ਇਹ ਲੋਕ ਆਪ ਭੀ ਚਹੁੰਆਂ ਵੇਦਾਂ ਵਿਚ ਪੈ ਕੇ ਡੁੱਬੇ ਹੋਏ ਹਨ, ਜੋ ਜੋ ਬੰਦੇ ਇਹਨਾਂ ਦੇ ਪਿੱਛੇ ਲੱਗਦੇ ਹਨ ਉਹਨਾਂ ਨੂੰ ਭੀ ਇਹਨਾਂ ਉਸੇ ਮੋਹ ਵਿਚ ਰੋੜ੍ਹ ਦਿੱਤਾ ਹੈ ।੧੦੪।
He himself is drowning in the four Vedas; he drowns his disciples as well. ||104||
 
ਹੇ ਕਬੀਰ! ਜੋ ਜੋ ਪਾਪ ਕੀਤੇ ਜਾਂਦੇ ਹਨ (ਭਾਵੇਂ ਉਹ ਪਾਪ) ਆਪਣੇ ਅੰਦਰ ਲੁਕਾ ਕੇ ਰੱਖੇ ਜਾਂਦੇ ਹਨ,
Kabeer, whatever sins the mortal has committed, he tries to keep hidden under cover.
 
ਫਿਰ ਭੀ ਜਦੋਂ ਧਰਮਰਾਜ ਪੁੱਛਦਾ ਹੈ ਉਹ ਪਾਪ ਆਖ਼ਰ ਸਾਰੇ ਉੱਘੜ ਆਉਂਦੇ ਹਨ ।੧੦੫।
But in the end, they shall all be revealed, when the Righteous Judge of Dharma investigates. ||105||
 
ਹੇ ਕਬੀਰ! ਪਰਮਾਤਮਾ ਦਾ ਸਿਮਰਨ ਛੱਡਣ ਦਾ ਹੀ ਇਹ ਨਤੀਜਾ ਹੈ ਕਿ ਮਨੁੱਖ ਸਾਰੀ ਉਮਰ ਨਿਰਾ ਟੱਬਰ ਹੀ ਪਾਲਦਾ ਰਹਿੰਦਾ ਹੈ,
Kabeer, you have given up meditating on the Lord, and you have raised a large family.
 
ਜਗਤ ਦੇ ਧੰੰਧੇ ਕਰਦਾ ਆਖ਼ਰ ਆਤਮਕ ਮੌਤੇ ਮਰ ਜਾਂਦਾ ਹੈ ,ਕੋਈ ਰਿਸ਼ਤੇਦਾਰ ਬਚਾਣ-ਜੋਗਾ ਨਹੀਂ ਹੁੰਦਾ ।੧੦੬।
You continue to involve yourself in worldly affairs, but none of your brothers and relatives remain. ||106||
 
ਹੇ ਕਬੀਰ! ਪਰਮਾਤਮਾ ਦੇ ਸਿਮਰਨ ਤੋਂ ਵਾਂਜੀ ਰਹਿਣ ਕਰਕੇ ਹੀ, ਰਾਤ ਨੂੰ ਮਸਾਣ ਜਗਾਣ ਲਈ (ਮਸਾਣ-ਭੂਮੀ ਵਿਚ) ਜਾਂਦੀ ਹੈ ।
Kabeer, those who give up meditation on the Lord, and get up at night to wake the spirits of the dead,
 
ਸੱਪਣੀ ਬਣ ਕੇ ਜੰਮਦੀ ਹੈ, ਤੇ ਆਪਣੇ ਹੀ ਬੱਚੇ ਖਾਂਦੀ ਹੈ ।੧੦੭।
shall be reincarnated as snakes, and eat their own offspring. ||107||
 
ਹੇ ਕਬੀਰ!ਰਾਮ-ਨਾਮ ਛੱਡਣ ਦਾ ਹੀ ਇਹ ਨਤੀਜਾ ਹੈ ਕਿ (ਮੂਰਖ) ਇਸਤ੍ਰੀ ਸੀਤਲਾ ਦੀ ਵਰਤ ਰੱਖਦੀ ਫਿਰਦੀ ਹੈ ।
Kabeer, the woman who gives up meditation on the Lord, and observes the ritual fast of Ahoi,
 
ਉਹ ਮੂਰਖ ਇਸਤ੍ਰੀ ਖੋਤੀ ਦੀ ਜੂਨੇ ਪੈਂਦੀ ਹੈ ਤੇ (ਹੋਰ ਖੋਤੇ ਖੋਤੀਆਂ ਵਾਂਗ ਛੱਟਾ ਆਦਿਕ ਦਾ) ਚਾਰ ਮਣ ਭਾਰ ਢੋਂਦੀ ਹੈ ।੧੦੮।
shall be reincarnated as a donkey, to carry heavy burdens. ||108||
 
ਹੇ ਕਬੀਰ!ਸਭ ਤੋਂ ਵੱਡੀ ਸਿਆਣਪ ਇਹੀ ਹੈ ਕਿ ਪਰਮਾਤਮਾ ਦਾ ਨਾਮ ਹਿਰਦੇ ਵਿਚ ਹੀ ਯਾਦ ਕਰ । (ਪਰ) ਇਹ ਸਿਮਰਨ ਕਰਨਾ ਕੋਈ ਸੌਖੀ ਕਾਰ ਨਹੀਂ ਹੈ;
Kabeer, it is the most clever wisdom, to chant and meditate on the Lord in the heart.
 
