ਜੋ ਮਨੁੱਖ ਜਿਊਂਦਾ ਹੀ ਮਰਦਾ ਹੈ (‘ਦੁਨੀਆ’ ਵਲੋਂ ਮੋਹ ਤੋੜਦਾ ਹੈ) ਉਸ ਨੂੰ ਫਿਰ ਇਹ ਸਹਿਮ ਨਹੀਂ ਰਹਿੰਦਾ ।੨੯।
Let those who die, die such a death, that they shall never have to die again. ||29||
ਹੇ ਕਬੀਰ! ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਤਾਂ ਮੁੜ ਮੁੜ ਨਹੀਂ ਮਿਲਦਾ;
Kabeer, it is so difficult to obtain this human body; it does not just come over and over again.
ਜਿਵੇਂ ਜੰਗਲ ਦੇ ਰੁੱਖਾਂ ਦੇ ਪੱਕੇ ਹੋਏ ਫਲ (ਜਦੋਂ) ਜ਼ਮੀਨ ਉਤੇ ਡਿੱਗ ਪੈਂਦੇ ਹਨ ਤਾਂ ਮੁੜ ਡਾਲੀ ਨਾਲ ਨਹੀਂ ਲੱਗਦੇ ।੩੦।
It is like the ripe fruit on the tree; when it falls to the ground, it cannot be re-attached to the branch. ||30||
ਹੇ ਕਬੀਰ! (ਸਦਾ ਇਉਂ ਆਖ—ਹੇ ਪ੍ਰਭੂ!) ਤੂੰ ਹੀ ਸਭ ਤੋਂ ਵੱਡਾ ਹੈਂ, ਤੇਰਾ ਹੀ ਨਾਮ ਸਭ ਤੋਂ ਵੱਡਾ ਹੈ ।
Kabeer, you are Kabeer; your name means great.
ਜੇ ਤੂੰ ਪਹਿਲਾਂ ਆਪਣੇ ਸਰੀਰ ਦਾ ਮੋਹ ਭੀ ਤਿਆਗੇਂ, ਤਦੋਂ ਹੀ ਪਰਮਾਤਮਾ ਦਾ ਨਾਮ-ਰੂਪ ਰਤਨ ਮਿਲਦਾ ਹੈ ।੩੧।
O Lord, You are Kabeer. The Jewel of the Lord is obtained, when the mortal first gives up his body. ||31||
ਹੇ ਕਬੀਰ! ਗਿਲੇ-ਗੁਜ਼ਾਰੀ ਨਾਹ ਕਰਦੇ ਰਹੀਏ, (‘ਦੁਨੀਆ’ ਦੇ ਲਾਲਚ ਵਿਚ ਫਸਿਆ ਹੋਇਆ) ਜੋ ਕੁਝ ਤੂੰ ਆਖਦਾ ਹੈਂ ਉਹੀ ਨਹੀਂ ਹੋ ਸਕਦਾ,
Kabeer, do not struggle in stubborn pride; nothing happens just because you say so.
ਬਖ਼ਸ਼ਸ਼ ਕਰਨ ਵਾਲੇ ਪ੍ਰਭੂ ਜੀ ਜੋ ਬਖ਼ਸ਼ਸ਼ਾਂ (ਜੀਵਾਂ ਉਤੇ) ਕਰਦੇ ਹਨ ਉਹਨਾਂ ਨੂੰ ਕੋਈ (ਹੋਰ ਜੀਵ) ਵਧਾ-ਘਟਾ ਨਹੀਂ ਸਕਦਾ ।੩੨।
No one can erase the actions of the Merciful Lord. ||32||
ਹੇ ਕਬੀਰ! ਜੋ ਮਨੁੱਖ ‘ਦੁਨੀਆ’ ਨਾਲ ਮੋਹ ਕਰਨ ਵਾਲਾ ਹੈ ਉਹ ਉਸ ਕਸੌਟੀ ਉਤੇ ਖਰਾ ਸਾਬਤ ਨਹੀਂ ਹੁੰਦਾ ਜਿਸ ਦੀ ਰਾਹੀਂ ਮਨੁੱਖ ਦੀ ਪ੍ਰਭੂ ਨਾਲ ਸੱਚੀ ਪ੍ਰੀਤਿ ਪਰਖੀ ਜਾਂਦੀ ਹੈ ।
Kabeer, no one who is false can withstand the Touchstone of the Lord.
