ਜਿਉਂ ਜਿਉਂ ਉਹ ਪਰਮਾਤਮਾ ਦੀ ਭਗਤੀ ਕਰਦੇ ਹਨ, ਤਿਉਂ ਤਿਉਂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।੧੪੧।
The more Kabeer worships Him, the more the Lord abides within his mind. ||141||
ਹੇ ਕਬੀਰ! ਜੋ ਮਨੁੱਖ ਟੱਬਰ ਦੇ ਗਾੜ੍ਹ ਵਿਚ ਹੀ ਫਸਿਆ ਰਹਿੰਦਾ ਹੈ, ਪਰਮਾਤਮਾ (ਦਾ ਭਜਨ ਉਸ ਦੇ ਹਿਰਦੇ ਤੋਂ) ਲਾਂਭੇ ਹੀ ਰਹਿ ਜਾਂਦਾ ਹੈ ।
Kabeer, the mortal has fallen into the grip of family life, and the Lord has been set aside.
ਇਸ ਰੌਲੇ-ਗੌਲੇ ਵਿਚ ਹੀ ਫਸੇ ਹੋਏ ਦੇ ਪਾਸ ਧਰਮਰਾਜ ਦੇ ਭੇਜੇ ਹੋਏ ਦੂਤ ਆ ਅੱਪੜਦੇ ਹਨ (‘ਰਾਮੁ ਨ ਚੇਤਿਓ, ਜਰਾ ਪਹੂੰਚਿਓ ਆਇ’) ।੧੪੨।
The messengers of the Righteous Judge of Dharma descend upon the mortal, in the midst of all his pomp and ceremony. ||142||
ਹੇ ਕਬੀਰ! ਸਾਕਤ ਨਾਲੋਂ ਤਾਂ ਸੂਰ ਹੀ ਚੰਗਾ ਜਾਣੋ (ਪਿੰਡ ਦੇ ਦੁਆਲੇ ਦਾ ਗੰਦ ਖਾ ਕੇ) ਪਿੰਡ ਨੂੰ ਸਾਫ਼-ਸੁਥਰਾ ਰੱਖਦਾ ਹੈ ।
Kabeer, even a pig is better than the faithless cynic; at least the pig keeps the village clean.
ਜਦੋਂ ਉਹ ਮੰਦ-ਭਾਗੀ ਸਾਕਤ ਮਰ ਜਾਂਦਾ ਹੈ ਕਿਸੇ ਨੂੰ ਉਸ ਦਾ ਚੇਤਾ ਭੀ ਨਹੀਂ ਰਹਿ ਜਾਂਦਾ ।੧੪੩।
When the wretched, faithless cynic dies, no one even mentions his name. ||143||
ਹੇ ਕਬੀਰ! ਜਿਸ ਮਨੁੱਖ ਨੇ ਤਰਲਿਆਂ ਨਾਲ ਜੋੜ ਕੇ ਲੱਖਾਂ ਕੋ੍ਰੜਾਂ ਰੁਪਏ ਭੀ ਇਕੱਠੇ ਕਰ ਲਏ ਹੋਣ ,
Kabeer, the mortal gathers wealth, shell by shell, accumulating thousands and millions.
ਮਰਨ ਵੇਲੇ ਕੁਝ ਪ੍ਰਾਪਤ ਨਹੀਂ ਹੁੰਦਾ, (ਉਸ ਦੇ ਸੰਬੰਧੀ) ਉਸ ਦੀ ਵਾਂਸਲੀ ਭੀ ਤੋੜ ਕੇ ਲਾਹ ਲੈਂਦੇ ਹਨ ।੧੪੪।
But when the time of his departure comes, he takes nothing at all with him. He is even stripped of his loin-cloth. ||144||
ਹੇ ਕਬੀਰ! ਜੇ ਕਿਸੇ ਮਨੁੱਖ ਨੇ ਤਿਲਕ ਚੱਕ੍ਰ ਲਾ ਕੇ ਅਤੇ ਚਾਰ ਮਾਲਾ ਪਾ ਕੇ ਆਪਣੇ ਆਪ ਨੂੰ ਵੈਸ਼ਨਵ ਭਗਤ ਅਖਵਾ ਲਿਆ, ਉਸ ਨੇ ਭੀ ਕੁਝ ਨਹੀਂ ਖੱਟਿਆ ।
Kabeer, what good is it to become a devotee of Vishnu, and wear four malas?
