ਸ਼ੇਖ਼ ਫਰੀਦ (ਹੁਣ) ਬੁੱਢਾ ਹੋ ਗਿਆ ਹੈ, ਸਰੀਰ ਕੰਬਣ ਲੱਗ ਪਿਆ ਹੈ ।
Shaykh Fareed has grown old, and his body has begun to tremble.
ਜੇ ਸਉ ਵਰ੍ਹੇ ਭੀ ਜੀਊਣਾ ਮਿਲ ਜਾਏ, ਤਾਂ ਭੀ (ਅੰਤ ਨੂੰ) ਸਰੀਰ ਮਿੱਟੀ ਹੋ ਜਾਇਗਾ (ਤੇ ਇਹਨਾਂ ‘ਵਿਸੁ ਗੰਦਲਾਂ’ ਤੋਂ ਸਾਥ ਟੁੱਟ ਜਾਇਗਾ) ।੪੧।
Even if he could live for hundreds of years, his body will eventually turn to dust. ||41||
ਹੇ ਫਰੀਦ! (ਆਖ—) ਹੇ ਸਾਂਈਂ! (ਇਹਨਾਂ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਮੈਨੂੰ ਪਰਾਏ ਬੂਹੇ ਤੇ ਬੈਠਣ ਨਾਹ ਦੇਈਂ ।
Fareed begs, O Lord, do not make me sit at another's door.
ਪਰ ਜੇ ਤੂੰ ਇਸੇ ਤਰ੍ਹਾਂ ਰੱਖਣਾ ਹੈ (ਭਾਵ, ਜੇ ਤੂੰ ਮੈਨੂੰ ਦੂਜਿਆਂ ਦਾ ਮੁਥਾਜ ਬਣਾਣਾ ਹੈ) ਤਾਂ ਮੇਰੇ ਸਰੀਰ ਵਿਚੋਂ ਜਿੰਦ ਕੱਢ ਲੈ ।੪੨।
If this is the way you are going to keep me, then go ahead and take the life out of my body. ||42||
ਮੋਢੇ ਉੱਤੇ ਕੁਹਾੜਾ ਤੇ ਸਿਰ ਉਤੇ ਘੜਾ (ਰੱਖੀ) ਲੋਹਾਰ ਜੰਗਲ ਵਿਚ ਬਾਦਸ਼ਾਹ (ਬਣਿਆ ਹੁੰਦਾ) ਹੈ
With the axe on his shoulder, and a bucket on his head, the blacksmith is ready to cut down the tree.
ਹੇ ਫਰੀਦ! ਮੈਂ ਤਾਂ ਆਪਣੇ ਮਾਲਕ-ਪ੍ਰਭੂ ਨੂੰ ਲੱਭ ਰਿਹਾ ਹਾਂ, ਤੇ, ਤੂੰ, (ਹੇ ਜੀਵ! ਲੋਹਾਰ ਵਾਂਗ) ਕੋਲੇ ਲੱਭ ਰਿਹਾ ਹੈਂ ।੪੩।
Fareed, I long for my Lord; you long only for the charcoal. ||43||
ਹੇ ਫਰੀਦ! ਕਈ ਬੰਦਿਆਂ ਪਾਸ ਆਟਾ ਬਹੁਤ ਹੈ ਇਕਨਾਂ ਪਾਸ (ਇਤਨਾ ਭੀ) ਨਹੀਂ ਜਿਤਨਾ (ਆਟੇ ਵਿਚ) ਲੂਣ (ਪਾਈਦਾ) ਹੈ ।
Fareed, some have lots of flour, while others do not even have salt.
ਅੱਗੇ ਜਾ ਕੇ (ਅਮਲਾਂ ਉੱਤੇ) ਪਛਾਣ ਹੋਵੇਗੀ ਕਿ ਮਾਰ ਕਿਸ ਨੂੰ ਪੈਂਦੀ ਹੈ ।੪੪।
When they go beyond this world, it shall be seen, who will be punished. ||44||
(ਜਿਨ੍ਹਾਂ ਲੋਕਾਂ ਦੇ) ਪਾਸ ਧੌਂਸੇ (ਵੱਜਦੇ ਸਨ), ਸਿਰ ਉੱਤੇ ਛਤਰ (ਝੁਲਦੇ ਸਨ), ਤੂਤੀਆਂ (ਵੱਜਦੀਆਂ ਸਨ) ਉਸਤਤੀ ਦੇ ਛੰਦ (ਗਾਂਵੇ ਜਾਂਦੇ ਸਨ),
Drums were beaten in their honor, there were canopies above their heads, and bugles announced their coming.
