ਜਿਵੇਂ ਸੇਕ ਲੱਗਣ ਨਾਲ) ਗੜਾ ਪੰਘਰ ਕੇ ਮੁੜ ਪਾਣੀ ਬਣ ਜਾਂਦਾ ਹੈ, ਤੇ ਢਲ ਕੇ ਨਦੀ ਵਿਚ ਜਾ ਰਲਦਾ ਹੈ ।੧੭੨।
The hail-stone has melted into water, and flowed into the ocean. ||177||
 
ਹੇ ਕਬੀਰ! (ਜਿਵੇਂ) ਮਿੱਟੀ ਇਕੱਠੀ ਕਰ ਕੇ ਇਕ ਨਗਰੀ ਵਸਾਈ ਜਾਂਦੀ ਹੈ ਤਿਵੇਂ (ਪੰਜ ਤੱਤ ਇਕੱਠੇ ਕਰ ਕੇ ਪਰਮਾਤਮਾ ਨੇ) ਇਹ ਸਰੀਰ ਰਚਿਆ ਹੈ ।
Kabeer, the body is a pile of dust, collected and packed together.
 
ਵੇਖਣ ਨੂੰ ਚਾਰ ਦਿਨ ਸੋਹਣਾ ਲੱਗਦਾ ਹੈ, ਪਰ ਆਖ਼ਰ ਜਿਸ ਮਿੱਟੀ ਤੋਂ ਬਣਿਆ ਉਸ ਮਿੱਟੀ ਵਿਚ ਹੀ ਰਲ ਜਾਂਦਾ ਹੈ ।੧੭੮।
It is a show which lasts for only a few days, and then dust returns to dust. ||178||
 
ਹੇ ਕਬੀਰ! (ਪੰਜਾਂ ਤੱਤਾਂ ਤੋਂ ਇਹ) ਸਰੀਰ-ਰਚਨਾ ਇਸ ਵਾਸਤੇ ਹੋਈ ਹੈ ਕਿ ਇਸ ਵਿਚ ਸੂਰਜ ਅਤੇ ਚੰਦ੍ਰਮਾ ਦਾ ਉਦੈ ਹੋਵੇ ,
Kabeer, bodies are like the rising and setting of the sun and the moon.
 
ਗੁਰੂ ਪਰਮਾਤਮਾ ਦੇ ਮੇਲ ਤੋਂ ਬਿਨਾ ਇਹ ਸਰੀਰ ਮੁੜ ਮਿੱਟੀ ਦਾ ਮਿੱਟੀ ਹੀ ਹੋ ਜਾਂਦਾ ਹੈ ।੧੭੯।
Without meeting the Guru, the Lord of the Universe, they are all reduced to dust again. ||179||
 
ਹੇ ਸੰਤ ਜਨੋ! ਧਿਆਨ ਲਾ ਕੇ ਸੁਣੋ, ਪਰ ਜਿਸ ਹਿਰਦੇ ਵਿਚ ਅਜੇ (ਸ਼ਾਂਤ ਜੀਵਨ ਨੂੰ ਭੁਲਾ ਦੇਣ ਲਈ ਖਿੱਝ, ਸਹਿਮ, ਬੇ-ਰਹਿਮੀ ਆਦਿਕ ਕੋਈ) ਡਰ ਮੌਜੂਦ ਹੈ, ਉਥੇ ਪਰਮਾਤਮਾ ਦਾ ਨਿਵਾਸ ਨਹੀਂ ਹੋਇਆ ।
Where the Fearless Lord is, there is no fear; where there is fear, the Lord is not there.
 
ਮੈਂ ਕਬੀਰ ਇਹ ਗੱਲ ਵਿਚਾਰ ਕੇ ਆਖ ਰਿਹਾ ਹਾਂ—ਜਿਸ ਹਿਰਦੇ ਵਿਚ ਜ਼ਿੰਦਗੀ ਦੇ ਸਹੀ ਰਸਤੇ ਦੀ ਸਮਝ ਪੈਦਾ ਹੋ ਜਾਂਦੀ ਹੈ, ਉਥੇ (ਦਾਝਨ, ਸੰਸਾ, ਕਠੋਰਤਾ ਆਦਿਕ) ਕੋਈ ਖ਼ਤਰੇ ਨਹੀਂ ਰਹਿ ਜਾਂਦੇ ।੧੮੦।
Kabeer speaks after careful consideration; hear this, O Saints, in your minds. ||180||
 