ਬਾਹਰੋਂ ਵੇੇਖਣ ਨੂੰ ਭਾਵੇਂ ਸ਼ੁੱਧ ਸੋਨਾ ਦਿਸੇ, ਪਰ ਉਸ ਦੇ ਅੰਦਰ ਖੋਟ ਹੀ ਖੋਟ ਹੈ ।੧੪੫।
On the outside, he may look like pure gold, but on the inside, he is stuffed with dust. ||145||
ਹੇ ਕਬੀਰ! ਅਹੰਕਾਰ ਛੱਡ ਕੇ ਰਾਹ ਵਿਚ ਪਏ ਹੋਏ ਰੋੜੇ ਵਰਗਾ ਹੋ ਜਾਹ ।
Kabeer, let yourself be a pebble on the path; abandon your egotistical pride.
ਜੇਹੜਾ ਕੋਈ ਮਨੁੱਖ ਅਜੇਹਾ ਸੇਵਕ ਬਣ ਜਾਂਦਾ ਹੈ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ ।੧੪੬।
Such a humble slave shall meet the Lord God. ||146||
ਪਰ ਹੇ ਕਬੀਰ! ਰੋੜਾ ਬਣਿਆਂ ਭੀ ਅਜੇ ਪੂਰੀ ਕਾਮਯਾਬੀ ਨਹੀਂ ਹੁੰਦੀ, ਕਿਉਂਕਿ ਰਾਹੀਆਂ ਦੇ ਪੈਰਾਂ ਵਿਚ ਚੁੱਭਦਾ ਭੀ ਹੈ ।
Kabeer, what good would it be, to be a pebble? It would only hurt the traveller on the path.
ਹੇ ਪ੍ਰਭੂ! ਤੇਰਾ ਭਗਤ ਤਾਂ ਅਜੇਹਾ (ਨਰਮ-ਦਿਲ) ਬਣ ਜਾਂਦਾ ਹੈ ਜਿਵੇਂ ਰਾਹ ਦੀ ਬਾਰੀਕ ਧੂੜ ।੧੪੭।
Your slave, O Lord, is like the dust of the earth. ||147||
ਹੇ ਕਬੀਰ! ਖੇਹ (ਵਾਂਗ) ਬਣਿਆਂ ਭੀ ਅਜੇ ਕਸਰ ਰਹਿ ਜਾਂਦੀ ਹੈ, ਖੇਹ (ਪੈਰਾਂ ਨਾਲ) ਉੱਡ ਕੇ (ਰਾਹੀਆਂ ਦੇ) ਅੰਗਾਂ ਉਤੇ ਪੈਂਦੀ ਹੈ ।
Kabeer, what then, if one could become dust? It is blown up by the wind, and sticks to the body.
ਪਰਮਾਤਮਾ ਦਾ ਭਗਤ ਅਜੇਹਾ ਚਾਹੀਦਾ ਹੈ ਜਿਵੇਂ ਪਾਣੀ ਹਰੇਕ ਸ਼ਕਲ ਦੇ ਭਾਂਡੇ ਨਾਲ ਸਮਾਈ ਰੱਖਦਾ ਹੈ ।੧੪੮।
The humble servant of the Lord should be like water, which cleans everything. ||148||
ਹੇ ਕਬੀਰ! ਪਾਣੀ ਵਾਂਗ ਸਭ ਨਾਲ ਮੇਲ ਰੱਖਿਆਂ (ਭੀ) ਅਜੇ ਪੂਰਨਤਾ ਨਸੀਬ ਨਹੀਂ ਹੁੰਦੀ, ਪਾਣੀ ਕਦੇ ਠੰਢਾ ਤੇ ਕਦੇ ਤੱਤਾ ਹੋ ਜਾਂਦਾ ਹੈ,
Kabeer, what then, if one could become water? It becomes cold, then hot.
ਭਗਤ ਅਜੇਹਾ ਹੋਣਾ ਚਾਹੀਦਾ ਹੈ ਕਿ ਇਸ ਵਿਚ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਾਹ ਰਹਿ ਜਾਏ ।੧੪੯।
The humble servant of the Lord should be just like the Lord. ||149||
ਉੱਚੇ ਮਹਲ-ਮਾੜੀਆਂ ਹੋਣ, ਬੜਾ ਧਨ-ਪਦਾਰਥ ਹੋਵੇ, ਸੁੰਦਰ ਇਸਤ੍ਰੀ ਹੋਵੇ, ਮਹਲ ਦੀ ਚੋਟੀ ਉਤੇ ਝੰਡਾ ਝੂਲਦਾ ਹੋਵੇ ,
The banners wave above the lofty mansions, filled with gold and beautiful women.