ਉਹ ਭੀ ਆਖ਼ਰ ਮਸਾਣਾਂ ਵਿਚ ਜਾ ਸੁੱਤੇ, ਤੇ ਯਤੀਮਾਂ ਨਾਲ ਜਾ ਰਲੇ (ਭਾਵ, ਯਤੀਮਾਂ ਵਰਗੇ ਹੀ ਹੋ ਗਏ) ।੪੫।
They have gone to sleep in the cemetary, buried like poor orphans. ||45||
ਹੇ ਫਰੀਦ! ਘਰ ਮਹਲ ਮਾੜੀਆਂ ਉਸਾਰਨ ਵਾਲੇ ਭੀ (ਇਹਨਾਂ ਨੂੰ ਛੱਡ ਕੇ) ਚਲੇ ਗਏ ।
Fareed, those who built houses, mansions and lofty buildings, are also gone.
ਉਹੋ ਹੀ ਸਉਦਾ ਕੀਤੋ ਨੇ, ਜੋ ਨਾਲ ਨਾਹ ਨਿਭਿਆ ਤੇ (ਅੰਤ ਖ਼ਾਲੀ ਹੱਥ) ਕਬਰੀਂ ਜਾ ਪਏ ।੪੬।
They made false deals, and were dropped into their graves. ||46||
ਹੇ ਫਰੀਦ! ਗੋਦੜੀ ਨੂੰ ਕਈ ਟਾਂਕੇ ਲੱਗੇ ਹੋਏ ਹਨ, ਪਰ ਜਿੰਦ ਨੂੰ ਇੱਕ ਭੀ ਟਾਂਕਾ ਨਹੀਂ ,
Fareed, there are many seams on the patched coat, but there are no seams on the soul.
ਵੱਡੇ ਵੱਡੇ ਅਖਵਾਣ ਵਾਲੇ ਸ਼ੇਖ਼ ਆਦਿਕ ਸਭ ਆਪੋ ਆਪਣੀ ਵਾਰੀ ਇਥੋਂ ਤੁਰ ਗਏ ।੪੭।
The shaykhs and their disciples have all departed, each in his own turn. ||47||
ਹੇ ਫਰੀਦ! ਇਹਨਾਂ ਦੋਹਾਂ ਅੱਖਾਂ ਦੇ ਸਾਹਮਣੇ (ਇਹਨਾਂ ਦੋਹਾਂ ਦੀਵਿਆਂ ਦੇ ਜਗਦਿਆਂ ਹੀ) ਮੌਤ ਦਾ ਫ਼ਰਿਸਤਾ (ਜਿਸ ਭੀ ਬੰਦੇ ਪਾਸ) ਆ ਬੈਠਾ,
Fareed, the two lamps are lit, but death has come anyway.
ਉਸ ਨੇ ਉਸ ਦੇ ਸਰੀਰ-ਰੂਪ ਕਿਲ੍ਹੇ ਉਤੇ ਕਬਜ਼ਾ ਕਰ ਲਿਆ, ਅੰਤਹਕਰਣ ਲੁੱਟ ਲਿਆ (ਭਾਵ, ਜਿੰਦ ਕਾਬੂ ਕਰ ਲਈ) ਤੇ (ਇਹ ਅੱਖਾਂ ਦੇ) ਦੀਵੇ ਬੁਝਾ ਗਿਆ ।੪੮।
It has captured the fortress of the body, and plundered the home of the heart; it extinguishes the lamps and departs. ||48||
ਹੇ ਫਰੀਦ! ਵੇਖ! ਜੋ ਹਾਲਤ ਕਪਾਹ ਦੀ ਹੁੰਦੀ ਹੈ (ਭਾਵ, ਵੇਲਣੇ ਵਿਚ ਵੇਲੀ ਜਾਂਦੀ ਹੈ), ਜੋ ਤਿਲਾਂ ਦੇ ਸਿਰ ਤੇ ਬੀਤਦੀ ਹੈ
Fareed, look at what has happened to the cotton and the sesame seed,
ਜੋ ਕਮਾਦ, ਕਾਗਜ਼, ਮਿੱਟੀ ਦੀ ਹਾਂਡੀ ਅਤੇ ਕੌਲਿਆਂ ਨਾਲ ਵਰਤਦੀ ਹੈੈ,
the sugar cane and paper, the clay pots and the charcoal.