ਹੇ ਕਬੀਰ! ਜਿਨ੍ਹਾਂ ਲੋਕਾਂ ਨੇ (ਜੀਵਨ ਦੇ ਇਸ ਭੇਤ ਨੂੰ) ਰਤਾ ਭੀ ਨਹੀਂ ਸਮਝਿਆ, ਉਹ (ਇਸ ਦਾਝਨ, ਸੰਸੇ, ਕਠੋਰਤਾ ਆਦਿਕ ਵਿਚ ਵਿਲਕਦੇ ਹੋਏ ਭੀ) ਬੇ-ਪਰਵਾਹੀ ਨਾਲ ਉਮਰ ਗੁਜ਼ਾਰ ਰਹੇ ਹਨ ;
Kabeer, those who do not know anything, pass their lives in peaceful sleep.
 
ਪਰ ਮੈਂ ਇਹ ਗੱਲ ਸਮਝ ਲਈ ਹੈ ਕਿ ‘ਜਹ ਅਨਭਉ ਤਹ ਭੈ ਨਹੀ, ਜਹ ਭਉ ਤਹ ਹਰਿ ਨਾਹਿ’; ਮੈਨੂੰ ਇਹ ਗੱਲ ਕਿਸੇ ਵੇਲੇ ਭੀ ਵਿਸਰਦੀ ਨਹੀਂ ।੧੮੧।
But I have understood the riddle; I am faced with all sorts of troubles. ||181||
 
ਹੇ ਕਬੀਰ! ਜਿਸ ਮਨੁੱਖ ਨੂੰ (‘ਦਾਝਨ ਸੰਸੇ’ ਆਦਿਕ ਦੀ) ਮਾਰ ਪੈਂਦੀ ਹੈ, ਉਹ ਬਹੁਤ ਹਾਹਾਕਾਰ ਕਰਦਾ ਹੈ, ਜਿਉਂ ਜਿਉਂ ਉਹ ਪੀੜ ਉਠਦੀ ਹੈ ਤਿਉਂ ਤਿਉਂ ਹੋਰ ਦੁਖੀ ਹੁੰਦਾ ਹੈ
Kabeer, those who are beaten cry a lot; but the cries of the pain of separation are different.
 
ਮੈਨੂੰ ਕਬੀਰ ਨੂੰ ਗੁਰੂ ਦੇ ਸ਼ਬਦ ਦੀ ਚੋਟ ਵੱਜੀ ਹੈ ਜਿਸ ਨੇ ਮੇਰਾ ਦਿਲ ਵਿੰਨ੍ਹ ਲਿਆ ਹੈ, ਹੁਣ ਮੈਂ ਥਾਂ ਸਿਰ (ਭਾਵ, ਪ੍ਰਭੂ-ਚਰਨਾਂ ਵਿਚ) ਟਿਕ ਗਿਆ ਹਾਂ ।੧੮੨।
Struck by the Mystery of God, Kabeer remains silent. ||182||
 
ਹੇ ਕਬੀਰ! ਗੁਰੂ ਦੇ ਸ਼ਬਦ-ਰੂਪ ਨੇਜ਼ੇ ਦੀ ਸੱਟ ਹੈ ਭੀ ਸੁਖਦਾਈ । ਜਿਸ ਮਨੁੱਖ ਨੂੰ ਇਹ ਸੱਟ ਵੱਜਦੀ ਹੈ ,ਪਤੀ-ਪ੍ਰਭੂ ਨੂੰ ਮਿਲਣ ਦੀ ਤਾਂਘ ਪੈਦਾ ਹੋ ਜਾਂਦੀ ਹੈ ।
Kabeer, the stroke of a lance is easy to bear; it takes away the breath.
 
ਜੋ (ਭਾਗਾਂ ਵਾਲਾ) ਮਨੁੱਖ ਗੁਰ-ਸ਼ਬਦ ਦੀ ਚੋਟ ਖਾਂਦਾ ਰਹਿੰਦਾ ਹੈ, ਉਸ ਪੂਜਣ-ਜੋਗ ਮਨੁੱਖ ਦਾ ਮੈਂ (ਹਰ ਵੇਲੇ) ਦਾਸ (ਬਣਨ ਨੂੰ ਤਿਆਰ) ਹਾਂ ।੧੮੩।
But one who endures the stroke of the Word of the Shabad is the Guru, and I am his slave. ||183||
 
ਹੇ ਕਬੀਰ! (ਆਖ—) ਹੇ ਮੁੱਲਾਂ! ਮਸਜਿਦ ਦੇ ਮੁਨਾਰੇ ਉਤੇ ਚੜ੍ਹਨ ਦਾ ਤੈਨੂੰ ਆਪ ਨੂੰ ਤਾਂ ਕੋਈ ਫ਼ਾਇਦਾ ਨਹੀਂ ਹੋ ਰਿਹਾ ।ਖ਼ੁਦਾ ਬੋਲਾ ਨਹੀਂ ,
Kabeer: O Mullah, why do you climb to the top of the minaret? The Lord is not hard of hearing.
 
