ਨਿੱਕੀ ਜਹੀ ਗੰਢ (ਮੈਂ ਭੀ) ਬੰਨ੍ਹ ਕੇ ਚੁੱਕੀ ਹੋਈ ਹੈ, ਇਸ ਨੂੰ ਸੁੱਟ ਕੇ ਕਿਥੇ ਜਾਵਾਂ? ।੨।
I am so accustomed to walking in the ways of the world. I have tied and picked up the bundle; where can I go to throw it away? ||2||
ਦੁਨੀਆ ਲੁਕਵੀਂ ਅੱਗ ਹੈ ,ਕੁਝ ਸੂਝ-ਬੂਝ ਨਹੀਂ ਪੈਂਦੀ ।
I know nothing; I understand nothing. The world is a smouldering fire.
ਮੇਰੇ ਸਾਂਈ ਨੇ (ਮੇਰੇ ਉਤੇ) ਮੇਹਰ ਕੀਤੀ ਹੈ ,ਨਹੀਂ ਤਾਂ (ਬਾਕੀ ਲੋਕਾਂ ਵਾਂਗ) ਮੈਂ ਭੀ (ਇਸ ਵਿਚ) ਸੜ ਜਾਂਦਾ ।੩।
My Lord did well to warn me about it; otherwise, I would have been burnt as well. ||3||
ਹੇ ਫਰੀਦ! ਜੇ ਮੈਨੂੰ ਪਤਾ ਹੋਵੇ ਕਿ (ਇਸ ਸਰੀਰ-ਰੂਪ ਭਾਂਡੇ ਵਿਚ) ਬਹੁਤ ਥੋੜ੍ਹੇ ਜਿਹੇ (ਸੁਆਸ ਰੂਪ) ਤਿਲ ਹਨ ਤਾਂ ਮੈਂ ਸੋਚ-ਸਮਝ ਕੇ (ਇਹਨਾਂ ਦਾ) ਬੁੱਕ ਭਰਾਂ ,
Fareed, if I had known that I had so few sesame seeds, I would have been more careful with them in my hands.
ਜੇ ਮੈਨੂੰ ਸਮਝ ਆ ਜਾਏ ਕਿ (ਮੇਰਾ) ਪਤੀ (-ਪ੍ਰਭੂ) ਬਾਲ-ਸੁਭਾਵ ਵਾਲਾ ਹੈ ਤਾਂ ਮੈਂ ਭੀ (ਇਸ ਦੁਨੀਆ ਵਾਲੀ ‘ਪੋਟਲੀ’ ਦਾ) ਮਾਣ ਛੱਡ ਦਿਆਂ ।੪।
If I had known that my Husband Lord was so young and innocent, I would not have been so arrogant. ||4||
ਜੇ ਮੈਨੂੰ ਸਮਝ ਹੋਵੇ ਕਿ (ਇਸ ‘ਪੋਟਲੀ’ ਦੇ ਕਾਰਨ ਤੇਰਾ ਫੜਿਆ ਹੋਇਆ) ਪੱਲਾ ਛਿੱਜ ਜਾਂਦਾ ਹੈ (ਭਾਵ, ਤੇਰੇ ਨਾਲੋਂ ਵਿੱਥ ਪੈ ਜਾਂਦੀ ਹੈ) ਤਾਂ ਮੈਂ (ਤੇਰੇ ਪੱਲੇ ਨਾਲ ਹੀ) ਪੱਕੀ ਗੰਢ ਪਾਵਾਂ ।
If I had known that my robe would come loose, I would have tied a tighter knot.
ਮੈਂ ਸਾਰਾ ਜਗਤ ਫਿਰ ਕੇ ਵੇਖ ਲਿਆ ਹੈ, ਤੇਰੇ ਵਰਗਾ (ਸਾਥੀ) ਮੈਨੂੰ ਹੋਰ ਕੋਈ ਨਹੀਂ ਲੱਭਾ ।੫।
I have found none as great as You, Lord; I have looked and searched throughout the world. ||5||
ਹੇ ਫਰੀਦ! ਜੇ ਤੂੰ ਬਰੀਕ ਅਕਲ ਵਾਲਾ (ਸਮਝਦਾਰ) ਹੈਂ, ਤਾਂ ਹੋਰ ਬੰਦਿਆਂ ਦੇ ਮੰਦੇ ਕਰਮਾਂ ਦੀ ਪਛਚੋਲ ਨਾ ਕਰ;
Fareed, if you have a keen understanding, then do not write black marks against anyone else.
