸੁੰਦਰਤਾ ਵਾਲਾ ਕੌਲ-ਫੁੱਲ ਉੱਗਦਾ ਹੈ ।੯।
Look at the humble, lowly mud, O Jamaal: the beautiful lotus grows in it. ||9||
ਹੇ ਆਤਮਕ ਜੀਵਨ ਨੂੰ ਲੁਟਾ ਰਹੇ ਮਨੁੱਖ! ਜੇ ਤੂੰ (ਉਸ ਪਰਮਾਤਮਾ ਦੇ ਮਿਲਾਪ ਦੇ) ਭੇਤ ਵਿਚ ਮਸਤ ਹੋਣਾ ਚਾਹੁੰਦਾ ਹੈਂ ਜੋ ਚੰਦ ਵਰਗੇ ਸੋਹਣੇ ਮੁਖ ਵਾਲਾ ਹੈ, ਅਤੇ ਸੋਹਣੇ ਚਿੱਤ ਵਾਲਾ ਹੈ ਜਿਸ ਦੇ ਕੌਲ-ਫੁੱਲਾਂ ਵਰਗੇ ਸੋਹਣੇ ਨੇਤ੍ਰ ਹਨ ਜਿਨ੍ਹਾਂ ਵਿਚ ਕਾਲਾ ਸੁਰਮਾ ਪਿਆ ਹ
My Lord has lotus-eyes; His Face is so beautifully adorned.
(ਭਾਵ, ਜੋ ਪਰਮਾਤਮਾ ਅੱਤ ਹੀ ਸੋਹਣਾ ਹੈ), ਤਾਂ ਆਪਣੇ ਇਹਨਾਂ ਹਾਰਾਂ ਨੂੰ (‘ਨਵਖੰਡ ਬਸੁਧਾ ਭਰਮ’ ਅਤੇ ‘ਜਪ ਤਪ ਸੰਜਮ’ ਆਦਿਕ ਵਿਖਾਵਿਆਂ ਨੂੰ) ਟੋਟੇ ਟੋਟੇ ਕਰ ਦੇਹ ।੧੦।
O Musan, I am intoxicated with His Mystery. I break the necklace of pride into bits. ||10||
(ਵਿਚਾਰਾ) ਨੀਚ (ਜਿਹਾ) ਪਤੰਗਾ (ਆਪਣੇ) ਪਿਆਰੇ (ਜਗਦੇ-ਦੀਵੇ) ਦੇ ਪਿਆਰ ਵਿਚ (ਇਤਨਾ) ਮਸਤ ਹੋ ਜਾਂਦਾ ਹੈ (ਕਿ ਪਿਆਰੇ ਨੂੰ) ਯਾਦ ਕਰਦਿਆਂ ਉਸਨੂੰ ਆਪਣੇ ਸਰੀਰ ਦੀ ਸੁਧ-ਬੁਧ ਨਹੀਂ ਰਹਿੰਦੀ
I am intoxicated with the Love of my Husband Lord; remembering Him in meditation, I am not conscious of my own body.
(ਉਹ ਪਤੰਗਾ ਜਗਦੇ ਦੀਵੇ ਦੀ ਲਾਟ ਉੱਤੇ ਸੜ ਮਰਦਾ ਹੈ । ਪਰ ਆਪਣੇ ਇਸ ਇਸ਼ਕ ਦਾ ਸਦਕਾ) ਨੀਚ ਜਿਹਾ ਪਤੰਗਾ ਸਾਰੇ ਜਗਤ ਵਿਚ ਉੱਘਾ ਹੋ ਗਿਆ ਹੈ ।੧੧।
He is revealed in all His Glory, all throughout the world. Nanak is a lowly moth at His Flame. ||11||
Shaloks Of Devotee Kabeer Jee:
One Universal Creator God. By The Grace Of The True Guru:
ਹੇ ਕਬੀਰ! ਮੇਰੀ ਜੀਭ ਉਤੇ ਰਾਮ (ਦਾ ਨਾਮ) ਵੱਸ ਰਿਹਾ ਹੈ—ਇਹੀ ਮੇਰੀ ਮਾਲਾ ਹੈ ।
Kabeer, my rosary is my tongue, upon which the Lord's Name is strung.