ਜਿਸ (ਰੱਬ ਦੀ ਨਮਾਜ਼) ਦੀ ਖ਼ਾਤਰ ਤੂੰ ਬਾਂਗ ਦੇ ਰਿਹਾ ਹੈਂ, ਉਸ ਨੂੰ ਆਪਣੇ ਦਿਲ ਵਿਚ ਵੇਖਤੇਰੇ ਅੰਦਰ ਹੀ ਵੱਸਦਾ ਹੈ ।੧੮੪।
Look within your own heart for the One, for whose sake you shout your prayers. ||184||
 
ਹੇ ਸ਼ੇਖ! ਜੇ ਤੇਰੇ ਆਪਣੇ ਅੰਦਰ ਸੰਤੋਖ ਨਹੀਂ ਹੈ, ਤਾਂ ਕਾਬੇ ਦਾ ਹੱਜ ਕਰਨ ਲਈ ਜਾਣ ਦਾ ਕੋਈ ਲਾਭ ਨਹੀਂ ਹੈ;
Why does the Shaykh bother to go on pilgrimage to Mecca, if he is not content with himself?
 
ਹੇ ਕਬੀਰ! ਜਿਸ ਮਨੁੱਖ ਦੇ ਆਪਣੇ ਦਿਲ ਵਿਚ ਸ਼ਾਂਤੀ ਨਹੀਂ ਆਈ, ਉਸ ਦੇ ਭਾਣੇ ਰੱਬ ਕਿਤੇ ਭੀ ਨਹੀਂ ਹੈ ।੧੮੫।
Kabeer, one whose heart is not healthy and whole - how can he attain his Lord? ||185||
 
ਹੇ ਕਬੀਰ! ਰੱਬ ਦੀ ਬੰਦਗੀ ਕਰ, ਬੰਦਗੀ ਕੀਤਿਆਂ ਹੀ ਦਿਲ ਦਾ ਵਿਕਾਰ ਦੂਰ ਹੁੰਦਾ ਹੈ,
Kabeer, worship the Lord Allah; meditating in remembrance on Him, troubles and pains depart.
 
ਦਿਲ ਵਿਚ ਰੱਬ ਦਾ ਜ਼ਹੂਰ ਹੁੰਦਾ ਹੈ, ਅਤੇ ਇਸ ਬੰਦਗੀ ਦੀ ਬਰਕਤਿ ਨਾਲ ਲਾਲਚ ਦੀ ਬਲਦੀ ਅੱਗ ਦਿਲ ਵਿਚੋਂ ਬੁੱਝ ਜਾਂਦੀ ਹੈ ।੧੮੬।
The Lord shall be revealed within your own heart, and the burning fire within shall be extinguished by His Name. ||186||
 
ਹੇ ਕਬੀਰ! (ਮੁੱਲਾਂ ਨੂੰ ਦੱਸ ਕਿ) ਕਿਸੇ ਉਤੇ ਧੱਕਾ ਕਰਨਾ ਜ਼ੁਲਮ ਹੈ, ਤੂੰ ਆਖਦਾ ਹੈਂ ਕਿ ਇਹ (ਜ਼ਬਹ ਕੀਤਾ ਜਾਨਵਰ) ਰੱਬ ਦੇ ਨਾਮ ਤੇ ਕੁਰਬਾਨੀ ਦੇਣ ਦੇ ਲਾਇਕ ਹੋ ਗਿਆ ਹੈ ,
Kabeer, to use force is tyranny, even if you call it legal.
 