ਪ੍ਰਭੂ ਨਾਲ ਪ੍ਰੀਤਿ ਦੀ ਪਰਖ ਵਿਚ ਉਹੀ ਮਨੁੱਖ ਪੂਰਾ ਉਤਰਦਾ ਹੈ ਜੋ ‘ਦੁਨੀਆ’ ਦੇ ਮੋਹ ਵਲੋਂ ਮਰ ਕੇ ‘ਦੀਨ’ ਦੇ ਪਿਆਰ ਵਿਚ ਜੀਊ ਪਿਆ ਹੈ ।੩੩।
He alone can pass the test of the Lord's Touchstone, who remains dead while yet alive. ||33||
ਹੇ ਕਬੀਰ!ਵਧੀਆ ਕੱਪੜੇ ਪਾਂਦੇ ਹਨ ਤੇ ਪਾਨ ਸੁਪਾਰੀਆਂ ਖਾਂਦੇ ਹਨ;
Kabeer, some wear gaudy robes, and chew betel leaves and betel nuts.
ਪਰ (ਸਰੀਰ ਨੂੰ ਸਜਾਈ ਰੱਖਣ ਦੇ ਮੋਹ ਨਾਲ) ਬੱਝੇ ਹੋਏ ਉਹ ਬੰਦੇ ਮੌਤ ਆਦਿਕ ਦੇ ਸਹਿਮ ਵਿਚ ਟਿਕੇ ਰਹਿੰਦੇ ਹਨ ਕਿਉਂਕਿ ਉਹ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ।੩੪।
Without the Name of the One Lord, they are bound and gagged and taken to the City of Death. ||34||
ਹੇ ਕਬੀਰ! ਜੇ ਇਕ ਬਹੁਤ ਹੀ ਪੁਰਾਣਾ ਜਹਾਜ਼ ਹੋਵੇ, ਜਿਸ ਵਿਚ ਹਜ਼ਾਰਾਂ ਹੀ ਛੇਕ ਫੁੱਟ ਪਏ ਹੋਣ ।
Kabeer, the boat is old, and it has thousands of holes.
ਸਿਰਫ਼ ਉਹੀ ਬੰਦੇ ਤਰ ਕੇ ਪਾਰ ਲੰਘ ਜਾਂਦੇ ਹਨ ਜਿਨ੍ਹਾਂ ਨੇ ਕੋਈ ਭਾਰ ਨਹੀਂ ਚੁੱਕਿਆ ਹੁੰਦਾ; ਪਰ ਜਿੰਨ੍ਹਾਂ ਦੇ ਸਿਰਾਂ ਉਤੇ ਭਾਰ ਹੁੰਦਾ ਹੈ, ਉਹ (ਭਾਰ ਹੇਠ ਦੱਬ ਕੇ) ਡੁੱਬ ਜਾਂਦੇ ਹਨ ।
Those who are light get across, while those who carry the weight of their sins on their heads are drowned. ||35||
ਹੇ ਕਬੀਰ! (ਸਰੀਰ ਨੂੰ ਚਿਖਾ ਤੇ ਪਾਇਆਂ) ਹੱਡ ਲੱਕੜਾਂ ਵਾਂਗ ਸੜਦੇ ਹਨ, ਕੇਸ ਘਾਹ ਵਾਂਗ ਸੜਦੇ ਹਨ ।
Kabeer, the bones burn like wood, and the hair burns like straw.
ਇਸ ਸਾਰੇ ਸੰਸਾਰ ਨੂੰ ਹੀ ਸੜਦਿਆਂ ਵੇਖ ਕੇ,ਮੈਂ ਕਬੀਰ ਇਸ ਸਰੀਰ ਦੇ ਮੋਹ ਤੋਂ ਉਪਰਾਮ ਹੋ ਗਿਆ ਹਾਂ (ਮੈਂ ਸਰੀਰ ਦਾ ਮੋਹ ਛੱਡ ਦਿੱਤਾ ਹੈ) ।੩੬।
Seeing the world burning like this, Kabeer has become sad. ||36||
ਹੇ ਕਬੀਰ! ਮਾਣ ਨਹੀਂ ਕਰਨਾ ਚਾਹੀਦਾ (ਆਖ਼ਰ ਹੈ ਤਾਂ ਇਹ) ਹੱਡੀਆਂ (ਦੀ ਮੁੱਠ) ਜੋ ਚੰਮ ਨਾਲ ਲਪੇਟੀਆਂ ਹੋਈਆਂ ਹਨ ।
Kabeer, do not be so proud of your bones wrapped up in skin.