ਜਦ ਤੋਂ ਸ੍ਰਿਸ਼ਟੀ ਬਣੀ ਹੈ ਸਾਰੇ ਭਗਤ (ਇਹੀ ਨਾਮ ਸਿਮਰਦੇ ਆਏ ਹਨ) । ਉਸ ਦਾ ਨਾਮ (ਹੀ ਭਗਤਾਂ ਲਈ) ਸੁਖ ਅਤੇ ਸ਼ਾਂਤੀ (ਦਾ ਕਾਰਨ) ਹੈ ।੧।
From the very beginning, and throughout the ages, all the devotees abide in tranquil peace. ||1||
ਹੇ ਕਬੀਰ! ਮੇਰੀ ਜਾਤਿ ਨੂੰ ਹਰੇਕ ਬੰਦਾ ਹੱਸਦਾ ਹੁੰਦਾ ਸੀ ।
Kabeer, everyone laughs at my social class.
ਪਰ ਹੁਣ ਮੈਂ ਇਸ ਜਾਤਿ ਤੋਂ ਸਦਕੇ ਹਾਂ ਕਿਉਂਕਿ ਇਸ ਵਿਚ ਜੰਮ ਕੇ ਮੈਂ ਕਰਤਾਰ ਦੀ ਬੰਦਗੀ ਕੀਤੀ ਹੈ (ਤੇ ਆਤਮਕ ਸੁਖ ਮਾਣ ਰਿਹਾ ਹਾਂ) ।੨।
I am a sacrifice to this social class, in which I chant and meditate on the Creator. ||2||
ਹੇ ਕਬੀਰ! (ਸੁਖ ਦੀ ਖ਼ਾਤਰ ਪਰਮਾਤਮਾ ਨੂੰ ਬਿਸਾਰ ਕੇ) ਹੋਰ ਕੇਹੜੇ ਪਾਸੇ ਮਨ ਨੂੰ ਭਟਕਾ ਰਿਹਾ ਹੈਂ? ਕਿਉਂ ਜਕੋ-ਤਕੇ ਕਰਦਾ ਹੈਂ?
Kabeer, why do you stumble? Why does your soul waver?
ਪਰਮਾਤਮਾ ਦੇ ਨਾਮ ਦਾ ਅੰਮ੍ਰਿਤ ਪੀ, ਇਹ ਨਾਮ ਹੀ ਸਾਰੇ ਸੁਖਾਂ ਦਾ ਪ੍ਰੇਰਕ ਹੈ (ਸਾਰੇ ਸੁਖ ਪਰਮਾਤਮਾ ਆਪ ਹੀ ਦੇਣ-ਜੋਗਾ ਹੈ) ।੩।
He is the Lord of all comforts and peace; drink in the Sublime Essence of the Lord's Name. ||3||
ਹੇ ਕਬੀਰ! ਜੇ ਸੋਨੇ ਦੇ ‘ਵਾਲੇ’ ਬਣੇ ਹੋਏ ਹੋਣ, ਉਹਨਾਂ ‘ਵਾਲਿਆਂ ਉਤੇ ਲਾਲ ਜੜੇ ਹੋਣ,
Kabeer, earrings made of gold and studded with jewels,
ਪਰ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੇ ਇਹ ਕੁੰਡਲ ਸੜੇ ਹੋਏ ਕਾਨਿਆਂ ਵਾਂਗ ਦਿੱਸਦੇ ਹਨ।
look like burnt twigs, if the Name is not in the mind. ||4||
ਹੇ ਕਬੀਰ! ਅਜੇਹਾ ਕੋਈ ਵਿਰਲਾ ਹੀ ਮਨੁੱਖ ਹੁੰਦਾ ਹੈ,ੁਨੀਆਵੀ ਸੁਖਾਂ ਵਲੋਂ ਬੇ-ਪਰਵਾਹ ਰਹੇ, ਸੁਖ ਮਿਲੇ ਚਾਹੇ ਦੁੱਖ ਆਵੇ
Kabeer, rare is such a person, who remains dead while yet alive.