ਜਦੋਂ ਰੱਬ ਦੀ ਦਰਗਾਹ ਵਿਚ ਤੇਰੇ ਅਮਲਾਂ ਦਾ ਹਿਸਾਬ ਹੋਵੇਗਾ ਤਾਂ ਤੇਰਾ ਕੀਹ ਹਾਲ ਹੋਵੇਗਾ ।੧੮੭।
When your account is called for in the Court of the Lord, what will your condition be then? ||187||
 
ਹੇ ਕਬੀਰ! ਖਿਚੜੀ ਖਾ ਲੈਣੀ ਚੰਗੀ ਹੈ ਜਿਸ ਵਿਚ ਸਿਰਫ਼ ਸੁਆਦਲਾ ਲੂਣ ਹੀ ਪਾਇਆ ਹੋਇਆ ਹੋਵੇ ।
Kabeer, the dinner of beans and rice is excellent, if it is flavored with salt.
 
ਮੈਂ ਤਾਂ ਇਸ ਗੱਲ ਲਈ ਤਿਆਰ ਨਹੀਂ ਹਾਂ ਕਿ ਮਾਸ ਰੋਟੀ ਖਾਣ ਦੀ ਨਿਯਤ ਮੇਰੀ ਆਪਣੀ ਹੋਵੇ ਪਰ (ਕੁਰਬਾਨੀ ਦਾ ਹੋਕਾ ਦੇ ਦੇ ਕੇ ਕਿਸੇ ਪਸ਼ੂ ਨੂੰ) ਜ਼ਬਹ ਕਰਦਾ ਫਿਰਾਂ ।੧੮੮।
Who would cut his throat, to have meat with his bread? ||188||
 
ਹੇ ਕਬੀਰ! ਤਦੋਂ ਸਮਝੋ ਕਿ ਗੁਰੂ ਮਿਲ ਪਿਆ ਹੈ ਜਦੋਂ (ਗੁਰੂ ਧਾਰਨ ਵਾਲੇ ਮਨੁੱਖ ਦੇ ਦਿਲ ਵਿਚੋਂ) ਮਾਇਆ ਦਾ ਮੋਹ ਦੂਰ ਹੋ ਜਾਏ, ਜਦੋਂ ਸਰੀਰ ਨੂੰ ਸਾੜਨ ਵਾਲੇ ਕਲੇਸ਼ ਮਿਟ ਜਾਣ,
Kabeer, one is known to have been touched by the Guru, only when his emotional attachment and physical illnesses are eradicated.
 
ਜਦੋਂ ਹਰਖ ਸੋਗ ਕੋਈ ਭੀ ਚਿੱਤ ਨੂੰ ਨਾਹ ਸਾੜੇ । ਅਜੇਹੀ ਹਾਲਤ ਵਿਚ ਅੱਪੜਿਆਂ ਹਰ ਥਾਂ ਪਰਮਾਤਮਾ ਆਪ ਹੀ ਆਪ ਦਿੱਸਦਾ ਹੈ ।੧੮੯।
He is not burned by pleasure or pain, and so he becomes the Lord Himself. ||189||
 
ਹੇ ਕਬੀਰ! ਰਾਮ ਰਾਮ ਆਖਣ ਵਿਚ ਭੀ ਫ਼ਰਕ ਪੈ ਜਾਂਦਾ ਹੈ, ਇਸ ਵਿਚ ਭੀ ਇਕ ਗੱਲ ਸਮਝਣ ਵਾਲੀ ਹੈ ।
Kabeer, it does make a difference, how you chant the Lord's Name, 'Raam'. This is something to consider.
 
ਇਕ ਰਾਮ ਤਾਂ ਉਹ ਹੈ ਜਿਸ ਨੂੰ ਹਰੇਕ ਜੀਵ ਸਿਮਰਦਾ ਹੈ ਪਰ ਇਹੀ ਰਾਮ ਨਾਮ ਰਾਸਧਾਰੀਏ ਭੀ (ਰਾਸਾਂ ਵਿਚ ਸਾਂਗ ਬਣਾ ਬਣਾ ਕੇ) ਲੈਂਦੇ ਹਨ ।੧੯੦।
Everyone uses the same word for the son of Dasrath and the Wondrous Lord. ||190||
 
ਹੇ ਕਬੀਰ! ਸਦਾ ਰਾਮ ਦਾ ਨਾਮ ਜਪ, ਪਰ ਜਪਣ ਵੇਲੇ ਇਹ ਗੱਲ ਚੇਤੇ ਰੱਖਣੀ ਕਿ ਇਕ ਰਾਮ ਤਾਂ ਅਨੇਕਾਂ ਜੀਵਾਂ ਵਿਚ ਵਿਆਪਕ ਹੈ ,
Kabeer, use the word 'Raam', only to speak of the All-pervading Lord. You must make that distinction.
 
