ਇਹੀ ਹਾਲ ਸੰਗਤਿ ਤੋਂ ਬਿਨਾ ਮਨੁੱਖ ਦਾ ਹੁੰਦਾ ਹੈ ਉਹ, ਮਾਨੋ, (ਬਲਦੇ) ਭੱਠ ਦੀ ਸੁਆਹ ਹੋ ਗਈ ।੧੯੫।
You must acknowledge this, that without the Sangat, the Holy Congregation, it turns into burnt ashes. ||195||
ਹੇ ਕਬੀਰ! (ਵਰਖਾ ਸਮੇ) ਆਕਾਸ਼ (ਤੋਂ ਮੀਂਹ) ਦੀ ਜਿਸ ਸਾਫ਼ ਬੂੰਦ ਨੂੰ (ਸਿਆਣੇ ਜ਼ਿਮੀਂਦਾਰ ਨੇ ਹਲ ਆਦਿਕ ਨਾਲ ਵਾਹ-ਬਣਾ ਕੇ ਸੰਵਾਰੀ ਹੋਈ ਆਪਣੀ, ਜ਼ਮੀਨ ਵਿਚ (ਵੱਟ-ਬੰਨਾ ਠੀਕ ਕਰ ਕੇ) ਰਲਾ ਲਿਆ,
Kabeer, the pure drop of water falls from the sky, and mixes with the dust.
ਉਹ ਬੰੂਦ ਜ਼ਮੀਨ ਨਾਲੋਂ ਨਿਖੇੜੀ ਨਹੀਂ ਜਾ ਸਕਦੀ, ਭਾਵੇਂ ਅਨੇਕਾਂ ਸਿਆਣੇ ਕੋਸ਼ਸ਼ ਕਰ ਥੱਕਣ ।੧੯੬।
Millions of clever people may try, but they will fail - it cannot be made separate again. ||196||
ਹੇ ਕਬੀਰ! ਮੈਂ ਕਾਬੇ ਦਾ ਹੱਜ ਕਰਨ ਜਾ ਰਿਹਾ ਸਾਂ, ਉਥੇ ਗਏ ਨੂੰ ਅੱਗੋਂ ਖ਼ੁਦਾ ਮਿਲ ਪਿਆ!
Kabeer, I was going on a pilgrimage to Mecca, and God met me on the way.
ਉਹ ਮੇਰਾ ਸਾਈਂ ਮੇਰੇ ਉਤੇ ਗੁੱਸੇ ਹੋਇਆ (ਤੇ ਆਖਣ ਲੱਗਾ) ਕਿ ਮੈਂ ਤਾਂ ਇਹ ਹੁਕਮ ਨਹੀਂ ਦਿੱਤਾ ਜੁ ਮੇਰੇ ਨਾਮ ਤੇ ਤੂੰ ਗਾਂ (ਆਦਿਕ) ਦੀ ਕੁਰਬਾਨੀ ਦੇਵੇਂ ।੧੯੭।
He scolded me and asked, "Who told you that I am only there?"||197||
ਹੇ ਕਬੀਰ! (ਆਖ—) ਮੈਂ ਕਈ ਵਾਰੀ, ਹੇ ਸਾਈਂ! (ਤੇਰੇ ਘਰ-) ਕਾਬੇ ਦਾ ਦੀਦਾਰ ਕਰਨ ਲਈ ਗਿਆ ਹਾਂ ।
Kabeer, I went to Mecca - how many times, Kabeer?
ਪਰ, ਹੇ ਖ਼ੁਦਾ! ਤੂੰ ਮੇਰੇ ਨਾਲ ਗੱਲ ਹੀ ਨਹੀਂ ਕਰਦਾ, ਮੇਰੇ ਵਿਚ ਤੂੰ ਕੀਹ ਕੀਹ ਖ਼ਤਾ ਵੇਖ ਰਿਹਾ ਹੈਂ? ।੧੯੮।
O Lord, what is the problem with me? You have not spoken to me with Your Mouth. ||198||
ਹੇ ਕਬੀਰ! ਜੋ ਲੋਕ ਧੱਕਾ ਕਰ ਕੇ (ਗਾਂ ਆਦਿਕ) ਜੀਵਾਂ ਨੂੰ ਮਾਰਦੇ ਹਨ; ਪਰ ਆਖਦੇ ਇਹ ਹਨ ਕਿ ਖ਼ੁਦਾ ਦੇ ਨਾਮ ਤੇ ਕੁਰਬਾਨੀ ਦੇ ਲਾਇਕ ਹੋ ਗਿਆ ਹੈ,
Kabeer, they oppress living beings and kill them, and call it proper.