ਇਹ ਸਜ਼ਾ ਉਹਨਾਂ ਲੋਕਾਂ ਨੂੰ ਮਿਲਦੀ ਹੈ ਜੋ (ਇਹਨਾਂ ‘ਵਿਸੁ ਗੰਦਲਾਂ’ ਦੀ ਖ਼ਾਤਰ) ਮੰਦੇ ਕੰਮ ਕਰਦੇ ਹਨ ।੪੯।
This is the punishment for those who do evil deeds. ||49||
ਹੇ ਫਰੀਦ! (ਤੇਰੇ) ਮੋਢੇ ਉਤੇ ਮੁਸੱਲਾ ਹੈ, (ਤੂੰ) ਗਲ ਵਿਚ ਕਾਲੀ ਖ਼ਫ਼ਨੀ (ਪਾਈ ਹੋਈ ਹੈ), (ਤੇਰੇ) ਮੂੰਹ ਵਿਚ ਗੁੜ ਹੈ; (ਪਰ) ਦਿਲ ਵਿਚ ਕੈਂਚੀ ਹੈ ,
Fareed, you wear your prayer shawl on your shoulders and the robes of a Sufi; your words are sweet, but there is a dagger in your heart.
ਬਾਹਰ ਤਾਂ ਚਾਨਣ ਦਿੱਸ ਰਿਹਾ ਹੈ (ਪਰ) ਦਿਲ ਵਿਚ ਹਨੇਰੀ ਰਾਤ (ਵਾਪਰੀ ਹੋਈ) ਹੈ ।੫੦।
Outwardly, you look bright, but your heart is dark as night. ||50||
ਹੇ ਫਰੀਦ! ਜੇ ਕੋਈ (ਉਹਨਾਂ ਦਾ) ਸਰੀਰ ਚੀਰੇ (ਤਾਂ ਉਸ ਵਿਚੋਂ) ਰਤਾ ਜਿਤਨਾ ਭੀ ਲਹੂ ਨਹੀਂ ਨਿਕਲਦਾ ,
Fareed, not even a drop of blood would issue forth, if someone cut my body.
ਜੋ ਬੰਦੇ ਰੱਬ ਨਾਲ ਰੰਗੇ ਹੁੰਦੇ ਹਨ (ਭਾਵ, ਰੱਬ ਦੇ ਪਿਆਰ ਵਿਚ ਰੰਗੇ ਹੁੰਦੇ ਹਨ), ਉਹਨਾਂ ਦੇ ਸਰੀਰ ਵਿਚ (‘ਵਿਸੁ ਗੰਦਲਾਂ’ ਦਾ ਮੋਹ-ਰੂਪ) ਲਹੂ ਨਹੀਂ ਹੁੰਦਾ।੫੧।
Those bodies which are imbued with the Lord - those bodies contain no blood. ||51||
Third Mehl:
ਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ ,
This body is all blood; without blood, this body could not exist.
ਜੋ ਬੰਦੇ ਆਪਣੇ ਖਸਮ (ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ (ਉਹਨਾਂ ਦੇ) ਇਸ ਸਰੀਰ ਵਿਚ ਲਾਲਚ-ਰੂਪ ਲਹੂ ਨਹੀਂ ਹੁੰਦਾ ।
Those who are imbued with their Lord, do not have the blood of greed in their bodies.
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ, ਤਾਂ ਸਰੀਰ (ਇਸ ਤਰ੍ਹਾਂ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ-ਰੂਪ ਰੱਤ ਨਿਕਲ ਜਾਂਦੀ ਹੈ ।
When the Fear of God fills the body, it becomes thin; the blood of greed departs from within.
ਜਿਵੇਂ ਅੱਗ ਵਿਚ (ਪਾਇਆ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ; ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ-ਰੂਪ ਮੈਲ ਨੂੰ ਕੱਟ ਦੇਂਦਾ ਹੈ ।
Just as metal is purified by fire, the Fear of God removes the filthy residues of evil-mindedness.
ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਨਿਹੁਂ ਲਾ ਕੇ (ਉਸ ਦੇ ਨਿਹੁਂ ਵਿਚ) ਰੰਗੇ ਹੋਏ ਹਨ ।੫੨।
O Nanak, those humble beings are beautiful, who are imbued with the Lord's Love. ||52||
ਹੇ ਫਰੀਦ! ਉਹੀ ਸੋਹਣਾ ਤਲਾਬ ਲੱਭ, ਜਿਸ ਵਿਚੋਂ (ਅਸਲ) ਚੀਜ਼ (ਨਾਮ-ਰੂਪ ਮੋਤੀ) ਮਿਲ ਪਏ,
Fareed, seek that sacred pool, in which the genuine article is found.