ਆਪਣੀ ਬੁੱਕਲ ਵਿਚ ਮੂੰਹ ਪਾ ਕੇ ਵੇਖ (ਕਿ ਤੇਰੇ ਆਪਣੇ ਕਰਮ ਕੈਸੇ ਹਨ) ।੬।
Look underneath your own collar instead. ||6||
ਹੇ ਫਰੀਦ! ਜੋ (ਮਨੁੱਖ) ਤੈਨੂੰ ਮੁੱਕੀਆਂ ਮਾਰਨ (ਭਾਵ, ਕੋਈ ਦੁੱਖ ਦੇਣ) ਉਹਨਾਂ ਨੂੰ ਤੂੰ ਪਰਤ ਕੇ ਨਾ ਮਾਰੀਂ ,
Fareed, do not turn around and strike those who strike you with their fists.
ਉਹਨਾਂ ਦੇ ਪੈਰ ਚੁੰਮ ਕੇ ਆਪਣੇ ਘਰ ਵਿਚ (ਸ਼ਾਂਤ ਅਵਸਥਾ ਵਿਚ) ਟਿਕੇ ਰਹੀਦਾ ਹੈ ।੭।
Kiss their feet, and return to your own home. ||7||
ਹੇ ਫਰੀਦ! ਜਦੋਂ ਤੇਰਾ (ਅਸਲ ਖੱਟੀ) ਖੱਟਣ ਦਾ ਵੇਲਾ ਸੀ ਤਦੋਂ ਤੂੰ ਦੁਨੀਆ (ਦੀ ‘ਪੋਟਲੀ’) ਨਾਲ ਮਸਤ ਰਿਹਾ ।
Fareed, when there was time for you to earn good karma, you were in love with the world instead.
ਮੌਤ ਦੀ ਨੀਂਹ ਪੱਕੀ ਹੁੰਦੀ ਗਈ, (ਭਾਵ, ਮੌਤ ਦਾ ਸਮਾਂ ਨੇੜੇ ਆਉਂਦਾ ਗਿਆ) ਜਦੋਂ ਸਾਰੇ ਸੁਆਸ ਪੂਰੇ ਹੋ ਗਏ, ਤਾਂ ਇਥੋਂ ਕੂਚ ਕਰਨਾ ਪਿਆ ।੮।
Now, death has a strong foothold; when the load is full, it is taken away. ||8||
ਹੇ ਫਰੀਦ! ਵੇਖ ਜੋ ਕੁਝ (ਹੁਣ ਤਕ) ਹੋ ਚੁਕਿਆ ਹੈ (ਉਹ ਇਹ ਹੈ ਕਿ) ਦਾੜ੍ਹੀ ਚਿੱਟੀ ਹੋ ਗਈ ਹੈ,
See, Fareed, what has happened: your beard has become grey.
ਮੌਤ ਵਾਲੇ ਪਾਸਿਓਂ ਸਮਾਂ ਨੇੜੇ ਆ ਰਿਹਾ ਹੈ, ਤੇ ਪਿਛਲਾ ਪਾਸਾ (ਜਦੋਂ ਜੰਮਿਆਂ ਸੈਂ) ਦੂਰ (ਪਿਛਾਂਹ) ਰਹਿ ਗਿਆ ਹੈ।੯।
That which is coming is near, and the past is left far behind. ||9||
ਹੇ ਫਰੀਦ! ਵੇਖ, (ਹੁਣ ਤਕ) ਜੋ ਹੋਇਆ ਹੈ (ਉਹ ਇਹ ਹੈ ਕਿ ‘ਦਾੜ੍ਹੀ ਭੂਰ’ ਹੋ ਜਾਣ ਕਰਕੇ) ਦੁਨੀਆ ਦੇ ਮਿੱਠੇ ਪਦਾਰਥ (ਭੀ) ਦੁਖਦਾਈ ਲੱਗਦੇ ਹਨ ,
See, Fareed, what has happened: sugar has become poison.