ਜਦੋਂ ਸਭ ਜੀਵਾਂ ਨਾਲ ਪਿਆਰ ਕਰਨ ਵਾਲਾ ਖ਼ੁਦਾ (ਇਹਨਾਂ ਲੋਕਾਂ ਪਾਸੋਂ—ਅਮਲਾਂ ਦਾ ਲੇਖਾ ਮੰਗੇਗਾ, ਤਾਂ ਇਹਨਾਂ ਦਾ ਕੀਹ ਹਾਲ ਹੋਵੇਗਾ? ।੧੯੯।
When the Lord calls for their account, what will their condition be? ||199||
ਹੇ ਕਬੀਰ! ਜੋ ਭੀ ਮਨੁੱਖ ਕਿਸੇ ਉਤੇ ਧੱਕਾ ਕਰਦਾ ਹੈ ਉਹ ਜ਼ੁਲਮ ਕਰਦਾ ਹੈ; (ਅਤੇ ਜ਼ੁਲਮ ਦਾ) ਲੇਖਾ ਖ਼ੁਦਾ ਮੰਗਦਾ ਹੈ ।
Kabeer, it is tyranny to use force; the Lord shall call you to account.
ਜਿਸ ਕਿਸੇ ਦੀ ਵੀ ਲੇਖੇ ਦੀ ਬਾਕੀ ਨਿਕਲਦੀ ਹੈ ਉਹ ਬੜੀ ਸਜ਼ਾ ਭੁਗਤਦਾ ਹੈ ।੨੦੦।
When your account is called for, your face and mouth shall be beaten. ||200||
ਹੇ ਕਬੀਰ! ਜੇ ਮਨੁੱਖ ਦੇ ਦਿਲ ਦੀ ਪਵਿਤ੍ਰਤਾ ਕਾਇਮ ਹੋਵੇ ਤਾਂ ਆਪਣੇ ਕੀਤੇ ਅਮਲਾਂ ਦਾ ਲੇਖਾ ਦੇਣਾ ਸੌਖਾ ਹੋ ਜਾਂਦਾ ਹੈ;
Kabeer, it is easy to render your account, if your heart is pure.
ਉਸ ਸੱਚੀ ਕਚਹਿਰੀ ਵਿਚ ਕੋਈ ਰੋਕ-ਟੋਕ ਨਹੀਂ ਕਰਦਾ ।੨੦੧।
In the True Court of the Lord, no one will seize you. ||201||
ਹੇ ਕਬੀਰ! (ਆਖ—) ਹੇ ਦੈ੍ਵਤ! ਸਾਰੀ ਸ੍ਰਿਸ਼ਟੀ ਵਿਚ ਹੀ (ਤੂੰ ਬਹੁਤ ਬਲੀ ਹੈਂ) ਤੈਨੂੰ ਬੜੀ ਔਖਿਆਈ ਨਾਲ ਹੀ ਮੁਕਾਇਆ ਜਾ ਸਕਦਾ ਹੈ ।
Kabeer: O duality, you are mighty and powerful in the earth and the sky.