ਉਹ ਬੰਦੇ ਭੀ (ਅੰਤ ਨੂੰ) ਮਿੱਟੀ ਵਿਚ ਜਾ ਰਲੇ ਜੋ ਵਧੀਆ ਘੋੜਿਆਂ ਉੱਤੇ (ਸਵਾਰ ਹੁੰਦੇ ਸਨ) ਤੇ ਜੋ (ਝੁਲਦੇ) ਛਤਰਾਂ ਹੇਠ ਬੈਠਦੇ ਸਨ ।੩੭।
Those who were on their horses and under their canopies, were eventually buried under the ground. ||37||
ਹੇ ਕਬੀਰ! ਆਪਣਾ ਉੱਚਾ ਮਹਲ ਵੇਖ ਕੇ (ਭੀ) ਅਹੰਕਾਰ ਨਹੀਂ ਕਰਨਾ ਚਾਹੀਦਾ।
Kabeer, do not be so proud of your tall mansions.
ਅੱਜ ਭਲਕ ਹੀ ਮਿੱਟੀ ਵਿਚ ਰਲ ਜਾਣਾ ਹੈ, ਸਾਡੇ (ਸਰੀਰ) ਉਤੇ ਘਾਹ ਉੱਗ ਪਏਗਾ ।੩੮।
Today or tomorrow, you shall lie beneath the ground, and the grass shall grow above you. ||38||
ਹੇ ਕਬੀਰ! (ਜੇ ਤੂੰ ਧਨਵਾਨ ਹੈਂ, ਤਾਂ ਇਸ ਧਨ-ਪਦਾਰਥ ਦਾ ਭੀ) ਮਾਣ ਨਾਹ ਕਰੀਂ, ਨਾਹ ਕਿਸੇ ਕੰਗਾਲ ਨੂੰ (ਵੇਖ ਕੇ) ਠੱਠਾ-ਮਖ਼ੌਲ ਕਰੀਂ ।
Kabeer, do not be so proud, and do not laugh at the poor.
ਬੇੜੀ ਅਜੇ ਸਮੁੰਦਰ ਵਿਚ ਹੈ, ਪਤਾ ਨਹੀਂ ਕੀਹ ਹੋ ਜਾਏ (ਇਹ ਧਨ-ਪਦਾਰਥ ਹੱਥੋਂ ਜਾਂਦਿਆਂ ਚਿਰ ਨਹੀਂ ਲੱਗਦਾ) ।੩੯।
Your boat is still out at sea; who knows what will happen? ||39||
ਹੇ ਕਬੀਰ! ਇਸ ਸੋਹਣੇ ਰੰਗ ਵਾਲੇ ਸਰੀਰ ਨੂੰ ਵੇਖ ਕੇ ਭੀ ਅਹੰਕਾਰ ਨਾਹ ਕਰੀਏ;
Kabeer, do not be so proud, looking at your beautiful body.
ਇਹ ਸਰੀਰ ਭੀ ਥੋਹੜੇ ਦਿਨਾਂ ਵਿਚ ਹੀ ਛੱਡ ਜਾਉਗੇ ਜਿਵੇਂ ਸੱਪ ਕੁੰਜ ਲਾਹ ਦੇਂਦਾ ਹੈ ।੪੦।
Today or tomorrow, you will have to leave it behind, like the snake shedding its skin. ||40||
ਹੇ ਕਬੀਰ! ਪਰਮਾਤਮਾ ਦਾ ਨਾਮ ਦਬਾ-ਦਬ ਵੰਡਿਆ ਜਾ ਰਿਹਾ ਹੈ, ਜੇ ਇਕੱਠਾ ਕਰਨਾ ਹੈ ਤਾਂ ਇਹ ਨਾਮ-ਧਨ ਇਕੱਠਾ ਕਰ ।
Kabeer, if you must rob and plunder, then plunder the plunder of the Lord's Name.