ਪ੍ਰਭੂ ਦਾ ਸਿਮਰਨ ਸੂਲੀ ਉਤੇ ਚੜ੍ਹਨ ਸਮਾਨ ਹੈ, ਇਸ ਸੂਲੀ ਤੋਂ ਡਿਗਿਆਂ ਹੋਰ ਕੋਈ ਆਸਰਾ ਭੀ ਨਹੀਂ ਹੈ ।੧੦੯।
It is like playing on a pig; if you fall off, you will find no place of rest. ||109||
 
ਹੇ ਕਬੀਰ! ਉਹੀ ਮੂੰਹ ਭਾਗਾਂ ਵਾਲਾ ਹੈ ਜਿਸ ਮੂੰਹ ਨਾਲ ਰਾਮ ਦਾ ਨਾਮ ਉਚਾਰਿਆ ਜਾਂਦਾ ਹੈ ।
Kabeer, blessed is that mouth, which utters the Lord's Name.
 
ਉਸ ਸਰੀਰ ਵਿਚਾਰੇ ਦੀ ਕੀਹ ਗੱਲ ਹੈ? ਉਹ ਸਾਰਾ ਪਿੰਡ ਹੀ ਪਵਿੱਤ੍ਰ ਹੋ ਜਾਂਦਾ ਹੈ । ਜਿਥੇ ਰਹਿੰਦਾ ਹੋਇਆ ਮਨੁੱਖ ਨਾਮ ਸਿਮਰਦਾ ਹੈ ।੧੧੦।
It purifies the body, and the whole village as well. ||110||
 
ਹੇ ਕਬੀਰ! ਜਿਸ ਕੁਲ ਵਿਚ ਪਰਮਾਤਮਾ ਦਾ ਸਿਮਰਨ ਕਰਨ ਵਾਲਾ ਭਗਤ ਪਰਗਟ ਹੋ ਪਏ, ਉਹੀ ਕੁਲ ਸੁਲੱਖਣੀ ਹੈ ।
Kabeer, that family is good, in which the Lord's slave is born.
 
ਜਿਸ ਕੁਲ ਵਿਚ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਨਹੀਂ ਪਰਗਟਦਾ, ਉਹ ਕੁਲ ਢਾਕ ਪਲਾਹ ।੧੧੧।
But that family in which the Lord's slave is not born is as useless as weeds. ||111||
 
ਹੇ ਕਬੀਰ! ਜੇ ਸਵਾਰੀ ਕਰਨ ਲਈ ਬੇਅੰਤ ਘੋੜੇ ਤੇ ਹਾਥੀ ਹੋਣ,
Kabeer, some have lots of horses, elephants and carriages, and thousands of banners waving.
 
ਜੇ ਪਰਮਾਤਮਾ ਦਾ ਸਿਮਰਨ ਕਰਦਿਆਂ (ਜ਼ਿੰਦਗੀ ਦੇ) ਦਿਨ ਗੁਜ਼ਰਨ ਤਾਂ ਉਸ ਸੁਖ ਨਾਲੋਂ ਉਹ ਟੁੱਕਰ ਚੰਗਾ ਹੈ ਜੋ ਲੋਕਾਂ ਦੇ ਦਰ ਤੋਂ ਮੰਗ ਕੇ ਮੰਗਤੇ ਫ਼ਕੀਰ ਖਾਂਦੇ ਹਨ ।੧੧੨।
But begging is better than these comforts, if one spends his days meditating in remembrance on the Lord. ||112||
 
ਹੇ ਕਬੀਰ! ਢੋਲ ਮੋਢਿਆਂ ਤੇ ਰੱਖ ਕੇ ਮੈਂ (ਵਜਾਂਦਾ ਫਿਰਿਆ ਹਾਂ ਤੇ) ਸਾਰਾ ਜਗਤ ਗਾਹਿਆ ਹੈ ।
Kabeer, I have wandered all over the world, carrying the drum on my shoulder.
 