ਛੇ ਭੇਖਾਂ ਦੇ ਤਿਆਗੀ ਅਤੇ (ਜੋਗ ਦੇ ਸਾਧਨਾਂ ਵਿਚ ਪ੍ਰਪੱਕ ਹੋਏ) ਚੌਰਾਸੀ ਸਿੱਧ ਭੀ, ਹੇ ਦੁਇ! ਤੈਥੋਂ ਸਹਿਮੇ ਹੋਏ ਹਨ ।੨੦੨।
The six Shaastras and the eighty-four Siddhas are entrenched in skepticism. ||202||
ਹੇ ਕਬੀਰ! ਜੋ ਕੁਝ ਮੇਰੇ ਪਾਸ ਹੈ (ਇਹ ਤਨ ਮਨ ਧਨ), ਇਸ ਵਿਚ ਕੋਈ ਚੀਜ਼ ਐਸੀ ਨਹੀਂ ਜਿਸ ਨੂੰ ਮੈਂ ਆਪਣੀ ਆਖ ਸਕਾਂ; ਜੋ ਕੁਝ ਮੇਰੇ ਕੋਲ ਹੈ ਸਭ ਤੇਰਾ ਹੀ ਦਿੱਤਾ ਹੋਇਆ ਹੈ ।
Kabeer, nothing is mine within myself. Whatever there is, is Yours, O Lord.
ਤੇਰਾ ਬਖ਼ਸ਼ਿਆ ਹੋਇਆ (ਇਹ ਤਨ ਮਨ ਧਨ) ਮੈਂ ਤੇਰੀ ਭੇਟ ਕਰਦਾ ਹਾਂ, ਇਸ ਵਿਚ ਮੇਰੇ ਪੱਲਿਓਂ ਕੁਝ ਖ਼ਰਚ ਨਹੀਂ ਹੁੰਦਾ ।੨੦੩।
If I surrender to You what is already Yours, what does it cost me? ||203||
ਹੇ ਕਬੀਰ! ਹਰ ਵੇਲੇ ਤੇਰਾ ਸਿਮਰਨ ਕਰਦਿਆਂ ਮੈਂ ਤੇਰੇ ਵਿਚ ਹੀ ਲੀਨ ਹੋ ਗਿਆ ਹਾਂ, ਮੇਰੇ ਅੰਦਰ ‘ਮੈਂ ਮੈਂ’ ਦਾ ਖ਼ਿਆਲ ਰਹਿ ਹੀ ਨਹੀਂ ਗਿਆ ।
Kabeer, repeating, "You, You", I have become like You. Nothing of me remains in myself.
ਜਦੋਂ (ਮੇਰੇ ਅੰਦਰੋਂ ਆਪਣੇ ਪਰਾਏ ਵਾਲਾ ਵਿਤਕਰਾ ਮਿਟ ਗਿਆ ਹੈ (‘ਦੁਇ’ ਮਿਟ ਗਈ ਹੈ), ਮੈਂ ਜਿਧਰ ਵੇਖਦਾ ਹਾਂ ਮੈਨੂੰ (ਹਰ ਥਾਂ) ਤੂੰ ਹੀ ਦਿਸ ਰਿਹਾ ਹੈਂ ।੨੦੪।
When the difference between myself and others is removed, then wherever I look, I see only You. ||204||
ਹੇ ਕਬੀਰ! ਜੋ ਸਦਾ ਭੈੜੇ ਕੰਮ ਕਰਨ ਦੀਆਂ ਹੀ ਸੋਚਾਂ ਸੋਚਦੇ ਰਹਿੰਦੇ ਹਨ, ਜੋ ਸਦਾ ਇਹਨਾਂ ਨਾਸਵੰਤ ਪਦਾਰਥਾਂ ਦੀਆਂ ਹੀ ਤਾਂਘਾਂ ਤਾਂਘਦੇ ਰਹਿੰਦੇ ਹਨ,
Kabeer, those who think of evil and entertain false hopes
ਉਹ ਮਨੁੱਖ ਦਿਲ ਦੀਆਂ ਆਸਾਂ ਨਾਲ ਲੈ ਕੇ ਹੀ (ਇਥੋਂ) ਤੁਰ ਪੈਂਦੇ ਹਨ, ਉਹਨਾਂ ਦੇ ਮਨ ਦੀ ਕੋਈ ਦੌੜ-ਭੱਜ ਪੂਰੀ ਨਹੀਂ ਹੁੰਦੀ ।੨੦੫।
- none of their desires shall be fulfilled; they shall depart in despair. ||205||
ਹੇ ਕਬੀਰ! ਜੋ ਮਨੁੱਖ ਪਰਮਾਤਮਾ ਦੀ ਯਾਦ ਹਿਰਦੇ ਵਿਚ ਵਸਾਂਦਾ ਹੈ, ਉਹ ਇਸ ਜਗਤ ਵਿਚ ਸੁਖੀ ਜੀਵਨ ਬਿਤੀਤ ਕਰਦਾ ਹੈ;
Kabeer, whoever meditates in remembrance on the Lord, he alone is happy in this world.