ਜਦੋਂ ਜਿੰਦ (ਸਰੀਰ ਵਿਚੋਂ) ਨਿਕਲ ਗਈ, ਸਮਾਂ ਵਿਹਾ ਜਾਣ ਤੇ ਅਫ਼ਸੋਸ ਕਰਨਾ ਪਏਗਾ ।੪੧।
Otherwise, in the world hereafter, you will regret and repent, when the breath of life leaves the body. ||41||
ਹੇ ਕਬੀਰ! (ਜਗਤ ਵਿਚ) ਅਜਿਹਾ ਕੋਈ ਵਿਰਲਾ ਹੀ ਮਿਲਦਾ ਹੈ ਜੋ ਆਪਣੇ ਸਰੀਰਕ ਮੋਹ ਨੂੰ ਸਾੜਦਾ ਹੈ,
Kabeer, there is no one born, who burns his own home,
ਕਾਮਾਦਿਕ ਮਾਇਆ ਦੇ ਪੰਜਾਂ ਹੀ ਪੁੱਤ੍ਰਾਂ ਨੂੰ ਸਾੜ ਕੇ ਪਰਮਾਤਮਾ (ਦੀ ਯਾਦ) ਵਿਚ ਸੁਰਤਿ ਜੋੜੀ ਰੱਖਦਾ ਹੈ ।੪੨।
and burning his five sons, remains lovingly attuned to the Lord. ||42||
ਕੋਈ ਵਿਰਲਾ ਹੀ ਹੁੰਦਾ ਹੈ ਜੋ ਪਰਮਾਤਮਾ ਨਾਲ (ਉਸ ਦੇ ਨਾਮ ਦਾ) ਵਣਜ ਕਰਦਾ ਹੈ, ਜੋਪੁੱਤ੍ਰ ਅਤੇ ਧੀਆਂ ਵੱਟੇ ਵਿਚ ਦੇਂਦਾ ਹੈ ।
Kabeer, how rare are those who sell their son and sell their daughter
ਕਬੀਰ ਚਾਹੁੰਦਾ ਹੈ ਕਿ ਅਜੇਹਾ ਮਨੁੱਖ (ਇਸ ਵਪਾਰ ਵਿਚ) ਮੇਰੇ ਨਾਲ ਭੀ ਸਤ-ਸੰਗ ਦੀ ਸਾਂਝ ਬਣਾਏ ।੪੩।
and, entering into partnership with Kabeer, deal with the Lord. ||43||
ਹੇ ਕਬੀਰ! ਮੈਂ ਤੈਨੂੰ ਚੇਤਾ ਕਰਾਂਦਾ ਹਾਂ, ਮਤਾਂ ਫਿਰ ਗੁਮਰ ਰਹਿ ਜਾਈ; ਜੋ ਭੋਗ ਹੁਣ ਤਾਈਂ ਤੂੰ ਭੋਗੇ ਹਨ ।
Kabeer, let me remind you of this. Do not be skeptical or cynical.
ਇਹਨਾਂ ਦੀ ਪਾਂਇਆਂ ਇਤਨੀ ਕੁ ਹੀ ਹੈ (ਜਿਵੇਂ ਕਿਸੇ ਹੱਟੀ ਤੋਂ ਸੌਦਾ ਲੈ ਕੇ ਝੂੰਗੇ ਵਜੋਂ) ਰਤਾ ਕੁ ਗੁੜ ਲੈ ਕੇ ਖਾ ਲਏਂ ।੪੪।
Those pleasures which you enjoyed so much in the past - now you must eat their fruits. ||44||
ਹੇ ਕਬੀਰ! ਮੈਂ ਸਮਝਿਆ ਸੀ ਕਿ ਵਿੱੱੱੱਦਿਆ ਪੜ੍ਹਨੀ ਮਨੁੱਖਾ ਜਨਮ ਦਾ ਸਭ ਤੋਂ ਚੰਗਾ ਕੰਮ ਹੋਵੇਗਾ, ਪੜ੍ਹਨ ਨਾਲੋਂ ਪ੍ਰਭੂ-ਚਰਨਾਂ ਵਿਚ ਜੁੜਨਾ (ਮਨੁੱਖ ਲਈ) ਭਲਾ ਹੈ ।
Kabeer, at first, I thought learning was good; then I thought Yoga was better.