ਇਸ ਗੱਲ ਦੀ ਪਰਵਾਹ ਨਾ ਕਰਦਾ ਹੋਇਆ ਉਸ ਪਰਮਾਤਮਾ ਦੇ ਗੁਣ ਗਾਏ ਜਿਸ ਨੂੰ ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੌਜੂਦ ਹੈ ।੫।
Singing the Glorious Praises of the Lord, he is fearless. Wherever I look, the Lord is there. ||5||
ਹੇ ਕਬੀਰ! (ਪ੍ਰਭੂ ਦੇ ਗੁਣ ਚੇਤੇ ਕਰ ਕੇ) ਜਦੋਂ ਮੇਰਾ ‘ਮੈਂ, ਮੈਂ’ ਕਰਨ ਵਾਲਾ ਸੁਭਾਉ ਮੁੱਕ ਗਿਆ, ਤਦੋਂ ਮੇਰੇ ਅੰਦਰ ਸੁਖ ਬਣ ਗਿਆ ।
Kabeer, on the day when I die, afterwards there shall be bliss.
ਮੈਨੂੰ ਮੇਰਾ ਪਿਆਰਾ ਰੱਬ ਮਿਲ ਪਿਆ, ਤੇ ਹੁਣ ਮੇਰੇ ਸਾਥੀ ਗਿਆਨ-ਇੰਦ੍ਰੇ ਭੀ ਪਰਮਾਤਮਾ ਨੂੰ ਹੀ ਯਾਦ ਕਰਦੇ ਹਨ ।
I shall meet with my Lord God. Those with me shall meditate and vibrate on the Lord of the Universe. ||6||
ਹੇ ਕਬੀਰ!ਮੈਂ ਸਭ ਨਾਲੋਂ ਮਾੜਾ ਹਾਂ, ਹਰੇਕ ਜੀਵ ਮੈਥੋਂ ਚੰਗਾ ਹੈ;
Kabeer, I am the worst of all. Everyone else is good.
ਜਿਸ ਜਿਸ ਭੀ ਮਨੁੱਖ ਨੇ ਇਸੇ ਤਰ੍ਹਾਂ ਦੀ ਸੂਝ ਪ੍ਰਾਪਤ ਕਰ ਲਈ ਹੈ, ਉਹ ਭੀ ਮੈਨੂੰ ਆਪਣਾ ਮਿਤ੍ਰ ਮਲੂਮ ਹੁੰਦਾ ਹੈ ।੭।
Whoever understands this is a friend of mine. ||7||
ਹੇ ਕਬੀਰ! (ਇਹ ਹਉਮੈ ਜਿਵੇਂ ਹੋਰਨਾਂ ਨੂੰ ਭਰਮਾਣ ਆਉਂਦੀ ਹੈ ਤਿਵੇਂ) ਮੇਰੇ ਕੋਲ ਭੀ ਕਈ ਸ਼ਕਲਾਂ ਵਿਚ ਆਈ ।
Kabeer, she came to me in various forms and disguises.
ਪਰ ਮੈਨੂੰ ਪਿਆਰੇ ਸਤਿਗੁਰੂ ਨੇ (ਇਸ ਤੋਂ) ਬਚਾ ਲਿਆ, ਤੇ ਉਹ ‘ਹਉਮੈ’ ਬਦਲ ਕੇ ਨਿਮ੍ਰਤਾ ਬਣ ਗਈ ।੮।
My Guru saved me, and now she bows humbly to me. ||8||
ਹੇ ਕਬੀਰ! ਇਸ ਹਉਮੈ ਨੂੰ ਹੀ ਮਾਰਨਾ ਚਾਹੀਦਾ ਹੈ, ਕਿਉਂਕਿ ਇਸ ਦੇ ਮਰਿਆਂ ਸੁਖ ਹੁੰਦਾ ਹੈ ।
Kabeer, kill only that, which, when killed, shall bring peace.
ਹਉਮੈ ਦੇ ਤਿਆਗ ਨੂੰ ਹਰੇਕ ਮਨੁੱਖ ਸਲਾਹੁੰਦਾ ਹੈ, ਕੋਈ ਮਨੁੱਖ ਇਸ ਕੰਮ ਨੂੰ ਮਾੜਾ ਨਹੀਂ ਆਖਦਾ ।੯।
Everyone shall call you good, very good, and no one shall think you are bad. ||9||
ਹੇ ਕਬੀਰ! ਜਦੋਂ ਰਾਤਾਂ ਹਨੇਰੀਆਂ ਹੁੰਦੀਆਂ ਹਨ, ਤਾਂ ਚੋਰ ਆਦਿਕ ਕਾਲੇ ਦਿਲਾਂ ਵਾਲੇ ਬੰਦੇ।
Kabeer, the night is dark, and men go about doing their dark deeds.