ਉਹ ਮਨੁੱਖ ਇਸ ਲੋਕ ਤੇ ਪਰਲੋਕ ਵਿਚ ਕਿਤੇ ਭੀ (ਇਹਨਾਂ ਵਿਕਾਰਾਂ ਤੇ ਆਸਾਂ ਦੇ ਕਾਰਨ) ਭਟਕਦਾ ਨਹੀਂ ਹੈ, ਕਿਉਂਕਿ ਪਰਮਾਤਮਾ ਆਪ ਉਸ ਨੂੰ ਇਹਨਾਂ ਤੋਂ ਬਚਾਂਦਾ ਹੈ ।੨੦੬।
One who is protected and saved by the Creator Lord, shall never waver, here or hereafter. ||206||
ਹੇ ਕਬੀਰ! ਜੀਵ ਵਿਕਾਰਾਂ ਤੇ ਦੁਨਿਆਵੀ ਆਸਾਂ ਦ) ਘਾਣੀ ਵਿਚ (ਇਉਂ) ਪੀੜੇ ਜਾ ਰਹੇ ਹਨ,ਪਰ ਜੋ ਜੋ ‘ਹਰਿ ਕਾ ਸਿਮਰਨੁ ਕਰੈ’ ਉਹਨਾਂ ਨੂੰ ਸਤਿਗੁਰੂ (ਇਸ ਘਾਣੀ ਵਿਚੋਂ) ਬਚਾ ਲੈਂਦਾ ਹੈ ।
Kabeer, I was being crushed like sesame seeds in the oil-press, but the True Guru saved me.
(ਪ੍ਰਭੂ ਚਰਨਾਂ ਨਾਲ ਉਹਨਾਂ ਦਾ) ਪਿਆਰ ਜੋ ਧੁਰ ਤੋਂ ਤੁਰਿਆ ਆ ਰਿਹਾ ਸੀ (ਪਰ ਜੋ ਇਹਨਾਂ ਵਿਕਾਰਾਂ ਤੇ ਆਸਾਂ ਹੇਠ ਨੱਪਿਆ ਗਿਆ ਸੀ, ਉਹ ਸਿਮਰਨ ਦੀ ਬਰਕਤਿ ਤੇ ਸਤਿਗੁਰੂ ਦੀ ਮੇਹਰ ਨਾਲ) ਮੁੜ ਹਿਰਦੇ ਵਿਚ ਚਮਕ ਪੈਂਦਾ ਹੈ ।੨੦੭।
My pre-ordained primal destiny has now been revealed. ||207||
ਹੇ ਕਬੀਰ! ਅੱਜ-ਭਲਕ ਕਰਦਿਆਂ ਉਹਨਾਂ ਦੀ ਉਮਰ ਦਾ ਸਮਾਂ ਗੁਜ਼ਰਦਾ ਜਾਂਦਾ ਹੈ, (ਵਿਕਾਰਾਂ ਤੇ ਆਸਾਂ ਦਾ) ਵਿਆਜ ਵਧਦਾ ਜਾਂਦਾ ਹੈ ।
Kabeer, my days have passed, and I have postponed my payments; the interest on my account continues to increase.