ਇਹ ਦੁੱਖੜਾ ਆਪਣੇ ਸਾਈਂ ਬਾਝੋਂ ਹੋਰ ਕਿਸ ਨੂੰ ਆਖੀਏ? (ਭਾਵ, ਪ੍ਰਭੂ ਦੇ ਨਿਯਮਾਂ ਅਨੁਸਾਰ ਹੋ ਰਹੀ ਇਸ ਤਬਦੀਲੀ ਵਿਚ ਕੋਈ ਰੋਕ ਨਹੀਂ ਪਾ ਸਕਦਾ) ।੧੦।
Without my Lord, who can I tell of my sorrow? ||10||
ਹੇ ਫਰੀਦ! ਅੱਖਾਂ (ਜਗਤ ਦੇ ਰੰਗ-ਤਮਾਸ਼ੇ) ਵੇਖ ਕੇ (ਹੁਣ) ਕਮਜ਼ੋਰ ਹੋ ਗਈਆਂ ਹਨ,ਕੰਨ (ਦੁਨੀਆ ਦੇ ਰਾਗ-ਰੰਗ) ਸੁਣ ਸੁਣ ਕੇ (ਹੁਣ) ਬੋਲੇ ਹੋ ਗਏ ਹਨ ।
Fareed, my eyes have become weak, and my ears have become hard of hearing.
ਸਰੀਰ ਹੀ ਬਿਰਧ ਹੋ ਗਿਆ ਹੈ, ਇਸ ਨੇ ਹੋਰ ਹੀ ਰੰਗ ਵਟਾ ਲਿਆ ਹੈ (ਹੁਣ ਭੋਗ ਭੋਗਣ ਜੋਗਾ ਨਹੀਂ ਰਿਹਾ, ਤੇ ਇਸ ਹਹੁਕੇ ਦਾ ਕੋਈ ਇਲਾਜ ਨਹੀਂ ਹੈ) ।੧੧।
The body's crop has become ripe and turned color. ||11||
ਹੇ ਫਰੀਦ! ਕਾਲੇ ਕੇਸਾਂ ਦੇ ਹੁੰਦਿਆਂ ਜਿਨ੍ਹਾਂ ਨੇ ਪਤੀ-ਪ੍ਰਭੂ ਨਾਲ ਪਿਆਰ ਨਹੀਂ ਕੀਤਾ, ਉਨ੍ਹਾਂ ਵਿਚੋਂ ਕੋਈ ਵਿਰਲਾ ਹੀ ਧਉਲੇ ਆਇਆਂ (ਭਾਵ, ਬਿਰਧ ਉਮਰੇ) ਰੱਬ ਨੂੰ ਯਾਦ ਕਰ ਸਕਦਾ ਹੈ ।
Fareed, those who did not enjoy their Spouse when their hair was black - hardly any of them enjoy Him when their hair turns grey.
ਤੂੰ ਸਾਂਈਂ ਪ੍ਰਭੂ ਨਾਲ ਪਿਆਰ ਕਰ, (ਇਹ) ਪਿਆਰ (ਨਿੱਤ) ਨਵਾਂ ਰਹੇਗਾ (ਦੁਨੀਆ ਦੀ ‘ਪੋਟਲੀ’ ਵਾਲਾ ਪਿਆਰ ਤਾਂ ਸਰੀਰ-‘ਸਾਖ’ ਪੱਕਣ ਤੇ ਟੁੱਟ ਜਾਇਗਾ) ।੧੨।
So be in love with the Lord, so that your color may ever be new. ||12||
Third Mehl:
ਹੇ ਫਰੀਦ! ਜੇ ਕੋਈ ਬੰਦਾ ਬੰਦਗੀ ਕਰੇ, ਤਾਂ ਜੁਆਨੀ ਵਿਚ ਭੀ ਤੇ ਬੁਢੇਪੇ ਵਿਚ ਭੀ ਮਾਲਿਕ (ਮਿਲ ਸਕਦਾ) ਹੈ ।
Fareed, whether one's hair is black or grey, our Lord and Master is always here if one remembers Him.