ਇਸ ਸਾਰੇ ਰਾਜ-ਭਾਗ ਨਾਲੋਂ ਮੰਗ ਕੇ ਲਿਆਂਦੀ ਭਿੱਛਿਆ ਚੰਗੀ ਹੈ ਜੇ ਮਨੁੱਖ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੋਵੇ ।੧੫੦।
But better than these is dry bread, if one sings the Glorious Praises of the Lord in the Society of the Saints. ||150||
ਹੇ ਕਬੀਰ! ਸ਼ਹਿਰ ਨਾਲੋਂ ਉਹ ਉੱਜੜਿਆ ਹੋਇਆ ਥਾਂ ਚੰਗਾ ਹੈ ਜਿਥੇ ਪ੍ਰਭੂ ਦੇ ਭਗਤ (ਪ੍ਰਭੂ ਦੇ ਗੁਣ ਗਾਂਦੇ) ਹੋਣ ।
Kabeer, the wilderness is better than a city, if the Lord's devotees live there.
ਜੇਹੜਾ ਥਾਂ ਪਰਮਾਤਮਾ ਨਾਲ ਪਿਆਰ ਕਰਨ ਵਾਲੇ ਬੰਦਿਆਂ ਤੋਂ ਸੁੰਞਾ ਹੋਵੇ, ਮੈਨੂੰ ਤਾਂ ਉਹ ਨਰਕ ਜਾਪਦਾ ਹੈ ।੧੫੧।
Without my Beloved Lord, it is like the City of Death for me. ||151||
ਹੇ ਕਬੀਰ! ਮੈਂ ਕਬੀਰ ਦੇ ਮਨ ਨੇ ਉਸ ਪੱਤਣ ਤੇ ਟਿਕਾਣਾ ਕੀਤਾ ਜਿਥੇ ਸਹਜ ਅਵਸਥਾ ਮਾਇਕ ਪਦਾਰਥਾਂ ਦੇ ਫੁਰਨਿਆਂ ਵਲੋਂ ਸੁੰਞ ਹੈ, ਜਿਥੇ, ਮਾਨੋ, ਗੰਗਾ ਜਮੁਨਾ ਦੇ ਪਾਣੀਆਂ ਦਾ ਮਿਲਾਪ ਹੈ ,
Kabeer, between the Ganges and Jamunaa Rivers, on the shore of Celestial Silence,
ਇਸ ਅਵਸਥਾ ਵਿਚ ਅੱਪੜਨ ਦਾ ਰਸਤਾ ਸਾਰੇ ਰਿਸ਼ੀ ਲੋਕ ਭਾਲਦੇ ਰਹਿੰਦੇ ਹਨ ।੧੫੨।
there, Kabeer has made his home. The silent sages and the humble servants of the Lord search for the way to get there. ||152||
ਹੇ ਕਬੀਰ! ਜਿਹੋ ਜਿਹੀ ਕੋਮਲਤਾ ਨਵੇਂ ਉੱਗੇ ਪੌਦੇ ਦੀ ਹੁੰਦੀ ਹੈ, ਜੇ ਅਜੇਹੀ ਕੋਮਲਤਾ (ਮਨੁੱਖ ਦੇ ਹਿਰਦੇ ਵਿਚ) ਸਦਾ ਲਈ ਟਿਕੀ ਰਹੇ,
Kabeer, if the mortal continues to love the Lord in the end, as he pledged in the beginning,
ਇਕ ਹੀਰਾ ਕੀਹ? ਕਰੋੜਾਂ ਰਤਨ ਭੀ ਉਸ ਦੀ ਕੀਮਤਿ ਨਹੀਂ ਪਾ ਸਕਦੇ ।੧੫੩।
no poor diamond, not even millions of jewels, can equal him. ||153||
ਹੇ ਕਬੀਰ! (ਜਗਤ ਵਿਚ) ਮੈਂ ਇਕ ਅਚਰਜ (ਮੂਰਖਤਾ ਦਾ) ਤਮਾਸ਼ਾ ਵੇਖਿਆ ਹੈ । ਹੀਰਾ ਹੱਟੀ ਹੱਟੀ ਤੇ ਵਿਕ ਰਿਹਾ ਹੈ,
Kabeer, I saw a strange and wonderful thing. A jewel was being sold in a store.