ਪਰ ਇਕ ਰਾਮ (ਦਰਸਥ ਦਾ ਪੁੱਤਰ) ਸਿਰਫ਼ ਇਕ ਸਰੀਰ ਵਿਚ ਹੀ ਆਇਆ (ਅਵਤਾਰ ਬਣਿਆ; ਇਸ ਦਾ ਜਾਪ ਕੋਈ ਗੁਣ ਨਹੀਂ ਕਰ ਸਕਦਾ) ।੧੯੧।
One 'Raam' is pervading everywhere, while the other is contained only in himself. ||191||
 
ਹੇ ਕਬੀਰ! ਜਿਨ੍ਹਾਂ ਘਰਾਂ ਵਿਚ ਨੇਕ ਬੰਦਿਆਂ ਦੀ ਸੇਵਾ ਨਹੀਂ ਹੁੰਦੀ, ਤੇ ਪਰਮਾਤਮਾ ਦੀ ਭਗਤੀ ਨਹੀਂ ਕੀਤੀ ਜਾਂਦੀ,
Kabeer, those houses in which neither the Holy nor the Lord are served
 
ਉਹ ਘਰ (ਭਾਵੇਂ ਕਿਤਨੇ ਹੀ ਸੁੱਚੇ ਤੇ ਸਾਫ਼ ਰੱਖੇ ਜਾਂਦੇ ਹੋਣ) ਮਸਾਣਾਂ ਵਰਗੇ ਹਨ, ਉਹਨਾਂ ਘਰਾਂ ਵਿਚ (ਮਨੁੱਖ ਨਹੀਂ) ਭੂਤਨੇ ਵੱਸਦੇ ਹਨ ।੧੯੨।
- those houses are like cremation grounds; demons dwell within them. ||192||
 
ਹੇ ਕਬੀਰ! ਉਹ ਮਨੁੱਖ ਮੂੰਹੋਂ ਮੰਦੇ ਬੋਲ ਨਹੀਂ ਬੋਲਦਾ, ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੁੰਦੀ, ਕੰਨਾਂ ਨਾਲ ਨਿੰਦਾ ਨਹੀਂ ਸੁਣਦਾ, ਅਤੇ ਪੈਰਾਂ ਨਾਲ ਮੰਦੇ ਪਾਸੇ ਵੱਲ ਤੁਰ ਕੇ ਨਹੀਂ ਜਾਂਦਾ,
Kabeer, I have become mute, insane and deaf.
 
ਜਿਸ ਮਨੁੱਖ ਦੇ ਹਿਰਦੇ ਵਿਚ ਸਤਿਗੁਰੂ ਆਪਣੇ ਸ਼ਬਦ ਦਾ ਤੀਰ ਮਾਰਦਾ ਹੈ, ਉਹ (ਦੁਨੀਆ ਦੇ ਭਾਣੇ) ਗੁੰਗਾ, ਕਮਲਾ, ਬੋਲਾ ਤੇ ਲੂਲ੍ਹਾ ਹੋ ਜਾਂਦਾ ਹੈ ।੧੯੩।
I am crippled - the True Guru has pierced me with His Arrow. ||193||
 
ਹੇ ਕਬੀਰ! ਜਿਸ ਮਨੁੱਖ ਨੂੰ ਸੂਰਮਾ ਸਤਿਗੁਰੂ ਆਪਣੇ ਸ਼ਬਦ ਦਾ ਇਕ ਤੀਰ ਮਾਰਦਾ ਹੈ,
Kabeer, the True Guru, the Spiritual Warrior, has shot me with His Arrow.
 
ਤੀਰ ਵੱਜਦਿਆਂ ਹੀ ਉਹ ਮਨੁੱਖ ਨਿਰ-ਅਹੰਕਾਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪ੍ਰਭੂ-ਚਰਨਾਂ ਨਾਲ ਪ੍ਰੋਤਾ ਜਾਂਦਾ ਹੈ ।੧੯੪।
As soon as it struck me, I fell to the ground, with a hole in my heart. ||194||
 
ਹੇ ਕਬੀਰ! (ਵਰਖਾ ਸਮੇ) ਆਕਾਸ਼ (ਤੋਂ ਮੀਂਹ) ਦੀ ਜੋ ਸਾਫ਼ ਬੰੂਦ ਨਕਾਰੀ ਧਰਤੀ ਵਿਚ ਡਿੱਗ ਪਈ,
Kabeer, the pure drop of water falls from the sky, onto the dirty ground.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by