ਜਗਤ ਬੇ-ਸ਼ੱਕ ਮੈਨੂੰ ਮਾੜਾ ਪਿਆ ਆਖੇ ਮੈਂ (ਵਿੱਦਿਆ ਦੇ ਵੱਟੇ ਭੀ) ਪਰਮਾਤਮਾ ਦੀ ਭਗਤੀ ਨਹੀਂ ਛੱਡਾਂਗਾ ।੪੫।
I shall never abandon devotional worship of the Lord, even though people may slander me. ||45||
ਹੇ ਕਬੀਰ! ਜਿਸ ਮਨੁੱਖ ਦੇ ਅੰਦਰ (ਇਹ) ਸੂਝ ਨਹੀਂ ਹੈ ,ਤਾਂ ਉਸ ਮਨੁੱਖ ਦੇ ਇਹ ਨਿੰਦਾ ਕਰਨ ਦਾ ਕੋਈ ਅਰਥ ਨਹੀਂ ਹੈ ।
Kabeer, how can the wretched people slander me? They have no wisdom or intelligence.
ਸੋ, ਕਬੀਰ ਪਰਮਾਤਮਾ ਦਾ ਸਿਮਰਨ ਕਰ ਰਿਹਾ ਹੈ, ਅਤੇ ਹੋਰ ਸਾਰੇ (ਕੰਮਾਂ ਦੇ) ਮੋਹ ਦਾ ਤਿਆਗ ਕਰ ਰਿਹਾ ਹੈ ।੪੬।
Kabeer continues to dwell upon the Lord's Name; I have abandoned all other affairs. ||46||
ਇਸ ਪਰਦੇਸੀ ਜੀਵ ਦੇ ਗਿਆਨ-ਇੰਦ੍ਰਿਆਂ ਨੂੰ ਹਰ ਪਾਸੇ ਵਲੋਂ ਵਿਕਾਰਾਂ ਦੀ ਅੱਗ ਲੱਗੀ ਹੋਈ ਹੈ,
Kabeer, the robe of the stranger-soul has caught fire on all four sides.
ਸਰੀਰ-ਗੋਦੜੀ (ਵਿਕਾਰਾਂ ਦੀ ਅੱਗ ਵਿਚ) ਸੜ ਕੇ ਕੋਲੇ ਹੋ ਗਈ,ਆਤਮਾ ਨੂੰ (ਇਹਨਾਂ ਵਿਕਾਰਾਂ ਦੀ ਅੱਗ ਦਾ) ਸੇਕ ਭੀ ਨਾਹ ਲੱਗਾ (ਭਾਵ, ਉਹ ਇਸ ਬਲਦੀ ਅੱਗ ਵਿਚੋਂ ਬਚ ਗਿਆ) ।੪੭।
The cloth of the body has been burnt and reduced to charcoal, but the fire did not touch the thread of the soul. ||47||
ਹੇ ਕਬੀਰ! ਸਰੀਰ-ਗੋਦੜੀ ਸੜ ਕੇ ਕੋਲਾ ਹੋ ਗਈ ਤੇ (ਜਿਸ ਦਾ) ਮਨ-ਖੱਪਰ ਦਰ ਦਰ ਤੋਂ ਵਾਸਨਾਂ ਦੀ ਭਿੱਛਿਆ ਹੀ ਇਕੱਠੀ ਕਰਦਾ ਰਿਹਾ,
Kabeer, the cloth has been burnt and reduced to charcoal, and the begging bowl is shattered into pieces.
(ਉਹ) ਮੰਦ-ਭਾਗੀ ਜੀਵ-ਜੋਗੀ ਮਨੁੱਖਾ ਜਨਮ ਦੀ ਖੇਡ ਉਜਾੜ ਕੇ ਹੀ ਜਾਂਦਾ ਹੈ, ਉਸ ਦੇ ਪੱਲੇ ਖੇਹ-ਖ਼ੁਆਰੀ ਹੀ ਪੈਂਦੀ ਹੈ ।੪੮।
The poor Yogi has played out his game; only ashes remain on his seat. ||48||