ਛੱਪੜ ਭਾਲਿਆਂ ਕੁਝ ਨਹੀਂ ਮਿਲਦਾ, (ਉਥੇ ਤਾਂ) ਚਿੱਕੜ ਵਿਚ (ਹੀ) ਹੱਥ ਡੁੱਬਦਾ ਹੈ ।੫੩।
Why do you bother to search in the pond? Your hand will only sink into the mud. ||53||
ਹੇ ਫਰੀਦ! ਜਿਸ ਜੁਆਨ (ਜੀਵ-) ਇਸਤ੍ਰੀ ਨੇ (ਪਰਮਾਤਮਾ-) ਪਤੀ ਨਾ ਮਾਣਿਆ ਉਹ (ਜੀਵ-) ਇਸਤ੍ਰੀ ਜਦੋਂ ਬੁੱਢੀ ਹੋ ਕੇ ਮਰ ਗਈ ,
Fareed, when she is young, she does not enjoy her Husband. When she grows up, she dies.
ਕਬਰ ਵਿਚ ਤਰਲੇ ਲੈਂਦੀ ਹੈ (ਭਾਵ, ਮਰਨ ਪਿਛੋਂ ਜੀਵ ਪਛੁਤਾਂਦਾ ਹੈ) ਕਿ ਹੇ (ਪ੍ਰਭੂ-) ਪਤੀ! ਮੈਂ ਤੈਨੂੰ (ਵੇਲੇ-ਸਿਰ) ਨਾਹ ਮਿਲੀ ।੫੪।
Lying in the grave, the soul-bride cries, "I did not meet You, my Lord."||54||
ਹੇ ਫਰੀਦ! ਸਿਰ ਚਿੱਟਾ ਹੋ ਗਿਆ ਹੈ, ਦਾੜ੍ਹੀ ਚਿੱਟੀ ਹੋ ਗਈ ਹੈ, ਮੁਛਾਂ ਭੀ ਚਿੱਟੀਆਂ ਹੋ ਗਈਆਂ ਹਨ ।
Fareed, your hair has turned grey, your beard has turned grey, and your moustache has turned grey.
ਹੇ ਗ਼ਾਫ਼ਿਲ ਤੇ ਕਮਲੇ ਮਨ! (ਅਜੇ ਭੀ ਤੂੰ ਦੁਨੀਆ ਦੀਆਂ ਹੀ) ਮੌਜਾਂ ਕਿਉਂ ਮਾਣ ਰਿਹਾ ਹੈਂ? ।੫੫।
O my thoughtless and insane mind, why are you indulging in pleasures? ||55||
ਹੇ ਫਰੀਦ! ਕੋਠੇ ਦੀ ਦੌੜ ਕਿਥੋਂ ਤਕ ਰੱਬ (ਵਾਲੇ ਪਾਸੇ) ਤੋਂ ਇਹ ਕੋਝੀ (ਗ਼ਫ਼ਲਤ ਦੀ) ਨੀਂਦ ਦੂਰ ਕਰ ਦੇਹ ।
Fareed, how long can you run on the rooftop? You are asleep to your Husband Lord - give it up!
(ਉਮਰ ਦੇ) ਜੋ ਗਿਣਵਂੇ ਦਿਨ ਮਿਲੇ ਹੋਏ ਹਨ ਉਹ ਛਾਲਾਂ ਮਾਰ ਮਾਰ ਕੇ ਮੁੱਕਦੇ ਜਾ ਰਹੇ ਹਨ ।੫੬।
The days which were allotted to you are numbered, and they are passing, passing away. ||56||
ਹੇ ਫਰੀਦ! (ਇਹ ਜੋ ਤੇਰੇ) ਘਰ ਤੇ ਮਹਲ-ਮਾੜੀਆਂ (ਹਨ, ਇਹਨਾਂ ਦੇ) ਇਸ (ਸਿਲਸਿਲੇ) ਵਿਚ ਚਿੱਤ ਨਾਹ ਜੋੜ ।
Fareed, houses, mansions and balconies - do not attach your consciousness to these.
(ਮਰਨ ਤੇ ਜਦੋਂ ਕਬਰ ਵਿਚ ਤੇਰੇ ਉੱਤੇ) ਅਤੋਲਵੀਂ ਮਿੱਟੀ ਪਏਗੀ ਤਦੋਂ (ਇਹਨਾਂ ਵਿਚੋਂ) ਕੋਈ ਭੀ ਸਾਥੀ ਨਹੀਂ ਬਣੇਗਾ ।੫੭।
When these collapse into heaps of dust, none of them will be your friend. ||57||
ਹੇ ਫਰੀਦ! (ਨਿਰਾ) ਮਹਲ-ਮਾੜੀਆਂ ਤੇ ਧਨ ਨੂੰ ਚਿੱਤ ਵਿਚ ਨਾਹ ਟਿਕਾਈ ਰੱਖ, (ਸਭ ਤੋਂ) ਬਲੀ ਮੌਤ ਨੂੰ ਚਿੱਤ ਵਿਚ ਰੱਖ (ਚੇਤੇ ਰੱਖ) ।
Fareed, do not focus on mansions and wealth; center your consciousness on death, your powerful enemy.