ਸਾਰੀ ਸ੍ਰਿਸ਼ਟੀ ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ ਹੈ ।੧੧੩।
No one belongs to anyone else; I have looked and carefully studied it. ||113||
 
ਮੋਤੀ ਰਸਤੇ ਵਿਚ ਖਿੱਲਰੇ ਹੋਏ ਹਨ,ਅੰਨ੍ਹਾ ਮਨੁੱਖ ਆ ਅੱਪੜਿਆ ਹੈ ।
The pearls are scattered on the road; the blind man comes along.
 
ਪਰਮਾਤਮਾ ਦੀ ਬਖ਼ਸ਼ੀ ਹੋਈ (ਗਿਆਨ ਦੀ) ਜੋਤਿ ਤੋਂ ਬਿਨਾਂ ਜਗਤ ਇਹਨਾਂ ਮੋਤੀਆਂ ਨੂੰ ਪੈਰਾਂ ਹੇਠ ਲਤਾੜਦਾ ਤੁਰਿਆ ਜਾ ਰਿਹਾ ਹੈ ।੧੧੪।
Without the Light of the Lord of the Universe, the world just passes them by. ||114||
 
ਕਬੀਰ ਦਾ ਸਾਰਾ ਹੀ ਟੱਬਰ (ਅੱਖਾਂ, ਕੰਨ, ਨੱਕ ਆਦਿਕ ਸਾਰੇ ਹੀ ਇੰਦ੍ਰਿਆਂ ਦਾ ਟੋਲਾ ਵਿਕਾਰਾਂ ਵਿਚ ਜ਼ਰੂਰ) ਡੁੱਬ ਗਿਆ ਜਾਣੋ ।
My family is drowned, O Kabeer, since the birth of my son Kamaal.
 
ਜੇ ਮੇਰਾ ਮੂਰਖ ਮਨ ਅਜੇਹੀ (ਨੀਵੀਂ) ਅਵਸਥਾ ਤੇ ਆ ਅੱਪੜਿਆ ਹੈ ਕਿ ਪਰਮਾਤਮਾ ਦਾ ਸਿਮਰਨ ਛੱਡ ਕੇ ਆਪਣੇ ਅੰਦਰ ਮਾਇਆ ਦਾ ਮੋਹ ਵਸਾ ਰਿਹਾ ਹੈ ।੧੧੫।
He has given up meditating on the Lord, in order to bring home wealth. ||115||
 
ਹੇ ਕਬੀਰ! ਜੇ ਕਿਸੇ ਸਾਧੂ ਗੁਰਮੁਖਿ ਦੇ ਦਰਸ਼ਨ ਕਰਨ ਜਾਈਏ, ਤਾਂ ਕਿਸੇ ਨੂੰ ਆਪਣੇ ਨਾਲ ਨਹੀਂ ਲੈ ਜਾਣਾ ਚਾਹੀਦਾ ।
Kabeer, go out to meet the holy man; do not take anyone else with you.
 
ਕਿਸੇ ਗੁਰਮੁਖਿ ਦਾ ਦੀਦਾਰ ਕਰਨ ਗਿਆਂ ਕਦੇ ਪੈਰ ਪਿਛਾਂਹ ਨਾਹ ਰੱਖੀਏ, ਸਗੋਂ ਉਧਰ ਜਾਂਦਿਆਂ ਜੇ ਕੋਈ ਔਖਿਆਈ ਭੀ ਆਵੇ ਤਾਂ ਪਈ ਆਵੇ ।੧੧੬।
Do not turn back - keep on going. Whatever will be, will be. ||116||
 
ਹੇ ਕਬੀਰ! ਮਾਇਆ-ਮੋਹ ਦੀ ਜਿਸ ਰੱਸੀ ਨਾਲ ਜਗਤ (ਦਾ ਹਰੇਕ ਜੀਵ) ਬੱਝਾ ਪਿਆ ਹੈ, ਉਸ ਰੱਸੀ ਨਾਲ ਆਪਣੇ ਆਪ ਨੂੰ ਬੱਝਣ ਨਾ ਦੇਈਂ ।
Kabeer, do not bind yourself with that chain, which binds the whole world.
 
ਇਹ ਸੋਨੇ ਵਰਗਾ (ਕੀਮਤੀ) ਮਨੁੱਖਾ ਸਰੀਰ (ਮਿਲਿਆ) ਹੈ ,ਸਸਤੇ ਭਾ ਅਜਾਈਂ ਤਬਾਹ ਹੋ ਜਾਹਿਂਗਾ ।੧੧੭।
As the salt is lost in the flour, so shall your golden body be lost. ||117||
 
ਹੇ ਕਬੀਰ! , ਸਰੀਰ (ਆਤਮਾ ਦੇ ਵਿਛੁੜਨ ਤੇ) ਢਹਿ-ਢੇਰੀ ਹੋਣ ਵਾਲਾ ਹੁੰਦਾ ਹੈ, ਫਿਰ ਵੀ ਮੋਹ ਦੀ ਜੇਵੜੀ ਨਾਲ ਬੱਝਾ ਹੋਇਆ ਜੀਵ ਸੈਣਤਾਂ ਨਾਲ ਹੀ (ਪਿਛਲੇ ਸੰਬੰਧੀਆਂ ਨੂੰ) ਸਮਝਾਂਦਾ ਹੈ,
Kabeer, the soul-swan is flying away, and the body is being buried, and still he makes gestures.
 