ਪਰ ਬੇਸ਼ਕ ਕੋਈ ਤਾਂਘ ਕਰ ਕੇ ਵੇਖ ਲਏ, ‘ਇਹ ਪਿਆਰ’ ਆਪਣਾ ਲਾਇਆ ਨਹੀਂ ਲੱਗ ਸਕਦਾ ।
This loving devotion to the Lord does not come by one's own efforts, even though all may long for it.
ਇਹ ਪਿਆਰ-ਰੂਪ ਪਿਆਲਾ ਤਾਂ ਮਾਲਿਕ ਦਾ (ਆਪਣਾ) ਹੈ, ਜਿਸ ਨੂੰ ਉਸ ਦੀ ਮਰਜ਼ੀ ਹੁੰਦੀ ਹੈ ਦੇਂਦਾ ਹੈ ।੧੩।
This cup of loving devotion belongs to our Lord and Master; He gives it to whomever He likes. ||13||
ਹੇ ਫਰੀਦ! ਜਿਹੜੀਆਂ (ਸੋਹਣੀਆਂ) ਅੱਖਾਂ ਨੇ ਜਗਤ ਨੂੰ ਮੋਹ ਰੱਖਿਆ ਸੀ, ਉਹ ਅੱਖਾਂ ਮੈਂ ਭੀ ਵੇਖੀਆਂ,
Fareed, those eyes which have enticed the world - I have seen those eyes.
ਕੱਜਲ ਦੀ ਧਾਰ ਨਹੀਂ ਸਹਾਰ ਸਕਦੀਆਂ ਸਨ, ਫਿਰ ਉਹ ਪੰਛੀਆਂ ਦੇ ਬੱਚਿਆਂ ਦਾ ਆਹਲਣਾ ਬਣੀਆਂ ।੧੪।
Once, they could not endure even a bit of mascara; now, the birds hatch their young in them! ||14||
ਹੇ ਫਰੀਦ! (ਭਾਵੇਂ ਕਿਤਨਾ ਹੀ) ਪੁਕਾਰ ਪੁਕਾਰ ਕੇ ਆਖੀਏ (ਕਿਤਨਾ ਹੀ) ਨਿੱਤ ਮੱਤਾਂ ਦੇਈਏ;
Fareed, they shouted and yelled, and constantly gave good advice.
ਜਿਨ੍ਹਾਂ ਬੰਦਿਆਂ ਨੂੰ (ਮਨ-) ਸ਼ੈਤਾਨ ਨੇ ਵਿਗਾੜਿਆ ਹੋਇਆ ਹੈ, ਉਹ ਕਿਵੇਂ (‘ਦੁਨੀ’ ਵਲੋਂ) ਚਿੱਤ ਫੇਰ ਸਕਦੇ ਹਨ? ।੧੫।
But those whom the devil has spoiled - how can they turn their consciousness towards God? ||15||
ਹੇ ਫਰੀਦ! ਪਹੇ ਦੀ ਦੱਭ (ਵਰਗਾ) ਬਣ ਜਾ ,
Fareed, become the grass on the path,
ਜੇ ਤੂੰ ਮਾਲਕ (-ਪ੍ਰਭੂ) ਨੂੰ ਹਰ ਥਾਂ ਭਾਲਦਾ ਹੈਂ
if you long for the Lord of all.
ਇਕ ਬੂਟੇ ਨੂੰ (ਲੋਕ) ਤੋੜਦੇ ਹਨ, ਤੇ ਕਈ ਹੋਰ ਬੂਟੇ (ਉਨ੍ਹਾਂ ਦੇ ਪੈਰਾਂ ਹੇਠ) ਲਤਾੜੇ ਜਾਂਦੇ ਹਨ ।
One will cut you down, and another will trample you underfoot;
(ਜੇ ਤੂੰ ਇਹੋ ਜਿਹਾ ਸੁਭਾਉ ਬਣਾ ਲਏਂ) ਤਾਂ ਤੂੰ ਮਾਲਕ ਦੇ ਦਰ ਤੇ ਕਬੂਲ ਹੋਵੇਂਗਾ ।੧੬।
then, you shall enter the Court of the Lord. ||16||
ਹੇ ਫਰੀਦ! ਮਿੱਟੀ ਨੂੰ ਮਾੜਾ ਨਹੀਂ ਆਖਣਾ ਚਾਹੀਦਾ, ਮਿੱਟੀ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ ।
Fareed, do not slander the dust; noting is as great as dust.