ਨਾਹ ਹੀ ਉਹ ਪਰਮਾਤਮਾ ਦਾ ਸਿਮਰਨ ਕਰਦੇ ਹਨ, ਨਾਹ ਹੀ ਉਹਨਾਂ ਦਾ (ਵਿਕਾਰਾਂ ਤੇ ਆਸਾਂ ਦਾ ਇਹ) ਲੇਖਾ ਮੁੱਕਦਾ ਹੈ ਸਿਰ ਉਤੇ ਮੌਤ ਆ ਅੱਪੜਦੀ ਹੈ ।੨੦੮।
I have not meditated on the Lord and my account is still pending, and now, the moment of my death has come! ||208||
Fifth Mehl:
ਹੇ ਕਬੀਰ! ਭੌਂਕਣ ਵਾਲਾ (ਭਾਵ, ਲਾਲਚ ਦਾ ਮਾਰਿਆ) ਕੁੱਤਾ ਸਦਾ ਮੁਰਦਾਰ ਵੱਲ ਦੌੜਦਾ ਹੈ ,
Kabeer, the mortal is a barking dog, chasing after a carcass.
ਮੈਨੂੰ ਪਰਮਾਤਮਾ ਦੀ ਮੇਹਰ ਨਾਲ ਸਤਿਗੁਰੂ ਮਿਲ ਪਿਆ ਹੈ, ਉਸ ਨੇ ਮੈਨੂੰ (ਇਹਨਾਂ ਵਿਕਾਰਾਂ ਤੇ ਆਸਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ।੨੦੯।
By the Grace of good karma, I have found the True Guru, who has saved me. ||209||
Fifth Mehl:
ਹੇ ਕਬੀਰ! ਜੇ ਵਿਕਾਰੀ ਮਨੁੱਖ (ਚੰਗੇ ਭਾਗਾਂ ਨਾਲ) ਹੋਰ ਝਾਕ ਛੱਡ ਕੇ ਸਤਿਗੁਰੂ ਦੀ ਸੰਗਤਿ ਵਿਚ ਆ ਬੈਠਣ,
Kabeer, the earth belongs to the Holy, but it is being occupied by thieves.
ਵਿਕਾਰੀਆਂ ਦਾ ਅਸਰ ਉਸ ਸੰਗਤਿ ਉਤੇ ਨਹੀਂ ਪੈਂਦਾ । ਹਾਂ, ਵਿਕਾਰੀ ਬੰਦਿਆਂ ਨੂੰ ਜ਼ਰੂਰ ਲਾਭ ਅੱਪੜਦਾ ਹੈ, ਉਹ ਵਿਕਾਰੀ ਬੰਦੇ ਜ਼ਰੂਰ ਲਾਭ ਉਠਾਂਦੇ ਹਨ ।੨੧੦।
They are not a burden to the earth; they receive its blessings. ||210||
Fifth Mehl:
ਹੇ ਕਬੀਰ! (ਤੋਹਾਂ ਨਾਲੋਂ) ਚਉਲ (ਵੱਖਰੇ ਕਰਨ) ਦੀ ਖ਼ਾਤਰ (ਛੜਨ ਵੇਲੇ) ਤੋਹਾਂ ਨੂੰ ਮੁਹਲੀ (ਦੀ ਸੱਟ) ਵੱਜਦੀ ਹੈ ।
Kabeer, the rice is beaten with a mallet to get rid of the husk.
ਇਸੇ ਤਰ੍ਹਾਂ ਜੋ ਮਨੁੱਖ ਵਿਕਾਰੀਆਂ ਦੀ ਸੁਹਬਤਿ ਵਿਚ ਬੈਠਦਾ ਹੈ (ਉਹ ਭੀ ਵਿਕਾਰਾਂ ਦੀ ਸੱਟ ਖਾਂਦਾ ਹੈ, ਵਿਕਾਰ ਕਰਨ ਲੱਗ ਪੈਂਦਾ ਹੈ) ਉਸ ਤੋਂ ਧਰਮਰਾਜ ਲੇਖਾ ਮੰਗਦਾ ਹੈ ।੨੧੧।
When people sit in evil company, the Righteous Judge of Dharma calls them to account. ||211||
ਤ੍ਰਿਲੋਚਨ ਆਖਦੇ ਹਨ—ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ ।
Trilochan says, O Naam Dayv, Maya has enticed you, my friend.
ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।੨੧੨।
Why are you printing designs on these sheets, and not focusing your consciousness on the Lord? ||212||
ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ—ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ;
Naam Dayv answers, O Trilochan, chant the Lord's Name with your mouth.