ਅਜੇ ਭੀ ਜੀਵ ਅੱਖਾਂ ਦੀ ਕੰਗਾਲਤਾ ਨਹੀਂ ਛੱਡਦਾ ।੧੧੮।
Even then, the mortal does not give up the cruel look in his eyes. ||118||
 
ਹੇ ਕਬੀਰ! ਮੈਂ ਆਪਣੀਆਂ ਅੱਖਾਂ ਨਾਲ (ਹਰ ਪਾਸੇ) ਤੇਰਾ ਹੀ ਦੀਦਾਰ ਕਰਦਾ ਰਹਾਂ, ਤੇਰਾ ਹੀ ਨਾਮ ਮੈਂ ਆਪਣੇ ਕੰਨਾਂ ਨਾਲ ਸੁਣਦਾ ਰਹਾਂ,
Kabeer: with my eyes, I see You, Lord; with my ears, I hear Your Name.
 
ਬਚਨਾਂ ਦੁਆਰਾ ਮੈਂ ਤੇਰਾ ਨਾਮ ਹੀ ਉਚਾਰਦਾ ਰਹਾਂ, ਅਤੇ ਤੇਰੇ ਸੋਹਣੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਈ ਰੱਖਾਂ ।੧੧੯।
With my tongue I chant Your Name; I enshrine Your Lotus Feet within my heart. ||119||
 
ਆਪਣੇ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ (ਦੀ ਲਾਲਸਾ) ਅਤੇ ਨਰਕ (ਦੇ ਡਰ) ਤੋਂ ਬਚ ਗਿਆ ਹਾਂ ।
Kabeer, I have been spared from heaven and hell, by the Grace of the True Guru.
 
ਹੇ ਕਬੀਰ! ਮੈਂ ਤਾਂ ਸਦਾ ਹੀ ਪਰਮਾਤਮਾ ਦੇ ਸੋਹਣੇ ਚਰਨਾਂ (ਦੀ ਯਾਦ) ਦੇ ਹੁਲਾਰੇ ਵਿਚ ਰਹਿੰਦਾ ਹਾਂ; । ੧੨੦।
From beginning to end, I abide in the joy of the Lord's Lotus Feet. ||120||
 
ਹੇ ਕਬੀਰ! ਪ੍ਰਭੂ ਦੇ ਸੋਹਣੇ ਚਰਨਾਂ ਵਿਚ ਟਿਕੇ ਰਹਿਣ ਦੇ ਹੁਲਾਰੇ ਦਾ ਅੰਦਾਜ਼ਾ ਕਿਵੇਂ ਕੋਈ ਦੱਸ ਸਕਦਾ ਹੈ?
Kabeer, how can I even describe the extent of the joy of the Lord's Lotus Feet?
 
ਉਸ ਮੌਜ ਦਾ ਬਿਆਨ ਕਰਨਾ ਫਬਦਾ ਹੀ ਨਹੀਂ ਹੈ; ਉਹ ਕੇਡਾ ਕੁ ਹੁਲਾਰਾ ਹੈ?—ਇਹ ਤਾਂ ਉਹ ਹੁਲਾਰਾ ਲਿਆਂ ਹੀ ਤਸੱਲੀ ਹੁੰਦੀ ਹੈ ।੧੨੧।
I cannot describe its sublime glory; it has to be seen to be appreciated. ||121||
 
ਹੇ ਕਬੀਰ! ਉਸ ਪ੍ਰਭੂ ਦਾ ਦੀਦਾਰ ਕਰਕੇ ਮੈਂ ਦੱਸ ਭੀ ਕੁਝ ਨਹੀਂ ਸਕਦਾ, ਤੇ ਦੱਸਿਆਂ ਕਿਸੇ ਨੂੰ ਤਸੱਲੀ ਭੀ ਨਹੀਂ ਹੋ ਸਕਦੀ ,
Kabeer, how can I describe what I have seen? No one will believe my words.
 
ਪਰਮਾਤਮਾ ਆਪਣੇ ਵਰਗਾ ਆਪ ਹੀ ਹੈ; ਉਸ ਦੇ ਗੁਣ ਗਾ ਗਾ ਕੇ ਮੈਂ ਮੌਜ ਵਿਚ ਟਿਕਿਆ ਰਹਿੰਦਾ ਹਾਂ ।੧੨੨।
The Lord is just as He is. I dwell in delight, singing His Glorious Praises. ||122||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by