ਚੰੂਕਿ ਕਿਸੇ ਨੂੰ ਇਸ ਦੀ ਕਦਰ-ਪਛਾਣ ਨਹੀਂ ਹੈ, ਇਹ ਕਉਡੀਆਂ ਦੇ ਭਾ ਜਾ ਰਿਹਾ ਹੈ (ਅਜਾਈਂ ਜਾ ਰਿਹਾ ਹੈ) ।੧੫੩।
Because there was no buyer, it was going in exchange for a shell. ||154||
ਹੇ ਕਬੀਰ! ਜਿਥੇ ਇਹ ਸਮਝ ਹੋਵੇ ਕਿ ਹੀਰਾ-ਜਨਮ ਕਾਹਦੇ ਲਈ ਮਿਲਿਆ ਹੈ । ਪਰ ਜਿਸ ਮਨੁੱਖ ਦੇ ਅੰਦਰ ਝੂਠ ਅਤੇ ਲੋਭ (ਦਾ ਜ਼ੋਰ) ਹੋਵੇ, ਉਥੇ (ਧਰਮ ਦੇ ਥਾਂ) ਪਾਪ ਅਤੇ ਆਤਮਕ ਮੌਤ ਹੀ ਹੋ ਸਕਦੇ ਹਨ ,
Kabeer, where there is spiritual wisdom, there is righteousness and Dharma. Where there is falsehood, there is sin.
ਪਰਮਾਤਮਾ ਦਾ ਨਿਵਾਸ ਸਿਰਫ਼ ਉਸ ਹਿਰਦੇ ਵਿਚ ਹੁੰਦਾ ਹੈ ਜਿਥੇ ਸ਼ਾਂਤੀ ਹੈ ।੧੫੫।
Where there is greed, there is death. Where there is forgiveness, there is God Himself. ||155||
ਹੇ ਕਬੀਰ! ਮਾਇਆ ਤਿਆਗ ਦਿੱਤੀ ਤਾਂ ਭੀ ਕੁਝ ਨਹੀਂ ਸੰਵਾਰਦਾ, ਜੇ ਅਹੰਕਾਰ ਨਹੀਂ ਤਿਆਗਿਆ ਜਾਂਦਾ ।
Kabeer, what good is it to give up Maya, if the mortal does not give up his pride?
ਵੱਡੇ ਵੱਡੇ ਰਿਸ਼ੀ ਮੁਨੀ (ਤਿਆਗ ਦੇ) ਇਸ ਮਾਣ-ਅਹੰਕਾਰ ਵਿਚ ਗਲ ਜਾਂਦੇ ਹਨ, ਮਾਣ ਹਰੇਕ ਨੂੰ ਖਾ ਜਾਂਦਾ ਹੈ ।੧੫੬।
Even the silent sages and seers are destroyed by pride; pride eats up everything. ||156||
ਹੇ ਕਬੀਰ! ਮੈਨੂੰ ਪੂਰਾ ਗੁਰੂ ਮਿਲ ਪਿਆ, ਉਸ ਨੇ ਇਕ ਸ਼ਬਦ ਸੁਣਾਇਆ ਜੋ ਮੈਨੂੰ ਤੀਰ ਵਾਂਗ ਲੱਗਾ,
Kabeer, the True Guru has met me; He aimed the Arrow of the Shabad at me.
ਮੇਰਾ ਹਿਰਦਾ ਗੁਰੂ-ਚਰਨਾਂ ਵਿਚ ਪ੍ਰੋਤਾ ਗਿਆ, ਤੇ ਮੇਰਾ ਅਹੰਕਾਰ ਮਿੱਟੀ ਵਿਚ ਮਿਲ ਗਿਆ ।੧੫੭।
As soon as it struck me, I fell to the ground with a hole in my heart. ||157||
ਪਰ ਹੇ ਕਬੀਰ! ਜੇ ਸਿੱਖਾਂ ਵਿਚ ਉਕਾਈ ਹੋਵੇ, ਤਾਂ ਸਤਿਗੁਰੂ ਭੀ ਕੁਝ ਸੰਵਾਰ ਨਹੀਂ ਸਕਦਾ ,
Kabeer, what can the True Guru do, when His Sikhs are at fault?
ਜੋ ਮਨੁੱਖ ਅਹੰਕਾਰ ਵਿਚ ਅੰਨ੍ਹਾ ਹੋਇਆ ਰਹੇ, ਗੁਰੂ ਦੀ ਸਿੱਖਿਆ ਦੀ ਕੋਈ ਭੀ ਗੱਲ ਉਸ ਨੂੰ ਪੋਹ ਨਹੀਂ ਸਕਦੀ ।੧੫੮।
The blind do not take in any of His Teachings; it is as useless as blowing into bamboo. ||158||
ਹੇ ਕਬੀਰ! ਜੋ ਇਸਤ੍ਰੀ ਪਰਮਾਤਮਾ ਦਾ ਭਜਨ ਕਰਨ ਵਾਲੇ ਗੁਰਮੁਖਾਂ ਦਾ ਪਾਣੀ ਭਰਨ ਦੀ ਸੇਵਾ ਕਰਦੀ ਹੈ ,
Kabeer, the wife of the king has all sorts of horses, elephants and carriages.