(ਮਨੁੱਖ ਦੇ) ਪੈਰਾਂ ਹੇਠ ਹੁੰਦੀ ਹੈ, (ਪਰ ਮਨੁੱਖ ਦੇ) ਮਰਿਆਂ ਉਸ ਦੇ ਉੱਤੇ ਹੋ ਜਾਂਦੀ ਹੈ।੧੭।
When we are alive, it is under our feet, and when we are dead, it is above us. ||17||
ਹੇ ਫਰੀਦ! ਜੇ ਲਾਲਚ ਹੈ, ਤਾਂ (ਰੱਬ ਨਾਲ) ਅਸਲ ਪਿਆਰ ਨਹੀਂ ਹੈ । (ਜਦ ਤਕ) ਲਾਲਚ ਹੈ, ਤਦ ਤਕ ਪਿਆਰ ਝੂਠਾ ਹੈ ।
Fareed, when there is greed, what love can there be? When there is greed, love is false.
ਟੁੱਟੇ ਹੋਏ ਛੱਪਰ ਉਤੇ ਮੀਂਹ ਪੈਂਦਿਆਂ ਕਦ ਤਾਂਈ ਸਮਾ ਨਿਕਲ ਸਕੇਗਾ? ।੧੮।
How long can one remain in a thatched hut which leaks when it rains? ||18||
ਹੇ ਫਰੀਦ! ਹਰੇਕ ਜੰਗਲ ਨੂੰ ਗਾਹਣ ਦਾ ਕੀਹ ਲਾਭ ਹੈ? ਜੰਗਲ ਵਿਚ ਕੰਡੇ ਕਿਉਂ ਲਤਾੜਦਾ ਫਿਰਦਾ ਹੈਂ?
Fareed, why do you wander from jungle to jungle, crashing through the thorny trees?
ਰੱਬ (ਤਾਂ ਤੇਰੇ) ਹਿਰਦੇ ਵਿਚ ਵੱਸਦਾ ਹੈ, ਜੰਗਲ ਨੂੰ ਭਾਲਣ ਦਾ ਕੀ ਫ਼ਾਇਦਾ? ।੧੯।
The Lord abides in the heart; why are you looking for Him in the jungle? ||19||
ਹੇ ਫਰੀਦ! ਇਹਨਾਂ ਨਿੱਕੀਆਂ ਨਿੱਕੀਆਂ ਲੱਤਾਂ ਨਾਲ (ਜਵਾਨੀ ਵੇਲੇ) ਮੈਂ ਥਲ ਤੇ ਪਹਾੜ ਗਾਹ ਆਉਂਦਾ ਰਿਹਾ,
Fareed, with these small legs, I crossed deserts and mountains.
ਪਰ ਅੱਜ (ਬੁਢੇਪੇ ਵਿਚ) ਮੈਨੂੰ ਫਰੀਦ ਨੂੰ (ਇਹ ਰਤਾ ਪਰੇ ਪਿਆ) ਲੋਟਾ ਸੈ ਕੋਹਾਂ ਤੇ ਹੋ ਗਿਆ ਹੈ ।੨੦।
But today, Fareed, my water jug seems hundreds of miles away. ||20||
ਹੇ ਫਰੀਦ! (ਸਿਆਲ ਦੀਆਂ) ਲੰਮੀਆਂ ਰਾਤਾਂ ਵਿਚ (ਸਉਂ ਸਉਂ ਕੇ) ਪਾਸੇ ਧੁਖ ਉੱਠਦੇ ਹਨ ,
Fareed, the nights are long, and my sides are aching in pain.